ਸਤਿੰਦਰ ਸਿੰਘ ਗਿਲ ਨੂੰ ਸਦਮਾ, ਪਿਤਾ ਦਾ ਅਕਾਲ ਚਲਾਣਾ

ਐਸ ਏ ਐਸ ਨਗਰ, 24 ਜਨਵਰੀ (ਸ.ਬ.) ਯੂਥ ਅਕਾਲੀ ਦਲ ਦੇ ਸੀਨੀਅਰ ਆਗੂ ਸz. ਸਤਿੰਦਰ ਸਿੰਘ ਗਿਲ ਨੂੰ ਉਸ ਵੇਲੇ ਵੱਡਾ ਸਦਮਾ ਲੱਗਿਆ ਜਦੋਂ ਉਹਨਾਂ ਦੇ ਪਿਤਾ ਸz. ਸੁਖਦੇਵ ਸਿੰਘ ਗਿਲ ਅਕਾਲ ਚਲਾਣਾ ਕਰ ਗਏ। ਸz. ਸੁਖਦੇਵ ਸਿੰਘ ਗਿਲ 77 ਸਾਲਾਂ ਦੇ ਸਨ ਅਤੇ ਪਿਛਲੇ ਕੁੱਝ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ। ਉਹਨਾਂ ਨੇ ਅੱਜ ਤੜਕੇ ਆਪਣੇ ਘਰ ਵਿੱਚ ਆਖਰੀ ਸਾਹ ਲਏ।

ਸz. ਸੁਖਦੇਵ ਸਿੰਘ ਗਿਲ ਦਾ ਅੰਤਮ ਸਸਕਾਰ ਅੱਜ ਮੁਹਾਲੀ ਦੇ ਸ਼ਮਸ਼ਾਨ ਘਾਟ ਵਿੱਚ ਕੀਤਾ ਗਿਆ। ਇਸ ਮੌਕੇ ਵੱਖ ਵੱਖ ਸਿਆਸੀ ਪਾਰਟੀਆਂ ਦੇ ਆਗੂਆਂ, ਸਮਾਜਸਵੀ ਅਤੇ ਧਾਰਮਿਕ ਜੱਥੇਬੰਦੀਆਂ ਦੇ ਨੁਮਾਇੰਦਿਆਂ, ਨਜਦੀਕੀ ਰਿਸ਼ਤੇਦਾਰਾਂ, ਪਰਿਵਾਰਕ ਮੈਂਬਰਾਂ ਅਤੇ ਸ਼ਹਿਰ ਦੇ ਪਤਵੰਤਿਆਂ ਵਲੋਂ ਉਹਨਾਂ ਨੂੰ ਅੰਤਿਮ ਵਿਦਾਇਗੀ ਦਿੱਤੀ ਗਈ।

ਅਦਾਰਾ ਸਕਾਈ ਹਾਕ ਟਾਈਮਜ਼ ਸz. ਸੁਖਦੇਵ ਸਿੰਘ ਗਿਲ ਦੇ ਅਕਾਲ ਚਲਾਣੇ ਤੇ ਗਹਿਰੇ ਦੁਖ ਦਾ ਪ੍ਰਗਟਾਵਾ ਕਰਦਾ ਹੈ ਅਤੇ ਅਕਾਲ ਪੁਰਖ ਅੱਗੇ ਅਰਦਾਸ ਕਰਦਾ ਹੈ ਕਿ ਉਹ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਵੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।