ਪੰਜਾਬ ਤੇ ਹਰਿਆਣਾ ਦੇ ਕਈ ਇਲਾਕਿਆਂ ਵਿੱਚ ਹਲਕੀ ਬਾਰਸ਼

ਚੰਡੀਗੜ੍ਹ, 24 ਜਨਵਰੀ (ਸ.ਬ.) ਪੰਜਾਬ ਅਤੇ ਹਰਿਆਣਾ ਦੇ ਕੁਝ ਹਿੱਸਿਆਂ ਵਿੱਚ ਅੱਜ ਹਲਕੀ ਬਾਰਸ਼ ਹੋਈ, ਜਦਕਿ ਦੋਵਾਂ ਰਾਜਾਂ ਵਿੱਚ ਥਾਵਾਂ ਤੇ ਠੰਢ ਬਰਕਰਾਰ ਹੈ। ਮੌਸਮ ਕੇਂਦਰ ਨੇ ਦੱਸਿਆ ਕਿ ਚੰਡੀਗੜ੍ਹ ਸਮੇਤ ਦੋਵਾਂ ਰਾਜਾਂ ਦੇ ਕੁਝ ਹਿੱਸਿਆਂ ਵਿੱਚ ਹਲਕੀ ਬਾਰਸ਼ ਹੋਈ।

ਬਠਿੰਡਾ ਵਿੱਚ ਕੜਾਕੇ ਦੀ ਠੰਢ ਜਾਰੀ ਹੈ ਤੇ ਘੱਟੋ-ਘੱਟ ਤਾਪਮਾਨ 4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਗੁਰਦਾਸਪੁਰ ਵਿੱਚ ਘੱਟੋ-ਘੱਟ ਤਾਪਮਾਨ 5 ਡਿਗਰੀ, ਬਰਨਾਲਾ ਵਿੱਚ 6.4 ਡਿਗਰੀ, ਫਰੀਦਕੋਟ ਵਿੱਚ 6.9 ਡਿਗਰੀ, ਅੰਮ੍ਰਿਤਸਰ ਵਿੱਚ 6.2 ਡਿਗਰੀ, ਲੁਧਿਆਣਾ ਵਿੱਚ 7.4 ਡਿਗਰੀ ਅਤੇ ਪਟਿਆਲਾ ਵਿੱਚ 9.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਹਰਿਆਣਾ ਵਿੱਚ ਸਿਰਸਾ ਸਭ ਤੋਂ ਠੰਢਾ ਰਿਹਾ, ਜਿੱਥੇ ਤਾਪਮਾਨ 5.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।