Connect with us

Mohali

ਨਗਰ ਨਿਗਮ ਦੀ ਮਾੜੀ ਕਾਰਗੁਜਾਰੀ ਕਾਰਨ ਇਸ ਸਾਲ ਵੀ ਮੁਹਾਲੀ ਸ਼ਹਿਰ ਉੱਤੇ ਬਰਸਾਤਾਂ ਰਹਿਣਗੀਆਂ ਭਾਰੀ : ਨਰਪਿੰਦਰ ਸਿੰਘ ਰੰਗੀ

Published

on

 

ਐਸ ਏ ਐਸ ਨਗਰ, 5 ਜੁਲਾਈ (ਸ.ਬ.) ਨਗਰ ਨਿਗਮ ਦੇ ਕੌਂਸਲਰ ਸz ਨਰਪਿੰਦਰ ਸਿੰਘ ਰੰਗੀ ਨੇ ਕਿਹਾ ਹੈ ਕਿ ਨਗਰ ਨਿਗਮ ਦੀ ਢਿੱਲੀ ਅਤੇ ਮਾੜੀ ਕਾਰਜਕਾਰੀ ਕਾਰਨ ਇਸ ਸਾਲ ਵੀ ਬਰਸਾਤ ਲੋਕਾਂ ਲਈ ਭਾਰੀ ਪੈਣ ਵਾਲੀ ਹੈ ਅਤੇ ਲੋਕਾਂ ਨੂੰ ਇਸ ਵਾਰ ਵੀ ਬਰਸਾਤਾਂ ਦਾ ਪ੍ਰਕੋਪ ਝੱਲਣਾ ਪੈਣਾ ਹੈ। ਇੱਥੇ ਜਾਰੀ ਬਿਆਨ ਵਿੱਚ ਸz. ਰੰਗੀ ਨੇ ਕਿਹਾ ਕਿ ਬਰਸਾਤਾਂ ਦੌਰਾਨ ਪਾਣੀ ਵਿੱਚ ਖੜ੍ਹ ਕੇ ਫੋਟੋਆਂ ਖਿਚਵਾਉਣ ਵਾਲੇ ਨਗਰ ਨਿਗਮ ਦੇ ਅਧਿਕਾਰੀਆਂ ਅਤੇ ਅਹੁਦੇਦਾਰਾਂ ਵੱਲੋਂ ਇਸ ਵਾਰ ਵੀ ਬਰਸਾਤਾਂ ਦੇ ਪ੍ਰਕੋਪ ਤੋਂ ਬਚਾਅ ਸਬੰਧੀ ਕੋਈ ਖਾਸ ਕਦਮ ਨਹੀਂ ਚੁੱਕੇ ਗਏ ਅਤੇ ਨਾ ਹੀ ਕੋਈ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਹਨਾਂ ਕਿਹਾ ਕਿ ਹਰ ਸਾਲ ਸ਼ਹਿਰ ਦੇ ਕੁੱਝ ਇਲਾਕਿਆਂ ਵਿੱਚ ਲੋਕਾਂ ਦਾ ਭਾਰੀ ਨੁਕਸਾਨ ਹੁੰਦਾ ਹੈ ਪਰੰਤੂ ਲੱਗਦਾ ਹੈ ਕਿ ਨਗਰ ਨਿਗਮ ਦੇ ਅਧਿਕਾਰੀਆਂ ਅਤੇ ਅਹੁਦੇਦਾਰਾਂ ਨੂੰ ਇਸ ਨਾਲ ਕੋਈ ਫਰਕ ਨਹੀਂ ਪੈਂਦਾ।

ਸz. ਰੰਗੀ ਨੇ ਕਿਹਾ ਕਿ ਹਰ ਸਾਲ ਬਰਸਾਤ ਕਾਰਨ ਨੁਕਸਾਨ ਤੋਂ ਬਾਅਦ ਨਿਗਮ ਵਿੱਚ ਹੰਗਾਮੀ ਮੀਟਿੰਗ ਜਰੂਰ ਕੀਤੀ ਜਾਂਦੀ ਹੈ ਅਤੇ ਵੱਖ ਵੱਖ ਫੈਸਲੇ ਲੈਣ ਦਾ ਐਲਾਨ ਵੀ ਕੀਤਾ ਜਾਂਦਾ ਹੈ ਪ੍ਰੰਤੂ ਜਦੋਂ ਉਹਨਾਂ ਫੈਸਲਿਆਂ ਨੂੰ ਅਮਲੀ ਰੂਪ ਦੇਣ ਦੀ ਵਾਰੀ ਆਉਂਦੀ ਹੈ ਤਾਂ ਉਥੇ ਕਾਰਗੁਜਾਰੀ ਢਿੱਲੀ ਪੈ ਜਾਂਦੀ ਹੈ।

ਸz. ਰੰਗੀ ਨੇ ਕਿਹਾ ਕਿ ਫੇਜ਼ 10 ਵਿੱਚ ਪਿਛਲੀ ਵਾਰ ਮੀਂਹ ਦੇ ਪਾਣੀ ਕਾਰਨ ਪੀਣ ਵਾਲੇ ਪਾਣੀ ਦੇ ਰਿਜ਼ਰਵਰ ਵਿੱਚ ਗੰਦਾ ਪਾਣੀ ਮਿਲ ਗਿਆ ਸੀ, ਜਿਸ ਕਾਰਨ ਜਿੱਥੇ ਲੋਕਾਂ ਨੂੰ ਮੀਂਹ ਦੇ ਪਾਣੀ ਦੀ ਮਾਰ ਝੱਲਣੀ ਪਈ ਸੀ ਉੱਥੇ ਪੀਣ ਵਾਲੇ ਪਾਣੀ ਦੀ ਕਿੱਲਤ ਦਾ ਸਾਹਮਣਾ ਵੀ ਕਰਨਾ ਪਿਆ ਸੀ। ਉਹਨਾਂ ਕਿਹਾ ਨਗਰ ਨਿਗਮ ਵਲੋਂ ਇਸਦਾ ਐਸਟੀਮੇਟ ਵੀ ਪਾਸ ਕਰ ਦਿੱਤਾ ਗਿਆ ਪ੍ਰੰਤੂ ਜਲ ਸਪਲਾਈ ਵਿਭਾਗ ਨੂੰ ਉਸਦੇ ਪੈਸੇ ਅਜੇ ਤੱਕ ਜਾਰੀ ਨਹੀਂ ਕੀਤੇ ਗਏ ਜਿਸ ਨਾਲ ਸਥਿਤੀ ਜਿਉਂ ਦੀ ਤਿਉਂ ਪਈ ਹੈ। ਉਹਨਾਂ ਕਿਹਾ ਕਿ ਇਸੇ ਤਰ੍ਹਾਂ ਫੇਜ਼ 10 ਦੇ ਹਰਚਰਨ ਕਮਲ ਗੁਰਦੁਆਰਾ ਸਾਹਿਬ ਦੇ ਨੇੜੇ ਲੱਗਦੇ ਮਕਾਨਾਂ ਵਿੱਚ ਬਰਸਾਤੀ ਪਾਣੀ ਭਰ ਜਾਂਦਾ ਹੈ ਜਿਸ ਲਈ ਪਬਲਿਕ ਹੈਲਥ ਵਿਭਾਗ ਵੱਲੋਂ ਐਸਟੀਮੇਟ ਬਣਾ ਕੇ ਨਗਰ ਨਿਗਮ ਨੂੰ ਭੇਜੇ ਗਏ ਸਨ ਅਤੇ ਉਹਨਾਂ ਵਿੱਚੋਂ ਕੁਝ ਐਸਟੀਮੇਟ ਪਾਸ ਹੋਣ ਤੋਂ ਬਾਵਜੂਦ ਨਗਰ ਨਿਗਮ ਵੱਲੋਂ ਟੈਂਡਰ ਲਾਉਣ ਲਈ ਪਬਲਿਕ ਹੈਲਥ ਨੂੰ ਪੈਸੇ ਜਾਰੀ ਨਹੀਂ ਕੀਤੇ ਗਏ ਜਿਸ ਨਾਲ ਜਮੀਨੀ ਪੱਧਰ ਤੇ ਅਜੇ ਕੁਝ ਵੀ ਨਹੀਂ ਹੋ ਸਕਿਆ ਹੈ ਅਤੇ ਇਸ ਸਾਲ ਵੀ ਲੋਕਾਂ ਨੂੰ ਬਰਸਾਤੀ ਪਾਣੀ ਦੀ ਮਾਰ ਸਹਿਣੀ ਪੈਣੀ ਹੈ। ਉਹਨਾਂ ਕਿਹਾ ਕਿ ਉਹਨਾਂ ਵਲੋਂ ਪਿਛਲੀ ਵਾਰ ਵੀ ਉਹਨਾਂ ਵੱਲੋਂ ਪਿਛੀ ਵਾਰ ਵੀ ਨਗਰ ਨਿਗਮ ਦੇ ਹਾਊਸ ਦੀ ਮੀਟਿੰਗ ਵਿੱਚ ਇਹ ਮੁੱਦਾ ਚੁੱਕਿਆ ਗਿਆ ਸੀ ਅਤੇ ਇਸ ਵਾਰ ਵੀ ਇਸ ਉੱਤੇ ਖਾਸ ਤੌਰ ਤੇ ਜੋਰ ਦਿੱਤਾ ਜਾਵੇਗਾ ਕਿ ਸਮਾਂ ਰਹਿੰਦੇ ਪੁਖਤਾ ਕਾਰਵਾਈ ਨਾ ਕਰਨ ਵਾਲੇ ਅਧਿਕਾਰੀ ਨਿੱਜੀ ਤੌਰ ਤੇ ਨੁਕਸਾਨ ਦੇ ਜਿੰਮੇਵਾਰ ਹੋਣ ਤਾਂ ਜੋ ਸ਼ਹਿਰ ਵਾਸੀਆਂ ਨੂੰ ਕਿਸੇ ਦੀਆਂ ਗਲਤੀਆਂ ਦਾ ਹਰਜਾਨਾ ਨਾ ਭੁਗਤਣਾ ਪਵੇ।

Continue Reading

Mohali

ਸੈਕਟਰ 74 ਅਤੇ ਸੈਕਟਰ 91 ਵਿੱਚ ਰੋਜ ਲਗਾਈ ਜਾਂਦੀ ਹੈ ਕੂੜੇ ਨੂੰ ਅੱਗ : ਰਾਮਦੀਪ ਕੌਰ

Published

on

By

ਜਹਿਰੀਲੀ ਹਵਾ ਕਾਰਨ ਲੋਕ ਹੋ ਰਹੇ ਹਨ ਬਿਮਾਰ

ਐਸ ਏ ਐਸ ਨਗਰ, 18 ਅਪ੍ਰੈਲ (ਸ.ਬ.) ਨਗਰ ਨਿਗਮ ਵਲੋਂ ਸ਼ਹਿਰ ਵਿੱਚ ਵੱਖ ਵੱਖ ਥਾਵਾਂ ਤੇ ਲਗਾਏ ਜਾਂਦੇ ਕੂੜੇ ਦੇ ਢੇਰ ਨੂੰ ਅੱਗ ਲਗਾਏ ਜਾਣ ਦੀ ਕਾਰਵਾਈ ਕਾਰਨ ਸ਼ਹਿਰ ਦਾ ਵਾਤਾਵਰਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ। ਇਸ ਦੌਰਾਨ ਸੈਕਟਰ 74 ਵਿੱਚ ਪੁਰਾਣੇ ਡੰਪਿਗ ਮੈਦਾਨ ਵਾਲੀ ਥਾਂ ਦੇ ਨਾਲ ਅਤੇ ਸੈਕਟਰ 90-91 ਵਿੱਚ ਜਲ ਬੋਰਡ ਦੇ ਨੇੜੇ ਦੀ ਖਾਲੀ ਜਮੀਨ ਤੇ ਕੂੜਾ ਸੁੱਟਣ ਅਤੇ ਫਿਰ ਕੂੜੇ ਨੂੰ ਅੱਗ ਲਗਾਏ ਜਾਣ ਕਾਰਨ ਸਥਾਨਕ ਵਸਨੀਕਾਂ ਨੂੰ ਭਾਰੀ ਪਰੇਸ਼ਾਨੀ ਸਹਿਣੀ ਪੈ ਰਹੀ ਹੈ।

ਇੱਥੇ ਜਿਕਰਯੋਗ ਹੈ ਕਿ ਸੈਕਟਰ 74 ਏ ਦੇ ਨਾਲ ਲੱਗਦੀ ਥਾਂ ਵਿੱਚ ਪਹਿਲਾਂ ਸਾਰੇ ਸ਼ਹਿਰ ਦਾ ਕੂੜਾ ਇਕੱਠਾ ਕਰਨ ਲਈ ਡੰਪਿੰਗ ਯਾਰਡ ਬਣਿਆ ਸੀ ਅਤੇ ਇਸ ਥਾਂ ਤੇ ਲੱਗਦੇ ਗੰਦਗੀ ਦੇ ਢੇਰਾਂ ਤੋਂ ਉਠਦੀ ਬਦਬੂ ਕਾਰਨ ਸਥਾਨਕ ਵਸਨੀਕ ਪਰੇਸ਼ਾਨ ਰਹਿੰਦੇ ਸਨ। ਇਸ ਸੰਬੰਧੀ ਸਥਾਨਕ ਵਸਨੀਕਾਂ ਵਲੋਂ ਮਾਣਯੋਗ ਅਦਾਲਤ ਵਿੱਚ ਮਾਮਲਾ ਦਾਇਰ ਕੀਤਾ ਗਿਆ ਸੀ ਜਿਸਤੇ ਸੁਣਵਾਈ ਦੌਰਾਨ ਮਾਣਯੋਗ ਅਦਾਲਤ ਵਲੋਂ ਇਸ ਥਾਂ ਤੇ ਕੂੜਾ ਸੁੱਟਣ ਤੇ ਰੋਕ ਲਗਾ ਦਿੱਤੀ ਗਈ ਸੀ।

ਸਮਾਜਸੇਵੀ ਆਗੂ ਰਾਮਦੀਪ ਕੌਰ ਨੇ ਕਿਹਾ ਕਿ ਮਾਣਯੋਗ ਅਦਾਲਤ ਵਲੋਂ ਇੱਥੇ ਕੂੜਾ ਸੁੱਟਣ ਤੇ ਰੋਕ ਲਗਾਏ ਜਾਣ ਤੋਂ ਬਾਅਦ ਕੁੱਝ ਸਮਾਂ ਤਾਂ ਠੀਕ ਠਾਕ ਲੰਘਿਆ ਸੀ ਪਰੰਤੂ ਬਾਅਦ ਵਿੱਚ ਨਗਰ ਨਿਗਮ ਵਲੋਂ ਇਸ ਪੁਰਾਣੇ ਡੰਪਿੰਗ ਯਾਰਡ ਦੇ ਨੇੜੇ ਪੈਂਦੀ ਖਾਲੀ ਥਾਂ ਅਤੇ ਸੈਕਟਰ 90-91 ਦੇ ਜਲ ਬੋਰਡ ਦੇ ਨੇੜੇ ਦੀ ਥਾਂ ਤੇ ਕੂੜੇ ਦੇ ਢੇਰ ਲਗਾਉਣੇ ਆਰੰਭ ਕਰ ਦਿੱਤੇ। ਉਹਨਾਂ ਕਿਹਾ ਕਿ ਨਗਰ ਨਿਗਮ ਦੀਆਂ ਟਰਾਲੀਆਂ ਵਿੱਚ ਦਰਖਤਾਂ ਦੀ ਰਹਿੰਦ ਖੁਹੰਦ ਅਤੇ ਹੋਰ ਕੂੜਾ ਲਿਆ ਕੇ ਇੱਥੇ ਢੇਰ ਲਗਾ ਦਿੱਤੇ ਜਾਂਦੇ ਹਨ। ਉਹਨਾਂ ਕਿਹਾ ਕਿ ਕੂੜੇ ਦੇ ਇਹਨਾਂ ਢੇਰਾਂ ਵਿੱਚ ਰਾਤ ਵੇਲੇ ਅੱਗ ਲਗਾ ਦਿੱਤੀ ਜਾਂਦੀ ਹੈ ਜਿਸ ਕਾਰਨ ਇਸ ਖੇਤਰ ਵਿੱਚ ਹਰ ਪਾਸੇ ਜਹਿਰੀਲਾ ਧੂੰਆਂ ਫੈਲ ਜਾਂਦਾ ਹੈ। ਉਹਨਾਂ ਕਿਹਾ ਕਿ ਇਸ ਸੰਬੰਧੀ ਨਗਰ ਨਿਗਮ ਨੂੰ ਕਈ ਵਾਰ ਸ਼ਿਕਾਇਤ ਵੀ ਕੀਤੀ ਗਈ ਹੈ ਪਰੰਤੂ ਕੋਈ ਸੁਣਵਾਈ ਨਹੀਂ ਹੁੰਦੀ ਅਤੇ ਵਸਨੀਕਾਂ ਨੂੰ ਪੱਲਿਉਂ ਟੈਕਰ ਮੰਗਵਾ ਕੇ ਇਹ ਅੱਗ ਬੁਝਾਉਣੀ ਪੈਂਦੀ ਹੈ। ਉਹਨਾਂ ਮੰਗ ਕੀਤੀ ਹੈ ਕਿ ਇਸ ਥਾਂ ਤੇ ਕੂੜੇ ਨੂੰ ਅੱਗ ਲਗਾਉਣ ਦੀ ਇਸ ਕਾਰਵਾਈ ਤੇ ਸਖਤੀ ਨਾਲ ਰੋਕ ਲਗਾਈ ਜਾਵੇ ਅਤੇ ਅੱਗ ਲਗਾਉਣ ਵਾਲਿਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇ।

Continue Reading

Mohali

ਗੁ ਸਿੰਘ ਸ਼ਹੀਦਾਂ ਵਿਖੇ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ

Published

on

By

ਐਸ ਏ ਐਸ ਨਗਰ, 18 ਅਪ੍ਰੈਲ (ਸ.ਬ.) ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ।

ਇਸ ਧਾਰਮਿਕ ਸਮਾਗਮ ਵਿੱਚ ਬੀਬੀ ਹਰਜਿੰਦਰ ਕੌਰ ਬਟਾਲਾ ਵਾਲਿਆਂ ਦੇ ਜੱਥੇ ਨੇ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਜੀਵਨ ਬ੍ਰਿਤਾਂਤ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਭਾਈ ਲਹਿਣਾ ਜੀ ਨੂੰ ਗੁਰਿਆਈ ਦੀ ਦਾਤ ਬਖਸ਼ ਕੇ ਗੁਰੂ ਅੰਗਦ ਦੇਵ ਜੀ ਬਣਾਉਣ ਦਾ ਪ੍ਰਸੰਗ ਬਾਰੇ ਸੰਗਤਾਂ ਨੂੰ ਜਾਣੂੰ ਕਰਵਾਇਆ। ਭਾਈ ਨਰਿੰਦਰ ਸਿੰਘ ਸ੍ਰੀ ਫਤਿਹਗੜ੍ਹ ਸਾਹਿਬ ਵਾਲਿਆਂ ਦੇ ਜੱਥੇ ਨੇ ਆਪਣੇ ਰਸ ਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸੰਤ ਬਾਬਾ ਸਵਰਨ ਸਿੰਘ ਮਲਕਪੁਰ ਲੁਧਿਆਣੇ ਵਾਲਿਆਂ ਨੇ ਆਪਣੇ ਪ੍ਰਵਚਨਾਂ ਰਾਹੀਂ ਸ੍ਰੀ ਗੁਰੂ ਅੰਗਦ ਦੇਵ ਜੀ ਦੁਆਰਾ ਉਚਾਰਨ ਧੁਰ ਕੀ ਬਾਣੀ ਦੇ 62 ਸਲੋਕ ਜੋ ਕਿ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਵਿੱਚ ਸੁਭਾਇਮਾਨ ਹਨ ਉਨਾਂ ਬਾਰੇ ਸੰਗਤਾਂ ਨੂੰ ਵਿਸਥਾਰ ਸਹਿਤ ਦੱਸਿਆ।

ਇਸ ਤੋਂ ਇਲਾਵਾ ਭਾਈ ਜਸਵਿੰਦਰ ਸਿੰਘ ਲੁਧਿਆਣੇ ਵਾਲੇ, ਅਕਾਲ ਕਵੀਸ਼ਰੀ ਜੱਥਾ, ਭਾਈ ਪਰਵਿੰਦਰ ਸਿੰਘ, ਭਾਈ ਓਂਕਾਰ ਸਿੰਘ, ਭਾਈ ਗੁਰਵਿੰਦਰ ਸਿੰਘ, ਮਾਤਾ ਸੰਦਰ ਕੌਰ ਜੀ ਸਰਬ ਸਾਂਝੀ ਸੋਸਾਇਟੀ, ਭਾਈ ਕੁਲਤਾਰ ਸਿੰਘ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਮਨਦੀਪ ਸਿੰਘ, ਭਾਈ ਨਿਤਿੰਨ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ ਅਤੇ ਭਾਈ ਸੁਖਵਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਗੁਰੂ ਕਾ ਲੰਗਰ ਸੰਗਤਾਂ ਨੂੰ ਅਤੁੱਟ ਵਰਤਾਇਆ ਗਿਆ।

Continue Reading

Mohali

ਖਾਲਸਾ ਕਾਲਜ ਵਿੱਚ ਫੇਅਰਵੈਲ ਪਾਰਟੀ ਰੁਖ਼ਸਤ 2026 ਦਾ ਆਯੋਜਨ

Published

on

By

ਐਸ ਏ ਐਸ ਨਗਰ, 18 ਅਪ੍ਰੈਲ (ਸ.ਬ.) ਫੇਜ਼-3ਏ ਵਿੱਚ ਸਥਿਤ ਖਾਲਸਾ ਕਾਲਜ (ਅੰਮ੍ਰਿਤਸਰ) ਆਫ ਟੈਕਨਾਲੋਜੀ ਐਂਡ ਬਿਜ਼ਨਸ ਸਟਡੀਜ਼ ਵਿੱਚ ਕਾਲਜ ਦੀ ਪ੍ਰਿੰਸੀਪਲ ਡਾ. ਹਰਿਸ਼ ਕੁਮਾਰੀ ਦੀ ਅਗਵਾਈ ਹੇਠ ਫੇਅਰਵੈਲ ਪਾਰਟੀ ‘ਰੁਖ਼ਸਤ 2026’ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਬੀ. ਕਾਮ, ਬੀ. ਕਾਮ ਆਨਰਜ਼, ਬੀ. ਬੀ. ਏ., ਬੀ. ਸੀ. ਏ., ਬੀ. ਏ., ਪੀ. ਜੀ. ਡੀ. ਸੀ. ਏ., ਐਮ. ਐਸ. ਸੀ. ਆਈ ਟੀ, ਐਮ. ਏ. ਸੋਸ਼ਿਓਲੋਜੀ, ਐਮ. ਬੀ. ਏ., ਐਮ. ਕਾਮ ਦੇ ਵਿਦਿਆਰਥੀਆਂ ਨੂੰ ਕਾਲਜ ਦੇ ਜੂਨੀਅਰ ਵਿਦਿਆਰਥੀਆਂ ਵੱਲੋਂ ਫੇਅਰਵੈਲ ਪਾਰਟੀ ਦਿੱਤੀ ਗਈ। ਇਸ ਮੌਕੇ ਵੇਦਿਕ ਜੋਤਿਸ਼ਾਚਾਰਿਆ ਡਾ. ਚਾਰਵੀ ਠਾਕੁਰ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਸਮਾਗਤ ਦੌਰਾਨ ਮਿਸਟਰ ਅਤੇ ਮਿਸ ਫੇਅਰਵੈਲ, ਮਿਸਟਰ ਹੈਂਡਸਮ ਅਤੇ ਮਿਸ ਚਾਰਮਿੰਗ ਮੁਕਾਬਲੇ ਕਰਵਾਏ ਗਏ ਜਿਸ ਦੌਰਾਨ ਵਿਦਿਆਰਥੀਆਂ ਨੇ ਸੁੰਦਰ ਪਹਿਰਾਵਿਆਂ ਵਿੱਚ ਰੈਂਪ ਤੇ ਮਨਮੋਹਕ ਅੰਦਾਜ਼ ਵਿੱਚ ਵਾਕ ਕੀਤੀ। ਇਸ ਦੌਰਾਨ ਜੂਨੀਅਰ ਵਿਦਿਆਰਥੀਆਂ ਵੱਲੋਂ ਵੱਖ-ਵੱਖ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਗਏ, ਜਿਨ੍ਹਾਂ ਵਿੱਚ ਲੋਕ ਗੀਤ, ਵੈਸਟਰਨ ਗਾਣੇ, ਡਾਂਸ ਆਦਿ ਸ਼ਾਮਲ ਸਨ, ਜਿਨ੍ਹਾਂ ਨੇ ਸਭ ਦਾ ਮਨ ਮੋਹ ਲਿਆ।

ਮਿਸਟਰ ਅਤੇ ਮਿਸ ਫੇਅਰਵੈਲ ਮੁਕਾਬਲੇ ਵਿੱਚ ਬੀ. ਬੀ. ਏ. ਛੇਵੇਂ ਸੈਮਿਸਟਰ ਦੀ ਨੇਹਾ ਨੂੰ ਮਿਸ ਫੇਅਰਵੈਲ ਅਤੇ ਬੀ. ਸੀ. ਏ. ਛੇਵੇਂ ਸੈਮਿਸਟਰ ਦੇ ਕੇਤਨ ਨੂੰ ਮਿਸਟਰ ਫੇਅਰਵੈਲ ਦਾ ਖਿਤਾਬ ਮਿਲਿਆ। ਇਸੇ ਤਰ੍ਹਾਂ, ਬੀ. ਸੀ. ਏ. ਛੇਵੇਂ ਸੈਮਿਸਟਰ ਦੇ ਕਰਮਵੀਰ ਨੂੰ ਮਿਸਟਰ ਹੈਂਡਸਮ ਅਤੇ ਬੀ. ਕਾਮ ਛੇਵੇਂ ਸੈਮਿਸਟਰ ਦੀ ਪ੍ਰੀਤੀ ਨੂੰ ਮਿਸ ਚਾਰਮਿੰਗ ਦਾ ਖਿਤਾਬ ਦਿੱਤਾ ਗਿਆ।

ਸਮਾਗਮ ਦੇ ਅੰਤ ਵਿੱਚ ਵੇਦਿਕ ਜੋਤਿਸ਼ਾਚਾਰਿਆ ਡਾ. ਚਾਰਵੀ ਠਾਕੁਰ ਨੇ ਵਿਦਿਆਰਥੀਆਂ ਅਤੇ ਕਾਲਜ ਸਟਾਫ ਮੈਂਬਰਾਂ ਲਈ ਮੁਫ਼ਤ ਐਸਟ੍ਰੋ ਵਰਕਸ਼ਾਪ ਵੀ ਆਯੋਜਿਤ ਕੀਤੀ।

Continue Reading

Latest News

Trending