Connect with us

National

ਰਾਜਸਥਾਨ ਵਿੱਚ ਧੁੰਦ ਕਾਰਨ 6 ਤੋਂ ਵੱਧ ਵਾਹਨ ਆਪਸ ਵਿੱਚ ਟਕਰਾਏ

Published

on

 

 

ਜੈਪੁਰ, 3 ਜਨਵਰੀ (ਸ.ਬ.) ਭੀਲਵਾੜਾ ਵਿਚ ਧੁੰਦ ਕਾਰਨ ਇਕ ਸਲੀਪਰ ਬੱਸ ਸਮੇਤ 6 ਤੋਂ ਵੱਧ ਵਾਹਨ ਆਪਸ ਵਿਚ ਟਕਰਾ ਗਏ। ਉਥੇ ਹੀ ਕੋਟਾ ਵਿਚ ਅੱਜ ਸੀਜ਼ਨ ਦੀ ਸੱਭ ਤੋਂ ਸੰਘਣੀ ਧੁੰਦ ਸੀ।

ਇੱਥੋਂ ਨਿਕਲਣ ਵਾਲੀਆਂ 9 ਟਰੇਨਾਂ ਧੁੰਦ ਕਾਰਨ ਦੇਰੀ ਨਾਲ ਚੱਲ ਰਹੀਆਂ ਹਨ। ਇਸ ਦੇ ਨਾਲ ਹੀ ਦੌਸਾ ਵਿੱਚ ਦਿੱਲੀ-ਮੁੰਬਈ ਐਕਸਪ੍ਰੈਸ ਵੇਅ ਤੇ ਵਿਜ਼ੀਬਿਲਟੀ 30 ਮੀਟਰ ਦੇ ਕਰੀਬ ਸੀ। ਇੱਥੇ ਵਾਹਨ ਸਪੀਡ ਸੀਮਾ ਤੋਂ ਬਹੁਤ ਘੱਟ ਰਫ਼ਤਾਰ ਨਾਲ ਚਲਦੇ ਦੇਖੇ ਗਏ।

ਭੀਲਵਾੜਾ ਵਿੱਚ ਅੱਜ ਸਵੇਰੇ ਕਰੀਬ 9 ਵਜੇ ਸੰਘਣੀ ਧੁੰਦ ਕਾਰਨ ਹਾਦਸਾ ਵਾਪਰਿਆ। ਸ਼ਹਿਰ ਦੇ ਮੰਡ ਚੌਰਾਹੇ ਦੇ ਵਿਚਕਾਰ ਸਥਿਤ ਕੋਠਾਰੀ ਨਦੀ ਪੁਲੀ ਤੇ ਇਕ ਸਲੀਪਰ ਬੱਸ ਦੀ ਕਿਸੇ ਅਣਪਛਾਤੇ ਵਾਹਨ ਨਾਲ ਟੱਕਰ ਹੋ ਗਈ। ਇਸ ਤੋਂ ਬਾਅਦ ਪਿੱਛੇ ਆ ਰਹੇ 6 ਤੋਂ ਵੱਧ ਵਾਹਨ ਵੀ ਆਪਸ ਵਿੱਚ ਟਕਰਾ ਗਏ।

ਅੱਜ ਕੋਟਾ, ਦੌਸਾ, ਸ਼੍ਰੀਗੰਗਾਨਗਰ ਸਮੇਤ 8 ਜ਼ਿਲ੍ਹਿਆਂ ਵਿੱਚ ਧੁੰਦ ਛਾਈ ਹੋਈ ਸੀ। ਕੋਟਾ ਵਿੱਚ ਧੁੰਦ ਦਾ ਸੱਭ ਤੋਂ ਜ਼ਿਆਦਾ ਅਸਰ ਦੇਖਣ ਨੂੰ ਮਿਲਿਆ। ਜ਼ਿਲ੍ਹੇ ਵਿਚੋਂ ਲੰਘਣ ਵਾਲੇ ਵੱਖ-ਵੱਖ ਮੁੱਖ ਮਾਰਗਾਂ ਤੇ ਅੱਜ ਸਵੇਰੇ ਵਾਹਨਾਂ ਦੀ ਗਿਣਤੀ ਬਹੁਤ ਘੱਟ ਰਹੀ। ਰੇਲ ਆਵਾਜਾਈ ਵੀ ਪ੍ਰਭਾਤ ਹੋਈ। ਦਿੱਲੀ ਅਤੇ ਉੱਤਰੀ ਭਾਰਤ ਦੇ ਹੋਰ ਹਿੱਸਿਆਂ ਤੋਂ ਆਉਣ ਵਾਲੀਆਂ ਟਰੇਨਾਂ ਇਕ ਘੰਟੇ ਦੀ ਦੇਰੀ ਨਾਲ ਚੱਲ ਰਹੀਆਂ ਹਨ।

ਸ਼੍ਰੀਗੰਗਾਨਗਰ-ਦੌਸਾ ਵਿੱਚ ਵੀ ਲੋਕਾਂ ਨੂੰ ਗੱਡੀ ਚਲਾਉਣ ਵਿੱਚ ਕਾਫ਼ੀ ਦਿੱਕਤ ਦਾ ਸਾਹਮਣਾ ਕਰਨਾ ਪਿਆ। ਸਵੇਰੇ ਕਰੀਬ 8 ਵਜੇ ਤਕ ਇੱਥੇ ਸੰਘਣੀ ਧੁੰਦ ਛਾਈ ਰਹੀ। ਲੋਕਾਂ ਨੇ ਦਿਨ ਵੇਲੇ ਵੀ ਵਾਹਨਾਂ ਦੀਆਂ ਲਾਈਟਾਂ ਜਗਾ ਕੇ ਚਲਾਈਆਂ। ਐਕਸਪ੍ਰੈਸ ਵੇਅ ਤੇ ਧੁੰਦ ਕਾਰਨ ਲੋਕਾਂ ਨੂੰ ਕਾਫ਼ੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।

Continue Reading

National

ਤਿੱਬਤ ਵਿੱਚ 6.8 ਦੀ ਤੀਬਰਤਾ ਨਾਲ ਆਇਆ ਭੂਚਾਲ, 53 ਵਿਅਕਤੀਆਂ ਦੀ ਮੌਤ, 62 ਜ਼ਖ਼ਮੀ

Published

on

By

 

 

ਪੇਈਚਿੰਗ,7 ਜਨਵਰੀ (ਸ.ਬ.) ਚੀਨ ਦੇ ਕਬਜ਼ੇ ਵਾਲੇ ਤਿੱਬਤ ਦੇ ਸ਼ਿਗਾਜੇ ਸ਼ਹਿਰ ਵਿਚ ਅੱਜ ਸਵੇਰੇ 6.8 ਦੀ ਸ਼ਿੱਦਤ ਵਾਲਾ ਭੂਚਾਲ ਆਇਆ, ਜਿਸ ਵਿਚ 53 ਵਿਅਕਤੀਆਂ ਦੀ ਮੌਤ ਹੋ ਗਈ ਤੇ 62 ਜ਼ਖ਼ਮੀ ਹੋ ਗਏ। ਭੂਚਾਲ ਦੇ ਝਟਕੇ ਨਾਲ ਲੱਗਦੇ ਨੇਪਾਲ ਵਿਚ ਵੀ ਮਹਿਸੂਸ ਕੀਤੇ ਗਏ ਹਨ। ਖੇਤਰੀ ਆਫ਼ਤ ਰਾਹਤ ਦਫ਼ਤਰ ਮੁਤਾਬਕ ਅੱਜ ਸਵੇਰੇ 9:05 ਵਜੇ (ਚੀਨ ਦੇ ਸਮੇਂ ਅਨੁਸਾਰ) ਤਿੱਬਤ ਦੇ ਸ਼ਿਗਾਜੇ ਸ਼ਹਿਰ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।

ਪ੍ਰਾਪਤ ਜਾਣਕਾਰੀ ਅਨੁਸਾਰ 6.8 ਦੀ ਤੀਬਰਤਾ ਵਾਲੇ ਭੂਚਾਲ ਕਰਕੇ 53 ਵਿਅਕਤੀਆਂ ਦੀ ਜਾਨ ਜਾਂਦੀ ਰਹੀ ਤੇ 62 ਹੋਰ ਜ਼ਖ਼ਮੀ ਹੋ ਗਏ। ਯੂਐਸਜੀਐਸ ਤੇ ਭਾਰਤੀ ਰਾਸ਼ਟਰੀ ਭੂਚਾਲ ਕੇਂਦਰ ਨੇ ਭੂਚਾਲ ਦੀ ਤੀਬਰਤਾ 7.1 ਦੱਸਦਿਆਂ ਕਿਹਾ ਕਿ ਇਸ ਦਾ ਕੇਂਦਰ ਚੀਨ ਦੇ ਟਿੰਗਰੀ ਕਾਊਂਟੀ ਵਿਚ ਸ਼ਿਜਾਂਗ ਸੀ, ਜੋ ਉੱਤਰ ਪੂਰਬੀ ਨੇਪਾਲ ਦੇ ਖੁੰਬੂ ਹਿਮਾਲਾ ਪਰਬੱਤਮਾਲਾ ਵਿਚ ਲੋਬੁਤਸ ਤੋਂ 90 ਕਿਲੋਮੀਟਰ ਉੱਤਰ ਪੂਰਬ ਵਿਚ ਸਥਿਤ ਹੈ।

ਹਾਲਾਂਕਿ ਚੀਨ ਨੇ ਭੂਚਾਲ ਦੀ ਤੀਬਰਤਾ 6.8 ਦਰਜ ਕੀਤੀ ਹੈ। ਇਸ ਦੌਰਾਨ ਨੇਪਾਲ ਦੇ ਕਾਠਮੰਡੂ ਵਿਚ ਆਏ ਜ਼ੋਰਦਾਰ ਭੂਚਾਲ ਕਰਕੇ ਲੋਕ ਆਪਣੇ ਘਰਾਂ ਵਿੱਚੋਂ ਬਾਹਰ ਨਿਕਲ ਆਏ।

Continue Reading

National

ਆਸਾਰਾਮ ਨੂੰ 31 ਮਾਰਚ ਤੱਕ ਮਿਲੀ ਅੰਤਰਿਮ ਜ਼ਮਾਨਤ

Published

on

By

 

 

ਨਵੀਂ ਦਿੱਲੀ, 7 ਜਨਵਰੀ (ਸ.ਬ.) ਸੁਪਰੀਮ ਕੋਰਟ ਨੇ ਅੱਜ 2013 ਦੇ ਜਬਰ ਜਨਾਹ ਦੇ ਇੱਕ ਕੇਸ ਵਿੱਚ ਜੇਲ੍ਹ ਵਿੱਚ ਬੰਦ ਆਸਾਰਾਮ ਨੂੰ ਮੈਡੀਕਲ ਆਧਾਰ ਤੇ 31 ਮਾਰਚ ਤੱਕ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਜ਼ਿਕਰਯੋਗ ਹੈ ਕਿ ਜਸਟਿਸ ਐਮਐਮ ਸੁੰਦਰੇਸ਼ ਅਤੇ ਰਾਜੇਸ਼ ਬਿੰਦਲ ਦੀ ਬੈਂਚ ਨੇ ਆਸਾਰਾਮ ਨੂੰ ਰਿਹਾਈ ਤੋਂ ਬਾਅਦ ਆਪਣੇ ਪੈਰੋਕਾਰਾਂ ਨੂੰ ਨਾ ਮਿਲਣ ਦਾ ਨਿਰਦੇਸ਼ ਦਿੱਤਾ। ਸਿਖਰਲੀ ਅਦਾਲਤ ਨੇ ਕਿਹਾ ਕਿ ਆਸਾਰਾਮ ਦਿਲ ਦੀ ਬਿਮਾਰੀ ਤੋਂ ਇਲਾਵਾ ਉਮਰ ਸੰਬੰਧੀ ਕਈ ਸਿਹਤ ਸਥਿਤੀਆਂ ਤੋਂ ਪੀੜਤ ਸਨ।

ਅਦਾਲਤ ਨੇ 2023 ਵਿੱਚ ਗਾਂਧੀਨਗਰ ਦੀ ਇੱਕ ਅਦਾਲਤ ਵੱਲੋਂ ਸੁਣਾਈ ਗਈ ਉਮਰ ਕੈਦ ਦੀ ਸਜ਼ਾ ਨੂੰ ਮੁਅੱਤਲ ਕਰਨ ਲਈ ਆਸਾਰਾਮ ਦੀ ਪਟੀਸ਼ਨ ਤੇ ਗੁਜਰਾਤ ਸਰਕਾਰ ਦਾ ਜਵਾਬ ਮੰਗਿਆ ਸੀ। 29 ਅਗਸਤ 2024 ਨੂੰ ਗੁਜਰਾਤ ਹਾਈ ਕੋਰਟ ਨੇ ਮੁਅੱਤਲੀ ਦੀ ਮੰਗ ਕਰਨ ਵਾਲੀ ਆਸਾਰਾਮ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਅਤੇ ਉਸ ਨੂੰ ਰਾਹਤ ਦੇਣ ਦਾ ਕੋਈ ਮਾਮਲਾ ਨਹੀਂ ਮਿਲਿਆ।

ਇੱਕ ਔਰਤ, ਜੋ ਗਾਂਧੀਨਗਰ ਨੇੜੇ ਆਸਾਰਾਮ ਦੇ ਆਸ਼ਰਮ ਵਿੱਚ ਰਹਿੰਦੀ ਸੀ, ਵੱਲੋਂ 2013 ਵਿਚ ਦਾਇਰ ਕੀਤੇ ਕੇਸ ਵਿਚ ਹੇਠਲੀ ਅਦਾਲਤ ਨੇ ਜਨਵਰੀ 2023 ਵਿੱਚ ਆਸਾਰਾਮ ਨੂੰ ਦੋਸ਼ੀ ਠਹਿਰਾਇਆ ਸੀ। ਆਸਾਰਾਮ ਇਸ ਸਮੇਂ ਬਲਾਤਕਾਰ ਦੇ ਇੱਕ ਹੋਰ ਮਾਮਲੇ ਵਿੱਚ ਰਾਜਸਥਾਨ ਦੀ ਜੋਧਪੁਰ ਜੇਲ੍ਹ ਵਿੱਚ ਬੰਦ ਹੈ।

Continue Reading

National

ਸੀਆਰਪੀਐਫ ਜਵਾਨ ਨੇ ਖ਼ੁਦ ਨੂੰ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ

Published

on

By

 

 

ਰਿਆਸੀ, 7 ਜਨਵਰੀ (ਸ.ਬ.) ਕੇਂਦਰੀ ਰਿਜ਼ਰਵ ਪੁਲੀਸ ਬਲ ਦੇ ਇਕ ਸਹਾਇਕ ਸਬ-ਇੰਸਪੈਕਟਰ ਨੇ ਅੱਜ ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲੇ ਵਿਚ ਕਥਿਤ ਤੌਰ ਤੇ ਆਪਣੀ ਸਰਵਿਸ ਰਾਈਫਲ ਨਾਲ ਖੁਦ ਨੂੰ ਗੋਲੀ ਮਾਰ ਲਈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ।

ਉਨ੍ਹਾਂ ਦੱਸਿਆ ਕਿ ਬਿਹਾਰ ਦੇ ਵਸਨੀਕ ਰਾਜਨਾਥ ਪ੍ਰਸਾਦ ਨੇ ਕਟੜਾ ਵਿੱਚ ਮਾਤਾ ਵੈਸ਼ਨੋ ਦੇਵੀ ਮੰਦਰ ਵੱਲ ਜਾਣ ਵਾਲੇ ਤਾਰਾਕੋਟ ਰੋਡ ਤੇ ਸਥਿਤ ਕੇਂਦਰੀ ਰਿਜ਼ਰਵ ਪੁਲੀਸ ਬਲ ਦੀ ਅਸਥਾਈ ਚੌਕੀ ਦੇ ਅੰਦਰ ਕਥਿਤ ਤੌਰ ਤੇ ਛਾਤੀ ਵਿੱਚ ਗੋਲੀ ਮਾਰ ਲਈ।

ਅਧਿਕਾਰੀਆਂ ਨੇ ਦੱਸਿਆ ਕਿ ਗੋਲੀ ਚੱਲਣ ਦੀ ਆਵਾਜ਼ ਸੁਣ ਕੇ ਪ੍ਰਸਾਦ ਦੇ ਸਾਥੀ ਮੌਕੇ ਤੇ ਪਹੁੰਚੇ ਅਤੇ ਉਨ੍ਹਾਂ ਨੇ ਉਸ ਨੂੰ ਮ੍ਰਿਤਕ ਪਾਇਆ। ਉਨ੍ਹਾਂ ਦੱਸਿਆ ਕਿ ਪੁਲੀਸ ਨੇ ਇਸ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਉਨ੍ਹਾਂ ਕਿਹਾ ਕਿ ਪ੍ਰਸਾਦ ਦੀ ਖ਼ੁਦਕੁਸ਼ੀ ਦੇ ਪਿੱਛੇ ਅਸਲ ਕਾਰਨ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।

Continue Reading

Latest News

Trending