Chandigarh
ਕੇਂਦਰ ਸਰਕਾਰ ਦੀ ਨਦੀਆਂ/ਦਰਿਆਵਾਂ ਨੂੰ ਆਪਸ ਵਿੱਚ ਜੋੜਨ ਦੀ ਯੋਜਨਾ ਤੇ ਮੁੜ ਵਿਚਾਰ ਦੀ ਲੋੜ : ਸੰਧਵਾਂ
ਵਾਤਾਵਰਨ ਤੇ ਪ੍ਰਭਾਵ ਪੈਣ ਦੀ ਦਿੱਤੀ ਚੇਤਾਵਨੀ
ਚੰਡੀਗੜ੍ਹ, 3 ਜਨਵਰੀ (ਸ.ਬ.) ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੇਂਦਰ ਸਰਕਾਰ ਦੁਆਰਾ ਪ੍ਰਸਤਾਵਿਤ ਨਦੀਆਂ/ਦਰਿਆਵਾਂ ਨੂੰ ਆਪਸ ਵਿੱਚ ਜੋੜਨ ਦੀ ਪਹਿਲਕਦਮੀ ਨੂੰ ਕੁਦਰਤੀ ਪ੍ਰਣਾਲੀਆਂ ਵਿੱਚ ਬੇਮਿਸਾਲ ਦਖਲਅੰਦਾਜ਼ੀ ਕਰਾਰ ਦਿੰਦੇ ਹੋਏ ਕਿਹਾ ਕਿ ਇਸ ਯੋਜਨਾ ਸਬੰਧੀ ਵਿਆਪਕ ਸਮੀਖਿਆ ਅਤੇ ਇਸਦੀ ਪੂਰੀ ਤਰ੍ਹਾਂ ਜਾਂਚ ਕੀਤੇ ਜਾਣ ਦੀ ਲੋੜ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਅਜਿਹੇ ਪ੍ਰਾਜੈਕਟ ਖੇਤੀਬਾੜੀ ਉਤਪਾਦਕਤਾ ਤੇ ਮਾੜਾ ਪ੍ਰਭਾਵ ਪਾ ਸਕਦੇ ਹਨ ਅਤੇ ਮਾਨਸੂਨ ਦੇ ਪੈਟਰਨ ਨੂੰ ਵਿਗਾੜ ਸਕਦੇ ਹਨ।
ਅੱਜ ਇੱਥੇ ਜਾਰੀ ਇੱਕ ਅਧਿਕਾਰਤ ਬਿਆਨ ਵਿੱਚ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਹਾਲ ਹੀ ਵਿੱਚ ਮੱਧ ਪ੍ਰਦੇਸ਼ ਵਿੱਚ ਕੇਨ ਬੇਤਵਾ ਰਿਵਰ ਇੰਟਰਲਿੰਕਿੰਗ ਪ੍ਰੋਜੈਕਟ ਦਾ ਉਦਘਾਟਨ ਕੀਤਾ ਹੈ। ਉਹਨਾਂ ਕਿਹਾ ਹਾਲਾਂਕਿ ਕੇਂਦਰ ਸਰਕਾਰ ਨੇ ਸੋਕੇ ਵਾਲੇ ਖੇਤਰਾਂ ਵਿੱਚ ਜਲ ਸਰੋਤਾਂ ਨੂੰ ਮੁੜ ਵੰਡਣ ਦਾ ਉਦੇਸ਼ ਦੱਸਿਆ ਹੈ ਪਰੰਤੂ ਵਿਗਿਆਨਕ ਖੋਜ ਦਰਸਾਉਂਦੀ ਹੈ ਕਿ ਅਜਿਹੀ ਦਖਲਅੰਦਾਜ਼ੀ ਕੁਦਰਤੀ ਹਾਈਡ੍ਰੋਲੋਜੀਕਲ ਪ੍ਰਣਾਲੀਆਂ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰ ਸਕਦੀ ਹੈ।
ਸਪੀਕਰ ਨੇ ਚਿੰਤਾ ਜ਼ਾਹਰ ਕੀਤੀ ਕਿ ਵੱਡੇ ਪੱਧਰ ਤੇ ਹਾਈਡ੍ਰੋਲੋਜੀਕਲ ਸੋਧਾਂ ਮਾਨਸੂਨ ਦੇ ਸਥਾਪਿਤ ਪੈਟਰਨਾਂ ਨੂੰ ਵਿਗਾੜ ਸਕਦੀਆਂ ਹਨ, ਸੰਭਾਵੀ ਤੌਰ ਤੇ ਖੇਤੀਬਾੜੀ ਸਥਿਰਤਾ ਨੂੰ ਖਤਰੇ ਵਿੱਚ ਪਾ ਸਕਦੀਆਂ ਹਨ ਅਤੇ ਦੇਸ਼ ਭਰ ਵਿੱਚ ਕਈ ਸੈਕਟਰਾਂ ਨੂੰ ਪ੍ਰਭਾਵਿਤ ਕਰ ਸਕਦੀਆਂ ਹਨ। ਪਾਣੀ ਦੀ ਸੰਭਾਲ ਅਤੇ ਰੀਸਾਈਕਲਿੰਗ ਪਹਿਲਕਦਮੀਆਂ ਨੂੰ ਤਰਜੀਹ ਦੇਣ ਦੀ ਵਕਾਲਤ ਕਰਦਿਆਂ ਸ. ਸੰਧਵਾਂ ਨੇ ਅਡਵਾਂਸ ਵਾਟਰ ਟ੍ਰੀਟਮੈਂਟ ਅਤੇ ਸ਼ੁੱਧੀਕਰਨ ਪ੍ਰੋਗਰਾਮਾਂ ਨੂੰ ਲਾਗੂ ਕਰਨ ਦੀ ਅਹਿਮ ਲੋੜ ਤੇ ਜ਼ੋਰ ਦਿੱਤਾ।
Chandigarh
ਕੁਲ ਹਿੰਦ ਕਿਸਾਨ ਤਾਲਮੇਲ ਕਮੇਟੀ ਵਲੋਂ ਡੱਲੇਵਾਲ ਦੀ ਖੇਤੀ ਸੁਧਾਰਾਂ ਦੀ ਮੰਗ ਦਾ ਸਵਾਗਤ
ਚੰਡੀਗੜ੍ਹ, 7 ਜਨਵਰੀ (ਸ.ਬ.) ਸਾਬਕਾ ਸੰਸਦ ਮੈਂਬਰ ਅਤੇ ਭਾਰਤੀ ਕਿਸਾਨ ਯੂਨੀਅਨ ਮਾਨ ਦੇ ਮੁਖੀ ਸ ਭੁਪਿੰਦਰ ਸਿੰਘ ਮਾਨ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਸਟੈਂਡ ਦਾ ਸੁਆਗਤ ਕੀਤਾ ਹੈ ਜਿਨ੍ਹਾਂ ਵਲੋਂ ਸੁਪਰੀਮ ਕੋਰਟ ਦੀ ਕਮੇਟੀ ਨੂੰ ਕਿਹਾ ਗਿਆ ਸੀ ਕਿ ਖੇਤੀ ਸੁਧਾਰ ਪਹਿਲਾਂ ਹਨ ਅਤੇ ਉਹਨਾਂ ਦੀ ਸਿਹਤ ਬਾਅਦ ਵਿੱਚ ਹੈ।
ਸz. ਮਾਨ ਜੋ ਕੁਲ ਹਿੰਦ ਕਿਸਾਨ ਤਾਲਮੇਲ ਕਮੇਟੀ ਦੇ ਚੇਅਰਮੈਨ ਵੀ ਹਨ ਨੇ ਕਮੇਟੀ ਦੇ ਜਨਰਲ ਸਕੱਤਰ ਮਾਨ ਸ਼੍ਰੀ ਗੁਣਵੰਤ ਪਾਟਿਲ ਅਤੇ ਬੀ.ਕੇ.ਯੂ. (ਮਾਨ), ਹਰਿਆਣਾ ਦੇ ਪ੍ਰਧਾਨ ਗੁਣੀ ਪ੍ਰਕਾਸ਼ ਨਾਲ ਜਾਰੀ ਸਾਂਝੇ ਬਿਆਨ ਵਿੱਚ ਕਿਹਾ ਕਿ ਉਹ ਇਸ ਗੱਲ ਤੇ ਦ੍ਰਿੜਤਾ ਨਾਲ ਖੜ੍ਹੇ ਹਨ ਕਿ ਖੇਤੀਬਾੜੀ ਵਿੱਚ ਸੁਧਾਰ ਅਤੇ ਉਦਾਰੀਕਰਨ ਹੀ ਮੌਜੂਦਾ ਤਣਾਅਪੂਰਨ ਖੇਤੀ ਖੇਤਰ ਵਿੱਚ ਬਦਲਾਅ ਲਿਆ ਸਕਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਤਕਨਾਲੋਜੀ ਅਤੇ ਮੰਡੀਆਂ ਤੱਕ ਪਹੁੰਚ ਦੀ ਲੋੜ ਹੈ ਅਤੇ ਸਭ ਤੋਂ ਮਹੱਤਵਪੂਰਨ ਕਿਸਾਨਾਂ ਨੂੰ ਰੈਗੂਲੇਟਰੀ, ਸੰਵਿਧਾਨਕ ਅਤੇ ਕਾਨੂੰਨੀ ਬੰਧਨਾਂ ਤੋਂ ਮੁਕਤ ਕਰਨ ਦੀ ਲੋੜ ਹੈ।
ਸ੍ਰੀ ਗੁਣਵੰਤ ਪਾਟਿਲ ਨੇ ਸਵਾਮੀਨਾਥਨ ਰਿਪੋਰਟ ਬਾਰੇ ਬਹੁਤ ਹੀ ਚਰਚਿਤ ਸਿਫ਼ਾਰਸ਼ਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਖੇਤੀਬਾੜੀ ਉਪਜ ਦੀ ਮਾਰਕੀਟਿੰਗ, ਸਟੋਰੇਜ ਅਤੇ ਪ੍ਰੋਸੈਸਿੰਗ ਨਾਲ ਸਬੰਧਤ ਰਾਜ ਖੇਤੀਬਾੜੀ ਉਤਪਾਦ ਮਾਰਕੀਟਿੰਗ ਕਮੇਟੀ ਐਕਟ ਅਤੇ ਏ ਪੀ ਐੱਮ ਸੀ ਐਕਟ ਨੂੰ ਅਜਿਹੇ ਵਿੱਚ ਤਬਦੀਲ ਕਰਨ ਦੀ ਜ਼ਰੂਰਤ ਹੈ ਜੋ ਸਥਾਨਕ ਉਤਪਾਦਾਂ ਲਈ ਘਰੇਲੂ ਅਤੇ ਅੰਤਰਰਾਸ਼ਟਰੀ ਬਾਜ਼ਾਰਾਂ ਦੀ ਗਰੇਡਿੰਗ, ਬ੍ਰਾਂਡਿੰਗ, ਪੈਕੇਜਿੰਗ ਅਤੇ ਵਿਕਾਸ ਨੂੰ ਉਤਸ਼ਾਹਿਤ ਕਰਦਾ ਹੈ।
ਸ. ਮਾਨ ਨੇ ਸ.ਡੱਲੇਵਾਲ ਦੇ ਨਵੇਂ ਸਟੈਂਡ ਦਾ ਸੁਆਗਤ ਕਰਦਿਆਂ ਕਿਹਾ ਕਿ ਸੁਧਾਰ ਜੀਵਨ ਦੇ ਹਰ ਖੇਤਰ ਵਿੱਚ ਹੋਣਾ ਲਾਜ਼ਮੀ ਹੈ। ਇਨ੍ਹਾਂ ਨੂੰ ਰੋਕਿਆ ਨਹੀਂ ਜਾ ਸਕਦਾ। ਇਹ ਸਿਰਫ਼ ਸਵਾਰਥੀ ਹਿੱਤਾਂ ਕਾਰਨ ਦੇਰੀ ਕਰ ਸਕਦੇ ਹਨ। ਉਹਨਾਂ ਕਿਹਾ ਕਿ ਖੇਤੀ ਨੂੰ ਸੰਕਟ ਵਿੱਚੋਂ ਕੱਢਣ ਲਈ ਸੁਧਾਰ ਅਤੇ ਉਦਾਰੀਕਰਨ ਹੀ ਇੱਕੋ ਇੱਕ ਹੱਲ ਹੈ।
Chandigarh
ਪੰਜਵੀਂ ਚੰਡੀਗੜ੍ਹ ਰਾਜ ਗੱਤਕਾ ਚੈਂਪੀਅਨਸ਼ਿੱਪ ਦਾ ਆਯੋਜਨ ਕੀਤਾ
ਚੰਡੀਗੜ੍ਹ, 7 ਜਨਵਰੀ (ਸ.ਬ.) ਚੰਡੀਗੜ੍ਹ ਗੱਤਕਾ ਐਸੋਸੀਏਸ਼ਨ ਵੱਲੋਂ ਸਪੋਰਟਸ ਕੰਪਲੈਕਸ ਸੈਕਟਰ-34 ਸੀ ਚੰਡੀਗੜ੍ਹ ਵਿਖੇ ਮਾਤਾ ਗੁਜ਼ਰ ਕੌਰ ਅਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਪੰਜਵੀਂ ਚੰਡੀਗੜ੍ਹ ਰਾਜ ਗੱਤਕਾ ਚੈਂਪੀਅਨਸ਼ਿੱਪ ਦਾ ਆਯੋਜਨ ਕੀਤਾ ਗਿਆ।
ਅੰਡਰ- 14, ਅੰਡਰ -18, ਅੰਡਰ -22, ਅੰਡਰ -26 ਵਰਗ ਦੇ ਲੜਕੇ ਅਤੇ ਲੜਕੀਆਂ ਦੇ ਇਸ ਮੁਕਾਬਲੇ ਵਿੱਚ ਕਰੀਬ 200 ਗੱਤਕਾ ਖਿਡਾਰੀਆਂ ਨੇ ਭਾਗ ਲਿਆ। ਇਸ ਦੌਰਾਨ ਲੜਕੀਆਂ ਲਈ ਵਿਅਕਤੀਗਤ ਸਿੰਗਲ ਸੋਟੀ ਅਤੇ ਵਿਅਕਤੀਗਤ ਸ਼ਸਤਰ ਪ੍ਰਦਰਸ਼ਨ, ਲੜਕਿਆਂ ਦੇ ਵਿਅਕਤੀਗਤ ਫਰੀ ਸੋਟੀ ਅਤੇ ਵਿਅਕਤੀਗਤ ਸ਼ਸਤਰ ਪ੍ਰਦਰਸ਼ਨ ਦੇ ਮੁਕਾਬਲੇ ਕਰਵਾਏ ਗਏ।
ਚੰਡੀਗੜ੍ਹ ਗੱਤਕਾ ਐਸੋਸੀਏਸ਼ਨ ਦੇ ਜਨਰਲ ਸਕੱਤਰ ਸ.ਸਿਮਰਨਜੀਤ ਸਿੰਘ ਨੇ ਦੱਸਿਆ ਕਿ ਗੱਤਕੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਗੁਰਬਾਣੀ ਅਤੇ ਗੱਤਕਾ ਦੇ ਮੁਕਾਬਲੇ ਇਕ ਸਾਰ ਕਰਵਾਏ ਗਏ। ਉਹਨਾਂ ਦੱਸਿਆ ਕਿ ਇਹਨਾਂ ਮੁਕਾਬਲਿਆਂ ਦੌਰਾਨ ਗੁਰੂ ਪਾਤਸ਼ਾਹ ਜੀ ਦੇ ਬਖਸ਼ੇ ਬਾਣੀ ਬਾਣੇ ਦੇ ਸੰਕਲਪ ਨੂੰ ਪ੍ਰਚਾਰਿਆ ਗਿਆ ਅਤੇ ਜਪੁਜੀ ਸਾਹਿਬ ਦੀ ਬਾਣੀ ਕੰਠ ਦੇ ਨਾਲ-ਨਾਲ ਗੁਰ ਇਤਿਹਾਸ ਵਿਚੋਂ ਸਵਾਲ ਜਵਾਬ ਦੇਣ ਉਪਰੰਤ ਹੀ ਗੱਤਕਾ ਪ੍ਰਦਰਸ਼ਨ ਦੇ ਨੰਬਰ ਜੋੜ ਕੇ ਨਤੀਜੇ ਐਲਾਨੇ ਗਏ।
ਮੁਕਾਬਲੇ ਦੇ ਸਮਾਪਤੀ ਸਮਾਰੋਹ ਮੌਕੇ ਗੁਰਦੁਆਰਾ ਅਸਥਾਪਨ ਕਮੇਟੀ ਸੈਕਟਰ 22 ਚੰਡੀਗੜ੍ਹ ਦੇ ਜਨਰਲ ਸਕੱਤਰ ਸ. ਗੁਰਜੋਤ ਸਿੰਘ ਸਾਹਨੀ ਅਤੇ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਸੈਕਟਰ 35 ਬੀ ਚੰਡੀਗੜ੍ਹ ਦੇ ਪ੍ਰਿੰਸੀਪਲ ਪਰਤਿੰਦਰ ਕੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਹਨਾਂ ਤੋਂ ਇਲਾਵਾ ਸਰਦਾਰ ਇੰਦਰਜੋਧ ਸਿੰਘ ਕਨੇਡਾ ਇੰਟਰਨੈਸ਼ਨਲ ਕੋਚ ਵੀ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਸਨ।
ਇਸ ਮੌਕੇ ਮੀਰੀ ਪੀਰੀ ਸੇਵਾ ਸੁਸਾਇਟੀ ਗਰਨਾ ਸਾਹਿਬ ਦੇ ਪ੍ਰਧਾਨ ਸਰਦਾਰ ਮਨਦੀਪ ਸਿੰਘ ਢੀਂਡਸਾ, ਸੁਪਰੀਡੈਂਟ ਖਾਲਸਾ ਕਾਲਜ ਗੜ੍ਹਦੀਵਾਲ ਤੋਂ ਜਸਵਿੰਦਰ ਸਿੰਘ ਮਾਣਕੂ, ਪਰਮਜੀਤ ਸਿੰਘ ਗਰਨਾ ਸਾਹਿਬ, ਰਮਨਪ੍ਰੀਤ ਸਿੰਘ ਟਾਂਡਾ, ਰਾਜਦੀਪ ਸਿੰਘ, ਹਰਦੀਪ ਸਿੰਘ ਨਾਭਾ ਸਾਹਿਬ, ਗੌਰਵ ਬੰਸਲ, ਮੋਕਸ਼ਦਾ ਧੀਮਾਨ, ਵਿਕਾਸ ਪਾਠਕ, ਨਿਤਿਨ ਕੁਮਾਰ, ਸਿਧਾਰਥ ਅਤੇ ਅਮਨ ਦਿਓਲ ਨੇ ਵੀ ਹਾਜਰੀ ਲਗਵਾਈ।
Chandigarh
ਖੰਨਾ ਤੋਂ ਸ਼ੁਰੂ ਕੀਤਾ ਪੰਜਾਬ ਨੂੰ ਕੂੜਾ ਮੁਕਤ ਕਰਨ ਦਾ ਪਾਇਲਟ ਪ੍ਰੋਜੈਕਟ
ਹਰੇਕ ਘਰ ਵਿੱਚੋਂ ਗਿੱਲਾ ਤੇ ਸੁੱਕਾ ਕੂੜਾ ਅਲੱਗ ਅਲੱਗ ਚੁੱਕਿਆ ਜਾਵੇਗਾ : ਕੈਬਨਿਟ ਤਰੁਨਪ੍ਰੀਤ ਸਿੰਘ ਸੌਂਦ
ਚੰਡੀਗੜ੍ਹ, 6 ਜਨਵਰੀ (ਸ.ਬ.) ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਪੂੰਜੀ ਨਿਵੇਸ਼ ਪ੍ਰੋਤਸਾਹਨ, ਉਦਯੋਗ ਤੇ ਕਾਮਰਸ ਕਿਰਤ, ਪ੍ਰਾਹੁਣਚਾਰੀ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਖੰਨਾ ਵਿਖੇ ਉਨ੍ਹਾਂ ਅੱਜ ਡੋਰ ਟੂ ਡੋਰ ਕੁਲੈਕਸ਼ਨ ਅਤੇ ਸੇਗਰੀਗੇਸ਼ਨ ਪਲਾਂਟ ਦਾ ਉਦਘਾਟਨ ਕਰਦਿਆਂ ਖੰਨਾ ਸ਼ਹਿਰ ਤੋਂ ਪੰਜਾਬ ਨੂੰ ਕੂੜਾ ਮੁਕਤ ਕਰਨ ਦੇ ਪਾਇਲਟ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਹੈ।
ਇਸ ਮੌਕੇ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਇਸ ਪਾਇਲਟ ਪ੍ਰੋਜੈਕਟ ਤੇ 4 ਕਰੋੜ ਰੁਪਏ ਦੀ ਲਾਗਤ ਆਈ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਦੀ ਸ਼ੁਰੂਆਤ ਇਕ ਸਾਲ ਲਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਖੰਨਾ ਸ਼ਹਿਰ ਦੇ ਹਰ ਵਾਰਡ ਦੇ ਹਰ ਇਕ ਘਰ ਵਿੱਚੋਂ ਗਿੱਲਾ ਅਤੇ ਸੁੱਕਾ ਕੂੜਾ ਅਲੱਗ-ਅਲੱਗ ਕਰਕੇ ਚੁੱਕਿਆ ਜਾਵੇਗਾ। ਸੌਂਦ ਨੇ ਕਿਹਾ ਕਿ ਇਸ ਪ੍ਰੋਜੈਕਟ ਦੇ ਸ਼ੁਰੂ ਹੋਣ ਨਾਲ ਖੰਨਾ ਸ਼ਹਿਰ ਦੇ ਕਿਸੇ ਵੀ ਹੋਰ ਪੁਆਇੰਟ ਤੇ ਕੂੜਾ ਨਹੀਂ ਸੁੱਟਿਆ ਜਾਵੇਗਾ, ਜਿਸ ਨਾਲ ਖੰਨਾ ਸ਼ਹਿਰ ਦੇ ਸਾਰੇ ਵਾਰਡਾਂ ਵਿੱਚੋਂ ਕੂੜਾ ਖਤਮ ਹੋ ਜਾਵੇਗਾ ਅਤੇ ਸ਼ਹਿਰ ਦੀ ਦਿੱਖ ਸੁੰਦਰ ਤੇ ਖੂਬਸੂਰਤ ਦਿਸੇਗੀ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਅਧੀਨ ਖੰਨਾ ਸ਼ਹਿਰ ਦੇ ਸਾਰੇ ਰਿਹਾਇਸ਼ੀ/ਵਪਾਰਕ/ਰੇਹੜੀ ਫੜ੍ਹੀ ਵਾਲਿਆਂ ਨੂੰ ਇੱਕ ਯੂਜ਼ਰ ਨੰਬਰ ਜਾਰੀ ਕਰ ਕੇ ਇੱਕ ਐਪ ਨਾਲ ਜੋੜਿਆ ਜਾਵੇਗਾ। ਕੂੜਾ ਇੱਕਠਾ ਕਰਨ ਦਾ ਬਹੁਤ ਹੀ ਘੱਟ ਬਿੱਲ ਹਰੇਕ ਯੂਜ਼ਰ ਨੂੰ ਮੈਸੇਜ ਰਾਹੀਂ ਮੋਬਾਇਲ ਤੇ ਭੇਜਿਆ ਜਾਵੇਗਾ ਜਿਸਨੂੰ ਸ਼ਹਿਰ ਵਾਸੀ ਆਨ ਲਾਈਨ ਅਤੇ ਆਫ ਲਾਈਨ ਦੋਹਾਂ ਤਰੀਕਿਆਂ ਨਾਲ ਅਦਾ ਕਰ ਸਕਦੇ ਹਨ।
ਉਹਨਾਂ ਕਿਹਾ ਕਿ ਇਸ ਪਾਇਲਟ ਪ੍ਰੋਜੈਕਟ ਦੀ ਕਾਮਯਾਬੀ ਤੋਂ ਬਾਅਦ ਇਸ ਨੂੰ ਪੰਜਾਬ ਦੇ ਹੋਰਨਾਂ ਖੇਤਰਾਂ ਵਿੱਚ ਵੀ ਸ਼ੁਰੂ ਕੀਤਾ ਜਾਵੇਗਾ। ਮੰਤਰੀ ਨੇ ਕਿਹਾ ਕਿ ਇਸ ਸਬੰਧੀ ਇੱਕ ਸ਼ਿਕਾਇਤ ਸੈਲ ਵੀ ਸਥਾਪਿਤ ਕੀਤਾ ਗਿਆ ਹੈ। ਇਸਦੇ ਟੋਲ ਫਰੀ ਨੰਬਰ ਤੇ ਕੂੜੇ ਸਬੰਧੀ ਪ੍ਰਾਪਤ ਹੋਈ ਕੋਈ ਵੀ ਸ਼ਿਕਾਇਤ ਤੇ 60 ਮਿੰਟ ਵਿਚ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਖੰਨਾ ਸ਼ਹਿਰ ਵਿਚ ਕੂੜਾ ਚੁੱਕਣ ਵਾਲੇ ਸਾਰੇ ਵਾਹਨਾਂ ਦੀ ਜੀ.ਪੀ.ਐਸ. ਟਰੈਕਿੰਗ ਹੋਵੇਗੀ। ਇਨ੍ਹਾਂ ਸਾਰੇ ਵਾਹਨਾਂ ਦਾ ਵੇਰਵਾ ਸਥਾਪਤ ਕੀਤੇ ਕੰਟਰੋਲ ਰੂਮ ਦੀ ਸਕਰੀਨ ਤੇ ਲਾਈਵ ਦਿਖੇਗਾ ਕਿ ਕਿਹੜਾ ਵਾਹਨ ਖੰਨਾ ਸ਼ਹਿਰ ਦੇ ਕਿਹੜੇ ਵਾਰਡ ਵਿੱਚੋਂ ਕੂੜਾ ਚੁੱਕ ਰਿਹਾ ਹੈ।
ਉਹਨਾਂ ਕਿਹਾ ਕਿ ਉਨ੍ਹਾਂ ਦਾ ਸੁਪਨਾ ਸੀ ਕਿ ਖੰਨਾ ਸ਼ਹਿਰ ਨੂੰ ਸਾਫ-ਸੁਥਰਾ ਤੇ ਸੋਹਣਾ ਬਣਾਉਣਾ ਹੈ, ਇਸ ਲਈ ਡੋਰ ਟੂ ਡੋਰ ਕੂੜਾ ਚੁੱਕਣ ਦਾ ਉਪਰਾਲਾ ਕੀਤਾ ਗਿਆ ਹੈ। ਇਸ ਪ੍ਰੋਜੈਕਟ ਰਾਹੀਂ ਕੂੜੇ ਨੂੰ ਅਲੱਗ ਅਲੱਗ (ਸੇਗਰੀਗੇਸ਼ਨ) ਕਰਨ ਤੋਂ ਬਾਅਦ ਗਿੱਲੇ ਕੂੜੇ ਤੋਂ ਖਾਦ ਬਣਾਈ ਜਾਵੇਗੀ ਅਤੇ ਪਲਾਸਟਿਕ ਦੀ ਰਹਿੰਦ-ਖੂੰਹਦ ਤੋਂ ਬਿਜਲੀ ਬਣਾਈ ਜਾਵੇਗੀ।
-
National2 months ago
ਬੱਸ ਪਲਟਣ ਕਾਰਨ 5 ਵਿਅਕਤੀਆਂ ਦੀ ਮੌਤ, 2 ਦਰਜਨ ਵਿਅਕਤੀ ਜ਼ਖ਼ਮੀ
-
International2 months ago
ਗੌਤਮ ਅਡਾਨੀ ਤੇ ਨਿਊਯਾਰਕ ਵਿੱਚ ਧੋਖਾਧੜੀ ਅਤੇ ਰਿਸ਼ਵਤ ਦੇਣ ਦਾ ਲੱਗਾ ਦੋਸ਼
-
Chandigarh2 months ago
ਚਾਰ ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਲਈ 3 ਵਜੇ ਤੱਕ ਹੋਈ 50 ਫੀਸਦੀ ਪੋਲਿੰਗ
-
Chandigarh2 months ago
ਪੰਜਾਬ ਯੂਨੀਵਰਸਿਟੀ ਦੇ ਮੁੰਡਿਆਂ ਦੇ ਹੋਸਟਲ ਵਿੱਚ ਹਿਮਾਚਲ ਦੇ ਨੌਜਵਾਨ ਦੀ ਮੌਤ
-
Mohali1 month ago
ਫੇਜ਼ 4 ਦੇ ਗੁਰੂਦੁਆਾਰਾ ਸਾਹਿਬ ਵਿੱਚ ਚਲ ਰਹੇ ਆਨੰਦਕਾਰਜਾਂ ਦੌਰਾਨ ਲਾੜੀ ਦੀ ਮਾਂ ਦਾ ਬੈਗ ਚੁੱਕ ਕੇ ਭੱਜਦਾ ਬੱਚਾ ਸੇਵਾਦਾਰ ਵੱਲੋਂ ਕਾਬੂ
-
International1 month ago
ਭਾਰਤ ਦੀ ਆਸਟਰੇਲੀਆ ਵਿੱਚ ਆਸਟਰੇਲੀਆ ਤੇ ਸਭ ਤੋਂ ਵੱਡ ਜਿੱਤ
-
National2 months ago
ਬੋਰਵੈਲ ਵਿੱਚ ਡਿੱਗਣ ਕਾਰਨ 4 ਸਾਲਾ ਬੱਚੇ ਦੀ ਮੌਤ
-
Chandigarh1 month ago
ਪੰਜਾਬ ਵਿਧਾਨਸਭਾ ਦੀ ਜਿਮਣੀ ਚੋਣ ਵਿੱਚ ਆਮ ਆਦਮੀ ਪਾਰਟੀ ਨੇ ਤਿੰਨ ਅਤੇ ਕਾਂਗਰਸ ਨੇ ਇੱਕ ਸੀਟ ਜਿੱਤੀ