Punjab
ਘਰ ਵਿੱਚ ਲੱਗੀ ਅੱਗ, ਜਾਨੀ ਨੁਕਸਾਨ ਤੋਂ ਬਚਾਅ
ਗੁਰਦਾਸਪੁਰ, 25 ਜਨਵਰੀ (ਸ.ਬ.) ਬੀਤੀ ਰਾਤ ਸ਼ਹਿਰ ਦੇ ਸ਼੍ਰੀ ਰਾਮ ਸ਼ਰਨਮ ਕਲੋਨੀ ਵਿਖੇ ਦੋ ਮੰਜਿਲਾ ਮਕਾਨ ਦੇ ਉੱਪਰਲੀ ਮੰਜ਼ਿਲ ਤੇ ਅੱਗ ਲੱਗ ਗਈ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕੀਟ ਦੱਸਿਆ ਜਾ ਰਿਹਾ ਹੈ। ਉਥੇ ਹੀ ਮੁਹੱਲਾ ਨਿਵਾਸੀਆਂ ਨੇ ਜਦੋਂ ਇਲਾਕੇ ਦੀ ਲਾਈਟ ਬੰਦ ਕਰਨ ਲਈ ਪਾਵਰ ਕੌਮ ਦੇ ਕੰਪਲੇਂਟ ਨੰਬਰ ਤੇ ਫੋਨ ਕਰਨਾ ਸ਼ੁਰੂ ਕੀਤਾ ਤਾਂ ਬਾਰ-ਬਾਰ ਫੋਨ ਕਰਨ ਤੇ ਵੀ ਫੋਨ ਨੰਬਰ ਬੰਦ ਮਿਲਿਆ ਜਿਸ ਕਾਰਨ ਇਲਾਕਾ ਨਿਵਾਸੀਆਂ ਵਿੱਚ ਰੋਸ ਵੇਖਣ ਨੂੰ ਮਿਲਿਆ। ਦੂਜੇ ਪਾਸੇ ਜਦੋਂ ਫਾਇਰ ਬ੍ਰਿਗੇਡ ਨੂੰ ਇਸਦੀ ਸੂਚਨਾ ਦਿੱਤੀ ਗਈ ਤਾਂ ਫਾਇਰ ਬ੍ਰਿਗੇਡ ਦੀ ਗੱਡੀ ਨੇ ਮੌਕੇ ਤੇ ਪਹੁੰਚ ਤੁਰੰਤ ਅੱਗ ਤੇ ਕਾਬੂ ਪਾ ਲਿਆ ਤੇ ਵੱਡਾ ਨੁਕਸਾਨ ਹੋਣ ਤੋਂ ਬਚਾ ਲਿਆ। ਹਾਲਾਂਕਿ ਘਰ ਵਾਲਿਆਂ ਅਨੁਸਾਰ ਕੁਝ ਕੱਪੜੇ ਅਤੇ ਅਨਾਜ ਹੀ ਸੜਿਆ ਹੈ ਅਤੇ ਫਾਇਰ ਬ੍ਰਿਗੇਡ ਦੇ ਮੌਕੇ ਤੇ ਪਹੁੰਚਣ ਕਾਰਨ ਵੱਡਾ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ ਹੈ।
ਜਾਣਕਾਰੀ ਦਿੰਦਿਆਂ ਕਲੋਨੀ ਨਿਵਾਸੀਆਂ ਰਵਿੰਦਰ ਖੰਨਾ ਆਦਿ ਨੇ ਦੱਸਿਆ ਕਿ ਵਿਨੋਦ ਕੁਮਾਰ ਜੋ ਪੁਲੀਸ ਕਰਮਚਾਰੀ ਹਨ ਦੇ ਘਰ ਦੀ ਉਪਰਲੀ ਮੰਜ਼ਿਲ ਤੇ ਸ਼ਾਰਟ ਸਰਕਟ ਨਾਲ ਅੱਗ ਲੱਗ ਗਈ ਸੀ। ਅੱਗ ਭੜਕਣੀ ਸ਼ੁਰੂ ਹੋਈ ਤਾਂ ਸਾਰੇ ਮੁਹੱਲਾ ਨਿਵਾਸੀ ਇਕੱਠੇ ਹੋ ਗਏ ਅਤੇ ਤੁਰੰਤ ਪਾਵਰ ਕੌਮ ਦੇ ਕੰਪਲੇਂਟ ਨੰਬਰ ਤੇ ਕਾਲ ਕਰਨੀ ਸ਼ੁਰੂ ਕੀਤੀ ਗਈ ਤਾਂ ਜੋ ਇਲਾਕੇ ਦੀ ਲਾਈਟ ਬੰਦ ਕਰ ਦਿੱਤੀ ਜਾਵੇ ਪਰ ਫੋਨ ਬੰਦ ਮਿਲਿਆ। ਕਾਫੀ ਦੇਰ ਫੋਨ ਕਰਨ ਤੇ ਵੀ ਫੋਨ ਨਹੀਂ ਚੱਲਿਆ। ਉਹਨਾਂ ਕਿਹਾ ਕਿ ਘੱਟੋ ਘੱਟ ਐਮਰਜਂਸੀ ਨੰਬਰ ਤਾਂ ਹਰ ਵੇਲੇ ਚਲਣੇ ਚਾਹੀਦੇ ਹਨ ਕਿਉਂਕਿ ਕਦੀ ਵੀ ਕੋਈ ਵੀ ਅਣਹੋਣੀ ਘਟਨਾ ਵਾਪਰ ਸਕਦੀ ਹੈ। ਉੱਥੇ ਹੀ ਉਹਨਾਂ ਨੇ ਦੱਸਿਆ ਕਿ ਫਾਇਰ ਬ੍ਰਿਗੇਡ ਦੀ ਟੀਮ ਮੌਕੇ ਤੇ ਪਹੁੰਚ ਗਈ ਅਤੇ 10 ਮਿੰਟ ਦੀ ਮੁਸ਼ੱਕਤ ਤੋਂ ਬਾਅਦ ਅੱਗ ਤੇ ਕਾਬੂ ਪਾ ਲਿਆ ਤੇ ਵੱਡਾ ਨੁਕਸਾਨ ਹੋਣ ਤੋਂ ਬਚਾ ਲਿਆ।
ਦੂਜੇ ਪਾਸੇ ਫਾਇਰ ਬ੍ਰਿਗੇਡ ਦੇ ਕਰਮਚਾਰੀ ਵਿਜੇ ਕੁਮਾਰ ਨੇ ਦੱਸਿਆ ਕਿ ਉਹਨਾਂ ਦੀ ਟੀਮ ਵਿੱਚ ਪ੍ਰਦੀਪ, ਸੰਦੀਪ ਬਾਲੀ, ਰਾਹੁਲ ਅਤੇ ਰੋਹਿਤ ਸੂਚਨਾ ਮਿਲਦੇ ਹੀ ਮੌਕੇ ਤੇ ਪਹੁੰਚੇ ਅਤੇ ਦਸ ਮਿੰਟ ਵਿੱਚ ਅੱਗ ਤੇ ਕਾਬੂ ਪਾ ਲਿਆ ਹੈ ਜਿਸ ਨਾਲ ਕੋਈ ਖਾਸ ਨੁਕਸਾਨ ਨਹੀਂ ਹੋਇਆ ਹੈ।
Chandigarh
ਭਾਜਪਾ ਦੇ ਹਰਪ੍ਰੀਤ ਬਬਲਾ ਬਣੇ ਚੰਡੀਗੜ੍ਹ ਨਗਰ ਨਿਗਮ ਦੇ ਨਵੇਂ ਮੇਅਰ
ਕਾਂਗਰਸ ਦੇ ਜਸਬੀਰ ਸਿੰਘ ਬੰਟੀ ਸੀਨੀਅਰ ਡਿਪਟੀ ਮੇਅਰ ਅਤੇ ਤਰੁਣਾ ਮਹਿਤਾ ਬਣੀ ਡਿਪਟੀ ਮੇਅਰ
ਚੰਡੀਗੜ੍ਹ, 30 ਜਨਵਰੀ (ਸ.ਬ.) ਭਾਜਪਾ ਦੇ ਹਰਪ੍ਰੀਤ ਬਬਲਾ ਨੇ ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਦੀ ਚੋਣ ਜਿੱਤ ਲਈ ਹੈ। ਉਨ੍ਹਾਂ ਨੇ ਕਰਾਸ ਵੋਟਿੰਗ ਤੋਂ ਬਾਅਦ 2 ਵੋਟਾਂ ਨਾਲ ਚੋਣ ਜਿੱਤੀ। ਭਾਜਪਾ ਉਮੀਦਵਾਰ ਨੂੰ 19 ਵੋਟਾਂ ਮਿਲੀਆਂ। ਆਮ ਆਦਮੀ ਪਾਰਟੀ (ਆਪ) ਅਤੇ ਕਾਂਗਰਸ ਗਠਜੋੜ ਦੀ ਉਮੀਦਵਾਰ ਪ੍ਰੇਮ ਲਤਾ ਨੂੰ 17 ਵੋਟਾਂ ਮਿਲੀਆਂ।
ਇਸ ਦੇ ਨਾਲ ਹੀ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੇ ਨਾਵਾਂ ਦਾ ਵੀ ਐਲਾਨ ਕਰ ਦਿੱਤਾ ਗਿਆ ਹੈ। ਕਾਂਗਰਸੀ ਉਮੀਦਵਾਰ ਜਸਬੀਰ ਸਿੰਘ ਬੰਟੀ ਸੀਨੀਅਰ ਡਿਪਟੀ ਮੇਅਰ ਚੁਣੇ ਗਏ ਹਨ। ਉਨ੍ਹਾਂ ਨੂੰ 19 ਵੋਟਾਂ ਮਿਲੀਆਂ, ਜਦੋਂਕਿ ਭਾਜਪਾ ਉਮੀਦਵਾਰ ਬਿਮਲਾ ਦੂਬੇ ਨੂੰ 17 ਵੋਟਾਂ ਮਿਲੀਆਂ। ਕਾਂਗਰਸ ਦੀ ਤਰੁਣਾ ਮਹਿਤਾ ਡਿਪਟੀ ਮੇਅਰ ਬਣੇ ਹਨ। ਉਨ੍ਹਾਂ ਨੂੰ 19 ਵੋਟਾਂ ਮਿਲੀਆਂ, ਜਦੋਂਕਿ ਭਾਜਪਾ ਉਮੀਦਵਾਰ ਲਖਬੀਰ ਸਿੰਘ ਨੂੰ 17 ਵੋਟਾਂ ਮਿਲੀਆਂ।
Mohali
ਮੁਹਾਲੀ ਪੁਲੀਸ ਵੱਲੋਂ ਭੋਲੇ ਭਾਲੇ ਲੋਕਾਂ ਨੂੰ ਵਿਦੇਸ਼ ਭੇਜਣ ਦੇ ਨਾਮ ਤੇ ਠੱਗੀਆਂ ਮਾਰਨ ਵਾਲਾ ਜੋੜਾ ਕਾਬੂ
ਸੋਹਾਣਾ ਥਾਣੇ ਵਿੱਚ ਦਰਜ ਹਨ 5 ਕਰੋੜ ਦੀ ਠੱਗੀ ਦੇ ਕੁਲ 25 ਮਾਮਲੇ
ਐਸ ਏ ਐਸ ਨਗਰ, 30 ਜਨਵਰੀ (ਸ.ਬ.) ਮੁਹਾਲੀ ਪੁਲੀਸ ਨੇ ਭੋਲੇ ਭਾਲੇ ਲੋਕਾਂ ਨੂੰ ਵਿਦੇਸ਼ ਭੇਜਣ ਦੇ ਨਾਮ ਤੇ ਠੱਗੀਆਂ ਮਾਰਨ ਵਾਲੇ ਜੋੜੇ ਨੂੰ ਨਵੀਂ ਜੇਲ ਨਾਭਾ ਤੋਂ ਪ੍ਰੋਡਕਸ਼ਨ ਵਰੰਟ ਤੇ ਲਿਆ ਕੇ ਗ੍ਰਿਫਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਸਿਟੀ 2 ਹਰਸਿਮਰਨ ਸਿੰਘ ਬਲ ਨੇ ਦੱਸਿਆ ਕਿ ਮੁੱਖ ਅਫਸਰ ਥਾਣਾ ਸੋਹਾਣਾ ਦੀ ਟੀਮ ਵੱਲੋਂ ਇੱਕ ਨੈਸ਼ਨਲ ਪੱਧਰ ਦੇ ਠੱਗ ਜੋੜੇ ਸੰਜੇ ਸਿੰਘ ਅਤੇ ਉਸਦੀ ਪਤਨੀ ਅਰਪਨਾ ਸਗੋਤਰਾ ਵਾਸੀ ਐਮਾਰ ਮੁਹਾਲੀ ਹਿਲਸ ਬਨੂੜ ਰੋਡ ਸੈਕਟਰ 106 ਮੁਹਾਲੀ (ਜਿਹਨਾਂ ਦੇ ਖਿਲਾਫ ਥਾਣਾ ਸੁਹਾਣਾ ਵਿੱਚ 25 ਮੁਕਦਮੇ ਦਰਜ ਹਨ) ਨੂੰ ਨਵੀਂ ਜੇਲ ਨਾਭਾ ਤੋਂ ਪ੍ਰੋਡਕਸ਼ਨ ਵਰੰਟ ਤੇ ਲਿਆ ਕੇ ਥਾਣਾ ਸੁਹਾਣਾ ਦੇ 25 ਮੁਕਦਮਿਆਂ ਵਿੱਚ ਗ੍ਰਿਫਤਾਰ ਕੀਤਾ ਹੈ।
ਉਹਨਾਂ ਦੱਸਿਆ ਕਿ ਇਹ ਠੱਗ ਜੋੜਾ ਭੋਲੇ ਭਾਲੇ ਲੋਕਾਂ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਪਰਿਵਾਰ ਸਮੇਤ ਵੀਜ਼ਾ ਅਤੇ ਵਿਜਟਰ ਵੀਜ਼ਾ ਲਗਵਾਉਣ ਦਾ ਝਾਂਸਾ ਦੇ ਕੇ ਠੱਗੀਆਂ ਮਾਰਦਾ ਸੀ। ਉਹਨਾਂ ਦੱਸਿਆ ਕਿ ਇਸ ਜੋੜੇ ਵਲੋਂ ਲੋਕਾਂ ਨਾਲ 5 ਕਰੋੜ ਰੁਪਏ ਦੇ ਕਰੀਬ ਠੱਗੀ ਮਾਰੀ ਗਈ ਹੈ। ਪੁਲੀਸ ਵਲੋਂ ਜੋੜੇ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
Chandigarh
ਪੰਜਾਬ ਸਰਕਾਰ ਵੱਲੋਂ ਫਿਨਲੈਂਡ ਵਿੱਚ ਸਿਖਲਾਈ ਲਈ ਭੇਜਣ ਵਾਸਤੇ ਪ੍ਰਾਇਮਰੀ ਤੇ ਐਲੀਮੈਂਟਰੀ ਅਧਿਆਪਕਾਂ ਦੀ ਚੋਣ ਪ੍ਰਕਿਰਿਆ ਸ਼ੁਰੂ
ਚਾਹਵਾਨ ਅਧਿਆਪਕ 2 ਫਰਵਰੀ ਤੱਕ ਈ-ਪੰਜਾਬ ਸਕੂਲ ਪੋਰਟਲ ਤੇ ਕਰ ਸਕਦੇ ਹਨ ਆਨਲਾਈਨ ਅਪਲਾਈ : ਹਰਜੋਤ ਸਿੰਘ ਬੈਂਸ
ਚੰਡੀਗੜ੍ਹ, 30 ਜਨਵਰੀ (ਸ.ਬ.) ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਫਿਨਲੈਂਡ ਦੀ ਯੂਨੀਵਰਸਿਟੀ ਆਫ ਤੁਰਕੂ ਵਿੱਚ ਸਿਖਲਾਈ ਲਈ ਭੇਜਣ ਵਾਸਤੇ ਪ੍ਰਾਇਮਰੀ ਅਤੇ ਐਲੀਮੈਂਟਰੀ ਅਧਿਆਪਕਾਂ ਲਈ ਚੋਣ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਇਸ ਚੋਣ ਪ੍ਰਕਿਰਿਆ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ 72 ਪ੍ਰਾਇਮਰੀ ਅਤੇ ਐਲੀਮੈਂਟਰੀ ਅਧਿਆਪਕਾਂ (ਬੀ.ਪੀ.ਈ.ਓਜ਼, ਸੀ.ਐਚ.ਟੀਜ਼, ਐਚ.ਟੀਜ਼) ਦੇ ਦੂਜੇ ਬੈਚ ਨੂੰ ਸਿਖਲਾਈ ਲਈ ਫਿਨਲੈਂਡ ਦੀ ਯੂਨੀਵਰਸਿਟੀ ਆਫ ਤੁਰਕੂ ਵਿੱਚ ਭੇਜਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਤਿੰਨ ਹਫ਼ਤਿਆਂ ਦੇ ਸਿਖਲਾਈ ਪ੍ਰੋਗਰਾਮ ਦੌਰਾਨ ਇੱਕ ਹਫ਼ਤਾ ਪੰਜਾਬ ਵਿੱਚ ਸਿਖਲਾਈ ਦਿੱਤੀ ਜਾਵੇਗੀ ਅਤੇ ਫਿਰ ਦੋ ਹਫ਼ਤੇ ਦੀ ਸਿਖਲਾਈ ਫਿਨਲੈਂਡ ਵਿੱਚ ਹੋਵੇਗੀ। ਉਨ੍ਹਾਂ ਦੱਸਿਆ ਕਿ ਚਾਹਵਾਨ ਅਧਿਆਪਕ 2 ਫਰਵਰੀ, 2025 ਸ਼ਾਮ 5 ਵਜੇ ਤੱਕ ਈ-ਪੰਜਾਬ ਸਕੂਲ ਪੋਰਟਲ ਉਤੇ ਆਨਲਾਈਨ ਅਪਲਾਈ ਕਰ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਸਿਖਲਾਈ ਲਈ ਜਾਣ ਵਾਲੇ ਉਮੀਦਵਾਰਾਂ ਦੀ ਉਮਰ 31 ਜਨਵਰੀ, 2025 ਤੱਕ 43 ਸਾਲ ਜਾਂ ਇਸ ਤੋਂ ਘੱਟ ਹੋਣੀ ਚਾਹੀਦੀ ਹੈ, ਜਦੋਂਕਿ ਐਚ. ਟੀ., ਸੀ. ਐਚ. ਟੀ. ਅਤੇ ਬੀ. ਪੀ. ਈ. ਓ. ਦੀ ਉਮਰ 48 ਸਾਲ ਤੋਂ ਵੱਧ ਨਹੀਂ ਹੋਣੀ ਚਾਹੀਦੀ। ਇਸ ਤੋਂ ਇਲਾਵਾ ਬਿਨੈਕਾਰਾਂ ਕੋਲ ਭਾਰਤੀ ਪਾਸਪੋਰਟ ਹੋਣਾ ਚਾਹੀਦਾ ਹੈ ਜਿਸਦੀ ਵੈਧਤਾ ਘੱਟੋ ਘੱਟ ਸਤੰਬਰ 2025 ਤੱਕ ਹੋਵੇ। ਇਸ ਦੇ ਨਾਲ ਹੀ ਉਮੀਦਵਾਰਾਂ ਵਿਰੁੱਧ ਕੋਈ ਵੀ ਲੰਬਿਤ ਚਾਰਜਸ਼ੀਟ, ਇਨਕੁਆਰੀ ਜਾਂ ਅਪਰਾਧਿਕ ਮਾਮਲਾ ਨਹੀਂ ਹੋਣਾ ਚਾਹੀਦਾ।
ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਉਮੀਦਵਾਰਾਂ ਨੂੰ ਉਨ੍ਹਾਂ ਦੀ ਚੰਗੀ ਕਾਰਗੁਜ਼ਾਰੀ ਨੂੰ ਦਰਸਾਉਂਦੇ 20 ਰੈਕਮੈਂਡੇਸ਼ਨ ਜਾਂ ਰੈਫਰੈਂਸ ਹਾਸਿਲ ਕਰਨੇ ਪੈਣਗੇ, ਜਿਨ੍ਹਾਂ ਵਿੱਚੋਂ 10 ਮੌਜੂਦਾ ਵਿਦਿਆਰਥੀਆਂ ਦੇ ਮਾਪਿਆਂ ਅਤੇ 10 ਸਾਬਕਾ ਵਿਦਿਆਰਥੀਆਂ ਦੇ ਮਾਪਿਆਂ ਦੇ ਹੋਣੇ ਚਾਹੀਦੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਸਿੱਖਿਆ ਅਫ਼ਸਰਾਂ (ਐਲੀਮੈਂਟਰੀ ਸਿੱਖਿਆ) ਵੱਲੋਂ 3 ਫਰਵਰੀ ਨੂੰ ਤਸਦੀਕ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ। ਸ. ਬੈਂਸ ਨੇ ਕਿਹਾ ਕਿ ਮੁੱਢਲੀਆਂ ਸ਼ਰਤਾਂ ਪੂਰੀਆਂ ਕਰਨ ਵਾਲੇ ਸਾਰੇ ਉਮੀਦਵਾਰ ਦੂਜੇ ਦੌਰ ਵਿੱਚ ਜਾਣਗੇ। ਦੂਜੇ ਰਾਊਂਡ ਵਿੱਚ ਵਿਦਿਅਕ ਯੋਗਤਾ, ਤਜਰਬੇ, ਏ. ਸੀ. ਆਰ., ਇੰਟਰਵਿਊ-ਕਮ-ਪ੍ਰੈਜ਼ੈਂਟੇਸ਼ਨ ਵਿੱਚ ਕਾਰਗੁਜ਼ਾਰੀ ਅਤੇ ਮਿਆਰੀ ਸਿੱਖਿਆ ਪ੍ਰਦਾਨ ਕਰਨ ਵਿੱਚ ਯੋਗਦਾਨ ਦੇ ਆਧਾਰ ਤੇ ਯੋਗ ਅਧਿਆਪਕਾਂ ਦੀ ਚੋਣ ਕੀਤੀ ਜਾਵੇਗੀ।
-
National1 month ago
ਨੇਪਾਲ ਵਿੱਚ ਮਹਿਸੂਸ ਹੋਏ ਭੂਚਾਲ ਦੇ ਝਟਕੇ
-
International1 month ago
ਮੀਂਹ ਕਾਰਨ ਭਾਰਤ ਅਤੇ ਆਸਟ੍ਰੇਲੀਆ ਟੈਸਟ ਮੈਚ ਡਰਾਅ
-
National1 month ago
ਨਾਬਾਲਗ ਨੂੰ ਨੰਗਾ ਕਰ ਕੇ ਕੁੱਟਿਆ, ਚਿਹਰੇ ਤੇ ਕੀਤਾ ਪਿਸ਼ਾਬ, ਸ਼ਰਮ ਕਾਰਨ ਨੌਜਵਾਨ ਵੱਲੋਂ ਖੁਦਕੁਸ਼ੀ
-
National1 month ago
ਮਹਿੰਗਾਈ ਨੇ ਵਿਗਾੜਿਆ ਲੋਕਾਂ ਦੀ ਰਸੋਈ ਦਾ ਬਜਟ : ਰਾਹੁਲ ਗਾਂਧੀ
-
International1 month ago
15 ਸਾਲਾ ਵਿਦਿਆਰਥਣ ਵੱਲੋਂ ਸਕੂਲ ਵਿੱਚ ਗੋਲੀਬਾਰੀ, ਅਧਿਆਪਕ ਤੇ ਇੱਕ ਵਿਦਿਆਰਥੀ ਦੀ ਮੌਤ
-
International2 months ago
ਰਨਵੇ ਦੀ ਬਜਾਏ ਸੜਕ ਤੇ ਉਤਰਿਆ ਜਹਾਜ਼, ਲੈਂਡਿੰਗ ਦੌਰਾਨ ਹੋਏ ਦੋ ਟੋਟੇ
-
International1 month ago
19 ਸਾਲ ਦੀ ਭਾਰੀ-ਅਮਰੀਕੀ ਕੈਟਲਿਨ ਨੇ ਜਿੱਤਿਆ ਮਿਸ ਇੰਡੀਆ ਯੂਐਸਏ 2024 ਦਾ ਤਾਜ
-
National1 month ago
ਸ਼੍ਰੀਨਗਰ ਵਿੱਚ 24 ਸਾਲਾਂ ਵਿੱਚ ਸਭ ਤੋਂ ਘੱਟ ਤਾਪਮਾਨ ਰਿਕਾਰਡ