ਪਾਣੀ ਬਚਾਉਣ ਲਈ ਹਰ ਵਿਅਕਤੀ ਨੂੰ ਕਰਨਾ ਚਾਹੀਦਾ ਹੈ ਉਪਰਾਲਾ : ਮੇਅਰ ਜੀਤੀ ਸਿੱਧੂ

ਐਸ ਏ ਅੇਸ ਨਗਰ, 14 ਮਈ (ਸ.ਬ.) ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਕਿਹਾ ਹੈ ਕਿ ਪਾਣੀ ਹੀ ਜੀਵਨ ਹੈ ਅਤੇ ਇਸ ਨੂੰ ਬਹੁਤ ਸਾਂਭ ਕੇ ਰੱਖਣ ਦੀ ਲੋੜ ਹੈ। ਸਥਾਨਕ ਫੇਜ਼ 7 ਵਿੱਚ ਦੁਰਗਾ ਸਤੁਤੀ ਸੰਮਤੀ ਵਲੋਂ ਇਲਾਕੇ ਦੀ ਕੌਂਸਲਰ ਅਨੁਰਾਧਾ ਆਨੰਦ ਅਤੇ ਉਨ੍ਹਾਂ ਦੇ ਪਤੀ ਸਮਾਜ ਸੇਵੀ ਜਤਿੰਦਰ ਆਨੰਦ ਟਿੰਕੂ ਰਾਹੀਂ ਲਾਇਬਰੇਰੀ ਪਾਰਕ ਦੇ ਬਾਹਰ ਲਗਵਾਏ ਪੀਣ ਵਾਲੇ ਪਾਣੀ ਦੇ ਕੂਲਰ ਦਾ ਉਦਘਾਟਨ ਕਰਨ ਮੌਕੇ ਉਹਨਾਂ ਕਿਹਾ ਕਿ ਪਾਣੀ ਨੂੰ ਬਚਾਉਣ ਲਈ ਹਰ ਵਿਅਕਤੀ ਨੂੰ ਆਪਣੇ ਪੱਧਰ ਤੇ ਉਪਰਾਲਾ ਕਰਨਾ ਚਾਹੀਦਾ ਹੈ। ਇਸ ਮੌਕੇ ਵਿਸ਼ੇਸ਼ ਤੌਰ ਤੇ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ ਅਤੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਆਦਿ ਹਾਜ਼ਰ ਸਨ।

ਉਨ੍ਹਾਂ ਕਿਹਾ ਕਿ ਨਗਰ ਨਿਗਮ ਵਲੋਂ ਮੁਹਾਲੀ ਦੇ ਲੋਕਾਂ ਨੂੰ ਪਾਣੀ ਦੀ ਬੱਚਤ ਲਈ ਜਾਗਰੂਕ ਕੀਤਾ ਜਾ ਰਿਹਾ ਹੈ ਤੇ ਸਵੇਰੇ ਤੋਂ ਸ਼ਾਮ ਤਕ ਕਾਰਾਂ ਤੇ ਫਰਸ਼ ਧੋਣੇ ਅਤੇ ਬੂਟਿਆਂ ਨੂੰ ਪਾਣੀ ਲਾਉਣ ਦੀ ਮਨਾਹੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਵੀ ਨਗਰ ਨਿਗਮ ਵੱਲੋਂ ਕੱਢੇ ਜਾ ਰਹੇ ਹਨ।

ਉਹਨਾਂ ਕਿਹਾ ਕਿ ਪਾਣੀ ਦੀ ਬਚਤ ਲਈ ਨਗਰ ਨਿਗਮ ਵੱਲੋਂ ਵਾਟਰ ਹਾਰਵੈਸਟਿੰਗ ਸਕੀਮ ਆਰੰਭ ਕੀਤੀ ਗਈ ਹੈ। ਇਸ ਦੇ ਤਹਿਤ ਪੂਰੇ ਮੁਹਾਲੀ ਵਿੱਚ ਨਗਰ ਨਿਗਮ ਦੀਆਂ ਬਿਲਡਿੰਗਾਂ ਤੋਂ ਬਰਸਾਤੀ ਪਾਣੀ ਦੀ ਹਾਰਵੈਸਟਿੰਗ ਕੀਤੀ ਜਾਵੇਗੀ।

ਇਸ ਦੌਰਾਨ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਵਲੋਂ ਫੇਜ਼ ਦੋ ਦੀਆਂ ਕਨਾਲ ਕੋਠੀਆਂ (ਵਾਰਡ ਨੰਬਰ 1) ਵਿੱਚ ਲੱਗਣ ਵਾਲੀਆਂ ਨੰਬਰ ਪਲੇਟਾਂ ਦੇ ਕੰਮ ਦਾ ਵੀ ਉਦਘਾਟਨ ਕੀਤਾ। ਇਸ ਮੌਕੇ ਉਹਲਾਂ ਦੱਸਿਆ ਕਿ ਵਾਰਡ ਨੰਬਰ 1 ਦੀ ਕੌਂਸਲਰ ਜਸਪ੍ਰੀਤ ਕੌਰ ਮੁਹਾਲੀ ਅਤੇ ਸੀਨੀਅਰ ਕਾਂਗਰਸੀ ਆਗੂ ਰਾਜਾ ਮੁਹਾਲੀ ਦੇ ਉਪਰਾਲਿਆਂ ਸਦਕਾ ਇੱਥੇ 18 ਲੱਖ ਰੁਪਏ ਦੀ ਲਾਗਤ ਨਾਲ ਆਧੁਨਿਕ ਨੰਬਰ ਪਲੇਟਾਂ ਲਗਾਈਆਂ ਜਾ ਰਹੀਆਂ ਹਨ। ਇਸ ਮੌਕੇ ਸਮਾਜ ਸੇਵੀ ਰਾਜਾ ਮੁਹਾਲੀ ਅਤੇ ਉਨ੍ਹਾਂ ਦੀ ਪਤਨੀ ਕੌਂਸਲਰ ਜਸਪ੍ਰੀਤ ਕੌਰ ਮੁਹਾਲੀ ਨੇ ਇੱਥੇ ਆਉਣ ਤੇ ਮੇਅਰ ਦਾ ਸੁਆਗਤ ਕੀਤਾ।

Leave a Reply

Your email address will not be published. Required fields are marked *