Chandigarh
ਰੋਟਰੀ ਕਲੱਬ ਚੰਡੀਗੜ੍ਹ ਸੈਂਟਰਲ ਦੀ ਨਵੀਂ ਟੀਮ ਦਾ ਤਾਜਪੋਸ਼ੀ ਸਮਾਗਮ ਕਰਵਾਇਆ
ਚੰਡੀਗੜ੍ਹ, 8 ਜੁਲਾਈ (ਸ.ਬ.) ਰੋਟਰੀ ਕਲੱਬ ਚੰਡੀਗੜ੍ਹ ਸੈਂਟਰਲ ਦੀ ਨਵੀਂ ਟੀਮ ਦੀ ਤਾਜਪੋਸ਼ੀ ਲਈ ਸੈਕਟਰ 22 ਵਿੱਚ ਇੱਕ ਸਮਾਗਮ ਕਰਵਾਇਆ ਗਿਆ ਜਿਸ ਦੌਰਾਨ ਕਲੱਬ ਦੇ ਇਸ ਸਾਲ ਦੇ ਪ੍ਰਧਾਨ ਐਸ ਪੀ ਓਝਾ ਤੇ ਉਹਨਾਂ ਦੀ ਟੀਮ ਵਲੋਂ ਆਪਣਾ ਕੰਮ ਕਾਜ ਸੰਭਾਲ ਲਿਆ ਗਿਆ। ਇਸ ਮੌਕੇ ਰੋਟਰੀ ਕਲੱਬ ਦੇ ਡੀ.ਜੀ. ਰਾਜਪਾਲ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਜਦੋਂਕਿ ਜੀਐਮਸੀਐਚ 32, ਚੰਡੀਗੜ੍ਹ ਦੇ ਪ੍ਰਿੰਸੀਪਲ ਡਾਇਰੈਕਟਰ ਡਾ. ਅਸ਼ੋਕ ਕੁਮਾਰ ਅੱਤਰੀ, ਪੀਡੀਜੀ ਆਰ ਟੀ ਐਨ ਮਨਮੋਹਨ ਸਿੰਘ, ਪਰਵੀਨ ਗੋਇਲ, ਮਧੂਕਰ ਮਲਹੋਤਰਾ, ਪੀ ਏ ਜੀ ਆਰਟੀਐਨ ਏ ਪੀ ਸਿੰਘ, ਪੀ ਏ ਜੀ ਆਰਟੀਐਨ ਆਰਟੀਐਨ ਅਸ਼ੋਕ, ਪੀ ਏ ਜੀ ਆਰਟੀਐਨ ਨਵੀਨ ਗੁਪਤਾ, ਚੇਅਰਮੈਨ ਜਿਲ੍ਹਾ ਡਾਇਰੈਕਟਰੀ ਪੀਏਜੀ ਆਰਟੀਐਨ ਐਮ ਪੀ ਗੁਪਤਾ, ਏ ਜੀ ਆਰਟੀਐਨ ਜੇ ਪੀ ਐਸ ਸਿੱਧੂ, ਡੀ ਜੀ ਐਨ ਡੀ ਆਰ ਟੀ ਐਨ ਰੀਟਾ ਕਾਲੜਾ, ਪੀ ਪੀ ਆਰ ਟੀ ਐਨ ਮੁਕੇਸ਼ ਅਗਰਵਾਲ, ਪੀ ਪੀ ਆਰ ਟੀ ਐਨ ਬਿਪਿਨ ਗੁਪਤਾ, ਆਰਟੀਐਨ ਜਤਿੰਦਰ ਕਪੂਰ, ਪ੍ਰਧਾਨ ਗੁਰਪ੍ਰੀਤ ਸਿੰਘ, ਆਰ.ਸੀ.ਖਰੜ ਪ੍ਰਧਾਨ ਡੀ. ਟੀ ਸਬੀਨਾ ਰਾਣਾ ਠਾਕਰਾਨ, ਸ਼੍ਰੀਮਤੀ ਉੱਤਰੀ ਭਾਰਤ ਅਤੇ ਸ਼੍ਰੀਮਤੀ ਚੰਡੀਗੜ੍ਹ ਅਤੇ 3 ਹੋਰ ਉਦਯੋਗਪਤੀ ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਸ਼ਾਮਲ ਹੋਏ।
ਸਮਾਗਮ ਦੌਰਾਨ ਪਿਛਲੇ ਪ੍ਰਧਾਨ ਸੁਨੀਲ ਕਾਂਸਲ, ਆਰ. ਟੀ. ਐਨ. ਵੇਭੂ ਭਟਨਾਗਰ ਪੀ. ਈ, ਐਸ. ਐਸ. ਰਿਆੜ ਸਕੱਤਰ, ਵੀ ਪੀ ਸ਼ਰਮਾ ਜੇ.ਟੀ. ਸਕੱਤਰ, ਭੁਪਿੰਦਰ ਸਿੰਘ ਕਪੂਰ, ਆਰ. ਡੀ. ਐਸ.ਰਿਆੜ ਕਲੱਬ ਖਜਾਨਚੀ, ਪੀ. ਪੀ. ਆਰ. ਟੀ. ਐਨ. ਆਰ.ਐਸ.ਚੀਮਾ, ਟਰੱਸਟ ਖਜਾਨਚੀ, ਜੇ ਐਸ ਮਿਨਹਾਸ, ਸੰਜੀਵ ਸ਼ਰਮਾ, ਆਰਟੀਐਨ ਵੀਪੀ ਸ਼ਰਮਾ ਜੀ.ਟੀ. ਸਕੱਤਰ, ਆਰਟੀਐਨ ਅਸ਼ੋਕ ਗੁਪਤਾ, ਆਰਟੀਐਨ ਐਚਐਸ ਉੱਭਾ, ਆਰਟੀਐਨ ਅੰਕੁਸ਼ ਗੁਪਤਾ ਹਾਜ਼ਰ ਸਨ।
Chandigarh
ਪੰਜਾਬ ਵਿਧਾਨਸਭਾ ਦੀ ਜਿਮਣੀ ਚੋਣ ਵਿੱਚ ਆਮ ਆਦਮੀ ਪਾਰਟੀ ਨੇ ਤਿੰਨ ਅਤੇ ਕਾਂਗਰਸ ਨੇ ਇੱਕ ਸੀਟ ਜਿੱਤੀ
ਵੜਿੰਗ ਅਤੇ ਰੰਧਾਵਾ ਦੀ ਪਤਨੀਆਂ ਹਾਰੀਆਂ, ਮਨਪ੍ਰੀਤ ਬਾਦਲ ਅਤੇ ਕੇਵਲ ਢਿੱਲੋਂ ਵੀ ਹਾਰੇ
ਚੰਡੀਗੜ੍ਹ, 23 ਨਵੰਬਰ (ਸ.ਬ.) ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ਤੇ ਹੋਈਆਂ ਜ਼ਿਮਨੀ ਚੋਣਾਂ ਲਈ ਪਈਆਂ ਵੋਟਾਂ ਦੀ ਗਿਣਤੀ ਤੋਂ ਬਾਅਦ ਆਏ ਨਤੀਜਿਆਂ ਵਿੱਚ ਆਮ ਆਦਮੀ ਪਾਰਟੀ ਨੇ 3 ਸੀਟਾਂ (ਚੱਬੇਵਾਲ, ਗਿੱਦੜਬਾਹਾ ਅਤੇ ਡੇਰਾ ਬਾਬਾ ਨਾਨਕ) ਵਿੱਚ ਜਿੱਤ ਹਾਸਲ ਕੀਤੀ ਹੈ ਜਦੋਂਕਿ ਬਰਨਾਲਾ ਸੀਟ ਤੇ ਕਾਂਗਰਸ ਪਾਰਟੀ ਦੀ ਜਿੱਤ ਹੋਈ ਹੈ।
ਅੱਜ ਆਏ ਨਤੀਜਿਆਂ ਵਿੱਚ ਚੱਬੇਵਾਲ ਤੋਂ ਡਾ. ਇਸ਼ਾਂਕ ਕੁਮਾਰ, ਡੇਰਾ ਬਾਬਾ ਨਾਨਕ ਤੋਂ ਗੁਰਦੀਪ ਸਿੰਘ ਰੰਧਾਵਾ, ਗਿੱਦੜਬਾਹਾ ਸੀਟ ਤੋਂ ਹਰਦੀਪ ਸਿੰਘ ਡਿੰਪੀ ਢਿੱਲੋਂ ਅਤੇ ਬਰਨਾਲਾ ਤੋਂ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਜਿੱਤ ਹਾਸਿਲ ਕੀਤੀ ਹੈ।
ਵਿਧਾਨ ਸਭਾ ਹਲਕਾ ਚੱਬੇਵਾਲ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਇਸ਼ਾਂਕ ਕੁਮਾਰ ਚੱਬੇਵਾਲ 28690 ਵੋਟਾਂ ਦੇ ਫਰਕ ਨਾਲ ਚੋਣ ਜਿੱਤ ਗਏ ਹਨ, ਉਥੇ ਕਾਂਗਰਸ ਦੇ ਉਮੀਦਵਾਰ ਰਣਜੀਤ ਕੁਮਾਰ ਦੂਜੇ ਨੰਬਰ ਤੇ ਰਹੇ। ਡੇਰਾ ਬਾਬਾ ਨਾਨਕ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ 5,699 ਵੋਟਾਂ ਦੇ ਫਰਕ ਨਾਲ ਚੋਣ ਜਿੱਤ ਗਏ ਹਨ। ਕਾਂਗਰਸ ਦੇ ਉਮੀਦਵਾਰ ਜਤਿੰਦਰ ਕੌਰ ਰੰਧਾਵਾ ਦੂਜੇ ਨੰਬਰ ਤੇ ਰਹੇ। ਗਿੱਦੜਬਾਹਾ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ 21801 ਵੋਟਾਂ ਦੇ ਵੱਡੇ ਫਰਕ ਨਾਲ ਜੇਤੂ ਰਹੇ ਹਨ। ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਦੂਜੇ ਨੰਬਰ ਤੇ ਰਹੇ। ਬਰਨਾਲਾ ਹਲਕੇ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰ ਕੁਲਦੀਪ ਸਿੰਘ ਕਾਲਾ ਢਿੱਲੋਂ 2157 ਵੋਟਾਂ ਨਾਲ ਜੇਤੂ ਰਹੇ ਹਨ। ਆਮ ਆਦਮੀ ਪਾਰਟੀ ਦੇ ਹਰਿੰਦਰ ਸਿੰਘ ਧਾਲੀਵਾਲ ਦੂਜੇ ਨੰਬਰ ਤੇ ਰਹੇ ਹਨ।
Chandigarh
ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ ਪਈਆਂ ਵੋਟਾਂ ਦੀ ਭਲਕੇ ਹੋਣ ਵਾਲੀ ਗਿਣਤੀ ਦੀਆਂ ਤਿਆਰੀਆਂ ਮੁਕੰਮਲ : ਸਿਬਿਨ ਸੀ
ਗਿਣਤੀ ਕੇਂਦਰਾਂ ਦੁਆਲੇ ਕਾਇਮ ਕੀਤੀ ਗਈ ਤਿੰਨ ਪਰਤੀ ਸੁਰੱਖਿਆ ਵਿਵਸਥਾ
ਚੰਡੀਗੜ੍ਹ, 22 ਨਵੰਬਰ (ਸ.ਬ.) ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਕਿਹਾ ਹੈ ਕਿ ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਦੀ ਭਲਕੇ ਹੋਣ ਵਾਲੀ ਗਿਣਤੀ ਲਈ ਤਿਆਰੀਆਂ ਮੁਕੰਮਲ ਹੋ ਗਈਆਂ ਹਨ। ਚੋਣ ਅਧਿਕਾਰੀ ਨੇ ਦੱਸਿਆ ਕਿ 23 ਨਵੰਬਰ ਨੂੰ ਸਵੇਰੇ 8 ਵਜੇ ਗਿਣਤੀ ਸ਼ੁਰੂ ਹੋਵੇਗੀ। ਉਹਨਾਂ ਦੱਸਿਆ ਕਿ ਸਾਰੇ ਗਿਣਤੀ ਕੇਂਦਰਾਂ ਦੀ ਨਿਗਰਾਨੀ ਸੀ. ਸੀ. ਟੀ. ਵੀ. ਕੈਮਰਿਆਂ ਜ਼ਰੀਏ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਗਿਣਤੀ ਕੇਂਦਰਾਂ ਦੇ ਆਲੇ-ਦੁਆਲੇ ਤਿੰਨਪਰਤੀ ਸੁਰੱਖਿਆ ਪ੍ਰਣਾਲੀ ਕਾਇਮ ਕੀਤੀ ਗਈ ਹੈ ਜਿਸ ਲਈ ਪੰਜਾਬ ਪੁਲੀਸ ਦੇ ਜਵਾਨ ਤੇ ਅਧਿਕਾਰੀ ਅਤੇ ਕੇਂਦਰੀ ਹਥਿਆਰਬੰਦ ਸੈਨਿਕ ਬਲਾਂ ਨੂੰ ਤਾਇਨਾਤ ਕੀਤਾ ਗਿਆ ਹੈ।
ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਵਿੱਚ ਇਸ ਵਾਰ ਕੁੱਲ 45 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਉਹਨਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਵਿੱਚ 11, ਚੱਬੇਵਾਲ (ਐਸ ਸੀ) ਵਿੱਚ 6, ਗਿੱਦੜਬਾਹਾ ਹਲਕੇ ਵਿੱਚ 14 ਅਤੇ ਬਰਨਾਲਾ ਹਲਕੇ ਵਿੱਚ 14 ਉਮੀਦਵਾਰ ਸਨ। ਡੇਰਾ ਬਾਬਾ ਨਾਨਕ ਵਿੱਚ 64.01 ਫੀਸਦੀ, ਚੱਬੇਵਾਲ ਵਿੱਚ 53.43 ਫੀਸਦੀ, ਗਿੱਦੜਬਾਹਾ 81.90 ਫੀਸਦੀ ਅਤੇ ਬਰਨਾਲਾ ਹਲਕੇ ਵਿੱਚ 14 ਉਮੀਦਵਾਰਾਂ ਵਿੱਚ ਮੁਕਾਬਲਾ ਰਿਹਾ। ਇਸ ਹਲਕੇ ਵਿੱਚ 56.34 ਫੀਸਦੀ ਵੋਟਿੰਗ ਹੋਈ ਸੀ।
ਉਹਨਾਂ ਦੱਸਿਆ ਕਿ ਵੋਟਾਂ ਦੀ ਗਿਣਤੀ ਲਈ ਹਰੇਕ ਵਿਧਾਨ ਸਭਾ ਹਲਕੇ ਵਿੱਚ ਇੱਕ ਇੱਕ ਕੇਂਦਰ ਸਥਾਪਿਤ ਕੀਤਾ ਗਿਆ ਹੈ। ਡੇਰਾ ਬਾਬਾ ਨਾਨਕ ਦੀ ਗਿਣਤੀ ਸੁਖਜਿੰਦਰਾ ਗਰੁੱਪ ਆਫ਼ ਇੰਸਟੀਚਿਊਟਸ, ਇੰਜੀਨੀਅਰਿੰਗ ਵਿੰਗ, ਹਰਦੋਛੰਨੀ ਰੋਡ, ਗੁਰਦਾਸਪੁਰ ਵਿਖੇ 18 ਰਾਊਂਡਾਂ ਵਿੱਚ, ਚੱਬੇਵਾਲ ਦੀਆਂ ਵੋਟਾਂ ਦੀ ਗਿਣਤੀ ਜਿਮ ਹਾਲ, ਐਜੂਕੇਸ਼ਨ ਬਲਾਕ, ਰਿਆਤ ਐਂਡ ਬਾਹਰਾ ਗਰੁੱਪ ਆਫ਼ ਇੰਸਟੀਚਿਊਟਸ, ਚੰਡੀਗੜ੍ਹ ਰੋਡ ਹੁਸ਼ਿਆਰਪੁਰ ਵਿਖੇ 15 ਰਾਊਂਡਾਂ ਵਿੱਚ, ਗਿੱਦੜਬਾਹਾ ਹਲਕੇ ਦੀਆਂ ਵੋਟਾਂ ਦੀ ਗਿਣਤੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਭਾਰੂ ਰੋਡ, ਗਿੱਦੜਬਾਹਾ ਵਿਖੇ 13 ਰਾਊਂਡਾਂ ਵਿੱਚ ਅਤੇ ਬਰਨਾਲਾ ਹਲਕੇ ਦੀਆਂ ਵੋਟਾਂ ਦੀ ਗਿਣਤੀ ਐੱਸ ਡੀ ਕਾਲਜ ਆਫ਼ ਐਜੂਕੇਸ਼ਨ, ਬਰਨਾਲਾ ਵਿਖੇ 16 ਰਾਊਂਡਾਂ ਵਿੱਚ ਕੀਤੀ ਜਾਵੇਗੀ।
Chandigarh
ਪੰਜਾਬ ਪੁਲੀਸ ਨੇ ਜਲੰਧਰ ਵਿੱਚ ਲੰਡਾ ਗੈਂਗ ਦੇ ਦੋ ਗੈਂਗਸਟਰ ਕਾਬੂ ਕੀਤੇ : ਡੀ.ਜੀ.ਪੀ. ਗੌਰਵ ਯਾਦਵ
ਜ਼ਬਰਦਸਤ ਗੋਲੀਬਾਰੀ ਪਿੱਛੋਂ ਗ੍ਰਿਫਤਾਰ ਕੀਤੇ ਦੋਵੇਂ ਵਿਅਕਤੀ, ਮੁੱਠਭੇੜ ਦੌਰਾਨ ਅਤੇ ਦੋ ਪੁਲੀਸ ਅਧਿਕਾਰੀ ਜਖ਼ਮੀ, 7 ਹਥਿਆਰ ਬਰਾਮਦ
ਚੰਡੀਗੜ੍ਹ, 22 ਨਵੰਬਰ (ਸ.ਬ.) ਜਲੰਧਰ ਕਮਿਸ਼ਨਰੇਟ ਪੁਲੀਸ ਨੇ ਜਲੰਧਰ ਦੇ ਪਿੰਡ ਫੋਲਰੀਵਾਲ ਦੇ ਬਾਹਰਵਾਰ ਇੱਕ ਜ਼ਬਰਦਸਤ ਮੁੱਠਭੇੜ ਤੋਂ ਬਾਅਦ ਕਥਿਤ ਲੰਡਾ ਗਿਰੋਹ ਦੇ ਦੋ ਖ਼ਤਰਨਾਕ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਗੈਂਗਸਟਰਾਂ ਦੇ ਕਬਜ਼ੇ ਵਿੱਚੋਂ 7 ਹਥਿਆਰਾਂ ਸਮੇਤ ਛੇ ਮੈਗਜ਼ੀਨਾਂ ਅਤੇ ਛੇ ਕਾਰਤੂਸ ਬਰਾਮਦ ਕੀਤੇ ਗਏ ਹਨ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਪੰਜਾਬ ਪੁਲੀਸ ਦੇ ਡਾਇਰੈਕਟਰ ਜਨਰਲ (ਡੀ ਜੀ ਪੀ) ਗੌਰਵ ਯਾਦਵ ਨੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਜਸਕਰਨ ਉਰਫ ਕਰਨ ਵਾਸੀ ਭੀਖਾ ਨੰਗਲ ਕਰਤਾਰਪੁਰ ਅਤੇ ਫਤਿਹਦੀਪ ਸਿੰਘ ਉਰਫ ਪ੍ਰਦੀਪ ਸੈਣੀ ਵਾਸੀ ਫਗਵਾੜਾ ਵਜੋਂ ਹੋਈ ਹੈ। ਦੋਵਾਂ ਮੁਲਜ਼ਮਾਂ ਨੂੰ ਥਾਣਾ ਸਦਰ, ਜਲੰਧਰ ਵਿਖੇ ਦਰਜ ਕੇਸ ਦੇ ਸਬੰਧ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਹਨਾਂ ਦੱਸਿਆ ਕਿ ਪੁਲੀਸ ਨੂੰ ਜਲੰਧਰ ਕਮਿਸ਼ਨਰੇਟ ਖੇਤਰ ਵਿੱਚ ਲੰਡਾ ਗਿਰੋਹ ਨਾਲ ਸਬੰਧਤ ਅਪਰਾਧੀਆਂ ਦੀ ਮੌਜੂਦਗੀ ਬਾਰੇ ਖੁਫੀਆ ਇਤਲਾਹ ਮਿਲੀ ਸੀ, ਜਿਸ ਤੇ ਕਾਰਵਾਈ ਕਰਦਿਆਂ ਪੁਲੀਸ ਕਮਿਸ਼ਨਰ (ਸੀ.ਪੀ.) ਜਲੰਧਰ ਸਵਪਨ ਸ਼ਰਮਾ ਦੀ ਨਿਗਰਾਨੀ ਹੇਠ ਪੁਲੀਸ ਟੀਮਾਂ ਨੇ ਇੱਕ ਵਿਆਪਕ ਅਭਿਆਨ ਚਲਾਇਆ ਅਤੇ ਪਿੰਡ ਫੋਲਰੀਵਾਲ ਨੇੜੇ ਦੋਸ਼ੀਆਂ ਦਾ ਟਿਕਾਣਾ ਦਾ ਪਤਾ ਲਗਾਉਣ ਵਿੱਚ ਸਫ਼ਲਤਾ ਹਾਸਲ ਕੀਤੀ। ਉਨ੍ਹਾਂ ਦੱਸਿਆ ਕਿ ਕਾਰਵਾਈ ਨੂੰ ਅੰਜਾਮ ਦੇਣ ਲਈ ਪੁਲੀਸ ਟੀਮਾਂ ਨੇ ਬੜੀ ਮੁਸ਼ੱਕਤ ਨਾਲ ਕਾਫ਼ੀ ਦੂਰ ਤੱਕ ਦੋਸ਼ੀਆਂ ਦਾ ਪਿੱਛਾ ਕੀਤਾ ਅਤੇ ਇਸੇ ਦੌਰਾਨ ਗੈਂਗਸਟਰਾਂ ਨੇ ਪਿੱਛਾ ਕਰ ਰਹੀਆਂ ਪੁਲੀਸ ਟੀਮਾਂ ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ, ਜਿਸ ਕਰਕੇ ਪੁਲੀਸ ਪਾਰਟੀਆਂ ਨੂੰ ਵੀ ਜਵਾਬੀ ਕਰਦਿਆਂ ਗੋਲੀ ਚਲਾਉਣੀ ਪਈ। ਇਸ ਗੋਲੀਬਾਰੀ ਦੌਰਾਨ ਦੋਵੇਂ ਮੁਲਜ਼ਮਾਂ ਦੇ ਨਾਲ-ਨਾਲ ਦੋ ਪੁਲੀਸ ਅਧਿਕਾਰੀ ਵੀ ਗੋਲੀ ਲੱਗਣ ਨਾਲ ਜ਼ਖਮੀ ਹੋ ਗਏ। ਆਪਰੇਸ਼ਨ ਦੌਰਾਨ ਦੋਵਾਂ ਪਾਸਿਆਂ ਤੋਂ 50 ਤੋਂ ਵੱਧ ਗੋਲੀਆਂ ਚਲਾਈਆਂ ਗਈਆਂ।
ਸੀ.ਪੀ. ਜਲੰਧਰ ਸਵਪਨ ਸ਼ਰਮਾ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਜ਼ਬਰਨ ਵਸੂਲੀ, ਕਤਲ ਅਤੇ ਇਰਾਦਾ ਕਤਲ ਸਮੇਤ ਕਈ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਸਨ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਵੇਂ ਗੈਂਗਸਟਰ ਸਿੱਧੇ ਤੌਰ ਤੇ ਲੰਡਾ ਦੇ ਸੰਪਰਕ ਵਿੱਚ ਸਨ ਅਤੇ ਆਪਣੇ ਵਿਰੋਧੀ ਗੈਂਗ ਨਾਲ ਸਬੰਧਤ ਦੋ ਵਿਅਕਤੀਆਂ ਨੂੰ ਮੌਤ ਦੇ ਘਾਟ ਉਤਾਰਨ ਦੀ ਸਾਜ਼ਿਸ਼ ਰਚ ਰਹੇ ਸਨ।
-
International2 months ago
ਪਾਕਿਸਤਾਨ ਦੇ ਕਰਾਚੀ ਹਵਾਈ ਅੱਡੇ ਨੇੜੇ ਧਮਾਕਾ, 3 ਵਿਅਕਤੀਆਂ ਦੀ ਮੌਤ
-
Ropar1 month ago
ਜਨਮਦਿਨ ਮੌਕੇ ਬੂਟੇ ਲਗਾਏ
-
International2 months ago
ਇਜ਼ਰਾਈਲ ਨੇ ਉੱਤਰੀ ਲੇਬਨਾਨ ਦੇ ਤ੍ਰਿਪੋਲੀ ਸ਼ਹਿਰ ਤੇ ਕੀਤਾ ਹਮਲਾ
-
International1 month ago
ਸਿਖਰ ਸੰਮੇਲਨ ਵਿੱਚ ਹਿੱਸਾ ਲੈਣ ਲਈ ਲਾਓਸ ਪੁੱਜੇ ਪ੍ਰਧਾਨ ਮੰਤਰੀ ਮੋਦੀ
-
International1 month ago
ਫਲੋਰਿਡਾ ਵਿੱਚ ਮਿਲਟਨ ਤੂਫਾਨ ਕਾਰਨ 9 ਵਿਅਕਤੀਆਂ ਦੀ ਮੌਤ
-
Mohali1 month ago
ਪਿੰਡ ਮੌਲੀ ਵੈਦਵਾਨ ਦੇ ਪ੍ਰਾਇਮਰੀ ਸਕੂਲ ਦੇ ਵਿਦਿਆਰਥੀਆਂ ਨੂੰ ਕਾਪੀ ਤੇ ਪੈਨਸਲਾਂ ਵੰਡੀਆਂ
-
National1 month ago
ਉੱਤਰ ਪ੍ਰਦੇਸ਼ ਦੇ ਬਹਿਰਾਇਚ ਵਿੱਚ ਮੁੜ ਹਿੰਸਾ
-
National1 month ago
ਸੁਪਰੀਮ ਕੋਰਟ ਦੇ ਨਵੇਂ ਚੀਫ ਜਸਟਿਸ ਹੋਣਗੇ ਸੰਜੀਵ ਖੰਨਾ