Mohali
ਪੰਜਾਬ ਪੁਲੀਸ ਲੋਕਾਂ ਦੀਆਂ ਸਮੱਸਿਆਵਾਂ ਦੇ ਹਲ ਲਈ ਵਚਨਬੱਧ : ਡੀ ਆਈ ਜੀ ਹਰਚਰਨ ਸਿੰਘ ਭੁੱਲਰ
ਪੁਲੀਸ ਪਬਲਿਕ ਸੰਪਰਕ ਮੀਟਿੰਗ ਦੌਰਾਨ ਸ਼ਹਿਰ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ
ਐਸ ਏ ਐਸ ਨਗਰ, 3 ਜਨਵਰੀ (ਜਸਬੀਰ ਸਿੰਘ ਜੱਸੀ) ਡੀ.ਆਈ.ਜੀ ਰੂਪਨਗਰ ਹਰਚਰਨ ਸਿੰਘ ਭੁੱਲਰ ਵਲੋਂ ਅੱਜ ਪਬਲਿਕ ਪੁਲੀਸ ਸੰਪਰਕ ਮੁਹਿੰਮ ਸ਼ਹਿਰ ਵਿੱਚ ਵੱਖ ਵੱਖ ਥਾਵਾਂ ਤੇ ਆਯੋਜਿਤ ਮੀਟਿੰਗਾਂ ਦੌਰਾਨ ਸ਼ਹਿਰ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਹਨਾਂ ਦੇ ਹਲ ਲਈ ਕਾਰਵਾਈ ਕਰਨ ਦਾ ਭਰੋਸਾ ਦਿੱਤਾ। ਸੈਕਟਰ 68 ਵਿਚਲੀ ਪੰਚਮ ਸੁਸਾਇਟੀ ਵਿਖੇ ਆਯੋਜਿਤ ਇਕ ਪੁਲੀਸ ਪਬਲਿਕ ਮੀਟਿੰਗ (ਜਿਸ ਵਿੱਚ ਐਸ. ਐਸ. ਪੀ ਮੁਹਾਲੀ ਦੀਪਕ ਪਾਰੀਕ ਵੀ ਪਹੁੰਚੇ) ਦੌਰਾਨ ਉਹਨਾਂ ਸ਼ਹਿਰ ਵਾਸੀਆਂ ਦੀਆਂ ਸਮੱਸਿਆਵਾਂ ਅਤੇ ਵਿਚਾਰ ਸੁਣੇ।
ਇਸ ਮੀਟਿੰਗ ਦੌਰਾਨ ਸ਼ਹਿਰ ਵਾਸੀਆਂ ਵਲੋਂ ਪੁਲੀਸ ਅਧਿਕਾਰੀਆਂ ਨੂੰ ਦੱਸਿਆ ਗਿਆ ਕਿ ਸਾਈਬਰ ਧੋਖਾਧੜੀ ਦੇ ਮਾਮਲਿਆਂ ਦੀ ਗਿਣਤੀ ਵਧੀ ਹੈ ਅਤੇ ਸ਼ਹਿਰ ਵਿੱਚ ਟ੍ਰੈਫਿਕ ਸਮੱਸਿਆ ਵੀ ਇਕ ਗੰਭੀਰ ਮੁੱਦਾ ਹੈ। ਆਮ ਲੋਕਾਂ ਵਲੋਂ ਇਹ ਵੀ ਸ਼ਿਕਾਇਤ ਕੀਤੀ ਗਈ ਕਿ ਜਦੋਂ ਉਹ ਆਨ ਲਾਈਨ ਸ਼ਿਕਾਇਤ ਦਰਜ ਕਰਵਾੲਉਂਦੇ ਹਨ ਤਾਂ ਉਸਦਾ ਜਵਾਬ ਨਹੀਂ ਆਉਂਦਾ, ਜਿਸ ਕਾਰਨ ਇਹ ਪਤਾ ਹੀ ਨਹੀਂ ਚਲਦਾ ਕਿ ਉਨਾਂ ਦੀ ਸ਼ਿਕਾਇਤ ਰਜਿਸਟਰ ਹੋਈ ਹੈ ਜਾਂ ਨਹੀਂ। ਉਨਾਂ ਅਧਿਕਾਰੀਆਂ ਨੂੰ ਕਿਹਾ ਇਸ ਸਮੱਸਿਆ ਵੱਲ ਪੁਲੀਸ ਧਿਆਨ ਦੇਵੇ ਅਤੇ ਇਸ ਦਾ ਨਿਪਟਾਰਾ ਕਰਨ ਦਾ ਜਲਦ ਯਤਨ ਕਰੇ। ਸ਼ਹਿਰ ਵਾਸੀਆਂ ਵਲੋਂ ਪੁਲੀਸ ਅੱਗੇ ਪੀ. ਜੀ. ਵਿੱਚ ਰਹਿਣ ਵਾਲੇ ਮੁੰਡੇ ਕੁੜੀਆਂ ਦੀ ਪੁਲੀਸ ਵੈਰੀਫਿਕੇਸ਼ਨ ਅਤੇ ਰਾਤ 11 ਵਜੇ ਤੋਂ ਬਾਅਦ ਸੁਸਾਇਟੀ ਵਿੱਚ ਫੂਡ ਵੇਚਣ ਵਾਲਿਆਂ ਤੇ ਪਾਬੰਦੀ ਲਗਾਉਣ ਦੀ ਵੀ ਮੰਗ ਰੱਖੀ।
ਇਸ ਸਬੰਧੀ ਡੀ.ਆਈ.ਜੀ ਰੂਪਨਗਰ ਰੇਂਜ ਹਰਚਰਨ ਸਿੰਘ ਭੁੱਲਰ ਨੇ ਸ਼ਹਿਰ ਵਾਸੀਆਂ ਵਲੋਂ ਦੱਸੀਆਂ ਆਪਣੀਆਂ ਸਮੱਸਿਆਵਾਂ ਤੇ ਆਪਣਾ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਅਤੇ ਪੁਲੀਸ ਵਲੋਂ ਉਕਤ ਮੀਟਿੰਗਾਂ ਕਰਨ ਦਾ ਮਕਸਦ ਹੀ ਇਹ ਹੈ ਕਿ ਪੁਲੀਸ ਪਬਲਿਕ ਵਿੱਚ ਨੇੜਤਾ ਵਧਾਈ ਜਾਵੇ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣ ਕੇ ਉਨਾਂ ਨੂੰ ਹੱਲ ਕਰਨ ਦਾ ਯਤਨ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਸਿੱਧੀ ਮੀਟਿੰਗ ਕਰਨ ਨਾਲ ਉਨ੍ਹਾਂ ਸਮੱਸਿਆਵਾਂ ਬਾਰੇ ਵੀ ਪਤਾ ਚਲਦਾ ਹੈ, ਜੋ ਕਿ ਆਮ ਤੌਰ ਤੇ ਪੁਲੀਸ ਅਧਿਕਾਰੀਆਂ ਤੱਕ ਗੱਲ ਨਹੀਂ ਪਹੁੰਚ ਪਾਉਂਦੀ। ਉਨਾਂ ਕਿਹਾ ਕਿ ਲੋਕ ਬੇਝਿਝਕ ਹੋ ਕੇ ਮਾੜੇ ਅਨਸਰਾਂ ਵਿਰੁਧ ਪੁਲੀਸ ਨਾਲ ਜਾਣਕਾਰੀ ਸਾਂਝੀ ਕਰਨ ਅਤੇ ਮਾੜੇ ਅਨਸਰਾਂ ਵਿਰੁਧ ਸੂਚਨਾ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ।
ਇਸ ਦੌਰਾਨ ਐਸ.ਐਸ.ਪੀ ਮੁਹਾਲੀ ਦੀਪਕ ਪਾਰੀਕ ਵਲੋਂ ਕਿਹਾ ਗਿਆ ਕਿ ਮਾਪਿਆਂ ਨੂੰ ਵੀ ਚਾਹੀਦਾ ਹੈ ਕਿ ਉਹ ਵੀ ਆਪਣੇ ਬੱਚਿਆਂ ਨਾਲ ਵੱਧ ਤੋਂ ਵੱਧ ਸਮਾਂ ਬਿਤਾਉਣ ਤਾਂ ਜੋ ਬੱਚਿਆਂ ਤੇ ਪੈਨੀ ਨਜਰ ਰੱਖੀ ਜਾ ਸਕੇ ਅਤੇ ਉਨਾਂ ਦੇ ਭਵਿੱਖ ਨੂੰ ਬਿਹਤਰ ਬਣਾਇਆ ਜਾ ਸਕੇ।
ਇਸਤੋਂ ਪਹਿਲਾਂ ਸ਼ੁਰੂਆਤ ਵਿੱਚ ਡੀ.ਐਸ.ਪੀ ਸਿਟੀ 2 ਹਰਸਿਮਰਨ ਸਿੰਘ ਬੱਲ ਵਲੋਂ ਉਕਤ ਪੁਲੀਸ ਪਬਲਿਕ ਸੰਪਰਕ ਮੀਟਿੰਗ ਦੀ ਸ਼ੁਰੁਆਤ ਕਰਵਾਈ ਗਈ।
ਇਸ ਮੌਕੇ ਐਸ.ਪੀ ਸਿਟੀ ਹਰਵੀਰ ਸਿੰਘ ਅਟਵਾਲ, ਐਸ.ਐਚ.ਓ ਰੁਪਿੰਦਰ ਸਿੰਘ, ਕੌਂਸਲਰ ਵਨੀਤ ਮਲਿਕ, ਸਾਬਕਾ ਕੌਂਸਲਰ ਬੀਬੀ ਜਸਬੀਰ ਕੌਰ ਅਤਲੀ, ਹਰਮੇਸ਼ ਸਿੰਘ ਕੁੰਭੜਾ, ਰਾਜੀਵ ਵਸ਼ਿਸ਼ਟ, ਸਾਂਝ ਕੇਂਦਰ ਦੇ ਮੈਂਬਰ ਐਸ.ਐਸ. ਵਾਲੀਆ ਸਮੇਤ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀ ਹਾਜਰ ਸਨ।
Mohali
ਪੰਜਾਬ ਪੁਲੀਸ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਵਲੋਂ ਕਿਸਾਨ ਅੰਦੋਲਨ ਦੀ ਹਿਮਾਇਤ ਦਾ ਐਲਾਨ
ਐਸ ਏ ਐਸ ਨਗਰ, 7 ਜਨਵਰੀ (ਸ.ਬ.) ਪੰਜਾਬ ਪੁਲੀਸ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਜਿਲਾ ਐਸ ਏ ਐਸ ਨਗਰ ਇਕਾਈ ਦੀ ਸਪੈਸ਼ਲ ਮੀਟਿੰਗ ਐਸੋਸੀਏਸ਼ਨ ਦੇ ਜਿਲ੍ਹਾ ਪ੍ਰਧਾਨ ਇੰਸਪੈਕਟਰ (ਰਿਟਾ) ਮਹਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਐਸੋਸੀਏਸ਼ਨ ਦੇ ਜਿਲਾ ਦਫਤਰ ਥਾਣਾ ਕੰਪਲੈਕਸ ਫੇਜ਼ 11 ਵਿਖੇ ਹੋਈ।
ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਇੰਸਪੈਕਟਰ (ਰਿਟਾ) ਮਹਿੰਦਰ ਸਿੰਘ ਨੇ ਦੱਸਿਆ ਕਿ ਅੱਜ ਦੀ ਮੀਟਿੰਗ ਵਿੱਚ ਸ਼ਾਮਿਲ ਮੈਂਬਰ ਨੇ ਬਾਹਵਾ ਖੜੀਆਂ ਕਰਕੇ ਕਿਸਾਨ ਅੰਦੋਲਨ ਦੀ ਹਿਮਾਇਤ ਕਰਦਿਆਂ ਕਿਸਾਨ ਅੰਦੋਲਨ ਦੀ ਪੁਰਜੋਰ ਹਿਮਾਇਤ ਕਰਨ ਦਾ ਐਲਾਨ ਕੀਤਾ। ਉਹਨਾਂ ਕਿਹਾ ਕਿ ਐਸੋਸੀਏਸ਼ਨ ਦੇ ਮੈਂਬਰਾਂ ਨੇ ਕੇਂਦਰ ਸਰਕਾਰ ਦੇ ਅੜੀਅਲ ਵਤੀਰੇ ਦੀ ਨਿੰਦਿਆ ਕੀਤੀ ਅਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨੀ ਮੰਗਾਂ ਮੰਨੀਆਂ ਜਾਣ।
ਐਸੋਸੀਏਸ਼ਨ ਦੇ ਮੈਂਬਰਾਂ ਨੇ ਪੰਜਾਬ ਸਰਕਾਰ ਤੋਂ ਵੀ ਮੰਗ ਕੀਤੀ ਕਿ ਸਰਕਾਰ ਕਿਸਾਨੀ ਮੰਗਾਂ ਹੱਲ ਕਰਵਾਉਣ ਲਈ ਕੇਂਦਰ ਸਰਕਾਰ ਤੇ ਦਬਾਅ ਬਣਾਵੇ ਤੇ ਪੰਜਾਬ ਸਰਕਾਰ ਇਸ ਮੁੱਦੇ ਤੇ ਸਰਬ ਪਾਰਟੀ ਸਾਂਝੀ ਮੀਟਿੰਗ ਵੀ ਕਰੇ। ਐਸੋਸੀਏਸ਼ਨ ਦੇ ਮੈਂਬਰਾਂ ਨੇ ਸੇਵਾ ਮੁਕਤ ਅਧਿਕਾਰੀਆਂ ਕਰਮਚਾਰੀਆਂ ਦੀਆਂ ਕਾਫੀ ਸਮੇਂ ਤੋਂ ਪੈਡਿੰਗ ਪਈਆਂ ਮੰਗਾਂ ਨੂੰ ਪੰਜਾਬ ਸਰਕਾਰ ਤੋਂ ਜਲਦੀ ਤੇ ਜਲਦੀ ਮੰਨਣ ਦੀ ਵੀ ਅਪੀਲ ਕੀਤੀ।
ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਇੰਸਪੈਕਟਰ ਪਰਮਜੀਤ ਸਿੰਘ, ਇੰਸਪੈਕਟਰ ਦਲਜੀਤ ਸਿੰਘ, ਡੀ ਐਸ ਪੀ ਅਜੀਤ ਸਿੰਘ ਗੁਰਾਇਆ, ਇੰਸ ਰਘਬੀਰ ਸਿੰਘ ਰੀਡਰ, ਥਾਣੇਦਾਰ ਗਿਆਨ ਸਿੰਘ, ਥਾਣੇਦਾਰ ਰਮੇਸ਼ ਕੁਮਾਰ ਕੁਰਾਲੀ, ਇੰਸਪੈਕਟਰ ਆਤਮਜੀਤ ਸਿੰਘ, ਥਾਣੇਦਾਰ ਮਹਿੰਦਰ ਸਿੰਘ ਭਾਖਰਪੁਰ, ਥਾਣੇਦਾਰ ਲਾਲ ਸਿੰਘ (ਸਾਰੇ ਸੇਵਾ ਮੁਕਤ) ਤੋਂ ਇਲਾਵਾ ਵੱਡੀ ਗਿਣਤੀ ਮੈਂਬਰ ਹਾਜਿਰ ਸਨ।
Mohali
ਠੇਕੇਦਾਰ ਐਸੋਸੀਏਸ਼ਨ ਵੱਲੋਂ ਮਹੀਨਾਵਾਰ ਮੀਟਿੰਗ ਦੌਰਾਨ ਡਾ. ਮਨਮੋਹਨ ਸਿੰਘ ਨੂੰ ਸਰਧਾਂਜਲੀਆਂ ਭੇਂਟ
ਐਸ ਏ ਐਸ ਨਗਰ, 7 ਜਨਵਰੀ (ਸ.ਬ) ਪ੍ਰਾਈਵੇਟ ਕੰਸਟ੍ਰਕਸ਼ਨ ਲੇਬਰ ਕੰਟ੍ਰੇਕਟਰ ਐਸੋਸੀਏਸ਼ਨ (ਰਜਿ.) ਮੁਹਾਲੀ ਵੱਲੋਂ ਮਹੀਨਾਵਾਰ ਮੀਟਿੰਗ ਕਰਕੇ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਸਵਰਗੀ ਡਾ. ਮਨਮੋਹਨ ਸਿੰਘ ਨੂੰ 2 ਮਿੰਟ ਦਾ ਮੋਨ ਰੱਖਕੇ ਸਰਧਾਂਜਲੀ ਭੇਟ ਕੀਤੀ ਗਈ। ਇਸ ਉਪਰੰਤ ਐਸੋਸੀਏਸ਼ਨ ਦੇ ਨਾਲ ਸਬੰਧਤ ਮੈਂਬਰਾਂ ਦੇ ਸਵਰਗੀ ਨਜ਼ਦੀਕੀਆਂ ਨੂੰ ਵੀ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ।
ਇਸ ਮੌਕੇ ਐਸੋਸੀਏਸ਼ਨ ਦੇ ਪ੍ਰਧਾਨ ਦੀਦਾਰ ਸਿੰਘ ਨੇ ਕਿਹਾ ਕਿ ਡਾ. ਮਨਮੋਹਨ ਸਿੰਘ ਨੇ ਆਪਣੀ ਪੂਰੀ ਜ਼ਿੰਦਗੀ ਦੌਰਾਨ ਜਿੱਥੇ ਵੀ ਸੇਵਾ ਕੀਤੀ ਉਹ ਇਮਾਨਦਾਰੀ ਅਤੇ ਦੇਸ਼ ਪ੍ਰਤੀ ਸਮਰਪਣ ਸਾਡੇ ਲਈ ਮਿਸਾਲ ਹਨ। ਉਨ੍ਹਾਂ ਕਿਹਾ ਕਿ ਡਾ. ਮਨਮੋਹਨ ਸਿੰਘ ਨੇ ਦੇਸ਼ ਨੂੰ ਅਰਥਵਿਵਸਥਾ ਦੇ ਮਜ਼ਬੂਤ ਆਧਾਰ ਪ੍ਰਦਾਨ ਕੀਤੇ ਅਤੇ ਦੇਸ਼ ਲਈ ਇਕ ਵਿਸ਼ਵਾਸ ਯੋਗ ਨੇਤਾ ਸਾਬਤ ਹੋਏ ਹਨ।
ਐਸੋਸੀਏਸ਼ਨ ਦੇ ਜਨਰਲ ਸਕੱਤਰ ਸz. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਮੌਕੇ ਹਾਜ਼ਰ ਸਮੂਹ ਮੈਂਬਰਾਂ ਨੇ ਡਾ. ਮਨਮੋਹਨ ਸਿੰਘ ਦੇ ਯਾਦਗਰੀ ਪਲਾਂ ਨੂੰ ਸਾਂਝਾ ਕੀਤਾ ਅਤੇ ਉਨ੍ਹਾਂ ਦੇ ਪਰਿਵਾਰ ਪ੍ਰਤੀ ਗਹਿਰੀ ਸੰਵੇਦਨਾ ਪ੍ਰਗਟ ਕਰਦਿਆਂ ਡਾ. ਮਨਮੋਹਨ ਸਿੰਘ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਵੀ ਕੀਤੀ।
ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਮੀਤ ਪ੍ਰਧਾਨ ਭਾਈ ਮਨਜੀਤ ਸਿੰਘ ਮਾਨ, ਬਲਵਿੰਦਰ ਸਿੰਘ ਬਲ, ਸ. ਮੋਹਨ ਸਿੰਘ, ਸ. ਗੁਰਿੰਦਰ ਸਿੰਘ, ਸ. ਜੋਗਿੰਦਰ ਸਿੰਘ, ਰਾਜਬੰਸ ਖਾਨ ਸ਼ਰਮਾ, ਸ. ਸੁੱਚਾ ਸਿੰਘ ( ਸਾਰੇ ਮੈਂਬਰ ਪ੍ਰਬੰਧਕ ਕਮੇਟੀ), ਨਿਰਮਲ ਸਿੰਘ (ਮੈਂਬਰ ਸਾਲਸੀ ਕਮੇਟੀ) ਦਰਸ਼ਨ ਸਿੰਘ, ਸਰਦਾਰਾ ਸਿੰਘ, ਰਾਜ ਕੁਮਾਰ, ਲਖਬੀਰ ਸਿੰਘ, ਦਰਸ਼ਨ ਸਿੰਘ ਕਲਸੀ, ਬਲਬੀਰ ਸਿੰਘ, ਗੁਰਮੁੱਖ ਸਿੰਘ, ਸੁੰਦਰ ਸਿੰਘ, ਕੁਲਦੀਪ ਪੁਰੀ, ਗੁਰਦਰਸ਼ਨ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਐਸੋਸੀਏਸ਼ਨ ਦੇ ਮੈਂਬਰ ਹਾਜ਼ਰ ਸਨ।
Mohali
ਪ੍ਰਕਾਸ਼ ਪੁਰਬ ਮੌਕੇ ਜਲੇਬੀਆਂ ਦਾ ਲੰਗਰ ਲਗਾਇਆ
ਐਸ ਏ ਐਸ ਨਗਰ, 7 ਜਨਵਰੀ (ਸ.ਬ.) ਏਵਨ ਟੈਂਟ ਹਾਊਸ, ਫੇਜ਼ 3 ਬੀ 2 ਵਲੋਂ ਪ੍ਰਕਾਸ਼ ਪੁਰਬ ਮੌਕੇ ਗੁਰੂਦੁਆਰਾ ਸਾਚਾ ਧੰਨ ਸਾਹਿਬ ਵਿਖੇ ਜਲੇਬੀਆਂ ਦਾ ਲੰਗਰ ਲਗਾਇਆ ਗਿਆ। ਇਸ ਮੌਕੇ ਏਵਨ ਟੈਂਟ ਦੇ ਮਾਲਕ ਸz. ਰਜਿੰਦਰ ਸਿੰਘ, ਸੀਨੀਅਰ ਆਗੂ ਰਾਜਾ ਕੰਵਰਜੋਤ ਸਿੰਘ ਸਮੇਤ ਸਰਬਜੀਤ ਸਿੰਘ ਮੱਕੜ, ਪਰਵਿੰਦਰ ਸਿੰਘ, ਸੁਖਬੀਰ ਸਿੰਘ, ਪ੍ਰਿੰਸ ਵਰਮਾ, ਸਰਬਜੋਤ ਸਿੰਘ, ਗੁਰਜੋਤ ਸਿੰਘ ਵਲੋਂ ਸੇਵਾ ਨਿਭਾਈ ਗਈ।
-
National2 months ago
ਬੱਸ ਪਲਟਣ ਕਾਰਨ 5 ਵਿਅਕਤੀਆਂ ਦੀ ਮੌਤ, 2 ਦਰਜਨ ਵਿਅਕਤੀ ਜ਼ਖ਼ਮੀ
-
International2 months ago
ਗੌਤਮ ਅਡਾਨੀ ਤੇ ਨਿਊਯਾਰਕ ਵਿੱਚ ਧੋਖਾਧੜੀ ਅਤੇ ਰਿਸ਼ਵਤ ਦੇਣ ਦਾ ਲੱਗਾ ਦੋਸ਼
-
Chandigarh2 months ago
ਪੰਜਾਬ ਯੂਨੀਵਰਸਿਟੀ ਦੇ ਮੁੰਡਿਆਂ ਦੇ ਹੋਸਟਲ ਵਿੱਚ ਹਿਮਾਚਲ ਦੇ ਨੌਜਵਾਨ ਦੀ ਮੌਤ
-
Chandigarh2 months ago
ਚਾਰ ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਲਈ 3 ਵਜੇ ਤੱਕ ਹੋਈ 50 ਫੀਸਦੀ ਪੋਲਿੰਗ
-
Mohali2 months ago
ਫੇਜ਼ 4 ਦੇ ਗੁਰੂਦੁਆਾਰਾ ਸਾਹਿਬ ਵਿੱਚ ਚਲ ਰਹੇ ਆਨੰਦਕਾਰਜਾਂ ਦੌਰਾਨ ਲਾੜੀ ਦੀ ਮਾਂ ਦਾ ਬੈਗ ਚੁੱਕ ਕੇ ਭੱਜਦਾ ਬੱਚਾ ਸੇਵਾਦਾਰ ਵੱਲੋਂ ਕਾਬੂ
-
International1 month ago
ਭਾਰਤ ਦੀ ਆਸਟਰੇਲੀਆ ਵਿੱਚ ਆਸਟਰੇਲੀਆ ਤੇ ਸਭ ਤੋਂ ਵੱਡ ਜਿੱਤ
-
National2 months ago
ਬੋਰਵੈਲ ਵਿੱਚ ਡਿੱਗਣ ਕਾਰਨ 4 ਸਾਲਾ ਬੱਚੇ ਦੀ ਮੌਤ
-
Chandigarh2 months ago
ਪੰਜਾਬ ਵਿਧਾਨਸਭਾ ਦੀ ਜਿਮਣੀ ਚੋਣ ਵਿੱਚ ਆਮ ਆਦਮੀ ਪਾਰਟੀ ਨੇ ਤਿੰਨ ਅਤੇ ਕਾਂਗਰਸ ਨੇ ਇੱਕ ਸੀਟ ਜਿੱਤੀ