Chandigarh
ਚੰਡੀਗੜ੍ਹ ਦੇ ਮੇਅਰ ਦੀ ਚੋਣ ਲਈ ਆਪ ਨੇ ਪ੍ਰੇਮਲਤਾ ਨੂੰ ਬਣਾਇਆ ਉਮੀਦਵਾਰ
ਭਾਜਪਾ ਦੇ ਹਰਪ੍ਰੀਤ ਬਬਲਾ ਨਾਲ ਹੋਵੇਗਾ ਮੁਕਾਬਲਾ
ਚੰਡੀਗੜ੍ਹ, 25 ਜਨਵਰੀ (ਸ.ਬ.) ਚੰਡੀਗੜ੍ਹ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀਆਂ ਚੋਣਾਂ ਲਈ ਅੱਜ ਨਾਮਜ਼ਦਗੀਆਂ ਦਾਖ਼ਲ ਕੀਤੀਆਂ ਗਈਆਂ। ਮੇਅਰ ਦੇ ਅਹੁਦੇ ਲਈ ਆਮ ਆਦਮੀ ਪਾਰਟੀ ਦੀ ਪ੍ਰੇਮਲਤਾ ਅਤੇ ਭਾਜਪਾ ਦੀ ਹਰਪ੍ਰੀਤ ਕੌਰ ਬਬਲਾ ਵਿਚਾਲੇ ਮੁਕਾਬਲਾ ਹੋਵੇਗਾ।
ਸੀਨੀਅਰ ਡਿਪਟੀ ਮੇਅਰ ਦੇ ਅਹੁਦੇ ਲਈ ਕਾਂਗਰਸ ਦੇ ਜਸਬੀਰ ਸਿੰਘ ਬੰਟੀ ਅਤੇ ਭਾਜਪਾ ਦੀ ਬਿਮਲਾ ਦੂਬੇ ਵਿਚਾਲੇ ਮੁਕਾਬਲਾ ਹੋਵੇਗਾ। ਡਿਪਟੀ ਮੇਅਰ ਦੇ ਅਹੁਦੇ ਲਈ ਕਾਂਗਰਸ ਦੀ ਤਰੁਣਾ ਮਹਿਤਾ ਅਤੇ ਭਾਜਪਾ ਦੇ ਲਖਬੀਰ ਬਿੱਲੂ ਵਿਚਾਲੇ ਮੁਕਾਬਲਾ ਹੋਵੇਗਾ।
Chandigarh
ਪੰਜਾਬ ਪੁਲੀਸ ਵਲੋਂ ਕੌਸ਼ਲ ਚੌਧਰੀ ਗੈਂਗ ਦੇ ਛੇ ਮੈਂਬਰ ਗ੍ਰਿਫ਼ਤਾਰ, ਛੇ ਪਿਸਤੌਲ ਬਰਾਮਦ
ਕਾਬੂ ਕੀਤੇ ਗੈਂਗਸਟਰਾਂ ਵਿੱਚ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਅਤੇ ਸੁਖਮੀਤ ਡਿਪਟੀ ਦੇ ਕਤਲਾਂ ਵਿੱਚ ਸ਼ਾਮਲ ਦੋ ਨਿਸ਼ਾਨੇਬਾਜ਼ ਵੀ ਸ਼ਾਮਿਲ
ਚੰਡੀਗੜ੍ਹ, 27 ਜਨਵਰੀ (ਸ.ਬ.) ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਕੌਸ਼ਲ ਚੌਧਰੀ ਗੈਂਗ ਦੇ ਛੇ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਨਾਕਾਮ ਕਰਨ ਦਾ ਦਾਅਵਾ ਕੀਤਾ ਹੈ। ਡਾਇਰੈਕਟਰ ਜਨਰਲ ਆਫ ਪੁਲੀਸ, ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਇਹਨਾਂ ਵਿੱਚ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਅਤੇ ਸੁਖਮੀਤ ਡਿਪਟੀ ਦੇ ਕਤਲਾਂ ਵਿੱਚ ਸ਼ਾਮਲ ਦੋ ਨਿਸ਼ਾਨੇਬਾਜ਼ ਵੀ ਸ਼ਾਮਿਲ ਹਨ ਜਿਹਨਾਂ ਦੀ ਪਹਿਚਾਣ ਪੁਨੀਤ ਲਖਨਪਾਲ ਅਤੇ ਨਰਿੰਦਰ ਕੁਮਾਰ ਉਰਫ਼ ਲਾਲੀ ਵਜੋਂ ਹੋਈ ਹੈ। ਉਹਨਾਂ ਦੱਸਿਆ ਕਿ ਬਾਕੀ ਦੇ ਚਾਰ ਮੈਂਬਰਾਂ ਦੀ ਪਛਾਣ ਹਰਪ੍ਰੀਤ ਸਿੰਘ ਉਰਫ ਹੈਪਲ ਵਾਸੀ ਗੁਰੂਹਰਸਹਾਏ ਫਿਰੋਜ਼ਪੁਰ, ਗੁਰਭਿੰਦਰ ਸਿੰਘ ਵਾਸੀ ਚਾਟੀਵਿੰਡ ਲੇਹਲ, ਅੰਮ੍ਰਿਤਸਰ ਦੇ ਪਿੰਡ ਰਾਜਧਾਨ ਦੇ ਸੰਦੀਪ ਸਿੰਘ ਅਤੇ ਲੁਧਿਆਣਾ ਦੇ ਪਿੰਡ ਬੱਦੋਵਾਲ ਝਾਂਡੇ ਦੇ ਮਨਿੰਦਰਜੀਤ ਸਿੰਘ ਉਰਫ ਸ਼ਿੰਦਾ ਵਜੋਂ ਹੋਈ ਹੈ। ਪੁਲੀਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ ਵਿੱਚੋਂ 6.30 ਬੋਰ ਦੇ ਵਿਦੇਸ਼ੀ ਪਿਸਤੌਲ ਸਮੇਤ 40 ਰੌਂਦ ਵੀ ਬਰਾਮਦ ਕੀਤੇ ਹਨ।
ਉਹਨਾਂ ਦੱਸਿਆ ਕਿ ਇਹ ਗਿਰੋਹ ਸਤੰਬਰ 2024 ਵਿੱਚ ਰਾਜਸਥਾਨ ਦੇ ਹਾਈਵੇਅ ਕਿੰਗ ਹੋਟਲ ਵਿੱਚ ਅੰਨ੍ਹੇਵਾਹ ਗੋਲੀਬਾਰੀ ਕਰਨ ਅਤੇ 5 ਕਰੋੜ ਰੁਪਏ ਦੀ ਫਿਰੌਤੀ ਮੰਗਣ ਵਿੱਚ ਵੀ ਸ਼ਾਮਲ ਸੀ। ਗ੍ਰਿਫ਼ਤਾਰ ਕੀਤੇ ਗਏ ਸਾਰੇ ਮੁਲਜ਼ਮਾਂ ਦਾ ਅਪਰਾਧਿਕ ਇਤਿਹਾਸ ਹੈ ਅਤੇ ਉਹ ਪਿਛਲੇ ਤਿੰਨ ਸਾਲ ਤੋਂ ਗ੍ਰਿਫ਼ਤਾਰੀਆਂ ਤੋਂ ਬਚ ਰਹੇ ਸਨ।
ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਫੜੇ ਗਏ ਵਿਅਕਤੀ ਕੌਸ਼ਲ ਚੌਧਰੀ ਗਰੋਹ ਦੇ ਸੰਗਠਿਤ ਅਪਰਾਧਿਕ ਨੈਟਵਰਕ (ਜੋ ਕਿ ਹਰਿਆਣਾ, ਰਾਜਸਥਾਨ, ਪੰਜਾਬ ਆਦਿ ਵਿੱਚ ਸਰਗਰਮ ਹੈ) ਦੇ ਪੇਸ਼ੇਵਰ ਸ਼ੂਟਰ ਹਨ ਅਤੇ ਉਹ ਆਪਣੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ਤੇ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦਿੰਦੇ ਹਨ। ਉਹਨਾਂ ਦੱਸਿਆ ਕਿ ਐਤਵਾਰ ਨੂੰ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਦੀ ਟੀਮ ਨੂੰ ਕੌਸ਼ਲ ਚੌਧਰੀ ਗੈਂਗ ਦੇ ਮੈਂਬਰਾਂ (ਜਿਨ੍ਹਾਂ ਵਿੱਚ ਅਮਰਜੀਤ ਸਿੰਘ ਉਰਫ਼ ਅਮਰ, ਜਗਜੀਤ ਸਿੰਘ ਉਰਫ਼ ਗਾਂਧੀ, ਬਲਵਿੰਦਰ ਸਿੰਘ ਉਰਫ਼ ਡੋਨੀ, ਪ੍ਰਭਦੀਪ ਸਿੰਘ ਉਰਫ਼ ਪ੍ਰਭ ਦਾਸੂਵਾਲ ਸ਼ਾਮਲ ਸਨ) ਬਾਰੇ ਭਰੋਸੇਯੋਗ ਜਾਣਕਾਰੀ ਮਿਲੀ ਸੀ ਕਿ ਗਰੋਹ ਦੇ ਸਥਾਨਕ ਮੈਂਬਰ ਕਥਿਤ ਤੌਰ ਤੇ ਜੰਡਿਆਲਾ ਅੰਮ੍ਰਿਤਸਰ ਵਿਖੇ ਹਵੇਲੀ ਰੈਸਟੋਰੈਂਟ ਦੇ ਨੇੜੇ ਘੁੰਮ ਰਹੇ ਹਨ ਅਤੇ ਮਾਰੂ ਹਥਿਆਰਾਂ ਨਾਲ ਲੈਸ ਹਨ, ਉਨ੍ਹਾਂ ਕਿਹਾ ਕਿ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਪੁਲੀਸ ਟੀਮਾਂ ਨੇ ਵਿਸ਼ੇਸ਼ ਨਾਕਾ ਲਗਾ ਕੇ ਗਰੋਹ ਦੇ 6 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਛੇ ਪਿਸਤੌਲ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਗਿਆ।
ਉਹਨਾਂ ਕਿਹਾ ਕਿ ਉਹਨਾਂ ਦੇ ਅਪਰਾਧਿਕ ਨੈਟਵਰਕ ਦੇ ਅੰਦਰ ਡੂੰਘੇ ਸਬੰਧਾਂ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਜਾਰੀ ਹੈ, ਜੋ ਕਿ ਕਈ ਰਾਜਾਂ ਵਿੱਚ ਫੈਲਿਆ ਹੋਇਆ ਹੈ ਅਤੇ ਜਬਰਨ ਵਸੂਲੀ, ਹਥਿਆਰਾਂ ਦੀ ਤਸਕਰੀ ਅਤੇ ਸੰਗਠਿਤ ਹਿੰਸਾ ਸਮੇਤ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਹੈ। ਇਸ ਸਬੰਧੀ ਪੁਲੀਸ ਵਲੋਂ ਅਸਲਾ ਐਕਟ ਦੀਆਂ ਧਾਰਾਵਾਂ 25, 25(1), 25(1) (ਡੀ) ਅਤੇ 25(8) ਅਤੇ ਬੀ ਐਨ ਐਸ ਦੀ ਧਾਰਾ ਧਾਰਾ 111 ਅਤੇ 61(2) ਤਹਿਤ ਪੁਲੀਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈਲ, ਅੰਮ੍ਰਿਤਸਰ ਵਿਖੇ ਕੇਸ ਦਰਜ ਕੀਤਾ ਗਿਆ ਹੈ।
Chandigarh
ਸੀ ਪੀ ਆਈ ਵਲੋਂ ਜਿਉਂਦ ਪਿੰਡ ਵਿੱਚ ਕਿਸਾਨਾਂ ਤੇ ਢਾਹੇ ਜਾ ਰਹੇ ਜਬਰ ਦੀ ਨਿਖੇਧੀ
ਚੰਡੀਗੜ੍ਹ, 27 ਜਨਵਰੀ (ਸ.ਬ.) ਪੰਜਾਬ ਸੀਪੀਆਈ ਨੇ ਜਿਉਂਦ ਪਿੰਡ ਵਿਚ ਅਦਾਲਤੀ ਫੈਸਲੇ ਦੀ ਆੜ ਵਿਚ ਕਿਸਾਨਾਂ ਤੇ ਢਾਹੇ ਜਾ ਰਹੇ ਪੁਲੀਸ ਜਬਰ ਦੀ ਨਿਖੇਧੀ ਕਰਦਿਆਂ ਪੰਜਾਬ ਸਰਕਾਰ ਤੇ ਦੋਸ਼ ਲਾਇਆ ਹੈ ਕਿ ਕਿਸਾਨਾਂ ਦੀ ਹਮਾਇਤ ਕਰਨ ਦੀ ਬਜਾਏ ਅਖਾਉਤੀ ਵਿਸਵੇਦਾਰਾਂ ਦੀ ਹਮਾਇਤ ਕਰ ਰਹੀ ਹੈ।
ਸੀ ਪੀ ਆਈ ਸਕੱਤਰ ਸਾਥੀ ਬੰਤ ਸਿੰਘ ਬਰਾੜ ਨੇ ਪਾਰਟੀ ਦੀ ਦੀ ਮੀਟਿੰਗ ਉਪਰੰਤ ਆਖਿਆ ਕਿ ਪਿੰਡ ਜਿਉਂਦ ਦੀ 600 ਏਕੜ ਜ਼ਮੀਨ ਤੇ ਕਿਸਾਨ 1907 ਤੋਂ ਲੈ ਕੇ ਕਾਸ਼ਤ ਕਰ ਰਹੇ ਹਨ। 1952-53 ਵਿਚ ਪੈਪਸੂ ਸੂਬੇ ਵਿਚ ਸ਼ਕਤੀਸ਼ਾਲੀ ਕਮਿਊਨਿਸਟ ਅੰਦੋਲਨ (ਜਿਹੜਾ ਕਾਮਰੇਡ ਤੇਜਾ ਸਿੰਘ ਸੁਤੰਤਰ, ਜੰਗੀਰ ਸਿੰਘ ਜੋਗਾ, ਧਰਮ ਸਿੰਘ ਫੱਕਰ ਆਦਿ ਪ੍ਰਸਿੱਧ ਆਗੂਆਂ ਦੀ ਅਗਵਾਈ ਵਿਚ ਲੜਿਆ ਗਿਆ) ਦੇ ਨਤੀਜੇ ਵਜੋਂ 16-17 ਲੱਖ ਏਕੜ ਜ਼ਮੀਨ ਤੋਂ ਵਿਸਵੇਦਾਰੀ ਖਤਮ ਕਰਕੇ ਮੁਜਾਰੇ ਕਾਨੂੰਨੀ ਤੌਰ ਤੇ ਜ਼ਮੀਨਾਂ ਦੇ ਮਾਲਕ ਬਣ ਗਏ ਸਨ। ਪਰ ਜਿਉਂਦ ਪਿੰਡ ਦੇ ਕਿਸਾਨਾਂ ਦੀ ਕਾਨੂੰਨੀ ਅਗਿਆਨਤਾ ਦਾ ਫਾਇਦਾ ਉਠਾ ਕੇ ਕੁਝ ਵਿਸਵੇਦਾਰਾਂ ਨੇ ਅਦਾਲਤੀ ਫੈਸਲਿਆਂ ਰਾਹੀਂ 600 ਏਕੜ ਜ਼ਮੀਨ ਪੰਜਾਬ ਪੁਲੀਸ ਦੀ ਹਮਾਇਤ ਨਾਲ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਜਿਸਦੇ ਵਿਰੁੱਧ ਪਿੰਡ ਦੇ ਲੋਕਾਂ ਨੇ ਜ਼ੋਰਦਾਰ ਅੰਦੋਲਨ ਵਿੱਢਿਆ, ਜਿਸਦੀ ਅਗਵਾਈ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵਲੋਂ ਕੀਤੀ ਜਾ ਰਹੀ ਰਹੀ ਹੈ।
ਉਹਨਾਂ ਕਿਹਾ ਕਿ ਪੁਲੀਸ ਤਸ਼ੱਦਦ ਵਿੱਚ ਅਨੇਕਾਂ ਕਿਸਾਨ ਆਗੂਆਂ ਤੇ ਝੂਠੇ ਕੇਸ ਬਣਾਏ ਜਾ ਰਹੇ ਹਨ। ਸੀ ਪੀ ਆਈ ਨੇ ਸਰਕਾਰ ਤੋਂ ਇਸ ਬੇਇਨਸਾਫੀ ਅਤੇ ਜਾਗੀਰਦਾਰਾਂ ਦੇ ਵਾਰਿਸਾਂ ਦੀ ਗੁੰਡਾਗਰਦੀ ਵਿਰੁਧ ਤੁਰੰਤ ਐਕਸ਼ਨ ਲੈਣ ਦੀ ਮੰਗ ਕਰਦਿਆਂ ਝੂਠੇ ਕੇਸ ਵਾਪਸ ਲੈਣ ਦੀ ਮੰਗ ਕੀਤੀ ਹੈ।
ਉਹਨਾਂ ਕਿਹਾ ਕਿ ਸੀ ਪੀ ਆਈ ਨੇ ਪਿੰਡ ਦਾਨਸਿੰਘ ਵਾਲਾ ਵਿਖੇ ਨਸ਼ਾ ਵਪਾਰੀਆਂ ਵਲੋਂ ਅਨੇਕਾਂ ਘਰਾਂ ਨੂੰ ਤਬਾਹ ਕਰਨ ਦੀ ਨਿਖੇਧੀ ਕਰਦਿਆਂ ਪੰਜਾਬ ਸਰਕਾਰ ਤੋਂ ਗੁੰਡਿਆਂ ਵਿਰੁਧ ਸਖਤ ਕਾਰਵਾਈ ਕਰਨ ਅਤੇ ਪੀੜਤਾਂ ਲਈ ਉਚਿਤ ਮੁਆਵਜੇ ਦੀ ਮੰਗ ਕਰਦਿਆਂ ਘਰਾਂ ਦੀ ਉਸਾਰੀ ਦਾ ਪ੍ਰਬੰਧ ਕਰਨ ਦੀ ਮੰਗ ਕੀਤੀ ਹੈ।
ਉਹਨਾਂ ਇਲਜਾਮ ਲਗਾਇਆ ਕਿ ਫਾਜ਼ਿਲਕਾ ਵਿਖੇ ਜ਼ਿਲਾ ਪੁਲੀਸ ਅਤੇ ਜ਼ਿਲਾ ਪ੍ਰਸਾਸ਼ਨ ਵਲੋਂ ਕੁਝ ਸਿਆਸੀ ਆਗੂਆਂ ਦੀ ਸ਼ਹਿ ਤੇ ਕਮਿਊਨਿਸਟਾਂ ਤੇ ਤਸ਼ੱਦਦ ਕੀਤਾ ਜਾ ਰਿਹਾ ਹੈ। ਉਹਨਾਂ ਮੰਗ ਕੀਤੀ ਹੈ ਕਿ ਪੰਜਾਬ ਸਰਕਾਰ ਫੌਰੀ ਤੌਰ ਤੇ ਦਖਲ ਦੇਕੇ ਜਿੰਮੇਵਾਰ ਅਫਸਰਾਂ ਅਤੇ ਪੁਲੀਸ ਅਧਿਕਾਰੀਆਂ ਵਿਰੁਧ ਬਣਦੀ ਕਾਰਵਾਈ ਕਰੇ।
Chandigarh
ਡਾ. ਬੀ. ਆਰ. ਅੰਬੇਦਕਰ ਦੀ ਮੂਰਤੀ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰਨ ਵਾਲੇ ਲਈ ਯਕੀਨੀ ਬਣਾਈ ਜਾਵੇਗੀ ਮਿਸਾਲੀ ਸਜ਼ਾ : ਮੁੱਖ ਮੰਤਰੀ
ਚੰਡੀਗੜ੍ਹ, 27 ਜਨਵਰੀ (ਸ.ਬ.) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਅੰਮ੍ਰਿਤਸਰ ਦੀ ਹੈਰੀਟੇਜ ਸਟ੍ਰੀਟ ਵਿਖੇ ਭਾਰਤ ਰਤਨ ਬਾਬਾ ਸਾਹਿਬ ਡਾਕਟਰ ਬੀ.ਆਰ. ਅੰਬੇਦਕਰ ਦੀ ਮੂਰਤੀ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰਨ ਵਾਲੇ ਨੂੰ ਮਿਸਾਲੀ ਸਜ਼ਾ ਯਕੀਨੀ ਬਣਾਈ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਘਟਨਾ ਨੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਅੰਬੇਦਕਰ ਦਾ ਸਤਿਕਾਰ ਕਰਨ ਵਾਲੇ ਹਰ ਵਿਅਕਤੀ ਦੀ ਮਾਨਸਿਕਤਾ ਨੂੰ ਠੇਸ ਪਹੁੰਚਾਈ ਹੈ। ਉਨ੍ਹਾਂ ਲੋਕਾਂ ਨੂੰ ਸੰਜਮ ਵਰਤਣ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੀਆਂ ਘਿਨਾਉਣੀਆਂ ਹਰਕਤਾਂ ਕਰਨ ਵਾਲੇ ਸ਼ਰਾਰਤੀ ਅਨਸਰਾਂ ਵਿਰੁੱਧ ਮਿਸਾਲੀ ਕਾਰਵਾਈ ਯਕੀਨੀ ਬਣਾਈ ਜਾਵੇਗੀ। ਉਹਨਾਂ ਕਿਹਾ ਕਿ ਕਿਸੇ ਨੂੰ ਵੀ ਸੂਬੇ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਪੰਜਾਬ ਵਿਰੋਧੀ ਤਾਕਤਾਂ ਦੇ ਫਿਰਕੂ ਤਣਾਅ ਪੈਦਾ ਕਰਨ ਦੇ ਮਨਸੂਬਿਆਂ ਨੂੰ ਨੱਥ ਪਾਈ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਅਸ਼ਾਂਤੀ ਪੈਦਾ ਕਰਨ ਦੀ ਕੋਸ਼ਿਸ਼ ਕਰਨ ਵਾਲੇ ਸਮਾਜ ਵਿਰੋਧੀ ਅਤੇ ਦੇਸ਼ ਵਿਰੋਧੀ ਅਨਸਰਾਂ ਦੇ ਨਾਪਾਕ ਮਨਸੂਬਿਆਂ ਨੂੰ ਨਾਕਾਮ ਕਰਨ ਲਈ ਪੂਰੀ ਤਰ੍ਹਾਂ ਚੌਕਸ ਅਤੇ ਵਚਨਬੱਧ ਹੈ।
ਉਨ੍ਹਾਂ ਕਿਹਾ ਕਿ ਜੋ ਵੀ ਵਿਅਕਤੀ ਅਜਿਹੀਆਂ ਕਾਰਵਾਈਆਂ ਰਾਹੀਂ ਸੂਬੇ ਦੀ ਅਮਨ-ਕਾਨੂੰਨ ਦੀ ਸਥਿਤੀ ਨੂੰ ਵਿਗਾੜਨ ਦੀ ਕੋਸ਼ਿਸ਼ ਕਰੇਗਾ, ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ।
-
National2 months ago
ਦੋ ਕਾਰਾਂ ਦੀ ਟੱਕਰ ਦੌਰਾਨ 5 ਵਿਦਿਆਰਥੀਆਂ ਸਮੇਤ 7 ਵਿਅਕਤੀਆਂ ਦੀ ਮੌਤ
-
International2 months ago
ਚੰਡੀਗੜ੍ਹ ਦੀ ਹਰਮੀਤ ਢਿੱਲੋਂ ਨੂੰ ਟਰੰਪ ਨੇ ਸਹਾਇਕ ਅਟਾਰਨੀ ਜਨਰਲ ਵਜੋਂ ਨਾਮਜ਼ਦ ਕੀਤਾ
-
International2 months ago
ਕੈਨੇਡਾ ਵਿੱਚ ਪੰਜਾਬੀ ਨੌਜਵਾਨ ਦਾ ਕਤਲ, ਦੋ ਮੁਲਜ਼ਮ ਗ੍ਰਿਫਤਾਰ
-
National2 months ago
ਦਿੱਲੀ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, 30,000 ਡਾਲਰ ਮੰਗੇ
-
International1 month ago
ਮੀਂਹ ਕਾਰਨ ਭਾਰਤ ਅਤੇ ਆਸਟ੍ਰੇਲੀਆ ਟੈਸਟ ਮੈਚ ਡਰਾਅ
-
Mohali2 months ago
ਬਾਬਾ ਫਤਹਿ ਸਿੰਘ ਜੀ ਦਾ ਜਨਮ ਦਿਹਾੜਾ ਸ਼ਰਧਾ ਪੂਰਵਕ ਮਨਾਇਆ
-
National2 months ago
ਦਿੱਲੀ ਵਿਧਾਨ ਸਭਾ ਚੋਣਾਂ ਲਈ ਆਪ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ
-
Mohali2 months ago
ਮਾਂ ਅੰਨਪੂਰਣਾ ਸੇਵਾ ਸਮਿਤੀ ਨੇ ਲੋੜਵੰਦ ਕੁੜੀ ਦੇ ਵਿਆਹ ਲਈ ਮਦਦ ਦਿੱਤੀ