Connect with us

Mohali

ਭਾਰਤੀ ਕਿਸਾਨ ਯੂਨੀਅਨ ਦੀ ਮੀਟਿੰਗ ਆਯੋਜਿਤ

Published

on

 

ਐਸ ਏ ਐਸ ਨਗਰ, 23 ਜਨਵਰੀ (ਸ.ਬ.) ਭਾਰਤੀ ਕਿਸਾਨ ਯੂਨੀਅਨ ਦੀ ਮੀਟਿੰਗ ਜਿਲਾ ਪ੍ਰਧਾਨ ਸਰਦਾਰ ਰਵਿੰਦਰ ਸਿੰਘ ਦੇਹ ਕਲਾਂ ਦੀ ਪ੍ਰਧਾਨਗੀ ਹੇਠ ਅਨਾਜ ਮੰਡੀ ਖਰੜ ਵਿਖੇ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਸੂਬਾ ਪ੍ਰੈੱਸ ਸਕੱਤਰ ਮੇਹਰ ਸਿੰਘ ਥੇੜੀ ਅਤੇ ਜਿਲ੍ਹਾ ਪ੍ਰਧਾਨ ਰਵਿੰਦਰ ਸਿੰਘ ਨੇ ਕਿਹਾ ਕਿ ਕਿਸਾਨ ਅੰਦੋਲਨ ਨੂੰ ਮਜਬੂਤ ਕਰਨ ਅਤੇ ਕੇਂਦਰ ਸਰਕਾਰ ਤੋਂ ਪੈਂਡਿੰਗ ਪਈਆਂ ਮੰਗਾਂ ਅਤੇ ਐਮ ਐਸ ਪੀ ਗਾਰੰਟੀ ਲਾਗੂ ਕਰਵਾਉਣ ਲਈ ਕੱਢੇ ਜਾਣ ਵਾਲੇ ਦੇਸ਼ ਵਿਆਪੀ ਟਰੈਕਟਰ ਮਾਰਚ ਅਤੇ ਰੈਲੀ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਆਗੂਆਂ ਨੇ ਕਿਹਾ ਕਿ ਇਹ ਮਾਰਚ 11 ਵਜੇ ਭਾਗੋਮਾਜਰਾ ਟੋਲ ਪਲਾਜਾ ਤੇ ਇਕੱਠੇ ਹੋ ਕੇ, ਖਰੜ ਐਸ ਡੀ ਐਮ ਦਫਤਰ, ਖਰੜ ਬੱਸ ਸਟੈਂਡ ਨੂੰ ਹੁੰਦਾ ਹੋਇਆ ਅਨਾਜ ਮੰਡੀ ਖਰੜ ਵਿੱਚ ਸਮਾਪਤ ਹੋਵੇਗਾ।

ਇਸ ਮੌਕੇ ਸਰਕਾਰ ਤੋਂ ਮੰਗ ਕੀਤੀ ਗਈ ਕਿ ਕਣਕ ਦੀ ਫਸਲ ਲਈ ਯੂਰੀਆ ਦੀ ਲੋੜ ਪੂਰੀ ਕਰਨ ਲਈ ਸੁਸਾਇਟੀਆਂ ਵਿੱਚ ਵੱਧ ਤੋਂ ਵੱਧ ਯੂਰੀਆ ਪਹੁੰਚਾਇਆ ਜਾਵੇ। ਉਹਨਾਂ ਕਿਹਾ ਕਿ ਹੁਣ ਤੱਕ ਕਈ ਸੁਸਾਇਟੀਆਂ ਵਿੱਚ ਬਿਲਕੁਲ ਵੀ ਖਾਦ ਨਹੀਂ ਪਹੁੰਚੀ। ਮੀਟਿੰਗ ਦੌਰਾਨ ਕਿਹਾ ਗਿਆ ਕਿ ਅਨਾਜ ਮੰਡੀ ਖਰੜ ਵਿੱਚ ਸਬਜੀ ਮੰਡੀ ਵਾਲੀ ਸੜਕ ਤੇ ਰੇੜੀ ਫੜੀ ਵਾਲਿਆਂ ਨੇ ਸੜਕ ਬਿਲਕੁਲ ਬੰਦ ਕਰ ਰੱਖੀ ਹੈ ਜਿਸ ਕਾਰਨ ਆਉਣ ਜਾਣ ਵਾਲਿਆਂ ਨੂੰ ਬਹੁਤ ਦਿੱਕਤ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਸੰਬੰਧੀ ਮਾਰਕੀਟ ਕਮੇਟੀ ਦੇ ਸਕੱਤਰ ਨੂੰ ਪਹਿਲਾਂ ਵੀ ਬਹੁਤ ਵਾਰੀ ਲਿਖ ਚੁੱਕੇ ਹਾਂ ਪਰ ਅੱਜ ਤੱਕ ਕੋਈ ਵੀ ਕਾਰਵਾਈ ਨਹੀਂ ਹੋਈ ਅਤੇ ਪ੍ਰਸ਼ਾਸਨ ਇਸ ਵੱਲ ਤੁਰੰਤ ਧਿਆਨ ਦੇਵੇ। ਮੀਟਿੰਗ ਵਿੱਚ ਬਹਾਦਰ ਸਿੰਘ ਨਿਆਮੀਆਂ ਜਰਨਲ ਸਕੱਤਰ, ਰਣਜੀਤ ਸਿੰਘ ਬਾਮੀਆਂ ਬਲਾਕ ਪ੍ਰਧਾਨ ਖਰੜ, ਹਰਜਿੰਦਰ ਸਿੰਘ ਮੱਕੜਾ, ਜਾਗਰ ਸਿੰਘ ਧੜਾਕ, ਸਤਨਾਮ ਸਿੰਘ, ਮਨਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਦੀਦਾਰ ਸਿੰਘ ਰੋੜਾ, ਜਗਪਾਲ ਸਿੰਘ ਬਡਾਲਾ, ਕੇਸਰ ਸਿੰਘ ਰਡਿਆਲਾ, ਮਨੀਸ਼ ਕੁਮਾਰ ਚੋਲਟਾ ਸਰਪੰਚ, ਰਾਜਵੀਰ ਸਿੰਘ ਨੰਗਲ, ਮਿੰਦਰ ਸਿੰਘ ਗੜਾਗਾਂ, ਮਨਪ੍ਰੀਤ ਸਿੰਘ ਖੇੜੀ, ਜਸਵੰਤ ਸਿੰਘ ਭੁੱਖੜੀ, ਅਜੈਬ ਸਿੰਘ ਘੜੂਆਂ, ਬਲਜੀਤ ਸਿੰਘ ਰਡਿਆਲਾ, ਅਵਤਾਰ ਸਿੰਘ ਜੰਡਪੁਰ, ਹਰਵਿੰਦਰ ਸਿੰਘ ਪੋਪਨਾ, ਕਰਨੈਲ ਸਿੰਘ ਚੋਲਟਾ, ਦਿਦਾਰ ਸਿੰਘ ਚੋਲਟਾ, ਭਜਨ ਸਿੰਘ ਥੇੜੀ ਆਦਿ ਹਾਜਰ ਸਨ।

Continue Reading

Mohali

ਮੁਹਾਲੀ ਹਲਕੇ ਵਿੱਚ ਸਿਹਤ ਸੇਵਾਵਾਂ ਦੇ ਅਧੂਰੇ ਪ੍ਰਾਜੈਕਟਾਂ ਨੂੰ ਤੁਰੰਤ ਮੁਕੰਮਲ ਕਰੇ ਸਰਕਾਰ : ਬਲਬੀਰ ਸਿੱਧੂ

Published

on

By

 

ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਹਰ ਪ੍ਰਾਜੈਕਟ ਦੀ ਦਿੱਤੀ ਜਾਣਕਾਰੀ

ਐਸ ਏ ਐਸ ਨਗਰ, 23 ਜਨਵਰੀ (ਸ.ਬ.) ਸੀਨੀਅਰ ਕਾਂਗਰਸੀ ਆਗੂ ਤੇ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਮੰਗ ਕੀਤੀ ਹੈ ਕਿ ਵਿਧਾਨ ਸਭਾ ਹਲਕਾ ਮੁਹਾਲੀ ਵਿਚ ਪਿਛਲੀ ਕਾਂਗਰਸ ਸਰਕਾਰ ਵਲੋਂ ਸਿਹਤ ਸਹੂਲਤਾਂ ਸਬੰਧੀ ਸ਼ੁਰੂ ਕੀਤੇ (ਪਰ ਅਧੂਰੇ ਪਏ ਪ੍ਰਾਜੈਕਟਾਂ ਨੂੰ) ਮੁਕੰਮਲ ਕੀਤਾ ਜਾਵੇ ਤਾਂ ਕਿ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮਿਲ ਸਕਣ।

ਇਸ ਸੰਬੰਧੀ ਮੁੱਖ ਮੰਤਰੀ ਨੂੰ ਲਿਖੇ ਇੱਕ ਪੱਤਰ ਵਿੱਚ ਉਹਨਾਂ ਕਿਹਾ ਹੈ ਕਿ ਸੈਕਟਰ 79 ਵਿੱਚ ਨਿਊਰੋਲੋਜੀ ਨਾਲ ਸਬੰਧਤ ਬੀਮਾਰੀਆਂ ਦੇ ਇਲਾਜ ਲਈ 12 ਕਰੋੜ ਰੁਪਏ ਦੀ ਲਾਗਤ ਵਾਲੇ ਸੈਂਟਰ ਦੀ ਉਸਾਰੀ ਸ਼ੁਰੂ ਕਰਵਾਈ ਗਈ ਸੀ, ਪਰ ਇਸ ਪ੍ਰਾਜੈਕਟ ਦਾ ਕੰਮ ਪਿਛਲੇ ਲੰਬੇ ਸਮੇਂ ਤੋ ਬੰਦ ਪਿਆ ਹੈ। ਇਸ ਅਹਿਮ ਅਤੇ ਬਹੁਤ ਹੀ ਲੋੜੀਂਦੇ ਪ੍ਰਾਜੈਕਟ ਨੂੰ ਪੂਰਾ ਕਰਨ ਵਾਸਤੇ ਕੋਈ ਯਤਨ ਹੁੰਦਾ ਦਿਸ ਨਹੀਂ ਰਿਹਾ ਅਤੇ ਲੋਕਾਂ ਨੂੰ ਇਹਨਾਂ ਬੀਮਾਰੀਆਂ ਦੇ ਇਲਾਜ ਲਈ ਪੀ. ਜੀ. ਆਈ. ਵਿਚ ਖੱਜਲ ਖੁਆਰ ਹੋਣਾ ਪੈ ਰਿਹਾ ਹੈ।

ਉਹਨਾਂ ਦੱਸਿਆ ਕਿ ਸੈਕਟਰ 79 ਵਿੱਚ ਬਣ ਰਹੇ ਅਰਬਨ ਪ੍ਰਾਇਮਰੀ ਹੈਲਥ ਸੈਂਟਰ ਦੀ ਉਸਾਰੀ ਲਈ 105 ਲੱਖ ਰੁਪਏ ਪ੍ਰਵਾਨ ਹੋਏ ਸਨ, ਪਰ ਇਸ ਕੰਮ ਦੀ ਉਸਾਰੀ ਵੀ ਪਿਛਲੇ ਲੰਬੇ ਸਮੇਂ ਤੋ ਬੰਦ ਹੈ। ਉਨ੍ਹਾਂ ਕਿਹਾ ਕਿ ਸੈਕਟਰ 69 ਵਿੱਚ ਕਾਂਗਰਸ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਪ੍ਰਾਇਮਰੀ ਹੈਲਥ ਸੈਂਟਰ ਦੀ ਇਮਾਰਤ ਦੀ ਉਸਾਰੀ ਦਾ ਕੰਮ ਪੂਰਾ ਹੋ ਚੁਕਿਆ ਹੈ ਪ੍ਰੰਤੂ ਇਸ ਹੈਲਥ ਸੈਂਟਰ ਵਿਚ ਸਟਾਫ ਦੀ ਤੈਨਾਤੀ ਨਾ ਹੋਣ ਕਾਰਨ ਲੋਕਾਂ ਨੂੰ ਇਸ ਦਾ ਲਾਹਾ ਨਹੀਂ ਮਿਲ ਰਿਹਾ।

ਸz. ਸਿੱਧੂ ਨੇ ਮੁੱਖ ਮੰਤਰੀ ਦੇ ਧਿਆਨ ਵਿਚ ਲਿਆਂਦਾ ਕਿ ਪਿੰਡ ਦਿਆਲਪੁਰ ਸੋਢੀਆਂ ਵਿਖੇ 50 ਬਿਸਤਰਿਆਂ ਦੇ ਆਯੁਰਵੈਦਿਕ ਹਸਪਤਾਲ ਦੀ ਉਸਾਰੀ ਲਈ 6.5 ਕਰੋੜ ਰੁਪਏ ਪ੍ਰਵਾਨ ਕੀਤੇ ਗਏ ਸਨ, ਪਰ ਇਸ ਦੀ ਉਸਾਰੀ ਲਈ ਕੋਈ ਉਪਰਾਲਾ ਨਹੀਂ ਕੀਤਾ ਜਾ ਰਿਹਾ। ਉਹਨਾਂ ਕਿਹਾ ਕਿ ਇਹੋ ਹਾਲ ਸੈਕਟਰ 66 ਵਿੱਚ ਜਿਲ੍ਹਾ ਹਸਪਤਾਲ ਦੀ ਉਸਾਰੀ ਦਾ ਹੈ ਜਿਹੜਾ ਗਮਾਡਾ ਤੋਂ ਅਗਸਤ 2021 ਵਿੱਚ ਅਲਾਟ ਕਰਵਾਈ ਗਈ 8.72 ਏਕੜ ਜਮੀਨ ਉਤੇ ਬਣਾਇਆ ਜਾਣਾ ਹੈ। ਇਸ ਹਸਪਤਾਲ ਦਾ ਨੀਂਹ ਪੱਥਰ ਉਸ ਵੇਲੇ ਮੁੱਖ ਮੰਤਰੀ ਪੰਜਾਬ ਵੱਲੋਂ 9 ਨਵੰਬਰ 2021 ਨੂੰ ਰੱਖਿਆ ਗਿਆ ਸੀ ਅਤੇ ਤਿੰਨ ਸਾਲ ਦਾ ਸਮਾਂ ਲੰਘਣ ਤੋਂ ਬਾਅਦ ਵੀ ਇਸ ਕੰਮ ਵਿਚ ਕੋਈ ਪ੍ਰਗਤੀ ਨਹੀ ਹੋਈ।

ਕਾਂਗਰਸੀ ਆਗੂ ਨੇ ਕਿਹਾ ਕਿ ਉਹਨਾਂ ਵਲੋਂ ਕੀਤੇ ਗਏ ਵਿਸ਼ੇਸ਼ ਯਤਨਾਂ ਸਦਕਾ ਪਿੰਡ ਸਨੇਟਾ ਵਿਖੇ ਪ੍ਰਾਇਮਰੀ ਹੈਲਥ ਸੈਂਟਰ ਮਨਜ਼ੂਰ ਕਰਵਾਕੇ ਇਸ ਦੀ ਇਮਾਰਤ ਦੀ ਉਸਾਰੀ ਸਬੰਧੀ ਸ਼ੁਰੂ ਕਰਵਾਈ ਗਈ ਸੀ ਜਿਸ ਨੂੰ ਮੁਕੰਮਲ ਹੋਇਆਂ ਤਕਰੀਬਨ ਇਕ ਸਾਲ ਦਾ ਸਮਾਂ ਹੋ ਚੁੱਕਿਆ ਹੈ, ਪਰ ਅਜੇ ਤੱਕ ਕਿਸੇ ਡਾਕਟਰ ਅਤੇ ਪੈਰਾ ਮੈਡੀਕਲ ਸਟਾਫ ਦੀ ਤੈਨਾਤੀ ਨਾ ਹੋਣ ਕਾਰਨ ਇਹ ਸਹੂਲਤ ਚਾਲੂ ਨਹੀਂ ਹੋ ਸਕੀ।

ਉਹਨਾਂ ਮੁੱਖ ਮੰਤਰੀ ਤੋਂ ਮੰਗ ਕੀਤੀ ਹੈ ਕਿ ਉਹ ਨਿੱਜੀ ਦਿਲਚਸਪੀ ਲੈ ਕੇ ਇਹਨਾਂ ਪ੍ਰਾਜੈਕਟਾਂ ਨੂੰ ਮੁਕੰਮਲ ਕਰਵਾਉਣ ਲਈ ਢੁਕਵੇਂ ਦਿਸ਼ਾ ਨਿਰਦੇਸ਼ ਜਾਰੀ ਕਰਨ ਤਾਂ ਕਿ ਮੁਹਾਲੀ ਹਲਕੇ ਦੇ ਲੋਕ ਇਹਨਾਂ ਸਹੂਲਤਾਂ ਦਾ ਭਰਪੂਰ ਲਾਭ ਲੈ ਸਕਣ ।

Continue Reading

Mohali

ਪਿੰਡ ਹਸਨਪੁਰ ਦੇ ਸਰਪੰਚ ਵੱਲੋਂ ਵਿਕਾਸ ਕਾਰਜਾਂ ਦੀ ਸ਼ੁਰੂਆਤ

Published

on

By

 

 

ਘਨੌਰ, 23 ਜਨਵਰੀ (ਅਭਿਸ਼ੇਕ ਸੂਦ) ਘਨੌਰ ਨੇੜਲੇ ਪਿੰਡ ਹਸਨਪੁਰ ਦੇ ਸਰਪੰਚ ਵਲੋਂ ਪਿੰਡ ਦੀਆਂ ਪੁਰਾਣੀਆਂ ਪੰਚਾਇਤਾਂ ਵੇਲੇ ਦੇ ਰੁਕੇ ਕਾਰਜ਼ਾਂ ਨੂੰ ਮੁਕੰਮਲ ਕਰਨ ਲਈ ਕੰਮ ਸ਼ੁਰੂ ਕਰ ਦਿੱਤਾ ਹੈ। ਸਰਪੰਚ ਰੁੜ ਸਿੰਘ ਨੇ ਪਿੰਡ ਦੀ ਧਰਮਸ਼ਾਲਾ ਵਿੱਚ ਇੰਟਰਲਾਕਿੰਗ ਟਾਈਲਾਂ ਲਾਉਣ ਦੇ ਕੰਮ ਦੀ ਸ਼ੁਰੂਆਤ ਕੀਤੀ।

ਸਰਪੰਚ ਰੁੜ ਸਿੰਘ ਨੇ ਦੱਸਿਆ ਕਿ ਪੰਚਾਇਤ ਵਲੋਂ ਪਹਿਲਾਂ ਧਰਮਸ਼ਾਲਾ ਦੀ ਚਾਰਦੀਵਾਰੀ ਦਾ ਕੰਮ ਮੁਕੰਮਲ ਕਰਵਾਇਆ ਗਿਆ ਹੈ। ਇਸ ਤੋਂ ਬਾਅਦ ਨਹਿਰੀ ਪੀਣ ਵਾਲੇ ਪਾਣੀ ਦੀ ਪਾਈਪਲਾਈਨ ਦਾ ਕੰਮ ਸ਼ੁਰੂ ਕਰਵਾਇਆ ਜਾਵੇਗਾ ਅਤੇ ਹਰ ਘਰ ਵਿੱਚ ਵਾਟਰ ਵਰਕਸ ਦੀਆਂ ਟੂਟੀਆਂ ਦੇ ਕੁਨੈਕਸ਼ਨ ਦਿੱਤੇ ਜਾਣਗੇ। ਪੀਣ ਵਾਲੇ ਪਾਣੀ ਦੀ ਸਹੂਲਤ ਵੀ ਨਾਲੋ ਨਾਲ ਮੁਹੱਈਆ ਕਰਵਾਈ ਜਾਵੇਗੀ।

ਇਸ ਮੌਕੇ ਨਾਹਰ ਸਿੰਘ, ਸੁਖਜਿੰਦਰ ਸਿੰਘ, ਗੁਰਜੰਟ ਸਿੰਘ, ਜਸਪਾਲ ਕੌਰ, ਅਕਬਰੀ (ਸਾਰੇ ਪੰਚ), ਗਗਨ ਅੱਗਰਵਾਲ, ਕਸ਼ਮੀਰ ਸਿੰਘ, ਸਾਬਕਾ ਸਰਪੰਚ ਗਗਨ ਚੌਧਰੀ, ਮਨੋਜ ਕੁਮਾਰ ਬਾਂਸਲ, ਤਰਸੇਮ ਸਿੰਘ, ਐਡਵੋਕੇਟ ਕਰਮਜੀਤ ਚੌਧਰੀ, ਐਡਵੋਕੇਟ ਪਰਮਵੀਰ, ਸ਼ਿਵ ਸ਼ਰਮਾ, ਅਮਰਿੰਦਰ ਸਿੰਘ ਆਦਿ ਮੌਜੂਦ ਸਨ।

Continue Reading

Mohali

ਰਾਜਪੁਰਾ ਪੁਲੀਸ ਵੱਲੋਂ ਇੱਕ ਮੋਟਰਸਾਈਕਲ ਚੋਰ ਗ੍ਰਿਫਤਾਰ

Published

on

By

 

 

ਰਾਜਪੁਰਾ, 23 ਜਨਵਰੀ (ਜਤਿੰਦਰ ਲੱਕੀ) ਰਾਜਪੁਰਾ ਪੁਲੀਸ ਵੱਲੋਂ ਇੱਕ ਹੋਰ ਮੋਟਰਸਾਈਕਲ ਚੋਰ ਨੂੰ ਗ੍ਰਿਫਤਾਰ ਕਕੇ ਉਸਦੇ ਕਬਜੇ ਤੋਂ ਚੋਰੀ ਦੇ 5 ਮੋਟਰ ਸਾਈਕਲ ਬਰਾਮਦ ਕੀਤੇ ਹਨ।

ਇਸ ਬਾਰੇ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੇ ਐਸ ਐਚ ਓ ਬਲਵਿੰਦਰ ਸਿੰਘ ਨੇ ਦੱਸਿਆ ਕਿ ਉੱਚ ਅਧਿਕਾਰੀਆਂ ਦੀਆਂ ਹਿਦਾਇਤਾਂ ਤੇ ਸ਼ਰਾਰਤੀ ਅੰਸਰਾਂ ਤੇ ਨਕੇਲ ਕੱਸਣ ਲਈ ਚਲਾਈ ਮੁਹਿੰਮ ਤਹਿਤ ਅਭਿਸ਼ੇਕ ਵਾਸੀ ਪਟਿਆਲਾ ਨਾਮ ਦੇ ਇਸ ਵਿਅਕਤੀ ਨੂੰ ਲੱਕੜ ਮੰਡੀ ਚੌਂਕ ਰਾਜਪੁਰਾ ਤੋਂ ਨਾਕੇ ਦੌਰਾਨ ਗ੍ਰਿਫਤਾਰ ਕੀਤਾ ਗਿਆ ਹੈ। ਇਸ ਵਿਅਕਤੀ ਕੋਲੋਂ ਤਿੰਨ ਬਿਨਾਂ ਨੰਬਰ ਦੇ ਅਤੇ ਦੋ ਕਾਲੇ ਰੰਗ ਦੇ ਸਪਲੈਂਡਰ ਮੋਟਰਸਾਈਕਲ ਬਰਾਮਦ ਕੀਤੇ ਹਨ।

ਉਹਨਾਂ ਦੱਸਿਆ ਕਿ ਪੁਲੀਸ ਵਲੋਂ ਇਸ ਸੰਬੰਧੀ ਉਕਤ ਵਿਅਕਤੀ ਦੇ ਖਿਲਾਫ ਬੀ ਐਨ ਐਸ ਐਕਟ ਦੀ ਧਾਰਾ 303(2), 317(2) ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਅਭਿਸ਼ੇਕ ਕੁਮਾਰ ਦੇ ਖਿਲਾਫ ਪਹਿਲਾਂ ਵੀ ਪਟਿਆਲਾ ਅਤੇ ਅੰਬਾਲਾ ਦੇ ਵੱਖ-ਵੱਖ ਥਾਣਿਆਂ ਵਿੱਚ 10 ਮੁਕਦਮੇ ਦਰਜ ਹਨ ਤੇ ਇਹ ਗਿਆਰਵਾਂ ਮੁਕਦਮਾ ਦਰਜ ਹੋਇਆ ਹੈ।

Continue Reading

Latest News

Trending