National
ਚੋਰੀ ਦੀ ਵਾਰਦਾਤ ਮੌਕੇ ਹੋਈ ਹੱਥੋਪਾਈ ਦੌਰਾਨ ਦੁਕਾਨ ਮਾਲਕ ਅਤੇ ਚੋਰ ਦੀ ਮੌਤ
ਡਡਵਿੰਡੀ, 6 ਜਨਵਰੀ (ਸ.ਬ.) ਕਪੂਰਥਲਾ ਸੁਲਤਾਨਪੁਰ ਲੋਧੀ ਜੀ. ਟੀ. ਰੋਡ ਤੇ ਬੱਸ ਅੱਡਾ ਭਾਣੋ ਲੰਗਾ ਵਿਖੇ ਬੀਤੀ ਦੇਰ ਰਾਤ 12 ਤੋ 1 ਵਜੇ ਦੇ ਕਰੀਬ ਇੱਕ ਮੈਡੀਕਲ ਸਟੋਰ ਤੇ ਚੋਰੀ ਕਰਨ ਆਏ ਚੋਰਾਂ ਦਾ ਪਤਾ ਲੱਗਣ ਤੇ ਮੌਕੇ ਤੇ ਪੁੱਜੇ ਦੁਕਾਨ ਮਾਲਕ ਤੇ ਚੋਰਾਂ ਵਿਚਕਾਰ ਹੋਈ ਹੱਥੋਂ ਪਾਈ ਵਿੱਚ ਦੁਕਾਨ ਮਾਲਕ ਤੇ ਚੋਰ ਦੀ ਮੌਤ ਹੋ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਗੁਰਚਰਨ ਸਿੰਘ ਦੇ ਪੁੱਤਰ ਪਵਨਦੀਪ ਸਿੰਘ ਨੇ ਦੱਸਿਆ ਕਿ ਉਨਾਂ ਨੂੰ ਸੀ. ਸੀ. ਟੀ. ਵੀ. ਕੈਮਰੇ ਰਾਹੀਂ ਪਤਾ ਲੱਗਾ ਕਿ ਉਨਾਂ ਦੀ ਦੁਕਾਨ ਤੇ ਚੋਰ ਪੈ ਗਏ ਹਨ। ਜਿਸ ਤੇ ਦੁਕਾਨ ਮਾਲਕ ਗੁਰਚਰਨ ਸਿੰਘ ਵਾਸੀ ਪਾਜੀਆਂ ਤੇ ਉਸਦਾ ਲੜਕਾ ਪਵਨਦੀਪ ਸਿੰਘ ਜਦੋਂ ਮੌਕੇ ਤੇ ਪੁੱਜੇ ਤਾਂ ਚੋਰ ਦੁਕਾਨ ਦਾ ਸ਼ਟਰ ਤੋੜਨ ਦੀ ਕੋਸ਼ਿਸ਼ ਕਰ ਰਹੇ ਸਨ। ਦੁਕਾਨ ਮਾਲਕ ਨੇ ਆਪਣੀ ਰਾਫਲ ਨਾਲ ਚੋਰ ਤੇ ਬੱਟ ਨਾਲ ਹਮਲਾ ਕੀਤਾ ਇਸ ਮੌਕੇ ਚੋਰਾਂ ਨਾਲ ਗੁੱਥਮਗੁੱਥਾ ਹੋਏ ਦੌਰਾਨ ਦੁਕਾਨ ਮਾਲਕ ਵਲੋਂ ਚਲਾਈ ਹੋਈ ਗੋਲੀ ਦੁਕਾਨ ਮਾਲਕ ਦੇ ਹੀ ਵੱਜਣ ਕਾਰਨ ਉਸ ਦੀ ਮੌਤ ਹੋ ਗਈ ਅਤੇ ਜ਼ਖ਼ਮੀ ਹੋਏ ਚੋਰ ਨੇ ਵੀ ਦਮ ਤੋੜ ਦਿੱਤਾ। ਦੁਕਾਨ ਮਾਲਕ ਦੀ ਲਾਸ਼ ਨੂੰ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾ ਘਰ ਵਿੱਚ ਰਖਵਾ ਦਿੱਤਾ ਗਿਆ ਹੈ ਅਤੇ ਕਥਿਤ ਚੋਰ ਦੀ ਮ੍ਰਿਤਕ ਲਾਸ਼ ਨੂੰ ਵੀ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਦੇ ਮੁਰਦਾ ਘਰ ਵਿੱਚ ਰਖਵਾ ਦਿੱਤਾ ਗਿਆ। ਸਿਵਲ ਹਸਪਤਾਲ ਕਪੂਰਥਲਾ ਦੇ ਐਮਰਜੈਂਸੀ ਵਾਰਡ ਵਿੱਚ ਤਾਇਨਾਤ ਡਿਊਟੀ ਡਾਕਟਰ ਆਸ਼ੀਸ਼ਪਾਲ ਸਿੰਘ ਨੇ ਦੱਸਿਆ ਕਿ ਉਹਨਾਂ ਕੋਲ ਦੇਰ ਰਾਤ ਇੱਕ ਮਰੀਜ਼ ਨੂੰ ਲੈ ਕੇ ਆਏ ਸੀ ਜਿਸ ਦੇ ਗੋਲ਼ੀ ਵੱਜੀ ਹੋਈ ਸੀ ਜਦੋਂ ਜਾਂਚ ਕੀਤੀ ਗਈ ਤਾਂ ਉਸ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਸੀ ਜਿਸ ਦੀ ਲਾਸ਼ ਨੂੰ ਮੁਰਦਾ ਘਰ ਵਿੱਚ ਰਖਵਾ ਦਿੱਤਾ ਗਿਆ ਤੇ ਇਸ ਸਬੰਧੀ ਪੁਲੀਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਤੇ ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਪੁਲੀਸ ਟੀਮ ਮੌਕੇ ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕਰ ਰਹੀ ਹੈ। ਇਸ ਘਟਨਾ ਸਬੰਧੀ ਜਦੋਂ ਡੀ ਐਸ ਪੀ ਸੁਲਤਾਨਪੁਰ ਲੋਧੀ ਗੁਰਮੀਤ ਸਿੰਘ ਸਿੱਧੂ ਨਾਲ ਗੱਲਬਾਤ ਕੀਤੀ ਤਾਂ ਉਹਨਾਂ ਕਿਹਾ ਕਿ ਪੁਲੀਸ ਹਰ ਪਹਿਲੂ ਤੋਂ ਜਾਂਚ ਕਰ ਰਹੀ ਹੈ।
National
ਕੋਲਾ ਖਾਨ ਵਿੱਚ ਫਸੇ 9 ਮਜ਼ਦੂਰਾਂ ਵਿੱਚੋਂ ਇਕ ਦੀ ਲਾਸ਼ ਬਰਾਮਦ
ਗੁਹਾਟੀ, 8 ਜਨਵਰੀ (ਸ.ਬ.) ਅਸਾਮ ਦੇ ਦੀਮਾ ਹਸਾਓ ਜ਼ਿਲ੍ਹੇ ਵਿੱਚ ਕੋਲਾ ਖਾਨ ਵਿੱਚ ਪਾਣੀ ਭਰਨ ਕਾਰਨ ਫਸੇ ਨੌਂ ਮਜ਼ਦੂਰਾਂ ਵਿੱਚੋਂ ਇੱਕ ਦੀ ਲਾਸ਼ ਫੌਜ ਦੇ ਗੋਤਾਖੋਰਾਂ ਨੇ ਅੱਜ ਤੀਜੇ ਦਿਨ ਬਰਾਮਦ ਕਰ ਲਈ ਹੈ। ਰਾਹਤ ਕਾਰਜ ਕਰ ਰਹੇ ਅਧਿਕਾਰੀਆਂ ਨੇ ਕਿਹਾ ਕਿ ਅੱਠ ਹੋਰ ਵਿਅਕਤੀਆਂ ਦੇ ਬਚਣ ਦੀ ਸੰਭਾਵਨਾ ਗੰਭੀਰ ਜਾਪਦੀ ਹੈ, ਹਾਲਾਂਕਿ ਜਲ ਸੈਨਾ, ਸੈਨਾ, ਐਨਡੀਆਰਐਫ ਅਤੇ ਐਸਡੀਆਰਐਫ ਦੇ ਕਰਮਚਾਰੀਆਂ ਦੀ ਇੱਕ ਟੀਮ ਨੇ ਫਸੇ ਹੋਏ ਮਾਈਨਰਾਂ ਨੂੰ ਬਚਾਉਣ ਲਈ ਆਪਣੇ ਯਤਨ ਤੇਜ਼ ਕਰ ਦਿੱਤੇ ਹਨ।
ਜ਼ਿਕਰਯੋਗ ਹੈ ਕਿ ਇਹ ਮਜ਼ਦੂਰ ਸੋਮਵਾਰ ਨੂੰ ਉਮਰਾਂਗਸੋ ਦੇ ਖੇਤਰ ਵਿੱਚ ਸਥਿਤ ਕੋਲੇ ਦੀ ਖਾਣ ਵਿੱਚ ਅਚਾਨਕ ਪਾਣੀ ਭਰਨ ਕਾਰਨ ਫਸ ਗਏ ਸਨ। ਅਧਿਕਾਰੀਆਂ ਨੇ ਦੱਸਿਆ ਕਿ ਗੋਤਾਖੋਰਾਂ ਨੇ ਸਵੇਰੇ ਖਾਨ ਦੇ ਅੰਦਰ ਲਾਸ਼ ਲੱਭੀ ਅਤੇ ਇਸ ਦੀ ਪਛਾਣ ਅਜੇ ਤੱਕ ਨਹੀਂ ਹੋ ਸਕੀ ਹੈ।
ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਨੇ ਐਕਸ ਤੇ ਪੋਸਟ ਕਰਦਿਆਂ ਇਸ ਘਟਨਾ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਵੀ ਬਚਾਅ ਕਾਰਜ ਪੂਰੇ ਜ਼ੋਰਾਂ ਨਾਲ ਜਾਰੀ ਹਨ, ਫੌਜ ਅਤੇ ਐਨਡੀਆਰਐਫ ਦੇ ਗੋਤਾਖੋਰ ਪਹਿਲਾਂ ਹੀ ਖੂਹ ਵਿੱਚ ਦਾਖਲ ਹੋ ਚੁੱਕੇ ਹਨ। ਉਧਰ ਪੁਲੀਸ ਨੇ ਘਟਨਾ ਦੇ ਸਬੰਧ ਵਿੱਚ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ।
National
ਅਦਾਕਾਰਾ ਦੇ ਜਿਨਸੀ ਸ਼ੋਸ਼ਣ ਸਬੰਧੀ ਮਾਮਲੇ ਵਿੱਚ ਕਾਰੋਬਾਰੀ ਗ੍ਰਿਫ਼ਤਾਰ
ਕੋਚੀ, 8 ਜਨਵਰੀ (ਸ.ਬ.) ਮਲਿਆਲਮ ਅਦਾਕਾਰਾ ਹਨੀ ਰੋਜ਼ ਵੱਲੋਂ ਦਰਜ ਕਰਵਾਏ ਗਏ ਜਿਨਸੀ ਸ਼ੋਸ਼ਣ ਦੇ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਨੇ ਉੱਘੇ ਕਾਰੋਬਾਰੀ ਬੌਬੀ ਚੇਮਨੂਰ ਨੂੰ ਅੱਜ ਹਿਰਾਸਤ ਵਿੱਚ ਲੈ ਲਿਆ। ਇਹ ਜਾਣਕਾਰੀ ਅਧਿਕਾਰਤ ਸੂਤਰਾਂ ਨੇ ਦਿੱਤੀ ਹੈ।
ਕੋਚੀ ਸਿਟੀ ਪੁਲੀਸ ਦੇ ਇੱਕ ਅਧਿਕਾਰੀ ਨੇ ਇਸ ਕਾਰਵਾਈ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਵਾਇਨਾਡ ਤੋਂ ਹਿਰਾਸਤ ਵਿੱਚ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ ਅਦਾਕਾਰਾ ਵੱਲੋਂ ਇੱਕ ਜੌਹਰੀ ਚੇਮਨੂਰ ਵਿਰੁੱਧ ਲਾਏ ਗਏ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦੀ ਜਾਂਚ ਕਰਨ ਲਈ ਕੋਚੀ ਸੈਂਟਰਲ ਸਟੇਸ਼ਨ ਦੇ ਸਰਕਲ ਇੰਸਪੈਕਟਰ ਦੀ ਅਗਵਾਈ ਵਿੱਚ ਇਸ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਗਿਆ ਸੀ।
ਰੋਜ਼ ਦੀ ਸ਼ਿਕਾਇਤ ਤੋਂ ਬਾਅਦ ਚੇਮਨੂਰ ਖ਼ਿਲਾਫ਼ ਗੈਰ-ਜ਼ਮਾਨਤੀ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ। ਆਪਣੀ ਸ਼ਿਕਾਇਤ ਵਿੱਚ ਰੋਜ਼ ਨੇ ਚੇਮਨੂਰ ਤੇ ਉਸਦੇ ਵਿਰੁੱਧ ਵਾਰ-ਵਾਰ ਜਿਨਸੀ ਰੰਗਤ ਵਾਲੀਆਂ ਟਿੱਪਣੀਆਂ ਕਰਨ ਦਾ ਦੋਸ਼ ਲਗਾਇਆ ਹੈ। ਪੁਲੀਸ ਦੀ ਕਾਰਵਾਈ ਤੇ ਪ੍ਰਤੀਕਿਰਿਆ ਦਿੰਦਿਆਂ ਰੋਜ਼ ਨੇ ਕਿਹਾ ਕਿ ਉਸ ਲਈ ਇਹ ਸਕੂਨ ਭਰਿਆ ਦਿਨ ਹੈ।
ਇੱਕ ਨਿਊਜ਼ ਚੈਨਲ ਨਾਲ ਗੱਲ ਕਰਦਿਆਂ ਰੋਜ਼ ਨੇ ਕਿਹਾ ਕਿ ਉਸ ਨੇ ਇਹ ਮਾਮਲਾ ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਕੋਲ ਉਠਾਇਆ ਹੈ, ਜਿਨ੍ਹਾਂ ਨੇ ਉਸ ਨੂੰ ਦੋਸ਼ੀ ਵਿਰੁੱਧ ਸਖ਼ਤ ਕਾਰਵਾਈ ਦਾ ਭਰੋਸਾ ਦਿੱਤਾ ਹੈ। ਉਸ ਨੇ ਉਮੀਦ ਜ਼ਾਹਰ ਕੀਤੀ ਕਿ ਇਸ ਸਬੰਧੀ ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ ਤੇ ਮੁਲਜ਼ਮ ਨੂੰ ਸਜ਼ਾ ਮਿਲੇਗੀ।
National
ਵੀ. ਨਰਾਇਣਨ ਹੋਣਗੇ ਇਸਰੋ ਦੇ ਨਵੇਂ ਮੁਖੀ
ਨਵੀਂ ਦਿੱਲੀ, 8 ਜਨਵਰੀ (ਸ.ਬ.) ਕੇਂਦਰ ਸਰਕਾਰ ਨੇ ਪੁਲਾੜ ਵਿਗਿਆਨੀ ਵੀ. ਨਰਾਇਣਨ ਨੂੰ ਭਾਰਤੀ ਪੁਲਾੜ ਖੋਜ ਸੰਗਠਨ ਦਾ ਨਵਾਂ ਚੇਅਰਮੈਨ ਨਿਯੁਕਤ ਕੀਤਾ ਹੈ। ਉਨ੍ਹਾਂ ਨੂੰ ਪੁਲਾੜ ਵਿਭਾਗ ਦਾ ਸਕੱਤਰ ਵੀ ਬਣਾਇਆ ਗਿਆ ਹੈ। ਉਹ 14 ਜਨਵਰੀ ਨੂੰ ਇਸਰੋ ਦੇ ਮੁਖੀ ਐਸ. ਸੋਮਨਾਥ ਦੀ ਥਾਂ ਲੈਣਗੇ। ਨਾਰਾਇਣਨ ਦਾ ਕਾਰਜਕਾਲ 2 ਸਾਲ ਦਾ ਹੋਵੇਗਾ। ਮੌਜੂਦਾ ਸਮੇਂ ਵਿਚ ਉਹ ਵਲਿਆਮਾਲਾ ਵਿਖੇ ਸਥਿਤ ਲਿਕਵਿਡ ਪ੍ਰੋਪਲਸ਼ਨ ਸਿਸਟਮ ਸੈਂਟਰ ਦੇ ਡਾਇਰੈਕਟਰ ਹਨ। ਨਰਾਇਣਨ ਕੋਲ 40 ਸਾਲ ਦਾ ਤਜ਼ਰਬਾ ਹੈ। ਉਹ ਰਾਕੇਟ ਅਤੇ ਪੁਲਾੜ ਯਾਨ ਸੰਚਾਲਨ ਵਿਚ ਮਾਹਰ ਹਨ।
-
National2 months ago
ਬੱਸ ਪਲਟਣ ਕਾਰਨ 5 ਵਿਅਕਤੀਆਂ ਦੀ ਮੌਤ, 2 ਦਰਜਨ ਵਿਅਕਤੀ ਜ਼ਖ਼ਮੀ
-
International2 months ago
ਗੌਤਮ ਅਡਾਨੀ ਤੇ ਨਿਊਯਾਰਕ ਵਿੱਚ ਧੋਖਾਧੜੀ ਅਤੇ ਰਿਸ਼ਵਤ ਦੇਣ ਦਾ ਲੱਗਾ ਦੋਸ਼
-
Chandigarh2 months ago
ਚਾਰ ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਲਈ 3 ਵਜੇ ਤੱਕ ਹੋਈ 50 ਫੀਸਦੀ ਪੋਲਿੰਗ
-
Mohali2 months ago
ਫੇਜ਼ 4 ਦੇ ਗੁਰੂਦੁਆਾਰਾ ਸਾਹਿਬ ਵਿੱਚ ਚਲ ਰਹੇ ਆਨੰਦਕਾਰਜਾਂ ਦੌਰਾਨ ਲਾੜੀ ਦੀ ਮਾਂ ਦਾ ਬੈਗ ਚੁੱਕ ਕੇ ਭੱਜਦਾ ਬੱਚਾ ਸੇਵਾਦਾਰ ਵੱਲੋਂ ਕਾਬੂ
-
International1 month ago
ਭਾਰਤ ਦੀ ਆਸਟਰੇਲੀਆ ਵਿੱਚ ਆਸਟਰੇਲੀਆ ਤੇ ਸਭ ਤੋਂ ਵੱਡ ਜਿੱਤ
-
Chandigarh2 months ago
ਪੰਜਾਬ ਵਿਧਾਨਸਭਾ ਦੀ ਜਿਮਣੀ ਚੋਣ ਵਿੱਚ ਆਮ ਆਦਮੀ ਪਾਰਟੀ ਨੇ ਤਿੰਨ ਅਤੇ ਕਾਂਗਰਸ ਨੇ ਇੱਕ ਸੀਟ ਜਿੱਤੀ
-
International2 months ago
ਯੂਕੇ ਵਿੱਚ ਭਾਰਤੀ ਵਿਅਕਤੀ ਵੱਲੋਂ ਪਤਨੀ ਦਾ ਕਤਲ
-
National2 months ago
ਬੋਰਵੈਲ ਵਿੱਚ ਡਿੱਗਣ ਕਾਰਨ 4 ਸਾਲਾ ਬੱਚੇ ਦੀ ਮੌਤ