Connect with us

National

ਵਰਲਡ ਚੈਸ ਚੈਂਪੀਅਨ ਗੁਕੇਸ਼ ਸਣੇ 4 ਨੂੰ ਭਾਰਤ ਰਤਨ

Published

on

 

ਨਵੀਂ ਦਿੱਲੀ, 17 ਜਨਵਰੀ (ਸ.ਬ.) ਰਾਸ਼ਟਰਪਤੀ ਦ੍ਰੋਪਦੀ ਮੁਰਮੂ ਵਲੋਂ ਅੱਜ ਵਿਸ਼ਵ ਸ਼ਤਰੰਜ ਚੈਂਪੀਅਨਸ਼ਿਪ ਜੇਤੂ ਗ੍ਰੈਂਡਮਾਸਟਰ ਡੀ ਗੁਕੇਸ਼ ਅਤੇ ਪੈਰਿਸ ਓਲੰਪਿਕ ਵਿੱਚ ਦੋ ਵਾਰ ਤਗਮਾ ਜੇਤੂ ਮਹਿਲਾ ਨਿਸ਼ਾਨੇਬਾਜ਼ ਮਨੂ ਭਾਕਰ ਸਣੇ ਚਾਰ ਖ਼ਿਡਾਰੀਆਂ ਨੂੰ ਖੇਲ ਰਤਨ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਰਾਸ਼ਟਰਪਤੀ ਭਵਨ ਵਿਖੇ ਆਯੋਜਿਤ ਇੱਕ ਸਮਾਗਮ ਵਿੱਚ ਸ਼੍ਰੀਮਤੀ ਮੁਰਮੂ ਨੇ ਵੱਖ-ਵੱਖ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਮੇਜਰ ਧਿਆਨ ਚੰਦ ਖੇਲ ਰਤਨ, ਅਰਜੁਨ ਅਤੇ ਦਰੋਣਾਚਾਰੀਆ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ।

ਸਭ ਤੋਂ ਪਹਿਲਾਂ ਸ਼ਤਰੰਜ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਭਾਰਤੀ ਗ੍ਰੈਂਡਮਾਸਟਰ ਡੀ ਗੁਕੇਸ਼ ਨੂੰ ਮੇਜਰ ਧਿਆਨ ਚੰਦ ਖੇਲ ਰਤਨ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਇਸ ਤੋਂ ਬਾਅਦ ਓਲੰਪਿਕ ਵਿੱਚ ਦੋ ਤਗਮੇ ਜਿੱਤਣ ਵਾਲੀ ਮਹਿਲਾ ਨਿਸ਼ਾਨੇਬਾਜ਼ ਮਨੂ ਭਾਕਰ, ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਅਤੇ ਪੈਰਾ ਐਥਲੀਟ ਪ੍ਰਵੀਨ ਕੁਮਾਰ ਨੂੰ ਮੇਜਰ ਧਿਆਨ ਚੰਦ ਖੇਲ ਰਤਨ ਪੁਰਸਕਾਰ ਨਾਲ ਸਨਮਾਨਿਤ ਕੀਤਾ।

ਇਸ ਤੋਂ ਇਲਾਵਾ ਰਾਸ਼ਟਰਪਤੀ ਨੇ ਅੰਨੂ ਰਾਣੀ (ਅਥਲੈਟਿਕਸ), ਸਵੀਟੀ (ਮੁੱਕੇਬਾਜ਼ੀ), ਵੰਤਿਕਾ ਅਗਰਵਾਲ (ਸ਼ਤਰੰਜ), ਸਲੀਮਾ ਟੇਟੇ, ਅਭਿਸ਼ੇਕ ਸੰਜੇ, ਜਰਮਨਪ੍ਰੀਤ ਸਿੰਘ ਅਤੇ ਸੁਖਜੀਤ ਸਿੰਘ (ਹਾਕੀ), ਰਾਕੇਸ਼ ਕੁਮਾਰ ਨੂੰ (ਪੈਰਾ-ਤੀਰਅੰਦਾਜ਼ੀ), ਪ੍ਰੀਤੀ ਪਾਲ (ਪੈਰਾ ਐਥਲੈਟਿਕਸ), ਅਜੀਤ ਸਿੰਘ, ਸਕੱਤਰ ਸਰਜੇਰਾਓ ਖਲਾਰੀ (ਪੈਰਾ ਅਥਲੈਟਿਕਸ) ਅਤੇ ਧਰਮਬੀਰ (ਪੈਰਾ ਅਥਲੈਟਿਕਸ), ਪ੍ਰਣਵ ਸੁਰਮਾ (ਪੈਰਾ ਅਥਲੈਟਿਕਸ), ਐਚ ਹੋਕਾਟੋ ਸੇਮਾ (ਪੈਰਾ ਅਥਲੈਟਿਕਸ), ਸਮੀਰਨ (ਪੈਰਾ ਅਥਲੈਟਿਕਸ), ਨਵਦੀਪ (ਪੈਰਾ ਅਥਲੈਟਿਕਸ), ਨਤੇਸ਼ ਕੁਮਾਰ (ਪੈਰਾ ਬੈਡਮਿੰਟਨ), ਤੁਲਸਾਮਿਥੀ ਮੁਰੂਗੇਸਨ (ਪੈਰਾ ਬੈਡਮਿੰਟਨ), ਨਾਟਯ ਸ਼੍ਰੀ ਸੁਮਤੀ ਸਵਾਨਾ (ਪੈਰਾ ਬੈਡਮਿੰਟਨ), ਮਨੀਸ਼ਾ ਰਾਮਦਾਸ (ਪੈਰਾ ਬੈਡਮਿੰਟਨ), ਕਪਿਲ ਪਰਮਾਰ (ਪੈਰਾ ਜੂਡੋ) ਅਤੇ ਮੋਨਾ ਅਗਰਵਾਲ (ਪੈਰਾ ਸ਼ੂਟਿੰਗ) ਨੂੰ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਅਰਜੁਨ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ।

 

Continue Reading

National

ਭਾਜਪਾ ਵਲੋਂ ਦਿੱਲੀ ਚੋਣਾਂ ਲਈ ਮੈਨੀਫੈਸਟੋ ਜਾਰੀ

Published

on

By

 

 

ਔਰਤਾਂ ਨੂੰ 2,500 ਰੁਪਏ ਮਾਣਭੱਤਾ ਦੇਣ ਦਾ ਐਲਾਨ

ਨਵੀਂ ਦਿੱਲੀ, 17 ਜਨਵਰੀ (ਸ.ਬ.) ਭਾਰਤੀ ਜਨਤਾ ਪਾਰਟੀ ਨੇ ਅੱਜ ਦਿੱਲੀ ਵਿਧਾਨਸਭਾ ਚੋਣਾਂ ਵਾਸਤੇ ਆਪਣਾ ਮੈਨੀਫੈਸਟੋ ਜਾਰੀ ਕਰਦਿਆਂ ਐਲਾਨ ਕੀਤਾ ਹੈ ਕਿ ਜੇਕਰ ਉਹ ਦਿੱਲੀ ਵਿੱਚ ਸੱਤਾ ਵਿੱਚ ਆਉਂਦੀ ਹੈ, ਤਾਂ ਉਹ ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਮੁਫਤ ਯੋਜਨਾਵਾਂ ਨੂੰ ਖਤਮ ਕਰ ਦੇਵੇਗੀ। ਇਸਦੇ ਨਾਲ ਹੀ ਔਰਤਾਂ ਨੂੰ 2,500 ਰੁਪਏ ਦਾ ਮਾਣਭੱਤਾ ਦਿੱਤਾ ਜਾਵੇਗਾ।

ਦਿੱਲੀ ਦੇ ਪੰਡਿਤ ਪੰਤ ਮਾਰਗ ਵਿੱਚ ਸਥਿਤ ਭਾਜਪਾ ਦੇ ਸੂਬਾ ਦਫ਼ਤਰ ਵਿਖੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਭਾਜਪਾ ਦੇ ਸੰਕਲਪ ਪੱਤਰ-1 ਨੂੰ ਜਾਰੀ ਕਰਦੇ ਹੋਏ, ਪਾਰਟੀ ਪ੍ਰਧਾਨ ਜੇ.ਪੀ. ਨੱਡਾ ਨੇ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਬਾਅਦ ਪਹਿਲੀ ਕੈਬਨਿਟ ਮੀਟਿੰਗ ਵਿੱਚ ਮਹਿਲਾ ਸਮ੍ਰਿਧੀ ਯੋਜਨਾ ਲਾਗੂ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਭਾਜਪਾ ਸਰਕਾਰ ਬਣਨ ਤੇ ਵੀ ਦਿੱਲੀ ਵਿੱਚ ਚੱਲ ਰਹੀਆਂ ਸਾਰੀਆਂ ਲੋਕ ਭਲਾਈ ਯੋਜਨਾਵਾਂ ਜਾਰੀ ਰਹਿਣਗੀਆਂ।

ਉਨ੍ਹਾਂ ਸਾਰੀਆਂ ਯੋਜਨਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਮਜ਼ਬੂਤ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਭ੍ਰਿਸ਼ਟਾਚਾਰ ਮੁਕਤ ਅਤੇ ਲੋਕ ਭਲਾਈ ਮੁਖੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਭਾਜਪਾ ਦਾ ਰਿਕਾਰਡ ਹੈ ਕਿ ਉਹ ਜੋ ਕਹਿੰਦੀ ਹੈ ਉਹ ਕਰਦੀ ਹੈ ਅਤੇ ਉਹ ਜੋ ਨਹੀਂ ਕਹਿੰਦੀ ਉਹ ਵੀ ਕਰਦੀ ਹੈ।

ਭਾਜਪਾ ਪ੍ਰਧਾਨ ਨੇ ਕਿਹਾ ਕਿ ਇਹ ਸੰਕਲਪ ਪੱਤਰ ਸਮਾਜ ਦੇ ਸਾਰੇ ਵਰਗਾਂ, ਜਿਨ੍ਹਾਂ ਵਿੱਚ ਨੌਜਵਾਨ, ਮਜ਼ਦੂਰ ਔਰਤਾਂ ਅਤੇ ਕਾਰੋਬਾਰੀ ਸ਼ਾਮਲ ਹਨ, ਨਾਲ ਗੱਲਬਾਤ ਕਰਨ ਤੋਂ ਬਾਅਦ ਤਿਆਰ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਜੇਕਰ ਪਾਰਟੀ ਸੱਤਾ ਵਿੱਚ ਆਉਂਦੀ ਹੈ, ਤਾਂ ਮਹਿਲਾ ਸਮ੍ਰਿਧੀ ਯੋਜਨਾ ਦੇ ਤਹਿਤ ਔਰਤਾਂ ਨੂੰ 2,500 ਰੁਪਏ ਪ੍ਰਤੀ ਮਹੀਨਾ ਦਿੱਤੇ ਜਾਣਗੇ ਅਤੇ ਇਸ ਨੂੰ ਪਹਿਲੀ ਕੈਬਨਿਟ ਮੀਟਿੰਗ ਵਿੱਚ ਮਨਜ਼ੂਰੀ ਦਿੱਤੀ ਜਾਵੇਗੀ। ਨੱਡਾ ਨੇ ਕਿਹਾ ਕਿ ਭਾਜਪਾ ਨੇ ਅੱਜ ਆਪਣੇ ਮੈਨੀਫੈਸਟੋ ਦਾ ਪਹਿਲਾ ਹਿੱਸਾ ਜਾਰੀ ਕਰ ਦਿੱਤਾ ਹੈ ਅਤੇ ਦੂਜਾ ਅਤੇ ਤੀਜਾ ਹਿੱਸਾ ਵੀ ਜਲਦੀ ਹੀ ਜਾਰੀ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਪਾਰਟੀ ਦਾ ਮੈਨੀਫੈਸਟੋ ਵਿਕਸਤ ਦਿੱਲੀ ਦੀ ਨੀਂਹ ਰੱਖੇਗਾ।

Continue Reading

National

ਤੇਜ਼ ਰਫਤਾਰ ਟੈਂਪੂ ਅਤੇ ਵੈਨ ਦੀ ਟੱਕਰ ਦੌਰਾਨ 9 ਵਿਅਕਤੀਆਂ ਦੀ ਮੌਤ

Published

on

By

 

ਨਾਰਾਇਣਗਾਂਵ, 17 ਜਨਵਰੀ (ਸ.ਬ.) ਮਹਾਰਾਸ਼ਟਰ ਦੇ ਪੁਣੇ ਦੇ ਨਾਰਾਇਣਗਾਂਵ ਨੇੜੇ ਅੱਜ ਸਵੇਰੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪ੍ਰਾਪਤ ਜਾਣਕਾਰੀ ਅਨੁਸਾਰ ਇੱਥੇ ਇੱਕ ਤੇਜ਼ ਰਫ਼ਤਾਰ ਟੈਂਪੂ ਨੇ ਮਿੰਨੀ ਵੈਨ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ 9 ਵਿਅਕਤੀਆਂ ਦੀ ਮੌਤ ਹੋ ਗਈ। ਪੁਣੇ ਦਿਹਾਤੀ ਪੁਲੀਸ ਦੇ ਐਸਪੀ ਪੰਕਜ ਦੇਸ਼ਮੁਖ ਨੇ ਦੱਸਿਆ ਕਿ ਪੁਣੇ ਦੇ ਨਾਰਾਇਣਗਾਂਵ ਇਲਾਕੇ ਵਿੱਚ ਇੱਕ ਸੜਕ ਹਾਦਸੇ ਵਿੱਚ ਨੌਂ ਵਿਅਕਤੀਆਂ ਦੀ ਮੌਤ ਹੋ ਗਈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇੱਕ ਟੈਂਪੂ ਨੇ ਇੱਕ ਮਿੰਨੀ ਵੈਨ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ, ਜੋ ਅੱਗੇ ਉੱਥੇ ਖੜ੍ਹੀ ਬੱਸ ਨਾਲ ਟਕਰਾ ਗਈ।

ਪ੍ਰਾਪਤ ਜਾਣਕਾਰੀ ਮੁਤਾਬਕ ਹਾਦਸਾ ਸਵੇਰੇ ਕਰੀਬ 10 ਵਜੇ ਵਾਪਰਿਆ। ਮਿੰਨੀ ਵੈਨ ਨਰਾਇਣਗਾਂਵ ਵੱਲ ਜਾ ਰਹੀ ਸੀ। ਇਸ ਦੌਰਾਨ ਪਿੱਛੇ ਤੋਂ ਆ ਰਹੇ ਤੇਜ਼ ਰਫਤਾਰ ਟੈਂਪੂ ਨੇ ਵੈਨ ਨੂੰ ਟੱਕਰ ਮਾਰ ਦਿੱਤੀ। ਇਸ ਤੋਂ ਬਾਅਦ ਕਾਰ ਬੇਕਾਬੂ ਹੋ ਕੇ ਸੜਕ ਕਿਨਾਰੇ ਖੜ੍ਹੀ ਬੱਸ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਹੁਣ ਤੱਕ 9 ਵਿਅਕਤੀਆਂ ਦੀ ਮੌਤ ਹੋ ਗਈ।

ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਹਾਦਸੇ ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਐਕਸ ਤੇ ਲਿਖਿਆ ਕਿ ਪੁਣੇ-ਨਾਸਿਕ ਹਾਈਵੇਅ ਤੇ ਨਰਾਇਣਗਾਂਵ ਨੇੜੇ ਇਕ ਭਿਆਨਕ ਹਾਦਸੇ ਵਿਚ ਨੌਂ ਮਜ਼ਦੂਰਾਂ ਦੀ ਮੌਤ ਦੀ ਦੁਖਦਾਈ ਘਟਨਾ ਬੇਹੱਦ ਮੰਦਭਾਗੀ ਹੈ। ਮੈਂ ਉਨ੍ਹਾਂ ਨੂੰ ਦਿਲੋਂ ਸ਼ਰਧਾਂਜਲੀ ਭੇਟ ਕਰਦਾ ਹਾਂ। ਅਸੀਂ ਉਨ੍ਹਾਂ ਦੇ ਪਰਿਵਾਰਾਂ ਦਾ ਦੁੱਖ ਸਾਂਝਾ ਕਰਦੇ ਹਾਂ। ਮੈਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕਰਦਾ ਹਾਂ। ਮੁੱਖ ਮੰਤਰੀ ਰਾਹਤ ਫੰਡ ਵਿੱਚੋਂ ਮ੍ਰਿਤਕਾਂ ਦੇ ਵਾਰਸਾਂ ਨੂੰ 5 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਮੈਂ ਪੁਣੇ ਦੇ ਪੁਲੀਸ ਸੁਪਰਡੈਂਟ ਨੂੰ ਜ਼ਖਮੀਆਂ ਦੇ ਇਲਾਜ ਲਈ ਉਚਿਤ ਦੇਖਭਾਲ ਕਰਨ ਲਈ ਕਿਹਾ ਹੈ।

Continue Reading

National

ਸ਼ਰਧਾਲੂਆਂ ਨਾਲ ਭਰੀ ਬੱਸ ਟਿੱਪਰ ਨਾਲ ਟਕਰਾਈ, 4 ਵਿਅਕਤੀਆਂ ਦੀ ਮੌਤ

Published

on

By

 

ਚਿਤੂਰ, 17 ਜਨਵਰੀ (ਸ.ਬ.) ਆਂਧਰਾ ਪ੍ਰਦੇਸ਼ ਦੇ ਚਿਤੂਰ ਜ਼ਿਲ੍ਹੇ ਦੇ ਗੰਗਾਸਾਗਰਮ ਨੇੜੇ ਇਕ ਨਿਜੀ ਟਰੈਵਲ ਬੱਸ ਨੇ ਓਵਰਟੇਕ ਕਰਨ ਦੀ ਕੋਸ਼ਿਸ਼ ਕਰਦਿਆਂ ਸੜਕ ਕਿਨਾਰੇ ਖੜੇ ਟਿੱਪਰ ਨਾਲ ਟਕਰਾ ਕੇ ਪਲਟ ਗਈ। ਇਹ ਬੱਸ 40 ਸ਼ਰਧਾਲੂਆਂ ਨੂੰ ਤ੍ਰਿਚੀ ਤੋਂ ਤਿਰੂਪਤੀ ਲੈ ਕੇ ਗਈ ਸੀ। ਇਸ ਹਾਦਸੇ ਵਿੱਚ 4 ਵਿਅਕਤੀਆਂ ਦੀ ਮੌਤ ਹੋ ਗਈ ਅਤੇ 25 ਜ਼ਖ਼ਮੀ ਹੋ ਗਏ। ਹਾਦਸੇ ਤੋਂ ਬਾਅਦ ਇਲਾਕੇ ਦੀ ਆਵਾਜਾਈ ਦੋ ਘੰਟੇ ਤਕ ਠੱਪ ਰਹੀ।

ਇਹ ਹਾਦਸਾ ਬੀਤੀ ਰਾਤ ਕਰੀਬ 2 ਵਜੇ ਵਾਪਰਿਆ। ਬੱਸ ਵਿੱਚ ਸਵਾਰ ਸ਼ਰਧਾਲੂ ਤਿਰੂਪਤੀ ਤੋਂ ਮੰਦਰ ਵਿੱਚ ਪੂਜਾ ਕਰਨ ਤੋਂ ਬਾਅਦ ਵਾਪਸ ਆ ਰਹੇ ਸਨ। ਹਾਦਸੇ ਦੇ ਸਮੇਂ ਬੱਸ ਦੇ ਜ਼ਿਆਦਾਤਰ ਯਾਤਰੀ ਡੂੰਘੀ ਨੀਂਦ ਵਿਚ ਸਨ। ਲੋਕ ਕਿਸੇ ਤਰ੍ਹਾਂ ਐਮਰਜੈਂਸੀ ਦਰਵਾਜ਼ੇ ਰਾਹੀਂ ਬਾਹਰ ਆਏ ਅਤੇ ਆਪਣੇ ਸਾਥੀ ਸਵਾਰਾਂ ਦੀ ਮਦਦ ਕੀਤੀ। ਉਥੋਂ ਲੰਘ ਰਹੇ ਕੁੱਝ ਲੋਕ ਵੀ ਮਦਦ ਲਈ ਅੱਗੇ ਆਏ।

ਸੂਚਨਾ ਮਿਲਦੇ ਹੀ ਪੁਲੀਸ ਅਤੇ ਬਚਾਅ ਟੀਮ ਮੌਕੇ ਤੇ ਪਹੁੰਚ ਗਈ ਅਤੇ ਸਾਰੇ ਜ਼ਖ਼ਮੀਆਂ ਨੂੰ ਤੁਰਤ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ। ਜ਼ਖ਼ਮੀਆਂ ਨੂੰ ਚਿਤੂਰ ਦੇ ਸਰਕਾਰੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਛੇ ਗੰਭੀਰ ਜ਼ਖ਼ਮੀਆਂ ਨੂੰ ਤਿਰੂਪਤੀ ਦੇ ਐਸਵੀਆਈਐਮਐਸ ਹਸਪਤਾਲ ਵਿਚ ਰੈਫ਼ਰ ਕੀਤਾ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਇਸ ਘਟਨਾ ਸਬੰਧੀ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਪੁਲੀਸ ਵਲੋਂ ਜਾਂਚ ਕੀਤੀ ਜਾ ਰਹੀ ਹੈ।

ਜ਼ਿਲ੍ਹਾ ਮੈਜਿਸਟਰੇਟ ਸੁਮਿਤ ਕੁਮਾਰ ਨੇ ਤੁਰਤ ਮੌਕੇ ਤੇ ਪਹੁੰਚ ਕੇ ਬਚਾਅ ਕਾਰਜ ਸ਼ੁਰੂ ਕਰ ਦਿਤਾ। ਪੁਲੀਸ ਨੇ ਇਹ ਵੀ ਦਸਿਆ ਕਿ ਹਾਦਸੇ ਵਿੱਚ ਕੁੱਝ ਲੋਕ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਹਨ। ਫਿਲਹਾਲ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

Continue Reading

Latest News

Trending