National
ਪ੍ਰਧਾਨ ਮੰਤਰੀ ਮੋਦੀ ਵੱਲੋਂ ਮਿਸ਼ਨ ਮੌਸਮ ਦੀ ਸ਼ੁਰੂਆਤ
ਨਵੀਂ ਦਿੱਲੀ, 14 ਜਨਵਰੀ (ਸ.ਬ.) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਭਾਰਤੀ ਮੌਸਮ ਵਿਭਾਗ ਦੇ 150ਵੇਂ ਸਥਾਪਨਾ ਦਿਵਸ ਦੇ ਮੌਕੇ ਤੇ ਮਿਸ਼ਨ ਮੌਸਮ ਦੀ ਸ਼ੁਰੂਆਤ ਕੀਤੀ, ਜਿਸ ਦਾ ਉਦੇਸ਼ ਦੇਸ਼ ਨੂੰ ਹਰ ਮੌਸਮ ਅਤੇ ਜਲਵਾਯੂ ਦਾ ਸਾਹਮਣਾ ਕਰਨ ਲਈ ਇੱਕ ਸਮਾਰਟ ਰਾਸ਼ਟਰ ਬਣਾਉਣਾ ਹੈ।
ਰਾਸ਼ਟਰੀ ਰਾਜਧਾਨੀ ਸਥਿਤ ਭਾਰਤ ਮੰਡਪਮ ਵਿਖੇ ਆਯੋਜਿਤ ਸਮਾਗਮ ਵਿੱਚ ਹਿੱਸਾ ਲੈਂਦੇ ਹੋਏ, ਪ੍ਰਧਾਨ ਮੰਤਰੀ ਨੇ ਆਈਐਮਡੀ ਦੇ 150ਵੇਂ ਸਥਾਪਨਾ ਦਿਵਸ ਤੇ ਇੱਕ ਯਾਦਗਾਰੀ ਸਿੱਕਾ ਅਤੇ ਮੌਸਮ ਸਬੰਧੀ ਅਨੁਕੂਲਤਾ ਅਤੇ ਜਲਵਾਯੂ ਪਰਿਵਰਤਨ ਅਨੂਕੂਲਨ ਦੇ ਲਈ ਆਈਐਮਡੀ ਵਿਜ਼ਨ-2047 ਦਸਤਾਵੇਜ਼ ਵੀ ਜਾਰੀ ਕੀਤਾ ਹੈ। ਇਸ ਵਿਚ ਮੌਸਮ ਦੀ ਭਵਿੱਖਬਾਣੀ, ਮੌਸਮ ਪ੍ਰਬੰਧਨ ਅਤੇ ਜਲਵਾਯੂ ਪਰਿਵਰਤਨ ਘਟਾਉਣ ਦੀਆਂ ਯੋਜਨਾਵਾਂ ਸ਼ਾਮਲ ਹਨ।
ਮੌਸਮ ਵਿਗਿਆਨਕ ਲਚਕਤਾ ਅਤੇ ਜਲਵਾਯੂ ਪਰਿਵਰਤਨ ਅਨੁਕੂਲਨ ਲਈ ਆਈਐਮਡੀ ਵਿਜ਼ਨ-2047 ਦਸਤਾਵੇਜ਼ ਵੀ ਜਾਰੀ ਕੀਤਾ। ਇਸ ਵਿੱਚ ਮੌਸਮ ਦੀ ਭਵਿੱਖਬਾਣੀ, ਮੌਸਮ ਪ੍ਰਬੰਧਨ ਅਤੇ ਜਲਵਾਯੂ ਪਰਿਵਰਤਨ ਘਟਾਉਣ ਦੀਆਂ ਯੋਜਨਾਵਾਂ ਸ਼ਾਮਲ ਹਨ।
ਇਸ ਤੋਂ ਪਹਿਲਾਂ, ਪ੍ਰਧਾਨ ਮੰਤਰੀ ਨੇ ਭਾਰਤ ਮੰਡਪਮ ਵਿਖੇ ਆਈਐਮਡੀ ਦੀਆਂ ਪ੍ਰਾਪਤੀਆਂ ਨੂੰ ਉਜਾਗਰ ਕਰਨ ਵਾਲੀ ਇੱਕ ਪ੍ਰਦਰਸ਼ਨੀ ਦਾ ਵੀ ਦੌਰਾ ਕੀਤਾ।
ਇਸ ਮੌਕੇ ਤੇ ਆਪਣੇ ਸੰਬੋਧਨ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਅਸੀਂ ਭਾਰਤੀ ਮੌਸਮ ਵਿਭਾਗ ਦੇ 150 ਸਾਲ ਮਨਾ ਰਹੇ ਹਾਂ। ਇਹ ਸਿਰਫ਼ ਭਾਰਤੀ ਮੌਸਮ ਵਿਭਾਗ ਦੀ ਯਾਤਰਾ ਨਹੀਂ ਹੈ, ਇਹ ਸਾਡੇ ਭਾਰਤ ਵਿੱਚ ਆਧੁਨਿਕ ਵਿਗਿਆਨ ਅਤੇ ਤਕਨਾਲੋਜੀ ਦੀ ਯਾਤਰਾ ਵੀ ਹੈ।
ਉਨ੍ਹਾਂ ਕਿਹਾ ਕਿ ਆਈਐਮਡੀ ਨੇ ਨਾ ਸਿਰਫ਼ ਕਰੋੜਾਂ ਭਾਰਤੀਆਂ ਦੀ ਸੇਵਾ ਕੀਤੀ ਹੈ ਬਲਕਿ ਭਾਰਤ ਦੀ ਵਿਗਿਆਨਕ ਯਾਤਰਾ ਦਾ ਪ੍ਰਤੀਕ ਵੀ ਬਣ ਗਿਆ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਵਿਗਿਆਨਕ ਸੰਸਥਾਵਾਂ ਵਿੱਚ ਖੋਜ ਅਤੇ ਨਵੀਨਤਾ ਨਵੇਂ ਭਾਰਤ ਦੀ ਭਾਵਨਾ ਦਾ ਹਿੱਸਾ ਹਨ।
ਉਨ੍ਹਾਂ ਕਿਹਾ ਕਿ ਇਹੀ ਕਾਰਨ ਹੈ ਕਿ ਪਿਛਲੇ 10 ਸਾਲਾਂ ਵਿੱਚ ਆਈ ਐਮ ਡੀ ਦੇ ਬੁਨਿਆਦੀ ਢਾਂਚੇ ਅਤੇ ਤਕਨਾਲੋਜੀ ਦਾ ਵੀ ਬੇਮਿਸਾਲ ਵਿਸਥਾਰ ਹੋਇਆ ਹੈ। ਉਨ੍ਹਾਂ ਕਿਹਾ ਕਿ ਭਾਰਤ ਨੂੰ ਜਲਵਾਯੂ ਨਾਲ ਨਜਿੱਠਣ ਲਈ ਸਮਾਰਟ ਰਾਸ਼ਟਰ ਬਣਾਉਣ ਲਈ, ਅਸੀਂ ਮਿਸ਼ਨ ਮੌਸਮ ਵੀ ਸ਼ੁਰੂ ਕੀਤਾ ਹੈ। ਉਨ੍ਹਾਂ ਕਿਹਾ ਕਿ ਮਿਸ਼ਨ ਮੌਸਮ ਇੱਕ ਟਿਕਾਊ ਭਵਿੱਖ ਅਤੇ ਭਵਿੱਖ ਦੀ ਤਿਆਰੀ ਪ੍ਰਤੀ ਭਾਰਤ ਦੀ ਵਚਨਬੱਧਤਾ ਦਾ ਵੀ ਪ੍ਰਤੀਕ ਹੈ।
National
ਪ੍ਰਧਾਨ ਮੰਤਰੀ ਮੋਦੀ ਨੇ ਵੰਡੇ 65 ਲੱਖ ਮਾਲਕੀ ਜਾਇਦਾਦ ਕਾਰਡ
ਨਵੀਂ ਦਿੱਲੀ, 18 ਜਨਵਰੀ (ਸ.ਬ.) ਪ੍ਰਧਾਨ ਮੰਤਰੀ ਮੋਦੀ ਨੇ ਅੱਜ 10 ਰਾਜਾਂ ਅਤੇ 2 ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿਚ 65 ਲੱਖ ਮਾਲਕੀ ਜਾਇਦਾਦ ਕਾਰਡ ਵੰਡੇ। ਪ੍ਰੋਗਰਾਮ ਵਿਚ ਵੀਡੀਓ ਕਾਨਫ਼ਰੰਸਿੰਗ ਰਾਹੀਂ ਸ਼ਾਮਿਲ ਹੋਏ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਅੱਜ ਪਿੰਡਾਂ ਅਤੇ ਆਰਥਿਕਤਾ ਲਈ ਇਕ ਮਹੱਤਵਪੂਰਨ ਦਿਨ ਹੈ। ਇਹ ਯੋਜਨਾ 5 ਸਾਲ ਪਹਿਲਾਂ ਸ਼ੁਰੂ ਕੀਤੀ ਗਈ ਸੀ ਤਾਂ ਜੋ ਪਿੰਡ ਵਿਚ ਰਹਿਣ ਵਾਲੇ ਲੋਕਾਂ ਨੂੰ ਉਨ੍ਹਾਂ ਦੇ ਘਰ ਦਾ ਕਾਨੂੰਨੀ ਸਬੂਤ ਦਿੱਤਾ ਜਾ ਸਕੇ। ਮੋਦੀ ਨੇ ਅੱਗੇ ਕਿਹਾ ਕਿ 21ਵੀਂ ਸਦੀ ਵਿਚ ਜਾਇਦਾਦ ਦੇ ਅਧਿਕਾਰਾਂ ਦੀ ਚੁਣੌਤੀ ਰਹੀ ਹੈ। ਕਈ ਸਾਲ ਪਹਿਲਾਂ, ਸੰਯੁਕਤ ਰਾਸ਼ਟਰ ਨੇ ਕਈ ਦੇਸ਼ਾਂ ਵਿਚ ਜ਼ਮੀਨ ਜਾਇਦਾਦ ਬਾਰੇ ਇਕ ਅਧਿਐਨ ਕੀਤਾ ਸੀ। ਇਹ ਖੁਲਾਸਾ ਹੋਇਆ ਕਿ ਦੁਨੀਆ ਦੇ ਕਈ ਦੇਸ਼ਾਂ ਵਿੱਚ ਲੋਕਾਂ ਕੋਲ ਜਾਇਦਾਦ ਦੇ ਸਹੀ ਦਸਤਾਵੇਜ਼ ਨਹੀਂ ਹਨ। ਸੰਯੁਕਤ ਰਾਸ਼ਟਰ ਨੇ ਕਿਹਾ ਸੀ ਕਿ ਜੇਕਰ ਗਰੀਬੀ ਘਟਾਉਣੀ ਹੈ ਤਾਂ ਲੋਕਾਂ ਕੋਲ ਜਾਇਦਾਦ ਦੇ ਅਧਿਕਾਰ ਹੋਣੇ ਜ਼ਰੂਰੀ ਹਨ। ਇਸ ਯੋਜਨਾ ਦੇ ਤਹਿਤ, ਅਸੀਂ ਪਿੰਡਾਂ ਦੇ ਲਗਭਗ 2.25 ਕਰੋੜ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਕਾਨੂੰਨੀ ਦਸਤਾਵੇਜ਼ ਪ੍ਰਦਾਨ ਕੀਤੇ ਹਨ। ਉਨ੍ਹਾਂ ਅੱਗੇ ਕਿਹਾ ਕਿ ਪਹਿਲਾਂ, ਪਿੰਡ ਦੇ ਲੋਕਾਂ ਕੋਲ ਲੱਖਾਂ-ਕਰੋੜਾਂ ਰੁਪਏ ਦੀ ਜਾਇਦਾਦ ਹੋਣ ਦੇ ਬਾਵਜੂਦ, ਇਸ ਦੀ ਕੀਮਤ ਇੰਨੀ ਜ਼ਿਆਦਾ ਨਹੀਂ ਸੀ, ਕਿਉਂਕਿ ਉਨ੍ਹਾਂ ਕੋਲ ਕੋਈ ਕਾਨੂੰਨੀ ਦਸਤਾਵੇਜ਼ ਨਹੀਂ ਸਨ। ਹੁਣ 100 ਲੱਖ ਕਰੋੜ ਰੁਪਏ ਤੋਂ ਵੱਧ ਦੀਆਂ ਆਰਥਿਕ ਗਤੀਵਿਧੀਆਂ ਲਈ ਰਾਹ ਖੁੱਲ੍ਹ ਗਿਆ ਹੈ। ਜਦੋਂ 2014 ਵਿਚ ਸਾਡੀ ਸਰਕਾਰ ਬਣੀ, ਅਸੀਂ ਇਸ ਮੁੱਦੇ ਨਾਲ ਨਜਿੱਠਣ ਦਾ ਫੈਸਲਾ ਕੀਤਾ। ਕੋਈ ਵੀ ਸਰਕਾਰ ਆਪਣੇ ਪਿੰਡ ਦੇ ਲੋਕਾਂ ਨੂੰ ਇੰਨੀ ਮੁਸੀਬਤ ਵਿਚ ਨਹੀਂ ਛੱਡ ਸਕਦੀ। ਇਸੇ ਲਈ ਅਸੀਂ ਇਹ ਯੋਜਨਾ ਸ਼ੁਰੂ ਕੀਤੀ ਹੈ। ਅਸੀਂ ਫੈਸਲਾ ਕੀਤਾ ਹੈ ਕਿ ਡਰੋਨ ਦੀ ਮਦਦ ਨਾਲ ਦੇਸ਼ ਦੇ ਹਰ ਪਿੰਡ ਵਿਚ ਘਰਾਂ ਅਤੇ ਜ਼ਮੀਨ ਦੀ ਮੈਪਿੰਗ ਕੀਤੀ ਜਾਵੇਗੀ ਤੇ ਲੋਕਾਂ ਦੀ ਰਿਹਾਇਸ਼ੀ ਜਾਇਦਾਦ ਦੇ ਕਾਗਜ਼ਾਤ ਉਨ੍ਹਾਂ ਨੂੰ ਦਿੱਤੇ ਜਾਣਗੇ।
National
ਕਿਰਾਏਦਾਰਾਂ ਨੂੰ ਵੀ ਮਿਲੇਗੀ ਮੁਫ਼ਤ ਬਿਜਲੀ ਅਤੇ ਪਾਣੀ ਦੀ ਸਹੂਲਤ : ਕੇਜਰੀਵਾਲ
ਨਵੀਂ ਦਿੱਲੀ, 18 ਜਨਵਰੀ (ਸ.ਬ.) ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸ਼ਨਿੱਚਰਵਾਰ ਨੂੰ ਐਲਾਨ ਕੀਤਾ ਕਿ ਜੇ ਉਨ੍ਹਾਂ ਦੀ ਪਾਰਟੀ ਦੁਬਾਰਾ ਦਿੱਲੀ ਵਿਚ ਸੱਤਾ ਵਿੱਚ ਆਉਂਦੀ ਹੈ ਤਾਂ ਕਿਰਾਏਦਾਰਾਂ ਨੂੰ ਵੀ ਮੁਫ਼ਤ ਬਿਜਲੀ ਅਤੇ ਪਾਣੀ ਦਾ ਲਾਭ ਦੇਣ ਲਈ ਫੈਸਲਾਕੁਨ ਕਦਮ ਚੁੱਕੇਗੀ। ਉਨ੍ਹਾਂ ਇਹ ਗੱਲ ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਹੀ।
ਉਨ੍ਹਾਂ ਇਸ ਮੌਕੇ ਦਿੱਲੀ ਭਰ ਵਿੱਚ ਕਿਰਾਏਦਾਰਾਂ ਵੱਲੋਂ ਉਠਾਈਆਂ ਗਈਆਂ ਚਿੰਤਾਵਾਂ ਨੂੰ ਉਜਾਗਰ ਕੀਤਾ। ਉਨ੍ਹਾਂ ਕਿਹਾ ਕਿ ਮੈਂ ਜਿੱਥੇ ਵੀ ਜਾਂਦਾ ਹਾਂ, ਮੈਂ ਕਿਰਾਏ ਤੇ ਰਹਿਣ ਵਾਲੇ ਲੋਕਾਂ ਨੂੰ ਮਿਲਦਾ ਹਾਂ ਜੋ ਕਹਿੰਦੇ ਹਨ ਕਿ ਉਨ੍ਹਾਂ ਨੂੰ ਚੰਗੇ ਸਕੂਲਾਂ ਅਤੇ ਹਸਪਤਾਲਾਂ ਦਾ ਲਾਭ ਮਿਲਦਾ ਹੈ ਪਰ ਮੁਫ਼ਤ ਬਿਜਲੀ ਅਤੇ ਪਾਣੀ ਦੀਆਂ ਯੋਜਨਾਵਾਂ ਤੋਂ ਉਹ ਵਾਂਝੇ ਹਨ।
ਇਸ ਮੁੱਦੇ ਦੇ ਹੱਲ ਦਾ ਭਰੋਸਾ ਦਿੰਦਿਆਂ ਕੇਜਰੀਵਾਲ ਨੇ ਕਿਹਾ ਕਿ ਅਸੀਂ ਇਹ ਯਕੀਨੀ ਬਣਾਵਾਂਗੇ ਕਿ ਚੋਣਾਂ ਤੋਂ ਬਾਅਦ, ਕਿਰਾਏਦਾਰ, ਜਿਨ੍ਹਾਂ ਵਿੱਚੋਂ ਬਹੁਤ ਸਾਰੇ ਪੂਰਵਾਂਚਲ ਖੇਤਰ ਨਾਲ ਸਬੰਧਤ ਹਨ ਵੀ ਮੁਫ਼ਤ ਬਿਜਲੀ ਅਤੇ ਪਾਣੀ ਦਾ ਲਾਭ ਲੈਣ। ਇਹ ਐਲਾਨ ਉਦੋਂ ਆਇਆ ਹੈ ਜਦੋਂ ਆਮ ਆਦਮੀ ਪਾਰਟੀ 5 ਫਰਵਰੀ ਨੂੰ ਹੋਣ ਵਾਲੀਆਂ ਦਿੱਲੀ ਵਿਧਾਨ ਸਭਾ ਚੋਣਾਂ ਲਈ ਆਪਣੀ ਮੁਹਿੰਮ ਤੇਜ਼ ਕਰ ਰਹੀ ਹੈ। ਚੋਣਾਂ ਦੇ ਨਤੀਜੇ 8 ਫਰਵਰੀ ਨੂੰ ਐਲਾਨੇ ਜਾਣੇ ਹਨ।
ਲਗਾਤਾਰ ਤੀਜੀ ਵਾਰ ਸੱਤਾ ਸੰਭਾਲਣ ਦੀ ਕੋਸ਼ਿਸ਼ ਕਰ ਰਹੀ ਆਪ ਨੇ ਆਪਣੀ ਮੁਹਿੰਮ ਆਪਣੀਆਂ ਭਲਾਈ ਪਹਿਲਕਦਮੀਆਂ ਦੇ ਆਲੇ-ਦੁਆਲੇ ਬਣਾਈ ਹੈ। ਪਾਰਟੀ ਨੇ ਮੁਫ਼ਤ ਸਹੂਲਤਾਂ ਅਤੇ ਬਿਹਤਰ ਜਨਤਕ ਸੇਵਾਵਾਂ ਨੂੰ ਆਪਣੀ ਮੁੱਖ ਤਾਕਤ ਵਜੋਂ ਪੇਸ਼ ਕੀਤਾ ਹੈ।
National
ਟੀਵੀ ਅਦਾਕਾਰ ਦੀ ਸੜਕ ਹਾਦਸੇ ਵਿੱਚ ਮੌਤ
ਮੁੰਬਈ, 18 ਜਨਵਰੀ (ਸ.ਬ.) ਟੀਵੀ ਸੀਰੀਅਲ ਧਰਤੀਪੁਤਰ ਨੰਦਿਨੀ ਫੇਮ ਐਕਟਰ ਅਮਨ ਜੈਸਵਾਲ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਉਹ ਬਾਈਕ ਤੇ ਸ਼ੂਟਿੰਗ ਲਈ ਜਾ ਰਿਹਾ ਸੀ। ਮੁੰਬਈ ਦੇ ਜੋਗੇਸ਼ਵਰੀ ਹਾਈਵੇਅ ਤੇ ਇਕ ਟਰੱਕ ਨੇ ਉਨ੍ਹਾਂ ਦੀ ਬਾਈਕ ਨੂੰ ਟੱਕਰ ਮਾਰ ਦਿੱਤੀ। ਉਹ ਹਾਈਵੇਅ ਤੇ ਡਿੱਗ ਗਿਆ। ਇਸ ਹਾਦਸੇ ਵਿੱਚ ਉਸ ਦੀ ਜਾਨ ਚਲੀ ਗਈ। ਹਾਦਸੇ ਦੇ ਕਰੀਬ 25-30 ਮਿੰਟਾਂ ਵਿੱਚ ਹੀ ਉਸ ਦੀ ਮੌਤ ਹੋ ਗਈ।
ਅਮਨ ਜੈਸਵਾਲ, ਯੂਪੀ ਦਾ ਰਹਿਣ ਵਾਲਾ ਸੀ। ਉਹ ਅਦਾਕਾਰ ਬਣਨ ਦਾ ਸੁਪਨਾ ਲੈ ਕੇ ਮੁੰਬਈ ਆਇਆ ਸੀ। ਉਸ ਨੇ ਆਪਣੀ ਮਿਹਨਤ ਨਾਲ ਇਸ ਸੁਪਨੇ ਨੂੰ ਸਾਕਾਰ ਕੀਤਾ। ਹਾਲਾਂਕਿ ਇਸ ਸੜਕ ਹਾਦਸੇ ਨੇ ਛੋਟੀ ਉਮਰ ਵਿੱਚ ਹੀ ਉਸ ਦੀ ਜਾਨ ਲੈ ਲਈ। ਅਮਨ ਸਿਰਫ਼ 23 ਸਾਲ ਦਾ ਸੀ। ਸ਼ੋਅ ਧਰਤੀਪੁਤਰ ਨੰਦਿਨੀ ਸਾਲ 2023 ਵਿੱਚ ਨਜ਼ਾਰਾ ਟੀਵੀ ਚੈਨਲ ਤੇ ਸ਼ੁਰੂ ਹੋਇਆ ਸੀ।
ਇਸ ਸ਼ੋਅ ਵਿੱਚ ਅਮਨ ਪਹਿਲੀ ਵਾਰ ਮੁੱਖ ਭੂਮਿਕਾ ਵਿੱਚ ਨਜ਼ਰ ਆਏ ਸਨ। ਇਸ ਤੋਂ ਪਹਿਲਾਂ ਉਹ ਟੀਵੀ ਸ਼ੋਅ ਉਡਾਰੀਆ ਅਤੇ ਪੁਣਯਸ਼ਲੋਕ ਅਹਿਲਿਆਬਾਈ ਵਿੱਚ ਛੋਟੀਆਂ ਭੂਮਿਕਾਵਾਂ ਵਿੱਚ ਨਜ਼ਰ ਆ ਚੁੱਕੇ ਹਨ। ਉਹ ਆਡੀਸ਼ਨ ਲਈ ਸਕ੍ਰੀਨ ਟੈਸਟ ਲਈ ਸ਼ੂਟ ਕਰਨ ਜਾ ਰਿਹਾ ਸੀ। ਅਮਨ ਜੈਸਵਾਲ ਉਡਾਰੀਆਂ ਵਿੱਚ ਕੰਮ ਕਰਨ ਲਈ ਕੁਝ ਸਮਾਂ ਚੰਡੀਗੜ੍ਹ ਵਿੱਚ ਵੀ ਰਿਹਾ। ਇਸ ਸ਼ੋਅ ਤੋਂ ਬਾਅਦ ਉਹ ਵਾਪਸ ਮੁੰਬਈ ਪਰਤ ਗਏ ਸਨ।
-
National1 month ago
ਦੋ ਕਾਰਾਂ ਦੀ ਟੱਕਰ ਦੌਰਾਨ 5 ਵਿਦਿਆਰਥੀਆਂ ਸਮੇਤ 7 ਵਿਅਕਤੀਆਂ ਦੀ ਮੌਤ
-
Mohali2 months ago
ਮੁਹਾਲੀ ਪੁਲੀਸ ਵੱਲੋਂ 150 ਗ੍ਰਾਮ ਹੈਰੋਇਨ ਸਮੇਤ 1 ਸਮਗਲਰ ਕਾਬੂ
-
National2 months ago
ਬ੍ਰੇਕਾਂ ਫੇਲ੍ਹ ਹੋਣ ਕਾਰਨ ਐਚ ਆਰ ਟੀ ਸੀ ਬੱਸ ਘਰ ਨਾਲ ਟਕਰਾਈ
-
National2 months ago
ਚੱਕਰਵਾਤੀ ਫੇਂਗਲ ਚੇਨਈ ਦੇ ਨੇੜੇ ਲੈਂਡਫਾਲ ਕਰਨ ਲਈ ਤਿਆਰ, ਅਲਰਟ ਜਾਰੀ
-
Mohali2 months ago
ਇਪਟਾ, ਪੰਜਾਬ ਵੱਲੋਂ ਦਸਤਾਵੇਜ਼ੀ ਫਿਲਮ ‘ਪੋੜੀ’ ਦਾ ਪ੍ਰਦਰਸ਼ਨ
-
Horscope2 months ago
ਆਉਣ ਵਾਲੇ ਕੱਲ੍ਹ ਦਾ ਰਾਸ਼ੀਫਲ
-
National2 months ago
ਸੋਸ਼ਲ ਮੀਡੀਆ ਤੇ ਭੜਕਾਊ ਪੋਸਟਾਂ ਖਿਲਾਫ ਪੁਲੀਸ ਵੱਲੋਂ ਕਈ ਥਾਵਾਂ ਤੇ ਛਾਪੇਮਾਰੀ
-
National2 months ago
ਟੈਂਪੂ ਨਾਲ ਕਾਰ ਦੀ ਟੱਕਰ ਦੌਰਾਨ ਪੰਜ ਵਿਅਕਤੀਆਂ ਦੀ ਮੌਤ, ਛੇ ਗੰਭੀਰ ਜ਼ਖਮੀ