ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਮੁਫ਼ਤ ਕੈਂਸਰ ਜਾਂਚ ਅਤੇ ਜਾਗਰੂਕਤਾ ਕੈਂਪ 26 ਨੂੰ

ਐਸ ਏ ਐਸ ਨਗਰ, 23 ਜਨਵਰੀ (ਸ.ਬ.) ਅਮਰ ਸ਼ਹੀਦ ਬਾਬਾ ਹਨੂੰਮਾਨ ਸਿੰਘ ਜੀ ਫਾਊਂਡੇਸ਼ਨ ਤੇ ਗੁਰਦੁਆਰਾ ਸਿੰਘ ਸ਼ਹੀਦਾਂ ਪ੍ਰਬੰਧਕ ਕਮੇਟੀ ਸੋਹਾਣਾ ਦੇ ਸਹਿਯੋਗ ਨਾਲ ਵਰਲਡ ਕੈਂਸਰ ਕੇਅਰ ਵੱਲੋਂ 26 ਜਨਵਰੀ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਮੁਫਤ ਕੈਂਸਰ ਜਾਂਚ ਅਤੇ ਜਾਗਰੂਕਤਾ ਕੈਂਪ ਲਗਾਇਆ ਜਾ ਰਿਹਾ ਹੈ। ਇਸ ਮੌਕੇ ਮੁੱਖ ਮਹਿਮਾਨ ਪਰਵਿੰਦਰ ਸਿੰਘ ਸੋਹਾਣਾ ਇੰਚਾਰਜ ਸ੍ਰੋਮਣੀ ਅਕਾਲੀ ਦਲ ਮੁਹਾਲੀ ਹੋਣਗੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਫਾਊਂਡੇਸ਼ਨ ਦੇ ਅਹੁਦੇਦਾਰ ਹਰਪ੍ਰੀਤ ਹੈਪੀ, ਰੁਪਿੰਦਰ ਰੂਪਾ, ਹਰਵਿੰਦਰ ਸਿੰਘ ਨੰਬਰਦਾਰ ਅਤੇ ਰਾਜੂ ਸੋਹਾਣਾ ਨੇ ਦੱਸਿਆ ਕਿ ਇਸ ਕੈਂਪ ਵਿੱਚ ਔਰਤਾਂ ਅਤੇ ਮਰਦਾਂ ਦੇ ਕੈਂਸਰ ਦੀ ਸਰੀਰਕ ਜਾਂਚ, ਔਰਤਾਂ ਦੇ ਛਾਤੀ ਦੇ ਕੈਂਸਰ ਦੀ ਜਾਂਚ ਲਈ ਮੈਮੋਗਰਾਫੀ ਟੈਸਟ, ਔਰਤਾਂ ਦੇ ਬੱਚੇਦਾਨੀ ਦੇ ਕੈਂਸਰ ਦੀ ਜਾਂਚ ਲਈ ਪੈਪ ਸਮੀਅਰ, ਮਰਦਾਂ ਦੇ ਗਦੂਦਾਂ ਦੇ ਕੈਂਸਰ ਲਈ ਪੀ ਐਸ ਏ ਟੈਸਟ, ਔਰਤਾਂ ਤੇ ਮਰਦਾਂ ਦੇ ਮੂੰਹ ਦੇ ਕੈਂਸਰ ਦੀ ਜਾਂਚ, ਕੈਂਸਰ ਦੇ ਮਰੀਜਾਂ ਦੇ ਇਲਾਜ ਲਈ ਸਹੀ ਸਲਾਹ, ਔਰਤਾਂ ਤੇ ਮਰਦਾਂ ਦੇ ਸ਼ੂਗਰ ਅਤੇ ਬਲੱਡ ਪ੍ਰੈਸ਼ਰ ਦੀ ਜਾਂਚ ਅਤੇ ਮੁਫ਼ਤ ਦਵਾਈਆਂ, ਆਮ ਬਿਮਾਰੀਆਂ ਸਬੰਧੀ ਸਿਹਤ ਲੋੜਵੰਦਾਂ ਨੂੰ ਮੁਫ਼ਤ ਦਵਾਈਆਂ, ਹੱਡੀਆਂ ਦੇ ਟੈਸਟ ਬਿਲਕੁਲ ਮੁਫਤ ਕੀਤੇ ਜਾਣਗੇ।

ਉਹਨਾਂ ਦੱਸਿਆ ਕਿ ਕੈਂਪ ਵਿੱਚ ਇਹ ਸਾਰੇ ਟੈਸਟ ਨਾ ਸਿਰਫ ਮੁਫਤ ਕੀਤੇ ਜਾਣਗੇ ਬਲਕਿ ਦਵਾਈਆਂ ਵੀ ਮੁਫ਼ਤ ਦਿੱਤੀਆਂ ਜਾਣਗੀਆਂ। ਮੈਂਬਰਾਂ ਨੇ ਕਿਹਾ ਕਿ ਸਮੇਂ ਸਿਰ ਜੇਕਰ ਕੈਂਸਰ ਦੀ ਬਿਮਾਰੀ ਦਾ ਪਤਾ ਲੱਗ ਜਾਂਦਾ ਹੈ ਇਸਦਾ ਇਲਾਜ ਵੀ ਓਨਾਂ ਹੀ ਸੌਖਾ ਹੁੰਦਾ ਹੈ ਜਦੋਂ ਕਿ ਬਿਮਾਰੀ ਦੇ ਵਧਣ ਨਾਲ ਇਹ ਬਿਮਾਰੀ ਲਾ-ਇਲਾਜ ਹੋ ਜਾਂਦੀ ਹੈ।