Connect with us

Mohali

ਸੰਯੁਕਤ ਕਿਸਾਨ ਮੋਰਚਾ ਜਿਲ੍ਹਾ ਮੁਹਾਲੀ ਵੱਲੋਂ ਡੀ ਸੀ ਦਫਤਰ ਅੱਗੇ ਧਰਨਾ

Published

on

 

 

ਡਿਪਟੀ ਕਮਿਸ਼ਨਰ ਨੂੰ ਰਾਸ਼ਟਰਪਤੀ ਦੇ ਨਾਮ ਮੰਗ ਪੱਤਰ ਦਿੱਤਾ

ਐਸ ਏ ਐਸ ਨਗਰ, 23 ਦਸੰਬਰ (ਸ.ਬ.) ਸੰਯੁਕਤ ਕਿਸਾਨ ਮੋਰਚਾ ਜਿਲ੍ਹਾ ਮੁਹਾਲੀ ਵੱਲੋਂ ਅੱਜ ਮੁਹਾਲੀ ਡੀ ਸੀ ਦਫਤਰ ਅੱਗੇ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਦਿੱਤਾ ਗਿਆ। ਇਸ ਮੌਕੇ ਕਿਸਾਨਾਂ ਵੱਲੋਂ ਡੀ ਸੀ ਆਸ਼ਿਕਾ ਜੈਨ ਨੂੰ ਰਾਸ਼ਟਰਪਤੀ ਦ੍ਰੋਪਤੀ ਮੁਰਮੂ ਦੇ ਨਾਮ ਲਿਖਿਆ ਪੱਤਰ ਸੌਪਿਆ ਗਿਆ।

ਮੰਗ ਪੱਤਰ ਵਿੱਚ ਕਿਸਾਨਾਂ ਨੇ ਮੰਗ ਕੀਤੀ ਹੈ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਜਾਨ ਬਚਾਈ ਜਾਵੇ, ਦਿੱਲੀ ਵੱਲ ਮਾਰਚ ਕਰ ਰਹੇ ਕਿਸਾਨਾਂ ਤੇ ਜਬਰ ਬੰਦ ਕੀਤਾ ਜਾਵੇ, ਗ੍ਰੇਟਰ ਨੋਇਡਾ ਲਕਸਰ ਜੇਲ੍ਹ ਤੋਂ ਨੋਇਡਾ ਦੇ ਸਾਰੇ ਕਿਸਾਨਾਂ ਨੂੰ ਰਿਹਾਅ ਕੀਤਾ ਜਾਵੇ, ਨੈਸ਼ਨਲ ਐਗਰੀਕਲਚਰ ਮਾਰਕੀਟ ਪਾਲਿਸੀ ਨੂੰ ਵਾਪਸ ਲਿਆਂਦਾ ਜਾਵੇ, ਕਿਸਾਨੀ ਮੰਗਾਂ ਸਬੰਧੀ ਸੰਘਰਸ਼ਸ਼ੀਲ ਸਾਰੀਆ ਕਿਸਾਨ ਜਥੇਬੰਦੀਆਂ ਨਾਲ ਤੁਰੰਤ ਗੱਲਬਾਤ ਸ਼ੁਰੂ ਕੀਤੀ ਜਾਵੇ।

ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਭਾਰਤ ਦੇ ਸਾਰੇ ਕਿਸਾਨ ਅੱਜ ਦੇਸ਼ ਭਰ ਦੇ ਜਿਲ੍ਹਿਆ ਵਿੱਚ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਉਹਨਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਨੂੰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਜਾਨ ਬਚਾਉਣ ਲਈ ਹਦਾਇਤ ਕੀਤੀ ਜਾਵੇ, ਦਿੱਲੀ ਵੱਲ ਮਾਰਚ ਕਰ ਰਹੇ ਕਿਸਾਨਾਂ ਤੇ ਜਬਰ ਅਤੇ ਅੱਥਰੂ ਗੈਸ ਦੇ ਗੋਲੇ ਛੱਡਣੇ ਬੰਦ ਕੀਤੇ ਜਾਣ, ਗੌਤਮ ਬੁੱਧ ਨਗਰ ਦੀ ਲਕਸਰ ਜੇਲ੍ਹ ਵਿੱਚ ਬੰਦ ਸਾਰੇ ਕਿਸਾਨਾਂ ਨੂੰ ਰਿਹਾਅ ਕੀਤਾ ਜਾਵੇ, ਝੂਠੇ ਮੁਕੱਦਮੇ ਵਾਪਸ ਲਏ ਜਾਣ, ਕਿਸਾਨਾਂ ਤੇ ਹੱਤਿਆ ਦੀ ਕੋਸ਼ਿਸ਼ ਕਰਨ ਦੇ ਕੇਸ ਰੱਦ ਕੀਤੇ ਜਾਣ ਅਤੇ ਇਸ ਸਾਜਿਸ਼ ਲਈ ਜਿੰਮੇਵਾਰ ਪੁਲੀਸ ਕਮਿਸ਼ਨਰ ਲਕਸ਼ਮੀ ਸਿੰਘ ਅਤੇ ਹੋਰਨਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇ।

ਇਸਦੇ ਨਾਲ ਹੀ ਮੰਗ ਕੀਤੀ ਗਈ ਕਿ ਕੌਮੀ ਖੇਤੀ ਮੰਡੀਕਰਨ ਨੀਤੀ, ਡਿਜੀਟਲ ਖੇਤੀ ਮਿਸ਼ਨ ਅਤੇ ਰਾਸ਼ਟਰੀ ਸਹਿਕਾਰਤਾ ਨੀਤੀ ਨੂੰ ਵਾਪਸ ਲਿਆ ਜਾਵੇ ਅਤੇ ਸੰਘਰਸ਼ ਕਰ ਰਹੀਆਂ ਸਾਰੀਆਂ ਕਿਸਾਨ ਜਥੇਬੰਦੀਆਂ ਨਾਲ ਤੁਰੰਤ ਵਿਚਾਰ-ਵਟਾਂਦਰਾ ਕਰੋ ਅਤੇ ਕਿਸਾਨਾਂ ਦੀਆ ਘੱਟੋ-ਘੱਟ ਸਮਰਥਨ ਮੁੱਲ, ਕਰਜਾ ਮੁਕਤੀ, ਬਿਜਲੀ ਦੇ ਨਿੱਜੀਕਰਨ ਅਤੇ ਐਲ.ਏ.ਆਰ.ਆਰ. ਐਕਟ 2013 ਨੂੰ ਲਾਗੂ ਕਰਨ ਸਬੰਧੀ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਜਾਇਜ ਅਤੇ ਹੱਕੀ ਮੰਗਾਂ ਨੂੰ ਸਵੀਕਾਰ ਕਰੋ। ਆਗੂਆਂ ਨੇ ਕਿਹਾ ਕਿ ਐਨ ਡੀ ਏ ਸਰਕਾਰ (2) ਨੇ 9 ਦਸੰਬਰ 2021 ਨੂੰ, ਦਿੱਲੀ ਦੀਆਂ ਸਰਹੱਦਾਂ ਤੇ ਲੜੇ ਗਏ ਇਤਿਹਾਸਕ ਕਿਸਾਨ ਸੰਘਰਸ਼ ਦੇ ਨਤੀਜੇ ਵਜੋਂ ਸੰਯੁਕਤ ਕਿਸਾਨ ਮੋਰਚੇ ਨਾਲ ਇੱਕ ਇਤਿਹਾਸਿਕ ਸਮਝੋਤੇ ਤੇ ਦਸਤਖਤ ਕੀਤੇ ਸਨ। ਇਸ ਸਮਝੌਤੇ ਰਾਹੀਂ ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕੀਤਾ ਗਿਆ ਸੀ ਪਰੰਤੂ ਭਾਰਤ ਸਰਕਾਰ ਨੇ ਇਸ ਸਮਝੌਤੇ ਦੀ ਬੇਸ਼ਰਮੀ ਨਾਲ ਉਲੰਘਣਾ ਕੀਤੀ ਹੈ।

ਆਗੂਆਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਕਰਨ ਲਈ ਤਿਆਰ ਨਹੀਂ ਹਨ ਅਤੇ ਪੰਜਾਬ ਦੇ ਸੰਭੂ ਅਤੇ ਖਨੌਰੀ ਬਾਰਡਰਾਂ ਅਤੇ ਉੱਤਰ ਪ੍ਰਦੇਸ਼ ਦੇ ਗ੍ਰੇਟਰ ਨੋਇਡਾ ਵਿਖੇ ਕਿਸਾਨਾਂ ਦੇ ਸੰਘਰਸ਼ਾਂ ਨੂੰ ਬੇਰਹਿਮੀ ਨਾਲ ਦਬਾਉਣ ਲਈ ਲਗਾਤਾਰ ਕਿਸਾਨਾਂ ਨੂੰ ਅੱਥਰੂ ਗੈਸ ਦੇ ਗੋਲੇ, ਰਬੜ ਦੀਆਂ ਗੋਲੀਆਂ, ਪਾਣੀ ਦੀਆਂ ਤੋਪਾਂ ਦੀ ਵਰਤੋਂ ਕਰਕੇ ਜੇਲ੍ਹਾਂ ਵਿੱਚ ਬੰਦ ਕਰ ਦਿੱਤਾ ਗਿਆ ਹੈ। ਗੌਤਮ ਬੁੱਧ ਨਗਰ ਵਿੱਚ ਪੁਲੀਸ ਕਮਿਸ਼ਨਰੇਟ ਨੇ ਇੱਕ ਪੁਲੀਸ ਸਬ-ਇੰਸਪੈਕਟਰ ਰਾਜੀਵ ਕੁਮਾਰ ਦੀ ਹੱਤਿਆ ਦੀ ਕੋਸ਼ਿਸ਼ ਕਰਨ ਅਤੇ ਮੈਟਰੋ ਟਰੇਨ ਰੋਕਣ ਦੀ ਕੋਸ਼ਿਸ਼ ਕਰਨ ਦੇ ਬੇਬੁਨਿਆਦ ਦੇਸ਼ਾਂ ਤਹਿਤ 112 ਕਿਸਾਨਾਂ ਨੂੰ ਬੀ ਐਨ ਐਸ ਦੀ ਧਾਰਾ 109 ਅਧੀਨ ਝੂਠੇ ਕੇਸਾਂ ਵਿੱਚ ਫਸਾਇਆ ਹੈ ਅਤੇ ਕਿਸਾਨ ਪਿਛਲੇ 21 ਦਿਨਾਂ ਤੋਂ ਜੇਲ ਵਿੱਚ ਹਨ।

ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਸੂਬਾ ਸਕੱਤਰ ਪਰਮਦੀਪ ਸਿੰਘ ਬੈਦਵਾਣ, ਕਿਰਪਾਲ ਸਿੰਘ ਸਿਆਓ ਜਿਲ੍ਹਾ ਪ੍ਰਧਾਨ ਮੁਹਾਲੀ, ਸੀਨੀਅਰ ਮੀਤ ਪ੍ਰਧਾਨ ਤੇਜਿੰਦਰ ਸਿੰਘ ਪੂਨੀਆ, ਦਵਿੰਦਰ ਸਿੰਘ ਦੇਹ ਕਲਾਂ ਜਿਲ੍ਹਾ ਪ੍ਰਧਾਨ ਲੱਖੋਵਾਲ, ਜਸਪਾਲ ਸਿੰਘ ਨਿਆਮੀਆਂ, ਨਛੱਤਰ ਸਿੰਘ ਬੈਦਵਾਨ, ਲੱਖਵਿੰਦਰ ਸਿੰਘ ਕਰਾਲਾ, ਜਗਜੀਤ ਸਿੰਘ ਜੱਗੀ ਪ੍ਰਧਾਨ ਡਕੌਂਦਾ, ਅੰਗਰੇਜ਼ ਸਿੰਘ ਸਕੱਤਰ ਡਕੌਂਦਾ, ਲੱਖਵਿੰਦਰ ਸਿੰਘ ਹੈਪੀ ਪ੍ਰਧਾਨ ਉਗਰਾਹਾਂ, ਹਰਭਜਨ ਸਿੰਘ ਉਗਰਾਹਾਂ, ਰਾਵਿੰਦਰ ਸਿੰਘ ਵਜੀਦਪੁਰ ਲੋਕ ਹਿਤ ਮਿਸ਼ਨ, ਬਾਬਾ ਹਰਜੀਤ ਸਿੰਘ ਹਰਮਨ ਲੋਕ ਹਿਤ ਮਿਸਨ, ਰਾਵਿੰਦਰ ਸਿੰਘ ਗਰੇਵਾਲ, ਜਸਵਿੰਦਰ ਸਿੰਘ ਕੰਡੀਲਾ, ਅਮਰਜੀਤ ਸਿੰਘ ਪਡਿਆਲਾ, ਗੁਰਮੀਤ ਸਿੰਘ, ਗੁਰਵਿੰਦਰ ਸਿੰਘ ਸਿਆਓ, ਹਰਜੀਤ ਸਿੰਘ ਸਿਆਓ, ਗੁਰਮੱਖ ਸਿੰਘ ਸਰਪੰਚ ਕੰਬਾਲਾ, ਕੁਲਵੰਤ ਸਿੰਘ ਚਿੱਲਾ, ਦਰਸ਼ਨ ਸਿੰਘ, ਰਜਿੰਦਰ ਸਿੰਘ ਢੋਲਾਂ ਪ੍ਰਧਾਨ ਕਾਦੀਆਂ, ਕਮਲਜੀਤ ਸਿੰਘ ਡੇਰਾਬੱਸੀ ਵੀ ਹਾਜ਼ਰ ਸਨ।

Continue Reading

Mohali

ਪੰਜਾਬ ਦੇ ਪਾਣੀਆਂ ਨੂੰ ਲੁੱਟਣ ਲਈ ਕਾਂਗਰਸ ਦੇ ਨਕਸ਼ੇ ਕਦਮਾਂ ਤੇ ਚੱਲ ਰਹੀ ਹੈ ਕੇਂਦਰ ਦੀ ਭਾਜਪਾ ਸਰਕਾਰ : ਪਰਮਜੀਤ ਸਿੰਘ ਕਾਹਲੋਂ

Published

on

By

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਵਾਰਡ ਨੰਬਰ 10 ਤੋਂ ਆਜ਼ਾਦ ਕੌਂਸਲਰ ਸz. ਪਰਮਜੀਤ ਸਿੰਘ ਕਾਹਲੋਂ ਨੇ ਕਿਹਾ ਹੈ ਕਿ ਕੇਂਦਰ ਦੀ ਸੱਤਾ ਤੇ ਕਾਬਜ ਭਾਜਪਾ ਦੀ ਸਰਕਾਰ ਵੀ ਪੰਜਾਬ ਦੇ ਪਾਣੀਆਂ ਨੂੰ ਲੁੱਟਣ ਲਈ ਪਿਛਲੇ ਸਮੇਂ ਦੀ ਕਾਂਗਰਸ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਾਲੇ ਨਕਸ਼ੇ ਕਦਮਾਂ ਤੇ ਚੱਲ ਰਹੀ ਹੈ। ਪੱਤਰਕਾਰਾਂ ਨਾਲ ਗੱਲ ਕਰਦਿਆਂ ਉਹਨਾਂ ਕਿਹਾ ਕਿ ਪਹਿਲਾਂ ਦੀ ਕਾਂਗਰਸ ਸਰਕਾਰ ਨੇ ਪੰਜਾਬ ਦਾ ਪਾਣੀ ਧੱਕੇ ਨਾਲ ਰਾਜਸਥਾਨ ਨੂੰ ਦੇ ਦਿੱਤਾ। ਫਿਰ 1966 ਤੋਂ ਬਾਅਦ ਗੈਰ ਰਾਈਪੇਰੀਅਨ ਹਰਿਆਣਾ ਰਾਜ ਨੂੰ 1966 ਤੋਂ ਪਹਿਲਾਂ ਰਾਈਪੇਰੀਅਨ ਸੂਬੇ ਦਾ ਹਿੱਸਾ ਮੰਨਦਿਆ ਸਤਲੁਜ ਅਤੇ ਬਿਆਸ ਦੇ ਪਾਣੀਆਂ ਵਿੱਚੋਂ ਹਿੱਸਾ ਦੇ ਦਿੱਤਾ ਗਿਆ।

ਉਹਨਾਂ ਕਿਹਾ ਕਿ ਕੇਂਦਰ ਦੀ ਸੱਤਾ ਤੇ ਕਾਬਜ ਸਰਕਾਰ ਵਲੋਂ ਪਹਿਲਾਂ ਭਾਖੜਾ ਬਿਆਸ ਮੈਨੇਜਮੈਟ ਬੋਰਡ ਦਾ ਅਧਿਕਾਰ ਪੰਜਾਬ ਤੋਂ ਲੈ ਲਿਆ ਗਿਆ ਅਤੇ ਹੁਣ ਯਮੁਨਾ ਦੇ ਪਾਣੀ ਦੀ ਵੰਡ ਲਈ ਕਿਸ਼ਾਉ ਬਹੁਮੰਤਵੀ ਪ੍ਰੋਜੈਕਟ (ਜਿਸ ਵਿੱਚ 90 ਫੀਸਦੀ ਪੈਸਾ ਕੇਂਦਰ ਸਰਕਾਰ ਨੇ ਲਗਾਉਣਾ ਹੈ) ਵਿੱਚੋਂ ਪੰਜਾਬ ਨੂੰ ਦਰਕਿਨਾਰ ਕਰ ਦਿੱਤਾ ਗਿਆ ਹੈ ਜੋ ਪੰਜਾਬ ਨਾਲ ਬੇਇਨਸਾਫੀ ਹੈ। ਉਹਨਾਂ ਕਿਹਾ ਕਿ 1966 ਵੇਲੇ ਯਮੁਨਾ ਨਾਲ ਪੰਜਾਬ ਰਾਈਪੇਰੀਅਨ ਸੂਬੇ ਵਿੱਚੋਂ ਸ਼ਾਮਿਲ ਸੀ ਪਰੰਤੂ ਪੰਜਾਬ ਨੂੰ ਬਾਹਰ ਕਰਕੇ ਉੱਤਰਾਖੰਡ, ਉੱਤਰ ਪ੍ਰਦੇਸ਼, ਹਿਮਾਚਲ ਪ੍ਰਦੇਸ਼, ਰਾਜਸਥਾਨ, ਹਰਿਆਣਾ ਅਤੇ ਦਿੱਲੀ ਨੂੰ ਸਮਝੌਤੇ ਵਿੱਚ ਸ਼ਾਮਿਲ ਕੀਤਾ ਗਿਆ ਹੈ।

ਉਹਨਾਂ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਦੇ ਚੁੱਪੀ ਦੀ ਨਿਖੇਧੀ ਕਰਦਿਆਂ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੀ ਹਾਈ ਕਮਾਂਡ ਵਲੋਂ ਪੰਜਾਬ ਦੇ ਪਾਣੀਆਂ ਨੂੰ ਚੁਪ ਚੁਪੀਤੇ ਲੁਟਾਇਆ ਜਾ ਰਿਹਾ ਹੈ। ਉਹਨਾਂ ਕੇਂਦਰ ਸਰਕਾਰ ਨੂੰ ਇਹ ਸਮਝੌਤੇ ਤੇ ਮੁੜ ਵਿਚਾਰ ਕਰਨ ਅਤੇ ਪੰਜਾਬ ਦੀਆਂ ਸਿਆਸੀ ਪਾਰਟੀਆਂ ਨੂੰ ਇਸ ਸਮਝੌਤੇ ਖਿਲਾਫ ਲੜਨ ਦੀ ਅਪੀਲ ਕੀਤੀ।

Continue Reading

Mohali

ਪੰਜਾਬ ਨੂੰ ਫਿਰ ਤੋਂ ਤੰਦਰੁਸਤ ਅਤੇ ਰੰਗਲਾ ਪੰਜਾਬ ਬਣਾਉਣ ਲਈ ਸੰਜੀਦਗੀ ਨਾਲ ਕੰਮ ਕਰ ਰਹੀ ਹੈ ਸਰਕਾਰ : ਸਰਬਜੀਤ ਸਿੰਘ ਸਮਾਣਾ

Published

on

By

ਵਾਲੀਬਾਲ ਅਤੇ ਬੈਡਮਿੰਟਨ ਕੋਰਟ ਦਾ ਉਦਘਾਟਨ ਕੀਤਾ

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਮੁਹਾਲੀ ਨਗਰ ਨਿਗਮ ਦੇ ਮੇਅਰ ਸਰਬਜੀਤ ਸਿੰਘ ਸਮਾਣਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸੂਬੇ ਨੂੰ ਫਿਰ ਤੋਂ ਤੰਦਰੁਸਤ ਅਤੇ ਰੰਗਲਾ ਪੰਜਾਬ ਬਣਾਉਣ ਲਈ ਸੰਜੀਦਗੀ ਨਾਲ ਕੰਮ ਕਰ ਰਹੀ ਹੈ। ਸਰਕਾਰੀ ਹਾਈ ਸਕੂਲ ਮਟੌਰ ਦੇ ਨੇੜੇ ਸੈਕਟਰ 70 ਵਾਲੇ ਪਾਰਕ ਵਿੱਚ ਵਾਲੀਬਾਲ ਕੋਰਟ ਅਤੇ ਕਾਰਗਿਲ ਪਾਰਕ ਸੈਕਟਰ -71 ਵਿਖੇ ਬੈਡਮਿੰਟਨ ਕੋਰਟ ਅਤੇ ਫੁਆਰੇ ਦਾ ਉਦਘਾਟਨ ਕਰਨ ਮੌਕੇ ਉਹਨਾਂ ਕਿਹਾ ਕਿ ਸਰਕਾਰ ਵੱਲੋਂ ਸੂਬੇ ਵਿੱਚ ਖਿਡਾਰੀਆਂ ਨੂੰ ਲੋੜੀਂਦੇ ਸਮਾਨ ਦੀ ਉਪਲਬਧਤਾ ਕਰਵਾਈ ਜਾ ਰਹੀ ਹੈ, ਤਾਂ ਕਿ ਕੋਈ ਵੀ ਖਿਡਾਰੀ ਆਪਣੀ ਖੇਡ ਕਲਾ ਦਾ ਪ੍ਰਗਟਾਵਾ ਕਰਨ ਤੋਂ ਵਾਂਝਾ ਨਾ ਰਹਿ ਸਕੇ ਅਤੇ ਨੌਜਵਾਨ ਵਰਗ ਨੂੰ ਤੰਦਰੁਸਤੀ ਦੇ ਰਾਹ ਤੋਂ ਤੋਰਿਆ ਜਾ ਸਕੇ। ਇਸ ਮੌਕੇ ਡਿਪਟੀ ਮੇਅਰ ਹਰਪਾਲ ਸਿੰਘ ਚੰਨਾ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।

ਮੇਅਰ ਸਰਬਜੀਤ ਸਿੰਘ ਸਮਾਣਾ ਨੇ ਉਹਨਾਂ ਕਿਹਾ ਕਿ ਬੈਡਮਿੰਟਨ ਅਤੇ ਵਾਲੀਬਾਲ ਕੋਰਟ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਨੂੰ ਸਮਰਪਿਤ ਕਰ ਦਿੱਤੇ ਗਏ ਹਨ, ਹੁਣ ਖਿਡਾਰੀ ਵਰਗ ਆਪਣੇ ਨੇੜੇ ਦੇ ਖੇਡ ਮੈਦਾਨ ਦੇ ਵਿੱਚ ਜਾ ਕੇ ਆਪਣੀ ਖੇਡ ਕਲਾ ਦੇ ਵਿੱਚ ਵਧੇਰੇ ਨਿਖਾਰ ਲਿਆ ਸਕਣਗੇ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਵੀ ਜਿਸ ਵੀ ਖਿਡਾਰੀ ਨੂੰ ਕਿਸੇ ਵੀ ਸਮਾਨ ਜਾਂ ਸਹੂਲੀਅਤ ਦੀ ਲੋੜ ਹੋਵੇਗੀ ਉਸਨੂੰ ਸਮੇਂ ਸਿਰ ਪੂਰਾ ਕੀਤਾ ਜਾਵੇਗਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਨਗਰ ਨਿਗਮ ਦੇ ਕੌਂਸਲਰ ਬੱਚਨ ਸਿੰਘ ਬੋਪਾਰਾਏ, ਗੁਰਪ੍ਰੀਤ ਕੌਰ , ਕੁਲਵਿੰਦਰ ਕੌਰ ਅਤੇ ਗੁਰਜੀਤ ਸਿੰਘ, ਤਰਲੋਚਨ ਸਿੰਘ, ਮਨਦੀਪ ਮਟੌਰ, ਸੁਰਿੰਦਰ ਛਿੰਦਾ, ਮਨਜੀਤ ਖ਼ਾਨ, ਕਮਲਪ੍ਰੀਤ ਸਿੰਘ, ਸੁਦਾਗਰ ਖਾਨ, ਨਵਜੋਤ ਸਿੰਘ, ਸੋਨੂ ਮਟੋਰ, ਖ਼ਸ਼ ਮਨਿਹਾਸ, ਮਨਜੋਤ ਸਿੰਘ, ਸਤਾਰ ਖਾਨ, ਕਰਨਲ ਢਿਲੋਂ, ਵਿਸ਼ਵਪ੍ਰੀਤ ਸਿੰਘ, ਐਕਸੀਅਨ ਰਜਿੰਦਰ ਕੁਮਾਰ ਅਤੇ ਨਿਗਮ ਦੇ ਅਧਿਕਾਰੀ ਹਾਜ਼ਰ ਸਨ।

Continue Reading

Mohali

ਖਰੜ ਪੁਲੀਸ ਵਲੋਂ ਟਰੈਕਟਰ ਚੋਰ ਗਿਰੋਹ ਦੇ ਤਿੰਨ ਮੈਂਬਰ ਕਾਬੂ

Published

on

By

4 ਟਰੈਕਟਰ, 3 ਟਰਾਲੀਆਂ, 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਖਰੜ ਪੁਲੀਸ ਵੱਲੋਂ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 4 ਟਰੈਕਟਰ, 3 ਟਰਾਲੀਆਂ, 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲੀਸ ਦੇ ਬੁਲਾਰੇ ਨੇ ਦੱਸਿਆ ਕਿ ਇਹਨਾਂ ਵਿਅਕਤੀਆਂ ਨੂੰ ਐਸ ਐਸ ਪੀ ਸ੍ਰੀ ਵਰੁਣ ਸ਼ਰਮਾ ਦੀ ਅਗਵਾਈ ਹੇਠ ਥਾਣਾ ਸਦਰ ਖਰੜ ਦੇ ਖੇਤਰ ਵਿੱਚ ਏਰੀਆ ਵਿੱਚ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਚਲਾਈ ਜਾ ਰਹੀ ਮੁਹਿਮ ਤੇ ਦੌਰਾਨ ਕਾਬੂ ਕੀਤਾ ਗਿਆ ਹੈ।

ਉਹਨਾਂ ਦੱਸਿਆ ਕਿ ਬੀਤੀ 29 ਜੂਨ ਨੂੰ ਇੱਕ ਟਰੈਕਟਰ ਚੋਰੀ ਹੋਇਆ ਸੀ ਜਿਸ ਸੰਬੰਧੀ ਬੀ. ਐਨ. ਐਸ ਦੀ ਧਾਰਾ 303(2) ਤਹਿਤ ਥਾਣਾ ਸਦਰ ਖਰੜ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ। ਇਸ ਦੌਰਾਨ 7 ਸਤਬੰਰ ਦੀ ਰਾਤ ਨੂੰ ਇੱਕ ਟਰੈਕਟਰ ਚੋਰੀ ਹੋਇਆ ਸੀ ਜਿਸ ਸੰਬੰਧੀ ਬੀ. ਐਨ .ਐਸ ਦੀ ਧਾਰਾ 303(2) ਤਹਿਤ ਥਾਣਾ ਸਦਰ ਖਰੜ ਵਿਖੇ ਵੱਖਰਾ ਮਾਮਲਾ ਦਰਜ ਕੀਤਾ ਗਿਆ ਸੀ। ਉਹਨਾਂ ਦੱਸਿਆ ਕਿ ਮਾਮਲੇ ਦੀ ਜਾਂਚ ਦੌਰਾਨ ਸ਼ੇਰਾ ਵਾਸੀ ਪਿੰਡ ਸਹਿਬਾਜਪੁਰ ਰੋਡ (ਨੇੜੇ ਹਨੁਮਾਨ ਮੰਦਿਰ) ਰਾਏਕੋਟ ਲੁਧਿਆਣਾ ਨੂੰ ਕਾਬੂ ਕੀਤਾ ਗਿਆ ਜਿਸ ਦੀ ਪੁਛਗਿਛ ਤੇ ਹਿਮਾਂਸ਼ੂ ਕੁਮਾਰ ਵਾਸੀ ਪਿੰਡ ਰਾਮ ਸ਼ੇਰਗੜ੍ਹ ਥਾਣਾ ਹਸਨਪੁਰ, ਜਿਲ੍ਹਾ ਅਮਰੋਹਾ, ਯੂ.ਪੀ ਨੂੰ ਮੇਰਠ (ਯੂ.ਪੀ) ਤੋਂ ਕਾਬੂ ਕੀਤਾ ਗਿਆ। ਪੁਛਗਿਛ ਦੌਰਾਨ ਹਿਮਾਂਸ਼ੂ ਨੇ ਦਸਿਆ ਕਿ ਉਸ ਵਲੋਂ ਟਰੈਕਟਰਾਂ ਦੀ ਚੋਰੀ ਕੀਤੀ ਗਈ ਹੈ ਅਤੇ ਜਿਸ ਤੇ ਥਾਣਾ ਸਦਰ ਖਰੜ ਦੀ ਟੀਮ ਵਲੋਂ 4 ਟਰੈਕਟਰ, 3 ਟਰਾਲੀਆਂ ਰਿਕਵਰ ਕੀਤੇ ਗਏ।

ਹਿਮਾਂਸ਼ੂ ਦੀ ਪੁੱਛਗਿਛ ਤੇ ਸਮੀਰ ਅੰਸਾਰੀ ਵਾਸੀ ਨਿਉ ਸਲੇਮਪੁਰ ਕੇ ਬਲਾਕ ਬੈਂਡ ਬਾਜੇ ਵਾਲੀ ਗਲੀ ਪੂਰਵੀ ਦਿੱਲੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ ਚੋਰੀ ਕੀਤੀ ਹੋਈ 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ ਕੀਤੇ ਗਏ ਹਨ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Continue Reading

Latest News

Trending