ਯੇਰੂਸ਼ਲਮ ਵਿਚ ਬੱਸ ਸਟੈਂਡ ਨੇੜੇ ਧਮਾਕੇ ਦੌਰਾਨ 10 ਵਿਅਕਤੀ ਜ਼ਖਮੀ

ਯੇਰੂਸ਼ਲਮ, 23 ਨਵੰਬਰ (ਸ.ਬ.) ਇਜ਼ਰਾਈਲ ਦੀ ਰਾਜਧਾਨੀ ਯੇਰੂਸ਼ਲਮ ਵਿੱਚ ਜ਼ਬਰਦਸਤ ਬੰਬ ਧਮਾਕਾ ਹੋਇਆ ਹੈ। ਇਸ ਧਮਾਕੇ ਵਿੱਚ ਕਈ ਵਿਅਕਤੀਆਂ ਦੇ ਜ਼ਖਮੀ ਹੋਣ ਦੀ ਖਬਰ ਹੈ। ਪ੍ਰਾਪ ਤ ਜਾਣਕਾਰੀ ਅਨੁਸਾਰ ਇਹ ਧਮਾਕਾ ਇਕ ਬੱਸ ਸਟੈਂਡ ਨੇੜੇ ਹੋਇਆ। ਧਮਾਕੇ ਤੋਂ ਬਾਅਦ ਫੌਜ ਦੇ ਜਵਾਨਾਂ ਨੇ ਪੂਰੇ ਇਲਾਕੇ ਨੂੰ ਘੇਰ ਲਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਸ ਘਟਨਾ ਵਿੱਚ 10 ਵਿਅਕਤੀ ਜ਼ਖਮੀ ਹੋਏ ਹਨ। ਜ਼ਖਮੀਆਂ ਨੂੰ ਤੁਰੰਤ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਦੋ ਵਿਅਕਤੀਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਅਜੇ ਤਕ ਕਿਸੇ ਸੰਗਠਨ ਨੇ ਇਸ ਧਮਾਕੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ। ਇਸ ਬੰਬ ਧਮਾਕੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਧਮਾਕੇ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ।