Chandigarh
2024 ਦੌਰਾਨ ਪੰਜਾਬ ਦੇ ਸ਼ਹਿਰਾਂ ਦੀ ਸੀਵਰੇਜ ਟ੍ਰੀਟਮੈਂਟ ਸਮਰੱਥਾ 2634.15 ਐਮ. ਐਲ. ਡੀ. ਤੇ ਪਹੁੰਚੀ : ਡਾ ਰਵਜੋਤ ਸਿੰਘ
ਪੰਜਾਬ ਸੂਬੇ ਦੇ ਸ਼ਹਿਰੀ ਬੁਨਿਆਦੀ ਢਾਂਚੇ ਲਈ 450 ਕਰੋੜ ਰੁਪਏ ਦੀ ਯੋਜਨਾ
ਚੰਡੀਗੜ੍ਹ, 30 ਦਸੰਬਰ (ਸ.ਬ.) ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ ਰਵਜੋਤ ਸਿੰਘ ਨੇ ਕਿਹਾ ਹੈ ਕਿ ਪਿਛਲੇ ਸਾਲ ਦੌਰਾਨ ਪੰਜਾਬ ਦੇ ਸ਼ਹਿਰਾਂ ਦੀ ਸੀਵਰੇਜ ਟ੍ਰੀਟਮੈਂਟ ਸਮਰੱਥਾ 2634.15 ਐਮ.ਐਲ.ਡੀ. ਤਕ ਪਹੁੰਚ ਗਈ ਹੈ। ਉਹਨਾਂ ਦੱਸਿਆ ਕਿ ਪੰਜਾਬ ਵਿੱਚ ਕੁੱਲ ਸਥਾਪਿਤ ਸੀਵਰੇਜ ਟ੍ਰੀਟਮੈਂਟ ਸਮਰੱਥਾ 2142 ਐਮ.ਐਲ.ਡੀ. (ਮਿਲੀਅਨ ਲੀਟਰ ਪ੍ਰਤੀ ਦਿਨ) ਤੱਕ ਪਹੁੰਚ ਗਈ ਹੈ, ਜਿਸ ਵਿੱਚ ਵਾਧੂ 492.15 ਐਮ. ਐਲ. ਡੀ. ਜੋੜਨ ਨਾਲ ਕੁੱਲ ਸਮਰੱਥਾ 2634.15 ਐਮ.ਐਲ.ਡੀ. ਹੋ ਗਈ ਹੈ।
ਉਹਨਾਂ ਕਿਹਾ ਕਿ ਇਸ ਵਾਧੇ ਦਾ ਉਦੇਸ਼ ਸ਼ਹਿਰੀ ਆਬਾਦੀ ਦੀਆਂ ਵਧਦੀਆਂ ਜ਼ਰੂਰਤਾਂ ਨੂੰ ਪੂਰਾ ਕਰਨਾ ਅਤੇ ਸਾਫ਼, ਸ਼ੁੱਧ ਪਾਣੀ ਸਬੰਧੀ ਪ੍ਰਣਾਲੀਆਂ ਨੂੰ ਯਕੀਨੀ ਬਣਾਉਣਾ ਹੈ। ਉਹਨਾਂ ਦੱਧਸਿਆ ਕਿ ਇਸ ਤੋਂ ਇਲਾਵਾ 650 ਕਰੋੜ ਰੁਪਏ ਦੀ ਅਨੁਮਾਨਤ ਲਾਗਤ ਨਾਲ 607 ਐਮ.ਐਲ.ਡੀ. ਦੀ ਸਮਰੱਥਾ ਵਾਲੇ 52 ਸੀਵਰੇਜ ਟ੍ਰੀਟਮੈਂਟ ਪਲਾਂਟ (ਐਸਟੀਪੀ) ਨਿਰਮਾਣ ਅਧੀਨ ਹਨ। ਇਹ ਪ੍ਰਾਜੈਕਟ ਅਗਲੇ 1-2 ਸਾਲਾਂ ਦੇ ਅੰਦਰ ਮੁਕੰਮਲ ਹੋਣ ਦੀ ਉਮੀਦ ਹੈ, ਜਿਸ ਨਾਲ ਸੂਬੇ ਦੀ ਸੀਵਰੇਜ ਪ੍ਰਬੰਧਨ ਸਮਰੱਥਾਵਾਂ ਵਿੱਚ ਹੋਰ ਵਾਧਾ ਹੋਵੇਗਾ।
ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਤੇ ਨਿਰਭਰਤਾ ਘਟਾਉਣ ਲਈ ਸਤਹੀ ਨਹਿਰੀ ਪਾਣੀ ਰਾਹੀਂ ਵੱਡੇ ਪੱਧਰ ਤੇ ਜਲ ਸਪਲਾਈ ਪ੍ਰਾਜੈਕਟ ਲਾਗੂ ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ ਅੰਮ੍ਰਿਤਸਰ (440 ਐਮ.ਐਲ.ਡੀ.), ਜਲੰਧਰ (275 ਐਮ.ਐਲ.ਡੀ.), ਅਤੇ ਪਟਿਆਲਾ (115 ਐਮ.ਐਲ.ਡੀ.) ਵਰਗੇ ਪ੍ਰਮੁੱਖ ਸ਼ਹਿਰਾਂ ਵਿੱਚ ਪ੍ਰਾਜੈਕਟ ਕਾਰਜਸ਼ੀਲ ਹਨ। ਇਸ ਤੋਂ ਇਲਾਵਾ 580 ਐਮ. ਐਲ. ਡੀ. ਦੀ ਸਮਰੱਥਾ ਵਾਲਾ ਲੁਧਿਆਣਾ ਜਲ ਸਪਲਾਈ ਪ੍ਰਾਜੈਕਟ ਜਲਦ ਹੀ ਕਾਰਜਸ਼ੀਲ ਹੋ ਜਾਵੇਗਾ।
ਉਹਨਾਂ ਕਿਹਾ ਕਿ ਸੂਬੇ ਦੇ 87 ਕਸਬੇ ਸਤਹੀ ਜਲ ਸਪਲਾਈ ਪ੍ਰਾਜੈਕਟਾਂ ਤੇ ਕੇਂਦ੍ਰਿਤ ਹਨ। ਇਸ ਪ੍ਰਾਜੈਕਟ ਤਹਿਤ ਵੱਖ-ਵੱਖ ਪੜਾਆਂ ਦੌਰਾਨ ਸ਼ਹਿਰੀ ਆਬਾਦੀ ਲਈ ਨਿਰੰਤਰ ਅਤੇ ਸਥਾਈ ਪਾਣੀ ਦੀ ਸਪਲਾਈ ਯਕੀਨੀ ਬਣਾਉਣਾ ਹੈ। ਉਹਨਾਂ ਕਿਹਾ ਕਿ ਪਾਣੀ ਦੀ ਉਪਲੱਬਧਤਾ ਯਕੀਨੀ ਬਣਾਉਣ ਲਈ, ਲੁਧਿਆਣਾ, ਅੰਮ੍ਰਿਤਸਰ ਅਤੇ ਜਲੰਧਰ ਵਿੱਚ ਦਿਨ-ਰਾਤ ਜਲ ਸਪਲਾਈ ਪਾਇਲਟ ਪ੍ਰਾਜੈਕਟ ਸ਼ੁਰੂ ਕੀਤੇ ਜਾ ਰਹੇ ਹਨ।
ਉਹਨਾਂ ਕਿਹਾ ਕਿ ਠੋਸ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਰੀ ਦੀ ਖਰੀਦ, ਰਹਿੰਦ-ਖੂੰਹਦ ਸਬੰਧੀ ਪ੍ਰੋਸੈਸਿੰਗ ਲਈ ਸਹੂਲਤਾਂ ਸਥਾਪਤ ਕਰਨ ਅਤੇ ਪੁਰਾਣੇ ਕੂੜੇ ਦੇ ਨਿਪਟਾਰੇ ਲਈ ਯੂ.ਐਲ.ਬੀਜ਼ ਨੂੰ 401.73 ਕਰੋੜ ਰੁਪਏ ਅਲਾਟ ਕੀਤੇ ਗਏ ਹਨ। ਇਸ ਤੋਂ ਇਲਾਵਾ, ਸੂਬੇ ਭਰ ਵਿੱਚ ਬਿਹਤਰ ਸਫਾਈ ਅਤੇ ਸੀਵਰੇਜ ਨਾਲ ਸਬੰਧਤ ਮੁੱਦਿਆਂ ਨੂੰ ਹੱਲ ਕਰਨ ਲਈ 39.55 ਕਰੋੜ ਰੁਪਏ ਦੇ ਨਿਵੇਸ਼ ਨਾਲ 730 ਸੀਵਰ ਕਲੀਨਿੰਗ ਮਸ਼ੀਨਾਂ ਖਰੀਦੀਆਂ ਜਾ ਰਹੀਆਂ ਹਨ।
Chandigarh
ਪੰਜਾਬ ਦੀਆਂ ਜੇਲ੍ਹਾਂ ਵਿੱਚ ਕੈਦੀ ਮਹਿਲਾਵਾਂ ਦੇ ਬੱਚਿਆਂ ਨੂੰ ਆਂਗਣਵਾੜੀ ਸੈਂਟਰਾਂ ਵਿੱਚ ਕੀਤਾ ਜਾਵੇਗਾ ਦਾਖਿਲ : ਡਾ. ਬਲਜੀਤ ਕੌਰ
ਚੰਡੀਗੜ੍ਹ, 4 ਜਨਵਰੀ (ਸ.ਬ.) ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਹੈ ਕਿ ਸੂਬੇ ਦੀਆਂ ਜੇਲ੍ਹਾਂ ਵਿੱਚ ਕੈਦੀ ਮਹਿਲਾਵਾਂ ਦੇ ਬੱਚਿਆਂ ਨੂੰ ਆਂਗਣਵਾੜੀ ਸੈਂਟਰਾਂ ਰਾਂਹੀ ਪੌਸ਼ਟਿਕ ਆਹਾਰ ਦੇਣ ਅਤੇ ਮੁੱਢਲੀ ਸਿੱਖਿਆ ਨਾਲ ਜੋੜਨ ਦੇ ਉਪਰਾਲੇ ਕੀਤੇ ਜਾਣਗੇ। ਫਰੀਦਕੋਟ ਜੇਲ੍ਹ ਦੇ ਦੌਰੇ ਦੌਰਾਨ ਕੈਦੀ ਮਹਿਲਾਵਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਬੁਨਿਆਦੀ ਲੋੜਾਂ ਦਾ ਮੁਲਾਂਕਣ ਕਰਨ ਉਪਰੰਤ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕੈਦੀ ਮਹਿਲਾਵਾਂ ਅਤੇ ਉਨ੍ਹਾਂ ਦੇ ਬੱਚਿਆਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਸਦੇ ਤਹਿਤ ਕੈਦੀ ਮਹਿਲਾਵਾਂ ਦੇ ਬੱਚਿਆਂ ਨੂੰ ਆਂਗਣਵਾੜੀ ਕੇਂਦਰਾਂ ਵਿੱਚ ਦਾਖਲ ਕੀਤਾ ਜਾਵੇਗਾ ਤਾਂ ਜੋ ਉਹਨਾਂ ਬੱਚਿਆਂ ਨੂੰ ਸਪਲੀਮੈਟਰੀ ਨਿਊਟ੍ਰੀਸ਼ਨ ਪ੍ਰੋਗਰਾਮ ਤਹਿਤ ਲਾਭ ਦਿੱਤਾ ਜਾ ਸਕੇ ਅਤੇ ਜ਼ਰੂਰੀ ਸ਼ੁਰੂਆਤੀ ਸਿੱਖਿਆ ਪ੍ਰੋਗਰਾਮਾਂ ਨਾਲ ਜੋੜਿਆ ਜਾ ਸਕੇ।
ਉਨ੍ਹਾਂ ਕਿਹਾ ਕਿ ਜੇਲ੍ਹ ਵਿੱਚ ਕੈਦੀ ਮਹਿਲਾਵਾਂ ਦੀ ਸਿਹਤ ਜਾਂਚ, ਉਨ੍ਹਾਂ ਦੀ ਸਰੀਰਕ ਸਥਿਤੀ, ਉਨ੍ਹਾਂ ਦੇ ਬੱਚਿਆ ਲਈ ਸਹੂਲਤਾਂ ਆਦਿ ਦੇਖਣ ਲਈ ਉਨ੍ਹਾਂ ਵੱਲੋਂ ਇਹ ਦੌਰਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਤਰੱਕੀ ਵੱਲ ਲਿਜਾਣ ਲਈ ਜੇਲ੍ਹ ਵਿੱਚ ਕੈਦੀ ਮਹਿਲਾਵਾਂ ਨੂੰ ਵੀ ਨਾਲ ਲੈ ਕੇ ਚੱਲਿਆ ਜਾਵੇਗਾ। ਇਸ ਮੌਕੇ ਉਨ੍ਹਾਂ ਮਹਿਲਾਵਾਂ ਨੂੰ ਚੰਗੀ ਸਿੱਖਿਆ ਲੈ ਕੇ ਜੇਲ੍ਹ ਤੋਂ ਬਾਹਰ ਆ ਕੇ ਆਪਣੇ ਰੁਜਗਾਰ ਸ਼ੁਰੂ ਕਰਨ ਅਤੇ ਉਨ੍ਹਾਂ ਦੇ ਬੱਚਿਆ ਲਈ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਬਾਰੇ ਵੀ ਜਾਣਕਾਰੀ ਦਿੱਤੀ।
ਮੰਤਰੀ ਨੇ ਦੱਸਿਆ ਕਿ ਕੈਦੀ ਮਹਿਲਾਵਾਂ ਨੂੰ ਸਸ਼ਕਤ ਕਰਨ, ਉਨ੍ਹਾਂ ਨੂੰ ਹੁਨਰ ਵਿਕਾਸ ਦੇ ਮੌਕੇ ਪ੍ਰਦਾਨ ਕਰਨ, ਉਨ੍ਹਾਂ ਦੀ ਆਤਮ-ਨਿਰਭਰਤਾ ਨੂੰ ਵਧਾਉਣ ਅਤੇ ਜੇਲ੍ਹ ਤੋਂ ਬਾਹਰ ਦੀ ਜ਼ਿੰਦਗੀ ਲਈ ਉਨ੍ਹਾਂ ਨੂੰ ਤਿਆਰ ਕਰਨ ਲਈ ਜੇਲ੍ਹ ਵਿੱਚ ਇੱਕ ਸਿਲਾਈ ਸੈਂਟਰ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਤੋਂ ਇਲਾਵਾ, ਇਸ ਮੌਕੇ ਜੇਲ੍ਹ ਵਿੱਚ ਸੱਭਿਆਚਾਰਕ ਪ੍ਰੋਗਰਾਮ ਹੋਇਆ, ਜਿੱਥੇ ਔਰਤਾਂ ਨੇ ਉਤਸ਼ਾਹ ਨਾਲ ਭਾਗ ਲਿਆ।
ਉਹਨਾਂ ਕਿਹਾ ਕਿ ਪੰਜਾਬ ਸਰਕਾਰ ਜਿੱਥੇ ਸੂਬੇ ਦੀਆਂ ਮਹਿਲਾਵਾਂ ਦੀ ਸਿਹਤ ਜਾਂਚ ਸਬੰਧੀ ਅਤੇ ਉਨ੍ਹਾਂ ਨੂੰ ਰੁਜਗਾਰ ਦੇਣ ਸਬੰਧੀ ਲਗਾਤਾਰ ਕੈਂਪ ਲਗਾ ਕੇ ਉਨ੍ਹਾਂ ਨੂੰ ਜਾਗਰੂਕ ਕਰ ਰਹੀ ਹੈ, ਉੱਥੇ ਹੀ ਇਨ੍ਹਾਂ ਦਾ ਲਾਭ ਹਰ ਮਹਿਲਾ ਤੱਕ ਪਹੁੰਚਾਉਣ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ, ਤਾਂ ਜੋ ਸੂਬੇ ਦੀ ਕੋਈ ਵੀ ਮਹਿਲਾ ਇਹਨਾਂ ਦਾ ਲਾਭ ਲੈਣ ਤੋਂ ਵਾਂਝੀ ਨਾ ਰਹਿ ਜਾਵੇ।
ਇਸ ਮੌਕੇ ਉਨ੍ਹਾਂ ਦੇ ਨਾਲ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੀ ਡਾਇਰੈਕਟਰ ਸ਼ੇਨਾ ਅਗਰਵਾਲ ਅਤੇ ਐਸ.ਐਸ.ਪੀ. ਡਾ. ਪ੍ਰਗਿਆ ਜੈਨ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
Chandigarh
ਕੈਬਿਨਟ ਮੰਤਰੀ ਮੋਹਿੰਦਰ ਭਗਤ ਵੱਲੋਂ ਮੁਹਾਲੀ ਦੇ ਡੰਪਿੰਗ ਗਰਾਊਂਡ ਨੂੰ ਹਟਾਉਣ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼
ਉਦਯੋਗਪਤੀਆਂ ਅਤੇ ਵਸਨੀਕਾਂ ਦੇ ਵਫ਼ਦ ਨੂੰ ਛੇਤੀ ਕਾਰਵਾਈ ਦਾ ਭਰੋਸਾ ਦਿੱਤਾ
ਚੰਡੀਗੜ੍ਹ, 4 ਜਨਵਰੀ (ਸ.ਬ.) ਕੈਬਨਿਟ ਮੰਤਰੀ ਸ੍ਰੀ ਮਹਿੰਦਰ ਭਗਤ ਵਲੋਂ ਮੁਹਾਲੀ ਦੇ ਡੰਪਿੰਗ ਗਰਾਊਂਡ ਨੂੰ ਹਟਾਉਣ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ। ਮੁਹਾਲੀ ਦੇ ਫੇਜ਼ 8ਬੀ ਦੇ ਉਦਯੋਗਪਤੀਆਂ ਅਤੇ ਵਸਨੀਕਾਂ ਦੇ ਇੱਕ ਵਫਦ ਨਾਲ ਮੁਲਾਕਾਤ ਦੌਰਾਨ ਉਹਨਾਂ ਗਾਰਬੇਜ ਡੰਪਿੰਗ ਗਰਾਊਂਡ ਨੂੰ ਹਟਾਉਣ ਅਤੇ ਉਦਯੋਗਿਕ ਅਤੇ ਰਿਹਾਇਸ਼ੀ ਖੇਤਰਾਂ ਨੂੰ ਪ੍ਰਭਾਵਿਤ ਕਰਨ ਵਾਲੀਆਂ ਹੋਰ ਨਾਗਰਿਕ ਸ਼ਿਕਾਇਤਾਂ ਸਮੇਤ ਵੱਖ-ਵੱਖ ਮੁੱਦਿਆਂ ਤੇ ਚਰਚਾ ਕੀਤੀ ਅਤੇ ਵਫ਼ਦ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਜਲਦੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ।
ਮੀਟਿੰਗ ਦੌਰਾਨ ਉਦਯੋਗਪਤੀਆਂ ਅਤੇ ਵਸਨੀਕਾਂ ਨੇ ਆਪੋ ਆਪਣੀਆਂ ਸਮੱਸਿਆਵਾਂ ਬਾਰੇ ਮੰਤਰੀ ਨੂੰ ਜਾਣੂ ਕਰਵਾਇਆ ਅਤੇ ਡੰਪਿੰਗ ਗਰਾਊਂਡ ਨੂੰ ਹਟਾਉਣ ਲਈ ਇਸ ਪ੍ਰਾਜੈਕਟ ਵਿੱਚ ਤੇਜ਼ੀ ਲਿਆਉਣ ਦੀ ਲੋੜ ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਮੁਹਾਲੀ ਦੇ ਫੇਜ਼ 8ਬੀ ਵਿੱਚ ਸਨਅਤਾਂ ਲਈ ਸਾਫ਼-ਸਫ਼ਾਈ ਰੱਖਣ ਅਤੇ ਉਦਯੋਗਾਂ ਲਈ ਸੌਖਾ ਮਾਹੌਲ ਯਕੀਨੀ ਬਣਾਉਣ ਦੀ ਵੀ ਮੰਗ ਕੀਤੀ। ਮੀਟਿੰਗ ਵਿੱਚ ਮੌਜੂਦ ਮੁਹਾਲੀ ਨਗਰ ਨਿਗਮ ਦੇ ਕਮਿਸ਼ਨਰ ਟੀ.ਬੇਨਿਥ ਅਤੇ ਐਕਸੀਅਨ ਰਜਿੰਦਰ ਕੁਮਾਰ ਨੇ ਮੰਤਰੀ ਨੂੰ ਪ੍ਰਾਜੈਕਟ ਦੀ ਪ੍ਰਗਤੀ ਬਾਰੇ ਜਾਣਕਾਰੀ ਦਿੱਤੀ ਅਤੇ ਇਸ ਕੰਮ ਨੂੰ ਜਲਦੀ ਹੀ ਮੁਕੰਮਲ ਕਰਨ ਦਾ ਭਰੋਸਾ ਦਿੱਤਾ।
ਸ੍ਰੀ ਭਗਤ ਨੇ ਅਧਿਕਾਰੀਆਂ ਨੂੰ ਤੁਰੰਤ ਮੌਕੇ ਦਾ ਦੌਰਾ ਕਰਨ ਅਤੇ ਡੰਪਿੰਗ ਗਰਾਊਂਡ ਨੂੰ ਹਟਾਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਬੁਨਿਆਦੀ ਢਾਂਚੇ ਸਬੰਧੀ ਚੁਣੌਤੀਆਂ ਨਾਲ ਨਜਿੱਠਣ ਅਤੇ ਵਪਾਰ ਲਈ ਅਨੁਕੂਲ ਮਾਹੌਲ ਸਿਰਜ ਕੇ ਉਦਯੋਗਿਕ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਦੀ ਵਚਨਬੱਧਤਾ ਵੀ ਦੁਹਰਾਈ।
ਮੀਟਿੰਗ ਵਿੱਚ ਮੌਜੂਦ ਉਦਯੋਗਪਤੀਆਂ ਵਿਚ ਤਜਿੰਦਰ ਕੁਮਾਰ ਬਾਂਸਲ, ਨਵੀਨ ਸਿੰਗਲਾ, ਆਲ ਰੈਜ਼ੀਡੈਂਟਸ ਵੈਲਫੇਅਰ ਐਸੋਸੀਏਸ਼ਨ ਦੇ ਚੇਅਰਮੈਨ ਬਲਦੇਵ ਸਿੰਘ ਨਾਗਾ ਅਤੇ ਹੋਰ ਪਤਵੰਤੇ ਹਾਜ਼ਰ ਸਨ।
Chandigarh
ਪੰਜਾਬ ਸਿਵਲ ਸਕੱਤਰੇਤ ਵਿਖੇ ਨਵੇਂ ਸਾਲ ਅਤੇ ਗੁਰਪੁਰਬ ਦੀ ਖੁਸ਼ੀ ਵਿੱਚ ਧਾਰਮਿਕ ਸਮਾਗਮ ਕਰਵਾਇਆ
ਧਾਰਮਿਕ ਸਮਾਗਮ ਵਿੱਚ ਪੰਜਾਬ ਦੇ ਮੁੱਖ ਸਕੱਤਰ ਵੱਲੋਂ ਭਾਈ ਲਖਵਿੰਦਰ ਸਿੰਘ ਨੂੰ ਦਿੱਤਾ ਗਿਆ ਸਨਮਾਨ ਪੱਤਰ
ਚੰਡੀਗੜ੍ਹ, 4 ਜਨਵਰੀ (ਸ.ਬ.) ਪੰਜਾਬ ਸਿਵਲ ਸਕੱਤਰੇਤ ਵਿਖੇ ਜੁਆਇੰਟ ਐਕਸ਼ਨ ਕਮੇਟੀ ਵੱਲੋਂ ਸਾਰੀਆਂ ਮੁਲਾਜਮ ਜਥੇਬੰਦੀਆਂ ਦੇ ਸਹਿਯੋਗ ਨਾਲ ਨਵੇਂ ਸਾਲ ਅਤੇ ਗੁਰਪੁਰਬ ਦੀ ਖੁਸ਼ੀ ਵਿੱਚ ਧਾਰਮਿਕ ਸਮਾਗਮ ਕਰਵਾਇਆ ਗਿਆ ਜਿਸ ਦੌਰਾਨ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਭਾਈ ਲਖਵਿੰਦਰ ਸਿੰਘ ਚੰਡੀਗੜ੍ਹ ਵਾਲਿਆਂ ਵਲੋਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕੀਤਾ ਗਿਆ। ਸਮਾਪਤੀ ਮੌਕੇ ਬੀਬੀ ਗੁਰਪ੍ਰੀਤ ਕੌਰ ਸਪਰਾ, ਆਈ.ਏ.ਐਸ., ਸਕੱਤਰ, ਆਮ ਰਾਜ ਪ੍ਰਬੰਧ ਵਿਭਾਗ ਵੱਲੋਂ ਇੱਛਾ ਪ੍ਰਗਟ ਕਰਨ ਤੇ ਭਾਈ ਲਖਵਿੰਦਰ ਸਿੰਘ ਵੱਲੋਂ ਸ੍ਰੀ ਆਨੰਦ ਸਾਹਿਬ ਬਾਣੀ ਦਾ ਪਾਠ ਰਾਮ ਕਲੀ ਰਾਗ ਵਿੱਚ ਗਾਇਨ ਕੀਤਾ ਗਿਆ।
ਇਸ ਸਮਾਗਮ ਵਿੱਚ ਮੁੱਖ ਸਕੱਤਰ ਪੰਜਾਬ ਸ਼੍ਰੀ ਕੇ. ਏ. ਪੀ.ਸਿਨਹਾ, ਵਧੀਕ ਮੁੱਖ ਸਕੱਤਰ, ਮਾਲ ਵਿਭਾਗ ਸ਼੍ਰੀ ਅਨੁਰਾਮ ਵਰਮਾ, ਸਕੱਤਰ, ਆਮ ਰਾਜ ਪ੍ਰਬੰਧ ਵਿਭਾਗ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ, ਮੈਡਮ ਬਲਦੀਪ ਕੌਰ, ਸ੍ਰੀ ਤੇਜਦੀਪ ਸਿੰਘ ਸੈਣੀ, ਸਮੇਤ ਹੋਰ ਬਹੁਤ ਸਾਰੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਹਾਜ਼ਰੀ ਭਰੀ।
ਇਸ ਮੌਕੇ ਮੁੱਖ ਸਕੱਤਰ ਪੰਜਾਬ ਸ੍ਰੀ ਕੇ.ਏ.ਪੀ.ਸਿਨਹਾ ਵਲੋਂ ਰਾਗੀ ਸਿੰਘ ਭਾਈ ਲਖਵਿੰਦਰ ਸਿੰਘ ਚੰਡੀਗੜ ਵਾਲਿਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ ਅਤੇ ਸਕੱਤਰੇਤ ਸਾਹਿਤ ਸਭਾ ਦੀ ਤਰਫੋਂ ਸਨਮਾਨ ਪੱਤਰ ਭੇਂਟ ਕੀਤਾ ਗਿਆ। ਪਰਸਨਲ ਸਟਾਫ਼ ਅਤੇ ਸਾਹਿਤ ਸਭਾ ਦੇ ਪ੍ਰਧਾਨ ਮਲਕੀਤ ਸਿੰਘ ਔਜਲਾ ਨੇ ਦਸਮ ਪਾਤਸ਼ਾਹ ਨੂੰ ਸਮਰਪਿਤ ਚਮਕੌਰ ਦੀ ਜੰਗ ਦਾ ਕਾਵਿ ਪ੍ਰਸੰਗ ਸੰਗਤਾਂ ਨੂੰ ਸੁਣਾਇਆ।
ਇਸ ਮੌਕੇ ਜੁਆਇੰਟ ਐਕਸ਼ਨ ਕਮੇਟੀ ਦੇ ਪ੍ਰਧਾਨ ਸੁਖਚੈਨ ਖਹਿਰਾ, ਪਰਮਦੀਪ ਭਬਾਤ, ਮਨਜੀਤ ਰੰਧਾਵਾ, ਮਲਕੀਤ ਔਜਲਾ, ਕੁਲਵੰਤ ਸਿੰਘ, ਸ਼ੁਸ਼ੀਲ ਕੁਮਾਰ ਫੌਜੀ, ਅਲਕਾ ਚੋਪੜਾ, ਜਸਬੀਰ ਕੌਰ, ਸ਼ੁਦੇਸ਼ ਕੁਮਾਰੀ, ਦਵਿੰਦਰ ਜੁਗਨੀ, ਭੁਪਿੰਦਰ ਝੱਜ, ਸਾਹਿਲ ਸ਼ਰਮਾ, ਇੰਦਰਪ੍ਰੀਤ ਭੰਗੂ, ਸਾਹਿਲ ਸ਼ਰਮਾਂ, ਮਿਥੁਨ ਚਾਵਲਾ, ਜਸਪ੍ਰੀਤ ਰੰਧਾਵਾ, ਬਲਰਾਜ ਸਿੰਘ ਦਾਊਂ, ਬਜਰੰਗ ਯਾਦਵ ਅਤੇ ਹੁਰ ਬਹੁਤ ਸਾਰੇ ਅਧਿਕਾਰੀ ਤੇ ਕਰਮਚਾਰੀ ਹਾਜਰ ਹੋਏ। ਸਮਾਗਮ ਦੀ ਸਮਾਪਤੀ ਤੇ ਗੁਰੂ ਲੰਗਰ ਅਤੁੱਟ ਵਰਤਾਇਆ ਗਿਆ।
-
International2 months ago
ਆਸਟ੍ਰੇਲੀਆ ਵਿੱਚ ਲਾਈਵ ਸ਼ੋਅ ਦੌਰਾਨ ਪੰਜਾਬੀ ਗਾਇਕ ਗੈਰੀ ਸੰਧੂ ਤੇ ਹਮਲਾ
-
Editorial2 months ago
ਇੱਕ ਵਾਰ ਮੁੜ ਭੜਕ ਗਿਆ ਹੈ ਚੰਡੀਗੜ੍ਹ ਦਾ ਮੁੱਦਾ
-
International1 month ago
ਗੌਤਮ ਅਡਾਨੀ ਤੇ ਨਿਊਯਾਰਕ ਵਿੱਚ ਧੋਖਾਧੜੀ ਅਤੇ ਰਿਸ਼ਵਤ ਦੇਣ ਦਾ ਲੱਗਾ ਦੋਸ਼
-
National1 month ago
ਬੱਸ ਪਲਟਣ ਕਾਰਨ 5 ਵਿਅਕਤੀਆਂ ਦੀ ਮੌਤ, 2 ਦਰਜਨ ਵਿਅਕਤੀ ਜ਼ਖ਼ਮੀ
-
Chandigarh2 months ago
ਪੰਜਾਬ ਯੂਨੀਵਰਸਿਟੀ ਦੇ ਮੁੰਡਿਆਂ ਦੇ ਹੋਸਟਲ ਵਿੱਚ ਹਿਮਾਚਲ ਦੇ ਨੌਜਵਾਨ ਦੀ ਮੌਤ
-
Chandigarh2 months ago
ਚਾਰ ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਲਈ 3 ਵਜੇ ਤੱਕ ਹੋਈ 50 ਫੀਸਦੀ ਪੋਲਿੰਗ
-
Editorial2 months ago
ਮਨੁੱਖ ਹੀ ਹੈ ਕੁਦਰਤੀ ਆਫ਼ਤਾਂ ਲਈ ਜ਼ਿੰਮੇਵਾਰ
-
Mohali1 month ago
ਫੇਜ਼ 4 ਦੇ ਗੁਰੂਦੁਆਾਰਾ ਸਾਹਿਬ ਵਿੱਚ ਚਲ ਰਹੇ ਆਨੰਦਕਾਰਜਾਂ ਦੌਰਾਨ ਲਾੜੀ ਦੀ ਮਾਂ ਦਾ ਬੈਗ ਚੁੱਕ ਕੇ ਭੱਜਦਾ ਬੱਚਾ ਸੇਵਾਦਾਰ ਵੱਲੋਂ ਕਾਬੂ