Connect with us

Mohali

ਪਲਾਟ ਮਾਲਕਾਂ ਤੋਂ ਮੈਂਬਰਸ਼ਿਪ ਦੇ ਨਾਮ ਤੇ ਜਬਰੀ ਵਸੂਲ ਕੀਤੇ ਗਏ ਮਾਲੀਏ ਨਾਲ ਬਣੇ ਕਲੱਬ ਤੇ ਟੀ.ਡੀ.ਆਈ. ਬਿਲਡਰ ਨੇ ਲਿਆ ਲੋਨ : ਸੋਸਾਇਟੀ

Published

on

 

 

ਐਸ ਏ ਐਸ ਨਗਰ, 23 ਜਨਵਰੀ (ਸ.ਬ.) ਰੈਜੀਡੈਂਸ ਵੈਲਫੇਅਰ ਸੋਸਾਇਟੀ ਸੈਕਟਰ 110 ਦੇ ਆਗੂਆਂ ਰਾਜਵਿੰਦਰ ਸਿੰਘ, ਹਰਮਿੰਦਰ ਸਿੰਘ ਸੋਹੀ, ਮੋਹਿਤ ਮਦਾਨ, ਗੁਰਬਚਨ ਸਿੰਘ ਮੰਡੇਰ, ਅਮਰਜੀਤ ਸਿੰਘ ਸੇਖੋਂ, ਐਮ.ਐਲ ਸ਼ਰਮਾ, ਅਸ਼ੋਕ ਡੋਗਰਾ ਅਤੇ ਜਸਵੀਰ ਸਿੰਘ ਗੜਾਂਗ ਨੇ ਇਲਜਾਮ ਲਗਾਇਆ ਹੈ ਕਿ ਟੀ ਡੀ ਆਈ ਸਿਟੀ ਸੈਕਟਰ 110 ਅਤੇ 111 ਦੇ ਬਿਲਡਰ ਨੇ ਲੇਅ ਆਊਟ ਪਲਾਨ ਵਿੱਚ ਪਲਾਟ ਪਾਸ ਕਰਵਾ ਕੇ ਬਾਅਦ ਵਿੱਚ ਟਸਕਨ ਰੈਜੀਡੈਂਸ, ਅਫੋਰਡੇਬਲ ਅਤੇ ਸਫਾਇਰ ਹੋਮਜ਼ ਤੇ ਫਲੈਟਾਂ ਦੀ ਉਸਾਰੀ ਕੀਤੀ ਹੈ, ਜਦੋਂਕਿ ਗਮਾਡਾ/ਪੁੱਡਾ ਦੇ ਨਿਯਮਾਂ ਅਨੁਸਾਰ ਜੇਕਰ ਫਲੈਟਾਂ ਦੀ ਉਸਾਰੀ ਕਰਨੀ ਹੋਵੇ ਤਾਂ ਗਰੁੱਪ ਹਾਊਸਿੰਗ ਸਕੀਮ ਤਹਿਤ ਫੀਸ ਭਰਨੀ ਲਾਜ਼ਮੀ ਹੈ, ਪਰੰਤੂ ਇਸ ਬਿਲਡਰ ਵੱਲੋਂ ਬਿਨ੍ਹਾ ਫੀਸ ਭਰਿਆਂ ਹੀ ਵੱਡੇ ਪੱਧਰ ਤੇ ਫਲੈਟਾਂ ਦੀ ਉਸਾਰੀ ਕੀਤੀ ਗਈ ਹੈ ਅਤੇ ਅਜਿਹਾ ਕਰਕੇ ਬਿਲਡਰ ਵੱਲੋਂ ਲੋਕਾਂ ਦੇ ਨਾਲ-ਨਾਲ ਸਰਕਾਰ ਨੂੰ ਵੀ ਬਹੁਤ ਵੱਡੇ ਪੱਧਰ ਤੇ ਚੂਨਾ ਲਾਇਆ ਗਿਆ ਹੈ।

ਸੋਸਾਇਟੀ ਦੇ ਆਗੂਆਂ ਨੇ ਕਿਹਾ ਕਿ ਇਹ ਮਸਲਾ ਉਦੋਂ ਸਾਮ੍ਹਣੇ ਆਇਆ ਜਦੋਂ ਮਾਲ ਵਿਭਾਗ ਵੱਲੋਂ ਫਲੋਰ ਦੀਆਂ ਰਜਿਸਟਰੀਆਂ ਕਰਨ ਦੀ ਬਜਾਇ ਤੀਜ਼ੇ ਹਿੱਸੇ ਦੀਆਂ ਰਜਿਸਟਰੀਆਂ ਕਰਨੀਆਂ ਸ਼ੁਰੂ ਕਰ ਦਿੱਤੀਆਂ ਗਈਆਂ। ਇਸ ਤਰ੍ਹਾਂ ਦੀਆਂ ਰਜਿਸਟਰੀਆਂ ਹੋਣ ਕਾਰਨ ਲੋਕ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ।

ਉਹਨਾਂ ਕਿਹਾ ਕਿ ਸੋਸਾਇਟੀ ਦੇ ਧਿਆਨ ਵਿਚ ਇਹ ਵੀ ਆਇਆ ਹੈ ਕਿ ਬਿਲਡਰ ਵੱਲੋਂ ਲੋਕਾਂ ਤੋਂ ਮੈਂਬਰਸ਼ਿਪ ਦੇ ਰੂਪ ਵਿੱਚ ਜਬਰੀ ਮਾਲੀਆ ਇਕੱਠਾ ਕਰਕੇ ਸੈਕਟਰ 110 ਵਿੱਚ ਜਿਮ ਕਲੱਬ ਦਾ ਨਿਰਮਾਣ ਕੀਤਾ ਗਿਆ ਹੈ, ਉਸ ਕਲੱਬ ਦੀ ਜਮੀਨ ਤੇ ਇਸ ਬਿਲਡਰ ਵੱਲੋਂ ਸਾਲ 2023 ਵਿੱਚ ਪੰਜਾਬ ਐਂਡ ਸਿੰਧ ਬੈਂਕ ਤੋਂ ਲੱਗਭੱਗ 56 ਕਰੋੜ ਦਾ ਕਰਜਾ ਲਿਆ ਗਿਆ ਹੈ ਜਦਕਿ ਇਹ ਜਾਇਦਾਦ ਲੋਕਾਂ ਤੋਂ ਪ੍ਰਤੀ ਮੈਂਬਰ 50,000/- ਰੁਪਏ ਮੈਂਬਰਸ਼ਿਪ ਦੀ ਰਕਮ ਨਾਲ ਬਣਾਈ ਗਈ ਹੈ। ਉਹਨਾਂ ਕਿਹਾ ਕਿ ਵਸਨੀਕਾਂ ਨੂੰ ਇਸ ਗੱਲ ਦਾ ਸ਼ੰਕਾ ਹੈ ਕਿ ਇਹ ਬਿਲਡਰ ਇਸ ਕਲੱਬ ਨੂੰ ਐਨ.ਪੀ.ਏ ਘੋਸ਼ਿਤ ਕਰਵਾ ਸਕਦਾ ਹੈ, ਜਿਸ ਨਾਲ ਇੱਥੋਂ ਦੇ ਲੋਕ ਠੱਗੀ ਦਾ ਸ਼ਿਕਾਰ ਹੋ ਸਕਦੇ ਹਨ।

ਸੋਸਾਇਟੀ ਦੇ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਸ ਬਿਲਡਰ ਵੱਲੋਂ ਕੀਤੀ ਗਈਆਂ ਕਾਰਵਾਈਆਂ ਦੀ ਪੜਤਾਲ ਵਿਜੀਲੈਂਸ ਵਿਭਾਗ ਤੋਂ ਕਰਵਾਈ ਜਾਵੇ ਤਾਂ ਕਿ ਲੋਕਾਂ ਨੂੰ ਇੰਨਸਾਫ ਮਿਲ ਸਕੇ ਅਤੇ ਸਰਕਾਰ ਦੇ ਹੋਏ ਮਾਲੀਏ ਦੀ ਵੀ ਪੂਰਤੀ ਹੋ ਸਕੇ। ਇਸ ਮੌਕੇ ਸੰਜੇਵੀਰ, ਸਾਧੂ ਸਿੰਘ, ਸੁਖਬੀਰ ਸਿੰਘ ਢਿੱਲੋਂ, ਅਰਵਿੰਦ ਕੁਮਾਰ, ਨੀਰੂ ਬਾਲਾ ਅਤੇ ਏ.ਕੇ ਰਾਣਾ ਵੀ ਹਾਜ਼ਿਰ ਸਨ।

 

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending