ਦਿੱਲੀ ਅਗਨੀਕਾਂਡ : ਦਿੱਲੀ ਸਰਕਾਰ ਵੱਲੋਂ ਪੀੜਤ ਪਰਿਵਾਰਾਂ ਨੂੰ ਮੁਆਵਜ਼ੇ ਦਾ ਐਲਾਨ, ਜਾਂਚ ਦੇ ਹੁਕਮ

ਨਵੀਂ ਦਿੱਲੀ, 14 ਮਈ (ਸ.ਬ.) ਦਿੱਲੀ ਦੇ ਮੁੱਖ ਮੰਤਰੀ ਅਰਿਵੰਦ ਕੇਜਰੀਵਾਲ ਨੇ ਮੁੰਡਕਾ ਸਥਿਤ ਇੱਕ ਵਪਾਰਕ ਇਮਾਰਤ ਵਿੱਚ ਅੱਗ ਲੱਗਣ ਦੀ ਘਟਨਾ ਵਿੱਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ ਅੱਜ 10-10 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50-50 ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ। ਇਸ ਘਟਨਾ ਵਿੱਚ 27 ਵਿਅਕਤੀਆਂ ਦੀ ਮੌਤ ਹੋਈ ਹੈ।

ਕੇਜਰੀਵਾਲ ਅਤੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਹਾਲਾਤ ਦਾ ਜਾਇਜ਼ਾ ਲੈਣ ਲਈ ਘਟਨਾ ਵਾਲੀ ਥਾਂ ਦਾ ਦੌਰਾ ਕੀਤਾ। ਮੁੱਖ ਮੰਤਰੀ ਕੇਜਰੀਵਾਲ ਨੇ ਕਿਹਾ ਕਿ ਘਟਨਾ ਦੀ ਮੈਜਿਸਟ੍ਰੇਟੀ ਜਾਂਚ ਦੇ ਆਦੇਸ਼ ਦੇ ਦਿੱਤੇ ਗਏ ਹਨ। ਮ੍ਰਿਤਕਾਂ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50-50 ਹਜ਼ਾਰ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਅੱਗ ਇੰਨੀ ਭਿਆਨਕ ਸੀ ਅਤੇ ਲਾਸ਼ਾਂ ਇਸ ਹੱਦ ਤੱਕ ਝੁਲਸ ਗਈਆਂ ਸਨ ਕਿ ਉਨ੍ਹਾਂ ਦੀ ਪਛਾਣ ਕਰਨਾ ਮੁਸ਼ਕਲ ਹੋ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਦਿੱਲੀ ਸਰਕਾਰ ਲਾਪਤਾ ਲੋਕਾਂ ਅਤੇ ਮ੍ਰਿਤਕਾਂ ਦੀ ਪਛਾਣ ਲਈ ਮਦਦ ਮੁਹੱਈਆ ਕਰਵਾ ਰਹੀ ਹੈ। ਜਿਕਰਯੋਗ ਹੈ ਕਿ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਨੇ ਬੀਤੀ ਰਾਤ ਘਟਨਾ ਵਾਲੀ ਥਾਂ ਦਾ ਦੌਰਾ ਕੀਤਾ ਸੀ।

Leave a Reply

Your email address will not be published. Required fields are marked *