Connect with us

National

ਮਹਿੰਗਾਈ ਨੇ ਵਿਗਾੜਿਆ ਲੋਕਾਂ ਦੀ ਰਸੋਈ ਦਾ ਬਜਟ : ਰਾਹੁਲ ਗਾਂਧੀ

Published

on

 

 

ਦਿੱਲੀ ਦੀ ਸਬਜ਼ੀ ਮੰਡੀ ਪਹੁੰਚੇ ਕੇ ਲੋਕਾਂ ਨਾਲ ਗੱਲ ਕੀਤੀ

ਨਵੀਂ ਦਿੱਲੀ, 24 ਦਸੰਬਰ (ਸ.ਬ.) ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਅੱਜ ਸਬਜ਼ੀਆਂ ਦੀਆਂ ਕੀਮਤਾਂ ਵਿੰਚ ਵਾਧੇ ਨੂੰ ਲੈ ਕੇ ਸਰਕਾਰ ਤੇ ਨਿਸ਼ਾਨਾ ਸਾਧਿਆ ਅਤੇ ਦੋਸ਼ ਲਾਇਆ ਕਿ ਆਮ ਲੋਕਾਂ ਦੀ ਰਸੋਈ ਦਾ ਬਜਟ ਵਿਗੜ ਗਿਆ ਹੈ ਪਰ ਸਰਕਾਰ ਕੁੰਭਕਰਨ ਵਾਂਗ ਸੁੱਤੀ ਪਈ ਹੈ। ਰਾਹੁਲ ਗਾਂਧੀ ਨੇ ਦਿੱਲੀ ਦੇ ਕਾਲਕਾਜੀ ਇਲਾਕੇ ਦੀ ਸਬਜ਼ੀ ਮੰਡੀ ਦਾ ਦੌਰਾ ਕੀਤਾ ਸੀ। ਉਨ੍ਹਾਂ ਨੇ ਅੱਜ ਆਪਣੇ ਵੱਖ-ਵੱਖ ਸੋਸ਼ਲ ਮੀਡੀਆ ਹੈਂਡਲਸ ਤੇ ਇਸ ਦਾ ਵੀਡੀਓ ਜਾਰੀ ਕੀਤਾ।

ਸਾਬਕਾ ਕਾਂਗਰਸ ਪ੍ਰਧਾਨ ਨੇ ਇਸ ਵੀਡੀਓ ਨੂੰ ਅਪਣੇ ਯੂਟਿਊਬ ਚੈਨਲ ਤੇ ਪੋਸਟ ਕਰਦੇ ਹੋਏ ਲਿਖਿਆ ਕਿ ਕੁਝ ਦਿਨ ਪਹਿਲਾਂ ਮੈਂ ਸਥਾਨਕ ਸਬਜ਼ੀ ਮੰਡੀ ਵਿੱਚ ਪਹੁੰਚ ਕੇ ਗਾਹਕਾਂ ਨਾਲ ਖ੍ਰੀਦਦਾਰੀ ਕਰਦੇ ਹੋਏ ਵਿਕਰੇਤਾਵਾਂ ਨਾਲ ਗੱਲਬਾਤ ਕੀਤੀ। ਇਹ ਜਾਣਿਆ ਕਿ ਕਿਵੇਂ ਆਮ ਲੋਕਾਂ ਦਾ ਬਜਟ ਵਿਗੜ ਰਿਹਾ ਹੈ। ਮਹਿੰਗਾਈ ਨੇ ਕਿਵੇਂ ਸਾਰਿਆਂ ਨੂੰ ਪਰੇਸ਼ਾਨ ਕਰ ਦਿਤਾ ਹੈ, ਲੋਕ ਵਧਦੀਆਂ ਕੀਮਤਾਂ ਨਾਲ ਜੂਝ ਰਹੇ ਹਨ ਅਤੇ ਆਮ ਲੋੜਾਂ ਦੀਆਂ ਛੋਟੀਆਂ ਚੀਜ਼ਾਂ ਨਾਲ ਸਮਝੌਤਾ ਕਰਨ ਲਈ ਮਜਬੂਰ ਹਨ।

ਉਨ੍ਹਾਂ ਕਿਹਾ ਕਿ ਅਸੀਂ ਲਸਣ, ਮਟਰ, ਮਸ਼ਰੂਮ ਅਤੇ ਹੋਰ ਸਬਜ਼ੀਆਂ ਦੇ ਭਾਅ ਤੇ ਚਰਚਾ ਕੀਤੀ ਅਤੇ ਲੋਕਾਂ ਦੇ ਅਸਲ ਅਨੁਭਵ ਸੁਣੇ। ਕਿਸ ਤਰ੍ਹਾਂ 400 ਰੁਪਏ ਕਿਲੋ ਲਸਣ ਅਤੇ 120 ਰੁਪਏ ਪ੍ਰਤੀ ਕਿਲੋ ਮਟਰ ਨੇ ਸਾਰਿਆਂ ਦਾ ਬਜਟ ਹਿਲਾ ਕੇ ਰੱਖ ਦਿਤਾ ਹੈ। ਲੋਕ ਕੀ ਖਾਣਗੇ ਅਤੇ ਕੀ ਬਚਾਉਣਗੇ।

ਉਨ੍ਹਾਂ ਮੁਤਾਬਕ ਚਾਹ ਤੇ ਗੱਲ ਕਰਦਿਆਂ ਉਨ੍ਹਾਂ ਨੇ ਗ੍ਰਹਿਣੀਆਂ ਦੀ ਜ਼ਿੰਦਗੀ ਦੀਆਂ ਸਮੱਸਿਆਵਾਂ ਬਾਰੇ ਨੇੜਿਓਂ ਜਾਣਿਆ, ਕਿਵੇਂ ਆਮਦਨ ਵਿਚ ਖੜੋਤ ਆਈ ਹੈ ਅਤੇ ਮਹਿੰਗਾਈ ਲਗਾਤਾਰ ਵਧ ਰਹੀ ਹੈ, ਕਿਵੇਂ ਬੱਚਤ ਕਰਨਾ ਅਸੰਭਵ ਹੋ ਗਿਆ ਹੈ ਅਤੇ ਖਾਣ-ਪੀਣ ਦੇ ਖ਼ਰਚੇ ਪੂਰੇ ਕਰਨ ਲਈ ਕਿਵੇਂ 10 ਰੁਪਏ ਰਿਕਸ਼ਾ ਦਾ ਕਿਰਾਇਆ ਵੀ ਇਕੱਠਾ ਕਰਨਾ ਔਖਾ ਹੋ ਗਿਆ ਹੈ।

ਰਾਹੁਲ ਨੇ ਕਿਹਾ ਕਿ ਤੁਸੀਂ ਵੀ ਮਹਿੰਗਾਈ ਦਾ ਅਸਰ ਮਹਿਸੂਸ ਕਰ ਰਹੇ ਹੋ। ਸਾਨੂੰ ਦੱਸੋ, ਤੁਸੀਂ ਇਸ ਸਮੱਸਿਆ ਨਾਲ ਕਿਵੇਂ ਜੂਝ ਰਹੇ ਹੋ- ਤੁਸੀਂ ਪਹਿਲਾਂ ਹੀ ਬਾਜ਼ਾਰ ਦੀ ਹਾਲਤ ਜਾਣਦੇ ਹੋ। ਤੁਸੀਂ ਅਪਣੇ ਨਿਜੀ ਅਨੁਭਵ ਵੀ ਸਾਡੇ ਨਾਲ ਸਾਂਝੇ ਕਰੋ। ਰਾਹੁਲ ਗਾਂਧੀ ਨੇ ਇਸ ਵੀਡੀਓ ਨੂੰ ਐਕਸ ਤੇ ਪੋਸਟ ਕੀਤਾ ਅਤੇ ਦੋਸ਼ ਲਗਾਇਆ ਕਿ ਵਧਦੀ ਮਹਿੰਗਾਈ ਨੇ ਆਮ ਆਦਮੀ ਦਾ ਰਸੋਈ ਦਾ ਬਜਟ ਵਿਗਾੜ ਦਿਤਾ ਹੈ – ਸਰਕਾਰ ਕੁੰਭਕਰਨ ਵਾਂਗ ਸੌਂ ਰਹੀ

 

ਹੈ।

 


 

 

Continue Reading

National

ਬੱਸ ਅਤੇ ਕਾਰ ਦੀ ਟੱਕਰ ਦੌਰਾਨ 5 ਵਿਅਕਤੀਆਂ ਦੀ ਮੌਤ, 15 ਜ਼ਖਮੀ

Published

on

By

 

 

 

ਕਰੌਲੀ, 25 ਦਸੰਬਰ (ਸ.ਬ.) ਰਾਜਸਥਾਨ ਵਿਚ ਕਰੌਲੀ ਦੇ ਸਲੇਮਪੁਰ ਖੇਤਰ ਵਿੱਚ ਇੱਕ ਕਾਰ ਅਤੇ ਬੱਸ ਦੀ ਆਹਮੋ-ਸਾਹਮਣੇ ਟੱਕਰ ਵਿੱਚ ਪੰਜ ਵਿਅਕਤੀਆਂ ਦੀ ਮੌਤ ਹੋ ਗਈ ਅਤੇ 15 ਹੋਰ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ 5 ਮ੍ਰਿਤਕਾਂ ਵਿੱਚੋਂ 3 ਔਰਤਾਂ ਸਨ। ਉਨ੍ਹਾਂ ਦੱਸਿਆ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇਕ ਪਰਿਵਾਰ ਕਾਰ ਰਾਹੀਂ ਕੈਲਾਦੇਵੀ ਦੇ ਦਰਸ਼ਨ ਕਰਨ ਤੋਂ ਬਾਅਦ ਗੰਗਾਪੁਰ ਸ਼ਹਿਰ ਜਾ ਰਿਹਾ ਸੀ ਤਾਂ ਕਰੌਲੀ ਵੱਲ ਆ ਰਹੀ ਬੱਸ ਦੀ ਕਾਰ ਨਾਲ ਟੱਕਰ ਹੋ ਗਈ।

ਇਸ ਦੌਰਾਨ ਪੰਜ ਵਿੱਚੋਂ ਚਾਰ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਵੀ ਕਰੌਲੀ ਹਸਪਤਾਲ ਲਿਜਾਇਆ ਗਿਆ ਹੈ। ਜ਼ਿਲ੍ਹਾ ਹਸਪਤਾਲ ਦੇ ਚੀਫ਼ ਮੈਡੀਕਲ ਅਫ਼ਸਰ ਰਮੇਸ਼ ਮੀਨਾ ਨੇ ਦੱਸਿਆ ਕਿ ਕਰੌਲੀ ਗੰਗਾਪੁਰ ਰੋਡ ਤੇ ਇੱਕ ਕਾਰ ਅਤੇ ਬੱਸ ਵਿਚਾਲੇ ਹੋਈ ਟੱਕਰ ਵਿੰਚ ਪੰਜ ਵਿਅਕਤੀਆਂ ਦੀ ਮੌਤ ਹੋ ਗਈ ਹੈ, ਇਹ ਸਾਰੇ ਇੱਕ ਹੀ ਪਰਿਵਾਰ ਨਾਲ ਸਬੰਧਤ ਹਨ। ਪੁਲੀਸ ਨੇ ਦੱਸਿਆ ਕਿ ਹਾਦਸੇ ਦੌਰਾਨ ਬੱਸ ਵਿੱਚ ਸਵਾਰ 15 ਲੋਕ ਜ਼ਖਮੀ ਹੋ ਗਏ ਹਨ।

Continue Reading

National

ਬੋਰੀ ਵਿੱਚੋਂ ਮਿਲੀ ਅਪਾਹਜ ਲੜਕੀ ਦੀ ਲਾਸ਼

Published

on

By

 

 

 

ਵਾਰਾਣਸੀ, 25 ਦਸੰਬਰ (ਸ.ਬ.) ਵਾਰਾਣਸੀ ਦੇ ਰਾਮਨਗਰ ਥਾਣਾ ਖੇਤਰ ਤੋਂ ਲਾਪਤਾ ਹੋਈ ਅੱਠ ਸਾਲਾ ਅਪਾਹਜ ਬੱਚੀ ਦੀ ਲਾਸ਼ ਅੱਜ ਸਵੇਰੇ ਬਹਾਦੁਰਪੁਰ ਦੇ ਪ੍ਰਾਇਮਰੀ ਸਕੂਲ ਨੇੜੇ ਬੋਰੀ ਵਿੱਚ ਮਿਲੀ। ਸੂਚਨਾ ਮਿਲਣ ਤੋਂ ਬਾਅਦ ਥਾਣਾ ਰਾਮਨਗਰ ਦੀ ਪੁਲੀਸ ਮੌਕੇ ਤੇ ਪਹੁੰਚ ਗਈ। ਰਾਮਨਗਰ ਥਾਣਾ ਖੇਤਰ ਦੇ ਸੁਜਾਬਾਦ ਇਲਾਕੇ ਵਿੱਚ ਕਾਮਿਲ ਸ਼ਹੀਦ ਮਜ਼ਾਰ ਨੇੜੇ ਰਹਿਣ ਵਾਲੇ ਇਕ ਵਿਅਕਤੀ ਦੀ ਅਪਾਹਜ ਬੇਟੀ ਬੀਤੀ ਸ਼ਾਮ 7 ਵਜੇ ਤੋਂ ਲਾਪਤਾ ਸੀ। ਉਸ ਨੇ ਦੱਸਿਆ ਕਿ ਉਸ ਦੀ ਲੜਕੀ ਬੀਤੀ ਸ਼ਾਮ ਸੱਤ ਵਜੇ ਘਰੋਂ ਸਾਮਾਨ ਲੈਣ ਲਈ ਦੁਕਾਨ ਤੇ ਗਈ ਸੀ। ਇਸ ਤੋਂ ਬਾਅਦ ਉਹ ਘਰ ਨਹੀਂ ਆਈ। ਕਾਫੀ ਭਾਲ ਕੀਤੀ ਗਈ ਅਤੇ ਪੁਲੀਸ ਨੂੰ ਸੂਚਿਤ ਕੀਤਾ ਗਿਆ ਪਰ ਉਹ ਕਿਤੇ ਨਹੀਂ ਮਿਲੀ। ਅੱਜ ਸਵੇਰੇ ਪਤਾ ਲੱਗਾ ਕਿ ਉਸ ਦੀ ਬੇਟੀ ਦੀ ਲਾਸ਼ ਬਹਾਦੁਰਪੁਰ ਦੇ ਪ੍ਰਾਇਮਰੀ ਸਕੂਲ ਨੇੜੇ ਬੋਰੀ ਵਿੱਚ ਸੁੱਟੀ ਗਈ ਸੀ। ਇਸ ਸਬੰਧੀ ਰਾਮਨਗਰ ਥਾਣਾ ਇੰਚਾਰਜ ਰਾਜੂ ਸਿੰਘ ਨੇ ਦੱਸਿਆ ਕਿ ਫੋਰੈਂਸਿਕ ਟੀਮ ਦੀ ਫੀਲਡ ਯੂਨਿਟ ਨੂੰ ਮੌਕੇ ਤੇ ਬੁਲਾਇਆ ਗਿਆ ਹੈ। ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਸ਼ਿਕਾਇਤ ਅਤੇ ਪੋਸਟਮਾਰਟਮ ਦੀ ਰਿਪੋਰਟ ਦੇ ਆਧਾਰ ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।

Continue Reading

National

ਦਿੱਲੀ ਦੇ ਆਟੋ ਪਾਰਟਸ ਵਪਾਰੀਆਂ ਨੇ ਬੰਗਲਾਦੇਸ਼ ਨਾਲ ਕਾਰੋਬਾਰ ਦਾ ਬਾਈਕਾਟ ਕੀਤਾ

Published

on

By

 

ਨਵੀਂ ਦਿੱਲੀ, 25 ਦਸੰਬਰ (ਸ.ਬ.) ਬੰਗਲਾਦੇਸ਼ ਵਿੱਚ ਚੱਲ ਰਹੇ ਤਣਾਅ ਅਤੇ ਘੱਟ ਗਿਣਤੀਆਂ ਤੇ ਕਥਿਤ ਹਮਲਿਆਂ ਦੇ ਵਿਰੋਧ ਵਿਚ ਦਿੱਲੀ ਦੇ ਕਸ਼ਮੀਰੀ ਗੇਟ ਸਥਿਤ ਆਟੋ ਪਾਰਟਸ ਦੇ ਵਪਾਰੀਆਂ ਨੇ ਗੁਆਂਢੀ ਦੇਸ਼ ਨਾਲ ਵਪਾਰ ਰੋਕਣ ਦਾ ਫੈਸਲਾ ਕੀਤਾ ਹੈ। ਇਹ ਕਦਮ ਬੰਗਲਾਦੇਸ਼ ਵਿੱਚ ਹਿੰਦੂਆਂ ਵਿਰੁੱਧ ਹਿੰਸਾ ਅਤੇ ਮੰਦਰਾਂ ਤੇ ਹਮਲਿਆਂ ਦੀਆਂ ਰਿਪੋਰਟਾਂ ਤੋਂ ਬਾਅਦ ਲਿਆ ਗਿਆ ਹੈ।

ਆਟੋਮੋਟਿਵ ਪਾਰਟਸ ਮਰਚੈਂਟਸ ਐਸੋਸੀਏਸ਼ਨ ਦੇ ਪ੍ਰਧਾਨ ਵਿਨੈ ਨਾਰੰਗ ਨੇ ਕਿਹਾ ਕਿ ਕਸ਼ਮੀਰੀ ਗੇਟ ਆਟੋ ਪਾਰਟਸ ਮਾਰਕੀਟ ਨੇ ਹਿੰਦੂਆਂ ਵਿਰੁੱਧ ਕਥਿਤ ਅੱਤਿਆਚਾਰਾਂ ਅਤੇ ਮੰਦਰਾਂ ਤੇ ਹਾਲ ਹੀ ਦੇ ਹਮਲਿਆਂ ਦੇ ਜਵਾਬ ਵਿੱਚ ਬੰਗਲਾਦੇਸ਼ ਨਾਲ ਕਾਰੋਬਾਰ ਬੰਦ ਕਰਨ ਦਾ ਫੈਸਲਾ ਕੀਤਾ ਹੈ।

ਉਨ੍ਹਾਂ ਕਿਹਾ ਕਿ ਉਥੇ (ਬੰਗਲਾਦੇਸ਼) ਹਿੰਦੂਆਂ ਤੇ ਅੱਤਿਆਚਾਰ ਹੋਏ ਹਨ, ਸਾਡੇ ਮੰਦਰਾਂ ਨੂੰ ਤਬਾਹ ਕਰ ਦਿੱਤਾ ਗਿਆ ਹੈ ਅਤੇ ਸਾਡੇ ਬਹੁਤ ਸਾਰੇ ਹਿੰਦੂ ਭਰਾਵਾਂ ਨੂੰ ਉੱਥੇ ਮਾਰ ਦਿੱਤਾ ਗਿਆ ਹੈ। ਸਾਡੀ ਮਾਰਕੀਟ (ਕਸ਼ਮੀਰੇ ਗੇਟ ਆਟੋ ਪਾਰਟਸ ਮਾਰਕੀਟ) ਨੇ ਫੈਸਲਾ ਕੀਤਾ ਹੈ ਕਿ ਅਸੀਂ ਬੰਗਲਾਦੇਸ਼ ਨਾਲ ਕਾਰੋਬਾਰ ਬੰਦ ਕਰਾਂਗੇ।

ਉਨ੍ਹਾਂ ਅੱਗੇ ਕਿਹਾ ਕਿ ਬੰਗਲਾਦੇਸ਼ ਇੱਕ ਵਿਕਾਸਸ਼ੀਲ ਦੇਸ਼ ਹੈ ਅਤੇ 15 ਜਨਵਰੀ ਤੱਕ ਗੱਡੀਆਂ ਦੇ ਪਾਰਟਸ ਦੀ ਬਰਾਮਦ ਨੂੰ ਰੋਕਣ ਦੇ ਫੈਸਲੇ ਨਾਲ ਉੱਥੇ ਆਵਾਜਾਈ ਠੱਪ ਹੋ ਜਾਵੇਗੀ। ਲੱਗਭੱਗ 2,000 ਦੁਕਾਨਾਂ ਨੇ ਬੰਗਲਾਦੇਸ਼ ਨੂੰ ਆਪਣਾ ਨਿਰਯਾਤ ਰੋਕ ਦਿੱਤਾ ਹੈ।

Continue Reading

Latest News

Trending