ਭੂਚਾਲ ਦੇ ਝਟਕਿਆਂ ਨੇ ਹਿਲਾਇਆ ਉੱਤਰੀ ਭਾਰਤ

ਨਵੀਂ ਦਿੱਲੀ, 24 ਜਨਵਰੀ (ਸ.ਬ.) ਅੱਜ ਦੁਪਹਿਰ 2.30 ਵਜੇ ਦੇ ਕਰੀਬ ਆਏ ਭੂਚਾਲ ਦੇ ਝਟਕੇ ਨੇ ਦਿੱਲੀ-ਐਨ.ਸੀ.ਆਰ. ਸਮੇਤ ਪੂਰੇ ਉੱਤਰ ਭਾਰਤ ਨੂੰ ਹਿਲਾ ਦਿੱਤਾ। ਭੂਚਾਲ ਦਾ ਕੇਂਦਰ ਨਿਪਾਲ ਦੱਸਿਆ ਜਾ ਰਿਹਾ ਹੈ ਅਤੇ ਇਸ ਦੀ ਤੀਬਰਤਾ 5.4 ਦੱਸੀ ਜਾ ਰਹੀ ਹੈ।

ਪ੍ਰਾਪਤ ਜਾਣਕਾਰੀ ਪੰਜਾਬ, ਹਰਿਆਣਾ, ਚੰਡੀਗੜ, ਦਿੱਲੀ, ਨੋਇਡਾ, ਗਾਜ਼ੀਆਬਾਦ ਤੋਂ ਲਖਨਊ ਤਕ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੇ ਝਟਕੇ ਇੰਨੇ ਜ਼ਬਰਦਸਤ ਸਨ ਕਿ ਲੋਕ ਆਪਣੇ ਘਰਾਂ ਅਤੇ ਦਫ਼ਤਰਾਂ ਤੋਂ ਬਾਹਰ ਆ ਗਏ। ਇਸ ਦੌਰਾਨ ਮੁਹਾਲੀ ਵਿੱਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਫਿਲਹਾਲ ਭੂਚਾਲ ਕਾਰਨ ਕਿਸੇ ਵੀ ਜਨੀ ਜਾਂ ਮਾਲੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ।