Chandigarh
24 ਜਨਵਰੀ ਨੂੰ ਨਹੀਂ ਹੋਵੇਗੀ ਚੰਡੀਗੜ੍ਹ ਮੇਅਰ ਦੀ ਚੋਣ
ਚੰਡੀਗੜ੍ਹ, 20 ਜਨਵਰੀ (ਸ.ਬ.) ਚੰਡੀਗੜ੍ਹ ਦੇ ਮੇਅਰ ਦੀ ਚੋਣ 24 ਜਨਵਰੀ ਨੂੰ ਨਹੀਂ ਹੋਵੇਗੀ। ਇਸ ਸੰਬੰਧੀ ਪੰਜਾਬ ਹਰਿਆਣਾ ਹਾਈ ਕੋਰਟ ਨੇ ਫ਼ੈਸਲਾ ਸੁਣਾਉਂਦਿਆਂ 24 ਜਨਵਰੀ ਵਾਲੀ ਨੋਟੀਫ਼ਿਕੇਸ਼ਨ ਰੱਦ ਕਰ ਦਿੱਤੀ ਹੈ।
ਅਦਾਲਤ ਨੇ ਕਿਹਾ ਹੈ ਕਿ 29 ਜਨਵਰੀ ਤੱਕ ਮੇਅਰ ਦਾ ਕਾਰਜਕਾਲ ਰਹੇਗਾ ਤੇ ਉਸ ਤੋਂ ਬਾਅਦ ਚੋਣਾਂ ਕਰਵਾਈਆਂ ਜਾਣਗੀਆਂ। ਹਾਈ ਕੋਰਟ ਨੇ ਪ੍ਰਸ਼ਾਸਨ ਨੂੰ ਚੋਣਾਂ ਸੰਬੰਧੀ ਨਵਾਂ ਨੋਟੀਫ਼ਿਕੇਸ਼ਨ ਜਾਰੀ ਕਰਨ ਦਾ ਹੁਕਮ ਦਿੱਤਾ ਹੈ।
ਜਿਕਰਯੋਗ ਹੈ ਕਿ ਆਪ ਤੇ ਕਾਂਗਰਸ ਨੇ ਚੋਣ ਪ੍ਰਕਿਰਿਆ ਤੇ ਚੋਣਾਂ ਦੀ ਤਾਰੀਖ਼ ਨੂੰ ਹਾਈਕੋਰਟ ਵਿਚ ਚੁਣੌਤੀ ਦਿੱਤੀ ਸੀ, ਜਿਸ ਤੇ ਹਾਈ ਕੋਰਟ ਨੇ ਆਪਣਾ ਫ਼ੈਸਲਾ ਸੁਣਾਇਆ ਹੈ। ਇਸ ਦੇ ਨਾਲ ਹੀ ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੀ ਚੋਣ ਵੀ ਟਾਲ ਦਿੱਤੀ ਗਈ ਹੈ।
Chandigarh
ਮੁੱਖ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੀ ਪ੍ਰਗਤੀ ਸਮੀਖਿਆ ਲਈ ਲੋਕ ਨਿਰਮਾਣ ਮੰਤਰੀ ਨੇ ਉੱਚ ਪੱਧਰੀ ਮੀਟਿੰਗ ਸੱਦੀ
ਚੰਡੀਗੜ੍ਹ, 20 ਜਨਵਰੀ (ਸ.ਬ.) ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਸੂਬੇ ਵਿੱਚ ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ) ਵੱਲੋਂ ਵੱਡੇ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਤੇ ਕੀਤੇ ਜਾ ਰਹੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਦੇ ਨਾਲ ਨਾਲ ਭਵਿੱਖ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਯੋਜਨਾ ਬਣਾਉਣ ਵਾਸਤੇ 21 ਜਨਵਰੀ ਨੂੰ ਚੰਡੀਗੜ੍ਹ ਵਿਖੇ ਇੱਕ ਉੱਚ-ਪੱਧਰੀ ਮੀਟਿੰਗ ਸੱਦੀ ਗਈ ਹੈ।
ਇੱਥੇ ਜਾਰੀ ਬਿਆਨ ਵਿੱਚ ਇਹ ਪ੍ਰਗਟਾਵਾ ਕਰਦਿਆਂ ਲੋਕ ਨਿਰਮਾਣ ਮੰਤਰੀ ਨੇ ਦੱਸਿਆ ਕਿ ਸਾਰੇ ਮੁੱਖ ਇੰਜਨੀਅਰਾਂ ਅਤੇ ਸੁਪਰਡੈਂਟ ਇੰਜਨੀਅਰਾਂ ਨੂੰ ਮੀਟਿੰਗ ਵਿੱਚ ਹਾਜ਼ਰ ਹੋਣ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਮੀਟਿੰਗ ਦੇ ਏਜੰਡੇ ਵਿੱਚ ਮੁੱਖ ਜਨਤਕ ਬੁਨਿਆਦੀ ਢਾਂਚੇ, ਜਿਵੇਂ ਕਿ ਨਿਆਂਇਕ ਅਤੇ ਪ੍ਰਸ਼ਾਸਨਿਕ ਇਮਾਰਤਾਂ, ਸਕੂਲਾਂ, ਹਸਪਤਾਲਾਂ, ਮੈਡੀਕਲ ਕਾਲਜਾਂ, ਅਤੇ ਰਾਜ ਦੀਆਂ ਸੜਕਾਂ ਅਤੇ ਪੁਲ ਪ੍ਰੋਜੈਕਟਾਂ ਦੇ ਨਿਰਮਾਣ ਅਤੇ ਰੱਖ-ਰਖਾਅ ਬਾਰੇ ਵਿਸਤ੍ਰਿਤ ਚਰਚਾ ਸ਼ਾਮਲ ਹੈ।
ਉਹਨਾਂ ਕਿਹਾ ਕਿ ਇਹ ਮੀਟਿੰਗ ਪ੍ਰੋਜੈਕਟਾਂ ਦੀ ਮੌਜੂਦਾ ਸਥਿਤੀ ਦਾ ਮੁਲਾਂਕਣ ਕਰਨ ਦੇ ਨਾਲ-ਨਾਲ ਪੇਸ਼ ਆ ਰਹੀਆਂ ਚੁਣੌਤੀਆਂ ਨਾਲ ਨਜਿੱਠਣ ਦਾ ਹੱਲ ਕੱਢਣ ਵਿੱਚ ਮਦਦ ਕਰੇਗੀ। ਉਨ੍ਹਾਂ ਕਿਹਾ ਕਿ ਵਿਭਾਗ ਦਾ ਟੀਚਾ ਸਾਰੇ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਨੂੰ ਸਮੇਂ ਸਿਰ ਪੂਰਾ ਕਰਨਾ ਅਤੇ ਇੰਨ੍ਹਾਂ ਦੀ ਉੱਚ-ਗੁਣਵੱਤਾ ਨੂੰ ਯਕੀਨੀ ਬਣਾਉਣਾ ਹੈ। ਮੰਤਰੀ ਨੇ ਕਿਹਾ ਕਿ ਇਸ ਮੀਟਿੰਗ ਦੌਰਾਨ ਸੂਬੇ ਦੀਆਂ ਜਨਤਕ ਸਹੂਲਤਾਂ ਨੂੰ ਹੋਰ ਵਿਕਸਤ ਕਰਨ ਦੇ ਉਦੇਸ਼ ਨਾਲ ਭਵਿੱਖ ਦੇ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਬਾਰੇ ਵੀ ਵਿਚਾਰ-ਚਰਚਾ ਕੀਤੀ ਜਾਵੇਗੀ।
Chandigarh
ਸੱਪ ਦੇ ਡੰਗਣ ਤੇ ਪਸ਼ੂਆਂ ਦਾ ਸਰਕਾਰੀ ਵੈਟਰਨਰੀ ਹਸਪਤਾਲਾਂ ਵਿੱਚ ਹੋਵੇਗਾ ਮੁਫ਼ਤ ਇਲਾਜ : ਗੁਰਮੀਤ ਸਿੰਘ ਖੁੱਡੀਆਂ
ਚੰਡੀਗੜ੍ਹ, 18 ਜਨਵਰੀ (ਸ.ਬ.) ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਜ਼ਿਲ੍ਹਾ ਅਤੇ ਤਹਿਸੀਲ ਪੱਧਰ ਦੇ ਪਸ਼ੂ ਹਸਪਤਾਲਾਂ ਵਿੱਚ ਸੱਪ ਦੇ ਡੰਗਣ ਉੱਤੇ ਪਸ਼ੂਆਂ ਦੇ ਮੁਫ਼ਤ ਇਲਾਜ ਦੀ ਸਹੂਲਤ ਸ਼ੁਰੂ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਜ਼ਿਲ੍ਹਾ ਪੱਧਰ ਤੇ ਸਾਰੇ 22 ਪੌਲੀਕਲੀਨਿਕਾਂ ਅਤੇ 97 ਤਹਿਸੀਲ ਪੱਧਰ ਦੇ ਵੈਟਰਨਰੀ ਹਸਪਤਾਲਾਂ ਵਿੱਚ ਸੱਪ ਦੇ ਜ਼ਹਿਰ ਤੋਂ ਬਚਾਅ ਲਈ ਪੌਲੀਵੈਲੇਂਟ ਦਵਾਈ ਉਪਲਬਧ ਕਰਵਾਈ ਗਈ ਹੈ।
ਉਹਨਾਂ ਕਿਹਾ ਕਿ ਇਸਦਾ ਉਦੇਸ਼ ਸੱਪ ਦੇ ਡੰਗ ਦਾ ਸ਼ਿਕਾਰ ਹੋਏ ਪਾਲਤੂ ਜਾਨਵਰਾਂ ਅਤੇ ਪਸ਼ੂਆਂ ਲਈ ਤੁਰੰਤ ਅਤੇ ਪ੍ਰਭਾਵਸ਼ਾਲੀ ਇਲਾਜ ਪ੍ਰਦਾਨ ਕਰਨਾ ਹੈ। ਉਨ੍ਹਾਂ ਦੱਸਿਆ ਕਿ ਵੈਟਰਨਰੀ ਹਸਪਤਾਲ ਸੱਪ ਦੇ ਡੰਗਣ ਸਬੰਧੀ ਐਮਰਜੈਂਸੀ ਸਥਿਤੀਆਂ ਨਾਲ ਨਜਿੱਠਣ ਲਈ ਲੋੜੀਂਦੀ ਐਂਟੀ ਵੇਨਮ ਦਵਾਈਆਂ ਅਤੇ ਸਿਖਲਾਈ ਪ੍ਰਾਪਤ ਕਰਮਚਾਰੀਆਂ ਨਾਲ ਲੈਸ ਹਨ।
ਸੱਪ ਦੇ ਡੰਗਣ ਨਾਲ ਹੋਣ ਵਾਲੀਆਂ ਮੌਤਾਂ ਨੂੰ ਰੋਕਣ ਲਈ ਸਮੇਂ ਸਿਰ ਇਲਾਜ ਦੀ ਮਹੱਤਤਾ ਨੂੰ ਉਜਾਗਰ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਸਾਰੇ ਪਾਲਤੂ ਜਾਨਵਰਾਂ ਦੇ ਮਾਲਕਾਂ ਅਤੇ ਪਸ਼ੂ ਪਾਲਕਾਂ ਨੂੰ ਇਸ ਸਹੂਲਤ ਅਤੇ ਸੱਪ ਦੇ ਡੰਗਣ ਦੇ ਲੱਛਣਾਂ ਬਾਰੇ ਜਾਗਰੂਕ ਕਰਨ ਅਤੇ ਲੋੜ ਪੈਣ ਤੇ ਤੁਰੰਤ ਪਸ਼ੂਆਂ ਦਾ ਇਲਾਜ ਕਰਵਾਉਣ ਲਈ ਉਤਸ਼ਾਹਿਤ ਕਰਨ।
ਇਸ ਮੌਕੇ ਪਸ਼ੂ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਰਾਹੁਲ ਭੰਡਾਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕਿਸਾਨਾਂ ਨੂੰ ਇਸ ਸਹੂਲਤ ਬਾਰੇ ਜਾਗਰੂਕ ਕਰਨ ਲਈ ਹਰੇਕ ਵੈਟਰਨਰੀ ਹਸਪਤਾਲ ਵਿੱਚ ਐਸ.ਓ.ਪੀ. ਪ੍ਰਦਰਸ਼ਿਤ ਕੀਤੀ ਜਾਣੀ ਚਾਹੀਦੀ ਹੈ। ਵਿਭਾਗ ਦੇ ਡਾਇਰੈਕਟਰ ਡਾ. ਗੁਰਸ਼ਰਨਜੀਤ ਸਿੰਘ ਬੇਦੀ ਨੇ ਦੱਸਿਆ ਕਿ ਸੱਪ ਦੇ ਡੰਗਣ ਦੇ ਮੁੱਢਲੇ ਲੱਛਣਾਂ ਵਿੱਚ ਸਾਹ ਲੈਣ ਵਿੱਚ ਦਿੱਕਤ, ਸਰੀਰ ਤੇ ਦੰਦਾਂ ਦੇ ਨਿਸ਼ਾਨ, ਸਰੀਰ ਵਿੱਚ ਦਰਦ, ਜਾਨਵਰ ਦਾ ਕੰਬਣਾ ਅਤੇ ਅਧਰੰਗ, ਪਿਸ਼ਾਬ ਵਿੱਚ ਖੂਨ ਆਦਿ ਸ਼ਾਮਲ ਹਨ।
Chandigarh
ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਲਈ 30.35 ਕਰੋੜ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ
ਅਸ਼ੀਰਵਾਦ ਸਕੀਮ ਤਹਿਤ 16 ਜ਼ਿਲ੍ਹਿਆਂ ਦੇ 5951 ਲਾਭਪਾਤਰੀਆਂ ਨੂੰ ਮਿਲੇਗਾ ਲਾਭ
ਚੰਡੀਗੜ੍ਹ, 18 ਜਨਵਰੀ (ਸ.ਬ.) ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2024-25 ਦੌਰਾਨ ਅਨੁਸੂਚਿਤ ਜਾਤੀਆਂ ਦੇ 5951 ਲਾਭਪਾਤਰੀਆਂ ਨੂੰ 30.35 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸ ਸਕੀਮ ਤਹਿਤ ਜਿਲ੍ਹਾ ਬਰਨਾਲਾ, ਬਠਿੰਡਾ, ਫਰੀਦਕੋਟ, ਫਿਰੋਜਪੁਰ, ਸ੍ਰੀ ਫਤਹਿਗੜ੍ਹ ਸਾਹਿਬ, ਫਾਜਿਲਕਾ, ਹੁਸ਼ਿਆਰਪੁਰ, ਜਲੰਧਰ, ਮਾਨਸਾ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਰੂਪਨਗਰ, ਐਸ. ਏ. ਐਸ. ਨਗਰ, ਐਸ. ਬੀ. ਐਸ. ਨਗਰ, ਸੰਗਰੂਰ ਅਤੇ ਮਾਲੇਰਕੋਟਲਾ ਦੇ ਸਾਲ 2023-24 ਅਤੇ 2024-25 ਦੇ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਦੀਆਂ ਪੈਡਿੰਗ ਦਰਖਾਸਤਾਂ ਸਾਲ 2024-25 ਦੌਰਾਨ ਅਸ਼ੀਰਵਾਦ ਪੋਰਟਲ ਤੇ ਪ੍ਰਾਪਤ ਕੁੱਲ 5951 ਲਾਭਪਾਤਰੀਆਂ ਨੂੰ ਕਵਰ ਕਰਨ ਲਈ 30.35 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ।
ਮੰਤਰੀ ਨੇ ਦੱਸਿਆ ਕਿ ਇਸ ਰਾਸ਼ੀ ਨਾਲ ਬਰਨਾਲਾ ਦੇ 136, ਬਠਿੰਡਾ ਦੇ 455, ਫਰੀਦਕੋਟ ਦੇ 187, ਫਿਰੋਜ਼ਪੁਰ ਦੇ 1230 ਫਤਿਹਗੜ੍ਹ ਸਾਹਿਬ ਦੇ 192, ਫਾਜ਼ਿਲਕਾ ਦੇ 347, ਹੁਸ਼ਿਆਰਪੁਰ ਦੇ 189, ਜਲੰਧਰ ਦੇ 1263 ਲਾਭਪਾਤਰੀਆਂ ਨੂੰ ਵਿੱਤੀ ਲਾਭ ਦਿੱਤਾ ਗਿਆ ਹੈ। ਇਸੇ ਤਰ੍ਹਾਂ ਮਾਨਸਾ ਦੇ 271, ਸ੍ਰੀ ਮੁਕਤਸਰ ਸਾਹਿਬ ਦੇ 90, ਪਟਿਆਲਾ ਦੇ 530, ਰੂਪਨਗਰ ਦੇ 199, ਐਸ. ਏ. ਐਸ. ਨਗਰ ਦੇ 218, ਐਸ. ਬੀ. ਐਸ. ਨਗਰ ਦੇ 166, ਸੰਗਰੂਰ ਦੇ 408 ਅਤੇ ਮਲੇਰਕੋਟਲਾ ਦੇ 70 ਲਾਭਪਾਤਰੀਆਂ ਨੂੰ ਵੀ ਵਿੱਤੀ ਲਾਭ ਦਿੱਤਾ ਗਿਆ ਹੈ।
ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਸੂਬਾ ਸਰਕਾਰ ਵੱਲੋਂ ਰਾਜ ਵਿੱਚ ਘੱਟ ਆਮਦਨੀ ਵਾਲੇ ਪਰਿਵਾਰ ਨਾਲ ਸਬੰਧਤ ਲੜਕੀਆਂ ਦੇ ਵਿਆਹ ਲਈ 51,000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਉਹਨਾਂ ਦੱਸਿਆ ਕਿ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਵੇ, ਉਸ ਦਾ ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਦਾ ਹੋਵੇ, ਬਿਨੈਕਾਰ ਅਨੁਸੂਚਿਤ ਜਾਤੀ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਆਰਥਿਕ ਤੌਰ ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਤ ਹੋਵੇ ਅਤੇ ਪਰਿਵਾਰ ਦੀ ਸਾਰੇ ਸਾਧਨਾ ਤੋਂ ਸਲਾਨਾ ਆਮਦਨ 32,790 ਰੁਪਏ ਤੋ ਘੱਟ ਹੋਵੇ, ਅਜਿਹੇ ਪਰਿਵਾਰਾਂ ਦੀਆਂ ਦੋ ਧੀਆਂ ਇਸ ਸਕੀਮ ਦਾ ਲਾਭ ਦੇਣ ਦੇ ਯੋਗ ਹਨ।
-
National1 month ago
ਦੋ ਕਾਰਾਂ ਦੀ ਟੱਕਰ ਦੌਰਾਨ 5 ਵਿਦਿਆਰਥੀਆਂ ਸਮੇਤ 7 ਵਿਅਕਤੀਆਂ ਦੀ ਮੌਤ
-
Mohali2 months ago
ਮੁਹਾਲੀ ਪੁਲੀਸ ਵੱਲੋਂ 150 ਗ੍ਰਾਮ ਹੈਰੋਇਨ ਸਮੇਤ 1 ਸਮਗਲਰ ਕਾਬੂ
-
Horscope2 months ago
ਆਉਣ ਵਾਲੇ ਕੱਲ੍ਹ ਦਾ ਰਾਸ਼ੀਫਲ
-
International1 month ago
ਚੰਡੀਗੜ੍ਹ ਦੀ ਹਰਮੀਤ ਢਿੱਲੋਂ ਨੂੰ ਟਰੰਪ ਨੇ ਸਹਾਇਕ ਅਟਾਰਨੀ ਜਨਰਲ ਵਜੋਂ ਨਾਮਜ਼ਦ ਕੀਤਾ
-
International1 month ago
ਤਨਮਨਜੀਤ ਸਿੰਘ ਢੇਸੀ ਰਾਸ਼ਟਰੀ ਸੁਰੱਖਿਆ ਕਮੇਟੀ ਦੇ ਮੈਂਬਰ ਨਿਯੁਕਤ
-
Mohali2 months ago
3 ਦਸੰਬਰ ਨੂੰ ਖਰੜ ਸਬ ਡਵੀਜ਼ਨ ਦੇ ਪਿੰਡ ਫਤਿਹਪੁਰ ਵਿਖੇ ਲੱਗੇਗਾ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਕੈਂਪ
-
Mohali2 months ago
ਮਾਂ ਅੰਨਪੂਰਣਾ ਸੇਵਾ ਸਮਿਤੀ ਨੇ ਲੰਗਰ ਲਗਾਇਆ
-
National2 months ago
ਪੁਲੀਸ ਅਤੇ ਗੈਂਗਸਟਰਾਂ ਵਿਚਾਲੇ ਗੋਲੀਬਾਰੀ ਦੌਰਾਨ 1 ਗੈਂਗਸਟਰ ਢੇਰ, 2 ਜ਼ਖਮੀ