ਦੋ ਰੋਜ਼ਾ ਯੋਗਾ ਕੈਂਪ ਲਗਾਇਆ
ਪਟਿਆਲਾ, 14 ਮਈ (ਬਿੰਦੂ ਸ਼ਰਮਾ) ਸੀਨੀਅਰ ਸੈਕੰਡਰੀ ਰੈਜੀਡੈਂਸ਼ਲ ਸਕੂਲ ਫਾਰ ਮੈਰੀਟੋਰੀਅਸ ਸਟੂਡੈਂਟਸ, ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ 2 ਰੋਜ਼ਾ ਯੋਗਾ ਕੈਂਪ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਯੋਗਾ ਮਾਹਿਰ ਕੋਚ ਮੁਕੇਸ਼ ਚੌਧਰੀ ਵਲੋਂ ਮੈਰੀਟੋਰੀਅਸ ਸਕੂਲ਼ ਦੇ ਵਿਦਿਆਰਥੀਆਂ ਨੂੰ ਯੋਗਾ ਦੁਆਰਾ ਹੋਣ ਵਾਲੇ ਸਰੀਰਕ, ਮਾਨਸਿਕ, ਬੌਧਿਕ ਅਤੇ ਆਤਮਿਕ ਫਾਇਦਿਆਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸਪਨਾ, ਸਵਾਤੀ, ਸੁਰਿੰਦਰ ਕੁਮਾਰ, ਕਰਮਵੀਰ ਸਿੰਘ ਅਤੇ ਸੁਰਿੰਦਰ ਸਿੰਘ ਦੁਆਰਾ ਵਿਦਿਆਰਥੀਆਂ ਦੀ ਯੋਗਾ ਕਰਨ ਵਿੱਚ ਸਹਾਇਤਾ ਕੀਤੀ ਗਈ।
ਸਕੂਲ ਪ੍ਰਿੰਸੀਪਲ ਸ਼੍ਰੀ ਸੁਰਿੰਦਰ ਨਾਗਰ ਨੇ ਦੱਸਿਆ ਕਿ ਅੰਤਰਰਾਸ਼ਟਰੀ ਯੋਗ ਦਿਵਸ 21 ਜੂਨ ਨੂੰ ਹੁੰਦਾ ਹੈ ਪ੍ਰੰਤੂ ਉਸ ਸਮੇਂ ਸਕੂਲ ਵਿੱਚ ਗਰਮੀ ਦੀਆਂ ਛੁੱਟੀਆਂ ਹੋਣ ਕਾਰਨ ਇਹ ਦੋ ਰੋਜ਼ਾ ਯੋਗ ਕੈਂਪ ਹੁਣ ਲਗਾਇਆ ਗਿਆ ਹੈ। ਇਸ ਕੈਂਪ ਦੇ ਦੌਰਾਨ ਸ. ਜਸਵਿੰਦਰ ਸਿੰਘ ਡੀ. ਪੀ. ਈ. ,ਪੰਜਾਬੀ ਲੈਕਚਰਾਰ ਸ਼੍ਰੀਮਤੀ ਜਸਪ੍ਰੀਤ ਕੌਰ ਅਤੇ ਕੁਲਦੀਪ ਰਾਣੀ ਹੋਸਟਲ ਵਾਰਡਨ ਲੜਕੀਆਂ ਵੀ ਮੌਜੂਦ ਸਨ।