International
ਮੁੰਬਈ ਹਮਲੇ ਦੇ ਦੋਸ਼ੀ ਤਹੱਵੁਰ ਰਾਣਾ ਦੀ ਭਾਰਤ ਹਵਾਲਗੀ ਦੀ ਮਿਲੀ ਮਨਜ਼ੂਰੀ
ਵਾਸ਼ਿੰਗਟਨ, 25 ਜਨਵਰੀ (ਸ.ਬ.) ਅਮਰੀਕੀ ਸੁਪਰੀਮ ਕੋਰਟ ਨੇ ਮੁੰਬਈ ਹਮਲੇ ਦੇ ਦੋਸ਼ੀ ਤਹੱਵੁਰ ਰਾਣਾ ਦੀ ਭਾਰਤ ਹਵਾਲਗੀ ਨੂੰ ਮਨਜ਼ੂਰੀ ਦੇ ਦਿੱਤੀ ਹੈ ਕਿਉਂਕਿ ਇਸ ਨੇ ਉਸ ਦੀ ਦੋਸ਼ੀ ਠਹਿਰਾਏ ਜਾਣ ਵਿਰੁੱਧ ਦਾਇਰ ਸਮੀਖਿਆ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਭਾਰਤ ਪਾਕਿਸਤਾਨੀ ਮੂਲ ਦੇ ਕੈਨੇਡੀਅਨ ਨਾਗਰਿਕ ਰਾਣਾ ਦੀ ਹਵਾਲਗੀ ਦੀ ਮੰਗ ਕਰ ਰਿਹਾ ਸੀ, ਕਿਉਂਕਿ ਉਹ 2008 ਦੇ ਮੁੰਬਈ ਅਤਿਵਾਦੀ ਹਮਲਿਆਂ ਦੇ ਕੇਸ ਵਿੱਚ ਲੋੜੀਂਦਾ ਸੀ।
ਇਹ ਰਾਣਾ ਦਾ ਭਾਰਤ ਹਵਾਲੇ ਨਾ ਕੀਤੇ ਜਾਣ ਦਾ ਆਖਰੀ ਕਾਨੂੰਨੀ ਮੌਕਾ ਸੀ। ਇਸ ਤੋਂ ਪਹਿਲਾਂ ਉਹ ਸਾਂ ਫਰਾਂਸਿਸਕੋ ਵਿੱਚ ਉੱਤਰੀ ਸਰਕਟ ਲਈ ਯੂਐਸ ਕੋਰਟ ਆਫ਼ ਅਪੀਲਸ ਸਮੇਤ ਕਈ ਸੰਘੀ ਅਦਾਲਤਾਂ ਵਿੱਚ ਕਾਨੂੰਨੀ ਲੜਾਈ ਹਾਰ ਗਿਆ ਸੀ। ਰਾਣਾ ਨੇ ਯੂਐਸ ਸੁਪਰੀਮ ਕੋਰਟ ਵਿੱਚ ਸਰਟੀਓਰੀ ਦੀ ਰਿੱਟ ਲਈ ਪਟੀਸ਼ਨ ਦਾਇਰ ਕੀਤੀ।
ਡੋਨਲਡ ਟਰੰਪ ਦੇ ਅਮਰੀਕੀ ਰਾਸ਼ਟਰਪਤੀ ਵਜੋਂ ਸਹੁੰ ਚੁੱਕਣ ਤੋਂ ਇਕ ਦਿਨ ਬਾਅਦ 21 ਜਨਵਰੀ ਨੂੰ ਸੁਪਰੀਮ ਕੋਰਟ ਨੇ ਇਸ ਤੋਂ ਇਨਕਾਰ ਕਰ ਦਿੱਤਾ ਸੀ। ਸੁਪਰੀਮ ਕੋਰਟ ਨੇ ਕਿਹਾ ਕਿ ਪਟੀਸ਼ਨ ਰੱਦ ਕਰ ਦਿੱਤੀ ਗਈ ਹੈ। ਰਾਣਾ ਇਸ ਸਮੇਂ ਲਾਸ ਏਂਜਲਸ ਦੇ ਮੈਟਰੋਪੋਲੀਟਨ ਡਿਟੈਂਸ਼ਨ ਸੈਂਟਰ ਵਿੱਚ ਨਜ਼ਰਬੰਦ ਹੈ।
International
ਐਲ ਪੀ ਜੀ ਗੈਸ ਨਾਲ ਭਰੇ ਟੈਂਕਰ ਵਿੱਚ ਧਮਾਕੇ ਦੌਰਾਨ 6 ਵਿਅਕਤੀਆਂ ਦੀ ਮੌਤ
ਲਾਹੌਰ, 27 ਜਨਵਰੀ (ਸ.ਬ.) ਪਾਕਿਸਤਾਨ ਦੇ ਪੰਜਾਬ ਸੂਬੇ ਦੇ ਇੱਕ ਉਦਯੋਗਿਕ ਖੇਤਰ ਵਿੱਚ ਤਰਲ ਪੈਟਰੋਲੀਅਮ ਗੈਸ ਨਾਲ ਭਰੇ ਇੱਕ ਟੈਂਕਰ ਵਿੱਚ ਧਮਾਕਾ ਹੋ ਗਿਆ, ਜਿਸ ਵਿੱਚ ਇੱਕ ਨਾਬਾਲਗ ਲੜਕੀ ਸਮੇਤ ਘੱਟੋ-ਘੱਟ ਛੇ ਵਿਅਕਤੀਆਂ ਦੀ ਮੌਤ ਹੋ ਗਈ ਅਤੇ 31 ਜ਼ਖਮੀ ਹੋ ਗਏ। ਰਾਹਤ ਕਾਰਜ ਦੌਰਾਨ ਅਧਿਕਾਰੀਆਂ ਨੇ ਦੱਸਿਆ ਕਿ ਇਹ ਘਟਨਾ ਮੁਲਤਾਨ ਦੇ ਹਾਮਿਦ ਪੁਰ ਕਨੋਰਾ ਖੇਤਰ ਦੇ ਇੰਡਸਟਰੀਅਲ ਅਸਟੇਟ ਵਿੱਚ ਵਾਪਰੀ।
ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਐਲਪੀਜੀ ਟੈਂਕਰ ਵਿੱਚ ਹੋਏ ਧਮਾਕੇ ਨਾਲ ਇੱਕ ਵੱਡੀ ਅੱਗ ਲੱਗ ਗਈ, ਜਿਸ ਨਾਲ ਟੁੱਟੇ ਹੋਏ ਵਾਹਨ ਦਾ ਮਲਬਾ ਨੇੜਲੇ ਰਿਹਾਇਸ਼ੀ ਖੇਤਰਾਂ ਵਿੱਚ ਡਿੱਗਿਆ, ਜਿਸ ਨਾਲ ਮਹੱਤਵਪੂਰਨ ਤਬਾਹੀ ਹੋਈ। 10 ਤੋਂ ਵੱਧ ਅੱਗ ਬੁਝਾਊ ਕਈ ਘੰਟਿਆਂ ਦੀ ਮੁਸ਼ੱਕਤ ਤੋਂ ਬਾਅਦ ਅੱਗ ਤੇ ਕਾਬੂ ਪਾਇਆ। ਇਸ ਘਾਤਕ ਧਮਾਕੇ ਵਿੱਚ ਸ਼ੁਰੂਆਤੀ ਤੌਰ ਤੇ ਕੁੱਲ ਪੰਜ ਵਿਅਕਤੀਆਂ ਦੇ ਮਾਰੇ ਜਾਣ ਦੀ ਸੂਚਨਾ ਸੀ।
ਹਾਲਾਂਕਿ ਬਚਾਅ ਅਧਿਕਾਰੀਆਂ ਨੇ ਧਮਾਕੇ ਨਾਲ ਨੁਕਸਾਨੇ ਗਏ ਇੱਕ ਘਰ ਤੋਂ ਇੱਕ ਹੋਰ ਲਾਸ਼ ਬਰਾਮਦ ਕਰਨ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਛੇ ਹੋ ਗਈ। ਰਿਪੋਰਟ ਵਿਚ ਕਿਹਾ ਗਿਆ ਹੈ ਕਿ ਮ੍ਰਿਤਕਾਂ ਵਿਚ ਇਕ ਨਾਬਾਲਗ ਲੜਕੀ ਅਤੇ ਦੋ ਔਰਤਾਂ ਸ਼ਾਮਲ ਹਨ। ਪੁਲੀਸ ਨੇ ਦੱਸਿਆ ਕਿ ਧਮਾਕੇ ਵਾਲੀ ਥਾਂ ਦੇ ਆਸ-ਪਾਸ ਦੇ ਘੱਟੋ-ਘੱਟ 20 ਘਰ ਪੂਰੀ ਤਰ੍ਹਾਂ ਮਲਬੇ ਵਿੱਚ ਡਿੱਗ ਗਏ, ਜਦਕਿ 70 ਨੂੰ ਅੰਸ਼ਕ ਤੌਰ ਤੇ ਨੁਕਸਾਨ ਪਹੁੰਚਿਆ ਹੈ।
International
ਇਜ਼ਰਾਈਲ ਨੇ ਜੰਗਬੰਦੀ ਸਮਝੌਤੇ ਤਹਿਤ 90 ਫ਼ਲਸਤੀਨੀ ਕੈਦੀਆਂ ਨੂੰ ਕੀਤਾ ਰਿਹਾਅ
ਗਾਜ਼ਾ, 20 ਜਨਵਰੀ (ਸ.ਬ.) ਇਜ਼ਰਾਈਲ ਨੇ ਹਮਾਸ ਨਾਲ ਜੰਗਬੰਦੀ ਸਮਝੌਤੇ ਤਹਿਤ ਅੱਜ ਤੜਕੇ 90 ਫ਼ਲਸਤੀਨੀ ਕੈਦੀਆਂ ਨੂੰ ਰਿਹਾਅ ਕਰ ਦਿੱਤਾ। ਇਸ ਤੋਂ ਕੁਝ ਘੰਟੇ ਪਹਿਲਾਂ ਹੀ ਹਮਾਸ ਨੇ ਤਿੰਨ ਇਜ਼ਰਾਇਲੀ ਬੰਧਕਾਂ ਨੂੰ ਰਿਹਾਅ ਕਰ ਦਿੱਤਾ ਸੀ ਜੋ ਇਜ਼ਰਾਈਲ ਪਹੁੰਚ ਚੁੱਕੇ ਹਨ। ਜਿਵੇਂ ਹੀ ਵੱਡੀਆਂ ਚਿੱਟੀਆਂ ਬੱਸਾਂ ਵਿਚ ਕੈਦੀਆਂ ਨੂੰ ਜੇਲ ਤੋਂ ਬਾਹਰ ਲਿਆਂਦਾ ਗਿਆ ਤਾਂ ਲੋਕਾਂ ਨੇ ਜਸ਼ਨ ਮਨਾਏ ਅਤੇ ਪਟਾਕੇ ਚਲਾਏ। ਬੱਸਾਂ ਦੇ ਆਲੇ-ਦੁਆਲੇ ਫ਼ਲਸਤੀਨੀਆਂ ਦੀ ਭੀੜ ਇਕੱਠੀ ਹੋ ਗਈ ਅਤੇ ਉੱਥੇ ਮੌਜੂਦ ਲੋਕਾਂ ਨੇ ਨਾਹਰੇਬਾਜ਼ੀ ਕੀਤੀ।
ਫ਼ਲਸਤੀਨੀ ਅਥਾਰਟੀ ਦੇ ਕੈਦੀ ਮਾਮਲਿਆਂ ਦੇ ਕਮਿਸ਼ਨ ਦੁਆਰਾ ਪ੍ਰਦਾਨ ਕੀਤੀ ਗਈ ਸੂਚੀ ਅਨੁਸਾਰ, ਰਿਹਾਅ ਕੀਤੇ ਗਏ ਸਾਰੇ ਔਰਤਾਂ ਜਾਂ ਨਾਬਾਲਗ਼ ਸਨ।
ਇਜ਼ਰਾਈਲ ਨੇ ਇਨ੍ਹਾਂ ਸਾਰੇ ਲੋਕਾਂ ਨੂੰ ਦੇਸ਼ ਦੀ ਸੁਰੱਖਿਆ ਨੂੰ ਖ਼ਤਰੇ ਵਿਚ ਪਾਉਣ ਦੇ ਜ਼ੁਰਮਾਂ ਲਈ ਹਿਰਾਸਤ ਵਿਚ ਲਿਆ ਸੀ। ਇਨ੍ਹਾਂ ਲੋਕਾਂ ਤੇ ਪੱਥਰਬਾਜ਼ੀ ਤੋਂ ਲੈ ਕੇ ਕਤਲ ਦੀ ਕੋਸ਼ਿਸ਼ ਤੱਕ ਦੇ ਗੰਭੀਰ ਦੋਸ਼ ਸਨ।
ਵੈਸਟ ਬੈਂਕ ਤੇ ਇਜ਼ਰਾਈਲ ਦਾ ਕਬਜ਼ਾ ਹੈ ਅਤੇ ਫ਼ੌਜ ਨੇ ਲੋਕਾਂ ਨੂੰ ਕੋਈ ਵੀ ਜਨਤਕ ਜਸ਼ਨ ਨਾ ਮਨਾਉਣ ਲਈ ਕਿਹਾ ਹੈ। ਕੈਦੀਆਂ ਦੀ ਰਿਹਾਈ ਅੱਧੀ ਰਾਤ ਨੂੰ ਹੋਈ, ਜਿਸਦੀ ਫ਼ਲਸਤੀਨੀਆਂ ਨੇ ਆਲੋਚਨਾ ਕੀਤੀ ਅਤੇ ਕਿਹਾ ਕਿ ਇਹ ਕੈਦੀਆਂ ਦੇ ਘਰ ਵਾਪਸੀ ਤੇ ਸਵਾਗਤ ਕਰਨ ਤੋਂ ਭੀੜ ਨੂੰ ਰੋਕਣ ਦੀ ਕੋਸ਼ਿਸ਼ ਹੈ।
ਰਿਹਾਅ ਕੀਤੇ ਗਏ ਕੈਦੀਆਂ ਵਿਚ ਸਭ ਤੋਂ ਪ੍ਰਮੁੱਖ 62 ਸਾਲਾ ਖਾਲਿਦਾ ਜਰਾਰ ਹੈ, ਜੋ ਫ਼ਲਸਤੀਨ ਦੀ ਮੁਕਤੀ ਲਈ ਕੰਮ ਕਰਨ ਵਾਲੀ ਸੰਸਥਾ ਪੀਐਫ਼ਐਲਪੀ ਦੀ ਪ੍ਰਮੁੱਖ ਮੈਂਬਰ ਹੈ। ਸੰਗਠਨ ਤੇ 70 ਦੇ ਦਹਾਕੇ ਵਿਚ ਇਜ਼ਰਾਈਲੀਆਂ ਤੇ ਅਗਵਾ ਅਤੇ ਹੋਰ ਹਮਲਿਆਂ ਵਿਚ ਸ਼ਾਮਲ ਹੋਣ ਦਾ ਦੋਸ਼ ਹੈ, ਪਰ ਹਾਲ ਹੀ ਦੇ ਸਾਲਾਂ ਵਿਚ ਸੰਗਠਨ ਨੇ ਆਪਣੀਆਂ ਹਿੰਸਕ ਗਤੀਵਿਧੀਆਂ ਵਿਚ ਕਮੀ ਕੀਤੀ ਹੈ।
International
ਕੈਨੇਡਾ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਪੰਜਾਬੀ ਵਿਦਿਆਰਥਣ ਦੀ ਮੌਤ
ੳਟਾਵਾ, 16 ਜਨਵਰੀ (ਸ.ਬ.) ਕੈਨੇਡਾ ਵਿੱਚ ਇਕ ਪੰਜਾਬਣ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਰੁਪਿੰਦਰ ਕੌਰ ਵਜੋਂ ਹੋਈ ਹੈ। ਜੋ ਕਿ ਜ਼ਿਲਾ ਤਰਨਤਾਰਨ ਦੇ ਪਿੰਡ ਬਹਾਦਰ ਨਗਰ ਦੀ ਰਹਿਣ ਵਾਲੀ ਸੀ।
ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਕਰੀਬ 13 ਮਹੀਨੇ ਪਹਿਲਾਂ ਆਪਣੀ ਪੜ੍ਹਾਈ ਲਈ ਬਰੈਂਪਟਨ ਗਈ ਸੀ। ਜਿਥੇ ਬੀਤੀ ਕੱਲ੍ਹ ਉਸ ਦੀ ਹਾਰਟ ਅਟੈਕ ਨਾਲ ਮੌਤ ਹੋ ਗਈ।
-
National2 months ago
ਦੋ ਕਾਰਾਂ ਦੀ ਟੱਕਰ ਦੌਰਾਨ 5 ਵਿਦਿਆਰਥੀਆਂ ਸਮੇਤ 7 ਵਿਅਕਤੀਆਂ ਦੀ ਮੌਤ
-
International2 months ago
ਚੰਡੀਗੜ੍ਹ ਦੀ ਹਰਮੀਤ ਢਿੱਲੋਂ ਨੂੰ ਟਰੰਪ ਨੇ ਸਹਾਇਕ ਅਟਾਰਨੀ ਜਨਰਲ ਵਜੋਂ ਨਾਮਜ਼ਦ ਕੀਤਾ
-
International2 months ago
ਕੈਨੇਡਾ ਵਿੱਚ ਪੰਜਾਬੀ ਨੌਜਵਾਨ ਦਾ ਕਤਲ, ਦੋ ਮੁਲਜ਼ਮ ਗ੍ਰਿਫਤਾਰ
-
National2 months ago
ਦਿੱਲੀ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, 30,000 ਡਾਲਰ ਮੰਗੇ
-
International1 month ago
ਮੀਂਹ ਕਾਰਨ ਭਾਰਤ ਅਤੇ ਆਸਟ੍ਰੇਲੀਆ ਟੈਸਟ ਮੈਚ ਡਰਾਅ
-
Mohali2 months ago
ਬਾਬਾ ਫਤਹਿ ਸਿੰਘ ਜੀ ਦਾ ਜਨਮ ਦਿਹਾੜਾ ਸ਼ਰਧਾ ਪੂਰਵਕ ਮਨਾਇਆ
-
National2 months ago
ਦਿੱਲੀ ਵਿਧਾਨ ਸਭਾ ਚੋਣਾਂ ਲਈ ਆਪ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ
-
Mohali2 months ago
ਮਾਂ ਅੰਨਪੂਰਣਾ ਸੇਵਾ ਸਮਿਤੀ ਨੇ ਲੋੜਵੰਦ ਕੁੜੀ ਦੇ ਵਿਆਹ ਲਈ ਮਦਦ ਦਿੱਤੀ