Connect with us

National

ਦੋਸ਼ੀ ਨੂੰ ਮੌਤ ਦੀ ਸਜ਼ਾ ਦਿਵਾਉਣ ਲਈ ਹਾਈਕੋਰਟ ਪੁੱਜੀ ਸੀਬੀਆਈ

Published

on

 

ਕੋਲਕਾਤਾ, 24 ਜਨਵਰੀ (ਸ.ਬ.) ਸੀਬੀਆਈ ਨੇ ਅੱਜ ਕਲਕੱਤਾ ਹਾਈ ਕੋਰਟ ਵਿੱਚ ਅਪੀਲ ਦਾਇਰ ਕਰਕੇ ਆਰਜੀ ਕਾਰ ਹਸਪਤਾਲ ਜਬਰ ਜਨਾਹ-ਕਤਲ ਕੇਸ ਦੇ ਦੋਸ਼ੀ ਸੰਜੇ ਰਾਏ ਨੂੰ ਮੌਤ ਦੀ ਸਜ਼ਾ ਦੇਣ ਦੀ ਮੰਗ ਕੀਤੀ। ਜਸਟਿਸ ਦੇਬਾਂਗਸੂ ਬਾਸਕ ਦੀ ਪ੍ਰਧਾਨਗੀ ਵਾਲੀ ਡਿਵੀਜ਼ਨ ਬੈਂਚ ਨੇ ਕਿਹਾ ਕਿ ਉਹ ਸੀਬੀਆਈ ਦੀ ਅਪੀਲ ਤੇ 27 ਜਨਵਰੀ ਨੂੰ ਸੁਣਵਾਈ ਕਰੇਗਾ, ਜਿਸ ਦੇ ਨਾਲ ਪੱਛਮੀ ਬੰਗਾਲ ਸਰਕਾਰ ਵੱਲੋਂ ਵੀ ਇਸੇ ਤਰ੍ਹਾਂ ਦੀ ਅਪੀਲ ਦੇ ਨਾਲ ਉਸ ਦੀ ਅਪੀਲ ਨੂੰ ਸਵੀਕਾਰ ਕਰਨ ਦੀ ਮੰਗ ਕੀਤੀ ਜਾਵੇਗੀ।

ਕੇਂਦਰੀ ਜਾਂਚ ਬਿਊਰੋ ਨੇ ਹੇਠਲੀ ਅਦਾਲਤ ਵੱਲੋਂ ਰਾਏ ਨੂੰ ਸੁਣਾਈ ਗਈ ਸਜ਼ਾ ਦੀ ਅਯੋਗਤਾ ਦੇ ਦਾਅਵੇ ਤੇ ਆਪਣੀ ਅਪੀਲ ਦੀ ਸੁਣਵਾਈ ਲਈ ਅਪੀਲ ਕਰਦੇ ਹੋਏ, ਜਸਟਿਸ ਮੁਹੰਮਦ ਸ਼ਬਰ ਰਸ਼ੀਦੀ ਦੀ ਵੀ ਸ਼ਮੂਲੀਅਤ ਵਾਲੇ ਬੈਂਚ ਨੂੰ ਭੇਜਿਆ। ਸੀਬੀਆਈ ਦੀ ਨੁਮਾਇੰਦਗੀ ਕਰਦੇ ਹੋਏ, ਡਿਪਟੀ ਸਾਲਿਸਟਰ ਜਨਰਲ ਰਾਜਦੀਪ ਮਜੂਮਦਾਰ ਨੇ ਕਿਹਾ ਕਿ ਮਾਮਲੇ ਦੀ ਜਾਂਚ ਕਰਨ ਵਾਲੀ ਕੇਂਦਰੀ ਏਜੰਸੀ ਕੋਲ ਸਜ਼ਾ ਦੀ ਅਯੋਗਤਾ ਦੇ ਆਧਾਰ ਤੇ ਹੇਠਲੀ ਅਦਾਲਤ ਦੇ ਹੁਕਮ ਨੂੰ ਉੱਚ ਅਦਾਲਤ ਦੇ ਸਾਹਮਣੇ ਚੁਣੌਤੀ ਦੇਣ ਦਾ ਅਧਿਕਾਰ ਹੈ।

ਸਿਆਲਦਾਹ ਦੀ ਅਦਾਲਤ ਨੇ 20 ਜਨਵਰੀ ਨੂੰ ਰਾਏ ਨੂੰ 9 ਅਗਸਤ 2024 ਨੂੰ ਆਰਜੀਕਰ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਇੱਕ ਆਨ-ਡਿਊਟੀ ਡਾਕਟਰ ਨਾਲ ਜਬਰ ਜਨਾਹ ਅਤੇ ਕਤਲ ਕਰਨ ਦੇ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਡਿਵੀਜ਼ਨ ਬੈਂਚ ਨੇ ਬੁੱਧਵਾਰ ਨੂੰ ਕਿਹਾ ਕਿ ਉਹ ਰਾਜ ਸਰਕਾਰ ਵੱਲੋਂ ਦਾਇਰ ਅਪੀਲ ਦੇ ਦਾਖਲੇ ਤੇ ਫੈਸਲਾ ਕਰਨ ਤੋਂ ਪਹਿਲਾਂ ਸੀਬੀਆਈ, ਪੀੜਤ ਪਰਿਵਾਰ ਅਤੇ ਦੋਸ਼ੀ ਨੂੰ ਉਨ੍ਹਾਂ ਦੇ ਵਕੀਲਾਂ ਰਾਹੀਂ ਸੁਣੇਗੀ।

ਰਾਏ ਲਈ ਫਾਂਸੀ ਦੀ ਸਜ਼ਾ ਦੀ ਮੰਗ ਕਰਦੇ ਹੋਏ ਰਾਜ ਦੇ ਐਡਵੋਕੇਟ ਜਨਰਲ ਕਿਸ਼ੋਰ ਦੱਤਾ ਨੇ ਅਦਾਲਤ ਦੇ ਸਾਹਮਣੇ ਕਿਹਾ ਸੀ ਕਿ ਦੋਸ਼ੀ ਨੂੰ ਮੌਤ ਤੱਕ ਉਮਰ ਕੈਦ ਦੀ ਸਜ਼ਾ ਨਾਕਾਫੀ ਹੈ।

Continue Reading

National

ਕੇਜਰੀਵਾਲ ਨੂੰ ਦਿੱਤੀ ਪੰਜਾਬ ਪੁਲੀਸ ਸੁਰੱਖਿਆ ਹਟਾਉਣ ਤੇ ਮੁੱਖ ਮੰਤਰੀ ਮਾਨ ਅਤੇ ਆਤਿਸ਼ੀ ਨੇ ਭਾਜਪਾ ਤੇ ਲਗਾਏ ਇਲਜ਼ਾਮ

Published

on

By

 

 

ਨਵੀਂ ਦਿੱਲੀ, 24 ਜਨਵਰੀ (ਸ.ਬ.) ਕੇਜਰੀਵਾਲ ਨੂੰ ਦਿੱਤੀ ਪੰਜਾਬ ਪੁਲੀਸ ਸੁਰੱਖਿਆ ਹਟਾਉਣ ਦੇ ਮਾਮਲੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੇ ਇਲਜਾਮ ਲਗਾਇਆ ਹੈ ਕਿ ਭਾਜਪਾ ਦਿੱਲੀ ਪੁਲੀਸ ਦੀ ਮਦਦ ਨਾਲ ਅਰਵਿੰਦ ਕੇਜਰੀਵਾਲ ਦੀ ਜਾਨ ਲੈਣਾ ਚਾਹੁੰਦੀ ਹੈ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਰਵਿੰਦ ਕੇਜਰੀਵਾਲ ਦੀ ਸੁਰੱਖਿਆ ਨੂੰ ਲੈ ਕੇ ਜਾਰੀ ਬਿਆਨ ਵਿੱਚ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ ਕੇਜਰੀਵਾਲ ਤੇ ਹਮਲੇ ਹੋ ਰਹੇ ਹਨ ਅਤੇ ਪੰਜਾਬ ਪੁਲੀਸ ਕੋਲ ਪੁਖ਼ਤਾ ਸਬੂਤ ਸੀ, ਪਰ ਦਿੱਲੀ ਪੁਲੀਸ ਨੇ ਐਕਸ਼ਨ ਨਹੀਂ ਲਿਆ। ਉਨ੍ਹਾਂ ਕਿਹਾ ਕਿ ਇਨਪੁੱਟ ਦੇ ਆਧਾਰ ਤੇ ਹੀ ਪੰਜਾਬ ਪੁਲੀਸ ਦੀ ਉਨ੍ਹਾਂ ਨੂੰ ਜੈੱਡ ਸੁਰੱਖਿਆ ਦਿੱਤੀ ਸੀ। ਭਗਵੰਤ ਮਾਨ ਨੇ ਕਿਹਾ ਕਿ ਭਾਜਪਾ ਤੇ ਦਿੱਲੀ ਪੁਲੀਸ ਵਲੋਂ ਕੇਜਰੀਵਾਲ ਦੀ ਜਾਨ ਲੈਣ ਦੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਦੀ ਨਿੱਜੀ ਸੁਰੱਖਿਆ ਰਾਜਨੀਤੀ ਦੇ ਹਵਾਲੇ ਹੋ ਗਈ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਭਾਜਪਾ ਵਾਲੇ ਕਹਿ ਰਹੇ ਨੇ ਕਿ ਦਿੱਲੀ ਵਿੱਚ ਪੰਜਾਬ ਨੰਬਰ ਵਾਲੀਆਂ ਗੱਡੀਆਂ ਕਿਉਂ ਆ ਗਈਆਂ, ਇਹਨਾਂ ਨੂੰ ਪੰਜਾਬੀ ਖ਼ਤਰਾ ਲੱਗਦੇ ਹਨ। ਉਨ੍ਹਾਂ ਕਿਹਾ ਕਿ ਜੇ ਪੰਜਾਬੀ ਕੁਰਬਾਨੀਆਂ ਨਾ ਦਿੰਦੇ ਤਾਂ ਅਸੀਂ ਅੱਜ ਗਣਤੰਤਤਰ ਦਿਵਸ ਕਿਵੇਂ ਮਨਾਉਂਦੇ।

ਕੇਜਰੀਵਾਲ ਨੂੰ ਮਿਲੀ ਪੰਜਾਬ ਪੁਲੀਸ ਸੁਰੱਖਿਆ ਹਟਾਉਣ ਤੇ ਦਿੱਲੀ ਦੀ ਸੀ ਐੱਮ ਆਤਿਸ਼ੀ ਨੇ ਕਿਹਾ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਹੁਕਮਾਂ ਤੇ ਇਹ ਸੁਰੱਖਿਆ ਹਟਾਈ ਗਈ ਹੈ। ਆਤਿਸ਼ੀ ਨੇ ਕਿਹਾ ਭਾਜਪਾ ਦੇ ਵਰਕਰ ਕੇਜਰੀਵਾਲ ਤੇ ਹਮਲੇ ਕਰਦੇ ਹਨ। ਉਨ੍ਹਾਂ ਕਿਹਾ ਕਿ ਹਮਲੇ ਪਿੱਛੇ ਦਿੱਲੀ ਪੁਲੀਸ ਮੁੱਖ ਸਾਜ਼ਿਸ਼ਕਰਤਾ ਹੈ। ਬੀਜੇਪੀ ਤੇ ਦਿੱਲੀ ਪੁਲੀਸ ਵੱਲੋਂ ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਆਪ ਨੇ ਚੋਣ ਕਮਿਸ਼ਨ ਨੂੰ ਚਿੱਠੀ ਵੀ ਲਿਖੀ ਸੀ।

Continue Reading

National

ਅਸਲਾ ਫੈਕਟਰੀ ਵਿੱਚ ਧਮਾਕੇ ਕਾਰਨ 8 ਵਿਅਕਤੀਆਂ ਦੀ ਮੌਤ

Published

on

By

 

ਮੁੰਬਈ, 24 ਜਨਵਰੀ (ਸ.ਬ.) ਮਹਾਰਾਸ਼ਟਰ ਦੇ ਭੰਡਾਰਾ ਵਿਚ ਅੱਜ ਸਵੇਰੇ ਅਸਲਾ ਫੈਕਟਰੀ (ਔਰਡਨੈਂਸ ਕੰਪਨੀ) ਵਿਚ ਕਈ ਧਮਾਕੇ ਹੋਏ। ਇਹ ਹਾਦਸਾ ਸਵੇਰੇ 10 :30 ਵਜੇ ਵਾਪਰਿਆ।

ਪ੍ਰਾਪਤ ਜਾਣਕਾਰੀ ਅਨੁਸਾਰ ਫੈਕਟਰੀ ਵਿਚ ਇਕ ਤੋਂ ਬਾਅਦ ਇਕ ਕਈ ਧਮਾਕੇ ਹੋਏ। ਇਹਨਾਂ ਧਮਾਕਿਆਂ ਕਾਰਨ 8 ਵਿਅਕਤੀਆਂ ਦੀ ਮੌਤ ਹੋ ਗਈ ਹੈ ਅਤੇ ਬਾਕੀ ਕਰਮਚਾਰੀਆਂ ਲਈ ਖੋਜ ਤੇ ਬਚਾਅ ਕਾਰਜ ਜਾਰੀ ਹਨ। ਪੀ ਆਰ ਓ ਡਿਫੈਂਸ ਨਾਗਪੁਰ ਦੇ ਅਨੁਸਾਰ ਬਚੇ ਲੋਕਾਂ ਦੀ ਭਾਲ ਲਈ ਬਚਾਅ ਅਤੇ ਮੈਡੀਕਲ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ ਤੇ ਬਚਾਅ ਕਾਰਜ ਜਾਰੀ ਹਨ।

ਭੰਡਾਰਾ ਦੇ ਕੁਲੈਕਟਰ ਸੰਜੇ ਕੋਲਟੇ ਨੇ ਕਿਹਾ ਕਿ ਅਸਲਾ ਫੈਕਟਰੀ (ਔਰਡਨੈਂਸ ਕੰਪਨੀ) ਜਵਾਹਰ ਨਗਰ ਭੰਡਾਰਾ ਵਿਚ ਹੋਏ ਧਮਾਕੇ ਤੋਂ ਬਾਅਦ ਫਾਇਰ ਬ੍ਰਿਗੇਡ ਅਤੇ ਐਂਬੂਲੈਂਸ ਵਲੋਂ ਬਚਾਅ ਕਾਰਜ ਜਾਰੀ ਹੈ। ਹਾਦਸੇ ਵਿਚ ਫੈਕਟਰੀ ਦੀ ਛੱਤ ਡਿੱਗ ਗਈ ਹੈ, ਜਿਸ ਨੂੰ ਜੇਸੀਬੀ ਦੀ ਮਦਦ ਨਾਲ ਹਟਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਧਮਾਕਾ ਜਵਾਹਰ ਨਗਰ ਇਲਾਕੇ ਵਿਚ ਸਥਿਤ ਫੈਕਟਰੀ ਦੇ ਐਲਟੀਪੀ ਸੈਕਸ਼ਨ ਵਿਚ ਹੋਇਆ। ਧਮਾਕੇ ਸਮੇਂ ਸੈਕਸ਼ਨ ਵਿਚ 14 ਕਰਮਚਾਰੀ ਕੰਮ ਕਰ ਰਹੇ ਸਨ, ਜਿਨ੍ਹਾਂ ਵਿੱਚੋਂ ਤਿੰਨ ਨੂੰ ਜ਼ਿੰਦਾ ਬਚਾ ਲਿਆ ਗਿਆ ਤੇ 8 ਦੀ ਮੌਤ ਹੋ ਗਈ।

Continue Reading

National

ਉੱਤਰਕਾਸ਼ੀ ਵਿੱਚ ਤੜਕਸਾਰ ਦੋ ਵਾਰ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ, ਲੋਕਾਂ ਵਿੱਚ ਸਹਿਮ ਦਾ ਮਾਹੌਲ

Published

on

By

 

 

ਨਵੀ ਦਿੱਲੀ, 24 ਜਨਵਰੀ (ਸ.ਬ.) ਉੱਤਰਕਾਸ਼ੀ ਅਤੇ ਆਸਪਾਸ ਦੇ ਕਈ ਇਲਾਕਿਆਂ ਵਿੱਚ ਅੱਜ ਤੜਕੇ ਦੋ ਵਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੇ ਝਟਕੇ ਲਗਣ ਤੇ ਡਰ ਕਾਰਨ ਲੋਕ ਘਰਾਂ ਤੋਂ ਬਾਹਰ ਆ ਗਏ। ਭੂਚਾਲ ਦਾ ਕੇਂਦਰ ਜ਼ਮੀਨ ਤੋਂ ਪੰਜ ਕਿਲੋਮੀਟਰ ਹੇਠਾਂ ਉੱਤਰਕਾਸ਼ੀ ਵਿੱਚ ਸੀ।

ਦੱਸਿਆ ਜਾ ਰਿਹਾ ਹੈ ਕਿ ਸਵੇਰੇ ਕਰੀਬ 7.42 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਕਾਰਨ ਵਰੁਣਾਵਤ ਪਹਾੜ ਦੇ ਲੈਂਡਸਲਾਈਡ ਜ਼ੋਨ ਤੋਂ ਮਲਬਾ ਅਤੇ ਪੱਥਰ ਡਿੱਗ ਪਏ। ਇਸ ਤੋਂ ਬਾਅਦ 8.19 ਵਜੇ ਮੁੜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ, ਰਿਕਟਰ ਪੈਮਾਨੇ ਤੇ ਇਸ ਦੀ ਤੀਬਰਤਾ 3.5 ਦੱਸੀ ਗਈ ਹੈ।

ਭੂਚਾਲ ਕਾਰਨ ਲੋਕਾਂ ਵਿੱਚ ਸਹਿਮ ਦਾ ਮਾਹੌਲ ਹੈ। ਫਿਲਹਾਲ ਜ਼ਿਲ੍ਹੇ ਵਿੱਚ ਕਿਸੇ ਵੀ ਥਾਂ ਤੋਂ ਜਾਨੀ ਮਾਲੀ ਨੁਕਸਾਨ ਦੀ ਕੋਈ ਸੂਚਨਾ ਸਾਹਮਣੇ ਨਹੀਂ ਆਈ ਹੈ। ਆਪਦਾ ਪ੍ਰਬੰਧਨ ਵਿਭਾਗ ਵੱਲੋਂ ਸਾਰੀਆਂ ਤਹਿਸੀਲਾਂ ਤੋਂ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।

Continue Reading

Latest News

Trending