Connect with us

Chandigarh

ਪੰਜਾਬ ਸਰਕਾਰ ਵੱਲੋਂ ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ” ਬਾਰੇ ਕਿਸਾਨ ਯੂਨੀਅਨਾਂ ਨਾਲ ਮੀਟਿੰਗ

Published

on

 

 

ਖੇਤੀ ਨੀਤੀ ਦੇ ਵੱਖ-ਵੱਖ ਪਹਿਲੂਆਂ ਬਾਰੇ ਕੀਤੀ ਚਰਚਾ

ਚੰਡੀਗੜ੍ਹ, 19 ਦਸੰਬਰ (ਸ.ਬ.) ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਵੱਖ-ਵੱਖ ਕਿਸਾਨ ਯੂਨੀਅਨਾਂ ਦੇ ਆਗੂਆਂ ਨੂੰ ਭਰੋਸਾ ਦਿੱਤਾ ਹੈ ਕਿ ਸੂਬਾ ਸਰਕਾਰ ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ” ਨਾਲ ਕਿਸਾਨਾਂ ਦੇ ਹਿੱਤਾਂ ਨੂੰ ਪ੍ਰਭਾਵਿਤ ਨਹੀਂ ਹੋਣ ਦੇਵੇਗੀ। ਖੇਤੀਬਾੜੀ ਮੰਤਰੀ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ” ਦੇ ਖਰੜੇ ਬਾਰੇ ਕਿਸਾਨ ਯੂਨੀਅਨਾਂ ਦੇ ਆਗੂਆਂ ਨਾਲ ਸੰਜੀਦਗੀ ਨਾਲ ਵਿਚਾਰ ਵਟਾਂਦਰਾ ਕੀਤਾ। ਮੀਟਿੰਗ ਦੌਰਾਨ ਵਧੀਕ ਮੁੱਖ ਸਕੱਤਰ ਖੇਤੀਬਾੜੀ ਅਤੇ ਕਿਸਾਨ ਭਲਾਈ ਸ੍ਰੀ ਅਨੁਰਾਗ ਵਰਮਾ, ਪੰਜਾਬ ਰਾਜ ਕਿਸਾਨ ਤੇ ਖੇਤ ਮਜ਼ਦੂਰ ਕਮਿਸ਼ਨ ਦੇ ਚੇਅਰਮੈਨ ਡਾ. ਸੁਖਪਾਲ ਸਿੰਘ, ਸਕੱਤਰ ਪੰਜਾਬ ਮੰਡੀ ਬੋਰਡ ਸ੍ਰੀ ਰਾਮਵੀਰ ਵੀ ਮੌਜੂਦ ਸਨ।

ਖੇਤੀਬਾੜੀ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਭੇਜੇ ਗਏ ਇਸ ਖਰੜੇ ਕਾਰਨ ਸੂਬਾ ਸਰਕਾਰ ਫਿਕਰਮੰਦ ਹੈ ਕਿਉਂਕਿ ਇਸਦੇ ਸੂਬੇ ਅਤੇ ਇਸ ਦੇ ਕਿਸਾਨਾਂ ਲਈ ਗੰਭੀਰ ਪ੍ਰਭਾਵ ਹੋ ਸਕਦੇ ਹਨ, ਜਿਸ ਕਾਰਨ ਉਹ ਇਸ ਨੀਤੀ ਦੇ ਖਰੜੇ ਦੇ ਹਰੇਕ ਪਹਿਲੂ ਦਾ ਗੰਭੀਰਤਾ ਨਾਲ ਵਿਸ਼ਲੇਸ਼ਣ ਅਤੇ ਸਬੰਧਤ ਧਿਰਾਂ ਨਾਲ ਵਿਚਾਰ ਵਟਾਂਦਰਾ ਕਰਨਾ ਚਾਹੁੰਦੇ ਹਨ। ਉਹਨਾਂ ਕਿਹਾ ਕਿ ਇਸ ਖਰੜੇ ਦਾ ਡੂੰਘਾਈ ਨਾਲ ਅਧਿਐਨ ਕਰਨ ਲਈ ਆਗਾਮੀ ਦਿਨਾਂ ਵਿੱਚ ਖੇਤੀਬਾੜੀ ਮਾਹਿਰਾਂ ਅਤੇ ਹੋਰ ਭਾਈਵਾਲਾਂ ਨਾਲ ਵੀ ਸਲਾਹ-ਮਸ਼ਵਰਾ ਕੀਤਾ ਜਾਵੇਗਾ ਤਾਂ ਜੋ ਕੋਈ ਵੀ ਪਹਿਲੂ ਵਿਚਾਰ ਖੁਣੋ ਨਾ ਰਹਿ ਜਾਵੇ।

ਸ. ਖੁੱਡੀਆਂ ਨੇ ਕਿਸਾਨਾਂ ਨੂੰ ਇਸ ਖਰੜੇ ਸਬੰਧੀ ਆਪਣੇ ਸੁਝਾਅ ਅਤੇ ਟਿੱਪਣੀਆਂ ਖੇਤੀਬਾੜੀ ਵਿਭਾਗ ਨੂੰ ਭੇਜਣ ਦੀ ਅਪੀਲ ਕੀਤੀ। ਇਸ ਮੌਕੇ ਕਿਸਾਨ ਯੂਨੀਅਨਾਂ ਦੇ ਆਗੂਆਂ ਜੋਗਿੰਦਰ ਸਿੰਘ ਉਗਰਾਹਾਂ, ਬਲਬੀਰ ਸਿੰਘ ਰਾਜੇਵਾਲ, ਡਾ. ਦਰਸ਼ਨ ਪਾਲ, ਰੁਲਦੂ ਸਿੰਘ ਮਾਨਸਾ. ਡਾ. ਸਤਨਾਮ ਸਿੰਘ ਅਜਨਾਲਾ ਅਤੇ ਹੋਰ ਆਗੂਆਂ ਨੇ ਇਸ ਨੀਤੀ ਦੀ ਆੜ ਵਿੱਚ ਸੰਭਾਵੀ ਨਿੱਜੀਕਰਨ, ਅਜ਼ਾਰੇਦਾਰੀ ਦੇ ਅਮਲਾਂ ਤੇ ਡੂੰਘੀ ਚਿੰਤਾ ਜਤਾਈ। ਉਨ੍ਹਾਂ ਕਿਹਾ ਕਿ ਇਹ ਨੀਤੀ ਤਿੰਨ ਖੇਤੀ ਕਾਨੂੰਨਾਂ ਦੇ ਵਿਵਾਦਪੂਰਨ ਉਪਬੰਧਾਂ ਨੂੰ ਮੁੜ ਲਾਗੂ ਕਰਨ ਦੀ ਕੋਸ਼ਿਸ਼ ਹੋ ਸਕਦੀ ਹੈ, ਜਿਨ੍ਹਾਂ ਨੂੰ ਕਿਸਾਨਾਂ ਦੇ ਵਿਰੋਧ ਤੋਂ ਬਾਅਦ ਕੇਂਦਰ ਸਰਕਾਰ ਵੱਲੋਂ ਰੱਦ ਕਰ ਦਿੱਤਾ ਗਿਆ ਸੀ। ਉਨ੍ਹਾਂ ਨੇ ਸੂਬਾ ਸਰਕਾਰ ਨੂੰ ਅਪੀਲ ਕੀਤੀ ਕਿ ਕੇਂਦਰ ਨੂੰ ਜਵਾਬ ਭੇਜਣ ਤੋਂ ਪਹਿਲਾਂ ਇਸ ਨੀਤੀ ਦੇ ਸਾਰੇ ਪਹਿਲੂਆਂ ਦੀ ਹੋਰ ਗਹਿਰਾਈ ਨਾਲ ਜਾਂਚ ਕਰ ਲਈ ਜਾਵੇ ਤਾਂ ਜੋ ਪੰਜਾਬ ਅਤੇ ਇਸ ਦੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕੀਤੀ ਜਾ ਸਕੇ।

ਮੀਟਿੰਗ ਵਿੱਚ ਵਿਸ਼ੇਸ਼ ਸਕੱਤਰ ਖੇਤੀਬਾੜੀ ਹਰਬੀਰ ਸਿੰਘ, ਡਾਇਰੈਕਟਰ ਖੇਤੀਬਾੜੀ ਜਸਵੰਤ ਸਿੰਘ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਖੋਜ ਨਿਰਦੇਸ਼ਕ ਡਾ. ਅਜਮੇਰ ਸਿੰਘ ਢੱਟ ਅਤੇ ਪੰਜਾਬ ਮੰਡੀ ਬੋਰਡ ਅਤੇ ਖੇਤੀਬਾੜੀ ਵਿਭਾਗ ਦੇ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

Continue Reading

Chandigarh

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

Published

on

By

 

ਚੰਡੀਗੜ੍ਹ, 2 ਜਨਵਰੀ (ਸ.ਬ.) ਚੰਡੀਗੜ੍ਹ ਪੁਲੀਸ ਨੇ ਮਨੋਜ ਉਰਫ ਮੋਜੀ ਵਸਨੀਕ ਡੀ ਐਮ ਸੀ, ਚੰਡੀਗੜ੍ਹ ਨੂੰ ਵਿਸ਼ਵਕਰਮਾ ਮੰਦਿਰ ਨੇੜਲੇ ਪਾਰਕ ਤੋਂ ਕਾਬੂ ਕਰਕੇ ਗ੍ਰਿਫਤਾਰ ਕਰਕੇ ਉਸ ਪਾਸੋਂ 48 ਕੁਆਟਰ ਦੇਸੀ ਸ਼ਰਾਬ ਬਰਾਮਦ ਕੀਤੀ ਹੈ।

ਇਸ ਸਬੰਧੀ ਥਾਣਾ ਮਲੋਆ ਵਿਖੇ ਐਕਸਾਈਜ ਐਕਟ ਦੀ ਧਾਰਾ 61-1-14 ਅਧੀਨ ਮਾਮਲਾ ਦਰਜ ਕੀਤਾ ਗਿਆ ਹੈ। ਬਾਅਦ ਵਿਚ ਉਸ ਨੂੰ ਜ਼ਮਾਨਤ ਦੇ ਦਿੱਤੀ ਗਈ। ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ।

 

Continue Reading

Chandigarh

ਜਨਤਕ ਥਾਂ ਤੇ ਸ਼ਰਾਬ ਪੀਣ ਦੇ ਦੋਸ਼ ਹੇਠ ਤਿੰਨ ਵਿਅਕਤੀ ਕਾਬੂ

Published

on

By

 

ਚੰਡੀਗੜ੍ਹ, 2 ਜਨਵਰੀ (ਸ.ਬ.) ਚੰਡੀਗੜ੍ਹ ਪੁਲੀਸ ਨੇ ਤਿੰਨ ਵਿਅਕਤੀਆਂ ਨੂੰ ਸ਼ਹਿਰ ਦੇ ਵੱਖ-ਵੱਖ ਥਾਵਾਂ ਤੇ ਜਨਤਕ ਥਾਵਾਂ ਤੇ ਸ਼ਰਾਬ ਪੀਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਸੀ। ਇਸ ਸਬੰਧੀ ਪੁਲੀਸ ਨੇ ਪੰਜਾਬ ਪੁਲੀਸ ਐਕਟ 2007 ਦੀ ਧਾਰਾ 68-1(ਬੀ) ਅਤੇ ਆਈ ਪੀ ਸੀ ਦੀ ਧਾਰਾ 510 ਅਧੀਨ ਮਾਮਲੇ ਦਰਜ ਕੀਤੇ ਹਨ। ਬਾਅਦ ਵਿੱਚ ਉਨ੍ਹਾਂ ਨੂੰ ਜ਼ਮਾਨਤ ਤੇ ਰਿਹਾਅ ਕਰ ਦਿੱਤਾ ਗਿਆ।

Continue Reading

Chandigarh

ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਦੂਜੀ ਆਨਲਾਈਨ ਐਨ ਆਰ.ਆਈ ਮਿਲਣੀ ਭਲਕੇ

Published

on

By

 

ਚੰਡੀਗੜ੍ਹ, 2 ਜਨਵਰੀ (ਸ.ਬ.) ਪੰਜਾਬ ਸਰਕਾਰ ਵੱਲੋਂ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਦੂਜੀ ਆਨਲਾਈਨ ਐਨ ਆਰ.ਆਈ ਮਿਲਣੀ 3 ਜਨਵਰੀਨੂੰ ਸਵੇਰੇ 11:00 ਕੀਤੀ ਜਾਵੇਗੀ, ਜਿਸ ਵਿੱਚ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਸੁਣੀਆਂ ਜਾਣਗੀਆਂ ਅਤੇ ਉਨ੍ਹਾਂ ਦਾ ਹੱਲ ਕੀਤਾ ਜਾਵੇਗਾ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿਘ ਧਾਲੀਵਾਲ ਨੇ ਦੱਸਿਆ ਕਿ ਪ੍ਰਵਾਸੀ ਪੰਜਾਬੀ 3 ਜਨਵਰੀ ਨੂੰ ਸਵੇਰੇ 11:00 ਵਜੇ ਲਾਈਵ ਲਿੰਕ ਰਾਹੀਂ ਆਪਣੀਆਂ ਹਰ ਤਰ੍ਹਾਂ ਦੀਆਂ ਸ਼ਿਕਾਇਤਾਂ ਦਰਜ ਕਰਵਾ ਸਕਦੇ ਹਨ। ਇਸਤੋਂ ਇਲਾਵਾ ਐਨ. ਆਰ. ਆਈ. ਪੰਜਾਬੀ ਆਪਣੀਆਂ ਲਿਖਤੀ ਸ਼ਿਕਾਇਤਾਂ ਈਮੇਲ ਪਤੇ ਤੇ ਵੀ ਭੇਜ ਸਕਦੇ ਹਨ।

Continue Reading

Latest News

Trending