Connect with us

International

ਯੂਕ੍ਰੇਨ ਵਿਚ ਪਰਮਾਣੂ ਹਥਿਆਰਾਂ ਦੀ ਲੋੜ ਨਹੀਂ, ਪਰ ਬਦਲ ਖੁੱਲ੍ਹੇ : ਪੁਤਿਨ

Published

on

 

ਮਾਸਕੋ, 6 ਜੁਲਾਈ (ਸ.ਬ.) ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਕਿਹਾ ਕਿ ਉਨ੍ਹਾਂ ਨੂੰ ਯੂਕਰੇਨ ਦੇ ਖ਼ਿਲਾਫ਼ ਜਿੱਤ ਹਾਸਲ ਕਰਨ ਲਈ ਪਰਮਾਣੂ ਹਥਿਆਰਾਂ ਦੀ ਵਰਤੋਂ ਕਰਨ ਦੀ ਲੋੜ ਨਹੀਂ ਹੈ, ਪਰ ਜੇਕਰ ਯੂਕਰੇਨ ਦੀ ਮਦਦ ਕਰਨ ਵਾਲੇ ਪੱਛਮੀ ਦੇਸ਼ ਸੋਚਦੇ ਹਨ ਕਿ ਮਾਸਕੋ ਅਜਿਹਾ ਕਦੇ ਨਹੀਂ ਕਰੇਗਾ, ਤਾਂ ਉਹ ਗਲਤ ਹਨ। ਇਹ ਸੰਦੇਸ਼ ਪੁਤਿਨ ਨੇ ਉਸ ਸਮੇਂ ਦਿੱਤਾ ਜਦੋਂ ਉੱਤਰੀ ਅਟਲਾਂਟਿਕ ਸੰਧੀ ਸੰਗਠਨ ਦੇ ਸਹਿਯੋਗੀ ਯੂਕਰੇਨ ਦੇ ਫੌਜੀ ਬਲਾਂ ਦੀ ਮਦਦ ਕਰਨ ਲਈ ਕਦਮ ਚੁੱਕ ਰਹੇ ਹਨ। ਪੁਤਿਨ ਨੇ ਨਾਟੋ ਮੈਂਬਰਾਂ ਨੂੰ ਸਪੱਸ਼ਟ ਸੰਦੇਸ਼ ਦਿੱਤਾ ਕਿ ਯੂਕ੍ਰੇਨ ਨੂੰ ਸਹਾਇਤਾ ਕਰਨ ਨਾਲ ਉਨ੍ਹਾਂ ਦਾ ਰੂਸ ਨਾਲ ਟਕਰਾਅ ਹੋ ਸਕਦਾ ਹੈ, ਜੋ ਕਿ ਪਰਮਾਣੂ ਸੰਘਰਸ਼ ਵਿਚ ਬਦਲ ਸਕਦਾ ਹੈ।

ਮਾਸਕੋ ਨੇ ਹਾਲ ਹੀ ਵਿਚ ਦੱਖਣੀ ਰੂਸ ਵਿਚ ਸਹਿਯੋਗੀ ਬੇਲਾਰੂਸ ਦੇ ਨਾਲ ਮਿਲਕੇ ਰਣਨੀਤੀਕ ਅਭਿਆਸ ਕੀਤਾ ਸੀ। ਪੱਛਮੀ ਦੇਸ਼ ਯੂਕ੍ਰੇਨ ਵਿਚ ਨਾਟੋ ਸੈਨੀਕਾਂ ਦੀ ਤੈਨਾਤੀ ਅਤੇ ਰੂਸੀ ਖੇਤਰ ਵਿਚ ਸੀਮਤ ਹਮਲਿਆਂ ਦੇ ਲਈ ਲੰਬੀ ਦੂਰੀ ਦੇ ਹਥਿਆਰਾਂ ਦੀ ਵਰਤੋਂ ਕਰਨ ਦੀ ਪ੍ਰਵਾਨਗੀ ਦੇਣ ਬਾਰੇ ਵਿਚਾਰ ਕਰ ਰਹੇ ਹਨ।

Continue Reading

International

ਕੋਲੰਬੀਆ ਵਿੱਚ ਮਹਿਸੂਸ ਹੋਏ ਭੂਚਾਲ ਦੇ 2 ਝਟਕੇ

Published

on

By

 

ਟੋਰਾਂਟੋ, 16 ਸਤੰਬਰ (ਸ.ਬ.) ਕੈਨੇਡਾ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਜ਼ਿਕਰਯੋਗ ਹੈ ਕਿ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਵਿੱਚ ਬੀਤੇ ਦਿਨ ਲੋਕਾਂ ਨੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ। ਸੰਯੁਕਤ ਰਾਜ ਭੂ-ਵਿਗਿਆਨਕ ਸਰਵੇਖਣ ਅਨੁਸਾਰ ਭੂਚਾਲ ਪੋਰਟ ਮੈਕਨੀਲ ਦੇ ਤੱਟ ਤੇ ਆਇਆ। ਰਿਕਟਰ ਪੈਮਾਨੇ ਤੇ ਇਸ ਦੀ ਤੀਬਰਤਾ 6.5 ਮਾਪੀ ਗਈ। ਫਿਲਹਾਲ ਇਨ੍ਹਾਂ ਭੂਚਾਲਾਂ ਕਾਰਨ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ।

ਅਮਰੀਕੀ ਭੂ-ਵਿਗਿਆਨ ਸਰਵੇਖਣ ਨੇ ਦੱਸਿਆ ਕਿ ਪਹਿਲੇ ਭੂਚਾਲ ਦੀ ਤੀਬਰਤਾ 6.5 ਮਾਪੀ ਗਈ, ਜੋ ਸਥਾਨਕ ਸਮੇਂ ਅਨੁਸਾਰ ਦੁਪਹਿਰ 3:20 ਵਜੇ ਆਇਆ। ਉਸਨੇ ਕਿਹਾ ਕਿ ਇਸਦਾ ਕੇਂਦਰ ਵੈਨਕੂਵਰ ਤੋਂ ਲਗਭਗ 1,720 ਕਿਲੋਮੀਟਰ ਉੱਤਰ ਵਿੱਚ ਸਥਿਤ ਹੈਡਾ ਗਵਾਈ ਟਾਪੂ ਦੇ ਨੇੜੇ 33 ਕਿਲੋਮੀਟਰ ਦੀ ਡੂੰਘਾਈ ਵਿੱਚ ਸੀ। ਨੈਚੁਰਲ ਰਿਸੋਰਸਜ਼ ਕੈਨੇਡਾ ਨੇ ਦੱਸਿਆ ਕਿ ਕਰੀਬ ਇੱਕ ਘੰਟੇ ਬਾਅਦ ਉਸੇ ਇਲਾਕੇ ਵਿੱਚ 4.5 ਤੀਬਰਤਾ ਦਾ ਦੂਜਾ ਭੂਚਾਲ ਆਇਆ। ਅਮਰੀਕੀ ਸੁਨਾਮੀ ਚਿਤਾਵਨੀ ਕੇਂਦਰ ਨੇ ਕਿਹਾ ਕਿ ਇਨ੍ਹਾਂ ਭੂਚਾਲਾਂ ਕਾਰਨ ਸੁਨਾਮੀ ਦਾ ਕੋਈ ਖਤਰਾ ਨਹੀਂ ਹੈ ਅਤੇ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਯੂ.ਐਸ.ਜੀ.ਐਸ ਅਨੁਸਾਰ ਭੂਚਾਲ ਦਾ ਕੇਂਦਰ ਪ੍ਰਸ਼ਾਂਤ ਮਹਾਸਾਗਰ ਵਿੱਚ ਸਮੁੰਦਰ ਤਲ ਤੋਂ 10 ਕਿਲੋਮੀਟਰ ਦੀ ਡੂੰਘਾਈ ਵਿੱਚ ਸੀ।

Continue Reading

International

ਪੰਜਾਬੀ ਨੌਜਵਾਨ ਦੀ ਕੈਨੇਡਾ ਵਿੱਚ ਭੇਦਭਰੇ ਹਾਲਾਤਾਂ ਵਿੱਚ ਮੌਤ

Published

on

By

 

ਕੈਨੇਡਾ, 12 ਸਤੰਬਰ (ਸ.ਬ.) ਮੱਲਾਂਵਾਲਾ ਦਾ ਇੱਕ ਨੌਜਵਾਨ ਦੀ ਕੈਨੇਡਾ ਵਿੱਚ ਭੇਦਭਰੇ ਹਾਲਾਤ ਵਿੱਚ ਮੌਤ ਹੋ ਗਈ। ਨੌਜਵਾਨ ਚੰਗੇ ਭਵਿੱਖ ਲਈ ਢਾਈ ਸਾਲ ਪਹਿਲਾਂ ਵਿਦੇਸ਼ ਗਿਆ ਸੀ।

ਮ੍ਰਿਤਕ ਦੇ ਪਿਤਾ ਬਲਵਿੰਦਰ ਸਿੰਘ ਵਾਸੀ ਬਸਤੀ ਚਾਹਲ ਨੇ ਦੱਸਿਆ ਕਿ ਉਸ ਦਾ ਬੇਟਾ ਓਂਕਾਰਦੀਪ ਸਿੰਘ ਤਕਰੀਬਨ ਢਾਈ ਸਾਲ ਪਹਿਲਾਂ ਆਪਣੇ ਚੰਗੇ ਭਵਿੱਖ ਲਈ ਪੜ੍ਹਾਈ ਕਰਨ ਲਈ ਕੈਨੇਡਾ ਦੇ ਸ਼ਹਿਰ ਐਡਮਿੰਟਨ ਗਿਆ ਸੀ। ਉਨ੍ਹਾਂ ਦੇ ਬੇਟੇ ਦੀ ਪੜ੍ਹਾਈ ਲੱਗਭਗ ਖਤਮ ਹੋ ਚੁੱਕੀ ਸੀ ਅਤੇ 1 ਸਤੰਬਰ ਦੀ ਰਾਤ ਨੂੰ ਉਸ ਨਾਲ ਸਾਡੀ ਆਖਰੀ ਵਾਰ ਗੱਲ ਹੋਈ, ਉਸ ਤੋਂ ਬਾਅਦ ਓਂਕਾਰਦੀਪ ਸਿੰਘ ਫੋਨ ਬੰਦ ਆ ਰਿਹਾ ਸੀ। ਜਿਸ ਬਾਰੇ ਅਸੀਂ ਆਪਣੇ ਕੈਨੇਡਾ ਰਹਿੰਦੇ ਰਿਸ਼ਤੇਦਾਰਾਂ ਨੂੰ ਦੱਸਿਆ ਕਿ ਓਂਕਾਰਦੀਪ ਸਿੰਘ ਦਾ ਫੋਨ ਬੰਦ ਆ ਰਿਹਾ ਹੈ ਤਾਂ ਉਨ੍ਹਾਂ ਨੇ ਵੀ ਅੱਗੋਂ ਸਾਨੂੰ ਦੱਸਿਆ ਕਿ ਅਸੀਂ ਵੀ ਓਂਕਾਰਦੀਪ ਸਿੰਘ ਦਾ ਫੋਨ ਲਗਾ ਰਹੇ ਹਾਂ ਪਰ ਫੋਨ ਲੱਗ ਨਹੀਂ ਲੱਗ ਰਿਹਾ ਅਤੇ ਉਸ ਦੀ ਗੁੰਮਸ਼ੁਦਾ ਦੀ ਰਿਪੋਰਟ ਕੈਨੇਡਾ ਪੁਲੀਸ ਨੂੰ ਲਿਖਾ ਦਿੱਤੀ ਗਈ ਹੈ।

9 ਸਤੰਬਰ ਨੂੰ ਕੈਨੇਡਾ ਰਹਿੰਦੇ ਸਾਡੇ ਰਿਸ਼ਤੇਦਾਰਾਂ ਨੂੰ ਕੈਨੇਡਾ ਦੀ ਪੁਲੀਸ ਨੇ ਫੋਨ ਕੀਤਾ ਹੈ ਕਿ ਓਂਕਾਰਦੀਪ ਸਿੰਘ ਦੀ ਲਾਸ਼ ਦਰਿਆ ਕਿਨਾਰੇ ਗਲੀ ਸੜੀ ਪਈ ਹੋਈ ਹੈ। ਜਿਸ ਦੀ ਪਛਾਣ ਸਾਡੇ ਰਿਸ਼ਤੇਦਾਰਾਂ ਨੇ ਮੌਕੇ ਤੇ ਜਾ ਕੇ ਕੀਤੀ। ਕੈਨੇਡਾ ਪੁਲੀਸ ਵੱਲੋਂ ਓਂਕਾਰਦੀਪ ਸਿੰਘ ਦੀ ਲਾਸ਼ ਕਬਜ਼ੇ ਵਿੱਚ ਲੈ ਕੇ ਆਪਣੀ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

 

Continue Reading

International

ਵੀਅਤਨਾਮ ਵਿੱਚ ਯਾਗੀ ਤੂਫਾਨ ਕਾਰਨ ਮਰਨ ਵਾਲਿਆਂ ਦੀ ਗਿਣਤੀ 141 ਹੋਈ

Published

on

By

 

ਹਨੋਈ, 11 ਸਤੰਬਰ (ਸ.ਬ.) ਚੱਕਰਵਾਤੀ ਤੂਫਾਨ ਯਾਗੀ ਕਾਰਨ ਵੀਅਤਨਾਮ ਦੇ ਉੱਤਰੀ ਖੇਤਰ ਵਿੱਚ ਆਏ ਹੜ੍ਹਾਂ ਵਿੱਚ 16 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਇਸ ਨਾਲ ਅੱਜ ਚੱਕਰਵਾਤੀ ਤੂਫਾਨ ਨਾਲ ਜੁੜੀਆਂ ਘਟਨਾਵਾਂ ਵਿੱਚ ਜਾਨ ਗੁਆਉਣ ਵਾਲੇ ਵਿਅਕਤੀਆਂ ਦੀ ਗਿਣਤੀ ਵਧ ਕੇ 141 ਹੋ ਗਈ ਜਦਕਿ ਵੱਡੀ ਗਿਣਤੀ ਵਿਚ ਵਿਅਕਤੀ ਲਾਪਤਾ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਲਾਓ ਕਾਈ ਸੂਬੇ ਵਿੱਚ ਬੀਤੇ ਦਿਨ ਪਹਾੜ ਤੋਂ ਵਹਿਣ ਵਾਲੇ ਹੜ੍ਹ ਦੇ ਪਾਣੀ ਨਾਲ ਲੈਂਗ ਨੂ ਪਿੰਡ ਤਬਾਹ ਹੋ ਗਿਆ। ਇਸ ਪਿੰਡ ਵਿੱਚ 35 ਪਰਿਵਾਰ ਰਹਿੰਦੇ ਸਨ।

ਬਚਾਅ ਕਰਮਚਾਰੀਆਂ ਨੇ 16 ਲਾਸ਼ਾਂ ਬਰਾਮਦ ਕੀਤੀਆਂ ਹਨ ਅਤੇ ਕਰੀਬ 40 ਵਿਅਕਤੀਆਂ ਦੀ ਭਾਲ ਜਾਰੀ ਹੈ।

ਚੱਕਰਵਾਤੀ ਤੂਫਾਨ ਯਾਗੀ ਅਤੇ ਇਸ ਦੇ ਮੀਂਹ ਕਾਰਨ ਹੜ੍ਹਾਂ ਅਤੇ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਵਿੱਚ ਮਰਨ ਵਾਲਿਆਂ ਦੀ ਗਿਣਤੀ 141 ਹੋ ਗਈ ਹੈ, ਜਦਕਿ 69 ਵਿਅਕਤੀ ਲਾਪਤਾ ਹਨ ਅਤੇ ਸੈਂਕੜੇ ਲੋਕ ਜ਼ਖਮੀ ਹਨ।

Continue Reading

Latest News

Trending