Connect with us

Mohali

ਨੈਸ਼ਨਲ ਗਰੀਨ ਟ੍ਰਿਬਿਊਨਲ ਵੱਲੋਂ ਦਿੱਲੀ ਦੇ ਪ੍ਰਦੂਸ਼ਨ ਲਈ ਪੰਜਾਬ ਦੇ ਕਿਸਾਨਾਂ ਨੂੰ ਜਿੰਮੇਵਾਰ ਨਾ ਮੰਨਣ ਦਾ ਕਿਸਾਨਾਂ ਵਲੋਂ ਸੁਆਗਤ

Published

on

 

ਐਸ ਏ ਐਸ ਨਗਰ, 4 ਜੁਲਾਈ (ਸ.ਬ.) ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਸੂਬਾ ਆਗੂ ਸਰਦਾਰ ਮੇਹਰ ਸਿੰਘ ਥੇੜੀ ਨੇ ਕਿਹਾ ਹੈ ਕਿ ਐਨ ਜੀ ਟੀ ਨੇ ਸਾਬਿਤ ਕਰ ਦਿੱਤਾ ਹੈ ਕਿ ਦਿੱਲੀ ਦੇ ਧੂੰਆਂ ਪ੍ਰਦੂਸ਼ਣ ਲਈ ਪੰਜਾਬ ਦਾ ਕਿਸਾਨ ਜਿੰਮੇਵਾਰ ਨਹੀਂ ਹੈ।

ਘੰੜੂਆਂ ਵਿਖੇ ਇੱਕ ਮੀਟਿੰਗ ਦੌਰਾਨ ਉਹਨਾਂ ਕਿਹਾ ਕਿ ਐਨ ਜੀ ਟੀ ਨੇ ਕਿਹਾ ਹੈ ਕਿ ਦਿੱਲੀ ਤਾਂ ਪੰਜਾਬ ਤੋਂ ਬਹੁਤ ਜਿਆਦਾ ਦੂਰ ਹੈ ਜਦੋਂਕਿ ਹਰਿਆਣਾ ਪੰਜਾਬ ਦੀ ਹੱਦ ਨਾਲ ਲੱਗਦਾ ਹੈ ਅਤੇ ਜਦੋਂ ਹਰਿਆਣੇ ਦੇ ਕਿਸੇ ਸ਼ਹਿਰ ਵਿੱਚ ਪ੍ਰਦੂਸ਼ਨ ਦੀ ਅਜਿਹੀ ਸ਼ਿਕਾਇਤ ਨਹੀਂ ਹੈ ਫਿਰ ਦਿੱਲੀ ਦੇ ਪ੍ਰਦੂਸ਼ਨ ਲਈ ਪੰਜਾਬ ਨੂੰ ਕਿਵੇਂ ਜਿੰਮੇਮਾਰ ਠਹਿਰਾਇਆ ਜਾ ਸਕਦਾ ਹੈ।

ਮੀਟਿੰਗ ਵਿੱਚ ਹਾਜਿਰ ਆਗੂਆਂ ਹਕੀਕਤ ਸਿੰਘ ਘੰੜੂਆਂ ਪ੍ਰੈਸ ਸਕੱਤਰ ਖਰੜ, ਅਜੈਬ ਸਿੰਘ ਮੀਤ ਪ੍ਰਧਾਨ, ਸੁਖਵਿੰਦਰ ਸਿੰਘ ਇਕਾਈ ਪ੍ਰਧਾਨ, ਬਹਾਦਰ ਸਿੰਘ ਨਿਆਮੀਆਂ, ਭਿੰਦਰ ਸਿੰਘ ਪੰਚ, ਪ੍ਰਭਜੀਤ ਸਿੰਘ ਘੰੜੂਆਂ ਨੇ ਕਿਹਾ ਕਿ ਸਰਕਾਰ ਵਲੋਂ ਕਿਸਾਨਾਂ ਨੂੰ ਬੇਲੋੜਾ ਹੀ ਥਾਣਿਆਂ ਵਿੱਚ ਬੁਲਾ ਕੇ ਬੇਇੱਜਤ ਕੀਤਾ ਗਿਆ, ਜੁਰਮਾਨੇ ਅਤੇ ਸਜ਼ਾਵਾਂ ਕੀਤੀਆਂ ਅਤੇ ਜਮੀਨਾਂ ਵਿੱਚ ਰੈਡ ਐਂਟਰੀਆਂ ਕਰਕੇ ਸਰਾਸਰ ਧੱਕਾ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਹੁਣ ਜਦੋਂ ਸਾਬਿਤ ਹੋ ਗਿਆ ਕਿ ਕਿਸਾਨ ਬੇਕਸੂਰ ਹਨ ਤਾਂ ਦਿੱਲੀ ਦੀ ਸਰਕਾਰ ਸਮੇਤ ਉਹਨਾਂ ਤਮਾਮ ਲੋਕਾਂ ਨੂੰ ਪੰਜਾਬ ਦੇ ਕਿਸਾਨਾਂ ਤੋਂ ਮਾਫੀ ਮੰਗਣੀ ਚਾਹੀਦੀ ਹੈ ਜਿਹੜੇ ਕਿਸਾਨ ਤੇ ਦੋਸ਼ ਲਾਉਂਦੇ ਸਨ।

ਆਗੂਆਂ ਨੇ ਕਿਹਾ ਕਿ ਕਿਸਾਨ ਖੁਦ ਵੀ ਪਰਾਲੀ ਨੂੰ ਅੱਗ ਨਹੀਂ ਲਾੳਣੀ ਚਾਹੁੰਦੇ ਕਿਉਂਕਿ ਅੱਗ ਲਾਉਣ ਸਮੇਂ ਕਿਸਾਨ ਤਾਂ ਖੁਦ ਖੇਤ ਵਿੱਚ ਹੁੰਦਾ ਹੈ। ਉਹਨਾਂ ਕਿਹਾ ਕਿ ਕਿਸਾਨ ਨੂੰ ਹਮੇਸ਼ਾ ਮੁਜਰਮ ਦੀ ਤਰ੍ਹਾਂ ਨਿੰਦਿਆ ਜਾਂਦਾ ਹੈ। ਕਿਸਾਨਾਂ ਬਾਰੇ ਕਿਹਾ ਜਾਂਦਾ ਹੈ ਕਿ ਕਿਸਾਨ ਝੋਨੇ ਲਈ ਪਾਣੀ ਦੀ ਦੁਰਵਰਤੋਂ ਕਰਦਾ ਹੈ ਜਦੋਂਕਿ ਕਿਸਾਨ ਸਿਰਫ ਦੋ ਮਹੀਨੇ ਜਿਆਦਾ ਪਾਣੀ ਵਰਤਦਾ ਹੈ ਉਹ ਵੀ ਤਾਂ ਜੇਕਰ ਬਾਰਿਸ਼ ਨਹੀਂ ਪੈਂਦੀ ਅਤੇ ਬਾਕੀ ਸਾਰਾ ਸਾਲ ਤਾਂ ਕਿਸਾਨ ਪਾਣੀ ਦੀ ਬਹੁਤ ਘੱਟ ਵਰਤੋਂ ਕਰਦੇ ਹਨ। ਦੂਜੇ ਪਾਸੇ ਉਦਯੋਗਾਂ ਅਤੇ ਹੋਰਨਾਂ ਥਾਵਾਂ ਤੇ ਬੇਲੋੜਾ ਵਰਤ ਕੇ ਅਤੇ ਪਾਣੀ ਨੂੰ ਕੈਮੀਕਲਾਂ ਨਾਲ ਦੂਸ਼ਿਤ ਕਰਕੇ ਦਰਿਆਵਾਂ ਨਦੀਆਂ ਅਤੇ ਖੇਤਾਂ ਵਿੱਚ ਛੱਡਿਆ ਜਾਂਦਾ ਹੈ ਜੋ ਕਿ ਸਿਹਤ ਅਤੇ ਵਾਤਾਵਰਨ ਨੂੰ ਖਰਾਬ ਕਰਦਾ ਹੈ। ਉਹਨਾਂ ਕਿਹਾ ਕਿ ਕਿਸਾਨ ਤਾਂ ਪਾਣੀ ਵਰਤ ਕੇ ਦੇਸ਼ ਲਈ ਚਾਵਲ ਅਤੇ ਹੋਰ ਅਨਾਜ ਪੈਦਾ ਕਰਦਾ ਹੈ ਅਤੇ ਫਸਲਾਂ ਦੀ ਹਰਿਆਵਲ ਨਾਲ ਸ਼ੁੱਧ ਹਵਾ ਅਤੇ ਆਕਸੀਜਨ ਪੈਦਾ ਕਰਦਾ ਹੈ।

ਉਹਨਾਂ ਮੰਗ ਕੀਤੀ ਕਿ ਕਿਸਾਨਾਂ ਖਿਲਾਫ ਕੀਤਾ ਜਾਂਦਾ ਕੂੜ ਪ੍ਰਚਾਰ ਬੰਦ ਕੀਤਾ ਜਾਵੇ ਅਤੇ ਧੂੰਆਂ ਪ੍ਰਦੂਸ਼ਣ ਲਈ ਕਿਸਾਨਾਂ ਨੂੰ ਜਿੰਮੇਵਾਰ ਠਹਿਰਾਉਣ ਬਦਲੇ ਮਾਫੀ ਮੰਗੀ ਜਾਵੇ।

Continue Reading

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending