ਕਣਕ ਦੀ ਬਰਾਮਦ ਤੇ ਪਾਬੰਦੀ ਕਿਸਾਨ ਵਿਰੋਧੀ ਕਦਮ : ਕਾਂਗਰਸ
ਉਦੈਪੁਰ, 14 ਮਈ (ਸ.ਬ.) ਕਣਕ ਦੇ ਨਿਰਯਾਤ ਤੇ ਪਾਬੰਦੀ ਲਗਾਉਣ ਦੇ ਸਰਕਾਰ ਦੇ ਕਦਮ ਨੂੰ ਕਿਸਾਨ ਵਿਰੋਧੀ ਕਰਾਰ ਦਿੰਦੇ ਹੋਏ ਕਾਂਗਰਸ ਨੇ ਦਾਅਵਾ ਕੀਤਾ ਕਿ ਸਰਕਾਰ ਨੇ ਲੋੜੀਂਦੀ ਕਣਕ ਦੀ ਖਰੀਦ ਨਹੀਂ ਕੀਤੀ, ਜਿਸ ਕਾਰਨ ਉਸ ਨੂੰ ਬਰਾਮਦ ਤੇ ਪਾਬੰਦੀ ਲਗਾਉਣੀ ਪਈ।
ਪਾਰਟੀ ਦੇ ਸੀਨੀਅਰ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਕਿਹਾ ਕਿ ਮੇਰਾ ਮੰਨਣਾ ਹੈ ਕਿ ਕੇਂਦਰ ਸਰਕਾਰ ਲੋੜੀਂਦੀ ਕਣਕ ਦੀ ਖਰੀਦ ਕਰਨ ਵਿੱਚ ਅਸਫਲ ਰਹੀ ਹੈ। ਅਜਿਹਾ ਨਹੀਂ ਹੈ ਕਿ ਕਣਕ ਦਾ ਝਾੜ ਘਟਿਆ ਹੈ। ਕੁੱਲ ਮਿਲਾ ਕੇ ਇਹ ਪਹਿਲਾਂ ਵਾਂਗ ਹੀ ਹੈ। ਹੋ ਸਕਦਾ ਹੈ ਕਿ ਪਹਿਲਾਂ ਨਾਲੋਂ ਥੋੜ੍ਹਾ ਜਿਹਾ ਵੱਧ ਝਾੜ ਨਿਕਲਿਆ ਹੋਵੇ। ਉਨ੍ਹਾਂ ਕਿਹਾ ਕਿ ਇਹ ਕਿਸਾਨ ਵਿਰੋਧੀ ਕਦਮ ਹੈ। ਮੈਨੂੰ ਕੋਈ ਹੈਰਾਨੀ ਨਹੀਂ, ਕਿਉਂਕਿ ਇਹ ਸਰਕਾਰ ਕਦੇ ਵੀ ਕਿਸਾਨ ਹਿਤੈਸ਼ੀ ਨਹੀਂ ਰਹੀ।’