Chandigarh
ਫਿਲਮ ‘ਐਮਰਜੈਂਸੀ’ ਦੇ ਪ੍ਰਦਰਸ਼ਨ ਤੇ ਰੋਕ ਲਾਉਣ ਦੀ ਮੰਗ ਨੂੰ ਲੈ ਕੇ ਐੱਸਜੀਪੀਸੀ ਵੱਲੋਂ ਮੁਜ਼ਾਹਰੇ
ਵੱਖ-ਵੱਖ ਸਿਨੇਮਾਘਰਾਂ ਦੇ ਬਾਹਰ ਰੋਸ ਪ੍ਰਗਟਾਇਆ
ਚੰਡੀਗੜ੍ਹ, 17 ਜਨਵਰੀ (ਸ.ਬ.) ਭਾਜਪਾ ਦੀ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਵੱਲੋਂ ਬਣਾਈ ਗਈ ਫਿਲਮ ‘ਐਮਰਜੈਂਸੀ’ ਦੇ ਪ੍ਰਦਰਸ਼ਨ ਤੇ ਰੋਕ ਲਾਉਣ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬ ਵਿੱਚ ਵੱਖ-ਵੱਖ ਥਾਵਾਂ ਅਤੇ ਸਿਨੇਮਾਘਰਾਂ ਦੇ ਬਾਹਰ ਰੋਸ ਪ੍ਰਦਰਸ਼ਨ ਕੀਤੇ ਗਏ। ਇਸ ਦੌਰਾਨ ਅਮ੍ਰਿਤਸਰ, ਬਠਿੰਡਾ, ਜਲੰਧਰ ਤੇ ਲੁਧਿਆਣਾ ਵਿੱਚ ਫਿਲਮ ਖ਼ਿਲਾਫ਼ ਪ੍ਰਦਰਸ਼ਨ ਕੀਤੇ ਗਏ।
ਅ੍ਰਿਤਸਰ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਲਾਜ਼ਮਾਂ, ਅਧਿਕਾਰੀਆਂ ਤੇ ਮੈਂਬਰਾਂ ਦੀ ਅਗਵਾਈ ਹੇਠ ਵੱਖ-ਵੱਖ ਸ਼ਾਪਿੰਗ ਮਾਲਾਂ ਵਿੱਚ ਬਣੇ ਸਿਨੇਮਾਘਰਾਂ ਦੇ ਬਾਹਰ ਰੋਸ ਪ੍ਰਦਰਸ਼ਨ ਕੀਤੇ ਗਏ। ਪ੍ਰਦਰਸ਼ਨਕਾਰੀਆਂ ਨੇ ਫਿਲਮ ਖ਼ਿਲਾਫ਼ ਬੈਨਰ, ਤਖ਼ਤੀਆਂ ਤੇ ਕਾਲੇ ਝੰਡੇ ਹੱਥਾਂ ਵਿੱਚ ਫੜੇ ਹੋਏ ਸਨ। ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਇਸ ਫਿਲਮ ਵਿੱਚ ਸਿੱਖ ਇਤਿਹਾਸ ਨੂੰ ਗਲਤ ਢੰਗ ਨਾਲ ਦਿਖਾਉਣ ਦਾ ਯਤਨ ਕੀਤਾ ਗਿਆ ਹੈ, ਜਿਸ ਖ਼ਿਲਾਫ਼ ਪਹਿਲਾਂ ਵੀ ਸੈਂਸਰ ਬੋਰਡ, ਭਾਰਤ ਸਰਕਾਰ ਤੇ ਹੋਰਨਾਂ ਨੂੰ ਸੂਚਿਤ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਅੱਜ ਅੰਮ੍ਰਿਤਸਰ ਵਿੱਚ ਪੀਵੀਆਰ ਸਿਨੇਮਾ, ਟਿਰੇਲੀਅਮ ਮਾਲ, ਅਲਫਾ ਮਾਲ ਆਦਿ ਥਾਵਾਂ ਅਤੇ ਸਿਨੇਮਾਘਰਾਂ ਦੇ ਬਾਹਰ ਪ੍ਰਦਰਸ਼ਨ ਕੀਤੇ ਗਏ। ਉਨ੍ਹਾਂ ਕਿਹਾ ਕਿ ਇਸ ਫਿਲਮ ਦੇ ਪ੍ਰਦਰਸ਼ਨ ਤੇ ਪੰਜਾਬ ਵਿੱਚ ਰੋਕ ਲਾਉਣੀ ਚਾਹੀਦੀ ਹੈ।
Chandigarh
ਪਿਛਲੇ ਦੋ ਮਹੀਨਿਆਂ ਵਿੱਚ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 13 ਕੈਡਿਟਾਂ ਦੀ ਐਨ. ਡੀ. ਏ. ਤੇ ਹੋਰ ਰੱਖਿਆ ਅਕੈਡਮੀਆਂ ਵਿੱਚ ਹੋਈ ਚੋਣ
ਚੰਡੀਗੜ੍ਹ, 17 ਜਨਵਰੀ (ਸ.ਬ.) ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ ਆਰ ਐਸ ਏ ਐਫ ਪੀ ਆਈ), ਐਸ. ਏ. ਐਸ. ਨਗਰ (ਮੁਹਾਲੀ) ਦੇ 13 ਕੈਡਿਟਾਂ ਦੀ ਪਿਛਲੇ ਦੋ ਮਹੀਨਿਆਂ ਵਿੱਚ ਵੱਕਾਰੀ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਅਤੇ ਹੋਰ ਰੱਖਿਆ ਸਿਖਲਾਈ ਅਕੈਡਮੀਆਂ ਵਿੱਚ ਚੋਣ ਹੋਣ ਨਾਲ ਇੱਕ ਨਵਾਂ ਮੀਲ ਪੱਥਰ ਸਥਾਪਤ ਹੋਇਆ ਹੈ।
ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸੂਬੇ ਵਿੱਚ ਸੱਤਾ ਸੰਭਾਲਣ ਉਪਰੰਤ ਇਸ ਸੰਸਥਾ ਦੇ ਵੱਖ-ਵੱਖ ਰੱਖਿਆ ਸਿਖਲਾਈ ਅਕੈਡਮੀਆਂ ਵਿੱਚ ਚੁਣੇ ਜਾਣ ਵਾਲੇ ਕੈਡਿਟਾਂ ਦੀ ਗਿਣਤੀ 66 ਤੱਕ ਪਹੁੰਚ ਗਈ ਹੈ।
ਉਨ੍ਹਾਂ ਦੱਸਿਆ ਕਿ ਅੱਠ ਕੈਡਿਟ ਅਰਮਾਨਪ੍ਰੀਤ ਸਿੰਘ, ਕੇਸ਼ਵ ਸਿੰਗਲਾ, ਸੂਰਯਾਵਰਧਨ ਸਿੰਘ, ਫਤਹਿਵੀਰ ਸਿੰਘ, ਸੂਰਯਾਂਸ਼ ਠਾਕੁਰ, ਭਵਤੇਵੀਰ ਸਿੰਘ, ਰਾਘਵ ਸ਼ਰਮਾ ਅਤੇ ਸਾਹਿਲ ਸ਼ਰਮਾ ਐਨ.ਡੀ.ਏ.-153 ਕੋਰਸ ਲਈ ਐਨ.ਡੀ.ਏ., ਖੜਕਵਾਸਲਾ (ਪੁਣੇ) ਵਿੱਚ ਸ਼ਾਮਲ ਹੋਏ ਹਨ। ਇਸੇ ਤਰ੍ਹਾਂ ਅਨੀਕੇਤ ਸ਼ਰਮਾ ਮੱਧ ਪ੍ਰਦੇਸ਼ ਦੇ ਮਹੂ ਵਿਖੇ ਕੈਡਿਟਜ਼ ਟ੍ਰੇਨਿੰਗ ਵਿੰਗ (ਸੀ.ਟੀ.ਡਬਲਿਊ) ਵਿੱਚ ਸ਼ਾਮਲ ਹੋਇਆ, ਜਦਕਿ ਮਾਨਸ ਤਨੇਜਾ ਟੈਕਨੀਕਲ ਐਂਟਰੀ ਸਕੀਮ (ਟੀ.ਈ.ਐਸ.)-52 ਕੋਰਸ ਲਈ ਤੇਲੰਗਾਨਾ ਦੇ ਸਿਕੰਦਰਾਬਾਦ ਵਿੱਚ ਸੀ.ਟੀ.ਡਬਲਿਊ ਵਿੱਚ ਸ਼ਾਮਲ ਹੋਇਆ।
ਉਨ੍ਹਾਂ ਦੱਸਿਆ ਕਿ ਵਾਸੂ ਮਹਿਤਾ 217 ਏ.ਐਫ.ਏ. ਕੋਰਸ ਲਈ ਏਅਰ ਫੋਰਸ ਅਕੈਡਮੀ (ਏ.ਐਫ.ਏ.), ਡੁੰਡੀਗਲ ਵਿੱਚ ਸ਼ਾਮਲ ਹੋਇਆ। ਜਸਕਰਨ ਸਿੰਘ (ਐਮ.ਆਰ.ਐਸ.ਏ.ਐਫ.ਪੀ.ਆਈ. ਦਾ ਸੀ.ਟੀ.ਡਬਲਯੂ) ਏ.ਐਫ.ਏ. ਦੇ 217 ਕੋਰਸ ਵਿੱਚ ਸ਼ਾਮਲ ਹੋਇਆ, ਜਦਕਿ ਪ੍ਰਸ਼ਾਂਤ ਕੁਮਾਰ (ਐਮ.ਆਰ.ਐਸ.ਏ.ਐਫ.ਪੀ.ਆਈ. ਦਾ ਸੀ.ਟੀ.ਡਬਲਯੂ) ਰੀਮਾਊਂਟ ਵੈਟਰਨਰੀ ਕੋਰ ਸੈਂਟਰ ਐਂਡ ਕਾਲਜ, ਮੇਰਠ ਵਿੱਚ 92 ਆਰ.ਵੀ.ਵਾਈ.ਓ. (ਰੀਮਾਊਂਟ ਵੈਟਰਨਰੀ ਯੰਗ ਅਫਸਰ) ਕੋਰਸ ਵਿੱਚ ਸ਼ਾਮਲ ਹੋਇਆ।
ਉਹਨਾਂ ਦੱਸਿਆ ਕਿ ਕੈਡਿਟ ਅਰਮਾਨਪ੍ਰੀਤ ਸਿੰਘ ਨੇ ਐਨ.ਡੀ.ਏ.-153 ਕੋਰਸ ਲਈ ਆਲ ਇੰਡੀਆ ਮੈਰਿਟ ਸੂਚੀ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ, ਜਦਕਿ ਕੇਸ਼ਵ ਸਿੰਗਲਾ ਨੇ ਇਸੇ ਕੋਰਸ ਲਈ ਆਲ ਇੰਡੀਆ ਮੈਰਿਟ ਵਿੱਚ 15ਵਾਂ ਰੈਂਕ ਪ੍ਰਾਪਤ ਕੀਤਾ।
ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ ਅਜੈ ਐਚ ਚੌਹਾਨ, ਵੀ.ਐਸ.ਐਮ., ਨੇ ਦੱਸਿਆ ਕਿ ਸੰਸਥਾ ਦੇ ਪੰਜ ਹੋਰ ਕੈਡਿਟ ਮਾਰਚ 2025 ਵਿੱਚ ਸ਼ੁਰੂ ਹੋਣ ਵਾਲੇ ਕੋਰਸ ਲਈ ਜੁਆਇਨਿੰਗ ਲੈਟਰਾਂ ਦੀ ਉਡੀਕ ਕਰ ਰਹੇ ਹਨ। ਇਸ ਤੋਂ ਇਲਾਵਾ 13ਵੇਂ ਕੋਰਸ ਦੇ ਕੈਡਿਟ ਆਪਣੇ ਸਰਵਿਸਿਜ਼ ਸਿਲੈਕਸ਼ਨ ਬੋਰਡ (ਐਸ.ਐਸ.ਬੀ.) ਦੇ ਇੰਟਰਵਿਊ ਦੇ ਰਹੇ ਹਨ।
Chandigarh
ਵਿਜੀਲੈਂਸ ਬਿਊਰੋ ਵੱਲੋਂ ਪੀ. ਐਸ. ਪੀ. ਸੀ. ਐਲ. ਦਾ ਜੇ.ਈ. ਤੇ ਲਾਈਨਮੈਨ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 5000 ਰੁਪਏ ਲੈਂਦੇ ਕਾਬੂ
ਲਾਈਨਮੈਨ ਯੂ.ਪੀ.ਆਈ. ਪੇਮੈਂਟ ਰਾਹੀਂ ਪਹਿਲਾਂ ਵੀ ਲੈ ਚੁੱਕਾ ਹੈ 5000 ਰੁਪਏ
ਚੰਡੀਗੜ੍ਹ, 17 ਜਨਵਰੀ (ਸ.ਬ.) ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦਫ਼ਤਰ ਭੋਗਪੁਰ ਜ਼ਿਲ੍ਹਾ ਜਲੰਧਰ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ (ਜੇ.ਈ.) ਮਨਜੀਤ ਸਿੰਘ ਅਤੇ ਲਾਈਨਮੈਨ ਹਰਜੀਤ ਸਿੰਘ ਨੂੰ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 5000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਸੁਮੀਤ ਵਧਵਾ ਵਾਸੀ ਸੁਦਰਸ਼ਨ ਪਾਰਕ, ਮਕਸੂਦਾਂ, ਜਲੰਧਰ ਸ਼ਹਿਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਸੀ ਕਿ ਉਕਤ ਦੋਵੇਂ ਮੁਲਜ਼ਮ ਉਸਦੀ ਰਿਹਾਇਸ਼ ਤੇ ਲੱਗੇ ਹੋਏ ਪੁਰਾਣੇ ਮੀਟਰ ਨੂੰ ਲਾਹੁਣ ਅਤੇ ਬਿਜਲੀ ਦਾ ਨਵਾਂ ਮੀਟਰ ਲਗਾਉਣ ਬਦਲੇ 10000 ਰੁਪਏ ਰਿਸ਼ਵਤ ਮੰਗ ਰਹੇ ਹਨ। ਸ਼ਿਕਾਇਤ ਵਿੱਚ ਅੱਗੇ ਦੱਸਿਆ ਗਿਆ ਹੈ ਕਿ ਉਕਤ ਲਾਈਨਮੈਨ ਯੂ. ਪੀ. ਆਈ. ਪੇਮੈਂਟ ਰਾਹੀਂ ਪਹਿਲਾਂ ਵੀ 5000 ਰੁਪਏ ਲੈ ਚੁੱਕਾ ਹੈ ਅਤੇ ਰਿਸ਼ਵਤ ਦੀ ਬਾਕੀ ਰਹਿੰਦੀ ਰਕਮ ਵਜੋਂ 5000 ਰੁਪਏ ਮੰਗ ਰਿਹਾ ਹੈ।
ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਮੁਲਜ਼ਮ ਉਕਤ ਲਾਈਨਮੈਨ ਅਤੇ ਜੇ. ਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 5000 ਰੁਪਏ ਲੈਂਦਿਆਂ ਮੌਕੇ ਤੇ ਹੀ ਕਾਬੂ ਕਰ ਲਿਆ ਗਿਆ। ਇਸ ਸਬੰਧੀ ਦੋਵਾਂ ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਬਿਊਰੋ ਥਾਣਾ ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।
Chandigarh
ਵਿਜੀਲੈਂਸ ਬਿਊਰੋ ਵੱਲੋਂ 10000 ਰੁਪਏ ਰਿਸ਼ਵਤ ਦੀ ਮੰਗ ਕਰਨ ਵਾਲਾ ਨਿੱਜੀ ਸੁਰੱਖਿਆ ਗਾਰਡ ਗ੍ਰਿਫ਼ਤਾਰ
ਚੰਡੀਗੜ੍ਹ, 16 ਜਨਵਰੀ (ਸ.ਬ.) ਪੰਜਾਬ ਵਿਜੀਲੈਂਸ ਬਿਊਰੋ ਨੇ ਸਿਵਲ ਹਸਪਤਾਲ ਜਲੰਧਰ ਵਿੱਚ ਤਾਇਨਾਤ ਇੱਕ ਨਿੱਜੀ ਸੁਰੱਖਿਆ ਗਾਰਡ ਨਰਿੰਦਰ ਕੁਮਾਰ, ਵਾਸੀ ਪਿੰਡ ਚੱਕ ਸਾਧੂ ਵਾਲਾ (ਜ਼ਿਲ੍ਹਾ ਹੁਸ਼ਿਆਰਪੁਰ) ਨੂੰ ਇੱਕ ਪੀ ਸੀ ਐਮ ਐਸ ਡਾਕਟਰ ਦੇ ਨਾਮ ਤੇ 10,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਕੇਸ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਤੇ ਜ਼ਿਲ੍ਹਾ ਫਿਰੋਜ਼ਪੁਰ ਦੇ ਮੱਲਾਂਵਾਲਾ ਖਾਸ ਦੇ ਵਸਨੀਕ ਲੋਕੇਸ਼ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ਤੇ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸਨੇ ਆਪਣੀ ਰਿਸ਼ਤੇਦਾਰ ਲਈ ਅਪੰਗਤਾ ਸਰਟੀਫਿਕੇਟ ਜਾਰੀ ਕਰਨ ਲਈ ਸਿਵਲ ਸਰਜਨ ਜਲੰਧਰ ਦੇ ਦਫ਼ਤਰ ਵਿੱਚ ਇੱਕ ਆਰਥੋਪੀਡਿਕਸ ਮਾਹਰ ਕੋਲ ਪਹੁੰਚ ਕੀਤੀ ਸੀ ਪਰ ਈ-ਟਰਾਈਸਾਈਕਲ ਖਰੀਦਣ ਲਈ ਉਹ ਲੋੜੀਂਦੀ ਅਪੰਗਤਾ ਫੀਸਦ ਪ੍ਰਾਪਤ ਨਹੀਂ ਕਰ ਸਕੀ ਸੀ।
ਸ਼ਿਕਾਇਤ ਕਰਤਾ ਅਨੁਸਾਰ ਬਾਅਦ ਵਿੱਚ ਸਬੰਧਤ ਡਾਕਟਰ ਦੇ ਦਫ਼ਤਰ ਦੇ ਬਾਹਰ ਤਾਇਨਾਤ ਕੀਤੇ ਉਕਤ ਸੁਰੱਖਿਆ ਗਾਰਡ ਨੇ ਅਪੰਗਤਾ ਸਰਟੀਫਿਕੇਟ ਦੀ ਫ਼ੀਸਦ ਵਧਾਉਣ ਬਦਲੇ 10000 ਰੁਪਏ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਮੁਲਜ਼ਮ ਨਾਲ ਹੋਈ ਗੱਲਬਾਤ ਆਪਣੇ ਫ਼ੋਨ ਤੇ ਰਿਕਾਰਡ ਕਰ ਲਈ ਸੀ ਜਿਸਨੂੰ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਜਮ੍ਹਾਂ ਕਰਵਾ ਦਿੱਤਾ ਗਿਆ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਤਸਦੀਕ ਦੌਰਾਨ ਇਹ ਦਰੁਸਤ ਪਾਏ ਗਏ ਹਨ ਕਿਉਂਕਿ ਇਨ੍ਹਾਂ ਨੂੰ ਮੌਖਿਕ ਸਬੂਤਾਂ ਦੇ ਨਾਲ-ਨਾਲ ਗੱਲਬਾਤ ਦੀ ਰਿਕਾਰਡਿੰਗ ਦੇ ਰੂਪ ਵਿੱਚ ਪੇਸ਼ ਕੀਤਾ ਗਿਆ ਹੈ। ਇਸ ਤਸਦੀਕ ਰਿਪੋਰਟ ਦੇ ਆਧਾਰ ਤੇ, ਉਕਤ ਮੁਲਜ਼ਮ ਨਰਿੰਦਰ ਕੁਮਾਰ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਕਿਹਾ ਕਿ ਉਕਤ ਦੋਸ਼ੀ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਸਬੰਧੀ ਹੋਰ ਜਾਂਚ ਜਾਰੀ ਹੈ।
-
Mohali2 months ago
ਮੁਹਾਲੀ ਪੁਲੀਸ ਵੱਲੋਂ 150 ਗ੍ਰਾਮ ਹੈਰੋਇਨ ਸਮੇਤ 1 ਸਮਗਲਰ ਕਾਬੂ
-
National1 month ago
ਦੋ ਕਾਰਾਂ ਦੀ ਟੱਕਰ ਦੌਰਾਨ 5 ਵਿਦਿਆਰਥੀਆਂ ਸਮੇਤ 7 ਵਿਅਕਤੀਆਂ ਦੀ ਮੌਤ
-
National2 months ago
ਬ੍ਰੇਕਾਂ ਫੇਲ੍ਹ ਹੋਣ ਕਾਰਨ ਐਚ ਆਰ ਟੀ ਸੀ ਬੱਸ ਘਰ ਨਾਲ ਟਕਰਾਈ
-
Mohali2 months ago
ਇਪਟਾ, ਪੰਜਾਬ ਵੱਲੋਂ ਦਸਤਾਵੇਜ਼ੀ ਫਿਲਮ ‘ਪੋੜੀ’ ਦਾ ਪ੍ਰਦਰਸ਼ਨ
-
National2 months ago
ਚੱਕਰਵਾਤੀ ਫੇਂਗਲ ਚੇਨਈ ਦੇ ਨੇੜੇ ਲੈਂਡਫਾਲ ਕਰਨ ਲਈ ਤਿਆਰ, ਅਲਰਟ ਜਾਰੀ
-
Horscope2 months ago
ਆਉਣ ਵਾਲੇ ਕੱਲ੍ਹ ਦਾ ਰਾਸ਼ੀਫਲ
-
National2 months ago
ਸੋਸ਼ਲ ਮੀਡੀਆ ਤੇ ਭੜਕਾਊ ਪੋਸਟਾਂ ਖਿਲਾਫ ਪੁਲੀਸ ਵੱਲੋਂ ਕਈ ਥਾਵਾਂ ਤੇ ਛਾਪੇਮਾਰੀ
-
National2 months ago
ਆਪ ਵਿਧਾਇਕ ਗੈਂਗਸਟਰਾਂ ਦੀ ਮਦਦ ਨਾਲ ਵਸੂਲੀ ਕਰਨ ਵਿੱਚ ਸ਼ਾਮਲ : ਭਾਜਪਾ