Punjab
ਬੀਐਸਐਫ਼ ਜਵਾਨਾਂ ਵੱਲੋਂ ਪਾਕਿਸਤਾਨੀ ਡਰੋਨ ਤੇ ਫਾਇਰਿੰਗ
ਡੇਰਾ ਬਾਬਾ ਨਾਨਕ, 2 ਜਨਵਰੀ (ਸ.ਬ.) ਬੀਐਸਐਫ ਦੇ ਸੈਕਟਰ ਗੁਰਦਾਸਪੁਰ ਅਧੀਨ ਆਉਂਦੀ ਬੀ ਐਸ ਐਫ ਦੀ 27 ਬਟਾਲੀਅਨ ਦੀ ਬੀਓਪੀ ਮੇਤਲਾ ਤੇ ਤਾਇਨਾਤ ਬੀਐਸਐਫ਼ ਜਵਾਨਾਂ ਵਲੋਂ ਬੀਤੀ ਰਾਤ ਕੌਮਾਂਤਰੀ ਸਰਹੱਦ ਰਾਹੀਂ ਭਾਰਤੀ ਖੇਤਰ ਵਿੱਚ ਪ੍ਰਵੇਸ਼ ਹੋ ਰਹੇ ਪਾਕਿਸਤਾਨ ਡਰੋਨ ਤੇ ਫਾਇਰਿੰਗ ਕੀਤੀ ਗਈ।
ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਰਾਤ 10:50 ਦੇ ਕਰੀਬ ਸਰਹੱਦ ਤੇ ਚੌਕਸ ਬੀਐਸਐਫ ਦੀ ਬੀਓਪੀ ਮੇਤਲਾ ਦੇ ਜਵਾਨਾਂ ਰਾਤ ਵੇਲੇ ਆਸਮਾਨ ਵਿੱਚ ਭਾਰਤੀ ਸੀਮਾ ਤੇ ਪਾਕਿਸਤਾਨੀ ਡਰੋਨ ਨੂੰ ਵੇਖਿਆ। ਜਿੱਥੇ ਡਿਊਟੀ ਤੇ ਚੌਕਸ ਜਵਾਨਾਂ ਵੱਲੋਂ 4 ਦੇ ਕਰੀਬ ਫਾਇਰ ਤੇ 1 ਰੌਸ਼ਨੀ ਬੰਬ ਚਲਾਇਆ ਗਿਆ। ਡਰੋਨ ਐਕਟੀਵਿਟੀ ਦੀ ਖ਼ਬਰ ਸੁਣਦਿਆਂ ਹੀ ਬੀਐਸਐਫ ਦੇ ਉੱਚ ਅਧਿਕਾਰੀ ਮੌਕੇ ਤੇ ਪਹੁੰਚੇ। ਬੀਐਸਐਫ ਦੀ 27 ਬਟਾਲੀਅਨ ਦੇ ਅਧਿਕਾਰੀਆਂ ਅਤੇ ਜਵਾਨਾਂ ਤੋਂ ਇਲਾਵਾ ਪੁਲੀਸ ਵੱਲੋਂ ਸਬੰਧਤ ਏਰੀਏ ਵਿੱਚ ਪਹੁੰਚ ਕੇ ਸਰਚ ਅਭਿਆਨ ਚਲਾਇਆ ਹੋਇਆ ਹੈ।
Chandigarh
ਕੈਬਿਨਟ ਮੰਤਰੀ ਡਾ. ਬਲਜੀਤ ਕੌਰ ਨੇ ਜ਼ਿਲ੍ਹਾ ਬਠਿੰਡਾ ਦੇ ਆਂਗਣਵਾੜੀ ਕੇਂਦਰਾਂ ਦੀ ਕੀਤੀ ਅਚਨਚੇਤ ਚੈਕਿੰਗ
ਚੰਡੀਗੜ੍ਹ, 8 ਜਨਵਰੀ (ਸ.ਬ.) ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਬਠਿੰਡਾ ਅਰਬਨ ਦੇ ਪਿੰਡ ਭੋਖੜਾ ਅਤੇ ਪਿੰਡ ਬਾਜਕ ਵਿਖੇ ਸਥਿਤ ਆਂਗਣਵਾੜੀ ਕੇਂਦਰਾਂ ਦੀ ਅਚਨਚੇਤ ਚੈਕਿੰਗ ਕੀਤੀ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਬਠਿੰਡਾ ਅਰਬਨ ਦੇ ਪਿੰਡ ਭੋਖੜਾ ਵਿਖੇ ਆਂਗਣਵਾੜੀ ਸੈਂਟਰ ਵਿੱਚ ਕਰਵਾਈ ਗਈ ਗ੍ਰੈਫਟੀ ਅਤੇ ਐਸ. ਐਨ. ਪੀ ਦੇ ਰਿਕਾਰਡ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਇਸ ਤੋਂ ਇਲਾਵਾ ਐਸ. ਐਨ. ਪੀ. ਲਾਭਪਾਤਰੀਆਂ ਅਤੇ ਬਜੁਰਗਾਂ ਨਾਲ ਪੈਨਸ਼ਨ ਸਬੰਧੀ ਵੀ ਗੱਲਬਾਤ ਕੀਤੀ ਗਈ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਪਿੰਡ ਬਾਜਕ ਵਿਖੇ ਨਰੇਗਾ ਦੇ ਸਹਿਯੋਗ ਨਾਲ ਬਣਾਈ ਗਈ ਆਂਗਣਵਾੜੀ ਸੈਂਟਰ ਦੀ ਬਿਲਡਿੰਗ ਦਾ ਵੀ ਦੌਰਾ ਕੀਤਾ ਗਿਆ। ਪੂਰਕ ਪੋਸ਼ਣ ਪ੍ਰੋਗਰਾਮ (ਐਸ. ਐਨ. ਪੀ) ਦੀ ਗੁਣਵੱਤਾ ਦਾ ਮੁਲਾਂਕਣ ਕਰਨ ਲਈ ਬੱਚਿਆਂ, ਗਰਭਵਤੀ ਮਹਿਲਾਵਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਸਮੇਤ ਲਾਭਪਾਤਰੀਆਂ ਨਾਲ ਗੱਲਬਾਤ ਕੀਤੀ। ਲਾਭਪਾਤਰੀਆਂ ਨੇ ਆਂਗਣਵਾੜੀ ਕੇਂਦਰਾਂ ਦੁਆਰਾ ਦਿੱਤੀਆਂ ਜਾਂਦੀਆਂ ਪੌਸ਼ਟਿਕ ਗੁਣਵੱਤਾ ਅਤੇ ਸੇਵਾਵਾਂ ਤੇ ਤਸੱਲੀ ਪ੍ਰਗਟਾਈ।
ਇਸ ਮੌਕੇ ਸਪਲੀਮੈਂਟਰੀ ਨਿਊਟ੍ਰੀਸ਼ਨ ਪ੍ਰੋਗਰਾਮ ਦੇ ਰਿਕਾਰਡ ਦੀ ਜਾਂਚ ਕੀਤੀ ਗਈ। ਉਨ੍ਹਾਂ ਦੱਸਿਆ ਕਿ ਆਂਗਣਵਾੜੀ ਸੈਟਰਾਂ ਦੇ ਦੌਰੇ ਦੌਰਾਨ ਮਿੱਠਾ, ਨਮਕੀਨ ਦਲੀਆ ਅਤੇ ਪ੍ਰੀਮਿਕਸ ਖਿਚੜੀ ਨੂੰ ਮੌਕੇ ਤੇ ਪਕਵਾ ਕੇ ਕੁਆਲਿਟੀ ਚੈਕ ਕੀਤੀ ਗਈ। ਇਸ ਤੋਂ ਇਲਾਵਾ ਬਜੁਰਗਾਂ ਨਾਲ ਪੈਨਸ਼ਨ ਸਬੰਧੀ ਅਤੇ ਮਹਿਲਾ ਲਾਭਪਾਤਰੀਆਂ ਨਾਲ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਰੀਵਿਊ ਕੀਤਾ ਗਿਆ।
ਬੱਚਿਆਂ ਦੇ ਬੌਧਿਕ ਅਤੇ ਰਚਨਾਤਮਕ ਵਿਕਾਸ ਦਾ ਮੁਲਾਂਕਣ ਕਰਨ ਲਈ, ਮੰਤਰੀ ਨੇ ਉਨ੍ਹਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਕਵਿਤਾਵਾਂ ਅਤੇ ਹੋਰ ਗਤੀਵਿਧੀਆਂ ਨੂੰ ਸੁਣਿਆ। ਉਹਨਾਂ ਬੱਚਿਆਂ ਦੇ ਪਾਲਣ ਪੋਸ਼ਣ ਵਿੱਚ ਕੀਤੇ ਗਏ ਸ਼ਲਾਘਾਯੋਗ ਯਤਨਾਂ ਲਈ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਸਮਰਪਣ ਅਤੇ ਕਾਰਗੁਜ਼ਾਰੀ ਦੀ ਪ੍ਰਸ਼ੰਸਾ ਕੀਤੀ।
ਇਸ ਮੌਕੇ ਸੀ. ਡੀ. ਪੀ. ਓ ਸ੍ਰੀ ਪੰਕਜ ਕੁਮਾਰ, ਸ੍ਰੀਮਤੀ ਊਸ਼ਾ ਅਤੇ ਜ਼ਿਲ੍ਹਾ ਭਲਾਈ ਅਫਸਰ ਸ੍ਰੀ ਵਰਿੰਦਰ ਸਿੰਘ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
Mohali
ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਵਿਰਸਾ ਸੰਭਾਲ ਗੱਤਕਾ ਮੁਕਾਬਲਾ ਭਲਕੇ
ਐਸ ਏ ਐਸ ਨਗਰ, 8 ਜਨਵਰੀ (ਸ.ਬ.) ਜਿਲਾ ਗਤਕਾ ਐਸੋਸੀਏਸ਼ਨ (ਰਜਿ.) ਐਸ ਏ ਐਸ ਨਗਰ ਵੱਲੋਂ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ (ਮੁਹਾਲੀ) ਦੇ ਸਹਿਯੋਗ ਨਾਲ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਵਿਰਸਾ ਸੰਭਾਲ ਗੱਤਕਾ ਮੁਕਾਬਲਾ ਦਸਵੀਂ ਦੇ ਸ਼ੁਭ ਅਵਸਰ ਤੇ 9 ਜਨਵਰੀ ਨੂੰ ਦੁਪਹਿਰ 3 ਵਜੇ ਤੋਂ ਰਾਤ 8 ਵਜੇ ਤੱਕ ਗੁਰਦੁਆਰਾ ਸਿੰਘ ਸ਼ਹੀਦਾਂ ਸੁਹਾਣੇ ਵਿਖੇ ਕਰਵਾਇਆ ਜਾ ਰਿਹਾ ਹੈ।
ਗਤਕਾ ਫੈਡਰੇਸ਼ਨ ਆਫ ਇੰਡੀਆ ਅਤੇ ਪੰਜਾਬ ਗਤਕਾ ਐਸੋਸੀਏਸ਼ਨ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਇਸ ਮੁਕਾਬਲੇ ਸੰਬੰਧੀ ਜਿਲ੍ਹਾ ਗਤਕਾ ਐਸੋਸੀਏਸ਼ਨ (ਰਜਿ) ਮੁਹਾਲੀ ਦੀ ਮੀਟਿੰਗ ਪ੍ਰਧਾਨ ਅਕਵਿੰਦਰ ਸਿੰਘ ਗੋਸਲ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਮੁਕਾਬਲੇ ਦੀਆਂ ਤਿਆਰੀਆਂ ਨੂੰ ਅੰਤਮ ਛੋਹਾਂ ਦਿੱਤੀਆਂ ਗਈਆਂ ਅਤੇ ਫੈਸਲਾ ਕੀਤਾ ਗਿਆ ਕਿ ਮੁਕਾਬਲੇ ਵਿੱਚ ਜਿਲਾ ਮੁਹਾਲੀ ਦੀਆਂ ਅੱਠ ਉੱਚ ਕੋਟੀ ਦੀਆਂ ਟੀਮਾਂ ਆਪਣੇ ਜੌਹਰ ਦਿਖਾਉਣਗੀਆਂ। ਜੇਤੂ ਟੀਮਾਂ ਨੂੰ ਨਕਦ ਇਨਾਮ ਅਤੇ ਯਾਦਗਾਰੀ ਚਿੰਨ ਦਿੱਤੇ ਜਾਣਗੇ।
ਇਸ ਮੌਕੇ ਦਵਿੰਦਰ ਸਿੰਘ ਜੁਗਨੀ, ਡਾਕਟਰ ਕੁਲਦੀਪ ਸਿੰਘ ਬਾਕਰਪੁਰ, ਜਗਤਾਰ ਸਿੰਘ ਜੱਗੀ ਢੋਲਪੁਰ, ਅਮਰਜੀਤ ਸਿੰਘ, ਗਗਨਦੀਪ ਸਿੰਘ, ਹਰਮਨਜੋਤ ਸਿੰਘ, ਰਾਜਬੀਰ ਸਿੰਘ ਸ਼ਾਮਿਲ ਹੋਏ।
Chandigarh
ਚੰਡੀਗੜ੍ਹ ਨੂੰ ਕੇਂਦਰੀ ਸਾਸ਼ਤ ਪ੍ਰਦੇਸ਼ ਬਣਾ ਕੇ ਰੱਖਣਾ ਪੰਜਾਬ ਨਾਲ ਧੱਕਾ : ਰਾਜਿੰਦਰ ਸਿੰਘ ਬਡਹੇੜੀ
ਚੰਡੀਗੜ੍ਹ, 8 ਜਨਵਰੀ (ਸ.ਬ.) ਪੰਜਾਬ ਮੰਡੀ ਬੋਰਡ ਦੇ ਸਾਬਕਾ ਡਾਇਰੈਕਟਰ ਅਤੇ ਚੰਡੀਗੜ੍ਹ ਨੰਬਰਦਾਰ ਯੂਨੀਅਨ ਕੇਂਦਰੀ ਸਾਸ਼ਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਧਾਨ ਰਾਜਿੰਦਰ ਸਿੰਘ ਬਡਹੇੜੀ ਨੇ ਕਿਹਾ ਹੈ ਕਿ ਚੰਡੀਗੜ੍ਹ ਨੂੰ ਕੇਂਦਰੀ ਸਾਸਤ ਪ੍ਰਦੇਸ਼ ਬਣਾ ਕੇ ਰੱਖਣਾ ਪੰਜਾਬ ਨਾਲ ਧੱਕਾ ਹੈ ਕਿਉਂਕਿ ਚੰਡੀਗੜ੍ਹ ਸ਼ਹਿਰ ਪੰਜਾਬ ਦੀ ਰਾਜਧਾਨੀ ਦੇ ਤੌਰ ਤੇ ਵਿਕਸਿਤ ਕੀਤਾ ਗਿਆ ਸੀ। ਇੱਥੇ ਜਾਰੀ ਬਿਆਨ ਵਿੱਚ ਉਹਨਾਂ ਕਿਹਾ ਕਿ ਪੰਜਾਬ ਦੇ ਪੰਜਾਬੀ ਬੋਲਦੇ 28 ਪਿੰਡਾਂ ਨੂੰ ਉਜਾੜ ਕੇ ਅਤੇ 50 ਪਿੰਡਾਂ ਦੀਆਂ ਵਾਹੀਯੋਗ ਜ਼ਮੀਨਾਂ ਗ੍ਰਹਿਣ ਕਰਕੇ ਉਸਾਰੇ ਗਏ ਚੰਡੀਗੜ੍ਹ ਤੇ ਕੇਵਲ ਤੇ ਕੇਵਲ ਪੰਜਾਬ ਦਾ ਹੱਕ ਹੈ ਅਤੇ ਕੇਂਦਰ ਸਰਕਾਰ ਨੂੰ ਪੰਜਾਬ ਵਿਰੁੱਧ ਸਾਜ਼ਿਸ਼ਾਂ ਬੰਦ ਕਰਕੇ ਚੰਡੀਗੜ੍ਹ ਨੂੰ ਪੰਜਾਬ ਵਿੱਚ ਸ਼ਾਮਲ ਕਰਨਾ ਚਾਹੀਦਾ ਹੈ।
ਉਹਨਾਂ ਕਿਹਾ ਕਿ ਚੰਡੀਗੜ੍ਹ ਵਿੱਚ ਹਰਿਆਣਾ ਨੂੰ ਵਿਧਾਨ ਸਭਾ ਲਈ ਜ਼ਮੀਨ ਦੇਣਾ ਪੂਰੀ ਤਰ੍ਹਾਂ ਗਲਤ ਹੈ ਬਲਕਿ ਹਰਿਆਣਾ ਅਤੇ ਕੇਂਦਰ ਦਾ ਇਸ ਵਿੱਚ ਕੋਈ ਦਖਲ ਨਹੀਂ ਹੋਣਾ ਚਾਹੀਦਾ ਹੈ ਇਹ ਕੇਵਲ ਪੰਜਾਬ ਦੀ ਰਾਜਧਾਨੀ ਅਤੇ ਪੰਜਾਬ ਦਾ ਹਿੱਸਾ ਹੀ ਹੋਣਾ ਚਾਹੀਦਾ ਹੈ।
-
National2 months ago
ਬੱਸ ਪਲਟਣ ਕਾਰਨ 5 ਵਿਅਕਤੀਆਂ ਦੀ ਮੌਤ, 2 ਦਰਜਨ ਵਿਅਕਤੀ ਜ਼ਖ਼ਮੀ
-
International2 months ago
ਗੌਤਮ ਅਡਾਨੀ ਤੇ ਨਿਊਯਾਰਕ ਵਿੱਚ ਧੋਖਾਧੜੀ ਅਤੇ ਰਿਸ਼ਵਤ ਦੇਣ ਦਾ ਲੱਗਾ ਦੋਸ਼
-
Chandigarh2 months ago
ਚਾਰ ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਲਈ 3 ਵਜੇ ਤੱਕ ਹੋਈ 50 ਫੀਸਦੀ ਪੋਲਿੰਗ
-
Chandigarh2 months ago
ਪੰਜਾਬ ਯੂਨੀਵਰਸਿਟੀ ਦੇ ਮੁੰਡਿਆਂ ਦੇ ਹੋਸਟਲ ਵਿੱਚ ਹਿਮਾਚਲ ਦੇ ਨੌਜਵਾਨ ਦੀ ਮੌਤ
-
Mohali2 months ago
ਫੇਜ਼ 4 ਦੇ ਗੁਰੂਦੁਆਾਰਾ ਸਾਹਿਬ ਵਿੱਚ ਚਲ ਰਹੇ ਆਨੰਦਕਾਰਜਾਂ ਦੌਰਾਨ ਲਾੜੀ ਦੀ ਮਾਂ ਦਾ ਬੈਗ ਚੁੱਕ ਕੇ ਭੱਜਦਾ ਬੱਚਾ ਸੇਵਾਦਾਰ ਵੱਲੋਂ ਕਾਬੂ
-
International1 month ago
ਭਾਰਤ ਦੀ ਆਸਟਰੇਲੀਆ ਵਿੱਚ ਆਸਟਰੇਲੀਆ ਤੇ ਸਭ ਤੋਂ ਵੱਡ ਜਿੱਤ
-
National2 months ago
ਬੋਰਵੈਲ ਵਿੱਚ ਡਿੱਗਣ ਕਾਰਨ 4 ਸਾਲਾ ਬੱਚੇ ਦੀ ਮੌਤ
-
Chandigarh2 months ago
ਪੰਜਾਬ ਵਿਧਾਨਸਭਾ ਦੀ ਜਿਮਣੀ ਚੋਣ ਵਿੱਚ ਆਮ ਆਦਮੀ ਪਾਰਟੀ ਨੇ ਤਿੰਨ ਅਤੇ ਕਾਂਗਰਸ ਨੇ ਇੱਕ ਸੀਟ ਜਿੱਤੀ