Connect with us

Mohali

ਅਣਅਧਿਕਾਰਤ ਕਲੋਨੀਆਂ ਵਿੱਚ ਪਲਾਟਾਂ ਦੀ ਰਜਿਸਟ੍ਰੇਸ਼ਨ ਕਰਵਾਉਣ ਲਈ ਲੋਕਾਂ ਨੂੰ ਜਾਗਰੂਕ ਅਤੇ ਸਹਿਯੋਗ ਕਰਨ ਸਬ ਰਜਿਸਟਰਾਰ ਅਤੇ ਜੁਆਇੰਟ ਸਬ ਰਜਿਸਟਰਾਰ : ਡੀ ਸੀ ਆਸ਼ਿਕਾ ਜੈਨ

Published

on

 

ਜ਼ਿਲ੍ਹਾ ਮਾਲ ਅਫ਼ਸਰ ਨੂੰ ਨੋਡਲ ਅਫ਼ਸਰ ਲਾਇਆ ਗਿਆ

ਐਸ ਏ ਐਸ ਨਗਰ, 26 ਦਸੰਬਰ (ਸ.ਬ.) ਪੰਜਾਬ ਸਰਕਾਰ ਵੱਲੋਂ ਅਣਅਧਿਕਾਰਤ ਕਲੋਨੀਆਂ ਵਿੱਚ ਸਥਿਤ 500 ਵਰਗ ਗਜ਼ ਤੱਕ ਦੇ ਆਪਣੇ ਪਲਾਟਾਂ (ਜਿਨ੍ਹਾਂ ਦੀ ਲਿਖਤ-ਪੜ੍ਹਤ 31 ਜੁਲਾਈ, 2024 ਤੱਕ ਹੋਈ ਹੈ) ਦੀ ਰਜਿਸਟ੍ਰੇਸ਼ਨ ਕਰਵਾਉਣ ਵਾਲੇ ਲੋਕਾਂ ਦੀ ਸਹੂਲਤ ਲਈ ਜਾਰੀ ਨੀਤੀ ਦਾ ਆਮ ਲੋਕਾਂ ਤੱਕ ਵੱਧ ਤੋਂ ਵੱਧ ਲਾਭ ਪਹੁੰਚਾਉਣ ਲਈ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜ਼ਿਲ੍ਹਾ ਮਾਲ ਅਫ਼ਸਰ ਅਮਨਦੀਪ ਚਾਵਲਾ ਨੂੰ ਨੋਡਲ ਅਫ਼ਸਰ ਨਿਯੁਕਤ ਕਰਨ ਤੋਂ ਇਲਾਵਾ ਇਸ ਸਬੰਧੀ ਕੋਈ ਵੀ ਸ਼ਿਕਾਇਤ ਦਰਜ ਕਰਵਾਉਣ ਲਈ ਹੈਲਪਲਾਈਨ ਨੰਬਰ ਜਾਰੀ ਕੀਤਾ ਹੈ।

ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਏ ਡੀ ਸੀ (ਜ) ਵਿਰਾਜ ਐਸ ਤਿੜਕੇ, ਏ ਡੀ ਸੀ (ਸ਼ਹਿਰੀ ਵਿਕਾਸ) ਅਨਮੋਲ ਸਿੰਘ ਧਾਲੀਵਾਲ ਅਤੇ ਜ਼ਿਲ੍ਹਾ ਮਾਲ ਅਫ਼ਸਰ ਅਮਨਦੀਪ ਚਾਵਲਾ ਨਾਲ ਇਸ ਮੁੱਦੇ ਤੇ ਇੱਕ ਜ਼ਰੂਰੀ ਮੀਟਿੰਗ ਕਰਨ ਉਪਰੰਤ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ, 1 ਦਸੰਬਰ, 2024 ਤੋਂ ਲਾਗੂ ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ (ਸੋਧ) ਐਕਟ (ਜਿਸ ਵਿੱਚ ਧਾਰਾ 20 ਦੇ ਅਧੀਨ ਉਪ ਧਾਰਾ 5 ਨੂੰ ਅਣਅਧਿਕਾਰਤ ਕਲੋਨੀਆਂ ਵਿੱਚ ਸਥਿਤ ਆਪਣੇ ਪਲਾਟਾਂ ਦੀ ਰਜਿਸਟ੍ਰੇਸ਼ਨ ਲਈ ਪਲਾਟ ਧਾਰਕਾਂ ਨੂੰ ਰਾਹਤ ਦੇਣ ਦੇ ਉਦੇਸ਼ ਨਾਲ ਪੇਸ਼ ਕੀਤਾ ਗਿਆ ਹੈ), ਵਿੱਚ ਸੋਧ ਦਾ ਲਾਭ ਆਮ ਲੋਕਾਂ ਤੱਕ ਯਕੀਨੀ ਬਣਾਉਣ ਲਈ ਜ਼ਿਲ੍ਹਾ ਐਸ. ਏ.ਐਸ.ਨਗਰ ਦੀਆਂ ਸਾਰੀਆਂ ਤਹਿਸੀਲਾਂ ਅਤੇ ਸਬ ਤਹਿਸੀਲਾਂ ਦੇ ਸਬ ਰਜਿਸਟਰਾਰਾਂ ਅਤੇ ਸੰਯੁਕਤ ਸਬ ਰਜਿਸਟਰਾਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਇਸ ਸਕੀਮ ਬਾਰੇ ਲੋਕਾਂ ਨੂੰ ਜਾਗਰੂਕ ਕਰਨ।

ਉਨ੍ਹਾਂ ਕਿਹਾ ਕਿ ਕਿਉਂਕਿ ਇਸ ਸੋਧ ਮੁਤਾਬਕ ਹਾਊਸਿੰਗ ਅਤੇ ਸ਼ਹਿਰੀ ਵਿਕਾਸ ਅਤੇ ਸਥਾਨਕ ਸਰਕਾਰਾਂ ਵਿਭਾਗਾਂ ਤੋਂ ਐਨ ਓ ਸੀਜ਼ ਦੀ ਛੋਟ ਸਿਰਫ 28 ਫਰਵਰੀ, 2025 ਤੱਕ ਵੈਧ ਹੈ, ਇਸ ਲਈ ਲਾਭਪਾਤਰੀਆਂ ਨੂੰ ਇਸ ਦਿਨ ਤੋਂ ਪਹਿਲਾਂ ਜਾਂ ਅੰਤ ਤੱਕ, ਨੋਟੀਫਿਕੇਸ਼ਨ ਅਨੁਸਾਰ ਆਪਣੀ ਰਜਿਸਟ੍ਰੇਸ਼ਨ ਕਰਵਾਉਣ ਲਈ ਅੱਗੇ ਆਉਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਨੋਟੀਫਿਕੇਸ਼ਨ ਅਨੁਸਾਰ, ਕੋਈ ਵੀ ਵਿਅਕਤੀ, ਜਿਸ ਨੇ 31 ਜੁਲਾਈ, 2024 ਤੱਕ ਅਣਅਧਿਕਾਰਤ ਕਲੋਨੀ ਵਿੱਚ ਸਥਿਤ 500 ਵਰਗ ਗਜ਼ ਤੱਕ ਦੇ ਖੇਤਰ ਲਈ ਅਸ਼ਟਾਮ ਪੇਪਰ ਤੇ ਵਿਕਰੀ ਲਈ ਸਮਝੌਤਾ ਕੀਤਾ ਹੈ ਜਾਂ ਪਾਵਰ ਆਫ਼ ਅਟਾਰਨੀ ਬਣਾਈ ਹੈ ਜਾਂ ਕਿਸੇ ਰਜਿਸਟਰਡ ਪੇਪਰ ਤੇ ਜ਼ਮੀਨ ਦੇ ਟਾਈਟਲ ਵਾਲੇ ਦਸਤਾਵੇਜ਼ ਤਹਿਤ ਅਜਿਹੇ ਪਲਾਟ ਦੀ ਰਜਿਸਟਰੀ ਲਈ ਇਕਰਾਰ ਕੀਤਾ ਹੈ ਤਾਂ ਉਹ ਸਬ-ਰਜਿਸਟਰਾਰ ਜਾਂ ਸੰਯੁਕਤ ਸਬ-ਰਜਿਸਟਰਾਰ ਕੋਲ ਬਿਨਾਂ ਐਨ ਓ ਸੀ, ਰਜਿਸਟਰੀ ਕਰਵਾਉਣ ਦਾ ਹੱਕਦਾਰ ਹੋਵੇਗਾ।

ਇਸ ਤੋਂ ਇਲਾਵਾ, ਪਲਾਟ ਧਾਰਕ ਅਜਿਹੇ ਪਲਾਟਾਂ ਦੀ ਵਸੀਕੇ ਦੀ ਰਜਿਸਟ੍ਰੇਸ਼ਨ ਲਈ ਬਿਨੈ ਪੱਤਰ ਦੇ ਨਾਲ ਸਬ-ਰਜਿਸਟਰਾਰ ਜਾਂ ਸੰਯੁਕਤ ਸਬ-ਰਜਿਸਟਰਾਰ ਨੂੰ ਇਹ ਵੀ ਹਲਫ਼ਨਾਮਾ ਦੇਵੇਗਾ ਕਿ ਪਲਾਟ ਕਿਸੇ ਸ਼ਡਿਊਲਡ ਸੜਕ ਅਤੇ ਰਾਸ਼ਟਰੀ ਰਾਜਮਾਰਗ ਦੇ ਨਾਲ ਮਨਾਹੀ ਵਾਲੇ ਖੇਤਰਾਂ ਵਿੱਚ ਜਾਂ ਕਿਸੇ ਕੇਂਦਰ ਜਾਂ ਰਾਜ ਦੇ ਕਾਨੂੰਨ ਅਧੀਨ ਘੋਸ਼ਿਤ ਕੀਤੇ ਗਏ ਹੋਰ ਮਨਾਹੀ ਵਾਲੇ ਖੇਤਰ ਤਹਿਤ ਨਹੀਂ ਆਉਂਦਾ ਅਤੇ ਇਸ ਪਲਾਟ ਦੀ ਰਜਿਸਟ੍ਰੇਸ਼ਨ ਅਤੇ ਵਰਤੋਂ, ਸਬੰਧਤ ਖੇਤਰੀ ਯੋਜਨਾ/ਮਾਸਟਰ ਪਲਾਨ ਅਤੇ ਅਜਿਹੇ ਪਲਾਟਾਂ ਦੀ ਰਜਿਸਟ੍ਰੇਸ਼ਨ ਤੇ ਲਾਗੂ ਹੋਣ ਵਾਲੀਆਂ ਹੋਰ ਲਾਜ਼ਮੀ ਪਾਬੰਦੀਆਂ ਦੇ ਉਪਬੰਧਾਂ ਦੀ ਉਲੰਘਣਾ ਨਹੀਂ ਕਰਦੀ ਹੈ।

Continue Reading

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending