Chandigarh
ਪੰਜਾਬ ਸਰਕਾਰ ਨੇ ਲੋਹੜੀ ਬੰਪਰ ਦੀ ਇਨਾਮੀ ਰਾਸ਼ੀ ਵਧਾ ਕੇ 10 ਕਰੋੜ ਰੁਪਏ ਕੀਤੀ
ਚੰਡੀਗੜ੍ਹ, 3 ਜਨਵਰੀ (ਸ.ਬ.) ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਪੰਜਾਬ ਰਾਜ ਲੋਹੜੀ ਮੱਕਰ ਸੰਕ੍ਰਾਂਤੀ ਬੰਪਰ ਲਾਟਰੀ 2025 ਲਈ ਇਨਾਮੀ ਰਾਸ਼ੀ ਵਿੱਚ ਵਾਧੇ ਦਾ ਐਲਾਨ ਕਰਦਿਆਂ ਕਿਹਾ ਹੈ ਕਿ ਇਸਨੂੰ ਹੁਣ 10 ਕਰੋੜ ਰੁਪਏ ਕਰ ਦਿੱਤਾ ਗਿਆ ਹੈ।
ਇੱਥੇ ਜਾਰੀ ਇੱਕ ਬਿਆਨ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਪਹਿਲਕਦਮੀ ਰਾਜ ਦੇ ਮਾਲੀਏ ਨੂੰ ਹੁਲਾਰਾ ਦੇਣ ਅਤੇ ਪੰਜਾਬ ਦੀ ਲਾਟਰੀ ਮਾਰਕੀਟ ਨੂੰ ਹੋਰਨਾਂ ਦੇ ਮੁਕਾਬਲੇ ਵਧੇਰੇ ਆਕਰਸ਼ਕ ਬਣਾਉਣ ਲਈ ਇੱਕ ਵਿਆਪਕ ਦ੍ਰਿਸ਼ਟੀਕੋਣ ਦਾ ਹਿੱਸਾ ਹੈ।
ਇਨਾਮਾਂ ਦੇ ਵੇਰਵੇ ਦਿੰਦਿਆਂ ਵਿੱਤ ਮੰਤਰੀ ਨੇ ਕਿਹਾ ਕਿ 500 ਰੁਪਏ ਦੀ ਇਹ ਲਾਟਰੀ ਟਿਕਟ ਵਿੱਚ ਪਹਿਲਾ ਇਨਾਮ 10 ਕਰੋੜ ਰੁਪਏ, ਦੂਸਰੇ ਇਨਾਮ ਲਈ 1 ਕਰੋੜ ਰੁਪਏ, ਤੀਸਰੇ ਲਈ 50 ਲੱਖ ਰੁਪਏ ਅਤੇ ਹੋਰ ਕਈ ਇਨਾਮ ਹਨ। ਉਨ੍ਹਾਂ ਕਿਹਾ ਕਿ ਇਸ ਲਾਟਰੀ ਤਹਿਤ ਕੁੱਲ 68,819 ਇਨਾਮਾਂ ਦੀ ਪੇਸ਼ਕਸ਼ ਕੀਤੀ ਗਈ ਹੈ ਜਿਸ ਦੀ ਕੁੱਲ ਇਨਾਮੀ ਰਾਸ਼ੀ 23,47,90,000 ਰੁਪਏ ਹੈ।
Chandigarh
ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਦੇ ਠੇਕਾ ਮੁਲਾਜ਼ਮਾਂ ਵੱਲੋਂ ਹੜਤਾਲ ਖਤਮ
ਚੰਡੀਗੜ੍ਹ, 7 ਜਨਵਰੀ (ਸ.ਬ.) ਪੰਜਾਬ ਰੋਡਵੇਜ਼ ਪਨਬੱਸ ਅਤੇ ਪੀ ਆਰ ਟੀ ਸੀ ਦੇ ਕੰਟਰੈਕਟ ਮੁਲਾਜ਼ਮਾਂ ਨੇ ਤਿੰਨ ਰੋਜ਼ਾ ਹੜਤਾਲ ਖ਼ਤਮ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਜਾਬ ਰੋਡਵੇਜ਼ ਪਨਬੱਸ, ਪੀ ਆਰ ਟੀ ਸੀ ਦੇ ਕੰਟਰੈਕਟ ਮੁਲਾਜ਼ਮਾਂ ਨੂੰ ਮੀਟਿੰਗ ਦਾ ਸੱਦਾ ਦਿੱਤਾ ਗਿਆ ਹੈ, ਜਿਸ ਉਪਰੰਤ ਹੜਤਾਲ ਤੇ ਗਏ ਮੁਲਾਜ਼ਮਾਂ ਨੇ ਹੜਤਾਲ ਨੂੰ ਖ਼ਤਮ ਕਰਨ ਦਾ ਐਲਾਨ ਕੀਤਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗੰਵਤ ਮਾਨ ਵੱਲੋਂ ਪੰਜਾਬ ਰੋਡਵੇਜ਼ ਪਨਬੱਸ, ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ ਯੂਨੀਅਨ, ਪੰਜਾਬ ਨਾਲ ਉਨ੍ਹਾਂ ਦੀਆਂ ਮੰਗਾਂ ਸੰਬੰਧੀ ਮਿਤੀ 15 ਜਨਵਰੀ 2025 ਨੂੰ ਸਵੇਰ 11.30 ਵਜੇ ਮੁੱਖ ਮੰਤਰੀ ਦਫ਼ਤਰ, ਪੰਜਾਬ ਸਿਵਲ ਸਕੱਤਰੇਤ 1 ਚੰਡੀਗੜ੍ਹ ਵਿਖੇ ਮੀਟਿੰਗ ਰੱਖੀ ਗਈ ਹੈ। ਇਸ ਮੀਟਿੰਗ ਵਿੱਚ ਯੂਨੀਅਨ ਦੇ ਵੱਧ ਤੋਂ ਵੱਧ 5 ਮੈਂਬਰਾਂ ਸ਼ਾਮਲ ਹੋ ਸਕਦੇ ਹਨ।
ਜ਼ਿਕਰਯੋਗ ਹੈ ਕਿ ਪੰਜਾਬ ਰੋਡਵੇਜ਼ ਪਨਬੱਸ, ਪੀ ਆਰ ਟੀ ਸੀ ਦੇ ਕੰਟਰੈਕਟ ਮੁਲਾਜ਼ਮਾਂ ਦੀ ਤਿੰਨ ਰੋਜ਼ਾ ਹੜਤਾਲ ਦਾ ਅੱਜ ਦੂਜਾ ਦਿਨ ਹੈ। ਇਸ ਹੜਤਾਲ ਕਾਰਣ ਆਮ ਜਨਤਾ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਸੀ
Chandigarh
ਪੰਜਾਬ ਵਿੱਚ ਕੁੱਲ ਵੋਟਰਾਂ ਦੀ ਗਿਣਤੀ 2.13 ਕਰੋੜ ਤੋਂ ਵੱਧ : ਮੁੱਖ ਚੋਣ ਅਧਿਕਾਰੀ ਸਿਬਿਨ ਸੀ
ਪੰਜਾਬ ਦੀ ਅੰਤਿਮ ਵੋਟਰ ਸੂਚੀ 2025 ਦੀ ਪ੍ਰਕਾਸ਼ਨਾ ਹੋਈ
ਚੰਡੀਗੜ੍ਹ, 7 ਜਨਵਰੀ (ਸ.ਬ.) ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ. ਵਲੋਂ ਸੂਬੇ ਦੀਆਂ ਸਮੂਹ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅੰਤਿਮ ਪ੍ਰਕਾਸ਼ਨਾਂ ਦੀਆਂ ਬਿਨਾਂ ਫੋਟੋ ਵੋਟਰ ਸੂਚੀ ਦੀਆਂ ਸੀਡੀਜ਼ ਸੌਪੀਆਂ ਗਈਆਂ ਹਨ।
ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਵਿਖੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਸਿਬਿਨ ਸੀ ਨੇ ਦੱਸਿਆ ਕਿ 7 ਜਨਵਰੀ, 2025 ਨੂੰ ਅੰਤਿਮ ਵੋਟਰ ਸੂਚੀਆਂ ਦੀ ਪ੍ਰਕਾਸ਼ਨਾ ਤੱਕ ਪੰਜਾਬ ਵਿਚ ਕੁੱਲ ਵੋਟਰਾਂ ਦੀ ਗਿਣਤੀ 2 ਕਰੋੜ 13 ਲੱਖ 80 ਹਜ਼ਾਰ 565 ਹੈ। ਜਿਨ੍ਹਾਂ ਵਿੱਚੋਂ ਮਰਦ ਵੋਟਰ 1 ਕਰੋੜ 12 ਲੱਖ 31 ਹਜ਼ਾਰ 744, ਔਰਤਾਂ 1 ਕਰੋੜ 01 ਲੱਖ 48 ਹਜ਼ਾਰ 76, ਤੀਜਾ ਲਿੰਗ 745, ਐਨ.ਆਰ.ਆਈ 1611, ਦਿਵਿਆਂਗ ਵੋਟਰ 1 ਲੱਖ 56 ਹਜ਼ਾਰ 130 ਅਤੇ ਸਰਵਿਸ ਵੋਟਰ 1 ਲੱਖ 1 ਹਜ਼ਾਰ 257 ਹਨ।
ਉਨ੍ਹਾਂ ਦੱਸਿਆ ਕਿ ਇਸ ਸਮੇਂ ਪੰਜਾਬ ਵਿੱਚ ਕੁੱਲ ਪੋਲਿੰਗ ਸਟੇਸ਼ਨਾਂ ਦੀ ਗਿਣਤੀ 24 ਹਜ਼ਾਰ 446 ਹੈ, ਜਿਸ ਵਿੱਚ ਸ਼ਹਿਰੀ ਪੋਲਿੰਗ ਸਟੇਸ਼ਨਾਂ ਦੀ ਗਿਣਤੀ 8062 ਅਤੇ ਪੇਂਡੂ ਪੋਲਿੰਗ ਸਟੇਸ਼ਨਾਂ ਦੀ ਗਿਣਤੀ 16,384 ਹੈ। ਉਨ੍ਹਾਂ ਦੱਸਿਆ ਕਿ ਸਾਰੇ ਪੋਲਿੰਗ ਸ ਟੇਸ਼ਨਾਂ ਉੱਤੇ ਵੋਟਰਾਂ ਲਈ ਰੈਂਪ, ਪੀਣ ਵਾਲਾ ਪਾਣੀ, ਲਾਈਟਿੰਗ, ਬੈਠਣ ਲਈ ਕੁਰਸੀਆਂ ਅਤੇ ਪਖਾਨਿਆਂ ਦੀ ਵਿਵਸਥਾ ਕੀਤੀ ਗਈ ਹੈ।
ਉਹਨਾਂ ਮੀਟਿੰਗ ਦੌਰਾਨ ਸਿਆਸੀ ਪਾਰਟੀਆਂ ਦੇ ਨੁਮਾਇੰਦੀਆਂ ਨੂੰ ਕਿਹਾ ਕਿ ਉਹ ਹਰ ਇਕ ਪੋਲਿੰਗ ਸਟੇਸ਼ਨ ਤੇ ਆਪਣੇ ਬੂਥ ਲੈਵਲ ਏਜੰਟ ਨਿਯੁਕਤ ਕਰਨ ਤਾਂ ਜੋ ਅੱਗੋਂ ਵੀ ਵੋਟਰ ਸੂਚੀਆਂ ਪ੍ਰਕਾਸ਼ਨ ਦੀ ਪ੍ਰਕਿਰਿਆ ਪਾਰਦਰਸ਼ੀ ਢੰਗ ਨਾਲ ਜਾਰੀ ਰਹੇ। ਮੀਟਿੰਗ ਵਿੱਚ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਤੋਂ ਇਲਾਵਾ ਐਡੀਸ਼ਨਲ ਸੀ ਈ ਓ ਹਰੀਸ਼ ਨਈਅਰ, ਜੁਆਇੰਟ ਸੀ ਈ ਓ ਸਕੱਤਰ ਸਿੰਘ ਬੱਲ, ਚੋਣ ਅਧਿਕਾਰੀ ਅੰਜੂ ਬਾਲਾ ਤੋਂ ਇਲਾਵਾ ਸੀ ਈ ਓ ਦਫ਼ਤਰ ਦੇ ਉੱਚ ਅਧਿਕਾਰੀ ਹਾਜ਼ਰ ਸਨ।
Chandigarh
ਡਾ. ਬਲਜੀਤ ਕੌਰ ਵੱਲੋਂ ਅਧਿਕਾਰੀਆਂ ਨੂੰ ਬਜੁਰਗਾਂ ਦੇ ਜੀਵਨ ਪੱਧਰ ਸਬੰਧੀ ਸਰਵੇਖਣ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼
ਚੰਡੀਗੜ੍ਹ, 7 ਜਨਵਰੀ (ਸ.ਬ.) ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਵਿਭਾਗੀ ਅਧਿਕਾਰੀਆਂ ਨੂੰ ‘ਸਾਡੇ ਬਜ਼ੁਰਗ ਸਾਡਾ ਮਾਣ ਮੁਹਿੰਮ ਤਹਿਤ ਕਰਵਾਏ ਜਾ ਰਹੇ ਬਜੁਰਗਾਂ ਦੇ ਜੀਵਨ ਪੱਧਰ ਸਬੰਧੀ ਸਰਵੇਖਣ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਸ ਸਰਵੇਖਣ ਦੌਰਾਨ ਜਿਹੜੇ ਬਜੁਰਗ ਪੈਨਸ਼ਨ ਤੋਂ ਵਾਂਝੇ ਰਹਿ ਗਏ ਹਨ ਜਾਂ ਜਿਹੜੇ ਬਜੁਰਗ ਮਰੀਜ਼ ਹਨ ਜੋ ਆਪਣਾ ਇਲਾਜ ਨਹੀ ਕਰਵਾ ਸਕਦੇ ਅਤੇ ਜਿਹੜੇ ਬਜੁਰਗਾਂ ਨੂੰ ਉਹਨਾਂ ਦੇ ਬੱਚੇ ਨਹੀ ਸੰਭਾਲ ਰਹੇ, ਉਹਨਾਂ ਸਬੰਧੀ ਮੁਕੰਮਲ ਰਿਪੋਰਟ ਜਲਦੀ ਤੋਂ ਜਲਦੀ ਤਿਆਰ ਕਰਕੇ ਲੋੜੀਂਦੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸੂਬਾ ਸਰਕਾਰ ਵੱਲੋਂ ਬਜ਼ੁਰਗਾਂ ਦੀ ਭਲਾਈ ਲਈ ਲਈ ਤਿਆਰ ਕੀਤੀਆਂ ਸਕੀਮਾਂ ਜ਼ਮੀਨੀ ਪੱਧਰ ਤੇ ਬਿਨਾਂ ਕਿਸੇ ਦੇਰੀ ਦੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤੀਆਂ ਜਾਣ।
ਡਾ. ਬਲਜੀਤ ਕੌਰ ਨੇ ਦੱਸਿਆ ਕਿ ‘ਸਾਡੇ ਬਜ਼ੁਰਗ ਸਾਡਾ ਮਾਣ’ ਮੁਹਿੰਮ ਤਹਿਤ ਵਿਭਾਗੀ ਸੁਪਰਵਾਈਜ਼ਰਾਂ ਵੱਲੋਂ ਐਮ ਸੇਵਾ ਐਪ ਰਾਹੀਂ ਸਰਵੇਖਣ ਕੀਤਾ ਜਾ ਰਿਹਾ ਹੈ। ਉਹਨਾਂ ਹੁਸ਼ਿਆਰਪੁਰ, ਫਿਰੋਜ਼ਪੁਰ, ਐਸ. ਏ. ਐਸ.ਨਗਰ ਅਤੇ ਪਠਾਨਕੋਟ ਜ਼ਿਲ੍ਹਿਆਂ ਵੱਲੋਂ ਕੀਤੇ ਸਰਵੇਖਣ ਦੀ ਪ੍ਰਗਤੀ ਦੀ ਸ਼ਲਾਘਾ ਕੀਤੀ ਅਤੇ ਬਾਕੀ ਜ਼ਿਲ੍ਹਿਆਂ ਨੂੰ ਆਪਣੇ ਯਤਨਾਂ ਵਿੱਚ ਤੇਜ਼ੀ ਲਿਆਉਣ ਲਈ ਕਿਹਾ।
-
National2 months ago
ਬੱਸ ਪਲਟਣ ਕਾਰਨ 5 ਵਿਅਕਤੀਆਂ ਦੀ ਮੌਤ, 2 ਦਰਜਨ ਵਿਅਕਤੀ ਜ਼ਖ਼ਮੀ
-
International2 months ago
ਗੌਤਮ ਅਡਾਨੀ ਤੇ ਨਿਊਯਾਰਕ ਵਿੱਚ ਧੋਖਾਧੜੀ ਅਤੇ ਰਿਸ਼ਵਤ ਦੇਣ ਦਾ ਲੱਗਾ ਦੋਸ਼
-
Chandigarh2 months ago
ਪੰਜਾਬ ਯੂਨੀਵਰਸਿਟੀ ਦੇ ਮੁੰਡਿਆਂ ਦੇ ਹੋਸਟਲ ਵਿੱਚ ਹਿਮਾਚਲ ਦੇ ਨੌਜਵਾਨ ਦੀ ਮੌਤ
-
Chandigarh2 months ago
ਚਾਰ ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਲਈ 3 ਵਜੇ ਤੱਕ ਹੋਈ 50 ਫੀਸਦੀ ਪੋਲਿੰਗ
-
Mohali2 months ago
ਫੇਜ਼ 4 ਦੇ ਗੁਰੂਦੁਆਾਰਾ ਸਾਹਿਬ ਵਿੱਚ ਚਲ ਰਹੇ ਆਨੰਦਕਾਰਜਾਂ ਦੌਰਾਨ ਲਾੜੀ ਦੀ ਮਾਂ ਦਾ ਬੈਗ ਚੁੱਕ ਕੇ ਭੱਜਦਾ ਬੱਚਾ ਸੇਵਾਦਾਰ ਵੱਲੋਂ ਕਾਬੂ
-
International1 month ago
ਭਾਰਤ ਦੀ ਆਸਟਰੇਲੀਆ ਵਿੱਚ ਆਸਟਰੇਲੀਆ ਤੇ ਸਭ ਤੋਂ ਵੱਡ ਜਿੱਤ
-
National2 months ago
ਬੋਰਵੈਲ ਵਿੱਚ ਡਿੱਗਣ ਕਾਰਨ 4 ਸਾਲਾ ਬੱਚੇ ਦੀ ਮੌਤ
-
Chandigarh2 months ago
ਪੰਜਾਬ ਵਿਧਾਨਸਭਾ ਦੀ ਜਿਮਣੀ ਚੋਣ ਵਿੱਚ ਆਮ ਆਦਮੀ ਪਾਰਟੀ ਨੇ ਤਿੰਨ ਅਤੇ ਕਾਂਗਰਸ ਨੇ ਇੱਕ ਸੀਟ ਜਿੱਤੀ