ਰਾਘਵ ਚੱਢਾ ਦਾ ਇੰਗਲੈਂਡ ਵਿੱਚ ਸਨਮਾਨ ਭਲਕੇ

ਚੰਡੀਗੜ 24 ਜਨਵਰੀ (ਸ.ਬ.) ਰਾਜ ਸਭਾ ਸੰਸਦ ਮੈਂਬਰ ਰਾਘਵ ਚੱਢਾ ਨੂੰ 25 ਜਨਵਰੀ ਨੂੰ ਲੰਡਨ ਵਿੱਚ ਇੰਡੀਆ ਯੂਕੇ ਅਚੀਵਰਜ਼ ਆਨਰਜ਼ ਵਿਖੇ ਆਊਟ ਸਟੈਂਡਿੰਗ ਅਚੀਵਰ ਸਨਮਾਨ ਦਿੱਤਾ ਜਾਵੇਗਾ। ਰਾਘਵ ਚੱਢਾ ਨੂੰ ਸਰਕਾਰ ਅਤੇ ਰਾਜਨੀਤੀ ਸ਼੍ਰੇਣੀ ਵਿੱਚ ਇਸ ਅਵਾਰਡ ਲਈ ਚੁਣਿਆ ਗਿਆ ਹੈ।

ਇੰਡੀਆ ਯੂਕੇ ਅਚੀਵਰਜ਼ ਆਨਰਜ਼ ਰਾਹੀਂ ਯੂ ਕੇ ਵਿੱਚ ਪੜ੍ਹਾਈ ਕਰਨ ਵਾਲੇ ਨੌਜਵਾਨ ਭਾਰਤੀਆਂ ਦੀਆਂ ਵਿਦਿਅਕ ਅਤੇ ਪੇਸ਼ੇਵਰ ਪ੍ਰਾਪਤੀਆਂ ਲਈ ਸਨਮਾਨਿਤ ਕੀਤਾ ਜਾਂਦਾ ਹੈ। ਰਾਘਵ ਚੱਢਾ ਨੇ ਲੰਡਨ ਸਕੂਲ ਆਫ ਇਕਨਾਮਿਕਸ (ਐਲ ਐਸ ਈ) ਤੋਂ ਪੜ੍ਹਾਈ ਕੀਤੀ, ਜਿਸ ਤੋਂ ਬਾਅਦ ਉਸਨੇ ਲੰਡਨ ਵਿੱਚ ਇੱਕ ਵੈਲਥ ਮੈਨੇਜਮੈਂਟ ਫਰਮ’ ਵੀ ਖੋਲੀ। ਫਿਰ ਉਨ੍ਹਾਂ ਭਾਰਤ ਵਾਪਸ ਪਰਤ ਕੇ ਇੱਕ ਨੌਜਵਾਨ ਕਾਰਕੁਨ ਵਜੋਂ ਭ੍ਰਿਸ਼ਟਾਚਾਰ ਵਿਰੋਧੀ ਕਾਨੂੰਨ ਦੀ ਮੰਗ ਕਰਦੇ ਹੋਏ ‘ਇੰਡੀਆ ਅਗੇਂਸਟ ਕਰੱਪਸ਼ਨ ਮੂਵਮੈਂਟ’ ਵਿੱਚ ਹਿੱਸਾ ਲਿਆ। ਰਾਘਵ ਚੱਢਾ ਆਮ ਆਦਮੀ ਪਾਰਟੀ ਦੇ ਸੰਸਥਾਪਕ ਮੈਂਬਰਾਂ ਵਿਚੋਂ ਇੱਕ ਹਨ।