Connect with us

Chandigarh

19 ਪੁਲੀਸ ਅਧਿਕਾਰੀਆਂ ਨੂੰ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਮੈਡਲ ਨਾਲ ਕੀਤਾ ਜਾਵੇਗਾ ਸਨਮਾਨਿਤ

Published

on

 

ਮੁਹਾਲੀ ਦੇ ਸਾਬਕਾ ਐਸ ਪੀ ਨਵਰੀਤ ਸਿੰਘ ਵਿਰਕ ਅਤੇ ਫੇਜ਼ 1 ਦੇ ਸਾਬਕਾ ਇੰਸਪੈਕਟਰ ਮਨਫੂਲ ਸਿੰਘ ਦਾ ਨਾਮ ਵੀ ਸ਼ਾਮਿਲ

ਚੰਡੀਗੜ੍ਹ, 25 ਜਨਵਰੀ (ਸ.ਬ.) ਪੰਜਾਬ ਦੇ ਰਾਜਪਾਲ ਵਲੋਂ ਪੰਜਾਬ ਸਰਕਾਰ ਦੀਆਂ ਸਿਫ਼ਾਰਸ਼ਾਂ ਤੇ ਗਣਤੰਤਰ ਦਿਵਸ-2025 ਮੌਕੇ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਰਕਸ਼ਕ ਪਦਕ ਪੁਰਸਕਾਰ ਅਤੇ ਮੁੱਖ ਮੰਤਰੀ ਮੈਡਲ ਨਾਲ ਸਨਮਾਨਿਤ ਕੀਤੇ ਜਾਣ ਵਾਲੇ ਪੰਜਾਬ ਪੁਲੀਸ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ।

ਪੰਜਾਬ ਦੇ ਰਾਜਪਾਲ ਵਲੋਂ ਪੁਲੀਸ ਚੌਕੀ ਜੈਜੋਂ, ਹੁਸ਼ਿਆਰਪੁਰ ਦੇ ਚਾਰ ਅਧਿਕਾਰੀਆਂ ਅਤੇ ਕਰਮਚਾਰੀਆਂ ਏ ਐਸ ਆਈ ਮੰਨਾ ਸਿੰਘ, ਏ ਐਸ ਆਈ ਰਾਜਿੰਦਰ ਸਿੰਘ, ਲੇਡੀ ਸੀਨੀਅਰ ਕਾਂਸਟੇਬਲ ਕੁਲਵਿੰਦਰ ਕੌਰ ਅਤੇ ਪੰਜਾਬ ਹੋਮਗਾਰਡ ਗੁਰਦੀਪ ਸਿੰਘ ਨੂੰ ਮੁੱਖ ਮੰਤਰੀ ਰਕਸ਼ਕ ਪਦਕ ਪੁਰਸਕਾਰ ਲਈ ਐਲਾਨ ਕੀਤਾ ਹੈ। ਜਿਕਰਯੋਗ ਹੈ ਕਿ ਇਸ ਪੁਲੀਸ ਟੀਮ ਨੇ 11 ਅਗਸਤ, 2024 ਨੂੰ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਜੈਜੋਂ ਖੱਡ ਨਦੀ ਪਾਰ ਕਰਨ ਦੀ ਕੋਸ਼ਿਸ਼ ਕਰਨ ਵਾਲੇ ਦੀਪਕ ਕੁਮਾਰ (ਜਿਸਦੀ ਇਨੋਵਾ ਕਾਰ ਪਲਟ ਕੇ ਨਦੀ ਵਿੱਚ ਰੁੜ੍ਹ ਗਈ ਸੀ) ਦੀ ਜਾਨ ਬਚਾਈ ਸੀ।

ਇਸੇ ਤਰ੍ਹਾਂ ਸੀ ਆਈ ਡੀ ਯੂਨਿਟ ਲੁਧਿਆਣਾ ਦੇ ਸੀਨੀਅਰ ਕਾਂਸਟੇਬਲ ਗੁਰਪ੍ਰੀਤ ਸਿੰਘ ਨੂੰ ਵੀ ਮੁੱਖ ਮੰਤਰੀ ਰਕਸ਼ਕ ਪਦਕ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਵੇਗਾ। ਗੁਰਪ੍ਰੀਤ ਸਿੰਘ ਨੇ 29 ਅਗਸਤ, 2024 ਨੂੰ ਇੱਕ ਵਿਅਕਤੀ, ਜੋ ਆਪਣੀ ਨਵ-ਵਿਆਹੀ ਪਤਨੀ ਨਾਲ ਜ਼ੁਬਾਨੀ ਝਗੜੇ ਤੋਂ ਬਾਅਦ ਖੁਦਕੁਸ਼ੀ ਕਰਨ ਜਾ ਰਿਹਾ ਸੀ, ਨੂੰ ਸਰਹਿੰਦ ਨਹਿਰ ਵਿੱਚੋਂ ਬਾਹਰ ਕੱਢ ਕੇ ਉਸਦੀ ਜਾਨ ਬਚਾਈ ਸੀ।

ਇਸਦੇ ਨਾਲ ਨਾਲ ਅੱਠ ਪੀ ਪੀ ਐਸ ਅਧਿਕਾਰੀ ਐਸ ਪੀ ਪੀ ਬੀ ਆਈ ਸੰਗਰੂਰ ਨਵਰੀਤ ਸਿੰਘ ਵਿਰਕ, ਐਸਪੀ ਪੀ ਬੀ ਆਈ ਅਤੇ ਇੰਵੈਟੀਗੇਸ਼ਨ ਫਰੀਦਕੋਟ ਜਸਮੀਤ ਸਿੰਘ, ਐਸ ਪੀ ਹੈੱਡਕੁਆਰਟਰ ਗੁਰਦਾਸਪੁਰ ਜੁਗਰਾਜ ਸਿੰਘ, ਕਮਾਂਡੈਂਟ ਚੌਥੀ ਕਮਾਂਡੋ ਬਟਾਲੀਅਨ ਪਰਮਪਾਲ ਸਿੰਘ, ਜੁਆਇੰਟ ਡਾਇਰੈਕਟਰ ਵਿਜੀਲੈਂਸ ਬਿਊਰੋ ਦਿਗਵਿਜੈ ਕਪਿਲ, ਏ ਆਈ ਜੀ ਕਾਊਂਟਰ ਇੰਟੈਲੀਜੈਂਸ ਬਠਿੰਡਾ ਅਵਨੀਤ ਕੌਰ ਸਿੱਧੂ, ਐਸ ਪੀ ਡਿਟੈਕਟਿਵ ਅੰਮ੍ਰਿਤਸਰ ਦਿਹਾਤੀ ਹਰਿੰਦਰ ਸਿੰਘ ਅਤੇ ਡੀ ਐਸ ਪੀ ਲਾਅ ਐਂਡ ਆਰਡਰ ਵਿੰਗ ਸਮਰ ਪਾਲ ਸਿੰਘ ਉਨ੍ਹਾਂ 19 ਅਧਿਕਾਰੀਆਂ ਅਤੇ ਕਰਮਚਾਰੀਆਂ ਵਿੱਚ ਸ਼ਾਮਲ ਹਨ ਜਿਨ੍ਹਾਂ ਨੂੰ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਮੈਡਲ ਲਈ ਚੁਣਿਆ ਗਿਆ ਹੈ।

ਬਾਕੀ ਅਧਿਕਾਰੀਆਂ ਅਤੇ ਕਰਮਚਾਰੀਆਂ ਵਿੱਚ ਇੰਸਪੈਕਟਰ ਪਰਾਨ ਨਾਥ, ਇੰਸਪੈਕਟਰ ਪ੍ਰਿਤਪਾਲ ਸਿੰਘ, ਇੰਸਪੈਕਟਰ ਸੁਖਮੰਦਰ ਸਿੰਘ, ਇੰਸਪੈਕਟਰ ਮਨਫੂਲ ਸਿੰਘ, ਐਸ ਆਈ ਰਾਜੇਸ਼ ਕੁਮਾਰ, ਐਸ ਆਈ ਪਰਮਿੰਦਰ ਸਿੰਘ, ਐਸਆਈ ਜੁਗਲ ਕਿਸ਼ੋਰ ਸ਼ਰਮਾ, ਐਸਆਈ ਸੁਮੀਤ ਐਰੀ, ਏਐਸਆਈ ਹਰਪਾਲ ਸਿੰਘ, ਹੈੱਡ ਕਾਂਸਟੇਬਲ ਮੁਖਜੀਤ ਸਿੰਘ ਅਤੇ ਕਾਂਸਟੇਬਲ ਸਿਮਰਨਜੀਤ ਸਿੰਘ ਸ਼ਾਮਲ ਹਨ।

 

Continue Reading

Chandigarh

ਪੰਜਾਬ ਪੁਲੀਸ ਵਲੋਂ ਕੌਸ਼ਲ ਚੌਧਰੀ ਗੈਂਗ ਦੇ ਛੇ ਮੈਂਬਰ ਗ੍ਰਿਫ਼ਤਾਰ, ਛੇ ਪਿਸਤੌਲ ਬਰਾਮਦ

Published

on

By

 

ਕਾਬੂ ਕੀਤੇ ਗੈਂਗਸਟਰਾਂ ਵਿੱਚ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਅਤੇ ਸੁਖਮੀਤ ਡਿਪਟੀ ਦੇ ਕਤਲਾਂ ਵਿੱਚ ਸ਼ਾਮਲ ਦੋ ਨਿਸ਼ਾਨੇਬਾਜ਼ ਵੀ ਸ਼ਾਮਿਲ

ਚੰਡੀਗੜ੍ਹ, 27 ਜਨਵਰੀ (ਸ.ਬ.) ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਕੌਸ਼ਲ ਚੌਧਰੀ ਗੈਂਗ ਦੇ ਛੇ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਨਾਕਾਮ ਕਰਨ ਦਾ ਦਾਅਵਾ ਕੀਤਾ ਹੈ। ਡਾਇਰੈਕਟਰ ਜਨਰਲ ਆਫ ਪੁਲੀਸ, ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਇਹਨਾਂ ਵਿੱਚ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਅਤੇ ਸੁਖਮੀਤ ਡਿਪਟੀ ਦੇ ਕਤਲਾਂ ਵਿੱਚ ਸ਼ਾਮਲ ਦੋ ਨਿਸ਼ਾਨੇਬਾਜ਼ ਵੀ ਸ਼ਾਮਿਲ ਹਨ ਜਿਹਨਾਂ ਦੀ ਪਹਿਚਾਣ ਪੁਨੀਤ ਲਖਨਪਾਲ ਅਤੇ ਨਰਿੰਦਰ ਕੁਮਾਰ ਉਰਫ਼ ਲਾਲੀ ਵਜੋਂ ਹੋਈ ਹੈ। ਉਹਨਾਂ ਦੱਸਿਆ ਕਿ ਬਾਕੀ ਦੇ ਚਾਰ ਮੈਂਬਰਾਂ ਦੀ ਪਛਾਣ ਹਰਪ੍ਰੀਤ ਸਿੰਘ ਉਰਫ ਹੈਪਲ ਵਾਸੀ ਗੁਰੂਹਰਸਹਾਏ ਫਿਰੋਜ਼ਪੁਰ, ਗੁਰਭਿੰਦਰ ਸਿੰਘ ਵਾਸੀ ਚਾਟੀਵਿੰਡ ਲੇਹਲ, ਅੰਮ੍ਰਿਤਸਰ ਦੇ ਪਿੰਡ ਰਾਜਧਾਨ ਦੇ ਸੰਦੀਪ ਸਿੰਘ ਅਤੇ ਲੁਧਿਆਣਾ ਦੇ ਪਿੰਡ ਬੱਦੋਵਾਲ ਝਾਂਡੇ ਦੇ ਮਨਿੰਦਰਜੀਤ ਸਿੰਘ ਉਰਫ ਸ਼ਿੰਦਾ ਵਜੋਂ ਹੋਈ ਹੈ। ਪੁਲੀਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ ਵਿੱਚੋਂ 6.30 ਬੋਰ ਦੇ ਵਿਦੇਸ਼ੀ ਪਿਸਤੌਲ ਸਮੇਤ 40 ਰੌਂਦ ਵੀ ਬਰਾਮਦ ਕੀਤੇ ਹਨ।

ਉਹਨਾਂ ਦੱਸਿਆ ਕਿ ਇਹ ਗਿਰੋਹ ਸਤੰਬਰ 2024 ਵਿੱਚ ਰਾਜਸਥਾਨ ਦੇ ਹਾਈਵੇਅ ਕਿੰਗ ਹੋਟਲ ਵਿੱਚ ਅੰਨ੍ਹੇਵਾਹ ਗੋਲੀਬਾਰੀ ਕਰਨ ਅਤੇ 5 ਕਰੋੜ ਰੁਪਏ ਦੀ ਫਿਰੌਤੀ ਮੰਗਣ ਵਿੱਚ ਵੀ ਸ਼ਾਮਲ ਸੀ। ਗ੍ਰਿਫ਼ਤਾਰ ਕੀਤੇ ਗਏ ਸਾਰੇ ਮੁਲਜ਼ਮਾਂ ਦਾ ਅਪਰਾਧਿਕ ਇਤਿਹਾਸ ਹੈ ਅਤੇ ਉਹ ਪਿਛਲੇ ਤਿੰਨ ਸਾਲ ਤੋਂ ਗ੍ਰਿਫ਼ਤਾਰੀਆਂ ਤੋਂ ਬਚ ਰਹੇ ਸਨ।

ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਫੜੇ ਗਏ ਵਿਅਕਤੀ ਕੌਸ਼ਲ ਚੌਧਰੀ ਗਰੋਹ ਦੇ ਸੰਗਠਿਤ ਅਪਰਾਧਿਕ ਨੈਟਵਰਕ (ਜੋ ਕਿ ਹਰਿਆਣਾ, ਰਾਜਸਥਾਨ, ਪੰਜਾਬ ਆਦਿ ਵਿੱਚ ਸਰਗਰਮ ਹੈ) ਦੇ ਪੇਸ਼ੇਵਰ ਸ਼ੂਟਰ ਹਨ ਅਤੇ ਉਹ ਆਪਣੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ਤੇ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦਿੰਦੇ ਹਨ। ਉਹਨਾਂ ਦੱਸਿਆ ਕਿ ਐਤਵਾਰ ਨੂੰ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਦੀ ਟੀਮ ਨੂੰ ਕੌਸ਼ਲ ਚੌਧਰੀ ਗੈਂਗ ਦੇ ਮੈਂਬਰਾਂ (ਜਿਨ੍ਹਾਂ ਵਿੱਚ ਅਮਰਜੀਤ ਸਿੰਘ ਉਰਫ਼ ਅਮਰ, ਜਗਜੀਤ ਸਿੰਘ ਉਰਫ਼ ਗਾਂਧੀ, ਬਲਵਿੰਦਰ ਸਿੰਘ ਉਰਫ਼ ਡੋਨੀ, ਪ੍ਰਭਦੀਪ ਸਿੰਘ ਉਰਫ਼ ਪ੍ਰਭ ਦਾਸੂਵਾਲ ਸ਼ਾਮਲ ਸਨ) ਬਾਰੇ ਭਰੋਸੇਯੋਗ ਜਾਣਕਾਰੀ ਮਿਲੀ ਸੀ ਕਿ ਗਰੋਹ ਦੇ ਸਥਾਨਕ ਮੈਂਬਰ ਕਥਿਤ ਤੌਰ ਤੇ ਜੰਡਿਆਲਾ ਅੰਮ੍ਰਿਤਸਰ ਵਿਖੇ ਹਵੇਲੀ ਰੈਸਟੋਰੈਂਟ ਦੇ ਨੇੜੇ ਘੁੰਮ ਰਹੇ ਹਨ ਅਤੇ ਮਾਰੂ ਹਥਿਆਰਾਂ ਨਾਲ ਲੈਸ ਹਨ, ਉਨ੍ਹਾਂ ਕਿਹਾ ਕਿ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਪੁਲੀਸ ਟੀਮਾਂ ਨੇ ਵਿਸ਼ੇਸ਼ ਨਾਕਾ ਲਗਾ ਕੇ ਗਰੋਹ ਦੇ 6 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਛੇ ਪਿਸਤੌਲ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਗਿਆ।

ਉਹਨਾਂ ਕਿਹਾ ਕਿ ਉਹਨਾਂ ਦੇ ਅਪਰਾਧਿਕ ਨੈਟਵਰਕ ਦੇ ਅੰਦਰ ਡੂੰਘੇ ਸਬੰਧਾਂ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਜਾਰੀ ਹੈ, ਜੋ ਕਿ ਕਈ ਰਾਜਾਂ ਵਿੱਚ ਫੈਲਿਆ ਹੋਇਆ ਹੈ ਅਤੇ ਜਬਰਨ ਵਸੂਲੀ, ਹਥਿਆਰਾਂ ਦੀ ਤਸਕਰੀ ਅਤੇ ਸੰਗਠਿਤ ਹਿੰਸਾ ਸਮੇਤ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਹੈ। ਇਸ ਸਬੰਧੀ ਪੁਲੀਸ ਵਲੋਂ ਅਸਲਾ ਐਕਟ ਦੀਆਂ ਧਾਰਾਵਾਂ 25, 25(1), 25(1) (ਡੀ) ਅਤੇ 25(8) ਅਤੇ ਬੀ ਐਨ ਐਸ ਦੀ ਧਾਰਾ ਧਾਰਾ 111 ਅਤੇ 61(2) ਤਹਿਤ ਪੁਲੀਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈਲ, ਅੰਮ੍ਰਿਤਸਰ ਵਿਖੇ ਕੇਸ ਦਰਜ ਕੀਤਾ ਗਿਆ ਹੈ।

 

Continue Reading

Chandigarh

ਸੀ ਪੀ ਆਈ ਵਲੋਂ ਜਿਉਂਦ ਪਿੰਡ ਵਿੱਚ ਕਿਸਾਨਾਂ ਤੇ ਢਾਹੇ ਜਾ ਰਹੇ ਜਬਰ ਦੀ ਨਿਖੇਧੀ

Published

on

By

 

ਚੰਡੀਗੜ੍ਹ, 27 ਜਨਵਰੀ (ਸ.ਬ.) ਪੰਜਾਬ ਸੀਪੀਆਈ ਨੇ ਜਿਉਂਦ ਪਿੰਡ ਵਿਚ ਅਦਾਲਤੀ ਫੈਸਲੇ ਦੀ ਆੜ ਵਿਚ ਕਿਸਾਨਾਂ ਤੇ ਢਾਹੇ ਜਾ ਰਹੇ ਪੁਲੀਸ ਜਬਰ ਦੀ ਨਿਖੇਧੀ ਕਰਦਿਆਂ ਪੰਜਾਬ ਸਰਕਾਰ ਤੇ ਦੋਸ਼ ਲਾਇਆ ਹੈ ਕਿ ਕਿਸਾਨਾਂ ਦੀ ਹਮਾਇਤ ਕਰਨ ਦੀ ਬਜਾਏ ਅਖਾਉਤੀ ਵਿਸਵੇਦਾਰਾਂ ਦੀ ਹਮਾਇਤ ਕਰ ਰਹੀ ਹੈ।

ਸੀ ਪੀ ਆਈ ਸਕੱਤਰ ਸਾਥੀ ਬੰਤ ਸਿੰਘ ਬਰਾੜ ਨੇ ਪਾਰਟੀ ਦੀ ਦੀ ਮੀਟਿੰਗ ਉਪਰੰਤ ਆਖਿਆ ਕਿ ਪਿੰਡ ਜਿਉਂਦ ਦੀ 600 ਏਕੜ ਜ਼ਮੀਨ ਤੇ ਕਿਸਾਨ 1907 ਤੋਂ ਲੈ ਕੇ ਕਾਸ਼ਤ ਕਰ ਰਹੇ ਹਨ। 1952-53 ਵਿਚ ਪੈਪਸੂ ਸੂਬੇ ਵਿਚ ਸ਼ਕਤੀਸ਼ਾਲੀ ਕਮਿਊਨਿਸਟ ਅੰਦੋਲਨ (ਜਿਹੜਾ ਕਾਮਰੇਡ ਤੇਜਾ ਸਿੰਘ ਸੁਤੰਤਰ, ਜੰਗੀਰ ਸਿੰਘ ਜੋਗਾ, ਧਰਮ ਸਿੰਘ ਫੱਕਰ ਆਦਿ ਪ੍ਰਸਿੱਧ ਆਗੂਆਂ ਦੀ ਅਗਵਾਈ ਵਿਚ ਲੜਿਆ ਗਿਆ) ਦੇ ਨਤੀਜੇ ਵਜੋਂ 16-17 ਲੱਖ ਏਕੜ ਜ਼ਮੀਨ ਤੋਂ ਵਿਸਵੇਦਾਰੀ ਖਤਮ ਕਰਕੇ ਮੁਜਾਰੇ ਕਾਨੂੰਨੀ ਤੌਰ ਤੇ ਜ਼ਮੀਨਾਂ ਦੇ ਮਾਲਕ ਬਣ ਗਏ ਸਨ। ਪਰ ਜਿਉਂਦ ਪਿੰਡ ਦੇ ਕਿਸਾਨਾਂ ਦੀ ਕਾਨੂੰਨੀ ਅਗਿਆਨਤਾ ਦਾ ਫਾਇਦਾ ਉਠਾ ਕੇ ਕੁਝ ਵਿਸਵੇਦਾਰਾਂ ਨੇ ਅਦਾਲਤੀ ਫੈਸਲਿਆਂ ਰਾਹੀਂ 600 ਏਕੜ ਜ਼ਮੀਨ ਪੰਜਾਬ ਪੁਲੀਸ ਦੀ ਹਮਾਇਤ ਨਾਲ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਜਿਸਦੇ ਵਿਰੁੱਧ ਪਿੰਡ ਦੇ ਲੋਕਾਂ ਨੇ ਜ਼ੋਰਦਾਰ ਅੰਦੋਲਨ ਵਿੱਢਿਆ, ਜਿਸਦੀ ਅਗਵਾਈ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵਲੋਂ ਕੀਤੀ ਜਾ ਰਹੀ ਰਹੀ ਹੈ।

ਉਹਨਾਂ ਕਿਹਾ ਕਿ ਪੁਲੀਸ ਤਸ਼ੱਦਦ ਵਿੱਚ ਅਨੇਕਾਂ ਕਿਸਾਨ ਆਗੂਆਂ ਤੇ ਝੂਠੇ ਕੇਸ ਬਣਾਏ ਜਾ ਰਹੇ ਹਨ। ਸੀ ਪੀ ਆਈ ਨੇ ਸਰਕਾਰ ਤੋਂ ਇਸ ਬੇਇਨਸਾਫੀ ਅਤੇ ਜਾਗੀਰਦਾਰਾਂ ਦੇ ਵਾਰਿਸਾਂ ਦੀ ਗੁੰਡਾਗਰਦੀ ਵਿਰੁਧ ਤੁਰੰਤ ਐਕਸ਼ਨ ਲੈਣ ਦੀ ਮੰਗ ਕਰਦਿਆਂ ਝੂਠੇ ਕੇਸ ਵਾਪਸ ਲੈਣ ਦੀ ਮੰਗ ਕੀਤੀ ਹੈ।

ਉਹਨਾਂ ਕਿਹਾ ਕਿ ਸੀ ਪੀ ਆਈ ਨੇ ਪਿੰਡ ਦਾਨਸਿੰਘ ਵਾਲਾ ਵਿਖੇ ਨਸ਼ਾ ਵਪਾਰੀਆਂ ਵਲੋਂ ਅਨੇਕਾਂ ਘਰਾਂ ਨੂੰ ਤਬਾਹ ਕਰਨ ਦੀ ਨਿਖੇਧੀ ਕਰਦਿਆਂ ਪੰਜਾਬ ਸਰਕਾਰ ਤੋਂ ਗੁੰਡਿਆਂ ਵਿਰੁਧ ਸਖਤ ਕਾਰਵਾਈ ਕਰਨ ਅਤੇ ਪੀੜਤਾਂ ਲਈ ਉਚਿਤ ਮੁਆਵਜੇ ਦੀ ਮੰਗ ਕਰਦਿਆਂ ਘਰਾਂ ਦੀ ਉਸਾਰੀ ਦਾ ਪ੍ਰਬੰਧ ਕਰਨ ਦੀ ਮੰਗ ਕੀਤੀ ਹੈ।

ਉਹਨਾਂ ਇਲਜਾਮ ਲਗਾਇਆ ਕਿ ਫਾਜ਼ਿਲਕਾ ਵਿਖੇ ਜ਼ਿਲਾ ਪੁਲੀਸ ਅਤੇ ਜ਼ਿਲਾ ਪ੍ਰਸਾਸ਼ਨ ਵਲੋਂ ਕੁਝ ਸਿਆਸੀ ਆਗੂਆਂ ਦੀ ਸ਼ਹਿ ਤੇ ਕਮਿਊਨਿਸਟਾਂ ਤੇ ਤਸ਼ੱਦਦ ਕੀਤਾ ਜਾ ਰਿਹਾ ਹੈ। ਉਹਨਾਂ ਮੰਗ ਕੀਤੀ ਹੈ ਕਿ ਪੰਜਾਬ ਸਰਕਾਰ ਫੌਰੀ ਤੌਰ ਤੇ ਦਖਲ ਦੇਕੇ ਜਿੰਮੇਵਾਰ ਅਫਸਰਾਂ ਅਤੇ ਪੁਲੀਸ ਅਧਿਕਾਰੀਆਂ ਵਿਰੁਧ ਬਣਦੀ ਕਾਰਵਾਈ ਕਰੇ।

Continue Reading

Chandigarh

ਡਾ. ਬੀ. ਆਰ. ਅੰਬੇਦਕਰ ਦੀ ਮੂਰਤੀ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰਨ ਵਾਲੇ ਲਈ ਯਕੀਨੀ ਬਣਾਈ ਜਾਵੇਗੀ ਮਿਸਾਲੀ ਸਜ਼ਾ : ਮੁੱਖ ਮੰਤਰੀ

Published

on

By

 

ਚੰਡੀਗੜ੍ਹ, 27 ਜਨਵਰੀ (ਸ.ਬ.) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਅੰਮ੍ਰਿਤਸਰ ਦੀ ਹੈਰੀਟੇਜ ਸਟ੍ਰੀਟ ਵਿਖੇ ਭਾਰਤ ਰਤਨ ਬਾਬਾ ਸਾਹਿਬ ਡਾਕਟਰ ਬੀ.ਆਰ. ਅੰਬੇਦਕਰ ਦੀ ਮੂਰਤੀ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰਨ ਵਾਲੇ ਨੂੰ ਮਿਸਾਲੀ ਸਜ਼ਾ ਯਕੀਨੀ ਬਣਾਈ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਘਟਨਾ ਨੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਅੰਬੇਦਕਰ ਦਾ ਸਤਿਕਾਰ ਕਰਨ ਵਾਲੇ ਹਰ ਵਿਅਕਤੀ ਦੀ ਮਾਨਸਿਕਤਾ ਨੂੰ ਠੇਸ ਪਹੁੰਚਾਈ ਹੈ। ਉਨ੍ਹਾਂ ਲੋਕਾਂ ਨੂੰ ਸੰਜਮ ਵਰਤਣ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੀਆਂ ਘਿਨਾਉਣੀਆਂ ਹਰਕਤਾਂ ਕਰਨ ਵਾਲੇ ਸ਼ਰਾਰਤੀ ਅਨਸਰਾਂ ਵਿਰੁੱਧ ਮਿਸਾਲੀ ਕਾਰਵਾਈ ਯਕੀਨੀ ਬਣਾਈ ਜਾਵੇਗੀ। ਉਹਨਾਂ ਕਿਹਾ ਕਿ ਕਿਸੇ ਨੂੰ ਵੀ ਸੂਬੇ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਪੰਜਾਬ ਵਿਰੋਧੀ ਤਾਕਤਾਂ ਦੇ ਫਿਰਕੂ ਤਣਾਅ ਪੈਦਾ ਕਰਨ ਦੇ ਮਨਸੂਬਿਆਂ ਨੂੰ ਨੱਥ ਪਾਈ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਅਸ਼ਾਂਤੀ ਪੈਦਾ ਕਰਨ ਦੀ ਕੋਸ਼ਿਸ਼ ਕਰਨ ਵਾਲੇ ਸਮਾਜ ਵਿਰੋਧੀ ਅਤੇ ਦੇਸ਼ ਵਿਰੋਧੀ ਅਨਸਰਾਂ ਦੇ ਨਾਪਾਕ ਮਨਸੂਬਿਆਂ ਨੂੰ ਨਾਕਾਮ ਕਰਨ ਲਈ ਪੂਰੀ ਤਰ੍ਹਾਂ ਚੌਕਸ ਅਤੇ ਵਚਨਬੱਧ ਹੈ।

ਉਨ੍ਹਾਂ ਕਿਹਾ ਕਿ ਜੋ ਵੀ ਵਿਅਕਤੀ ਅਜਿਹੀਆਂ ਕਾਰਵਾਈਆਂ ਰਾਹੀਂ ਸੂਬੇ ਦੀ ਅਮਨ-ਕਾਨੂੰਨ ਦੀ ਸਥਿਤੀ ਨੂੰ ਵਿਗਾੜਨ ਦੀ ਕੋਸ਼ਿਸ਼ ਕਰੇਗਾ, ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ।

Continue Reading

Latest News

Trending