Connect with us

Mohali

ਗ੍ਰਿਫਤਾਰੀ ਤੋਂ ਬਚਣ ਲਈ ਬਰਖਾਸਤ ਡੀ. ਐਸ. ਪੀ. ਗੁਰਸ਼ੇਰ ਸਿੰਘ ਸੰਧੂ ਵਲੋਂ ਧੋਖਾਧੜੀ ਅਤੇ ਭ੍ਰਿਸ਼ਟਾਚਾਰ ਮਾਮਲੇ ਵਿੱਚ ਅਗਾਉਂ ਜਮਾਨਤ ਦੀ ਅਰਜੀ ਦਾਇਰ

Published

on

 

 

ਪੁਲੀਸ ਵਲੋਂ ਪੂਰਾ ਰਿਕਾਰਡ ਅਦਾਲਤ ਵਿੱਚ ਪੇਸ਼ ਨਾ ਕਰਨ ਤੇ 15 ਜਨਵਰੀ ਨੂੰ ਮੁੜ ਸੁਣਵਾਈ ਦੇ ਦਿੱਤੇ ਹੁਕਮ

ਐਸ ਏ ਐਸ ਨਗਰ, 13 ਜਨਵਰੀ (ਜਸਬੀਰ ਸਿੰਘ ਜੱਸੀ) ਮੁਹਾਲੀ ਪੁਲੀਸ ਦੇ ਐਨਕਾਊਂਟਰ ਸਪੈਸ਼ਲਿਸਟ ਮੰਨੇ ਜਾਂਦੇ ਡੀ. ਐਸ. ਪੀ ਗੁਰਸ਼ੇਰ ਸਿੰਘ ਸੰਧੂ (ਜਿਨਾਂ ਨੂੰ ਪੁਲੀਸ ਵਿਭਾਗ ਵਲੋਂ ਬਰਖਾਸਤ ਕਰ ਦਿੱਤਾ ਗਿਆ ਹੈ) ਵਿਰੁਧ ਸਟੇਟ ਆਪਰੇਸ਼ਨ ਸੈੱਲ ਫੇਜ਼ 4 ਮੁਹਾਲੀ ਵਿਖੇ ਦਰਜ ਧੋਖਾਧੜੀ ਅਤੇ ਜਾਅਲਸਾਜ਼ੀ ਦੇ ਮਾਮਲੇ ਵਿੱਚ ਗੁਰਸ਼ੇਰ ਸਿੰਘ ਸੰਧੂ ਦੇ ਵਕੀਲ ਵਲੋਂ ਵਧੀਕ ਜਿਲਾ ਸੈਸ਼ਨ ਜੱਜ ਬਲਜਿੰਦਰ ਸਿੰਘ ਸਰਾਂ ਦੀ ਅਦਾਲਤ ਵਿੱਚ ਅਗਾਉਂ ਜਮਾਨਤ ਦੀ ਅਰਜ਼ੀ ਦਾਇਰ ਕੀਤੀ ਸੀ।

ਇਸ ਅਰਜੀ ਤੇ ਅੱਜ ਅਦਾਲਤ ਵਿੱਚ ਸੁਣਵਾਈ ਹੋਈ ਜਿਸ ਦੌਰਾਨ ਅਦਾਲਤ ਵਿੱਚ ਸਰਕਾਰੀ ਧਿਰ ਵਲੋਂ ਸਰਕਾਰੀ ਵਕੀਲ ਅਤੇ ਪੁਲੀਸ ਅਧਿਕਾਰੀ ਪੇਸ਼ ਹੋਏ। ਅਦਾਲਤ ਵਿੱਚ ਇਸ ਕੇਸ ਨਾਲ ਸਬੰਧਤ ਸਾਰਾ ਰਿਕਾਰਡ ਪੇਸ਼ ਨਾ ਕਰ ਸਕਣ ਕਾਰਨ ਅਦਾਲਤ ਵਲੋਂ 15 ਜਨਵਰੀ ਨੂੰ ਇਸ ਮਾਮਲੇ ਦੀ ਮੁੜ ਸੁਣਵਾਈ ਦੇ ਹੁਕਮ ਦਿੱਤੇ ਹਨ। ਇਸ ਦੌਰਾਨ ਜੇਕਰ ਪੁਲੀਸ ਵਿਭਾਗ ਅਦਾਲਤ ਵਿੱਚ ਸਬੰਧਤ ਸਾਰਾ ਰਿਕਾਰਡ ਪੇਸ਼ ਕਰ ਦਿੰਦਾ ਹੈ ਤਾਂ ਇਸ ਅਗਾਉਂ ਜਮਾਨਤ ਨੂੰ ਲੈ ਕੇ ਉਸੇ ਦਿਨ ਸਰਕਾਰੀ ਅਤੇ ਬਚਾਅ ਪੱਖ ਦੇ ਵਕੀਲਾਂ ਦੀ ਬਹਿਸ ਵੀ ਮੁਕੰਮਲ ਹੋ ਸਕਦੀ ਹੈ।

ਦੂਜੇ ਪਾਸੇ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪੁਲੀਸ ਵਲੋਂ ਭਾਵੇਂ ਗੁਰਸ਼ੇਰ ਸਿੰਘ ਸੰਧੂ ਵਿਰੁਧ ਲੁਕ ਆਫ ਨੋਟਿਸ ਕੱਢ ਦਿੱਤਾ ਗਿਆ ਹੈ, ਪ੍ਰੰਤੂ ਹਾਲੇ ਤੱਕ ਕਿਸੇ ਵੀ ਏਅਰਪੋਰਟ ਅਥਾਰਟੀ ਵਲੋਂ ਪੁਲੀਸ ਨੂੰ ਇਹ ਸੂਚਨਾ ਪ੍ਰਾਪਤ ਨਹੀਂ ਹੋਈ ਹੈ ਕਿ ਗੁਰਸ਼ੇਰ ਸਿੰਘ ਸੰਧੂਵਿਦੇਸ਼ ਭੱਜ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਬਰਖਾਸਤ ਡੀ. ਐਸ. ਪੀ. ਗੁਰਸ਼ੇਰ ਸਿੰਘ ਤੇ ਵਿਵਾਦਤ ਜ਼ਮੀਨਾਂ ਸਸਤੇ ਭਾਅ ਤੇ ਖ਼ਰੀਦਣ ਅਤੇ ਫਿਰ ਮਹਿੰਗੇ ਭਾਅ ਤੇ ਵੇਚਣ ਅਤੇ ਆਪਣੇ ਹੀ ਜਾਣਕਾਰਾਂ ਰਾਹੀਂ ਝੂਠੀਆਂ ਸ਼ਿਕਾਇਤਾਂ ਦੇ ਕੇ ਲੋਕਾਂ ਤੋਂ ਨਾਜਾਇਜ਼ ਪੈਸੇ ਵਸੂਲਣ ਦਾ ਦੋਸ਼ ਹੈ। ਇਸ ਮਾਮਲੇ ਵਿਚ ਸਭ ਤੋਂ ਵੱਡੀ ਗੱਲ ਇਹ ਹੈ ਕਿ ਜਿਸ ਵਿਅਕਤੀ ਤੋਂ ਡੀ. ਐਸ. ਪੀ ਗੁਰਸ਼ੇਰ ਸਿੰਘ ਨੇ ਵੱਖ-ਵੱਖ ਲੋਕਾਂ ਖ਼ਿਲਾਫ਼ ਝੂਠੀਆਂ ਸ਼ਿਕਾਇਤਾਂ ਕਰ ਕੇ ਉਨ੍ਹਾਂ ਤੋਂ ਨਾਜਾਇਜ਼ ਵਸੂਲੀ ਕੀਤੀ ਸੀ, ਉਸੇ ਵਿਅਕਤੀ ਬਲਜਿੰਦਰ ਸਿੰਘ ਨੇ ਡੀ. ਐਸ. ਪੀ ਗੁਰਸ਼ੇਰ ਸਿੰਘ ਦੇ ਖਿਲਾਫ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਸ਼ਿਕਾਇਤ ਦਾਇਰ ਕੀਤੀ ਸੀ। ਜਿਸ ਤੋਂ ਬਾਅਦ ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਗੁਰਸ਼ੇਰ ਸਿੰਘ ਵਿਰੁਧ ਧਾਰਾ 419, 465, 467, 468, 471 ਅਤੇ ਭ੍ਰਿਸ਼ਟਾਚਾਰ ਐਕਟ ਦੇ ਤਹਿਤ ਐਫ.ਆਈ.ਆਰ ਦਰਜ ਕੀਤੀ ਗਈ ਸੀ।

 

ਗੈਂਗਸਟਰ ਲਾਰੇਂਸ ਬਿਸ਼ਨੋਈ ਦੀ ਇੰਟਰਵਿਉ ਕਰਵਾਉਣ ਦੇ ਲੱਗੇ ਸਨ ਦੋਸ਼

ਜਿਕਰਯੋਗ ਹੈ ਕਿ ਬਰਖਾਸਤ ਡੀ ਐਸ ਪੀ ਗੁਰਸ਼ੇਰ ਸਿੰਘ ਸੰਧੂ ਤੇ ਸੀ. ਆਈ. ਏ. ਸਟਾਫ ਖਰੜ ਵਿਖੇ ਗੈਂਗਸਟਰ ਲਾਰੇਂਸ ਬਿਸ਼ਨੋਈ ਦੀ ਇਕ ਨਿਜੀ ਚੈਨਲ ਤੇ ਇੰਟਰਵਿਉ ਕਰਵਾਉਣ ਦੇ ਦੋਸ਼ ਲੱਗੇ ਹਨ। ਐਸ. ਆਈ. ਟੀ ਅਨੁਸਾਰ ਜਦੋਂ ਇਹ ਇੰਟਰਵਿਉ ਕਰਵਾਈ ਗਈ ਤਾਂ ਗੁਰਸ਼ੇਰ ਸਿੰਘ ਸੰਧੂ ਡੀ. ਐਸ. ਪੀ ਇਨਵੈਸਟੀਗੇਸ਼ਨ ਦੇ ਤੌਰ ਤੇ ਮੁਹਾਲੀ ਵਿਖੇ ਤੈਨਾਤ ਸਨ ਅਤੇ ਅਕਸਰ ਸੀ. ਆਈ. ਏ ਖਰੜ ਵਿਚਲੇ ਦਫਤਰ ਵਿੱਚ ਹੀ ਬੈਠਦੇ ਸਨ। ਇਸ ਮਾਮਲੇ ਵਿੱਚ ਹਾਈਕੋਰਟ ਦੀ ਘੁਰਕੀ ਤੋਂ ਬਾਅਦ ਪੰਜਾਬ ਸਰਕਾਰ ਵਲੋਂ ਗੁਰਸ਼ੇਰ ਸਿੰਘ ਸੰਧੂ ਨੂੰ ਬਰਖਾਸਤ ਕਰ ਦਿੱਤਾ ਗਿਆ ਸੀ, ਜਦੋਂ ਕਿ ਇਸ ਮਾਮਲੇ ਵਿੱਚ 7 ਪੁਲੀਸ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ।

 

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending