ਮੇਘਾਲਿਆ ਵਿੱਚ ਭੂਚਾਲ ਦੇ ਝਟਕੇ

ਸ਼ਿਲਾਂਗ, 24 ਨਵੰਬਰ (ਸ.ਬ.) ਮੇਘਾਲਿਆ ਵਿੱਚ ਤੜਕੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਮੇਘਾਲਿਆ ਦੇ ਤੁਰਾ ਤੋਂ 37 ਕਿਲੋਮੀਟਰ ਪੂਰਬ-ਉੱਤਰ ਪੂਰਬ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਵਿਗਿਆਨ ਦੇ ਰਾਸ਼ਟਰੀ ਕੇਂਦਰ ਨੇ ਦੱਸਿਆ ਕਿ ਭੂਚਾਲ ਤੜਕੇ 03.46 ਵਜੇ ਆਇਆ ਅਤੇ ਰਿਕਟਰ ਪੈਮਾਨੇ ਤੇ ਭੂਚਾਲ ਦੀ ਤੀਬਰਤਾ 3.4 ਮਾਪੀ ਗਈ। ਉਨ੍ਹਾਂ ਦੱਸਿਆ ਕਿ ਭੂਚਾਲ ਦੀ ਡੂੰਘਾਈ ਜ਼ਮੀਨ ਤੋਂ 5 ਕਿਲੋਮੀਟਰ ਹੇਠਾਂ ਸੀ। ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਬੀਤੇ ਬੁੱਧਵਾਰ ਨੂੰ ਮਹਾਰਾਸ਼ਟਰ ਤੇ ਅਰੁਣਾਚਲ ਪ੍ਰਦੇਸ਼ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਨੇ ਦੱਸਿਆ ਸੀ ਕਿ ਅਰੁਣਾਚਲ ਪ੍ਰਦੇਸ਼ ਵਿੱਚ ਬੀਤੇ ਬੁੱਧਵਾਰ ਸਵੇਰੇ 7.15 ਵਜੇ ਭੂਚਾਲ ਆਇਆ। ਭੂਚਾਲ ਦੇ ਝਟਕੇ ਅਰੁਣਾਚਲ ਪ੍ਰਦੇਸ਼ ਦੇ ਬਾਸਰ ਤੋਂ 58 ਕਿਲੋਮੀਟਰ ਉੱਤਰ-ਪੱਛਮ-ਉੱਤਰ ਵਿੱਚ ਮਹਿਸੂਸ ਕੀਤੇ ਗਏ। ਕੇਂਦਰ ਮੁਤਾਬਕ ਰਿਕਟਰ ਪੈਮਾਨੇ ਤੇ ਭੂਚਾਲ ਦੀ ਤੀਬਰਤਾ 3.8 ਮਾਪੀ ਗਈ ਹੈ। ਭੂਚਾਲ ਦੀ ਡੂੰਘਾਈ ਜ਼ਮੀਨ ਤੋਂ 10 ਕਿਲੋਮੀਟਰ ਹੇਠਾਂ ਸੀ। ਇਸ ਤੋਂ ਪਹਿਲਾਂ 12 ਨਵੰਬਰ ਨੂੰ ਰਾਸ਼ਟਰੀ ਰਾਜਧਾਨੀ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। 12 ਨਵੰਬਰ ਨੂੰ ਰਾਤ 8 ਵਜੇ ਦਿੱਲੀ ਵਿੱਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਅਨੁਸਾਰ, ਨੇਪਾਲ ਵਿੱਚ ਸ਼ਾਮ ਕਰੀਬ 7.57 ਵਜੇ 5.4 ਤੀਬਰਤਾ ਦਾ ਭੂਚਾਲ ਆਇਆ। ਭੂਚਾਲ ਦਾ ਕੇਂਦਰ ਜ਼ਮੀਨ ਤੋਂ 10 ਕਿਲੋਮੀਟਰ ਹੇਠਾਂ ਦੱਸਿਆ ਗਿਆ ਹੈ। ਇਸ ਤੋਂ ਪਹਿਲਾਂ 8 ਨਵੰਬਰ ਦੀ ਰਾਤ ਨੂੰ ਦਿੱਲੀ ਵਿੱਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਸਨ