ਮੁਹਾਲੀ ਪ੍ਰਾਪਰਟੀ ਕੰਸਲਟੈਂਟ ਐਸੋਸੀਏਸ਼ਨ ਦੀ ਕਾਰਜਕਾਰਨੀ ਮੀਟਿੰਗ ਵਿੱਚ ਮਸਲੇ ਵਿਚਾਰੇ

ਐਸ ਏ ਐਸ ਨਗਰ, 24 ਨਵੰਬਰ (ਸ.ਬ.) ਮੁਹਾਲੀ ਪ੍ਰਾਪਰਟੀ ਕੰਸਲਟੈਂਟ ਐਸੋਸੀਏਸ਼ਨ ਦੀ ਕਾਰਜਕਾਰਨੀ ਦੀ ਮੀਟਿੰਗ ਪ੍ਰਧਾਨ ਹਰਪ੍ਰੀਤ ਸਿੰਘ ਡਡਵਾਲ ਦੀ ਅਗਵਾਈ ਵਿਚ ਹੋਈ, ਜਿਸ ਵਿੱਚ ਵੱਖ ਵੱਖ ਮੁਦਿਆਂ ਤੇ ਚਰਚਾ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀ ਡਡਵਾਲ ਨੇ ਕਿਹਾ ਕਿ ਮੁਹਾਲੀ ਪ੍ਰਾਪਰਟੀ ਕੰਸਲਟੈਂਟ ਐਸੋਸੀਏਸ਼ਨ ਵਲੋਂ ਜਿਥੇ ਪ੍ਰਾਪਰਟੀ ਸਲਾਹਕਾਰਾਂ ਦੀ ਭਲਾਈ ਲਈ ਉਪਰਾਲੇ ਕੀਤੇ ਜਾ ਰਹੇ ਹਨ, ਉਥੇ ਐਸੋਸੀਏਸ਼ਨ ਵਲੋਂ ਸਮਾਜ ਭਲਾਈ ਦੇ ਕੰਮ ਵੀ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਐਸੋਸੀਏਸ਼ਨ ਸਮਾਜ ਦੇ ਕੰਮਾਂ ਵਿੱਚ ਵੀ ਪੂਰੀ ਤਰਾਂ ਸਰਗਰਮ ਹੈ।

ਇਸ ਮੌਕੇ ਐਸੋਸੀਏਸ਼ਨ ਦੇ ਜਨਰਲ ਸਕੱਤਰ ਸਰਬਜੀਤ ਸਿੰਘ ਪਾਰਸ ਨੇ ਦਸਿਆ ਕਿ ਮੀਟਿੰਗ ਦੌਰਾਨ ਪ੍ਰਾਪਰਟੀ ਸਲਾਹਕਾਰਾਂ ਨੂੰ ਦਰਪੇਸ਼ ਸਮੱਸਿਆਵਾਂ ਤੇ ਵਿਚਾਰ ਚਰਚਾ ਕੀਤੀ ਗਈ ਅਤੇ ਉਹਨਾਂ ਦੇ ਹਲ ਲਈ ਉਪਰਾਲੇ ਕਰਨ ਲਈ ਰੂਪ ਰੇਖਾ ਬਣਾਈ ਗਈ। ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਮੀਟਿੰਗ ਵਿੱਚ ਸੰਸਥਾ ਵਲੋਂ ਗਰੀਬ ਪਰਿਵਾਰ ਦੀ ਲੜਕੀ ਦੇ ਵਿਆਹ ਮੌਕੇ 31 ਹਜਾਰ ਰੁਪਏ ਦੀ ਮਦਦ ਕਰਨ ਦਾ ਫੈਸਲਾ ਕੀਤਾ ਗਿਆ।

ਇਸ ਮੌਕੇ ਐਸੋਸੀਏਸ਼ਨ ਦੇ ਚੇਅਰਮੈਨ ਪਾਰਸ ਮਹਾਜਨ, ਮੁੱਖ ਸਰਪ੍ਰਸਤ ਹਰਜਿੰਦਰ ਸਿੰਘ ਧਵਨ, ਸੀ. ਮੀਤ ਪ੍ਰਧਾਨ ਪ੍ਰਭਜੀਤ ਸਿੰਘ ਗਿੱਲ, ਮੀਤ ਪ੍ਰਧਾਨ ਬਲਜੀਤ ਸਿੰਘ ਘੁਲਾਲ, ਸਕੱਤਰ ਪ੍ਰਦੀਪ ਜੋਸ਼ਨ, ਖਜਾਨਚੀ ਹਰਪ੍ਰੀਤ ਸਿੰਘ ਲਹਿਲ, ਕਾਰਜਕਾਰੀ ਮਂੈਬਰ ਨਰਿੰਦਰਪਾਲ ਸਿੰਘ ਹਾਜਰ ਸਨ।