National
ਪੰਜਾਬ ਦੇ ਈ ਟੀ ਟੀ ਅਧਿਆਪਕਾਂ ਵੱਲੋਂ ਦਿੱਲੀ ਵਿੱਚ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਦੇ ਬਾਹਰ ਪ੍ਰਦਰਸ਼ਨ
ਨਵੀਂ ਦਿੱਲੀ, 30 ਦਸੰਬਰ (ਸ.ਬ.) ਅੱਜ ਪੰਜਾਬ ਦੇ 180 ਈਟੀਟੀ ਅਧਿਆਪਕਾਂ ਨੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਦੇ ਬਾਹਰ ਪ੍ਰਦਰਸ਼ਨ ਕੀਤਾ। ਪੰਜਾਬ ਦੇ ਅਧਿਆਪਕਾਂ ਦਾ ਦੋਸ਼ ਹੈ ਕਿ ਉਨ੍ਹਾਂ ਦੇ ਤਨਖਾਹ ਸਕੇਲ ਸਬੰਧੀ ਉਨ੍ਹਾਂ ਦੀ ਸੁਣਵਾਈ ਨਹੀਂ ਕੀਤੀ ਗਈ। ਉਨ੍ਹਾਂ ਹੱਥਾਂ ਵਿੱਚ ਗੁਲਾਬ ਦੇ ਫੁੱਲ ਲੈ ਕੇ ਪ੍ਰਦਰਸ਼ਨ ਕੀਤਾ ਅਤੇ ਆਪਣੀਆਂ ਮੰਗਾਂ ਸਬੰਧੀ ਨਾਅਰੇਬਾਜ਼ੀ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਉਨ੍ਹਾਂ ਦੀ ਸੁਣਵਾਈ ਨਹੀਂ ਹੋ ਰਹੀ, ਜਿਸ ਕਾਰਨ ਉਨ੍ਹਾਂ ਨੇ ਦਿੱਲੀ ਆਉਣ ਦਾ ਫੈਸਲਾ ਕੀਤਾ ਹੈ ਤਾਂ ਜੋ ਅਰਵਿੰਦ ਕੇਜਰੀਵਾਲ ਦੀ ਮਦਦ ਲਈ ਜਾ ਸਕੇ।
ਹਾਲਾਂਕਿ, ਜਿਵੇਂ ਹੀ ਅਧਿਆਪਕਾਂ ਨੇ ਨਾਅਰੇਬਾਜ਼ੀ ਸ਼ੁਰੂ ਕੀਤੀ, ਦਿੱਲੀ ਪੁਲੀਸ ਨੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ। ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ਨੇ ਦੋਸ਼ ਲਾਇਆ ਕਿ ਇਹ ਉਨ੍ਹਾਂ ਦੇ ਸ਼ਾਂਤਮਈ ਪ੍ਰਦਰਸ਼ਨ ਦੇ ਅਧਿਕਾਰ ਦੀ ਉਲੰਘਣਾ ਹੈ। ਪ੍ਰਦਰਸ਼ਨਕਾਰੀ ਅਧਿਆਪਕ ਨੇ ਕਿਹਾ ਕਿ ਪਿਛਲੇ ਕਈ ਮਹੀਨਿਆਂ ਤੋਂ ਅਸੀਂ ਪੰਜਾਬ ਵਿੱਚ ਰੋਸ ਪ੍ਰਦਰਸ਼ਨ ਕਰ ਰਹੇ ਹਾਂ, ਪਰ ਸਾਡੀ ਕੋਈ ਨਹੀਂ ਸੁਣ ਰਿਹਾ। ਅਰਵਿੰਦ ਕੇਜਰੀਵਾਲ ਨੇ ਚੋਣਾਂ ਤੋਂ ਪਹਿਲਾਂ ਸਾਡੇ ਨਾਲ ਵਾਅਦੇ ਕੀਤੇ ਸਨ, ਪਰ ਹੁਣ ਉਹ ਆਪਣੇ ਵਾਅਦਿਆਂ ਤੋਂ ਪਿੱਛੇ ਹਟ ਰਹੇ ਹਨ।
ਇਸ ਪ੍ਰਦਰਸ਼ਨ ਦੌਰਾਨ ਅਧਿਆਪਕਾਂ ਨੇ ਇਹ ਵੀ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਿਰਫ਼ ਅਰਵਿੰਦ ਕੇਜਰੀਵਾਲ ਦੀਆਂ ਗੱਲਾਂ ਨੂੰ ਮਹੱਤਵ ਦਿੰਦੇ ਹਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਨਹੀਂ ਕਰ ਰਹੇ। ਇਸ ਸਥਿਤੀ ਨੇ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਲਈ ਚੁਣੌਤੀਆਂ ਪੈਦਾ ਕਰ ਦਿੱਤੀਆਂ ਹਨ।
National
ਪੰਜਾਬ ਕਾਂਗਰਸ ਵੱਲੋਂ ਦਿੱਲੀ ਵਿੱਚ ਅਰਵਿੰਦ ਕੇਜਰੀਵਾਲ ਖ਼ਿਲਾਫ਼ ਪ੍ਰਦਰਸ਼ਨ
ਨਵੀਂ ਦਿੱਲੀ, 4 ਜਨਵਰੀ (ਸ.ਬ.) ਪੰਜਾਬ ਕਾਂਗਰਸ ਵਲੋਂ ਪਾਰਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਦਿੱਲੀ ਵਿੱਚ ਸੱਤਾਧਾਰੀ ਆਮ ਆਦਮੀ ਪਾਰਟੀ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਦਿੱਲੀ ਵਿਧਾਨ ਸਭਾ ਚੋਣਾਂ ਫਰਵਰੀ 2025 ਵਿੱਚ ਹੋਣ ਜਾ ਰਹੀਆਂ ਹਨ ਪਰੰਤੂ ਔਰਤਾਂ ਨੂੰ ਹੁਣ ਤੱਕ ਔਰਤਾਂ ਨੂੰ 2100 ਰੁਪਏ ਨਹੀਂ ਦਿੱਤੇ ਹਨ। ਉਹਨਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਦਿੱਲੀ ਵਿੱਚ ਸ਼ਿਕਾਇਤ ਕਰ ਰਹੇ ਹਨ ਕਿ ਐੱਲ ਜੀ ਹਰ ਕੰਮ ਵਿੱਚ ਰੁਕਾਵਟ ਬਣ ਰਿਹਾ ਹੈ। ਪਰ ਪੰਜਾਬ ਵਿੱਚ ਅਜਿਹੀ ਸਥਿਤੀ ਨਹੀਂ ਹੈ ਫਿਰ ਉੱਥੇ ਔਰਤਾਂ ਨੂੰ ਵਾਅਦੇ ਮੁਤਾਬਕ ਤਿੰਨ ਸਾਲਾਂ ਤੋਂ 1000 ਰੁਪਏ ਮਹੀਨਾ ਕਿਉਂ ਨਹੀਂ ਦਿੱਤੇ ਗਏ। ਉਹਨਾਂ ਕਿਹਾ ਕਿ ਪੰਜਾਬ ਵਿੱਚ 92 ਸੀਟਾਂ ਹਨ ਅਤੇ ਇੱਥੇ ਕੋਈ ਪਾਬੰਦੀ ਨਹੀਂ ਹੈ। ਵੜਿੰਗ ਨੇ ਕਿਹਾ ਕਿ ਕੇਜਰੀਵਾਲ ਨੇ ਕਈ ਵਾਅਦੇ ਕੀਤੇ ਸਨ, ਜੋ ਪੂਰੇ ਨਹੀਂ ਹੋ ਸਕੇ। ਇਸ ਵਿਚ 2500 ਰੁਪਏ ਦੀ ਪੈਨਸ਼ਨ, ਨਸ਼ਾ ਮੁਕਤ ਪੰਜਾਬ ਆਦਿ ਵੀ ਸ਼ਾਮਲ ਹਨ।
ਜ਼ਿਕਰਯੋਗ ਹੈ ਕਿ ਦਿੱਲੀ ਵਿੱਚ ਵਿਧਾਨ ਸਭਾ ਚੋਣਾਂ ਫਰਵਰੀ 2025 ਵਿੱਚ ਹੋਣ ਜਾ ਰਹੀਆਂ ਹਨ, ਹਾਲਾਂਕਿ ਭਾਰਤੀ ਚੋਣ ਕਮਿਸ਼ਨ ਨੇ ਅਜੇ ਤਰੀਕਾਂ ਦਾ ਐਲਾਨ ਨਹੀਂ ਕੀਤਾ ਹੈ। ਦਿੱਲੀ ਵਿੱਚ ਲਗਾਤਾਰ 15 ਸਾਲਾਂ ਤੋਂ ਸੱਤਾ ਵਿੱਚ ਰਹੀ ਕਾਂਗਰਸ ਨੇ ਪਿਛਲੀਆਂ ਦੋ ਵਿਧਾਨ ਸਭਾ ਚੋਣਾਂ ਵਿੱਚ ਮਾੜਾ ਪ੍ਰਦਰਸ਼ਨ ਕੀਤਾ ਹੈ, ਇੱਕ ਵੀ ਸੀਟ ਜਿੱਤਣ ਵਿੱਚ ਅਸਫਲ ਰਹੀ ਹੈ। 2020 ਦੀਆਂ ਵਿਧਾਨ ਸਭਾ ਚੋਣਾਂ ਵਿੱਚ ‘ਆਪ’ ਨੇ 70 ਵਿੱਚੋਂ 62 ਸੀਟਾਂ ਜਿੱਤੀਆਂ ਅਤੇ ਭਾਜਪਾ ਨੇ ਅੱਠ ਸੀਟਾਂ ਹਾਸਲ ਕੀਤੀਆਂ।
National
ਦਿੱਲੀ ਚੋਣਾਂ ਲਈ ਬੀਜੇਪੀ ਦੀ ਪਹਿਲੀ ਲਿਸਟ ਜਾਰੀ
ਕੇਜਰੀਵਾਲ ਖ਼ਿਲਾਫ਼ ਸਾਬਕਾ ਲੋਕ ਸਭਾ ਮੈਂਬਰ ਪ੍ਰਵੇਸ਼ ਵਰਮਾ ਨੂੰ ਟਿਕਟ ਦਿੱਤੀ
ਨਵੀਂ ਦਿੱਲੀ, 4 ਜਨਵਰੀ (ਸ.ਬ.) ਦਿੱਲੀ ਵਿੱਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਤਿਆਰੀਆਂ ਜ਼ੋਰਾਂ ਤੇ ਚੱਲ ਰਹੀਆਂ ਹਨ। ਇਹਨਾਂ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਨੇ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਭਾਜਪਾ ਨੇ ਇਸ ਸੂਚੀ ਵਿੱਚ 29 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਹੈ। ਭਾਜਪਾ ਨੇ ਅਰਵਿੰਦ ਕੇਜਰੀਵਾਲ ਦੇ ਖ਼ਿਲਾਫ਼ ਚੋਣ ਲੜਨ ਲਈ ਸਾਬਕਾ ਲੋਕ ਸਭਾ ਮੈਂਬਰ ਪ੍ਰਵੇਸ਼ ਵਰਮਾ ਨੂੰ ਟਿਕਟ ਦਿੱਤੀ ਹੈ। ਭਾਜਪਾ ਦੇ ਸੀਨੀਅਰ ਨੇਤਾ ਰਮੇਸ਼ ਬਿਧੂੜੀ ਕਾਲਕਾਜੀ ਵਿੱਚ ਦਿੱਲੀ ਦੇ ਮੁੱਖ ਮੰਤਰੀ ਆਤਿਸ਼ੀ ਖ਼ਿਲਾਫ਼ ਚੋਣ ਲੜਨਗੇ। ਪਾਰਟੀ ਨੇ ਬਿਜਵਾਸਨ ਸੀਟ ਤੋਂ ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਕੈਲਾਸ਼ ਗਹਿਲੋਤ ਨੂੰ ਵੀ ਟਿਕਟ ਦਿੱਤੀ ਹੈ।
ਪ੍ਰਵੇਸ਼ ਵਰਮਾ ਨੂੰ ਟਿਕਟ ਮਿਲਣ ਨਾਲ ਨਵੀਂ ਦਿੱਲੀ ਵਿਧਾਨ ਸਭਾ ਸੀਟ ਤੇ ਰੋਮਾਂਚਕ ਮੁਕਾਬਲਾ ਹੋਣ ਦੀ ਉਮੀਦ ਹੈ। ਕਾਂਗਰਸ ਨੇ ਇਸ ਸੀਟ ਤੋਂ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਿਤ ਦੇ ਬੇਟੇ ਸੰਦੀਪ ਦੀਕਸ਼ਿਤ ਨੂੰ ਉਮੀਦਵਾਰ ਬਣਾਇਆ ਹੈ। ਹੁਣ ਇਸ ਸੀਟ ਤੇ ਕੇਜਰੀਵਾਲ, ਪ੍ਰਵੇਸ਼ ਵਰਮਾ ਅਤੇ ਸੰਦੀਪ ਦੀਕਸ਼ਿਤ ਵਿਚਾਲੇ ਤਿਕੋਣਾ ਮੁਕਾਬਲਾ ਹੋਵੇਗਾ।
ਭਾਜਪਾ ਨੇ ਆਦਰਸ਼ ਨਗਰ ਸੀਟ ਤੋਂ ਰਾਜਕੁਮਾਰ ਭਾਟੀਆ, ਬਦਲੀ ਤੋਂ ਦੀਪਕ ਚੌਧਰੀ, ਰਿਠਾਲਾ ਤੋਂ ਕੁਲਵੰਤ ਰਾਣਾ, ਨੰਗਲੋਈ ਜਾਟ ਤੋਂ ਮਨੋਜ ਸ਼ੌਕੀਨ, ਮੰਗੋਲਪੁਰੀ ਸੀਟ ਤੋਂ ਰਾਜਕੁਮਾਰ ਚੌਹਾਨ, ਰੋਹਿਣੀ ਤੋਂ ਵਿਜੇਂਦਰ ਗੁਪਤਾ, ਸ਼ਾਲੀਮਾਰ ਬਾਗ ਤੋਂ ਰੇਖਾ ਗੁਪਤਾ, ਮਾਡਲ ਟਾਊਨ ਤੋਂ ਅਸ਼ੋਕ ਗੋਇਲ, ਕਰੋਲ ਬਾਗ ਤੋਂ ਦੁਸ਼ਯੰਤ ਕੁਮਾਰ ਗੌਤਮ, ਪਟੇਲ ਨਗਰ ਤੋਂ ਰਾਜਕੁਮਾਰ ਆਨੰਦ, ਰਾਜੌਰੀ ਗਾਰਡਨ ਤੋਂ ਸਰਦਾਰ ਮਨਜਿੰਦਰ ਸਿੰਘ ਸਿਰਸਾ, ਜਨਕਪੁਰੀ ਤੋਂ ਅਸ਼ੀਸ਼ ਸੂਦ ਨੂੰ ਟਿਕਟ ਦਿੱਤੀ ਹੈ।
ਇਸ ਦੇ ਨਾਲ ਹੀ ਜੰਗਪੁਰਾ ਤੋਂ ਸਰਦਾਰ ਤਰਵਿੰਦਰ ਸਿੰਘ, ਮਾਲਵੀਆ ਨਗਰ ਤੋਂ ਸਤੀਸ਼ ਉਪਾਧਿਆਏ, ਆਰ ਕੇ ਪੁਰਮ ਸੀਟ ਤੋਂ ਅਨਿਲ ਸ਼ਰਮਾ, ਮਹਿਰੌਲੀ ਤੋਂ ਗਜੇਂਦਰ ਯਾਦਵ, ਛਤਰਪੁਰ ਤੋਂ ਕਰਤਾਰ ਸਿੰਘ ਤੰਵਰ, ਅੰਬੇਡਕਰ ਨਗਰ ਤੋਂ ਖੁਸ਼ੀਰਾਮ ਚੁਨਾਰ, ਅੰਬੇਡਕਰ ਨਗਰ ਤੋਂ ਰਮੇਸ਼ ਕਾਲਕਾਜੀ, ਬਦਰਪੁਰ ਤੋਂ ਨਰਾਇਣ ਦੱਤ ਸ਼ਰਮਾ, ਪਤਪੜਗੰਜ ਤੋਂ ਰਵਿੰਦਰ ਸਿੰਘ ਨੇਗੀ, ਵਿਸ਼ਵਾਸ ਨਗਰ ਤੋਂ ਓਮ ਪ੍ਰਕਾਸ਼ ਵਰਮਾ, ਕ੍ਰਿਸ਼ਨਾ ਨਗਰ ਤੋਂ ਅਨਿਲ ਗੋਇਲ, ਗਾਂਧੀਨਗਰ ਤੋਂ ਅਰਵਿੰਦਰ ਸਿੰਘ ਲਵਲੀ, ਸੀਮਾਪੁਰੀ ਤੋਂ ਕੁਮਾਰੀ ਰਿੰਕੂ, ਰੋਹਤਾਸ ਨਗਰ ਤੋਂ ਜਤਿੰਦਰ ਮਹਾਜਨ ਅਤੇ ਘੋਂਡਾ ਤੋਂ ਅਜੈ ਮਹਾਵਰ ਨੂੰ ਮੈਦਾਨ ਵਿੱਚ ਉਤਾਰਿਆ ਗਿਆ ਹੈ।
National
ਬਾਂਦੀਪੁਰਾ ਵਿੱਚ ਖੱਡ ਵਿੱਚ ਡਿੱਗੀ ਫੌਜ ਦੀ ਗੱਡੀ
4 ਜਵਾਨ ਸ਼ਹੀਦ, 2 ਦੀ ਹਾਲਤ ਗੰਭੀਰ
ਬਾਂਦੀਪੋਰਾ, 4 ਜਨਵਰੀ (ਸ.ਬ.) ਜੰਮੂ-ਕਸ਼ਮੀਰ ਦੇ ਬਾਂਦੀਪੋਰਾ ਜ਼ਿਲ੍ਹੇ ਵਿੱਚ ਵਾਪਰੇ ਇਕ ਭਿਆਨਕ ਹਾਦਸੇ ਵਿੱਚ 4 ਫੌਜੀਆਂ ਦੀ ਮੌਤ ਹੋ ਗਈ, ਜਦਕਿ 2 ਹੋਰ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ। ਹਾਦਸਾ ਉਦੋਂ ਵਾਪਰਿਆ, ਜਦੋਂ ਫੌਜ ਦੇ ਜਵਾਨਾਂ ਨੂੰ ਲੈ ਕੇ ਜਾ ਰਿਹਾ ਟਰੱਕ ਸੜਕ ਤੋਂ ਫਿਸਲ ਕੇ ਡੂੰਘੀ ਖੱਡ ਵਿੱਚ ਜਾ ਡਿੱਗਿਆ।
ਜ਼ਖਮੀ ਜਵਾਨਾਂ ਨੂੰ ਇਲਾਜ ਲਈ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ ਹੈ ਅਤੇ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਬਾਂਦੀਪੋਰਾ ਜ਼ਿਲ੍ਹਾ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾਕਟਰ ਮਸਰਤ ਇਕਬਾਲ ਵਾਨੀ ਨੇ ਕਿਹਾ ਕਿ ਇੱਥੇ ਛੇ ਜ਼ਖ਼ਮੀਆਂ ਨੂੰ ਲਿਆਂਦਾ ਗਿਆ ਸੀ, ਜਿਨ੍ਹਾਂ ਵਿੱਚੋਂ ਚਾਰ ਦੀ ਮੌਤ ਹੋ ਚੁੱਕੀ ਹੈ। 2 ਜ਼ਖ਼ਮੀਆਂ ਦੀ ਹਾਲਤ ਗੰਭੀਰ ਹੈ ਅਤੇ ਉਨ੍ਹਾਂ ਨੂੰ ਅਗਲੇ ਇਲਾਜ ਲਈ ਸ੍ਰੀਨਗਰ ਰੈਫ਼ਰ ਕਰ ਦਿੱਤਾ ਗਿਆ ਹੈ।
-
International2 months ago
ਆਸਟ੍ਰੇਲੀਆ ਵਿੱਚ ਲਾਈਵ ਸ਼ੋਅ ਦੌਰਾਨ ਪੰਜਾਬੀ ਗਾਇਕ ਗੈਰੀ ਸੰਧੂ ਤੇ ਹਮਲਾ
-
Editorial2 months ago
ਇੱਕ ਵਾਰ ਮੁੜ ਭੜਕ ਗਿਆ ਹੈ ਚੰਡੀਗੜ੍ਹ ਦਾ ਮੁੱਦਾ
-
International1 month ago
ਗੌਤਮ ਅਡਾਨੀ ਤੇ ਨਿਊਯਾਰਕ ਵਿੱਚ ਧੋਖਾਧੜੀ ਅਤੇ ਰਿਸ਼ਵਤ ਦੇਣ ਦਾ ਲੱਗਾ ਦੋਸ਼
-
Chandigarh2 months ago
ਪੰਜਾਬ ਯੂਨੀਵਰਸਿਟੀ ਦੇ ਮੁੰਡਿਆਂ ਦੇ ਹੋਸਟਲ ਵਿੱਚ ਹਿਮਾਚਲ ਦੇ ਨੌਜਵਾਨ ਦੀ ਮੌਤ
-
National1 month ago
ਬੱਸ ਪਲਟਣ ਕਾਰਨ 5 ਵਿਅਕਤੀਆਂ ਦੀ ਮੌਤ, 2 ਦਰਜਨ ਵਿਅਕਤੀ ਜ਼ਖ਼ਮੀ
-
Chandigarh2 months ago
ਚਾਰ ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਲਈ 3 ਵਜੇ ਤੱਕ ਹੋਈ 50 ਫੀਸਦੀ ਪੋਲਿੰਗ
-
Editorial2 months ago
ਮਨੁੱਖ ਹੀ ਹੈ ਕੁਦਰਤੀ ਆਫ਼ਤਾਂ ਲਈ ਜ਼ਿੰਮੇਵਾਰ
-
Mohali1 month ago
ਫੇਜ਼ 4 ਦੇ ਗੁਰੂਦੁਆਾਰਾ ਸਾਹਿਬ ਵਿੱਚ ਚਲ ਰਹੇ ਆਨੰਦਕਾਰਜਾਂ ਦੌਰਾਨ ਲਾੜੀ ਦੀ ਮਾਂ ਦਾ ਬੈਗ ਚੁੱਕ ਕੇ ਭੱਜਦਾ ਬੱਚਾ ਸੇਵਾਦਾਰ ਵੱਲੋਂ ਕਾਬੂ