Punjab
ਪਿੰਡ ਘੜਾਮਾ ਖੁਰਦ ਵਿੱਚ ਨਸ਼ਾ ਛੁਡਾਊ ਜਾਗਰੂਕਤਾ ਕੈਂਪ ਲਗਾਇਆ
ਘਨੌਰ, 20 ਜਨਵਰੀ (ਅਭਿਸ਼ੇਕ ਸੂਦ) ਹਲਕਾ ਘਨੌਰ ਦੇ ਵਿਧਾਇਕ ਗੁਰਲਾਲ ਘਨੌਰ ਦੀ ਅਗਵਾਈ ਵਿਚ ਪਿੰਡ ਘੜਾਮਾ ਖੁਰਦ ਦੇ ਸਰਪੰਚ ਗੁਰਪ੍ਰੀਤ ਕੌਰ ਅਤੇ ਆਪ ਦੇ ਯੂਥ ਆਗੂ ਜੋਧਵੀਰ ਸਿੰਘ ਵੜੈਚ ਵਲੋਂ ਸਮੂਹ ਗ੍ਰਾਮ ਪੰਚਾਇਤ ਪਿੰਡ ਘੜਾਮਾ ਖੁਰਦ ਦੇ ਸਹਿਯੋਗ ਨਾਲ ਨਸ਼ਾ ਛੁਡਾਊ ਜਾਗਰੂਕਤਾ ਕੈਂਪ ਲਾਇਆ ਗਿਆ। ਕੈਂਪ ਵਿੱਚ ਪੁਲੀਸ ਚੌਂਕੀ ਤੇਪਲਾ ਇੰਚਾਰਜ ਸੱਤਪਾਲ ਸਿੰਘ, ਏ ਐਸ ਆਈ ਮੋਹਰ ਸਿੰਘ ਅਤੇ ਮੁਨਸ਼ੀ ਮਨਦੀਪ ਸਿੰਘ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ।
ਇਸ ਮੌਕੇ ਚੌਂਕੀ ਇੰਚਾਰਜ ਸੱਤਪਾਲ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਿੰਡਾਂ ਨੂੰ ਨਸ਼ਾ ਮੁਕਤ ਬਣਾਉਣ ਦੇ ਲਈ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸਦੇ ਤਹਿਤ ਪਿੰਡਾਂ ਦੀਆਂ ਪੰਚਾਇਤਾਂ ਦੇ ਚੁਣੇ ਹੋਏ ਨੁਮਾਇੰਦਿਆਂ ਨੂੰ ਜਾਗਰੂਕ ਕੀਤਾ ਗਿਆ ਹੈ ਕਿ ਪਿੰਡਾਂ ਦੇ ਵਿੱਚ ਮਤੇ ਪਾ ਕੇ ਜਾਗਰੂਕਤਾ ਅਭਿਆਨ ਚਲਾਇਆ ਜਾਵੇ। ਉਹਨਾਂ ਕਿਹਾ ਕਿ ਜੇਕਰ ਪਿੰਡ ਵਿੱਚ ਕੋਈ ਵੀ ਵਿਅਕਤੀ ਨਸ਼ਾ ਕਰਦਾ ਹੈ ਤਾਂ ਉਸਦੀ ਜਾਣਕਾਰੀ ਪੁਲੀਸ ਨੂੰ ਦਿੱਤੀ ਜਾਵੇ ਅਤੇ ਉਸ ਵਿਅਕਤੀ ਦੀ ਸੂਚਨਾ ਗੁਪਤ ਰੱਖੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਕੰਮ ਵਾਸਤੇ ਪਿੰਡਾਂ ਦੀਆਂ ਗ੍ਰਾਮ ਪੰਚਾਇਤ ਅਤੇ ਸਮੂਹ ਜੱਥੇਬੰਦੀਆਂ ਨੂੰ ਇਕਜੁੱਟ ਹੋਣ ਦੀ ਲੋੜ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜੋਧਵੀਰ ਸਿੰਘ, ਨਿਸ਼ਾਨ ਸਿੰਘ, ਸੋਹਣ ਸਿੰਘ ਵੜੈਚ, ਰਾਜਿੰਦਰ ਸਿੰਘ, ਮਲਕੀਤ ਸਿੰਘ, ਸੁਖਦੇਵ ਸਿੰਘ, ਮਨਦੀਪ ਸਿੰਘ, ਗੁਰਮੀਤ ਸਿੰਘ, ਵਰਜਾਮ ਸਿੰਘ, ਅਵਤਾਰ ਸਿੰਘ, ਰਣਜੀਤ ਸਿੰਘ ਸਾਬਕਾ ਸਰਪੰਚ, ਵਸੂਬਾ ਸਿੰਘ ਸਾਬਕਾ ਸਰਪੰਚ, ਕਰਨੈਲ ਸਿੰਘ ਸਾਬਕਾ ਸਰਪੰਚ, ਅੰਗਰੇਜ਼ ਸਿੰਘ, ਲਖਵਿੰਦਰ ਸਿੰਘ, ਨੱਥੂ ਲਾਲ ਸਰਪੰਚ, ਬਾਲਕ ਪ੍ਰਧਾਨ ਰਾਮ ਸਰਪੰਚ ਸੂਰਜਗੜ, ਸੱਤੂ ਕੁਮਾਰ, ਕਰਨੈਲ ਸਿੰਘ, ਬਲਜੀਤ ਸਿੰਘ, ਧਰਮ ਸਿੰਘ, ਜੱਸਾ ਸਿੰਘ ਤੇ ਹੋਰ ਪਿੰਡ ਦੇ ਪਤਵੰਤੇ ਸੱਜਣ ਮੌਜੂਦ ਸਨ।
Chandigarh
ਪੰਜਾਬ ਵਿੱਚ ਅਗਲੇ 24 ਘੰਟਿਆਂ ਦੌਰਾਨ ਭਾਰੀ ਮੀਂਹ ਪੈਣ ਅਤੇ ਗੜ੍ਹੇਮਾਰੀ ਦੀ ਸੰਭਾਵਨਾ
ਕਈ ਥਾਵਾਂ ਤੇ ਤੂਫ਼ਾਨ ਦੇ ਵੀ ਆਸਾਰ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
ਚੰਡੀਗੜ੍ਹ, 21 ਜਨਵਰੀ (ਸ.ਬ.) ਪੰਜਾਬ ਵਿੱਚ ਜਿੱਥੇ ਠੰਡ ਦਾ ਜ਼ੋਰ ਲਗਾਤਾਰ ਵੱਧ ਰਿਹਾ ਹੈ ਉੱਥੇ ਮੌਸਮ ਵਿਭਾਗ ਮੁਤਾਬਕ ਅੱਜ ਤੋਂ ਇਕ ਨਵੀਂ ਪੱਛਮੀ ਗੜਬੜੀ ਸਰਗਰਮ ਹੋਣ ਕਾਰਨ ਸੂਬੇ ਵਿੱਚ 2 ਦਿਨਾਂ ਤੱਕ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਵਲੋਂ 22 ਅਤੇ 23 ਜਨਵਰੀ ਨੂੰ ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਮੀਂਹ ਦੇ ਨਾਲ ਨਾਲ ਗੜ੍ਹੇ ਪੈਣ ਦੀ ਚਿਤਾਵਨੀ ਜਾਰੀ ਕੀਤੀ ਹੈ।
ਮੌਸਮ ਵਿਭਾਗ ਦਾ ਕਹਿਣਾ ਹੈ ਕਿ ਹਵਾਵਾਂ ਦੀ ਦਿਸ਼ਾ ਬਦਲਣ ਕਾਰਨ ਮੌਸਮ ਬਦਲ ਰਿਹਾ ਹੈ, ਜਿਸ ਕਾਰਨ ਦਿਨ ਦੇ ਤਾਪਮਾਨ ਵਿੱਚ ਮਾਮੂਲੀ ਤਬਦੀਲੀ ਦੇਖੀ ਗਈ ਹੈ। ਪੰਜਾਬ ਵਿੱਚ ਅਗਲੇ 24 ਘੰਟਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਬਣ ਰਹੀ ਹੈ ਅਤੇ ਕਈ ਥਾਵਾਂ ਤੇ ਤੂਫ਼ਾਨ ਆਉਣ ਦੇ ਵੀ ਆਸਾਰ ਹਨ।
ਮੌਸਮ ਵਿਭਾਗ ਅਨੁਸਾਰ 22 ਜਨਵਰੀ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਮਲੇਰਕੋਟਲਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐਸ ਏ ਐਸ ਨਗਰ ਵਿੱਚ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਵੱਲੋਂ ਪੰਜਾਬ ਵਿਚ ਇਕ ਵਾਰ ਫਿਰ ਧੁੰਦ ਪੈਣ ਦੇ ਅਸਾਰ ਜਤਾਏ ਗਏ ਹਨ। ਪੱਛਮੀ ਪ੍ਰਭਾਵ ਦੇ ਚਲਦਿਆਂ ਬੁੱਧਵਾਰ ਤੋਂ ਬਾਅਦ 23-24 ਜਨਵਰੀ ਨੂੰ ਸੰਘਣੀ ਧੁੰਦ ਦਾ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਵਿਜ਼ਿਬਿਲਿਟੀ 50 ਤੋਂ 100 ਮੀਟਰ ਦੇ ਨੇੜੇ ਰਹਿ ਸਕਦੀ ਹੈ।
ਅੰਕੜਿਆਂ ਅਨੁਸਾਰ ਜਨਵਰੀ ਦੇ ਪਹਿਲੇ 20 ਦਿਨਾਂ ਵਿੱਚ 10.1 ਮਿਲੀਮੀਟਰ ਮੀਂਹ ਪੈਂਦਾ ਹੈ, ਪਰ ਹੁਣ ਤੱਕ ਸੂਬੇ ਵਿੱਚ ਸਿਰਫ਼ 8.1 ਮਿਲੀਮੀਟਰ ਮੀਂਹ ਹੀ ਪਿਆ ਹੈ। ਜੇਕਰ 22 ਜਨਵਰੀ ਨੂੰ ਸੂਬੇ ਵਿੱਚ ਚੰਗੀ ਬਾਰਿਸ਼ ਹੁੰਦੀ ਹੈ, ਤਾਂ ਅੰਦਾਜ਼ਾ ਹੈ ਕਿ 17 ਪ੍ਰਤੀਸ਼ਤ ਬਾਰਿਸ਼ ਦੀ ਘਾਟ ਨੂੰ ਪੂਰਾ ਕੀਤਾ ਜਾ ਸਕਦਾ ਹੈ।
Mohali
ਸਰਕਾਰੀ ਕਾਲਜ ਮੁਹਾਲੀ ਵਿਖੇ ਹੋਣ ਵਾਲੇ ਜ਼ਿਲਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਤਿਆਰੀ ਲਈ ਸਕੂਲੀ ਬੱਚਿਆਂ ਵੱਲੋਂ ਰਿਹਰਸਲ ਜਾਰੀ
24 ਜਨਵਰੀ ਨੂੰ ਹੋਵੇਗੀ ਫੁੱਲ ਡਰੈੱਸ ਰਿਹਰਸਲ
ਐਸ ਏ ਐਸ ਨਗਰ, 21 ਜਨਵਰੀ (ਸ.ਬ.) ਮੁਹਾਲੀ ਦੇ ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ ਸਰਕਾਰੀ ਕਾਲਜ ਦੀ ਗਰਾਊਂਡ ਵਿੱਚ ਮਨਾਏ ਜਾਣ ਵਾਲੇ ਜਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਤਿਆਰੀਆਂ ਲਈ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਸੱਭਿਆਚਾਰਕ ਅਤੇ ਰੰਗਾ-ਰੰਗ ਪ੍ਰੋਗਰਾਮਾਂ ਦੀ ਰਿਹਰਸਲ ਕੀਤੀ ਜਾ ਰਹੀ ਹੈ।
ਸਕੂਲਾਂ ਦੇ ਬੱਚਿਆਂ ਵੱਲੋਂ ਗਣਤੰਤਰ ਦਿਵਸ ਮੌਕੇ ਪੇਸ਼ ਕੀਤੇ ਜਾਣ ਵਾਲੇ ਦੇਸ਼ ਭਗਤੀ ਅਤੇ ਜੋਸ਼ ਭਰਪੂਰ ਸੱਭਿਆਚਾਰਕ ਗਤੀਵਿਧੀਆਂ ਅਤੇ ਰੰਗਾ-ਰੰਗ ਪ੍ਰੋਗਰਾਮਾਂ ਦੀਆਂ ਤਿਆਰੀਆਂ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਡਾ. ਗਿੰਨੀ ਦੁੱਗਲ ਦੀ ਲਗਵਾਈ ਹੇਠ ਸਕੂਲੀ ਬੱਚਿਆਂ ਵੱਲੋਂ ਤਿਆਰੀਆਂ ਲਈ ਰਿਹਰਸਲਾਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।
ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਗਿੰਨੀ ਦੁੱਗਲ ਨੇ ਦੱਸਿਆ ਕਿ ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਬੱਚਿਆਂ ਵਿੱਚ ਪੂਰਾ ਉਤਸ਼ਾਹ ਹੈ। ਉਨ੍ਹਾਂ ਕਿਹਾ ਕਿ ਰਿਹਾਸਲ ਸਮੇਂ ਬੱਚਿਆਂ ਦੇ ਸਮਾਗਮ ਵਾਲੇ ਸਥਾਨ ਤੇ ਪਹੁੰਚਣ ਅਤੇ ਵਾਪਸੀ ਦੇ ਢੁੱਕਵੇਂ ਪ੍ਰਬੰਧ ਕੀਤੇ ਗਏ ਹਨ। ਇਸ ਤੋਂ ਇਲਾਵਾ ਗਣਤੰਤਰ ਦਿਵਸ ਮੌਕੇ ਸਮਾਗਮ ਦੀ ਤਿਆਰੀ ਕਰ ਰਹੇ ਬੱਚਿਆਂ ਨੂੰ ਰਿਫਰੈਸ਼ਮੈਂਟ ਵੀ ਦਿੱਤੀ ਜਾ ਰਹੀ ਹੈ। ਕਾਲਜ ਗਰਾਊਂਡ ਵਿਖੇ 24 ਜਨਵਰੀ 2025 ਨੂੰ ਫੁੱਲ ਡਰੈੱਸ ਰਿਹਰਸਲ ਹੋਵੇਗੀ।
ਇਨ੍ਹਾਂ ਰਿਹਰਸਲਾਂ ਵਿੱਚ ਸ਼ਾਮਿਲ ਸਕੂਲਾਂ ਵਿੱਚ ਸਕੂਲ ਆਫ ਐਮੀਨੈਂਸ ਫੇਜ਼-11, ਸਕੂਲ ਆਫ ਐਮੀਨੈਂਸ ਫੇਜ਼-3 ਬੀ 1, ਸੰਤ ਈਸ਼ਰ ਸਿੰਘ ਪਬਲਿਕ ਸਕੂਲ, ਏ.ਪੀ.ਜੇ ਸਕੂਲ ਮੁੰਡੀ ਖਰੜ, ਲਾਰੈਂਸ ਪਬਲਿਕ ਸਕੂਲ ਮੁਹਾਲੀ, ਗਿਲਕੋ ਇੰਟਨੈਸ਼ਨਲ ਸਕੂਲ ਖਰੜ, ਸਵਾਮੀ ਰਾਮ ਤੀਰਥ ਸਕੂਲ, ਬੀ. ਐਸ. ਐਚ. ਆਰਿਆ ਸਕੂਲ ਸੋਹਾਣਾ, ਸਰਕਾਰੀ ਪ੍ਰਾਇਮਰੀ ਸਕੂਲ, ਫੇਜ਼ 3ਬੀ1, ਮੁਹਾਲੀ, ਸ਼ਿਵਾਲਿਕ ਸਕੂਲ ਫੇਜ਼-6 ਮੁਹਾਲੀ, ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਕੁਰਾਲੀ, ਲਕਸ਼ਮੀ ਤਾਰਾ ਚੰਦ ਸਕੂਲ ਸਿਆਲਬਾ, ਸਰਕਾਰੀ ਕਾਲਜ ਫੇਜ਼-6 ਮੁਹਾਲੀ, ਮਾਤਾ ਸਾਹਿਬ ਕੌਰ ਪਬਲਿਕ ਸਕੂਲ, ਸਵਾੜਾ ਅਤੇ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ, ਸੋਹਾਣਾ ਦੇ ਵਿਦਿਆਰਥੀ ਸ਼ਾਮਿਲ ਸਨ।
Mohali
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਦੋ ਇਮੀਗ੍ਰੇਸ਼ਨ ਸਲਾਹਕਾਰਾਂ ਦੇ ਲਾਈਸੰਸ ਰੱਦ
ਐਸ ਏ ਐਸ ਨਗਰ, 21 ਜਨਵਰੀ (ਸ.ਬ.) ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਦੋ ਇਮੀਗੇ੍ਰਸ਼ਨ ਸਲਾਹਕਾਰਾਂ ਦੇ ਲਾਈਸੰਸ ਰੱਦ ਕੀਤੇ ਹਨ। ਜਿਹਨਾਂ ਫਰਮਾਂ ਦੇ ਲਾਈਸੰਸ ਰੱਦ ਕੀਤੇ ਗਏ ਹਨ ਉਹਨਾਂ ਵਿੱਚ ਟਰੈਵਲ ਪੋਰਟਰੇਲ ਪ੍ਰਾਇ ਲਿਮਿ ਅਤੇ ਆਈਲੈਟਸ ਓਰੈਕਲ ਦੇ ਨਾਮ ਸ਼ਾਮਿਲ ਹਨ।
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਣਕਾਰੀ ਦਿੰਦਿਆ ਦੱਸਿਆ ਗਿਆ ਕਿ ਟਰੈਵਲ ਪੋਰਟਰੇਲ ਪ੍ਰਾਇ. ਲਿਮਿ. ਦੁਕਾਨ ਨੰਬਰ 13-14, ਵਧਾਵਾ ਨਗਰ, ਢਕੌਲੀ, ਜੀਰਕਪੁਰ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੇ ਮਾਲਕ ਸ੍ਰੀ ਦੀਪਕ ਕੁਮਾਰ ਸੰਜੀਵੀਆ (ਡਾਇਰੈਕਟਰ) ਵਾਸੀ ਸ਼ਕਤੀ ਨਗਰ, ਕਾਲਕਾ, ਜ਼ਿਲ੍ਹਾ ਪੰਚਕੂਲਾ (ਹਰਿਆਣਾ), ਸ੍ਰੀ ਧਰਮਿੰਦਰ ਸਿੰਘ ਸਿੱਧੂ (ਡਾਇਰੈਕਟਰ) ਅਤੇ ਸ੍ਰੀ ਪਰਵਿੰਦਰ ਪਾਲ ਸਿੰਘ (ਡਾਇਰੈਕਟਰ) ਦੋਵੇਂ ਵਸਨੀਕ ਨਿਯੂ ਜਨਰੇਸ਼ਨ ਡੂਪਲੈਕਸ, ਢਕੌਲੀ, ਜੀਰਕਪੁਰ ਨੂੰ ਟਰੈਵਲ ਏਜੰਸੀ ਦੇ ਕੰਮ ਲਈ 17.02.2020 ਨੂੰ ਲਾਇਸੰਸ ਜਾਰੀ ਕੀਤਾ ਗਿਆ ਸੀ। ਇਸ ਲਾਇਸੰਸ ਦੀ ਮਿਆਦ ਮਿਤੀ 16.02.2025 ਤੱਕ ਹੈ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲਾਇਸੰਸੀ ਵੱਲੋਂ ਐਕਟ/ਰੂਲਜ਼ ਅਤੇ ਅਡਵਾਈਜਰੀ ਅਨੁਸਾਰ, ਮਹੀਨਾਵਾਰ ਰਿਪੋਰਟ ਜਮ੍ਹਾਂ ਨਾ ਕਰਵਾਉਣ, ਨੋਟਿਸ ਦਾ ਜਵਾਬ, ਸਪੱਸ਼ਟੀਕਰਨ ਨਾ ਦੇਣ ਅਤੇ ਲਾਇਸੰਸ ਦੀਆਂ ਧਾਰਾਵਾਂ ਦੀ ਪਾਲਣਾ ਨਾ ਕਰਕੇ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1) (ਈ) ਦੇ ਉਪਬੰਧਾਂ ਅਧੀਨ ਉਲੰਘਣਾ ਕੀਤੀ ਗਈ ਹੈ। ਇਸ ਲਈ ਉਸਨੂੰ ਜਾਰੀ ਲਾਇਸੰਸ ਨੰਬਰ 381/ਆਈ.ਸੀ. ਮਿਤੀ 17.02.2020 ਨੂੰ ਤੁਰੰਤ ਪ੍ਰਭਾਵ ਤੋਂ ਰੱਦ ਕਰ ਦਿੱਤਾ ਗਿਆ ਹੈ।
ਉਹਨਾਂ ਦੱਸਿਆ ਕਿ ਆਈਲੈਟਸ ਓਰੈਕਲ ਐਸ. ਸੀ. ਓ. ਨੰਬਰ 36, ਟੋਪ ਮੰਜਿਲ, ਫੇਜ਼-2, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਮਾਲਕ ਸ੍ਰੀ ਵਿਕਾਸ ਵਾਲੀਆ (ਪ੍ਰੋਪਰਾਈਟਰ) ਵਾਸੀ ਤਹਿਸੀਲ ਜੈਸਿੰਘਪੁਰ, ਜ਼ਿਲ੍ਹਾ ਕਾਂਗੜਾ, ਹਿਮਾਚਲ ਪ੍ਰਦੇਸ਼ (ਹਾਲ ਵਾਸੀ ਮਕਾਨ ਨੰਬਰ 194/5, ਐਸ.ਬੀ.ਪੀ. ਹੋਮਜ਼, ਐਕਟੈਂਸਨ), ਨੂੰ ਕੋਚਿੰਗ ਇੰਸਟੀਚਿਊਟ ਆਫ ਆਇਲਟਸ ਦੇ ਕੰਮ ਲਈ ਲਾਇਸੰਸ ਜਾਰੀ ਕੀਤਾ ਗਿਆ ਸੀ। ਇਸ ਲਾਇਸੰਸ ਦੀ ਮਿਆਦ ਮਿਤੀ 23.01.2024 ਨੂੰ ਖਤਮ ਹੋ ਚੁੱਕੀ ਹੈ। ਉਹਨਾਂ ਦੱਸਿਆ ਕਿ ਲਾਇਸੰਸੀ ਵੱਲੋਂ ਐਕਟ/ਰੂਲਜ਼ ਅਤੇ ਅਡਵਾਈਜਰੀ ਅਨੁਸਾਰ, ਮਹੀਨਾਵਾਰ ਰਿਪੋਰਟ ਜਮ੍ਹਾਂ ਨਾ ਕਰਵਾਉਣ ਕਰਕੇ ਅਤੇ ਫਰਮ ਵੱਲੋਂ ਕੀਤੀ ਜਾਣ ਵਾਲੀ ਇਸ਼ਤਿਹਾਰਬਾਜੀ/ਸੈਮੀਨਾਰ, ਲਾਇਸੰਸ ਨਵੀਨ ਨਾ ਕਰਵਾਉਣ ਕਰਕੇ ਅਤੇ ਨੋਟਿਸ ਦਾ ਜਵਾਬ/ਸਪਸ਼ਟੀਕਰਨ ਨਾ ਦੇਣ ਕਰਕੇ ਅਤੇ ਲਾਇਸੰਸ ਦੀਆਂ ਧਾਰਾਵਾਂ ਦੀ ਪਾਲਣਾਂ ਨਾ ਕਰਨ ਕਰਕੇ ਫਰਮ ਅਤੇ ਲਾਇਸੰਸੀ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1) (ਈ) ਦੇ ਉਪਬੰਧਾਂ ਤਹਿਤ ਮਿਲੀਆ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਆਈਲੈਟਸ ਓਰੈਕਲ ਨੂੰ ਜਾਰੀ ਲਾਇਸੰਸ ਨੰਬਰ 264/ਆਈ.ਸੀ., ਮਿਤੀ 24.01.2019 ਨੂੰ ਤੁਰੰਤ ਪ੍ਰਭਾਵ ਤੋਂ ਰੱਦ/ਕੈਂਸਲ ਕਰ ਦਿੱਤਾ ਗਿਆ ਹੈ।
ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਐਕਟ/ਰੂਲਜ਼ ਮੁਤਾਬਕ ਜੇਕਰ ਭਵਿੱਖ ਵਿੱਚ ਉਕਤ ਕੰਪਨੀਆਂ ਪਾਰਟਨਰਸ਼ਿਪ ਜਾਂ ਇਸ ਦੇ ਲਾਇਸੰਸੀ/ਡਾਇਰੈਕਟਰਜ/ਫਰਮ ਦੀ ਪਾਰਟਨਰ ਦੇ ਖਿਲਾਫ ਕੋਈ ਵੀ ਸ਼ਿਕਾਇਤ ਆਦਿ ਪ੍ਰਾਪਤ ਹੁੰਦੀ ਹੈ ਤਾਂ ਉਸ ਲਈ ਉਕਤ ਕੰਪਨੀ/ ਡਾਇਰੈਕਟਰ/ਪਾਰਟਨਰ/ਲਾਇਸੰਸੀ ਹਰ ਪੱਖੋਂ ਜਿੰਮੇਵਾਰ ਹੋਣਗੇ ਅਤੇ ਇਸ ਦੀ ਭਰਪਾਈ ਕਰਨ ਲਈ ਵੀ ਜ਼ਿੰਮੇਵਾਰ ਹੋਣਗੇ।
-
National1 month ago
ਦੋ ਕਾਰਾਂ ਦੀ ਟੱਕਰ ਦੌਰਾਨ 5 ਵਿਦਿਆਰਥੀਆਂ ਸਮੇਤ 7 ਵਿਅਕਤੀਆਂ ਦੀ ਮੌਤ
-
International1 month ago
ਚੰਡੀਗੜ੍ਹ ਦੀ ਹਰਮੀਤ ਢਿੱਲੋਂ ਨੂੰ ਟਰੰਪ ਨੇ ਸਹਾਇਕ ਅਟਾਰਨੀ ਜਨਰਲ ਵਜੋਂ ਨਾਮਜ਼ਦ ਕੀਤਾ
-
National2 months ago
ਪੁਲੀਸ ਅਤੇ ਗੈਂਗਸਟਰਾਂ ਵਿਚਾਲੇ ਗੋਲੀਬਾਰੀ ਦੌਰਾਨ 1 ਗੈਂਗਸਟਰ ਢੇਰ, 2 ਜ਼ਖਮੀ
-
Chandigarh2 months ago
10 ਦਸੰਬਰ ਨੂੰ ਸਾਰੇ ਪੰਜਾਬ ਵਿੱਚ ਮਨੁੱਖੀ ਅਧਿਕਾਰਾਂ ਦੇ ਹੱਕ ਵਿਚ ਕੀਤੀਆਂ ਜਾਣਗੀਆਂ ਰੋਸ ਰੈਲੀਆਂ : ਬੰਤ ਬਰਾੜ
-
International2 months ago
ਤਨਮਨਜੀਤ ਸਿੰਘ ਢੇਸੀ ਰਾਸ਼ਟਰੀ ਸੁਰੱਖਿਆ ਕਮੇਟੀ ਦੇ ਮੈਂਬਰ ਨਿਯੁਕਤ
-
Chandigarh2 months ago
ਸ਼ਹਿਰਾਂ ਦੇ ਯੋਜਨਾਬੱਧ ਵਿਕਾਸ ਵਿੱਚ ਆਉਂਦੇ ਸਾਰੇ ਅੜਿੱਕੇ ਦੂਰ ਕਰਾਂਗੇ: ਹਰਦੀਪ ਸਿੰਘ ਮੁੰਡੀਆਂ
-
International1 month ago
ਕੈਨੇਡਾ ਵਿੱਚ ਪੰਜਾਬੀ ਨੌਜਵਾਨ ਦਾ ਕਤਲ, ਦੋ ਮੁਲਜ਼ਮ ਗ੍ਰਿਫਤਾਰ
-
National2 months ago
ਵਿਰੋਧੀ ਧਿਰ ਦੇ ਹੰਗਾਮੇ ਤੋਂ ਬਾਅਦ ਲੋਕ ਸਭਾ ਦੀ ਕਾਰਵਾਈ ਦਿਨ ਭਰ ਲਈ ਮੁਲਤਵੀ