Punjab
ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਨਗਰ ਕੌਂਸਲ ਪ੍ਰਧਾਨ ਦੀ ਗੱਡੀ ਤੇ ਚਲਾਈਆਂ ਗੋਲੀਆਂ
ਹੁਸ਼ਿਆਰਪੁਰ, 8 ਜਨਵਰੀ (ਸ.ਬ.) ਹੁਸ਼ਿਆਰਪੁਰ ਟਾਂਡਾ ਉੜਮੁੜ ਬੀਤੀ ਦੇਰ ਰਾਤ ਟਾਂਡਾ ਸ੍ਰੀ ਹਰਗੋਬਿੰਦਪੁਰ ਰੋਡ ਤੇ ਪਿੰਡ ਰੜਾ ਮੰਡ ਨਜ਼ਦੀਕ ਨਗਰ ਕੌਂਸਲ ਸ੍ਰੀ ਹਰਗੋਬਿੰਦਪੁਰ ਦੇ ਪ੍ਰਧਾਨ ਨਵਦੀਪ ਸਿੰਘ ਪੰਨੂ ਦੀ ਕਰੇਟਾ ਗੱਡੀ ਤੇ ਮੋਟਰ ਸਾਈਕਲ ਸਵਾਰ ਅਣਪਛਾਤੇ ਹਮਲਾਵਰਾਂ ਨੇ ਫਾਇਰਿੰਗ ਕੀਤੀ ਹੈ।
ਜ਼ਿਕਰਯੋਗ ਹੈ ਕਿ ਜਦੋਂ ਪੰਨੂ ਆਪਣੇ ਡਰਾਈਵਰ ਜਸ਼ਨ ਦੇ ਨਾਲ ਟਾਂਡਾ ਵੱਲੋਂ ਸ੍ਰੀ ਹਰਗੋਬਿੰਦਪੁਰ ਵੱਲ ਜਾ ਰਿਹਾ ਸੀ ਤਾਂ ਰਾਤ 11 ਵਜੇ ਦੇ ਕਰੀਬ ਉਸ ਦੀ ਕਰੇਟਾ ਗੱਡੀ ਤੇ ਰੜਾ ਮੰਡ ਬਿਆਸ ਦਰਿਆ ਪੁਲ ਨਜ਼ਦੀਕ ਗੋਲੀਬਾਰੀ ਹੋ ਗਈ।
ਪ੍ਰਾਪਤ ਜਾਣਕਾਰੀ ਅਨੁਸਾਰ ਉਨ੍ਹਾਂ ਦੀ ਕਰੇਟਾ ਗੱਡੀ ਦੀ ਪਿਛਲੀ ਬਾਰੀ ਨਜ਼ਦੀਕ ਪੰਜ ਗੋਲ਼ੀਆਂ ਦੇ ਨਿਸ਼ਾਨ ਹਨ। ਇਸ ਵਾਰਦਾਤ ਨੂੰ ਲੈ ਕੇ ਟਾਂਡਾ ਪੁਲੀਸ ਮੀਡੀਆ ਦੇ ਕੈਮਰੇ ਅੱਗੇ ਬੋਲਣ ਤੋਂ ਟਲ ਰਹੀ। ਇਹ ਹਮਲਾ ਕਿਉਂ ਅਤੇ ਕਿਹੜੇ ਹਾਲਾਤ ਵਿਚ ਹੋਇਆ ਫਿਲਹਾਲ ਇਸ ਦੀ ਜਾਣਕਾਰੀ ਨਹੀਂ ਮਿਲ ਸਕੀ ਹੈ। ਟਾਂਡਾ ਪੁਲੀਸ ਇਸ ਦੀ ਜਾਂਚ ਵਿਚ ਜੁਟੀ ਹੋਈ ਹੈ।
Mohali
ਡੀ ਸੀ ਆਸ਼ਿਕਾ ਜੈਨ ਵਲੋਂ ਟ੍ਰੈਫਿਕ ਵਿਵਸਥਾ ਵਿੱਚ ਸੁਧਾਰ ਲਈ ਨਿਯਮਿਤ ਮੁਹਿੰਮ ਦੀ ਸਮੀਖਿਆ
ਜਿਲ੍ਹੇ ਵਿੱਚ ਵੱਖ ਵੱਖ ਥਾਵਾਂ ਤੇ ਟ੍ਰੈਫਿਕ ਵਿਵਸਥਾ ਵਿੱਚ ਸੁਧਾਰ ਲਈ ਅਧਿਕਾਰੀਆਂ ਨੂੰ ਹਿਦਾਇਤਾਂ ਦਿੱਤੀਆਂ
ਐਸ ਏ ਐਸ ਨਗਰ, 9 ਜਨਵਰੀ (ਸ.ਬ.) ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਿਦਾਇਤ ਕੀਤੀ ਹੈ ਕਿ ਟ੍ਰੈਫਿਕ ਦੇ ਹਾਲਾਤ ਹੋਰ ਖ਼ਰਾਬ ਹੋਣ ਤੋਂ ਪਹਿਲਾਂ ਜ਼ਮੀਨੀ ਪੱਧਰ ਤੇ ਕੁਝ ਠੋਸ ਕਾਰਵਾਈ ਕੀਤੀ ਜਾਵੇ। ਅੱਜ ਡੀ ਏ ਸੀ ਮੀਟਿੰਗ ਹਾਲ ਵਿਖੇ ਟਰੈਫਿਕ ਭੀੜ ਭੜੱਕਾ ਨਿਯਮਨ ਕਮੇਟੀ ਦੀ ਜਾਇਜ਼ਾ ਮੀਟਿੰਗ ਦੌਰਾਨ ਉਹਨਾਂ ਕਿਹਾ ਕਿ ਉਹ ਸਾਰੇ ਕੰਮ ਜਿਨ੍ਹਾਂ ਨੂੰ ਹੋਰ ਵਿਭਾਗਾਂ ਜਾਂ ਯੂਟੀ ਅਧਿਕਾਰੀਆਂ ਅਤੇ ਰੇਲਵੇ ਨਾਲ ਪ੍ਰਵਾਨਗੀ ਅਤੇ ਤਾਲਮੇਲ ਦੀ ਲੋੜ ਹੈ, ਨੂੰ ਸਮਾਂਸੀਮਾ ਤੈਅ ਕਰਕੇ ਪ੍ਰਮੁੱਖ ਤਰਜੀਹ ਦਿੱਤੀ ਜਾਣੀ ਚਾਹੀਦੀ ਹੈ।
ਉਨ੍ਹਾਂ ਐਸ.ਡੀ.ਐਮ, ਮੁਹਾਲੀ ਦਮਨਦੀਪ ਕੌਰ ਨੂੰ ਕਿਹਾ ਕਿ ਗੁਰਦੁਆਰਾ ਸ਼੍ਰੀ ਸਾਂਝ ਸਾਹਿਬ ਸੜਕ ਨੂੰ ਨਿਯਮਤ ਰੂਪ ਵਿੱਚ ਚੌੜਾ ਕਰਨ ਅਤੇ ਇਸ ਨੂੰ ਬਦਲਣ ਲਈ ਮਸਲਾ ਹੱਲ ਕਰਵਾਉਣ ਲਈ ਉਹ ਆਪਣੇ ਚੰਡੀਗੜ੍ਹ ਯੂਟੀ ਹਮਰੁਤਬਾ ਨਾਲ ਰਾਬਤਾ ਰੱਖਣ। ਇਹ ਹਿੱਸਾ ਸੈਕਟਰ 48/65 ਤੋਂ ਦਾਰਾ ਸਟੂਡੀਓ ਦੇ ਕੰਮ ਨੂੰ ਪੂਰਾ ਕਰਨ ਵਿੱਚ ਰੁਕਾਵਟ ਬਣ ਰਿਹਾ ਹੈ।
ਉਹਨਾਂ ਏ ਡੀ ਸੀ (ਯੂ ਡੀ) ਅਨਮੋਲ ਸਿੰਘ ਧਾਲੀਵਾਲ ਅਤੇ ਈ ਓ ਜ਼ੀਰਕਪੁਰ ਅਸ਼ੋਕ ਕੁਮਾਰ ਨੂੰ ਐਮ ਸੀ ਜ਼ੀਰਕਪੁਰ ਦੀ ਸੀਮਾ ਵਿੱਚ ਪੈਂਦੇ ਦਿਆਲਪੁਰਾ ਖੇਤਰ ਵਿੱਚ ਬਾਵਾ ਵਾਈਟ ਹਾਊਸ ਤੋਂ ਜ਼ੀਰਕਪੁਰ-ਪਟਿਆਲਾ (ਐਨ.ਐਚ. 64) ਹਾਈਵੇਅ ਨੂੰ ਜਲਦੀ ਤੋਂ ਜਲਦੀ ਮੁਕੰਮਲ ਕਰਨ ਲਈ, ਜ਼ਮੀਨ ਅਧੀਗ੍ਰਹਿਣ ਯੋਜਨਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ। ਸੜਕ ਦੇ ਇਸ ਹਿੱਸੇ ਨੂੰ ਪੂਰਾ ਕਰਨ ਲਈ ਲਗਭਗ 20.64 ਏਕੜ ਜ਼ਮੀਨ ਐਕੁਆਇਰ ਕਰਨ ਦੀ ਲੋੜ ਹੈ।
ਡਿਪਟੀ ਕਮਿਸ਼ਨਰ ਨੇ ਮੀਟਿੰਗ ਵਿੱਚ ਸ਼ਾਮਿਲ ਰੇਲਵੇ ਦੇ ਸੀਨੀਅਰ ਸਹਾਇਕ ਡਿਵੀਜ਼ਨਲ ਇੰਜਨੀਅਰ ਵਿਜੇ ਨੂੰ ਕਿਹਾ ਕਿ ਉਹ ਰੇਲਵੇ ਨਾਲ ਲੰਬਿਤ ਮੁੱਦਿਆਂ ਜਿਵੇਂ ਕਿ ਰੇਲਵੇ ਕਰਾਸਿੰਗ ਜੇ ਐਲ ਪੀ ਐਲ ਨੇੜੇ ਕੈਰੇਜ ਵੇ ਦੀ ਚੌੜਾਈ, ਦੋਹਰੀ ਕੈਰੇਜ਼ ਵੇ ਬਣਾਉਣ ਦੇ ਪ੍ਰਸਤਾਵ ਨੂੰ ਅਮਲੀ ਰੂਪ ਦੇਣ ਵਿੱਚ ਸਹਾਇਤਾ ਕਰਨ। ਇਸੇ ਤਰ੍ਹਾਂ ਪਿੰਡ ਚਿੱਲਾ ਨੇੜੇ ਰੇਲਵੇ ਲਾਈਨ ਤੋਂ ਜੰਕਸ਼ਨ 75/76-90 ਤੇ ਰੇਲਵੇ ਅੰਡਰ ਪਾਸ ਦੋਹਰੀ ਆਵਾਜਾਈ ਲਈ ਅਤੇ ਰੇਲਵੇ ਲਾਈਨ ਦੇ ਨੇੜੇ ਜੰਕਸ਼ਨ 98/106-107 ਤੋਂ 100/104 ਤੱਕ ਰੇਲਵੇ ਅੰਡਰ ਪਾਸ ਲਈ ਸਹਾਇਤਾ ਕਰਨ ਲਈ ਕਿਹਾ।
ਉਹਨਾਂ ਗਮਾਡਾ ਅਤੇ ਟ੍ਰੈਫਿਕ ਪੁਲੀਸ ਦੇ ਅਧਿਕਾਰੀਆਂ ਨੂੰ ਗੁਰਦੁਆਰਾ ਮਾਤਾ ਸੁੰਦਰ ਕੌਰ ਸਾਹਿਬ ਨੇੜੇ ਤਿੱਖੇ ਮੋੜ ਨੂੰ ਹਟਾਉਣ ਦੀ ਤਜਵੀਜ਼ ਨੂੰ ਅਮਲੀ ਜਾਮਾ ਪਹਿਨਾਉਣ ਲਈ ਆਖਦਿਆਂ, ਪੀ. ਆਰ. 7 ਰੋਡ ਐਨ ਐਚ-64 (ਛੱਤ ਲਾਈਟ ਪੁਆਇੰਟ) ਤੋਂ ਐਨ ਐਚ (ਗੋਪਾਲ ਸਵੀਟਸ) ਤੱਕ ਜਲਦ ਮੁਕੰਮਲ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਪੀ ਐਸ ਆਈ ਈ ਸੀ ਨਾਲ ਤਾਲਮੇਲ ਕਰਕੇ ਜੰਕਸ਼ਨ 72/73-74/75 (ਕੁਆਰਕ ਸਿਟੀ) ਅਤੇ ਜੰਕਸ਼ਨ 73/74 ਤੋਂ ਕੁਝ ਜ਼ਮੀਨ ਮੁਹੱਈਆ ਕਰਵਾਏਗਾ।
ਡਿਪਟੀ ਕਮਿਸ਼ਨਰ ਨੇ ਪੇਂਡੂ ਵਿਕਾਸ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੈਕਟਰ 89/90 ਨੂੰ ਵੰਡਣ ਵਾਲੀ 8-ਮਾਰਗੀ ਦੋਹਰੀ ਕੈਰੇਜ਼-ਵੇਅ ਸੜਕ ਦੇ ਮੁਕੰਮਲ ਹੋਣ ਵਿੱਚ ਅੜਿੱਕਾ ਬਣ ਰਹੇ ਪਿੰਡ ਦੇ ਛੱਪੜ ਦਾ ਮੁੱਦਾ ਹੱਲ ਕੀਤਾ ਜਾਵੇ। ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਚੱਪੜਚਿੜੀ ਕਲਾਂ ਤੋਂ ਚੱਪੜਚਿੜੀ ਖੁਰਦ (ਲਾਂਡਰਾ-ਖਰੜ ਰੋਡ ਦਾ ਟ੍ਰੈਫਿਕ ਘੱਟ ਕਰਨ) ਨੂੰ ਅੱਪਗ੍ਰੇਡ ਕਰਨ ਅਤੇ ਪਭਾਤ-ਅਲੀਪੁਰ-ਨਡਿਆਲੀ-ਦਿਆਲਪੁਰਾ ਲਿੰਕ ਸੜਕ (ਜਿਸ ਦੀ ਮੁਰੰਮਤ ਦੀ ਲੋੜ ਹੈ) ਲਈ ਪ੍ਰਸਤਾਵ ਤੇ ਤੁਰੰਤ ਡੀ. ਸੀ. ਦਫ਼ਤਰ ਰਾਹੀਂ ਤਾਲਮੇਲ ਕਰਵਾ ਕੇ ਕੰਮ ਸ਼ੁਰੂ ਕਰਵਾਉਣ ਦੇ ਨਿਰਦੇਸ਼ ਦਿੱਤੇ।
ਡਿਪਟੀ ਕਮਿਸ਼ਨਰ ਨੇ ਨਗਰ ਨਿਗਮ, ਗਮਾਡਾ, ਲੋਕ ਨਿਰਮਾਣ ਵਿਭਾਗ, ਲੋਕਲ ਬਾਡੀਜ਼ ਅਤੇ ਪੇਂਡੂ ਵਿਕਾਸ ਅਧਿਕਾਰੀਆਂ ਨਾਲ ਕੀਤੀ ਪਹਿਲੀ ਮੀਟਿੰਗ ਤੋਂ ਬਾਅਦ ਹੋਈ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਮੁਹਾਲੀ ਦੀਆਂ ਸੜਕਾਂ ਤੇ ਆਉਣ-ਜਾਣ ਵਾਲੇ ਯਾਤਰੀਆਂ ਨੂੰ ਰਾਹਤ ਦੇਣ ਲਈ ਸਮਾਂਬੱਧ ਅਤੇ ਨਤੀਜਾ ਮੁਖੀ ਪਹੁੰਚ ਅਪਣਾਉਣ ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਅੰਤਰ-ਵਿਭਾਗੀ ਤਾਲਮੇਲ ਮੀਟਿੰਗ ਕਰਵਾਉਣ ਲਈ ਕਿਸੇ ਵੀ ਮੁਸ਼ਕਲ ਜਾਂ ਮੁੱਦੇ ਨੂੰ ਤੁਰੰਤ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਜਾਵੇ।
ਮੀਟਿੰਗ ਵਿੱਚ ਏ ਡੀ ਸੀ ਵਿਰਾਜ ਐਸ ਤਿੜਕੇ, ਅਨਮੋਲ ਸਿੰਘ ਧਾਲੀਵਾਲ ਅਤੇ ਸੋਨਮ ਚੌਧਰੀ, ਨਗਰ ਨਿਗਮ ਕਮਿਸ਼ਨਰ ਟੀ ਬੈਨੀਥ, ਐਸ ਡੀ ਐਮਜ਼ ਦਮਨਦੀਪ ਕੌਰ ਮੁਹਾਲੀ ਅਤੇ ਗੁਰਮੰਦਰ ਸਿੰਘ ਖਰੜ, ਸਹਾਇਕ ਕਮਿਸ਼ਨਰ ਐਮ ਸੀ ਮੁਹਾਲੀ ਦੀਪਾਂਕਰ ਗਰਗ, ਡੀ ਐਸ ਪੀ ਟਰੈਫਿਕ ਕਰਨੈਲ ਸਿੰਘ, ਲੋਕ ਨਿਰਮਾਣ ਵਿਭਾਗ ਦੇ ਐਕਸੀਅਨ ਐਚਐਸ ਭੁੱਲਰ ਅਤੇ ਸ਼ਿਵਪ੍ਰੀਤ ਸਿੰਘ, ਗਮਾਡਾ ਤੋਂ ਐਸ.ਈ ਨਿਤਿਨ ਕੰਬੋਜ ਅਤੇ ਟਾਊਨ ਪਲਾਨਿੰਗ ਦੇ ਨੁਮਾਇੰਦਿਆਂ ਨੇ ਹਿੱਸਾ ਲਿਆ।
Mohali
ਵਾਈ ਪੀ ਐਸ ਚੌਂਕ ਨੇੜੇ ਬੰਦ ਸੜਕ ਤੇ ਆਵਾਜਾਈ ਆਰੰਭ ਕਰਵਾਈ
ਪੁਲੀਸ ਅਧਿਕਾਰੀਆਂ ਨੇ ਮੋਰਚੇ ਦੇ ਆਗੂਆਂ ਨਾਲ ਗੱਲਬਾਤ ਉਪਰੰਤ ਖੁਲਵਾਇਆ ਰਸਤਾ
ਐਸ ਏ ਐਸ ਨਗਰ, 9 ਜਨਵਰੀ (ਸ.ਬ.) ਦੋ ਦਿਨ ਪਹਿਲਾਂ ਕੌਮੀ ਇਨਸਾਫ ਮੋਰਚੇ ਦੇ ਕਾਰਕੁੰਨਾ ਨਾਲ ਚੰਡੀਗੜ੍ਹ ਪੁਲੀਸ ਦੀ ਝੜਪ ਤੋਂ ਬਾਅਦ ਤੋਂ ਬੰਦ ਪਈ ਵਾਈ ਪੀ ਐਸ ਚੌਂਕ ਤੋਂ ਚੰਡੀਗੜ੍ਹ ਜਾਣ ਵਾਲੀ ਸੜਕ ਨੂੰ ਅੱਜ ਬਾਅਦ ਸਥਾਨਕ ਪੁਲੀਸ ਅਤੇ ਮੋਰਚੇ ਦੇ ਆਗੂਆਂ ਵਲੋਂ ਕੀਤੀ ਗਈ ਗੱਲਬਾਤ ਤੋਂ ਬਾਅਦ ਆਪਸੀ ਸਹਿਮਤੀ ਨਾਲ ਖੋਲ੍ਹ ਦਿੱਤਾ ਗਿਆ ਹੈ ਅਤੇ ਇਸ ਸੜਕ ਤੇ ਆਵਾਜਾਈ ਬਹਾਲ ਹੋ ਗਈ ਹੈ।
ਅੱਜ ਦੁਪਹਿਰ ਵੇਲੇ ਡੀ ਐਸ ਪੀ ਹਰਸਿਮਰਨ ਸਿੰਘ ਬੱਲ, ਡੀ ਐਸ ਪੀ ਸz. ਚਰਨਜੀਤ ਸਿੰਘ ਵਿਰਕ ਅਤੇ ਡੀ ਐਸ ਪੀ ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਪੁਲੀਸ ਟੀਮ ਮੋਰਚੇ ਵਾਲੀ ਥਾਂ ਤੇ ਪਹੁੰਚੀ ਅਤੇ ਮੋਰਚੇ ਦੇ ਆਗੂਆਂ ਬਾਪੂ ਗੁਰਚਰਨ ਸਿੰਘ, ਬਲਵਿੰਦਰ ਸਿੰਘ ਫਿਰੋਜ਼ਪੁਰ, ਬਾਬਾ ਕੁਲਵਿੰਦਰ ਸਿੰਘ, ਬਾਬਾ ਰਾਜਾ ਰਾਜ ਸਿੰਘ, ਸਰਬਜੀਤ ਸਿੰਘ ਖਰੜ, ਰਾਜੂ ਸਿੰਘ ਅਭੇਪੁਰ, ਮਨਿੰਦਰ ਸਿੰਘ, ਹਰਦੀਪ ਸਿੰਘ ਅਕਾਲੀ, ਬਲਬੀਰ ਸਿੰਘ ਬਹਿਰਾਮਪੁਰ, ਜਗਦੀਪ ਸਿੰਘ ਹਰਿਆਣਾ ਵਾਲਾ, ਹਰਬੰਸ ਕੌਰ, ਸੁਖਵਿੰਦਰ ਸਿੰਘ ਸਰਪੰਚ, ਲਖਬੀਰ ਸਿੰਘ ਚਾਵਾ, ਸੁਖਵਿੰਦਰ ਸਿੰਘ ਬਾਬਾ ਬੁੱਢਾ ਦਲ, ਬੀਬੀ ਹਰਬੰਸ ਕੌਰ ਖਾਲਸਾ, ਬਲਵੰਤ ਸਿੰਘ, ਬਲਜੀਤ ਸਿੰਘ ਰੁੜਕੀ ਪੁਖਤਾ, ਤੇਜਿੰਦਰ ਸਿੰਘ ਮੁਹਾਲੀ, ਚਰਨਜੀਤ ਸਿੰਘ ਅਨੰਦਪੁਰ, ਮਨਜੀਤ ਸਿੰਘ ਖੂਨੀਮਾਜਰਾ, ਸੰਦੀਪ ਸਿੰਘ ਖਾਲਸਾ, ਰਵਿੰਦਰ ਸਿੰਘ ਨਿਲਾਸ, ਬਲਵਿੰਦਰ ਕਾਲਾ, ਬਲਜੀਤ ਸਿੰਘ ਬਾਊ, ਚਰਨਜੀਤ ਸਿੰਘ, ਲਖਵੀਰ ਸਿੰਘ ਕੁੰਭੜਾ (ਬੁੱਢਾ ਦਲ), ਲਖਵੀਰ ਸਿੰਘ ਕੁੰਭੜਾ, ਦਿਲਬਾਗ ਸਿੰਘ ਰੁੜਕੀ ਪੁਖਤਾ ਅਤੇ ਹੋਰਨਾਂ ਨਾਲ ਨਾਲ ਗੱਲਬਾਤ ਕੀਤੀ। ਜਿਸਤੋਂ ਬਾਅਦ ਆਪਸੀ ਸਹਿਮਤੀ ਕਰਦਿਆਂ ਰਸਤਾ ਖੋਲ੍ਹਣ ਦਾ ਫੈਸਲਾ ਕੀਤਾ ਗਿਆ।
ਡੀ ਐਸ ਪੀ ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਸ ਮੌਕੇ ਮੋਰਚੇ ਵਲੋਂ ਸz. ਸਰਬਜੀਤ ਸਿੰਘ ਖਰੜ ਵਲੋਂ ਆਪਣੀਆਂ ਮੰਗਾ ਦੱਸੀਆਂ ਗਈਆਂ ਜਿਹਨਾਂ ਨੂੰ ਮੌਕੇ ਤੇ ਹੀ ਹਲ ਕੀਤਾ ਗਿਆ। ਉਹਨਾਂ ਕਿਹਾ ਕਿ ਦੋ ਦਿਨ ਪਹਿਲਾਂ ਭੜਕਾਹਟ ਦੇ ਦੌਰਾਨ ਪੁਲੀਸ ਵਲੋਂ ਮੋਰਚੇ ਦੇ ਜਿਹੜੇ ਵਾਹਨ ਜਬਤ ਕੀਤੇ ਗਏ ਸਨ ਉਹਨਾਂ ਨੂੰ ਰਿਲੀਜ ਕਰ ਦਿੱਤਾ ਗਿਆ ਹੈ ਅਤੇ ਮੋਰਚੇ ਦੇ ਆਗੂਆਂ ਨੇ ਸਹਿਮਤੀ ਪ੍ਰਗਟਾਈ ਹੈ ਕਿ ਉਹ ਪਹਿਲਾਂ ਵਾਂਗ ਆਪਣਾ ਸ਼ਾਂਤਮਈ ਮੋਰਚਾ ਜਾਰੀ ਰੱਖਣਗੇ ਅਤੇ ਆਵਾਜਾਈ ਬੰਦ ਨਹੀਂ ਕੀਤੀ ਜਾਵੇਗੀ।
Chandigarh
ਪੰਜਾਬ ਪੁਲੀਸ ਵੱਲੋਂ ਦੁਬਈ ਤੋਂ ਚਲਾਏ ਜਾ ਰਹੇ ਪਾਕਿਸਤਾਨ ਅਧਾਰਤ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼, ਤਿੰਨ ਪਿਸਤੌਲਾਂ ਸਣੇ ਇੱਕ ਵਿਅਕਤੀ ਕਾਬੂ
ਚੰਡੀਗੜ੍ਹ, 9 ਜਨਵਰੀ (ਸ.ਬ.) ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਦੁਬਈ ਅਧਾਰਤ ਭਗੌੜੇ ਤਸਕਰ ਮਨਜੋਤ ਸਿੰਘ ਉਰਫ਼ ਮੰਨੂ ਵੱਲੋਂ ਚਲਾਏ ਜਾ ਰਹੇ ਅਤੇ ਪਾਕਿਸਤਾਨ ਤੋਂ ਹਮਾਇਤ ਪ੍ਰਾਪਤ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕੀਤਾ ਹੈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੀ ਜੀ ਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਕਾਕਾ ਵਜੋਂ ਹੋਈ ਹੈ, ਜੋ ਕਿ ਤਰਨਤਾਰਨ ਦੇ ਪਿੰਡ ਹਵੇਲੀਆਂ ਦਾ ਰਹਿਣ ਵਾਲਾ ਹੈ ਅਤੇ ਇਸ ਵੇਲੇ ਅੰਮ੍ਰਿਤਸਰ ਦਿਹਾਤੀ ਦੇ ਪਿੰਡ ਸੈਦਪੁਰ ਵਿਖੇ ਰਹਿ ਰਿਹਾ ਹੈ। ਉਹਨਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਉਸ ਦੇ ਕਬਜ਼ੇ ਵਿੱਚੋਂ ਤਿੰਨ ਆਧੁਨਿਕ ਪਿਸਤੌਲ (ਜਿਨ੍ਹਾਂ ਵਿੱਚ 9 ਐਮ ਐਮ ਦੇ ਦੋ ਗਲੌਕ ਅਤੇ ਇੱਕ .30 ਬੋਰ ਚੀਨੀ ਪਿਸਤੌਲ ਸ਼ਾਮਲ ਹੈ) ਸਮੇਤ 4 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ।
ਡੀ ਜੀ ਪੀ ਗੌਰਵ ਯਾਦਵ ਨੇ ਦੱਸਿਆ ਕਿ ਪੁਲੀਸ ਨੂੰ ਜਾਣਕਾਰੀ ਕਿਲੀ ਸੀ ਕਿ ਇੱਕ ਵਿਦੇਸ਼ੀ ਮੂਲ ਦਾ ਭਾਰਤੀ ਵਿਅਕਤੀ ਮਨਜੋਤ ਸਿੰਘ ਉਰਫ਼ ਮੰਨੂ ਆਪਣੇ ਭਾਰਤ ਸਥਿਤ ਸਾਥੀਆਂ ਦੀ ਮਦਦ ਨਾਲ ਪਾਕਿਸਤਾਨ ਰਾਹੀਂ ਹਥਿਆਰਾਂ ਦੀ ਤਸਕਰੀ ਦਾ ਰੈਕੇਟ ਚਲਾ ਰਿਹਾ ਹੈ ਜਿਸਤੇ ਕਾਰਵਾਈ ਕਰਦਿਆਂ ਕਾਉਂਟਰ ਇਟੈਲੀਜੈਂਸ ਅੰਮ੍ਰਿਤਸਰ ਦੀ ਟੀਮ ਨੇ ਗੁਰਪ੍ਰੀਤ ਸਿੰਘ ਨੂੰ ਪਿੰਡ ਰਾਮ ਤੀਰਥ ਤੋਂ ਪਿੰਡ ਖੁਰਮਣੀਆਂ ਅੰਮ੍ਰਿਤਸਰ ਨੂੰ ਜਾਂਦੀ ਲਿੰਕ ਰੋਡ ਤੇ ਵਿਸ਼ੇਸ਼ ਨਾਕਾ ਲਗਾ ਕੇ ਉਸ ਸਮੇਂ ਗ੍ਰਿਫਤਾਰ ਕਰ ਲਿਆ, ਜਦੋਂ ਉਹ ਹਥਿਆਰਾਂ ਦੀ ਖੇਪ ਪਹੁੰਚਾਉਣ ਜਾ ਰਿਹਾ ਸੀ।
ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮਨਜੋਤ ਸਿੰਘ ਇਸ ਨੈਟਵਰਕ ਦਾ ਮੁੱਖ ਸਰਗਨਾ ਹੈ ਜੋ ਪਾਕਿਸਤਾਨ ਆਧਾਰਤ ਤਸਕਰਾਂ ਨਾਲ ਸੰਪਰਕ ਕਰਨ ਲਈ ਐਨਕ੍ਰਿਪਟਡ ਐਪਸ ਦੀ ਵਰਤੋਂ ਕਰ ਰਿਹਾ ਸੀ। ਉਨ੍ਹਾਂ ਅੱਗੇ ਕਿਹਾ ਕਿ ਗ੍ਰਿਫ਼ਤਾਰ ਮੁਲਜ਼ਮ ਸਰਹੱਦ ਪਾਰੋਂ ਡਰੋਨ ਦੀ ਵਰਤੋਂ ਕਰਕੇ ਸੁੱਟੇ ਗਏ ਹਥਿਆਰਾਂ ਦੀ ਖੇਪ ਨੂੰ ਪ੍ਰਾਪਤ ਕਰਕੇ ਮੁਲਜ਼ਮ ਮਨਜੋਤ ਦੇ ਨਿਰਦੇਸ਼ਾਂ ਤੇ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚ ਗੈਂਗਸਟਰਾਂ ਨੂੰ ਸਪਲਾਈ ਕਰਦਾ ਸੀ।
ਉਹਨਾਂ ਦੱਸਿਆ ਕਿ ਮਨਜੋਤ 2022 ਵਿੱਚ ਤਰਨਤਾਰਨ ਦੇ ਪੁਲੀਸ ਸਟੇਸ਼ਨ ਸਰਾਏ ਅਮਾਨਤ ਖਾਨ ਵਿਖੇ ਦਰਜ ਕੀਤੇ ਗਏ ਐਨ ਡੀ ਪੀ ਐਸ ਮਾਮਲੇ ਵਿੱਚ ਪੰਜਾਬ ਪੁਲੀਸ ਨੂੰ ਲੋੜੀਂਦਾ ਹੈ। ਇਸ ਤੋਂ ਇਲਾਵਾ ਗ੍ਰਿਫਤਾਰ ਵਿਅਕਤੀ ਗੁਰਪ੍ਰੀਤ ਸਿੰਘ ਵੀ ਪੁਲੀਸ ਸਟੇਸ਼ਨ ਸਰਾਏ ਅਮਾਨਤ ਖਾਨ ਵਿਖੇ ਐਨ ਡੀ ਪੀ ਐਸ ਐਕਟ ਤਹਿਤ ਅਪਰਾਧਿਕ ਮਾਮਲੇ ਦਾ ਸਾਹਮਣਾ ਕਰ ਰਿਹਾ ਹੈ।
-
National2 months ago
ਬੱਸ ਪਲਟਣ ਕਾਰਨ 5 ਵਿਅਕਤੀਆਂ ਦੀ ਮੌਤ, 2 ਦਰਜਨ ਵਿਅਕਤੀ ਜ਼ਖ਼ਮੀ
-
International2 months ago
ਗੌਤਮ ਅਡਾਨੀ ਤੇ ਨਿਊਯਾਰਕ ਵਿੱਚ ਧੋਖਾਧੜੀ ਅਤੇ ਰਿਸ਼ਵਤ ਦੇਣ ਦਾ ਲੱਗਾ ਦੋਸ਼
-
Mohali2 months ago
ਫੇਜ਼ 4 ਦੇ ਗੁਰੂਦੁਆਾਰਾ ਸਾਹਿਬ ਵਿੱਚ ਚਲ ਰਹੇ ਆਨੰਦਕਾਰਜਾਂ ਦੌਰਾਨ ਲਾੜੀ ਦੀ ਮਾਂ ਦਾ ਬੈਗ ਚੁੱਕ ਕੇ ਭੱਜਦਾ ਬੱਚਾ ਸੇਵਾਦਾਰ ਵੱਲੋਂ ਕਾਬੂ
-
International2 months ago
ਭਾਰਤ ਦੀ ਆਸਟਰੇਲੀਆ ਵਿੱਚ ਆਸਟਰੇਲੀਆ ਤੇ ਸਭ ਤੋਂ ਵੱਡ ਜਿੱਤ
-
National2 months ago
ਬੋਰਵੈਲ ਵਿੱਚ ਡਿੱਗਣ ਕਾਰਨ 4 ਸਾਲਾ ਬੱਚੇ ਦੀ ਮੌਤ
-
Chandigarh2 months ago
ਪੰਜਾਬ ਵਿਧਾਨਸਭਾ ਦੀ ਜਿਮਣੀ ਚੋਣ ਵਿੱਚ ਆਮ ਆਦਮੀ ਪਾਰਟੀ ਨੇ ਤਿੰਨ ਅਤੇ ਕਾਂਗਰਸ ਨੇ ਇੱਕ ਸੀਟ ਜਿੱਤੀ
-
International2 months ago
ਯੂਕੇ ਵਿੱਚ ਭਾਰਤੀ ਵਿਅਕਤੀ ਵੱਲੋਂ ਪਤਨੀ ਦਾ ਕਤਲ
-
Chandigarh2 months ago
ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ ਪਈਆਂ ਵੋਟਾਂ ਦੀ ਭਲਕੇ ਹੋਣ ਵਾਲੀ ਗਿਣਤੀ ਦੀਆਂ ਤਿਆਰੀਆਂ ਮੁਕੰਮਲ : ਸਿਬਿਨ ਸੀ