Connect with us

Punjab

ਚੱਲਦੀ ਬੱਸ ਦੀ ਖੁੱਲ੍ਹੀ ਬਾਰੀ ਵਿੱਚੋਂ ਡਿੱਗੇ ਮਾਂ ਧੀ, ਮਾਂ ਦੀ ਹੋਈ ਮੌਤ

Published

on

 

 

ਨਾਭਾ, 15 ਜਨਵਰੀ (ਸ.ਬ.) ਪੀ ਆਰ ਟੀ ਸੀ ਦੀ ਬੱਸ ਦੀ ਬਾਰੀ ਵਿੱਚੋਂ ਇਕ 30 ਸਾਲਾ ਔਰਤ ਅਤੇ ਉਸਦੀ ਬੇਟੀ ਸੜਕ ਤੇ ਡਿੱਗ ਪਏ ਜਿਸ ਵਿੱਚ ਔਰਤ ਦੀ ਮੌਤ ਹੋ ਗਈ ਅਤੇ ਬੇਟੀ ਜ਼ਖ਼ਮੀ ਹੋ ਗਈ ਹੈ। ਜਿਸ ਨੂੰ ਧੂਰੀ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ।

ਮ੍ਰਿਤਕ ਦੇ ਪਤੀ ਨੇ ਦਸਿਆ ਅੱਜ ਸਵੇਰੇ ਆਪਣੇ ਪਰਿਵਾਰ ਨਾਲ ਨਾਭੇ ਜਾ ਰਹੇ ਸੀ ਅਤੇ ਪੀ ਆਰ ਟੀ ਸੀ ਬੱਸ ਦੇ ਡਰਾਈਵਰ ਨੇ ਪਿੰਡ ਚਾਂਗਲੀ ਵਾਲੇ ਮੋੜ ਤੋਂ ਬੱਸ ਨੂੰ ਤੇਜੀ ਨਾਲ ਮੋੜ ਦਿੱਤਾ, ਬੱਸ ਦੀ ਤਾਕੀ ਖੁੱਲੀ ਹੋਣ ਕਰ ਕੇ ਮੇਰੀ ਪਤਨੀ ਹਿਨਾ ਅਤੇ ਬੇਟੀ ਸੜਕ ਤੇ ਢਿੱਗ ਗਏ। ਜਿਨਾਂ ਦੇ ਗੰਭੀਰ ਸੱਟਾਂ ਲੱਗੀਆਂ ਅਤੇ ਪਤਨੀ ਦੀ ਮੌਤ ਹੋ ਗਈ। ਉਸਨੇ ਬੱਸ ਡਰਾਈਵਰ ਤੇ ਅਣਗਹਿਲੀ ਨਾਲ ਬੱਸ ਚਲਾਉਣ ਦੇ ਇਲਜ਼ਾਮ ਲਾਏ ਹਨ।

ਘਟਨਾ ਸਬੰਧੀ ਬੱਸ ਦੇ ਕੰਡਕਟਰ ਨੇ ਕਿਹਾ ਕਿ ਮੈਂ ਬੱਸ ਵਿੱਚ ਟਿਕਟਾਂ ਕੱਟ ਰਿਹਾ ਸੀ ਪਰ ਧੁੰਦ ਹੋਣ ਕਰ ਕੇ ਬੱਸ ਹੌਲੀ ਸੀ। ਕੰਡਕਟਰ ਨੇ ਕਿਹਾ ਲੜਕੀ ਦੀ ਮਾਂ ਆਪਣੀ ਬੱਚੀ ਨੂੰ ਉਲਟੀ ਕਰਵਾ ਰਹੀ ਸੀ ਤਦ ਇਹ ਹਾਦਸਾ ਵਾਪਰਿਆ ਹੈ। ਕੰਡਕਟਰ ਨੇ ਬੱਸ ਤੇਜ਼ੀ ਨਾਲ ਚਲਾਉਣ ਦੇ ਇਲਜ਼ਾਮਾਂ ਨੂੰ ਸਿਰੇ ਤੋਂ ਨਕਾਰਿਆ ਹੈ।

ਇਸ ਸਬੰਧੀ ਡਾਕਟਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਉਨ੍ਹਾਂ ਕੋਲ ਸਵੇਰੇ ਦੋ ਮਰੀਜ਼ ਆਏ ਸਨ ਜਿਨਾਂ ਵਿੱਚੋਂ ਔਰਤ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਸੀ ਅਤੇ ਇੱਕ ਬੱਚੀ ਸੀ ਜਿਸ ਦੇ ਗੰਭੀਰ ਸੱਟਾਂ ਲੱਗੀਆਂ ਹੋਈਆਂ ਸੀ ਅਤੇ ਉਹ ਹੁਣ ਠੀਕ ਹੈ।

Continue Reading

Mohali

ਬਰਖਾਸਤ ਡੀ. ਐਸ. ਪੀ ਗੁਰਸ਼ੇਰ ਸਿੰਘ ਸੰਧੂ ਦੀ ਅਗਾਉਂ ਜਮਾਨਤ ਦੀ ਅਰਜੀ ਖਾਰਜ

Published

on

By

 

ਗੁਰਸ਼ੇਰ ਸਿੰਘ ਸੰਧੂ ਵਿਰੁੱਧ ਦਰਜ ਹੈ ਧੋਖਾਧੜੀ ਅਤੇ ਭ੍ਰਿਸ਼ਟਾਚਾਰ ਦਾ ਮਾਮਲਾ

ਐਸ ਏ ਐਸ ਨਗਰ, 15 ਜਨਵਰੀ (ਜਸਬੀਰ ਸਿੰਘ ਜੱਸੀ) ਧੋਖਾਧੜੀ ਅਤੇ ਜਾਅਲਸਾਜ਼ੀ ਦੇ ਮਾਮਲੇ ਵਿੱਚ ਨਾਮਜ਼ਦ ਬਰਖਾਸਤ ਡੀ. ਐਸ. ਪੀ ਗੁਰਸ਼ੇਰ ਸਿੰਘ ਸੰਧੂ ਵਲੋਂ ਆਪਣੇ ਵਕੀਲ ਰਾਹੀਂ ਵਧੀਕ ਜਿਲਾ ਸੈਸ਼ਨ ਜੱਜ ਬਲਜਿੰਦਰ ਸਿੰਘ ਸਰਾਂ ਦੀ ਅਦਾਲਤ ਵਿੱਚ ਦਾਖਿਲ ਕੀਤੀ ਗਈ ਅਗਾਉਂ ਜਮਾਨਤ ਦੀ ਅਰਜੀ ਨੂੰ ਖਾਰਜ ਕਰ ਦਿੱਤਾ ਗਿਆ ਹੈ।

ਅਦਾਲਤ ਵਿੱਚ ਅੱਜ ਉਕਤ ਅਰਜੀ ਤੇ ਸਰਕਾਰੀ ਧਿਰ ਅਤੇ ਬਚਾਅ ਪੱਖ ਦੀ ਬਹਿਸ ਹੋਈ ਅਤੇ ਅਦਾਲਤ ਵਲੋਂ ਦੋਹਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਗੁਰਸ਼ੇਰ ਸਿੰਘ ਸੰਧੂ ਦੀ ਅਗਾਊਂ ਜਮਾਨਤ ਦੀ ਅਰਜੀ ਨੂੰ ਖਾਰਜ ਕਰ ਦਿੱਤਾ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਬਰਖਾਸਤ ਡੀ.ਐਸ.ਪੀ ਗੁਰਸ਼ੇਰ ਸਿੰਘ ਸੰਧੂ ਤੇ ਵਿਵਾਦਤ ਜ਼ਮੀਨਾਂ ਸਸਤੇ ਭਾਅ ਤੇ ਖ਼ਰੀਦਣ ਅਤੇ ਫਿਰ ਮਹਿੰਗੇ ਭਾਅ ਤੇ ਵੇਚਣ ਅਤੇ ਆਪਣੇ ਹੀ ਜਾਣਕਾਰਾਂ ਰਾਹੀਂ ਝੂਠੀਆਂ ਸ਼ਿਕਾਇਤਾਂ ਦੇ ਕੇ ਲੋਕਾਂ ਤੋਂ ਨਾਜਾਇਜ਼ ਪੈਸੇ ਵਸੂਲਣ ਦਾ ਦੋਸ਼ ਹੈ। ਇਸ ਮਾਮਲੇ ਵਿਚ ਸਭ ਤੋਂ ਵੱਡੀ ਗੱਲ ਇਹ ਹੈ ਕਿ ਜਿਸ ਵਿਅਕਤੀ ਤੋਂ ਡੀ. ਐਸ. ਪੀ ਗੁਰਸ਼ੇਰ ਸਿੰਘ ਨੇ ਵੱਖ-ਵੱਖ ਲੋਕਾਂ ਖ਼ਿਲਾਫ਼ ਝੂਠੀਆਂ ਸ਼ਿਕਾਇਤਾਂ ਕਰ ਕੇ ਉਨ੍ਹਾਂ ਤੋਂ ਨਾਜਾਇਜ਼ ਵਸੂਲੀ ਕੀਤੀ ਸੀ, ਉਸੇ ਵਿਅਕਤੀ ਬਲਜਿੰਦਰ ਸਿੰਘ ਨੇ ਡੀ. ਐਸ. ਪੀ. ਗੁਰਸ਼ੇਰ ਸਿੰਘ ਸੰਧੂ ਖ਼ਿਲਾਫ਼ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਸ਼ਿਕਾਇਤ ਦਾਇਰ ਕੀਤੀ ਸੀ। ਜਿਸ ਤੋਂ ਬਾਅਦ ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਗੁਰਸ਼ੇਰ ਸਿੰਘ ਸੰਧੂ ਵਿਰੁਧ ਸਟੇਟ ਕਰਾਇਮ ਫੇਜ਼ 4 ਵਿਖੇ ਮੁਹਾਲੀ ਵਿਖੇ ਧਾਰਾ 419, 465, 467, 468, 471 ਅਤੇ ਭ੍ਰਿਸ਼ਟਾਚਾਰ ਐਕਟ ਦੇ ਤਹਿਤ ਐਫ.ਆਈ.ਆਰ ਦਰਜ ਕੀਤੀ ਗਈ ਸੀ।

ਜਿਕਰਯੋਗ ਹੈ ਕਿ ਗੁਰਸ਼ੇਰ ਸਿੰਘ ਸੰਧੂ ਤੇ ਸੀ. ਆਈ. ਏ ਸਟਾਫ ਖਰੜ ਵਿਖੇ ਗੈਂਗਸਟਰ ਲਾਰੇਂਸ ਬਿਸ਼ਨੋਈ ਦੀ ਇਕ ਨਿਜੀ ਚੈਨਲ ਤੇ ਇੰਟਰਵਿਉ ਕਰਵਾਉਣ ਦੇ ਦੋਸ਼ ਵੀ ਲੱਗੇ ਸਨ। ਇਸ ਕੇਸ ਵਿੱਚ ਹਾਈਕੋਰਟ ਦੇ ਹੁਕਮਾਂ ਤੇ ਬਣਾਈ ਗਈ ਐਸ. ਆਈ. ਟੀ ਮੁਤਾਬਕ ਜਦੋਂ ਇਹ ਇੰਟਰਵਿਉ ਕਰਵਾਈ ਗਈ ਤਾਂ ਗੁਰਸ਼ੇਰ ਸਿੰਘ ਸੰਧੂ ਡੀ. ਐਸ. ਪੀ ਇਨਵੈਸਟੀਗੇਸ਼ਨ ਦੇ ਤੌਰ ਤੇ ਮੁਹਾਲੀ ਵਿਖੇ ਤੈਨਾਤ ਸਨ ਅਤੇ ਅਕਸਰ ਸੀ. ਆਈ. ਏ ਸਟਾਫ ਖਰੜ ਵਿਚਲੇ ਦਫਤਰ ਵਿੱਚ ਹੀ ਬੈਠਦੇ ਸਨ।

ਇਸ ਮਾਮਲੇ ਵਿੱਚ ਹਾਈਕੋਰਟ ਦੀ ਘੁਰਕੀ ਤੋਂ ਬਾਅਦ ਪੰਜਾਬ ਸਰਕਾਰ ਵਲੋਂ ਗੁਰਸ਼ੇਰ ਸਿੰਘ ਸੰਧੂ ਨੂੰ ਬਰਖਾਸਤ ਕਰ ਦਿੱਤਾ ਗਿਆ ਹੈ, ਜਦੋਂ ਕਿ ਇਸ ਮਾਮਲੇ ਵਿੱਚ 7 ਹੋਰ ਪੁਲੀਸ ਅਧਿਕਾਰੀਆਂ ਜਿਨਾਂ ਵਿੱਚ ਸੀ.ਆਈ.ਏ ਇੰਚਾਰਜ ਰਹੇ ਸ਼ਿਵ ਕੁਮਾਰ ਨੂੰ ਵੀ ਮੁਅੱਤਲ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਸੁਣਵਾਈ ਹਾਲੇ ਵੀ ਹਾਈਕੋਰਟ ਵਿੱਚ ਚੱਲ ਰਹੀ ਹੈ।

 

Continue Reading

Mohali

ਵਿਜੀਲੈਂਸ ਵਲੋਂ 50 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਪ੍ਰਾਈਵੇਟ ਵਿਅਕਤੀ ਕਾਬੂ

Published

on

By

 

 

ਈ.ਓ ਵਿੰਗ ਮੁਹਾਲੀ ਦੇ ਮੁਣਸ਼ੀ ਨੇ ਮੰਗੀ ਸੀ ਰਿਸ਼ਵਤ, ਮੁਣਸ਼ੀ ਫਰਾਰ, ਮਾਮਲਾ ਦਰਜ

ਐਸ ਏ ਐਸ ਨਗਰ, 15 ਜਨਵਰੀ (ਜਸਬੀਰ ਸਿੰਘ ਜੱਸੀ) ਵਿਜੀਲੈਂਸ ਵਲੋਂ ਈ.ਓ ਵਿੰਗ ਮੁਹਾਲੀ ਵਿੱਚ ਤੈਨਾਤ ਮੁਨਸ਼ੀ ਹੌਲਦਾਰ ਅੰਮ੍ਰਿਤਪਾਲ ਸਿੰਘ ਦੇ ਵਿਰੁਧ 50 ਹਜ਼ਾਰ ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ। ਵਿਜੀਲੈਂਸ ਵਲੋਂ 50 ਹਜਾਰ ਰੁਪਏ ਦੀ ਰਿਸ਼ਵਤ ਲੈਂਦਿਆ ਇਕ ਪ੍ਰਾਈਵੇਟ ਵਿਅਕਤੀ ਗੁਰਪ੍ਰੀਤ ਸਿੰਘ (ਜੋ ਅਮ੍ਰਿਤਪਾਲ ਸਿੰਘ ਦਾ ਸਾਥੀ ਦੱਸਿਆ ਜਾ ਰਿਹਾ ਹੈ) ਨੂੰ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਗਿਆ ਹੈ।

ਵਿਜੀਲੈਂਸ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਉਕਤ ਵਿਅਕਤੀ ਨੂੰ ਅਸ਼ੋਕ ਕੁਮਾਰ ਦੀ ਸ਼ਿਕਾਇਤ ਦੇ ਆਧਾਰ ਤੇ ਗ੍ਰਿਫਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਕੋਲ ਪਹੁੰਚ ਕਰਕੇ ਦੱਸਿਆ ਸੀ ਕਿ ਇਕ ਮਾਮਲੇ ਦੇ ਸਬੰਧ ਵਿੱਚ ਉਸ ਨੂੰ ਈ. ਓ. ਵਿੰਗ ਮੁਹਾਲੀ ਵਿਖੇ ਬੁਲਾਇਆ ਗਿਆ ਸੀ, ਜਿਥੇ ਉਸ ਨੂੰ ਹੌਲਦਾਰ ਅਮ੍ਰਿਤਪਾਲ ਸਿੰਘ ਮਿਲਿਆ, ਜਿਸ ਨੇ ਕਿਹਾ ਕਿ ਉਹ ਈ.ਓ ਵਿੰਗ ਵਿੱਚ ਬਤੌਰ ਮੁਣਸ਼ੀ ਤੈਨਾਤ ਹੈ ਅਤੇ ਉਹ ਹੀ ਉਸ ਦੇ ਮਾਮਲੇ ਦਾ ਨਿਪਟਾਰਾ ਕਰ ਸਕਦਾ ਹੈ।

ਅਸ਼ੋਕ ਕੁਮਾਰ ਨੇ ਵਿਜੀਲੈਂਸ ਨੂੰ ਦੱਸਿਆ ਕਿ ਅਮ੍ਰਿਤਪਾਲ ਸਿੰਘ ਵਲੋਂ ਮਾਮਲੇ ਨੂੰ ਨਿਪਟਾਉਣ ਲਈ ਇਕ ਮੋਟੀ ਰਕਮ ਮੰਗੀ ਗਈ, ਜਿਸ ਰਕਮ ਨੂੰ ਦੇਣ ਤੋਂ ਉਸ ਨੇ ਅਸਮਰਥਾ ਪ੍ਰਗਟਾਈ। ਅਸ਼ੋਕ ਕੁਮਾਰ ਮੁਤਾਬਕ ਅਮ੍ਰਿਤਪਾਲ ਸਿੰਘ ਨੇ ਬਿਨਾਂ ਰਿਸ਼ਵਤ ਤੋਂ ਉਸ ਦੇ ਮਾਮਲੇ ਦਾ ਨਿਪਟਾਰਾ ਕਰਨ ਤੋਂ ਮਨਾਂ ਕਰ ਦਿੱਤਾ। ਆਖਰਕਾਰ ਅੰਮ੍ਰਿਤਪਾਲ ਸਿੰਘ ਅਤੇ ਉਸ ਵਿਚਕਾਰ 50 ਹਜ਼ਾਰ ਰੁਪਏ ਵਿੱਚ ਸੌਦਾ ਤੈਅ ਹੋ ਗਿਆ। ਸ਼ਿਕਾਇਤਕਰਤਾ ਮੁਤਾਬਕ ਉਸ ਨੇ ਰਿਸ਼ਵਤ ਦੇਣ ਤੋਂ ਪਹਿਲਾਂ ਵਿਜੀਲੈਂਸ ਨੂੰ ਸ਼ਿਕਾਇਤ ਕਰਨ ਦਾ ਮਨ ਬਣਾਇਆ ਅਤੇ ਅਮ੍ਰਿਤਪਾਲ ਸਿੰਘ ਦੀ ਪੈਸੇ ਮੰਗਣ ਵਾਲੀ ਸ਼ਿਕਾਇਤ ਵਿਜੀਲੈਂਸ ਨੂੰ ਦੇ ਦਿੱਤੀ।

ਵਿਜੀਲੈਂਸ ਵਲੋਂ ਉਕਤ ਸ਼ਿਕਾਇਤ ਮਿਲਣ ਤੇ ਅੱਜ ਟ੍ਰੈਪ ਲਗਾਇਆ। ਇਸ ਦੌਰਾਨ ਅੰਮ੍ਰਿਤਪਾਲ ਸਿੰਘ ਤਾਂ ਵਿਜੀਲੈਂਸ ਦੇ ਹੱਥ ਨਹੀਂ ਲੱਗਾ ਪ੍ਰੰਤੂ ਹੌਲਦਾਰ ਅੰਮ੍ਰਿਤਪਾਲ ਸਿੰਘ ਦੀ ਜਗਾ ਇਕ ਪ੍ਰਾਈਵੇਟ ਵਿਅਕਤੀ ਗੁਰਪ੍ਰੀਤ ਸਿੰਘ ਨੂੰ 50 ਹਜ਼ਾਰ ਰੁਪਏ ਦੀ ਰਿਸ਼ਵਤ ਸਮੇਤ ਗ੍ਰਿਫਤਾਰ ਕਰ ਲਿਆ ਗਿਆ। ਵਿਜੀਲੈਂਸ ਵਲੋਂ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀ ਪ੍ਰਾਈਵੇਟ ਵਿਅਕਤੀ ਗੁਰਪ੍ਰੀਤ ਸਿੰਘ ਵਿਰੁਧ ਭ੍ਰਿਸ਼ਟਾਚਾਰ ਐਕਟ ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ। ਗ੍ਰਿਫਤਾਰ ਕੀਤੇ ਗਏ ਵਿਅਕਤੀ ਨੂੰ ਭਲਕੇ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।

ਸੰਪਰਕ ਕਰਨ ਤੇ ਐਸ. ਐਸ. ਪੀ. ਦੀਪਕ ਪਾਰੀਕ ਨੇ ਕਿਹਾ ਕਿ ਉਨ੍ਹਾਂ ਦੇ ਇਲਾਕੇ ਵਿੱਚ ਜਿਹੜਾ ਵੀ ਪੁਲੀਸ ਕਰਮਚਾਰੀ ਰਿਸ਼ਵਤ ਮੰਗਣ ਜਾਂ ਲੈਣ ਦਾ ਦੋਸ਼ੀ ਪਾਇਆ ਜਾਵੇਗਾ, ਉਸ ਵਿਰੁਧ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Continue Reading

Punjab

ਡੱਲੇਵਾਲ ਦਾ ਮਰਨ 51ਵੇਂ ਦਿਨ ਵਿੱਚ ਦਾਖਲ

Published

on

By

 

 

ਖਨੌਰੀ ਬਾਰਡਰ ਤੇ 111 ਕਿਸਾਨ ਮਰਨ ਵਰਤ ਤੇ ਬੈਠੇ

ਖਨੌਰੀ, 15 ਜਨਵਰੀ (ਸ.ਬ.) ਖਨੌਰੀ ਬਾਰਡਰ ਉੱਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਮਰਨ ਵਰਤ ਜਾਰੀ ਹੈ। ਡੱਲੇਵਾਲ ਦਾ ਮਰਨ ਵਰਤ 51ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ ਅਤੇ ਉਹਨਾਂ ਦੀ ਸਿਹਤ ਦਿਨੋਂ-ਦਿਨ ਵਿਗੜੀ ਜਾ ਰਹੀ ਹੈ।

ਇਸ ਦੌਰਾਨ ਅੱਜ ਡੱਲੇਵਾਲ ਦੇ ਹੱਕ ਵਿੱਚ 111 ਕਿਸਾਨ ਮਰਨ ਵਰਤ ਉੱਤੇ ਬੈਠ ਗਏ ਹਨ। ਇਹ ਕਿਸਾਨ ਪੁਲੀਸ ਦੀ ਬੈਰੀਕੇਡਿੰਗ ਕੋਲ ਬੈਠੇ ਹਨ। ਇਸ ਮੌਕੇ ਪ੍ਰਸ਼ਾਸਨ ਵੱਲੋਂ ਭਾਰੀ ਪੁਲੀਸ ਫੋਰਸ ਨੂੰ ਤਾਇਨਾਤ ਕੀਤਾ ਗਿਆ ਹੈ। ਕਿਸਾਨਾਂ ਨੇ ਕਾਲੇ ਰੰਗ ਦੇ ਕੱਪੜੇ ਪਾ ਕੇ ਮਰਨ ਵਰਤ ਸ਼ੁਰੂ ਕੀਤਾ ਹੈ।

Continue Reading

Latest News

Trending