Connect with us

National

ਨੋਇਡਾ ਵਿੱਚ ਪੁਲੀਸ ਅਤੇ ਲੁੱਟਾਂ ਖੋਹਾਂ ਕਰਨ ਵਾਲਿਆਂ ਵਿੱਚ ਮੁਕਾਬਲੇ ਦੌਰਾਨ ਬਦਮਾਸ਼ ਜ਼ਖਮੀ

Published

on

 

ਨੋਇਡਾ, 22 ਜਨਵਰੀ (ਸ.ਬ.) ਨੋਇਡਾ ਕੋਤਵਾਲੀ ਫੇਜ਼-2 ਪੁਲੀਸ ਅਤੇ ਬਾਈਕ ਸਵਾਰ ਅਪਰਾਧੀ ਵਿਚਾਲੇ ਅੱਜ ਹੋਏ ਮੁਕਾਬਲੇ ਵਿੱਚ ਅਪਰਾਧੀ ਦੀ ਲੱਤ ਵਿੱਚ ਗੋਲੀ ਲੱਗਣ ਨਾਲ ਉਹ ਜ਼ਖਮੀ ਹੋ ਗਿਆ। ਉਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਜ਼ਖਮੀ ਬਦਮਾਸ਼ ਦੀ ਪਛਾਣ ਫੈਜ਼ਾਨ ਵਜੋਂ ਹੋਈ ਹੈ। ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਪੰਜ ਮੋਬਾਈਲ ਫੋਨ, ਇੱਕ ਚੋਰੀ ਦਾ ਮੋਟਰਸਾਈਕਲ, ਇੱਕ ਨਜਾਇਜ਼ ਪਿਸਤੌਲ ਅਤੇ ਇੱਕ ਖਾਲੀ ਕਾਰਤੂਸ ਬਰਾਮਦ ਹੋਇਆ ਹੈ।

ਬਾਈਕ ਸਵਾਰ ਰਾਹਗੀਰਾਂ ਦੇ ਮੋਬਾਈਲ ਫੋਨ ਲੁੱਟਣ ਵਾਲੇ ਮੁਲਜ਼ਮਾਂ ਅਤੇ ਪੁਲੀਸ ਵਿਚਾਲੇ ਮੁਕਾਬਲਾ ਹੋਇਆ, ਜਿਸ ਦੌਰਾਨ ਇੱਕ ਮੁਲਜ਼ਮ ਦੀ ਲੱਤ ਵਿੱਚ ਗੋਲੀ ਲੱਗਣ ਨਾਲ ਉਹ ਜ਼ਖ਼ਮੀ ਹੋ ਗਿਆ। ਡੀਸੀਪੀ ਸੈਂਟਰਲ ਨੋਇਡਾ ਸ਼ਕਤੀ ਮੋਹਨ ਅਵਸਥੀ ਨੇ ਦੱਸਿਆ ਕਿ ਪੁਲੀਸ ਸਟੇਸ਼ਨ ਫੇਜ਼-2 ਨੋਇਡਾ ਪੁਲੀਸ ਸੁਪਰਟੈਕ ਤਿਰਾਹਾ ਵਿਖੇ ਚੋਕਿੰਗ ਕਰ ਰਹੀ ਸੀ। ਇਸ ਦੌਰਾਨ ਬਿਨਾਂ ਨੰਬਰ ਦੇ ਮੋਟਰਸਾਈਕਲ ਤੇ ਸਵਾਰ ਵਿਅਕਤੀ ਆਉਂਦਾ ਦੇਖਿਆ ਗਿਆ। ਰੁਕਣ ਦਾ ਇਸ਼ਾਰਾ ਕੀਤੇ ਜਾਣ ਤੇ ਵੀ ਉਹ ਨਹੀਂ ਰੁਕਿਆ ਅਤੇ ਏਟੀਐਸ ਵੱਲ ਤੇਜ਼ ਦੌੜਨ ਲੱਗਾ।

ਜਦੋਂ ਪੁਲੀਸ ਨੇ ਬਾਈਕ ਸਵਾਰ ਵਿਅਕਤੀ ਦਾ ਪਿੱਛਾ ਕੀਤਾ ਤਾਂ ਬਾਈਕ ਸਵਾਰ ਨੇ ਐਕਸਪ੍ਰੈਸ ਵੇਅ ਤੋਂ ਜੇ.ਪੀ ਫਲਾਈਓਵਰ ਤੱਕ ਕੱਟ ਦੇ ਕੋਲ ਬਾਈਕ ਸੁੱਟ ਦਿੱਤੀ ਅਤੇ ਭੱਜਣ ਲੱਗ ਪਿਆ, ਜਿਸ ਦੇ ਹੱਥ ਵਿੱਚ ਹਥਿਆਰ ਲੈ ਕੇ ਉਸ ਨੂੰ ਮਾਰਨ ਦੀ ਨੀਅਤ ਨਾਲ ਪੁਲੀਸ ਤੇ ਫਾਇਰਿੰਗ ਕਰ ਦਿੱਤੀ। ਪੁਲੀਸ ਦੀ ਜਵਾਬੀ ਕਾਰਵਾਈ ਵਿੱਚ ਬਦਮਾਸ਼, ਜਿਸ ਦੀ ਪਛਾਣ ਫੈਜ਼ਾਨ ਵਜੋਂ ਹੋਈ ਹੈ, ਦੀ ਲੱਤ ਵਿੱਚ ਗੋਲੀ ਲੱਗਣ ਕਾਰਨ ਜ਼ਖਮੀ ਹੋ ਗਿਆ।

ਡੀਸੀਪੀ ਨੋਇਡਾ ਸੈਂਟਰਲ ਨੇ ਦੱਸਿਆ ਕਿ ਜ਼ਖਮੀ ਫੈਜ਼ਾਨ ਬਦਮਾਸ਼ ਕਿਸਮ ਦਾ ਹੈ। ਉਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ, ਉਸ ਦੇ ਕਬਜ਼ੇ ਵਿੱਚੋਂ 5 ਲੁੱਟੇ ਹੋਏ ਮੋਬਾਈਲ, ਪਿਸਤੌਲ ਅਤੇ ਕਾਰਤੂਸ ਬਰਾਮਦ ਹੋਏ ਹਨ। ਉਸ ਕੋਲੋਂ ਇਕ ਚੋਰੀ ਦਾ ਮੋਟਰਸਾਈਕਲ ਵੀ ਬਰਾਮਦ ਹੋਇਆ ਹੈ, ਜਿਸ ਤੇ ਉਹ ਰਾਹਗੀਰਾਂ ਤੋਂ ਮੋਬਾਈਲ ਫੋਨ ਚੋਰੀ ਕਰਦਾ ਸੀ। ਉਸ ਖ਼ਿਲਾਫ਼ ਵੱਖ-ਵੱਖ ਥਾਣਿਆਂ ਵਿੱਚ ਕਈ ਕੇਸ ਦਰਜ ਹਨ।

Continue Reading

National

ਟਰੱਕ ਖਾਈ ਵਿਚ ਡਿੱਗਣ ਕਾਰਨ 11 ਵਿਅਕਤੀਆਂ ਦੀ ਮੌਤ, 11 ਜ਼ਖਮੀ

Published

on

By

 

 

ਉੱਤਰਾ ਕੰਨੜ, 22 ਜਨਵਰੀ (ਸ.ਬ.) ਕਰਨਾਟਕ ਦੇ ਉੱਤਰਾ ਕੰਨੜ ਦੇ ਅਰੇਬਿਲੇ ਖੇਤਰ ਵਿੱਚ ਅੱਜ ਸਵੇਰੇ ਵਾਪਰੇ ਇੱਕ ਹਾਦਸੇ ਵਿੱਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 11 ਹੋ ਗਈ। ਕੇਐਮਸੀ ਹਸਪਤਾਲ ਦੇ ਡਾਇਰੈਕਟਰ ਐਸਐਫ ਕਮਰ ਨੇ ਕਿਹਾ ਇੱਕ ਮਰੀਜ਼ ਨੂੰ ਮ੍ਰਿਤਕ ਹਸਪਤਾਲ ਵਿੱਚ ਲਿਆਂਦਾ ਗਿਆ ਸੀ, ਬਾਕੀ 11 ਜ਼ਖਮੀ ਸਾਡੇ ਐਮਰਜੈਂਸੀ ਵਿਭਾਗ ਵਿੱਚ ਦਾਖਲ ਹਨ। ਇਨ੍ਹਾਂ ਮਰੀਜ਼ਾਂ ਦਾ ਇਲਾਜ ਕੀਤਾ ਜਾ ਰਿਹਾ ਹੈ, ਫਿਲਹਾਲ ਉਹ ਖਤਰੇ ਤੋਂ ਬਾਹਰ ਹਨ।

ਜ਼ਿਕਰਯੋਗ ਹੈ ਕਿ ਪੀੜਤ ਸਬਜ਼ੀ ਵਿਕਰੇਤਾ ਦੱਸੇ ਗਏ ਹਨ ਜੋ ਸਾਵਨੂਰ ਤੋਂ ਕੁਮਟਾ ਮੰਡੀ ਵਿੱਚ ਸਬਜ਼ੀ ਵੇਚਣ ਲਈ ਜਾ ਰਹੇ ਸਨ, ਜਦੋਂ ਉਨ੍ਹਾਂ ਦਾ ਟਰੱਕ ਬੇਕਾਬੂ ਹੋ ਕੇ 50 ਮੀਟਰ ਹੇਠਾਂ ਖਾਈ ਵਿੱਚ ਡਿੱਗ ਗਿਆ। ਸੂਬੇ ਵਿੱਚ ਵਾਪਰੇ ਘਾਤਕ ਹਾਦਸਿਆਂ ਤੇ ਪ੍ਰਤੀਕਿਰਿਆ ਦਿੰਦੇ ਹੋਏ ਮੁੱਖ ਮੰਤਰੀ ਸਿੱਧਰਮਈਆ ਨੇ ਮੌਤਾਂ ਤੇ ਸੋਗ ਪ੍ਰਗਟ ਕੀਤਾ ਅਤੇ ਕਿਹਾ ਕਿ ਪੀੜਤ ਪਰਿਵਾਰਾਂ ਨੂੰ ਸਰਕਾਰ ਵੱਲੋਂ ਢੁਕਵਾਂ ਮੁਆਵਜ਼ਾ ਦਿੱਤਾ ਜਾਵੇਗਾ।

ਇਸ ਤੋਂ ਇਲਾਵਾ ਮੁੱਖ ਮੰਤਰੀ ਦਫਤਰ ਨੇ ਮ੍ਰਿਤਕਾਂ ਦੇ ਰਿਸ਼ਤੇਦਾਰਾਂ ਲਈ 3 ਲੱਖ ਰੁਪਏ ਦੀ ਐਕਸ- ਗ੍ਰੇਸ਼ੀਆ ਅਦਾਇਗੀ ਦਾ ਐਲਾਨ ਕੀਤਾ ਹੈ। ਉੱਤਰਾ ਕੰਨੜ ਜ਼ਿਲ੍ਹੇ ਦੇ ਯੱਲਾਪੁਰ ਅਤੇ ਰਾਏਚੂਰ ਜ਼ਿਲ੍ਹੇ ਦੇ ਸਿੰਧਨੂਰ ਵਿਖੇ ਦੋ ਵੱਖ-ਵੱਖ ਹਾਦਸਿਆਂ ਵਿੱਚ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ ਰਾਜ ਸਰਕਾਰ ਵੱਲੋਂ 3-3 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ। ਹਾਦਸੇ ਵਿੱਚ ਜ਼ਖਮੀ ਹੋਏ ਵਿਅਕਤੀਆਂ ਦੇ ਮੁਫਤ ਇਲਾਜ ਦਾ ਪ੍ਰਬੰਧ ਕੀਤਾ ਜਾਵੇਗਾ।

Continue Reading

National

ਹਥਿਆਰਾਂ ਸਮੇਤ ਬੰਗਲਾਦੇਸ਼ੀ ਨਾਗਰਿਕ ਗ੍ਰਿਫਤਾਰ

Published

on

By

 

ਅਗਰਤਲਾ, 22 ਜਨਵਰੀ (ਸ.ਬ.) ਤ੍ਰਿਪੁਰਾ ਪੁਲੀਸ ਨੇ ਅਗਰਤਲਾ ਦੇ ਰਹਿਣ ਵਾਲੇ ਇੱਕ ਬੰਗਲਾਦੇਸ਼ੀ ਨਾਗਰਿਕ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਸ਼ਮਾਜ ਪ੍ਰਿਓ ਚੱਕਮਾ ਵਜੋਂ ਹੋਈ ਹੈ। ਉਸ ਨੂੰ ਬੀਤੀ ਦੇਰ ਰਾਤ ਅਗਰਤਲਾ ਦੇ ਮਿਲਨ ਚੱਕਰ ਇਲਾਕੇ ਤੋਂ ਹਿਰਾਸਤ ਵਿਚ ਲਿਆ ਗਿਆ। ਪੁਲੀਸ ਨੇ ਦੱਸਿਆ ਕਿ ਉਸ ਕੋਲੋਂ ਹਥਿਆਰ, ਕਾਰਤੂਸ ਅਤੇ ਵੱਡੀ ਮਾਤਰਾ ਵਿੱਚ ਨਕਦੀ ਬਰਾਮਦ ਹੋਈ ਹੈ। ਚੱਕਮਾ ਪਿਛਲੇ ਛੇ ਮਹੀਨਿਆਂ ਤੋਂ ਇਸ ਇਲਾਕੇ ਵਿੱਚ ਰਹਿ ਰਿਹਾ ਸੀ।

ਸਦਰ ਸਬ-ਡਿਵੀਜ਼ਨਲ ਪੁਲੀਸ ਅਧਿਕਾਰੀ ਦੇਬਾ ਪ੍ਰਸਾਦ ਰਾਏ ਨੇ ਕਿਹਾ ਕਿ ਇੱਕ ਗੁਪਤ ਸੂਚਨਾ ਦੇ ਆਧਾਰ ਤੇ, ਅਸੀਂ ਮਿਲਨ ਚੱਕਰ ਖੇਤਰ ਵਿੱਚ ਛਾਪੇਮਾਰੀ ਕੀਤੀ ਅਤੇ ਸ਼ਾਮਜ ਪ੍ਰਿਓ ਚੱਕਮਾ ਨਾਮ ਦੇ ਇੱਕ ਵਿਅਕਤੀ ਨੂੰ ਹਿਰਾਸਤ ਵਿੱਚ ਲਿਆ। ਅਸੀਂ ਉਸ ਕੋਲੋਂ ਇੱਕ 9 ਐਮਐਮ ਦਾ ਪਿਸਤੌਲ, ਦੋ ਕਾਰਤੂਸ ਬਰਾਮਦ ਕੀਤੇ , 2 ਲੱਖ ਭਾਰਤੀ ਰੁਪਏ ਅਤੇ 25 ਹਜ਼ਾਰ ਬੰਗਲਾਦੇਸ਼ੀ ਟਕੇ ਬਰਾਮਦ ਕੀਤੇ ਗਏ ਹਨ।

ਪੁਲੀਸ ਅਧਿਕਾਰੀ ਅਨੁਸਾਰ ਗ੍ਰਿਫ਼ਤਾਰ ਮੁਲਜ਼ਮ ਬੰਗਲਾਦੇਸ਼ ਦੇ ਚਕਮਾ ਦੇ ਖਗੜਾਚੜੀ ਦਾ ਵਸਨੀਕ ਹੈ। ਉਸ ਨੂੰ ਪੁੱਛਗਿੱਛ ਲਈ ਪੁਲੀਸ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਉਹ ਸਰਹੱਦ ਅੰਦਰ ਕਿਵੇਂ ਦਾਖਲ ਹੋਇਆ ਐਸਡੀਪੀਓ ਨੇ ਦੱਸਿਆ ਕਿ ਉਸ ਖ਼ਿਲਾਫ਼ ਦੋ ਕੇਸ ਦਰਜ ਕੀਤੇ ਗਏ ਹਨ। ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਭਾਰਤ ਵਿੱਚ ਉਸ ਦੇ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ।

Continue Reading

National

ਸੜਕ ਹਾਦਸੇ ਵਿੱਚ ਤਿੰਨ ਵਿਦਿਆਰਥੀਆਂ ਸਮੇਤ 4 ਵਿਅਕਤੀਆਂ ਦੀ ਮੌਤ

Published

on

By

 

ਰਾਏਚੁਰ, 22 ਜਨਵਰੀ (ਸ.ਬ.) ਅੱਜ ਤੜਕਸਾਰ ਰਾਏਚੁਰ ਜ਼ਿਲ੍ਹੇ ਵਿਚ ਇੱਕ ਵਾਹਨ ਦੇ ਪਲਟ ਜਾਣ ਕਾਰਨ ਤਿੰਨ ਵਿਦਿਆਰਥੀਆਂ ਸਮੇਤ ਘੱਟੋ-ਘੱਟ ਚਾਰ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਦਸ ਹੋਰ ਜ਼ਖ਼ਮੀ ਹੋ ਗਏ। ਇਹ ਗੱਡੀ ਮੰਤਰਾਲਾ ਸੰਸਕ੍ਰਿਤ ਪਾਠਸ਼ਾਲਾ ਦੇ ਵਿਦਿਆਰਥੀਆਂ ਨੂੰ ਲੈ ਕੇ ਨਰਹਰੀ ਮੰਦਰ ਵਿਖੇ ਪੂਜਾ ਕਰਨ ਲਈ ਹੰਪੀ ਦੀ ਯਾਤਰਾ ਤੇ ਜਾ ਰਹੀ ਸੀ।

ਪੁਲੀਸ ਨੇ ਦੱਸਿਆ ਕਿ ਇਹ ਹਾਦਸਾ ਸਿੰਧਨੂਰ ਦੇ ਅਰਾਗਿਨਾਮਾਰਾ ਕੈਂਪ ਨੇੜੇ ਹੋਇਆ। ਮ੍ਰਿਤਕ ਵਿਦਿਆਰਥੀਆਂ ਦੀ ਪਛਾਣ ਆਰੀਆਵੰਦਨ, ਸੁਚੇਂਦਰ ਅਤੇ ਅਭਿਲਾਸ਼ ਵਜੋਂ ਹੋਈ ਹੈ। ਇਸ ਹਾਦਸੇ ਵਿੱਚ ਡਰਾਈਵਰ ਸ਼ਿਵਾ ਦੀ ਵੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ 10 ਜ਼ਖਮੀਆਂ ਨੂੰ ਸਥਾਨਕ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਸਿੰਧਨੂਰ ਪੁਲੀਸ ਨੇ ਮੌਕੇ ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਹਸਪਤਾਲ ਪਹੁੰਚਾਇਆ। ਅਧਿਕਾਰੀਆਂ ਅਨੁਸਾਰ ਇਸ ਸਬੰਧੀ ਮਾਮਲਾ ਦਰਜ ਕਰ ਕਾਰਵਾਈ ਕੀਤੀ ਜਾ ਰਹੀ ਹੈ।

Continue Reading

Latest News

Trending