Connect with us

Punjab

ਸ਼ੰਭੂ ਮੋਰਚੇ ਤੇ ਕਿਸਾਨ ਨੇ ਸਲਫਾਸ ਦੀਆਂ ਗੋਲੀਆਂ ਖਾ ਕੇ ਕੀਤੀ ਖ਼ੁਦਕੁਸ਼ੀ

Published

on

 

 

ਪਟਿਆਲਾ, 9 ਜਨਵਰੀ (ਸ.ਬ.) ਸ਼ੰਭੂ ਮੋਰਚੇ ਤੇ 11 ਮਹੀਨਿਆਂ ਤੋਂ ਜਾਰੀ ਪੱਕੇ ਧਰਨੇ ਵਿੱਚ ਹਿੱਸਾ ਲੈ ਰਹੇ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਪਹੂਵਿੰਡ ਦੇ ਵਾਸੀ ਰੇਸ਼ਮ ਸਿੰਘ ਵਲੋਂ ਕੇਂਦਰ ਸਰਕਾਰ ਦੀ ਬੇਰੁਖੀ ਤੋਂ ਤੰਗ ਆ ਕੇ ਖੁਦਕੁਸ਼ੀ ਕਰ ਲਏ ਜਾਣ ਦੀ ਖਬਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਰੇਸ਼ਮ ਸਿੰਘ ਨੇ ਸਲਫਾਸ ਦੀਆਂ ਗੋਲੀਆਂ ਨਿਗਲ ਲਈਆਂ ਸਨ, ਜਿਸ ਤੋਂ ਬਾਅਦ ਉਸਨੂੰ ਪਹਿਲਾਂ ਸਿਵਲ ਹਸਪਤਾਲ ਰਾਜਪੁਰਾ ਦਾਖਲ ਕਰਾਇਆ ਗਿਆ ਸੀ। ਪਰ ਉਸਦੀ ਹਾਲਤ ਗੰਭੀਰ ਦੇਖਦਿਆਂ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਲਿਆਂਦਾ ਗਿਆ ਜਿਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ।

Continue Reading

Punjab

ਕਿਸਾਨ ਜੱਥੇਬੰਦੀਆਂ ਵਲੋਂ ਡੱਲੇਵਾਲ ਦਾ ਸਮਰਥਨ, ਕੇਂਦਰ ਵਿਰੁੱਧ ਇੱਕ ਹੋ ਕੇ ਲੜਣ ਦਾ ਐਲਾਨ

Published

on

By

 

ਆਪਣਾ ਸਮਰਥਨ ਲੈ ਕੇ ਮਰਨ ਵਰਤ ਤੇ ਬੈਠੇ ਡੱਲੇਵਾਲ ਕੋਲ ਪਹੁੰਚੇ ਐਸ ਕੇ ਐਮ ਦੇ ਆਗੂ

ਪਟਿਆਲਾ, 10 ਜਨਵਰੀ (ਸ.ਬ.) ਸੰਯੁਕਤ ਕਿਸਾਨ ਮੋਰਚੇ (ਐਸ. ਕੇ. ਐਮ.) ਦੇ ਆਗੂਆਂ ਵਲੋਂ ਅੱਜ ਢਾਬੀ ਗੁੱਜਰਾਂ ਖਨੌਰੀ ਸਰਹੱਦ ਉੱਪਰ ਮਰਨ ਵਰਤ ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਭਰਪੂਰ ਸਮਰਥਨ ਦਿੰਦਿਆਂ ਕੇਂਦਰ ਦੇ ਖਿਲਾਫ ਇੱਕ ਹੋ ਕੇ ਲੜਣ ਦਾ ਐਲਾਨ ਕੀਤਾ ਗਿਆ ਹੈ। ਇਸ ਸੰਬੰਧੀ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਬਲਵੀਰ ਸਿੰਘ ਰਾਜੇਵਾਲ, ਜੋਗਿੰਦਰ ਸਿੰਘ ਉਗਰਾਹਾਂ, ਡਾ. ਦਰਸ਼ਨ ਪਾਲ, ਹਰਿੰਦਰ ਸਿੰਘ ਲੱਖੋਵਾਲ, ਰਮਿੰਦਰ ਸਿੰਘ ਪਟਿਆਲਾ ਸਮੇਤ ਵੱਖ ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਅੱਜ ਖਨੌਰੀ ਪਹੁੰਚ ਕੇ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕੀਤੀ ਅਤੇ ਆਪਣਾ ਸਮਰਥਨ ਪੱਤਰ ਦਿੱਤਾ। ਆਗੂਆਂ ਨੇ ਜਗਜੀਤ ਸਿੰਘ ਡੱਲੇਵਾਲ ਨੂੰ ਮਿਲ ਕੇ ਉਨ੍ਹਾਂ ਦੀ ਸਿਹਤ ਸੰਬੰਧੀ ਹਾਲਚਾਲ ਜਾਣਿਆ ਤੇ ਉਨ੍ਹਾਂ ਦੀ ਤੰਦਰੁਸਤੀ ਲਈ ਪ੍ਰਮਾਤਮਾ ਅੱਗੇ ਅਰਦਾਸ ਬੇਨਤੀ ਕੀਤੀ ਹੈ। ਐਸ. ਕੇ. ਐਮ. ਦੇ ਆਗੂਆਂ ਨੇ ਮੋਰਚੇ ਸੀਨੀਅਰ ਆਗੂ ਕਾਕਾ ਸਿੰਘ ਕੋਟੜਾ ਨੂੰ ਆਪਣਾ ਸਮਰਥਨ ਪੱਤਰ ਸੌਂਪਿਆ।

ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕਰਨ ਤੋਂ ਬਾਅਦ ਗੱਲ ਕਰਦਿਆਂ ਕਿਸਾਨ ਆਗੂ ਕਾਕਾ ਕੋਟੜਾ ਨੇ ਕਿਹਾ ਕਿ ਜੋਗਿੰਦਰ ਸਿੰਘ ਉਗਰਾਹਾਂ ਅਤੇ ਬਲਬੀਰ ਸਿੰਘ ਰਾਜੇਵਾਲ ਐਸ ਕੇ ਐਮ ਦੀ 6 ਮੈਂਬਰੀ ਕਮੇਟੀ ਆਈ ਹੈ।

ਇਸ ਮੌਕੇ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਅਸੀਂ ਐਸ ਕੇ ਐਮ ਵੱਲੋਂ ਸੰਪੂਰਨ ਸਾਥ ਦਿੰਦੇ ਹਾਂ। ਅਸੀਂ ਸਾਰੀਆਂ ਧਿਰਾਂ ਮਿਲ ਕੇ ਮੋਰਚਾ ਲੜਾਂਗੇ। ਉਨ੍ਹਾਂ ਕਿਹਾ ਹੈ ਕਿ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਜਿਆਦਾ ਠੀਕ ਨਹੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਏਕਤਾ ਮਤਾ ਪੇਸ਼ ਕੀਤਾ ਹੈ। ਇਸ ਮੌਕੇ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਡੱਲੇਵਾਲ ਦਾ ਮਰਨ ਵਰਤ 46ਵੇਂ ਦਿਨ ਵੀ ਜਾਰੀ ਹੈ। ਉਨ੍ਹਾਂ ਦੀ ਸਿਹਤ ਜਿਆਦਾ ਠੀਕ ਨਹੀਂ ਹੈ ਪਰ ਫਿਰ ਵੀ ਬੜੀ ਊਰਜਾ ਤੇ ਦਲੇਰੀ ਨਾਲ ਮਿਲੇ। ਉਨ੍ਹਾਂ ਕਿਹਾ ਹੈ ਕਿ ਅਸੀ ਸਾਰੇ ਇੱਕਠੇ ਹੋ ਕੇ ਕੇਂਦਰ ਸਰਕਾਰ ਨਾਲ ਲੜਾਂਗੇ। ਉਨ੍ਹਾਂ ਨੇ ਕਿਹਾ ਹੈ ਕਿ ਦੂਜੇ ਹੋਰ ਕਿਸੇ ਫੋਰਮ ਦਾ ਆਗੂ ਦਾਖਲ ਨਾ ਦੇਵੇ। ਉਨ੍ਹਾਂ ਨੇ ਕਿਹਾ ਹੈ ਕਿ ਇਹ ਮੰਗ ਕਿਸੇ ਇਕ ਜਥੇਬੰਦੀ ਦੀ ਨਹੀਂ ਸਗੋਂ ਇਹ ਸਾਰੇ ਪੰਜਾਬ ਦੀ ਹੈ।

ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਉਹ ਸਰਕਾਰ ਨੂੰ ਦੱਸਣਾ ਚਾਹੁੰਦੇ ਹਾਂ ਕਿ ਮੰਗਾਂ ਨੂੰ ਲੈ ਕੇ ਅਸੀ ਸਾਰੇ ਇਕ ਹਾਂ ਸਾਡੇ ਵਿੱਚ ਕੋਈ ਮਤਭੇਦ ਨਹੀਂ ਹੈ। ਕਿਸਾਨ ਆਗੂਆਂ ਨੇ ਕਿਹਾ ਹੈ ਕਿ 15 ਜਨਵਰੀ ਨੂੰ ਮੋਰਚੇ ਲਈ ਨਵੀਂ ਰਣਨੀਤੀ ਘੜੀ ਜਾਵੇਗੀ।

Continue Reading

Mohali

ਕਿਸਾਨੀ ਮੁੱਦੇ ਦੇ ਹਲ ਦਾ ਚਾਹਵਾਨ : ਰਵਨੀਤ ਬਿੱਟੂ

Published

on

By

 

 

 

ਰਾਜਪੁਰਾ, 10 ਜਨਵਰੀ (ਜਤਿੰਦਰ ਲੱਕੀ) ਭਾਰਤੀ ਜਨਤਾ ਪਾਰਟੀ ਦੇ ਆਗੂ ਅਤੇ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਹਾ ਹੈ ਕਿ ਉਹ ਕਿਸਾਨੀ ਮੁੱਦੇ ਦੇ ਹਲ ਲਈ ਚਾਹਵਾਨ ਹਨ ਅਤੇ ਜਦੋਂ ਤੋਂ ਮੰਤਰੀ ਬਣੇ ਹਨ ਉਦੋਂ ਤੋਂ ਹੀ ਗੱਲਬਾਤ ਦਾ ਰਾਹ ਲੱਭ ਰਹੇ ਹਨ।

ਅੱਜ ਇੱਕ ਪ੍ਰੋਗਰਾਮ ਤਹਿਤ ਰਾਜਪੁਰਾ ਦੇ ਹਿੰਦੁਸਤਾਨ ਲੀਵਰ ਲਿਮਟਿਡ ਵਿਖੇ ਪੁੱਜੇ ਸz. ਬਿੱਟੂ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਛੇਤੀ ਹੀ ਇਸ ਮਸਲੇ ਨੂੰ ਹਲ ਕਰ ਲਿਆ ਜਾਵੇਗਾ।

 

Continue Reading

Mohali

ਕਣਕ ਦਾ ਰੇਟ 2275 ਰੁਪਏ ਪ੍ਰਤੀ ਕੁਇੰਟਲ, ਆਟਾ ਵਿਕ ਰਿਹਾ 40 ਰੁਪਏ ਕਿਲੋ

Published

on

By

 

ਐਮ ਐਸ ਪੀ ਦੀ ਗਰੰਟੀ ਜਾਰੀ ਕਿਉਂ ਨਹੀਂ ਕਰਦੀ ਕੇਂਦਰ ਸਰਕਾਰ : ਪਰਵਿੰਦਰ ਸਿੰਘ ਸੋਹਾਣਾ

ਐਸ ਏ ਐਸ ਨਗਰ, 10 ਜਨਵਰੀ (ਸ.ਬ.) ਸ਼੍ਰੋਮਣੀ ਅਕਾਲੀ ਦਲ ਹਲਕਾ ਮੁਹਾਲੀ ਦੇ ਮੁੱਖ ਸੇਵਾਦਾਰ ਪਰਵਿੰਦਰ ਸਿੰਘ ਸੋਹਾਣਾ ਨੇ ਕਿਹਾ ਹੈ ਕਿ ਭਾਰਤ ਸਰਕਾਰ ਦੱਸੇ ਕਿ ਉਹ ਕਿਸਾਨਾਂ ਨੂੰ ਫਸਲਾਂ ਉੱਤੇ ਐਮ ਐਸ ਪੀ ਦੇਣ ਦੀ ਗਰੰਟੀ ਕਰਨ ਤੋਂ ਕਿਉਂ ਭੱਜ ਰਹੀ ਹੈ। ਇੱਥੇ ਜਾਰੀ ਬਿਆਨ ਵਿੱਚ ਉਹਨਾਂ ਕਿਹਾ ਕਿ ਪੰਜਾਬ ਵਿੱਚੋਂ ਪਿਛਲੇ ਸਾਲ ਕਣਕ ਦੀ ਫਸਲ 2300 ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਚੁੱਕੀ ਗਈ ਹੈ ਪਰ ਆਟਾ 40 ਰੁਪਏ ਕਿਲੋ ਵਿਕ ਰਿਹਾ ਹੈ ਜਿਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਕਿਸਾਨ ਦੀ ਕਿੰਨੀ ਲੁੱਟ ਖਸੁੱਟ ਹੋ ਰਹੀ ਹੈ। ਉਹਨਾਂ ਕਿਹਾ ਕਿ ਆਟਾ ਮਿੱਲ ਐਸੋਸੀਏਸ਼ਨ ਨੇ ਵੀ ਕਿਹਾ ਹੈ ਕਿ ਕਣਕ ਦੀ ਘਾਟ ਕਾਰਨ ਆਟਾ ਮਿੱਲਾਂ ਬੰਦ ਹੋ ਰਹੀਆਂ ਹਨ, ਪਰ ਕੇਂਦਰ ਸਰਕਾਰ ਇੱਕਦਮ ਚੁੱਪ ਵੱਟ ਕੇ ਬੈਠੀ ਹੈ ਅਤੇ ਉਸ ਵਲੋਂ ਜਮ੍ਹਾਂ ਖੋਰਾਂ ਅਤੇ ਵੱਡੇ ਘਰਾਣਿਆਂ ਨੂੰ ਲੋਕਾਂ ਦੀ ਲੁੱਟ ਦੀ ਖੁੱਲੀ ਛੂਟ ਦੇ ਰਹੀ ਹੈ।

ਸz. ਸੋਹਾਣਾ ਨੇ ਕਿਹਾ ਹੈ ਕਿ ਪਿਛਲੇ ਸੀਜ਼ਨ ਵਿੱਚ ਕਣਕ ਦੇ ਉਤਪਾਦਨ ਵਿੱਚ ਕਮੀ ਆਉਣ ਕਾਰਨ ਪੰਜਾਬ ਵਿੱਚ ਕਣਕ ਦੀ ਭਾਰੀ ਘਾਟ ਪੈਦਾ ਹੋ ਗਈ ਹੈ ਅਤੇ ਕਿਸਾਨਾਂ ਵੱਲੋਂ ਫਸਲੀ ਵਿਭਿੰਨਤਾ ਵੱਲ ਧਿਆਨ ਦੇਣ ਕਾਰਨ ਕਣਕ ਦੀ ਬਿਜਾਈ ਵਿੱਚ ਕਮੀ ਆਈ ਹੈ। ਇਹੀ ਨਹੀਂ, ਭਾਰਤੀ ਖੁਰਾਕ ਨਿਗਮ ਵੱਲੋਂ ਮਿੱਲਾਂ ਨੂੰ ਕਣਕ ਦੀ ਸਪਲਾਈ ਵਿੱਚ ਦੇਰੀ ਹੋਈ ਹੈ। ਕਣਕ ਦੇ ਟੈਂਡਰ ਵਿੱਚ ਭਾਰੀ ਵਾਧਾ ਹੋਣ ਕਾਰਨ ਮਿੱਲਾਂ ਲਈ ਕਣਕ ਖਰੀਦਣਾ ਮਹਿੰਗਾ ਹੋ ਗਿਆ ਹੈ। ਉਹਨਾਂ ਕਿਹਾ ਕਿ ਆਟੇ ਦੀਆਂ ਕੀਮਤਾਂ ਵਿੱਚ ਵਾਧੇ ਕਾਰਨ ਆਮ ਲੋਕਾਂ ਨੂੰ ਮਹਿੰਗਾਈ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਆਟੇ ਦੀਆਂ ਕੀਮਤਾਂ ਵਿੱਚ ਵਾਧੇ ਕਾਰਨ ਹੋਰ ਖਾਣ-ਪੀਣ ਦੀਆਂ ਚੀਜ਼ਾਂ ਦੀਆਂ ਕੀਮਤਾਂ ਵਿੱਚ ਵੀ ਵਾਧਾ ਹੋਣਾ ਤੈਅ ਹੈ।

ਉਹਨਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੇ ਭਾਰਤ ਵਿੱਚ ਹਰੀ ਕ੍ਰਾਂਤੀ ਲਿਆਂਦੀ ਅਤੇ ਦੇਸ਼ ਦੇ ਅਨਾਜ ਦੇ ਗੁਦਾਮ ਭਰੇ ਪਰੰਤੂ ਕੇਂਦਰ ਸਰਕਾਰ ਕਿਸਾਨਾਂ ਨਾਲ ਜਿਸ ਤਰ੍ਹਾਂ ਦਾ ਵਤੀਰਾ ਕਰ ਰਹੀ ਹੈ ਉਸ ਨਾਲ ਰਵਾਇਤੀ ਫਸਲਾਂ ਦੇ ਕਿਸਾਨ ਦੂਰ ਹੋ ਰਹੇ ਹਨ, ਕਿਉਂਕਿ ਉਹਨਾਂ ਨੂੰ ਆਪਣੀਆਂ ਫਸਲਾਂ ਦਾ ਮੁੱਲ ਵੀ ਨਹੀਂ ਮਿਲਦਾ। ਉਹਨਾਂ ਕਿਹਾ ਕਿ ਇਸ ਦੇ ਹੱਲ ਲਈ ਕਣਕ ਦਾ ਬਫਰ ਸਟਾਕ ਬਣਾਉਣਾ ਜਰੂਰੀ ਹੈ ਤਾਂ ਜੋ ਭਵਿੱਖ ਵਿੱਚ ਅਜਿਹੀ ਸਥਿਤੀ ਪੈਦਾ ਨਾ ਹੋਵੇ। ਇਸੇ ਤਰ੍ਹਾਂ ਕਿਸਾਨਾਂ ਨੂੰ ਬੀਜ, ਖਾਦ ਅਤੇ ਸਿੰਚਾਈ ਲਈ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਣੀ ਚਾਹੀਦੀ ਹੈ।

ਉਹਨਾਂ ਕਿਹਾ ਕਿ ਸਰਕਾਰ ਫੌਰੀ ਤੌਰ ਤੇ ਕਿਸਾਨਾਂ ਦੀਆਂ ਮੰਗਾਂ ਮੰਨੇ ਨਹੀਂ ਤਾਂ ਇਹ ਸਮੱਸਿਆ ਪੰਜਾਬ ਦੀ ਅਰਥਵਿਵਸਥਾ ਅਤੇ ਆਮ ਲੋਕਾਂ ਦੀ ਜ਼ਿੰਦਗੀ ਤੇ ਗੰਭੀਰ ਪ੍ਰਭਾਵ ਪਾ ਸਕਦੀ ਹੈ। ਇਸ ਲਈ ਸਰਕਾਰ ਨੂੰ ਇਸ ਸਮੱਸਿਆ ਦੇ ਹੱਲ ਲਈ ਤੁਰੰਤ ਕਦਮ ਚੁੱਕਣੇ ਚਾਹੀਦੇ ਹਨ। ਪੰਜਾਬ ਸਰਕਾਰ ਦੀ ਨਿਖੇਧੀ ਕਰਦਿਆਂ ਉਹਨਾਂ ਕਿਹਾ ਕਿ ਮੁੱਖ ਮੰਤਰੀ ਨੇ ਕਿਸਾਨਾਂ ਨੂੰ ਐਮਐਸਪੀ ਦੇਣ ਦਾ ਵਾਅਦਾ ਕੀਤਾ ਸੀ ਜਿਸ ਤੋਂ ਸਰਕਾਰ ਪੂਰੀ ਤਰ੍ਹਾਂ ਮੁੱਕਰ ਗਈ ਹੈ ਤੇ ਬੋਨਸ ਤੱਕ ਵੀ ਦੇ ਕੇ ਰਾਜ਼ੀ ਨਹੀਂ ਹੈ।

Continue Reading

Latest News

Trending