ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਸਿੰਡਾ ਆਰਡਰਨ ਹੋਈ ਕੋਰੋਨਾ ਪਾਜ਼ੇਟਿਵ
ਵੈਲਿੰਗਟਨ, 14 ਮਈ (ਸ.ਬ.) ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਸਿੰਡਾ ਆਰਡਰਨ ਨੇ ਦੱਸਿਆ ਕਿ ਉਹ ਕੋਵਿਡ-19 ਨਾਲ ਪਾਜ਼ੇਟਿਵ ਪਾਈ ਗਈ ਹੈ। ਆਰਡਰਨ ਨੇ ਅੱਜ ਸਵੇਰੇ ਸੋਸ਼ਲ ਮੀਡੀਆ ਤੇ ਕੀਤੀ ਗਈ ਇਕ ਪੋਸਟ ਵਿਚ ਕਿਹਾ ਕਿ ਸਰਵਸ੍ਰੇਸ਼ਠ ਕੋਸ਼ਿਸ਼ਾਂ ਦੇ ਬਾਵਜੂਦ ਬਦਕਿਸਮਤੀ ਨਾਲ ਮੈਂ ਆਪਣੇ ਪਰਿਵਾਰ ਦੇ ਬਾਕੀ ਮੈਂਬਰਾਂ ਵਿਚ ਸ਼ਾਮਲ ਹੋ ਗਈ ਅਤੇ ਕੋਵਿਡ-19 ਪਾਜ਼ੇਟਿਵ ਪਾਈ ਗਈ।
ਆਰਡਰਨ ਐਤਵਾਰ ਤੋਂ ਆਪਣੇ ਪਰਿਵਾਰ ਨਾਲ ਘਰ ਵਿੱਚ ਆਈਸੋਲੇਟ ਹੈ। ਆਰਡਰਨ ਨੇ ਆਪਣੇ ਮੰਗੇਤਰ ਕਲਾਰਕ ਗੇਫੋਰਡ ਦੇ ਕੋਰੋਨਾ ਪਾਜ਼ੇਟਿਵ ਪਾਏ ਜਾਣ ਤੋਂ ਬਾਅਦ ਖ਼ੁਦ ਨੂੰ ਆਈਸੋਲੇਟ ਕਰ ਲਿਆ ਸੀ। ਉਨ੍ਹਾਂ ਕਿਹਾ ਕਿ ਅਸੀਂ ਐਤਵਾਰ ਤੋਂ ਹੀ ਅਲੱਗ-ਥਲੱਗ ਹਾਂ, ਜਦੋਂ ਕਲਾਰਕ ਪਹਿਲੀ ਵਾਰ ਕੋਰੋਨਾ ਪਾਜ਼ੇਟਿਵ ਪਾਏ ਗਏ ਸਨ। ਨੇਵ (ਆਰਡਰਨ ਦੀ ਧੀ) ਬੁੱਧਵਾਰ ਨੂੰ ਕੋਵਿਡ-19 ਨਾਲ ਪੀੜਤ ਪਾਈ ਗਈ ਸੀ।