ਪਾਕਿਸਤਾਨ ਵਲੋਂ ਡਰੋਨ ਰਾਹੀਂ ਭੇਜੀ 25 ਕਿੱਲੋ ਹੈਰੋਇਨ ਬਰਾਮਦ

ਫਾਜ਼ਿਲਕਾ,3 ਦਸੰਬਰ (ਸ.ਬ.) ਪਾਕਿਸਤਾਨ ਵੱਲੋਂ ਲਗਾਤਾਰ ਡਰੋਨ ਅਤੇ ਹੋਰ ਵੱਖ-ਵੱਖ ਤਰੀਕਿਆਂ ਰਾਹੀਂ ਪੰਜਾਬ ਅੰਦਰ ਹੈਰੋਇਨ ਭੇਜ ਕੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਬੀ. ਐਸ. ਐਫ. ਦੇ ਜਵਾਨਾਂ ਅਤੇ ਪੰਜਾਬ ਪੁਲੀਸ ਵੱਲੋਂ ਵੀ ਲਗਾਤਾਰ ਪਾਕਿਸਤਾਨ ਦੀਆਂ ਇਨ੍ਹਾਂ ਨਾਪਾਕ ਹਰਕਤਾਂ ਦਾ ਮੂੰਹ ਤੋੜ ਜਵਾਬ ਦਿੱਤਾ ਜਾ ਰਿਹਾ ਹੈ।

ਹੁਣ ਬੀਤੀ ਰਾਤ ਫਾਜ਼ਿਲਕਾ ਜ਼ਿਲ੍ਹੇ ਦੇ ਅਬੋਹਰ ਦੀ 55 ਬਟਾਲੀਅਨ ਦੇ ਬੀ.ਐਸ.ਐਫ. ਇਲਾਕੇ ਅੰਦਰ ਪਾਕਿਸਤਾਨ ਵੱਲੋਂ ਡਰੋਨ ਰਾਹੀਂ 25 ਕਿੱਲੋ ਹੈਰੋਇਨ ਦੀ ਵੱਡੀ ਖ਼ੇਪ ਭੇਜੀ ਗਈ। ਮਿਲੀ ਜਾਣਕਾਰੀ ਅਨੁਸਾਰ ਪਾਕਿਸਤਾਨ ਵੱਲੋਂ ਡਰੋਨ ਰਾਹੀਂ ਜੋ ਹੈਰੋਇਨ ਭੇਜੀ ਗਈ ਸੀ, ਇਸ ਦਾ ਭਾਰਤੀ ਜਵਾਨਾਂ ਨੂੰ ਜਿਵੇਂ ਹੀ ਪਤਾ ਲੱਗਿਆ ਤਾਂ ਉਨ੍ਹਾਂ ਵੱਲੋਂ ਡਰੋਨ ਤੇ ਫਾਇੰਰਿਗ ਕਰਨੀ ਸ਼ੁਰੂ ਕਰ ਦਿੱਤੀ ਗਈ।

ਫਾਇੰਰਿਗ ਕਰਨ ਤੋਂ ਬਾਅਦ ਡਰੋਨ ਵਾਪਸ ਪਰਤ ਗਿਆ ਪਰ ਭਾਰਤੀ ਜਵਾਨਾਂ ਵੱਲੋਂ ਡਰੋਨ ਰਾਹੀਂ ਭੇਜੀ ਗਈ ਤਿੰਨ ਪੈਕਟ ਹੈਰੋਇਨ ਬਰਾਮਦ ਕੀਤੀ ਗਈ, ਜਿਸ ਦਾ ਵਜ਼ਨ 7 ਕਿੱਲੋਂ ਤੋਂ ਵੱਧ ਦੱਸਿਆ ਜਾ ਰਿਹਾ ਹੈ। ਨਾਲ ਹੀ ਜਾਣਕਾਰੀ ਮਿਲੀ ਹੈ ਕਿ ਭਾਰਤੀ ਜਵਾਨਾਂ ਵੱਲੋਂ ਇੱਕ ਪਾਕਿਸਤਾਨੀ ਪਿਸਤੌਲ, 50 ਮੈਗਜ਼ੀਨ ਅਤੇ ਗੋਲਾ-ਬਾਰੂਦ ਵੀ ਬਰਾਮਦ ਕੀਤਾ ਗਿਆ ਹੈ। ਦੱਸ ਦੇਈਏ ਕਿ ਭਾਰਤੀ ਜਵਾਨ ਅਜੇ ਵੀ ਆਪਣਾ ਸਰਚ ਆਪਰੇਸ਼ਨ ਚਲਾ ਰਹੇ ਹਨ।