Connect with us

National

ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ ਨੇ ਮੁੱਖ ਮੰਤਰੀ ਆਤਿਸ਼ੀ ਨੂੰ ਪੱਤਰ ਲਿਖ ਰਾਜਧਾਨੀ ਵਿੱਚ ਕਿਸਾਨਾਂ ਦੀ ਬਦਹਾਲੀ ਤੇ ਚਿੰਤਾ ਪ੍ਰਗਟਾਈ

Published

on

 

 

ਨਵੀਂ ਦਿੱਲੀ, 2 ਜਨਵਰੀ (ਸ.ਬ.) ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਦਿੱਲੀ ਵਿਚ ਕਿਸਾਨਾਂ ਦੀ ਹਾਲਤ ਉੱਤਤੇ ਚਿੰਤਾ ਪ੍ਰਗਟਾਈ ਹੈ। ਸ਼ਿਵਰਾਜ ਸਿੰਘ ਚੌਹਾਨ ਨੇ ਇਸ ਸਬੰਧੀ ਦਿੱਲੀ ਦੇ ਮੁੱਖ ਮੰਤਰੀ ਆਤਿਸ਼ੀ ਨੂੰ ਪੱਤਰ ਲਿਖਿਆ ਹੈ। ਪੱਤਰ ਵਿੱਚ ਉਨ੍ਹਾਂ ਕਿਹਾ ਹੈ ਕਿ ਦਿੱਲੀ ਦੀ ਆਪ ਸਰਕਾਰ ਕਿਸਾਨਾਂ ਪ੍ਰਤੀ ਬੇਹੱਦ ਉਦਾਸੀਨ ਹੈ। ਆਮ ਆਦਮੀ ਪਾਰਟੀ ਦੀ ਦਿੱਲੀ ਸਰਕਾਰ ਵਿੱਚ ਕਿਸਾਨਾਂ ਪ੍ਰਤੀ ਕੋਈ ਹਮਦਰਦੀ ਨਹੀਂ ਹੈ।

ਦਿੱਲੀ ਵਿਚ ਕੇਜਰੀਵਾਲ ਅਤੇ ਆਤਿਸ਼ੀ ਨੇ ਕਦੇ ਵੀ ਕਿਸਾਨਾਂ ਦੇ ਹਿੱਤ ਵਿੱਚ ਯੋਗ ਫ਼ੈਸਲੇ ਨਹੀਂ ਲਏ। ਕੇਜਰੀਵਾਲ ਨੇ ਹਮੇਸ਼ਾ ਚੋਣਾਂ ਤੋਂ ਪਹਿਲਾਂ ਵੱਡੇ-ਵੱਡੇ ਐਲਾਨ ਕਰ ਕੇ ਸਿਆਸੀ ਲਾਹਾ ਲਿਆ ਹੈ। ਦਿੱਲੀ ਵਿੱਚ 10 ਸਾਲਾਂ ਤੋਂ ਆਪ ਦੀ ਸਰਕਾਰ ਹੈ ਪਰ ਸਾਬਕਾ ਮੁੱਖ ਮੰਤਰੀ ਕੇਜਰੀਵਾਲ ਨੇ ਕਿਸਾਨਾਂ ਨਾਲ ਹਮੇਸ਼ਾ ਧੋਖਾ ਕੀਤਾ ਹੈ। ਕੇਂਦਰ ਸਰਕਾਰ ਦੀਆਂ ਕਿਸਾਨ ਹਿਤੈਸ਼ੀ ਸਕੀਮਾਂ ਨੂੰ ਦਿੱਲੀ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲਾਗੂ ਨਹੀਂ ਕੀਤਾ।

ਦਿੱਲੀ ਦੇ ਕਿਸਾਨ ਕੇਂਦਰ ਦੀਆਂ ਭਲਾਈ ਸਕੀਮਾਂ ਦਾ ਲਾਭ ਲੈਣ ਤੋਂ ਵਾਂਝੇ ਹਨ। ਦਿੱਲੀ ਵਿੱਚ ਕਿਸਾਨਾਂ ਪ੍ਰਤੀ ਆਪ ਸਰਕਾਰ ਦੇ ਗ਼ੈਰ- ਜ਼ਿੰਮੇਵਾਰਾਨਾ ਰਵਈਏ ਕਾਰਨ ਕਿਸਾਨ ਸੰਗਠਿਤ ਬਾਗ਼ਬਾਨੀ ਮਿਸ਼ਨ, ਰਾਸ਼ਟਰੀ ਖੇਤੀ ਵਿਕਾਸ ਯੋਜਨਾ, ਬੀਜ ਗ੍ਰਾਮ ਪ੍ਰੋਗਰਾਮ ਸਮੇਤ ਕਈ ਯੋਜਨਾਵਾਂ ਦਾ ਲਾਭ ਨਹੀਂ ਲੈ ਪਾ ਰਹੇ ਹਨ। ਦਿੱਲੀ ਵਿੱਚ ਕੇਂਦਰੀ ਖੇਤੀ ਯੋਜਨਾਵਾਂ ਲਾਗੂ ਨਾ ਹੋਣ ਕਾਰਨ ਕਿਸਾਨ ਨਰਸਰੀ ਅਤੇ ਟਿਸ਼ੂ ਕਲਚਰ ਦੀ ਸਥਾਪਨਾ, ਪੌਦੇ ਲਗਾਉਣ ਦੀ ਸਮੱਗਰੀ ਦੀ ਸਪਲਾਈ, ਵਾਢੀ ਤੋਂ ਬਾਅਦ ਪ੍ਰਬੰਧਨ ਲਈ ਬੁਨਿਆਦੀ ਢਾਂਚੇ ਦੀ ਉਸਾਰੀ, ਨਵੇਂ ਬਾਗ਼ਾਂ ਦੀ ਸਬਸਿਡੀ ਸਮੇਤ ਕਈ ਯੋਜਨਾਵਾਂ ਦਾ ਲਾਭ ਨਹੀਂ ਲੈ ਪਾ ਰਹੇ ਹਨ।

ਖੇਤੀਬਾੜੀ ਮੰਤਰੀ ਨੇ ਪੱਤਰ ਵਿਚ ਲਿਖਿਆ, ਸਿਆਸੀ ਮੁਕਾਬਲਾ ਕਿਸਾਨ ਭਲਾਈ ਵਿੱਚ ਅੜਿੱਕਾ ਨਹੀਂ ਬਣਨਾ ਚਾਹੀਦਾ, ਕਿਸਾਨ ਭਲਾਈ ਸਾਰੀਆਂ ਸਰਕਾਰਾਂ ਦਾ ਫ਼ਰਜ਼ ਹੈ, ਤੁਹਾਡੀ ਸਰਕਾਰ ਨੂੰ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਕਿਸਾਨਾਂ ਦੇ ਹਿੱਤ ਵਿੱਚ ਫ਼ੈਸਲੇ ਲੈਣੇ ਚਾਹੀਦੇ ਹਨ। ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਕੇਂਦਰ ਦੀਆਂ ਸਕੀਮਾਂ ਨੂੰ ਲਾਗੂ ਕਰ ਕੇ ਦਿੱਲੀ ਦੇ ਕਿਸਾਨਾਂ ਨੂੰ ਰਾਹਤ ਦੇਣੀ ਚਾਹੀਦੀ ਹੈ।

Continue Reading

National

ਚੋਰੀ ਦੀ ਵਾਰਦਾਤ ਮੌਕੇ ਹੋਈ ਹੱਥੋਪਾਈ ਦੌਰਾਨ ਦੁਕਾਨ ਮਾਲਕ ਅਤੇ ਚੋਰ ਦੀ ਮੌਤ

Published

on

By

 

 

ਡਡਵਿੰਡੀ, 6 ਜਨਵਰੀ (ਸ.ਬ.) ਕਪੂਰਥਲਾ ਸੁਲਤਾਨਪੁਰ ਲੋਧੀ ਜੀ. ਟੀ. ਰੋਡ ਤੇ ਬੱਸ ਅੱਡਾ ਭਾਣੋ ਲੰਗਾ ਵਿਖੇ ਬੀਤੀ ਦੇਰ ਰਾਤ 12 ਤੋ 1 ਵਜੇ ਦੇ ਕਰੀਬ ਇੱਕ ਮੈਡੀਕਲ ਸਟੋਰ ਤੇ ਚੋਰੀ ਕਰਨ ਆਏ ਚੋਰਾਂ ਦਾ ਪਤਾ ਲੱਗਣ ਤੇ ਮੌਕੇ ਤੇ ਪੁੱਜੇ ਦੁਕਾਨ ਮਾਲਕ ਤੇ ਚੋਰਾਂ ਵਿਚਕਾਰ ਹੋਈ ਹੱਥੋਂ ਪਾਈ ਵਿੱਚ ਦੁਕਾਨ ਮਾਲਕ ਤੇ ਚੋਰ ਦੀ ਮੌਤ ਹੋ ਗਈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਗੁਰਚਰਨ ਸਿੰਘ ਦੇ ਪੁੱਤਰ ਪਵਨਦੀਪ ਸਿੰਘ ਨੇ ਦੱਸਿਆ ਕਿ ਉਨਾਂ ਨੂੰ ਸੀ. ਸੀ. ਟੀ. ਵੀ. ਕੈਮਰੇ ਰਾਹੀਂ ਪਤਾ ਲੱਗਾ ਕਿ ਉਨਾਂ ਦੀ ਦੁਕਾਨ ਤੇ ਚੋਰ ਪੈ ਗਏ ਹਨ। ਜਿਸ ਤੇ ਦੁਕਾਨ ਮਾਲਕ ਗੁਰਚਰਨ ਸਿੰਘ ਵਾਸੀ ਪਾਜੀਆਂ ਤੇ ਉਸਦਾ ਲੜਕਾ ਪਵਨਦੀਪ ਸਿੰਘ ਜਦੋਂ ਮੌਕੇ ਤੇ ਪੁੱਜੇ ਤਾਂ ਚੋਰ ਦੁਕਾਨ ਦਾ ਸ਼ਟਰ ਤੋੜਨ ਦੀ ਕੋਸ਼ਿਸ਼ ਕਰ ਰਹੇ ਸਨ। ਦੁਕਾਨ ਮਾਲਕ ਨੇ ਆਪਣੀ ਰਾਫਲ ਨਾਲ ਚੋਰ ਤੇ ਬੱਟ ਨਾਲ ਹਮਲਾ ਕੀਤਾ ਇਸ ਮੌਕੇ ਚੋਰਾਂ ਨਾਲ ਗੁੱਥਮਗੁੱਥਾ ਹੋਏ ਦੌਰਾਨ ਦੁਕਾਨ ਮਾਲਕ ਵਲੋਂ ਚਲਾਈ ਹੋਈ ਗੋਲੀ ਦੁਕਾਨ ਮਾਲਕ ਦੇ ਹੀ ਵੱਜਣ ਕਾਰਨ ਉਸ ਦੀ ਮੌਤ ਹੋ ਗਈ ਅਤੇ ਜ਼ਖ਼ਮੀ ਹੋਏ ਚੋਰ ਨੇ ਵੀ ਦਮ ਤੋੜ ਦਿੱਤਾ। ਦੁਕਾਨ ਮਾਲਕ ਦੀ ਲਾਸ਼ ਨੂੰ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾ ਘਰ ਵਿੱਚ ਰਖਵਾ ਦਿੱਤਾ ਗਿਆ ਹੈ ਅਤੇ ਕਥਿਤ ਚੋਰ ਦੀ ਮ੍ਰਿਤਕ ਲਾਸ਼ ਨੂੰ ਵੀ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਦੇ ਮੁਰਦਾ ਘਰ ਵਿੱਚ ਰਖਵਾ ਦਿੱਤਾ ਗਿਆ। ਸਿਵਲ ਹਸਪਤਾਲ ਕਪੂਰਥਲਾ ਦੇ ਐਮਰਜੈਂਸੀ ਵਾਰਡ ਵਿੱਚ ਤਾਇਨਾਤ ਡਿਊਟੀ ਡਾਕਟਰ ਆਸ਼ੀਸ਼ਪਾਲ ਸਿੰਘ ਨੇ ਦੱਸਿਆ ਕਿ ਉਹਨਾਂ ਕੋਲ ਦੇਰ ਰਾਤ ਇੱਕ ਮਰੀਜ਼ ਨੂੰ ਲੈ ਕੇ ਆਏ ਸੀ ਜਿਸ ਦੇ ਗੋਲ਼ੀ ਵੱਜੀ ਹੋਈ ਸੀ ਜਦੋਂ ਜਾਂਚ ਕੀਤੀ ਗਈ ਤਾਂ ਉਸ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਸੀ ਜਿਸ ਦੀ ਲਾਸ਼ ਨੂੰ ਮੁਰਦਾ ਘਰ ਵਿੱਚ ਰਖਵਾ ਦਿੱਤਾ ਗਿਆ ਤੇ ਇਸ ਸਬੰਧੀ ਪੁਲੀਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਤੇ ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਪੁਲੀਸ ਟੀਮ ਮੌਕੇ ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕਰ ਰਹੀ ਹੈ। ਇਸ ਘਟਨਾ ਸਬੰਧੀ ਜਦੋਂ ਡੀ ਐਸ ਪੀ ਸੁਲਤਾਨਪੁਰ ਲੋਧੀ ਗੁਰਮੀਤ ਸਿੰਘ ਸਿੱਧੂ ਨਾਲ ਗੱਲਬਾਤ ਕੀਤੀ ਤਾਂ ਉਹਨਾਂ ਕਿਹਾ ਕਿ ਪੁਲੀਸ ਹਰ ਪਹਿਲੂ ਤੋਂ ਜਾਂਚ ਕਰ ਰਹੀ ਹੈ।

Continue Reading

National

ਖੱਡ ਵਿੱਚ ਬੱਸ ਡਿੱਗਣ ਕਾਰਨ ਤਿੰਨ ਸਵਾਰੀਆਂ ਦੀ ਮੌਤ

Published

on

By

 

 

 

ਇਡੁੱਕੀ, 6 ਜਨਵਰੀ (ਸ.ਬ.) ਕੇਰਲ ਦੇ ਇਡੁੱਕੀ ਜ਼ਿਲ੍ਹੇ ਦੇ ਪੁਲੁਪਾਰਾ ਇਲਾਕੇ ਵਿੱਚ ਅੱਜ ਸਵੇਰੇ ਇਕ ਸੜਕ ਹਾਦਸਾ ਵਾਪਰਿਆ। ਤੰਜਾਵੁਰ ਤੋਂ ਮਾਵੇਲੀਕਾਰਾ ਜਾ ਰਹੀ ਇੱਕ ਸਵਾਰੀਆਂ ਨਾਲ ਭਰੀ ਬੱਸ ਖੱਡ ਵਿੱਚ ਡਿੱਗ ਗਈ, ਜਿਸ ਕਾਰਨ ਇੱਕ ਔਰਤ ਸਮੇਤ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ। ਬੱਸ ਵਿੱਚ ਕੁੱਲ 34 ਵਿਅਕਤੀ ਸਵਾਰ ਸਨ। ਹਾਦਸਾ ਸਵੇਰੇ ਕਰੀਬ 6 ਵਜੇ ਵਾਪਰਿਆ।

ਪੁਲੀਸ ਮੁਤਾਬਕ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਮੁੰਡਾਕਯਾਮ ਦੇ ਇਕ ਨਿੱਜੀ ਹਸਪਤਾਲ ਵਿੱਚ ਭੇਜ ਦਿੱਤਾ ਗਿਆ ਹੈ। ਪੋਸਟਮਾਰਟਮ ਤੋਂ ਬਾਅਦ ਲਾਸ਼ਾਂ ਵਾਰਸਾਂ ਦੇ ਹਵਾਲੇ ਕਰ ਦਿੱਤੀਆਂ ਜਾਣਗੀਆਂ। ਇਸ ਹਾਦਸੇ ਵਿੱਚ ਕਈ ਹੋਰ ਯਾਤਰੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਹਨ, ਜਿਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।

ਘਟਨਾ ਦੀ ਸੂਚਨਾ ਮਿਲਦੇ ਹੀ ਪੁਲੀਸ ਅਤੇ ਫ਼ਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ਤੇ ਪਹੁੰਚ ਗਈਆਂ। ਰਾਹਤ ਅਤੇ ਬਚਾਅ ਕਾਰਜ ਤੇਜ਼ੀ ਨਾਲ ਜਾਰੀ ਹਨ। ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

Continue Reading

National

ਦਿੱਲੀ ਚੋਣਾਂ ਸੰਬੰਧੀ ਕਾਂਗਰਸ ਵੱਲੋਂ ਪਿਆਰੀ ਦੀਦੀ ਯੋਜਨਾ ਦਾ ਐਲਾਨ

Published

on

By

 

ਦਿੱਲੀ ਦੀਆਂ ਔਰਤਾਂ ਨੂੰ ਮਿਲਣਗੇ 2500 ਰੁਪਏ ਪ੍ਰਤੀ ਮਹੀਨਾ

ਨਵੀਂ ਦਿੱਲੀ, 6 ਜਨਵਰੀ (ਸ.ਬ.) ਦਿੱਲੀ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਅੱਜ ਵੱਡਾ ਐਲਾਨ ਕੀਤਾ ਹੈ। ਆਮ ਆਦਮੀ ਪਾਰਟੀ ਦੀ ਮਹਿਲਾ ਸਨਮਾਨ ਯੋਜਨਾ ਦੇ ਜਵਾਬ ਵਿਚ ਕਾਂਗਰਸ ਦੀ ਦਿੱਲੀ ਇਕਾਈ ਨੇ ਪਿਆਰੀ ਦੀਦੀ ਯੋਜਨਾ ਦਾ ਐਲਾਨ ਕੀਤਾ ਹੈ।

ਦਿੱਲੀ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਅੱਜ ਵੱਡਾ ਐਲਾਨ ਕਰ ਕੇ ਆਮ ਆਦਮੀ ਪਾਰਟੀ ਦੀ ਮਹਿਲਾ ਸਨਮਾਨ ਯੋਜਨਾ ਦਾ ਜਵਾਬ ਪਿਆਰੀ ਦੀਦੀ ਯੋਜਨਾ ਲਾਂਚ ਕਰ ਕੇ ਦਿਤਾ ਹੈ।

ਆਪ ਦੀ ਮਹਿਲਾ ਸਨਮਾਨ ਯੋਜਨਾ ਤਹਿਤ ਔਰਤਾਂ ਨੂੰ ਹਰ ਮਹੀਨੇ 2100 ਰੁਪਏ ਦੀ ਰਾਸ਼ੀ ਦੇਣ ਦਾ ਐਲਾਨ ਕੀਤਾ ਗਿਆ ਸੀ। ਇਸੇ ਤਹਿਤ ਦਿੱਲੀ ਵਿੱਚ ਕਾਂਗਰਸ ਨੇ ਮਹਿਲਾ ਪ੍ਰੇਮੀ ਪਿਆਰੀ ਦੀਦੀ ਯੋਜਨਾ ਤਹਿਤ 2500 ਰੁਪਏ ਦੀ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ।

 

Continue Reading

Latest News

Trending