National
ਡਬਲ ਡੇਕਰ ਬੱਸ ਦੇ ਪਲਟਣ ਕਾਰਨ 30 ਵਿਅਕਤੀ ਜ਼ਖਮੀ
ਅਮੇਠੀ, 6 ਜੁਲਾਈ (ਸ.ਬ.) ਅਮੇਠੀ ਜ਼ਿਲੇ ਦੇ ਬਾਜ਼ਾਰ ਸ਼ੁਕੁਲ ਇਕਾਲੇ ਵਿੱਚ ਅੱਜ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ ਤੇ ਇਕ ਡਬਲ ਡੈਕਰ ਬੱਸ ਕੰਟਰੋਲ ਤੋਂ ਬਾਹਰ ਹੋ ਕੇ ਪਲਟ ਗਈ। ਇਸ ਹਾਦਸੇ ਵਿੱਚ ਔਰਤਾਂ ਤੇ ਬੱਚਿਆਂ ਸਮੇਤ 30 ਵਿਅਕਤੀ ਜ਼ਖ਼ਮੀ ਹੋ ਗਏ। ਜ਼ਖਮੀਆਂ ਨੂੰ ਬਾਜ਼ਾਰ ਸ਼ੁਕੁਲ ਕਮਿਊਨਿਟੀ ਹੈਲਥ ਸੈਂਟਰ ਵਿੱਚ ਭਰਤੀ ਕਰਵਾਇਆ ਗਿਆ ਹੈ। ਉਥੋਂ ਕੁਝ ਜ਼ਖਮੀਆਂ ਨੂੰ ਗੰਭੀਰ ਹਾਲਤ ਵਿੱਚ ਜ਼ਿਲ੍ਹਾ ਹਸਪਤਾਲ ਗੌਰੀਗੰਜ ਲਿਆਂਦਾ ਗਿਆ ਹੈ। ਪੁਲੀਸ ਨੇ ਮੌਕੇ ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਇੱਕ ਡਬਲ ਡੇਕਰ ਬੱਸ ਬਿਹਾਰ ਦੇ ਮੁਜ਼ੱਫਰਪੁਰ ਤੋਂ ਦਿੱਲੀ ਜਾ ਰਹੀ ਸੀ। ਇਹ ਬੱਸ ਨਿਊ ਇੰਡੀਆ ਟਰੈਵਲ ਦੀ ਦੱਸੀ ਜਾ ਰਹੀ ਹੈ। ਅੱਜ ਸਵੇਰੇ ਕਰੀਬ 4:30 ਵਜੇ ਜਦੋਂ ਬੱਸ ਪੂਰਵਾਂਚਲ ਐਕਸਪ੍ਰੈਸਵੇਅ ਤੇ ਬਾਜ਼ਾਰ ਸ਼ੁਕੁਲ ਇਲਾਕੇ ਵਿੱਚ 68 ਕਿਲੋਮੀਟਰ ਤੇ ਪਹੁੰਚੀ ਤਾਂ ਡਰਾਈਵਰ ਨੇ ਕੰਟਰੋਲ ਗੁਆ ਦਿੱਤਾ ਅਤੇ ਬੱਸ ਕੰਟਰੋਲ ਤੋਂ ਬਾਹਰ ਹੋ ਗਈ ਅਤੇ ਪਲਟ ਗਈ। ਇਸ ਹਾਦਸੇ ਵਿੱਚ ਔਰਤਾਂ ਅਤੇ ਬੱਚਿਆਂ ਸਮੇਤ 30 ਦੇ ਕਰੀਬ ਲੋਕ ਜ਼ਖਮੀ ਹੋ ਗਏ। ਸੂਚਨਾ ਮਿਲਦੇ ਹੀ ਪੁਲੀਸ ਮੌਕੇ ਤੇ ਪਹੁੰਚ ਗਈ। ਸਥਾਨਕ ਲੋਕਾਂ ਦੀ ਮਦਦ ਨਾਲ ਪੁਲਸ ਨੇ ਜ਼ਖਮੀਆਂ ਨੂੰ ਸੀ.ਐਚ.ਸੀ. ਸ਼ੁਕਲਾ ਬਾਜ਼ਾਰ ਪਹੁੰਚਾਇਆ। ਜਿੱਥੋਂ ਕੁਝ ਲੋਕਾਂ ਨੂੰ ਜ਼ਿਲ੍ਹਾ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਬੱਸ ਵਿੱਚ ਕਰੀਬ 70 ਤੋਂ 80 ਲੋਕ ਸਵਾਰ ਸਨ। ਬੱਸ ਵਿੱਚ ਸਫ਼ਰ ਕਰ ਰਹੇ ਬੀਐਸਐਫ ਦੇ ਸੇਵਾਮੁਕਤ ਜਵਾਨ ਰਾਜੇਸ਼ ਕੁਮਾਰ ਨੇ ਦੱਸਿਆ ਕਿ ਬੱਸ ਵਿੱਚ ਸਮਰੱਥਾ ਤੋਂ ਵੱਧ ਸਵਾਰੀਆਂ ਸਨ। ਡਰਾਈਵਰ ਬੱਸ ਨੂੰ ਸਹੀ ਢੰਗ ਨਾਲ ਨਹੀਂ ਚਲਾ ਰਿਹਾ ਸੀ। ਉਸ ਨੇ ਇਸ ਬਾਰੇ ਟਰੈਵਲ ਏਜੰਸੀ ਨੂੰ ਸ਼ਿਕਾਇਤ ਵੀ ਕੀਤੀ ਸੀ।
National
ਬੱਸ ਅਤੇ ਕਾਰ ਦੀ ਟੱਕਰ ਦੌਰਾਨ 5 ਵਿਅਕਤੀਆਂ ਦੀ ਮੌਤ, 15 ਜ਼ਖਮੀ
ਕਰੌਲੀ, 25 ਦਸੰਬਰ (ਸ.ਬ.) ਰਾਜਸਥਾਨ ਵਿਚ ਕਰੌਲੀ ਦੇ ਸਲੇਮਪੁਰ ਖੇਤਰ ਵਿੱਚ ਇੱਕ ਕਾਰ ਅਤੇ ਬੱਸ ਦੀ ਆਹਮੋ-ਸਾਹਮਣੇ ਟੱਕਰ ਵਿੱਚ ਪੰਜ ਵਿਅਕਤੀਆਂ ਦੀ ਮੌਤ ਹੋ ਗਈ ਅਤੇ 15 ਹੋਰ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ 5 ਮ੍ਰਿਤਕਾਂ ਵਿੱਚੋਂ 3 ਔਰਤਾਂ ਸਨ। ਉਨ੍ਹਾਂ ਦੱਸਿਆ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇਕ ਪਰਿਵਾਰ ਕਾਰ ਰਾਹੀਂ ਕੈਲਾਦੇਵੀ ਦੇ ਦਰਸ਼ਨ ਕਰਨ ਤੋਂ ਬਾਅਦ ਗੰਗਾਪੁਰ ਸ਼ਹਿਰ ਜਾ ਰਿਹਾ ਸੀ ਤਾਂ ਕਰੌਲੀ ਵੱਲ ਆ ਰਹੀ ਬੱਸ ਦੀ ਕਾਰ ਨਾਲ ਟੱਕਰ ਹੋ ਗਈ।
ਇਸ ਦੌਰਾਨ ਪੰਜ ਵਿੱਚੋਂ ਚਾਰ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਵੀ ਕਰੌਲੀ ਹਸਪਤਾਲ ਲਿਜਾਇਆ ਗਿਆ ਹੈ। ਜ਼ਿਲ੍ਹਾ ਹਸਪਤਾਲ ਦੇ ਚੀਫ਼ ਮੈਡੀਕਲ ਅਫ਼ਸਰ ਰਮੇਸ਼ ਮੀਨਾ ਨੇ ਦੱਸਿਆ ਕਿ ਕਰੌਲੀ ਗੰਗਾਪੁਰ ਰੋਡ ਤੇ ਇੱਕ ਕਾਰ ਅਤੇ ਬੱਸ ਵਿਚਾਲੇ ਹੋਈ ਟੱਕਰ ਵਿੰਚ ਪੰਜ ਵਿਅਕਤੀਆਂ ਦੀ ਮੌਤ ਹੋ ਗਈ ਹੈ, ਇਹ ਸਾਰੇ ਇੱਕ ਹੀ ਪਰਿਵਾਰ ਨਾਲ ਸਬੰਧਤ ਹਨ। ਪੁਲੀਸ ਨੇ ਦੱਸਿਆ ਕਿ ਹਾਦਸੇ ਦੌਰਾਨ ਬੱਸ ਵਿੱਚ ਸਵਾਰ 15 ਲੋਕ ਜ਼ਖਮੀ ਹੋ ਗਏ ਹਨ।
National
ਬੋਰੀ ਵਿੱਚੋਂ ਮਿਲੀ ਅਪਾਹਜ ਲੜਕੀ ਦੀ ਲਾਸ਼
ਵਾਰਾਣਸੀ, 25 ਦਸੰਬਰ (ਸ.ਬ.) ਵਾਰਾਣਸੀ ਦੇ ਰਾਮਨਗਰ ਥਾਣਾ ਖੇਤਰ ਤੋਂ ਲਾਪਤਾ ਹੋਈ ਅੱਠ ਸਾਲਾ ਅਪਾਹਜ ਬੱਚੀ ਦੀ ਲਾਸ਼ ਅੱਜ ਸਵੇਰੇ ਬਹਾਦੁਰਪੁਰ ਦੇ ਪ੍ਰਾਇਮਰੀ ਸਕੂਲ ਨੇੜੇ ਬੋਰੀ ਵਿੱਚ ਮਿਲੀ। ਸੂਚਨਾ ਮਿਲਣ ਤੋਂ ਬਾਅਦ ਥਾਣਾ ਰਾਮਨਗਰ ਦੀ ਪੁਲੀਸ ਮੌਕੇ ਤੇ ਪਹੁੰਚ ਗਈ। ਰਾਮਨਗਰ ਥਾਣਾ ਖੇਤਰ ਦੇ ਸੁਜਾਬਾਦ ਇਲਾਕੇ ਵਿੱਚ ਕਾਮਿਲ ਸ਼ਹੀਦ ਮਜ਼ਾਰ ਨੇੜੇ ਰਹਿਣ ਵਾਲੇ ਇਕ ਵਿਅਕਤੀ ਦੀ ਅਪਾਹਜ ਬੇਟੀ ਬੀਤੀ ਸ਼ਾਮ 7 ਵਜੇ ਤੋਂ ਲਾਪਤਾ ਸੀ। ਉਸ ਨੇ ਦੱਸਿਆ ਕਿ ਉਸ ਦੀ ਲੜਕੀ ਬੀਤੀ ਸ਼ਾਮ ਸੱਤ ਵਜੇ ਘਰੋਂ ਸਾਮਾਨ ਲੈਣ ਲਈ ਦੁਕਾਨ ਤੇ ਗਈ ਸੀ। ਇਸ ਤੋਂ ਬਾਅਦ ਉਹ ਘਰ ਨਹੀਂ ਆਈ। ਕਾਫੀ ਭਾਲ ਕੀਤੀ ਗਈ ਅਤੇ ਪੁਲੀਸ ਨੂੰ ਸੂਚਿਤ ਕੀਤਾ ਗਿਆ ਪਰ ਉਹ ਕਿਤੇ ਨਹੀਂ ਮਿਲੀ। ਅੱਜ ਸਵੇਰੇ ਪਤਾ ਲੱਗਾ ਕਿ ਉਸ ਦੀ ਬੇਟੀ ਦੀ ਲਾਸ਼ ਬਹਾਦੁਰਪੁਰ ਦੇ ਪ੍ਰਾਇਮਰੀ ਸਕੂਲ ਨੇੜੇ ਬੋਰੀ ਵਿੱਚ ਸੁੱਟੀ ਗਈ ਸੀ। ਇਸ ਸਬੰਧੀ ਰਾਮਨਗਰ ਥਾਣਾ ਇੰਚਾਰਜ ਰਾਜੂ ਸਿੰਘ ਨੇ ਦੱਸਿਆ ਕਿ ਫੋਰੈਂਸਿਕ ਟੀਮ ਦੀ ਫੀਲਡ ਯੂਨਿਟ ਨੂੰ ਮੌਕੇ ਤੇ ਬੁਲਾਇਆ ਗਿਆ ਹੈ। ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਸ਼ਿਕਾਇਤ ਅਤੇ ਪੋਸਟਮਾਰਟਮ ਦੀ ਰਿਪੋਰਟ ਦੇ ਆਧਾਰ ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।
National
ਦਿੱਲੀ ਦੇ ਆਟੋ ਪਾਰਟਸ ਵਪਾਰੀਆਂ ਨੇ ਬੰਗਲਾਦੇਸ਼ ਨਾਲ ਕਾਰੋਬਾਰ ਦਾ ਬਾਈਕਾਟ ਕੀਤਾ
ਨਵੀਂ ਦਿੱਲੀ, 25 ਦਸੰਬਰ (ਸ.ਬ.) ਬੰਗਲਾਦੇਸ਼ ਵਿੱਚ ਚੱਲ ਰਹੇ ਤਣਾਅ ਅਤੇ ਘੱਟ ਗਿਣਤੀਆਂ ਤੇ ਕਥਿਤ ਹਮਲਿਆਂ ਦੇ ਵਿਰੋਧ ਵਿਚ ਦਿੱਲੀ ਦੇ ਕਸ਼ਮੀਰੀ ਗੇਟ ਸਥਿਤ ਆਟੋ ਪਾਰਟਸ ਦੇ ਵਪਾਰੀਆਂ ਨੇ ਗੁਆਂਢੀ ਦੇਸ਼ ਨਾਲ ਵਪਾਰ ਰੋਕਣ ਦਾ ਫੈਸਲਾ ਕੀਤਾ ਹੈ। ਇਹ ਕਦਮ ਬੰਗਲਾਦੇਸ਼ ਵਿੱਚ ਹਿੰਦੂਆਂ ਵਿਰੁੱਧ ਹਿੰਸਾ ਅਤੇ ਮੰਦਰਾਂ ਤੇ ਹਮਲਿਆਂ ਦੀਆਂ ਰਿਪੋਰਟਾਂ ਤੋਂ ਬਾਅਦ ਲਿਆ ਗਿਆ ਹੈ।
ਆਟੋਮੋਟਿਵ ਪਾਰਟਸ ਮਰਚੈਂਟਸ ਐਸੋਸੀਏਸ਼ਨ ਦੇ ਪ੍ਰਧਾਨ ਵਿਨੈ ਨਾਰੰਗ ਨੇ ਕਿਹਾ ਕਿ ਕਸ਼ਮੀਰੀ ਗੇਟ ਆਟੋ ਪਾਰਟਸ ਮਾਰਕੀਟ ਨੇ ਹਿੰਦੂਆਂ ਵਿਰੁੱਧ ਕਥਿਤ ਅੱਤਿਆਚਾਰਾਂ ਅਤੇ ਮੰਦਰਾਂ ਤੇ ਹਾਲ ਹੀ ਦੇ ਹਮਲਿਆਂ ਦੇ ਜਵਾਬ ਵਿੱਚ ਬੰਗਲਾਦੇਸ਼ ਨਾਲ ਕਾਰੋਬਾਰ ਬੰਦ ਕਰਨ ਦਾ ਫੈਸਲਾ ਕੀਤਾ ਹੈ।
ਉਨ੍ਹਾਂ ਕਿਹਾ ਕਿ ਉਥੇ (ਬੰਗਲਾਦੇਸ਼) ਹਿੰਦੂਆਂ ਤੇ ਅੱਤਿਆਚਾਰ ਹੋਏ ਹਨ, ਸਾਡੇ ਮੰਦਰਾਂ ਨੂੰ ਤਬਾਹ ਕਰ ਦਿੱਤਾ ਗਿਆ ਹੈ ਅਤੇ ਸਾਡੇ ਬਹੁਤ ਸਾਰੇ ਹਿੰਦੂ ਭਰਾਵਾਂ ਨੂੰ ਉੱਥੇ ਮਾਰ ਦਿੱਤਾ ਗਿਆ ਹੈ। ਸਾਡੀ ਮਾਰਕੀਟ (ਕਸ਼ਮੀਰੇ ਗੇਟ ਆਟੋ ਪਾਰਟਸ ਮਾਰਕੀਟ) ਨੇ ਫੈਸਲਾ ਕੀਤਾ ਹੈ ਕਿ ਅਸੀਂ ਬੰਗਲਾਦੇਸ਼ ਨਾਲ ਕਾਰੋਬਾਰ ਬੰਦ ਕਰਾਂਗੇ।
ਉਨ੍ਹਾਂ ਅੱਗੇ ਕਿਹਾ ਕਿ ਬੰਗਲਾਦੇਸ਼ ਇੱਕ ਵਿਕਾਸਸ਼ੀਲ ਦੇਸ਼ ਹੈ ਅਤੇ 15 ਜਨਵਰੀ ਤੱਕ ਗੱਡੀਆਂ ਦੇ ਪਾਰਟਸ ਦੀ ਬਰਾਮਦ ਨੂੰ ਰੋਕਣ ਦੇ ਫੈਸਲੇ ਨਾਲ ਉੱਥੇ ਆਵਾਜਾਈ ਠੱਪ ਹੋ ਜਾਵੇਗੀ। ਲੱਗਭੱਗ 2,000 ਦੁਕਾਨਾਂ ਨੇ ਬੰਗਲਾਦੇਸ਼ ਨੂੰ ਆਪਣਾ ਨਿਰਯਾਤ ਰੋਕ ਦਿੱਤਾ ਹੈ।
-
International2 months ago
ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਰੱਖਿਆ ਮੰਤਰੀ ਯੋਵ ਗੈਲੈਂਟ ਨੂੰ ਬਰਖਾਸਤ ਕੀਤਾ
-
International2 months ago
ਪਾਕਿਸਤਾਨ ਦੇ ਰੇਲਵੇ ਸਟੇਸ਼ਨ ਤੇ ਹੋਏ ਧਮਾਕੇ ਵਿੱਚ 24 ਵਿਅਕਤੀਆਂ ਦੀ ਮੌਤ, 46 ਜ਼ਖ਼ਮੀ
-
International1 month ago
ਇਟਲੀ ਵਿੱਚ ਸੜਕ ਹਾਦਸੇ ਦੌਰਾਨ ਦੋ ਪੰਜਾਬੀ ਨੌਜਵਾਨਾਂ ਦੀ ਮੌਤ
-
Mohali1 month ago
ਜੂਡੋ ਇੰਟਰ ਕਾਲਜ ਵਿੱਚ ਘਨੌਰ ਕਾਲਜ ਨੇ ਜਿੱਤੇ ਗੋਲ਼ਡ ਮੈਡਲ
-
Horscope1 month ago
ਆਉਣ ਵਾਲੇ ਕੱਲ੍ਹ ਦਾ ਰਾਸ਼ੀਫਲ
-
Mohali1 month ago
ਪਿੰਡ ਕੁੰਭੜਾ ਵਿੱਚ ਲੜਾਈ ਦੌਰਾਨ ਹੋਏ ਨੌਜਵਾਨ ਦੇ ਕਤਲ ਦੇ ਮਾਮਲੇ ਵਿੱਚ ਪਰਿਵਾਰ ਅਤੇ ਪਿੰਡ ਵਾਸੀਆਂ ਨੇ ਮ੍ਰਿਤਕ ਦੀ ਲਾਸ਼ ਰੱਖ ਕੇ ਇਨਸਾਫ ਲਈ ਏਅਰਪੋਰਟ ਰੋਡ ਤੇ ਲਾਇਆ ਧਰਨਾ
-
Editorial1 month ago
ਜ਼ਿਮਨੀ ਚੋਣਾਂ ਦੌਰਾਨ ਸੂਬੇ ਦੀਆਂ ਚਾਰੇ ਸੀਟਾਂ ਤੇ ਹੋ ਰਹੇ ਹਨ ਸਖ਼ਤ ਮੁਕਾਬਲੇ
-
Editorial1 month ago
ਗੈਰ ਕਾਨੂੰਨੀ ਪਰਵਾਸੀਆਂ ਖ਼ਿਲਾਫ਼ ਸੱਚਮੁੱਚ ਸਖ਼ਤ ਕਾਰਵਾਈ ਕਰਨਗੇ ਟਰੰਪ?