Mohali
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਦੋ ਇਮੀਗ੍ਰੇਸ਼ਨ ਸਲਾਹਕਾਰਾਂ ਦੇ ਲਾਇਸੰਸ ਰੱਦ
ਐਸ ਏ ਐਸ ਨਗਰ, 24 ਜਨਵਰੀ, (ਸ.ਬ.) ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਦੋ ਇਮੀਗ੍ਰੇਸ਼ਨ ਸਲਾਹਕਾਰਾਂ ਦੇ ਲਾਇਸੰਸ ਰੱਦ ਕਰ ਦਿੱਤੇ ਗਏ ਹਨ। ਉਹਨਾਂ ਵਲੋਂ ਇਹ ਕਾਰਵਾਈ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਕੀਤੀ ਗਈ ਹੈ। ਜਿਹਨਾਂ ਫਰਮਾਂ ਦੇ ਲਾਈਸੰਸ ਰੱਦ ਹੋਏ ਹਨ ਉਹਨਾਂ ਵਿੱਚ ਮੈਸਰਜ਼ ਦ ਓਸੀ ਐਜ਼ੂਕੇਸ਼ਨ, ਕੰਸਲਟੈਂਸੀ ਅਤੇ ਮੈਸਰਜ਼ ਜੀਨੀਅਲ ਮੈਨੀਫੋਰਡ ਗਰੁੱਪ ਦੇ ਨਾਮ ਸ਼ਾਮਿਲ ਹਨ।
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਨੇ ਦੱਸਿਆ ਕਿ ਮੈਸਰਜ਼ ਦ ਓਸੀ ਐਜ਼ੂਕੇਸ਼ਨ ਕੰਸਲਟੈਂਸੀ ਫਰਮ ਐਸ.ਸੀ.ਐਫ ਨੰ: 123, ਦੂਜੀ ਮੰਜ਼ਿਲ, ਫੇਜ਼-7, ਮੁਹਾਲੀ, ਦੇ ਮਾਲਕ ਸ਼ਿਵ ਕੁਮਾਰ ਵਾਸੀ ਸੈਕਟਰ-79, ਮੁਹਾਲੀ, ਨੂੰ ਕੰਸਲਟੈਂਸੀ ਦੇ ਕੰਮ ਲਈ ਲਾਇਸੰਸ ਜਾਰੀ ਕੀਤਾ ਗਿਆ ਸੀ। ਇਸ ਲਾਇਸੰਸ ਦੀ ਮਿਆਦ ਮਿਤੀ 13-10-2024 ਨੂੰ ਖਤਮ ਹੋ ਚੁੱਕੀ ਹੈ। ਉਹਨਾਂ ਦੱਸਿਆ ਕਿ ਦੂਜੀ ਫਰਮ ਮੈਸਰਜ਼ ਜੀਨੀਅਲ ਮੈਨੀਫੋਰਡ ਗਰੁੱਪ ਐਸ. ਸੀ. ਐਫ. ਨੰ: 23, ਦੂਜੀ ਮੰਜ਼ਿਲ, ਫੇਜ਼-7, ਮੁਹਾਲੀ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਮਾਲਕ ਗੁਰਵਿੰਦਰ ਸਿੰਘ ਅਤੇ ਉਸਦੀ ਪਤਨੀ ਕਮਲਪ੍ਰੀਤ ਕੌਰ ਵਾਸੀ ਫੇਜ਼-2, ਮੁਹਾਲੀ ਨੂੰ ਕੰਸਲਟੈਂਸੀ ਅਤੇ ਕੋਚਿੰਗ ਇੰਸਟੀਚਿਊਟ ਆਫ ਆਇਲਟਸ ਦੇ ਕੰਮ ਲਈ ਲਾਇਸੰਸ ਜਾਰੀ ਕੀਤਾ ਗਿਆ ਸੀ। ਇਸ ਲਾਇਸੰਸ ਦੀ ਮਿਆਦ ਮਿਤੀ 10-01-2024 ਨੂੰ ਖਤਮ ਹੋ ਚੁੱਕੀ ਹੈ।
ਉਹਨਾਂ ਦੱਸਿਆ ਕਿ ਦਫਤਰੀ ਅਤੇ ਰਿਹਾਇਸ਼ੀ ਪਤੇ ਦਾ ਰਜਿਸਟਰਡ ਪੱਤਰ ਅਣਡਲੀਵਰ ਪ੍ਰਾਪਤ ਹੋਣ, ਤਹਿਸੀਲਦਾਰ ਮੁਹਾਲੀ ਦੀ ਰਿਪੋਰਟ ਅਨੁਸਾਰ ਦੱਸੇ ਪਤੇ ਤੇ ਦਫਤਰ ਨਾ ਹੋਣ, ਲਾਇਸੰਸੀ ਵੱਲੋਂ ਐਕਟ/ਰੂਲਜ਼ ਅਤੇ ਅਡਵਾਈਜਰੀ ਅਨੁਸਾਰ ਮਹੀਨਾਵਾਰ ਰਿਪੋਰਟ ਜਮ੍ਹਾਂ ਨਾ ਕਰਵਾਉਣ ਕਰਕੇ, ਲਾਇਸੰਸ ਦਾ ਨਵੀਨੀਕਰਨ ਨਾ ਕਰਵਾਉਣ ਕਰਕੇ ਅਤੇ ਨੋਟਿਸ ਦਾ ਜਵਾਬ/ਸਪੱਸ਼ਟੀਕਰਨ ਨਾ ਦੇਣ ਅਤੇ ਲਾਇਸੰਸ ਦੀਆਂ ਧਾਰਾਵਾਂ ਦੀ ਪਾਲਣਾ ਨਾ ਕਰਨ ਅਤੇ ਪਹਿਲੀ ਫਰਮ ਮੈਸਰਜ਼ ਦ ਓਸੀ ਐਜ਼ੂਕੇਸ਼ਨ, ਕੰਸਲਟੈਂਸੀ ਖਿਲਾਫ ਐਫ. ਆਈ. ਆਰਜ਼ ਵੀ ਦਰਜ ਹੋਣ ਕਰਕੇ ਉਕਤ ਫਰਮਾਂ ਦੇ ਲਾਈਸੰਸ ਰੱਦ ਕੀਤੇ ਗਏ ਹਨ। ਉਹਨਾਂ ਕਿਹਾ ਕਿ ਐਕਟ ਅਤੇ ਨਿਯਮਾਂ ਮੁਤਾਬਕ ਜੇਕਰ ਭਵਿੱਖ ਵਿੱਚ ਇਹਨਾਂ ਫਰਮਾਂ ਜਾਂ ਇਹਨਾਂ ਦੇ ਲਾਇਸੰਸੀ, ਡਾਇਰੈਕਟਰਾਂ, ਪਾਰਟਨਰਾਂ ਦੇ ਖਿਲਾਫ ਕੋਈ ਸ਼ਿਕਾਇਤ ਪ੍ਰਾਪਤ ਹੁੰਦੀ ਹੈ ਤਾਂ ਉਸ ਲਈ ਉਕਤ ਕੰਪਨੀ, ਡਾਇਰੈਕਟਰ, ਪਾਰਟਨਰ, ਲਾਇਸੰਸੀ ਹਰ ਪੱਖੋਂ ਜਿੰਮੇਵਾਰ ਹੋਣਗੇ ਅਤੇ ਇਸਦੀ ਭਰਪਾਈ ਕਰਨ ਲਈ ਵੀ ਜਿੰਮੇਵਾਰ ਹੋਣਗੇ।
Mohali
ਸ਼ੈਲਰਾਂ ਵਿੱਚੋਂ ਜੀਰੀ ਚੋਰੀ ਕਰਨ ਵਾਲੇ 4 ਕਾਬੂ
ਜੀਰੀ ਦੀਆਂ ਬੋਰੀਆਂ ਅਤੇ ਦੋ ਕਾਰਾਂ ਬਰਾਮਦ
ਘਨੌਰ, 25 ਜਨਵਰੀ (ਅਭਿਸ਼ੇਕ ਸੂਦ) ਘਨੌਰ ਪੁਲੀਸ ਨੇ ਸ਼ੈਲਰਾਂ ਵਿੱਚੋਂ ਚੌਰੀ ਕਰਨ ਵਾਲੇ 4 ਚੋਰ ਕਾਬੂ ਕੀਤੇ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਘਨੌਰ ਦੇ ਮੁੱਖ ਅਫਸਰ ਥਾਣਾ ਘਨੌਰ ਸਾਹਿਬ ਸਿੰਘ ਵਿਰਕ ਨੇ ਦੱਸਿਆ ਘਨੌਰ ਨੇੜਲੇ ਪਿੰਡ ਸੀਲ ਸ਼ੈਲਰ ਵਿੱਚ ਜੀਰੀ ਦੀਆਂ ਬੋਰੀਆਂ ਦੀ ਚੋਰੀ ਸਬੰਧੀ ਮਾਮਲਾ ਦਰਜ ਕੀਤਾ ਗਿਆ ਸੀ ਜਿਸਦੀ ਤਫਤੀਸ਼ ਦੌਰਾਨ ਸੰਜੀਵ ਕੁਮਾਰ ਉਰਫ ਸੰਦੀਪ ਵਾਸੀ ਕ੍ਰਿਸਨਾ ਕਲੋਨੀ ਨੇੜੇ ਆਈ ਟੀ ਆਈ ਅਬਲੋਵਾਲ ਪਟਿਆਲਾ, ਅਮਿਤ ਉਰਫ ਖੰਨਾ ਵਾਸੀ ਉਮਾਪੁਰ ਥਾਣਾ ਬਾਬਾ ਬਜਾਰ ਯੂ ਪੀ ਹਾਲ ਵਾਸੀ ਬਾਜਵਾ ਕਲੋਨੀ ਪਟਿਆਲਾ, ਸੂਰਜ ਉਰਫ ਬੱਚੀ ਵਾਸੀ ਨੇੜੇ ਆਸ਼ੂ ਹਸਪਤਾਲ ਪਿੰਡ ਛੋਟਾ ਅਰਾਈ ਮਾਜਰਾ ਦੇਵੀਗੜ ਰੋੜ ਪਟਿਆਲਾ ਅਤੇ ਮਿੱਥਨ ਵਾਸੀ ਪਿੰਡ ਸੁਰਾਹਾ ਥਾਣਾ ਖਰੀਕ ਯੂ ਪੀ ਹਾਲ ਵਾਸੀ ਬਾਜਵਾ ਕਲੋਨੀ ਪਟਿਆਲਾ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਉਹਨਾਂ ਦੱਸਿਆ ਕਿ ਕਾਬੂ ਕੀਤੇ ਗਏ ਵਿਅਕਤੀਆਂ ਤੋਂ ਚੋਰੀ ਹੋਈਆਂ ਜੀਰੀ ਦੀਆਂ ਬੋਰੀਆ ਬ੍ਰਾਮਦ ਕੀਤੀਆਂ ਗਈਆਂ ਹਨ। ਉਹਨਾਂ ਕਿਹਾ ਕਿ ਵਾਰਦਾਤ ਕਰਨ ਵੇਲੇ ਵਰਤੀਆਂ ਗਈਆਂ ਦੋ ਕਾਰਾਂ ਮਹਿੰਦਰਾ ਵਰੀਟੋ ਅਤੇ ਇੰਜੋਏ ਕਾਰ (ਜਿਸ ਵਿੱਚ ਇਹ ਚੋਰੀ ਕੀਤੇ ਸਮਾਨ ਦੀ ਢੋਆ ਢੁਆਈ ਕਰਦੇ ਹਨ) ਵੀ ਬਰਾਮਦ ਕੀਤੀਆਂ ਗਈਆਂ ਹਨ। ਉਹਨਾਂ ਕਿਹਾ ਕਿ ਇਹਨਾਂ ਨੂੰ ਅੱਜ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲੀਸ ਰਿਮਾਂਡ ਹਾਸਲ ਕੀਤਾ ਜਾਵੇਗਾ ਜਿਹਨਾਂ ਪਾਸੋ ਹੋਰ ਖੁਲਾਸੇ ਹੋਣ ਦੀ ਉਮੀਦ ਹੈ।
Mohali
ਟਰੈਫਿਕ ਪੁਲੀਸ ਰਾਜਪੁਰਾ ਵੱਲੋਂ ਈ ਚਲਾਨ ਦੀ ਸ਼ੁਰੂਆਤ
ਰਾਜਪੁਰਾ, 25 ਜਨਵਰੀ (ਜਤਿੰਦਰ ਲੱਕੀ) ਰਾਜਪੁਰਾ ਟ੍ਰੈਫਿਕ ਪੁਲੀਸ ਵੱਲੋਂ ਵਾਹਨਾਂ ਦਾ ਈ ਚਲਾਨ ਕਰਨਾ ਸ਼ੁਰੂ ਕਰ ਦਿੱਤਾ ਹੈ ਜਿਸ ਦੌਰਾਨ ਸੜਕਾਂ ਦੇ ਕਿਨਾਰੇ ਖੜੇ ਵਾਹਨਾਂ ਦੇ ਚਾਲਾਨ ਕੀਤੇ ਜਾ ਰਹੇ ਹਨ।
ਇਸ ਬਾਰੇ ਜਾਣਕਾਰੀ ਦਿੰਦਿਆਂ ਟਰੈਫਿਕ ਇੰਚਾਰਜ ਰਾਜਪੁਰਾ ਸz. ਗੁਰਬਚਨ ਸਿੰਘ ਨੇ ਦੱਸਿਆ ਰਾਜਪੁਰਾ ਦੀ ਟਰੈਫਿਕ ਵਿਵਸਥਾ ਦੀ ਬਦਹਾਲੀ ਦੀ ਗੱਲ ਉੱਚ ਅਧਿਕਾਰੀਆਂ ਦੇ ਧਿਆਨ ਵਿੱਚ ਆਉਣ ਤੋਂ ਬਾਅਦ ਉਹਨਾਂ ਨੂੰ ਵਿਭਾਗ ਵੱਲੋਂ ਈ ਚਾਲਾਨ ਮਸ਼ੀਨ ਦਿੱਤੀ ਗਈ ਹੈ ਅਤੇ ਟ੍ਰੈਫਿਕ ਪੁਲੀਸ ਵਲੋਂ ਅਜਿਹੀਆਂ ਗੱਡੀਆਂ ਦੇ ਚਾਲਾਨ ਕੀਤੇ ਜਾ ਰਹੇ ਹਨ ਜਿਹੜੀਆਂ ਪਾਰਕਿੰਗ ਦੀ ਥਾਂ ਸੜਕ ਦੇ ਕਿਨਾਰੇ ਖੜ੍ਹਾ ਦਿੱਤੀਆਂ ਜਾਂਦੀਆਂ ਹਨ।
ਉਹਨਾਂ ਕਿਹਾ ਕਿ ਜਿਸ ਵੀ ਗੱਡੀ ਦਾ ਈ ਚਾਲਾਨ ਹੋਵੇਗਾ ਉਸਦਾ ਮੈਸੇਜ ਗੱਡੀ ਮਾਲਕ ਦੇ ਫੋਨ ਉੱਤੇ ਆਏਗਾ ਤੇ ਉਹ ਚਲਾਨ ਉਸ ਗੱਡੀ ਦੇ ਖਾਤੇ ਵਿੱਚ ਪੈ ਜਾਏਗਾ।
ਉਹਨਾਂ ਦੱਸਿਆ ਕਿ ਟ੍ਰੈਫਿਕ ਪੁਲੀਸ ਵਲੋਂ ਪਿਛਲੇ ਤਿੰਨ ਦਿਨਾਂ ਤੋਂ ਇਹ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਨਾਲ ਬਿਨਾਂ ਪਾਰਕਿੰਗ ਤੋਂ ਖੜਨ ਵਾਲੀ ਗੱਡੀਆਂ ਤੇ ਕਾਫੀ ਠੱਲ ਪਈ ਹੈ।
Mohali
ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੱਧ ਤੋਂ ਵੱਧ ਵੋਟਾਂ ਬਣਵਾਉਣ ਸਿੱਖ ਵੋਟਰ : ਪੱਤੋਂ
ਐਸ ਏ ਐਸ ਨਗਰ, 25 ਜਨਵਰੀ (ਸ.ਬ.) ਪੰਥਕ ਅਕਾਲੀ ਲਹਿਰ ਦੇ ਹਲਕਾ ਮੁਹਾਲੀ ਦੇ ਮੁੱਖ ਸੇਵਾਦਾਰ ਹਰਮਿੰਦਰ ਸਿੰਘ ਪੱਤੋਂ ਨੇ ਕਿਹਾ ਹੈ ਕਿ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਵੋਟਾਂ ਸੰਬੰਧੀ ਜਿਨ੍ਹਾਂ ਵੋਟਰਾਂ ਨੇ ਹੁਣ ਤੱਕ ਆਪਣੀ ਵੋਟ ਨਹੀਂ ਬਣਵਾਈ, ਉਹ ਆਪਣੀ ਵੋਟ ਬਣਵਾ ਲੈਣ ਕਿਉਂਕਿ ਵੋਟ ਬਣਾਉਣ ਦੀ ਮਿਤੀ ਹੁਣ ਵੱਧ ਕੇ 10 ਮਾਰਚ ਹੋ ਗਈ ਹੈ। ਉਹਨਾਂ ਕਿਹਾ ਕਿ ਸਿੱਖ ਵੋਟਰਾਂ ਨੂੰ ਵੱਧ ਤੋਂ ਵੱਧ ਵੋਟਾਂ ਬਣਵਾਉਣੀਆਂ ਚਾਹੀਦੀਆਂ ਹਨ ਤਾਂ ਜੋ ਕਿ ਗੁਰੂ ਘਰਾਂ ਦਾ ਪ੍ਰਬੰਧ ਚੰਗੇ ਇਨਸਾਨਾਂ ਤੇ ਹੱਥ ਵਿੱਚ ਆ ਸਕੇ ਅਤੇ ਅਕਾਲ ਤਖਤ ਸਾਹਿਬ ਦੀ ਸਰਬਉੱਚਤਾ ਨੂੰ ਆਜ਼ਾਦ ਕਰਾਇਆ ਜਾ ਸਕੇ।
-
National2 months ago
ਦੋ ਕਾਰਾਂ ਦੀ ਟੱਕਰ ਦੌਰਾਨ 5 ਵਿਦਿਆਰਥੀਆਂ ਸਮੇਤ 7 ਵਿਅਕਤੀਆਂ ਦੀ ਮੌਤ
-
International2 months ago
ਚੰਡੀਗੜ੍ਹ ਦੀ ਹਰਮੀਤ ਢਿੱਲੋਂ ਨੂੰ ਟਰੰਪ ਨੇ ਸਹਾਇਕ ਅਟਾਰਨੀ ਜਨਰਲ ਵਜੋਂ ਨਾਮਜ਼ਦ ਕੀਤਾ
-
International2 months ago
ਕੈਨੇਡਾ ਵਿੱਚ ਪੰਜਾਬੀ ਨੌਜਵਾਨ ਦਾ ਕਤਲ, ਦੋ ਮੁਲਜ਼ਮ ਗ੍ਰਿਫਤਾਰ
-
International2 months ago
ਤਨਮਨਜੀਤ ਸਿੰਘ ਢੇਸੀ ਰਾਸ਼ਟਰੀ ਸੁਰੱਖਿਆ ਕਮੇਟੀ ਦੇ ਮੈਂਬਰ ਨਿਯੁਕਤ
-
National2 months ago
ਦਿੱਲੀ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, 30,000 ਡਾਲਰ ਮੰਗੇ
-
National2 months ago
ਦਿੱਲੀ ਵਿਧਾਨ ਸਭਾ ਚੋਣਾਂ ਲਈ ਆਪ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ
-
International1 month ago
ਮੀਂਹ ਕਾਰਨ ਭਾਰਤ ਅਤੇ ਆਸਟ੍ਰੇਲੀਆ ਟੈਸਟ ਮੈਚ ਡਰਾਅ
-
Mohali2 months ago
ਬਾਬਾ ਫਤਹਿ ਸਿੰਘ ਜੀ ਦਾ ਜਨਮ ਦਿਹਾੜਾ ਸ਼ਰਧਾ ਪੂਰਵਕ ਮਨਾਇਆ